ਖਬਰਾਂ--ਸਾਲ-10,ਅੰਕ:33,4 ਨਵੰਬਰ 2019.
3:41 PM
JANCHETNA
,
0 Comments
ਸਾਲ-10,ਅੰਕ:33,4ਨਵੰਬਰ2019/
ਕੱਤਕ(ਸੁਦੀ)8(ਨਾ.ਸ਼ਾ)551.
ਕੇਸਰੀ ਰੰਗ ਚ ਰੰਗਿਆ
ਸੁਲਤਾਨਪੁਰ ਲੋਧੀ
ਗੁਰਪੁਰਬ ਦੇ ਮੱਦੇਨਜ਼ਰ ਗੁਰਦੁਆਰਾ ਬੇਰ ਸਾਹਿਬ ਵਿਖੇ ਸੰਗਤ ਦਾ ਸੈਲਾਬ ਆਇਆ। ਇੱਥੇ ਭਾਰਤ ਭਰ 'ਚ ਅਰੰਭ ਹੋਏ ਸਹਿਜ ਪਾਠਾਂ ਦੇ ਭੋਗ ਪਾਏ ਗਏ ਅਤੇ ਸੰਗਤ ਨੇ ਇਸ ਦਾ ਅਨੰਦ ਮਾਣਿਆਂ। 12 ਨਵੰਬਰ ਤੱਕ ਨਿਰੰਤਰ ਗੁਰਮਤਿ ਸਮਾਗਮ ਚਲਾਏ ਜਾਣਗੇ। ਤਖ਼ਤ ਸਾਹਿਬਾਨ ਦੇ ਜੱਥੇਦਾਰ, ਸੰਤ ਸਮਾਜ ਦੇ ਆਗੂ ਅਤੇ ਰਾਜਨੀਤਕ ਹਸਤੀਆਂ ਨੇ ਇਸ ਮੌਕੇ ਹਾਜ਼ਰੀ ਭਰੀ।
ਪਰਾਲੀ ਦੇ ਧੂੰਏ ਦਾ ਕਹਿਰ,
ਬਰਨਾਲਾ 'ਤੇ ਭਿਆਨਕ ਹਾਦਸੇ,
ਚਾਰ ਮੌਤਾਂ
ਪਰਾਲੀ
ਸਾੜਨ ਕਰਕੇ ਫੈਲੇ ਧੂੰਏ ਨੇ ਅੱਜ ਬਰਨਾਲਾ ਜ਼ਿਲ੍ਹੇ ਵਿੱਚ ਚਾਰ ਜਾਨਾਂ ਲੈ ਲਈ ਤੇ ਕਈ
ਲੋਕ ਜ਼ਖ਼ਮੀ ਹੋਣ ਦੀ ਖਬਰ ਹੈ। ਧੂੰਏ ਕਰਕੇ ਕਈ ਹਾਦਸੇ ਹੋਏ ਜਿਨ੍ਹਾਂ ਵਿੱਚ ਚਾਰ ਮੌਤਾਂ
ਦੀ ਪੁਸ਼ਟੀ ਹੋਈ ਹੈ।
ਪਹਿਲਾ ਹਾਦਸਾ ਦੇਰ ਰਾਤ ਸੇਖਾ ਰੋਢ 'ਤੇ ਹੋਇਆ ਜਿੱਥੇ ਇੱਕ ਇਨੋਵਾ ਕਾਰ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਇੱਕ ਬੱਚੇ ਸਣੇ ਚਾਰ ਜਣਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਸੇ ਤਰ੍ਹਾਂ ਇੱਕ ਹਾਦਸਾ ਬਰਨਾਲਾ ਦੀ ਸਬ ਜੇਲ੍ਹ ਕੋਲ ਹੋਇਆ ਜਿੱਥੇ ਕਈ ਗੱਡੀਆਂ ਇੱਕ-ਦੂਜੇ ਨਾਲ ਟਕਰਾ ਗਈਆਂ। ਇਸ ਹਾਦਸੇ ਵਿੱਚ ਕਈ ਲੋਕ ਜ਼ਖ਼ਮੀ ਹੋ ਗਏ।
ਇੱਕ ਹੋਰ ਹਾਦਸਾ ਪੱਤੀ ਰੋਡ 'ਤੇ ਹੋਇਆ। ਇੱਥੇ ਮੋਟਰਸਾਈਕਲ ਟਰੱਕ ਨਾਲ ਟਕਰਾ ਗਿਆ। ਇਸ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ।
ਹਵਾ ਪ੍ਰਦੂਸ਼ਣ 'ਤੇ ਪਸੀਜਿਆ
ਕੈਪਟਨ ਦਾ ਦਿਲ,
ਮੋਦੀ ਨਾਲ ਮਿਹਣੋ-ਮਿਹਣੀ
ਝੋਨੇ ਦੇ ਸੀਜ਼ਨ ਵਿੱਚ ਹਵਾ ਪ੍ਰਦੂਸ਼ਣ 'ਤੇ
ਸਿਆਸਤ ਗਰਮਾ ਗਈ ਹੈ। ਦਿੱਲੀ ਸਰਕਾਰ ਇਸ ਲਈ ਪੰਜਾਬ ਤੇ ਹਰਿਆਣਾ ਨੂੰ ਜ਼ਿੰਮੇਵਾਰ ਠਹਿਰਾ
ਰਹੀ ਹੈ। ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਸਰਕਾਰ
ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਹੈ। ਦਿੱਲੀ 'ਚ ਹਵਾ ਪ੍ਰਦੂਸ਼ਣ ਕਾਰਨ ਪੈਦਾ ਹੋਈ ਸਥਿਤੀ ’ਤੇ ਦੁੱਖ ਤੇ ਗੁੱਸਾ ਜ਼ਾਹਰ ਕਰਦਿਆਂ ਕੈਪਟਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਵੁਕ ਪੱਤਰ ਲਿਖਿਆ ਹੈ।
ਇਸ ਪੱਤਰ ਵਿੱਚ ਉਨ੍ਹਾਂ ਨੇ ਸਿਆਸੀ ਤੇ ਖੇਤਰੀ ਵਖਰੇਵਿਆਂ ਤੋਂ ਉਪਰ ਉਠ ਕੇ ਸਾਂਝੀ ਸਹਿਮਤੀ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਤੇ ਹਰਿਆਣਾ ਆਪਣੇ ਪੱਧਰ ’ਤੇ ਜੋ ਕੁਝ ਕਰ ਸਕਦੇ ਹਨ, ਉਹ ਕਰ ਰਹੇ ਹਨ ਪਰ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਦੀ ਭੂਮਿਕਾ ਸ਼ੱਕੀ ਹੈ। ਮੁੱਖ ਮੰਤਰੀ ਨੇ ਕਿਹਾ ‘ਭਾਵੇਂ ਦੇਸ਼ ਦੇ ਲੋਕਾਂ ਵਿੱਚ ਕੋਈ ਵੀ ਵਿਸ਼ਵਾਸ ਬਣਿਆ ਹੋਵੇ ਪਰ ਕੋਈ ਵੀ ਭਾਰਤੀ ਖਾਸ ਤੌਰ ’ਤੇ ਪੰਜਾਬੀ ਕੌਮੀ ਰਾਜਧਾਨੀ ਵਿੱਚ ਸਾਡੇ ਭਰਾਵਾਂ ਨਾਲ ਵਾਪਰ ਰਹੀ ਤਰਾਸਦੀ ਤੋਂ ਬਾਹਰ ਨਹੀਂ ਹਨ।’
ਮੁੱਖ ਮੰਤਰੀ ਨੇ ਆਪਣੇ
ਬੱਚੇ ਤੇ ਪੋਤੇ-ਪੋਤੀਆਂ ਦੇ ਦਿੱਲੀ ਵਿੱਚ ਰਹਿੰਦੇ ਹੋਣ ਦਾ ਵੀ ਜ਼ਿਕਰ ਕੀਤਾ ਜੋ ਸ਼ਹਿਰ ਦੀ
ਜ਼ਹਿਰੀਲੀ ਹਵਾ ਕਾਰਨ ਕੌਮੀ ਰਾਜਧਾਨੀ ਵਿੱਚ ਲੱਖਾਂ ਲੋਕਾਂ ਦੀ ਦੁਰਦਰਸ਼ਾ ਨੂੰ ਬਿਆਨਦੇ ਹਨ।
ਉਨ੍ਹਾਂ ਕਿਹਾ ਕਿ ਮੌਜੂਦਾ ਸਥਿਤੀ ਨੇ ਪ੍ਰਗਤੀਸ਼ੀਲ ਤੇ ਵਿਕਸਤ ਮੁਲਕ ਹੋਣ ਦੇ ਕੀਤੇ ਜਾ
ਰਹੇ ਦਾਅਵਿਆਂ ਤੋਂ ਪਰਦਾ ਚੁੱਕ ਦਿੱਤਾ ਹੈ। ਉਨ੍ਹਾਂ ਕਿਹਾ ‘ਉਸ ਮੁਲਕ ਨੂੰ ਵਿਕਸਤ ਕਿਵੇਂ ਕਿਹਾ ਜਾ ਸਕਦਾ ਹੈ ਜਦੋਂ ਉਸ ਦੀ ਰਾਜਧਾਨੀ ਨੂੰ ਗੈਸ ਚੈਂਬਰ ਵਿੱਚ ਤਬਦੀਲ ਕਰ ਦਿੱਤਾ ਗਿਆ ਹੋਵੇ, ਉਹ ਵੀ ਜਦੋਂ ਅਜਿਹੇ ਹਾਲਾਤ ਕੁਦਰਤ ਆਫ਼ਤ ਕਰਕੇ ਨਹੀਂ ਸਗੋਂ ਮਨੁੱਖੀ ਗਲਤੀ ਨਾਲ ਪੈਦਾ ਹੋਏ ਹੋਣ।’
ਉਨ੍ਹਾਂ
ਸਪੱਸ਼ਟ ਕੀਤਾ ਕਿ ਇਹ ਦੁਖਦਾਇਕ ਸਥਿਤੀ ਵਿੱਚ ਪੰਜਾਬ ਦੀ ਜ਼ਿੰਮੇਵਾਰੀ ਤੋਂ ਹੱਥ ਧੋਣ ਦਾ
ਕੋਈ ਇਰਾਦਾ ਨਹੀਂ ਪਰ ਦਿੱਲੀ ਤੇ ਕੇਂਦਰ ਸਰਕਾਰ ਸਮੇਤ ਸਮੁੱਚੇ ਮੁਲਕ ਨੇ ਵੱਖ-ਵੱਖ
ਗਲਤੀਆਂ ਨਾਲ ਅਜਿਹੇ ਭਿਆਨਕ ਹਾਲਾਤ ਪੈਦਾ ਹੋਣ ਦੀ ਇਜਾਜ਼ਤ ਦੇ ਦਿੱਤੀ। ਉਨ੍ਹਾਂ ਮੰਨਿਆ ਕਿ
ਪਰਾਲੀ ਦੀ ਅੱਗ ਗਲਤ ਦਿਸ਼ਾ ਵਿੱਚ ਵਗਣ ਵਾਲੀਆਂ ਹਵਾਵਾਂ ਕਾਰਨ ਹਵਾ ਪ੍ਰਦੂਸ਼ਣ ਦੇ
ਜ਼ਹਿਰੀਲਾ ਹੋਣ ਦਾ ਇੱਕ ਕਾਰਨ ਬਣੀ ਹੈ, ਜਿਸ
ਨਾਲ ਅੱਜ ਦਿੱਲੀ ਵਿੱਚ ਅਜਿਹੀ ਸਥਿਤੀ ਪੈਦਾ ਹੋਈ ਹੈ ਪਰ ਇਸ ਦੇ ਨਾਲ ਇਸ ਤੋਂ ਵੀ ਮੁਨਕਰ
ਨਹੀਂ ਹੋਇਆ ਜਾ ਸਕਦਾ ਕਿ ਵੱਖ-ਵੱਖ ਆਜ਼ਾਦ ਏਜੰਸੀਆਂ ਦੇ ਅੰਕੜੇ ਇਸ ਗੱਲ ਵੱਲ ਇਸ਼ਾਰਾ
ਕਰਦੇ ਹਨ ਕਿ ਮੌਜੂਦਾ ਸਥਿਤੀ ਲਈ ਵੱਡੀ ਪੱਧਰ ’ਤੇ ਸਨਅਤੀ ਪ੍ਰਦੂਸ਼ਣ, ਟ੍ਰੈਫਿਕ ਤੇ ਦਿੱਲੀ ਵਿੱਚ ਚੱਲ ਰਹੀਆਂ ਨਿਰਮਾਣ ਗਤੀਵਿਧੀਆਂ ਵੀ ਬਰਾਬਰ ਦੀਆਂ ਦੋਸ਼ੀ ਹਨ।
ਉਨ੍ਹਾਂ ਕਿਹਾ ਕਿ ਕੌੜੀ ਸਚਾਈ ਇਹ ਹੈ ਕਿ ਅਸੀਂ ਸੌਖਿਆਂ ਹੀ ਇਸ ਸਭ ਦੀ ਜ਼ਿੰਮੇਵਾਰੀ ਇੱਕ-ਦੂਜੇ ਦੇ ਮੋਢਿਆਂ ’ਤੇ ਪਾ
ਦਿੰਦੇ ਹਾਂ
ਜਦਕਿ ਦਿੱਲੀ ਦੇ ਲੋਕ ਮੁਸ਼ਕਲ ਹਾਲਾਤ ਦਾ ਸਾਹਮਣਾ ਕਰ ਰਹੇ ਹਨ ਤੇ ਮੁਲਕ ਤੇ ਵਿਸ਼ਵ ਦੇ ਇਤਿਹਾਸ ਵਿੱਚ ਸਭ ਤੋਂ ਭੈੜੇ ਸਿਹਤ ਸੰਕਟ ਦਾ ਸਾਹਮਣਾ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਪਰਾਲੀ ਸਾੜਨ ਵਿਰੁੱਧ ਕਾਨੂੰਨ ਨੂੰ ਜਿੱਥੋਂ ਤੱਕ ਸੰਭਵ ਹੋਇਆ, ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਤੇ ਕਿਸਾਨਾਂ ਨੂੰ ਜੁਰਮਾਨੇ ਵੀ ਕੀਤੇ। ਉਨ੍ਹਾਂ ਕਿਹਾ ‘ਹਾਲਾਂ ਕਿ ਇਹ ਮੇਰੇ ਜ਼ਮੀਰ ਦੇ ਵਿਰੁੱਧ ਹੈ ਕਿ ਉਸ ਭਾਈਚਾਰੇ ਨੂੰ ਸਜ਼ਾ ਦੇ ਰਹੇ ਹਾਂ ਜੋ ਬੇਸ਼ੁਕਰੇ ਮੁਲਕ ਦੇ ਹੱਥਾਂ ਵਿੱਚ ਦੁੱਖ ਸਹਾਰ ਚੁੱਕਿਆ ਹੋਵੇ ਤੇ ਹੁਣ ਵੀ ਸਹਾਰ ਰਿਹਾ ਹੋਵੇ। ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਅਸੀਂ ਉਨ੍ਹਾਂ ਦੀ ਤਰਸਯੋਗ ਹਾਲਤ ਨੂੰ ਹੋਰ ਹਾਸ਼ੀਏ ’ਤੇ ਨਹੀਂ ਲਿਜਾ ਸਕਦੇ।’
ਉਨ੍ਹਾਂ ਕਿਹਾ ਕਿ ਆਸ ਸੀ ਕਿ ਭਾਰਤ ਸਰਕਾਰ ਇਸ ਗੰਭੀਰ ਸਮੱਸਿਆ ਦਾ ਵਿਆਪਕ ਹੱਲ ਲੱਭਣ ਲਈ ਬਹੁਤ ਸਮਾਂ ਪਹਿਲਾਂ ਇਹ ਮਸਲਾ ਆਪਣੇ ਹੱਥਾਂ ਵਿੱਚ ਲਵੇਗੀ ਪਰ ਬਦਕਿਸਮਤੀ ਨਾਲ ਸੁਪਰੀਮ ਕੋਰਟ ਵੱਲੋਂ ਤੇਜ਼ੀ ਨਾਲ ਖਰਾਬ ਹੋਈ ਸਥਿਤੀ ’ਤੇ ਚਿੰਤਾ ਜ਼ਾਹਰ ਕਰਨ ਤੋਂ ਬਾਅਦ ਵੀ ਕੋਈ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਤੇ ਹੋਰ ਕੇਂਦਰੀ ਮੰਤਰੀਆਂ ਨੂੰ ਪੱਤਰ ਲਿਖ ਕੇ 100 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦਾ ਸੁਝਾਅ ਵੀ ਦਿੱਤਾ ਸੀ ਤਾਂ ਕਿ ਕਿਸਾਨਾਂ ਨੂੰ ਪਰਾਲੀ ਦੇ ਨਿਬੇੜੇ ਲਈ ਸਹੂਲਤ ਮੁਹੱਈਆ ਕਰਵਾਈ ਜਾ ਸਕੇ ਪਰ ਤੁਸੀਂ ਮੇਰੀ ਬੇਨਤੀ ਨੂੰ ਕੋਈ ਹੁੰਗਾਰਾ ਨਹੀਂ ਭਰਿਆ। ਉਨ੍ਹਾਂ ਲਿਖਿਆ,‘ਪ੍ਰਧਾਨ ਮੰਤਰੀ ਜੀ, ਕੀ ਇਹ ਤੁਹਾਡੀ ਸਰਕਾਰ ਦਾ ਕੰਮ ਨਹੀਂ ਕਿ ਪੰਜਾਬ, ਦਿੱਲੀ ਤੇ ਹਰਿਆਣਾ ਸਮੇਤ ਸਾਰੇ ਭਾਈਵਾਲਾਂ ਨਾਲ ਸਲਾਹ-ਮਸ਼ਵਰਾ ਕਰਕੇ ਇਸ ਮਸਲੇ ਦਾ ਸਥਾਈ ਹੱਲ ਲੱਭਿਆ ਜਾਵੇ।’

ਟੁੱਟੀਆਂ ਉਮੀਦਾਂ!
342 ਸ਼ਰਧਾਲੂ ਨਹੀਂ ਜਾ ਸਕਣਗੇ ਪਾਕਿਸਤਾਨ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ ਸਿੱਖ ਸ਼ਰਧਾਲੂਆਂ ਦਾ ਜਥਾ 5 ਨਵੰਬਰ ਨੂੰ ਰਵਾਨਾ ਹੋਵੇਗਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਦੀ ਭੇਜੀ ਗਈ ਸੂਚੀ ਵਿੱਚੋਂ 342 ਸ਼ਰਧਾਲੂਆਂ ਨੂੰ ਵੀਜ਼ੇ ਨਹੀਂ ਮਿਲ ਸਕੇ। ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 5 ਨਵੰਬਰ ਨੂੰ ਪਾਕਿਸਤਾਨ ਰਵਾਨਾ ਹੋਵੇਗਾ ਤੇ 13 ਨਵੰਬਰ ਨੂੰ ਵਾਪਸ ਪਰਤ ਆਵੇਗਾ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਮੁਤਾਬਕ ਪਹਿਲਾਂ ਇਹ ਜਥਾ 10 ਨਵੰਬਰ ਨੂੰ ਭੇਜਣ ਦਾ ਪ੍ਰੋਗਰਾਮ ਸੀ ਪਰ ਹੁਣ ਇਹ ਜਥਾ 5 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਦਫਤਰ ਤੋਂ ਰਵਾਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ੇ ਲੈਣ ਵਾਸਤੇ 1720 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਸਫ਼ਾਰਤਖਾਨੇ ਨੂੰ ਭੇਜੇ ਗਏ ਸਨ, ਜਿਸ ਵਿੱਚੋਂ 342 ਸ਼ਰਧਾਲੂਆਂ ਨੂੰ ਵੀਜ਼ੇ ਨਹੀਂ ਮਿਲੇ ਤੇ 1378 ਸ਼ਰਧਾਲੂਆਂ ਨੂੰ ਵੀਜ਼ੇ ਮਿਲ ਗਏ ਹਨ।
ਉਨ੍ਹਾਂ ਦੱਸਿਆ ਕਿ 550 ਸਾਲਾ ਪ੍ਰਕਾਸ਼ ਪੁਰਬ ਮੌਕੇ
ਪਾਕਿਸਤਾਨ ਸਰਕਾਰ ਨੂੰ ਸ਼ਰਧਾਲੂਆਂ ਦੇ ਵੀਜ਼ੇ ਰੱਦ ਨਹੀਂ ਕਰਨੇ ਚਾਹੀਦੇ ਸਨ। ਵੀਜ਼ੇ ਰੱਦ
ਹੋਣ ਕਾਰਨ ਸ਼ਰਧਾਲੂਆਂ ਦੇ ਮਨਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਆਖਿਆ ਕਿ ਜਿਨ੍ਹਾਂ
ਸ਼ਰਧਾਲੂਆਂ ਨੂੰ ਵੀਜ਼ੇ ਮਿਲ ਗਏ ਹਨ, ਉਹ 4 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫਤਰ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰ ਸਕਦੇ ਹਨ।
ਇਸ ਵਾਰ ਪਾਕਿਸਤਾਨ ਔਕਾਫ਼ ਬੋਰਡ ਅਤੇ ਪੀਜੀਪੀਸੀ ਵੱਲੋਂ 5 ਤੇ 6 ਨਵੰਬਰ ਦੋ ਦਿਨ ਨਿਰੰਤਰ
ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਆਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਨਿਰਧਾਰਤ ਪ੍ਰੋਗਰਾਮ
ਅਨੁਸਾਰ ਸ਼ਰਧਾਲੂਆਂ ਨੂੰ ਇਸ ਵਾਰ ਸਿਰਫ਼ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੇ ਗੁਰਦੁਆਰਾ
ਸ੍ਰੀ ਕਰਤਾਰਪੁਰ ਸਾਹਿਬ ਦੇ ਹੀ ਦਰਸ਼ਨ ਕਰਵਾਏ ਜਾਣਗੇ।
ਕੁਝ ਦਿਨ ਪਹਿਲਾਂ ਔਕਾਫ਼ ਬੋਰਡ ਵਲੋਂ ਜਾਰੀ ਕੀਤੇ ਪ੍ਰੋਗਰਾਮ ਮੁਤਾਬਕ ਇਹ ਸ਼ਰਧਾਲੂ 5 ਤੇ 6 ਨਵੰਬਰ ਨੂੰ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਠਹਿਰਨਗੇ। 7 ਨਵੰਬਰ ਨੂੰ ਇਨ੍ਹਾਂ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਲੈ ਜਾਇਆ ਜਾਵੇਗਾ, ਜਿਥੇ 9 ਨਵੰਬਰ ਨੂੰ ਲਾਂਘੇ ਦੇ ਉਦਘਾਟਨੀ ਸਮਾਗਮ ਵਿੱਚ ਸ਼ਾਮਲ ਹੋਣ ਮਗਰੋਂ ਸ਼ਰਧਾਲੂ ਵਾਪਸ ਗੁਰਦੁਆਰਾ ਨਨਕਾਣਾ ਸਾਹਿਬ ਪੁੱਜਣਗੇ। ਇੱਥੇ 10 ਨਵੰਬਰ ਨੂੰ ਅਖੰਡ ਪਾਠ ਦੀ ਆਰੰਭਤਾ ਹੋਵੇਗੀ ਤੇ 12 ਨਵੰਬਰ ਨੂੰ ਭੋਗ ਪਾਏ ਜਾਣਗੇ। 13 ਨਵੰਬਰ ਨੂੰ ਸ਼ਰਧਾਲੂ ਭਾਰਤ ਪਰਤਣੇ ਸ਼ੁਰੂ ਹੋ ਜਾਣਗੇ।
ਮਿਜ਼ੋਰਮ ਦੀ ਔਰਤ ਕੋਲੋਂ ਹੈਰੋਇਨ ਬਰਾਮਦ,
ਮਹਿਲਾ ਦੇ ਸਬੰਧ ਨਸ਼ਾ ਤਸਕਰਾਂ ਨਾਲ ਹੋਣ ਦਾ ਖਦਸ਼ਾ
ਪੰਜਾਬ ‘ਚ ਆਏ ਦਿਨ ਪੁਲਿਸ ਨਸ਼ੇ ਦੇ ਤਸਕਰਾਂ ਨੂੰ ਕਾਬਬੂ ਕਰਦੀ ਹੈ। ਇਨ੍ਹਾਂ ‘ਚ ਹੁਣ ਤਾਂ ਮਹਿਲਾਵਾਂ ਵੀ ਸ਼ਾਮਲ ਹਨ। ਆਏ ਦਿਨ ਨਸ਼ਾ ਤਸਕਰੀ ‘ਚ ਮਹਿਲਾਵਾਂ ਨੂੰ ਗ੍ਰਿਫ਼ਤਾਰ
ਕਰਨ ਦੇ ਮਾਮਲੇ ਵਧਦੇ ਜਾ ਰਹੇ ਹਨ। ਹੁਣ ਤਾਜ਼ਾ ਮਾਮਲਾ ਖੰਨਾ ਦਾ ਹੈ। ਜਿੱਥੇ ਪੁਲਿਸ ਨੇ
ਮਿਜ਼ੋਰਮ ਦੀ ਇੱਕ ਔਰਤ ਕੋਲੋਂ ਇੱਕ ਕਿਲੋ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਇਸ ਬਾਰੇ ਪੁਲਿਸ ਦਾ ਕਹਿਣਾ ਹੈ ਕਿ ਇਹ ਨਸ਼ਾ ਪੰਜਾਬ ‘ਚ ਸਪਲਾਈ ਹੋਣਾ ਸੀ ਅਤੇ ਪੁਲਿਸ ਨੂੰ ਸ਼ੱਕ ਹੈ ਕਿ ਮਹਿਲਾ ਦਾ ਸਬੰਧ ਨਾਈਜੀਰੀਆਈ ਮੂਲ ਦੇ ਤਸਕਰਾਂ ਨਾਲ ਹੋ ਸਕਦੇ ਹਨ। ਇਸ ਦੀ ਜਾਣਕਾਰੀ ਖੰਨਾ ਦੇ ਅੇਸਐਸਪੀ ਗੁਰਸ਼ਰਣ ਸਿੰਘ ਗ੍ਰੇਵਾਲ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ।
ਐਸਐਸਪੀ ਨੇ ਦੱਸਿਆ ਕਿ ਇੱਕ ਨਾਕੇ ਦੌਰਾਨ ਸ਼ੱਕ ਦੇ ਆਧਾਰ ‘ਤੇ ਮਿਜ਼ੋਰਮ ਦੀ ਮਹਿਲਾ ਦੇ ਬੈਗ ਦੀ ਤਲਾਸ਼ੀ ਲਈ ਗਈ ਜਿਸ ‘ਚ ਇੱਕ ਕਿਲੋ ਹੈਰੋਇਨ ਬਰਾਮਦ ਹੋਈ। ਮਹਿਲਾ ‘ਤੇ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਪੁਲਿਸ ਦੀ ਜਾਣਕਾਰੀ ਮੁਤਾਬਕ ਮਹਿਲਾ ਪ੍ਰੇਮੀ ਨਾਲ ਦਿੱਲੀ ‘ਚ ਰਹਿੰਦੀ ਸੀ ਅਤੇ ਉਸ ਦੇ ਪ੍ਰੇਮੀ ਦੇ ਨਾਈਜੀਰਿਅਨ ਨਸ਼ਾ ਤਸਕਰਾਂਨਾਲ ਸਬੰਧ ਹਨ।

ਰਾਮ ਰਹੀਮ ਦੀ ਮੂੰਹ ਬੋਲੀ ਧੀ
0 Response to "ਖਬਰਾਂ--ਸਾਲ-10,ਅੰਕ:33,4 ਨਵੰਬਰ 2019."
Post a Comment