ਖਬਰਾਂ--ਸਾਲ-10,ਅੰਕ:35,6ਨਵੰਬਰ2019/











ਸਾਲ-10,ਅੰਕ:35,6ਨਵੰਬਰ2019/
ਕੱਤਕ(ਸੁਦੀ)10(ਨਾ.ਸ਼ਾ)551.
ਪੰਜਾਬ ਤੇ ਹਰਿਆਣਾ ਸਣੇ
14 ਸੂਬਿਆਂ 'CBI ਦੇ 169 ਛਾਪੇ
ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਅੱਜ ਦੇਸ਼ ਦੇ ਲਗਪਗ 14 ਸੂਬਿਆਂ ਵਿੱਚ ਛਾਪੇਮਾਰੀ ਕੀਤੀ ਹੈ। ਸੀਬੀਆਈ ਨੇ ਛਾਪੇਮਾਰੀ ਦੌਰਾਨ ਸੱਤ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਬੈਂਕ ਧੋਖਾਧੜੀ ਦੇ 35 ਕੇਸ ਦਰਜ ਕੀਤੇ ਹਨ। ਸੀਬੀਆਈ ਨੇ 14 ਸੂਬਿਆਂ ਵਿੱਚ 169 ਥਾਵਾਂ 'ਤੇ ਛਾਪੇ ਮਾਰੇ। ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇ ਅਜੇ ਵੀ ਜਾਰੀ ਹਨ।
ਸੀਬੀਆਈ ਅਧਿਕਾਰੀਆਂ ਨੇ ਦੱਸਿਆ ਕਿ ਸੀਬੀਆਈ ਵੱਲੋਂ ਆਂਧਰਾ ਪ੍ਰਦੇਸ਼, ਚੰਡੀਗੜ੍ਹ, ਦਿੱਲੀ, ਗੁਜਰਾਤ, ਹਰਿਆਣਾ, ਕਰਨਾਟਕ, ਕੇਰਲਾ, ਮੱਧ ਪ੍ਰਦੇਸ਼, ਮਹਾਰਾਸ਼ਟਰ, ਪੰਜਾਬ, ਤਾਮਿਲਨਾਡੂ, ਤੇਲੰਗਾਨਾ, ਉੱਤਰ ਪ੍ਰਦੇਸ਼, ਉਤਰਾਖੰਡ ਦੇ ਨਾਲ-ਨਾਲ ਦਾਦਰ ਤੇ ਨਗਰ ਹਵੇਲੀ ਵਿੱਚ ਛਾਪੇਮਾਰੀ ਕੀਤੀ ਗਈ ਹੈ।
ਕੈਪਟਨ ਪਰਾਲੀ ਸਾੜਨ ਵਾਲੇ
ਕਿਸਾਨਾਂ ਦੇ ਹੱਕ 'ਚ ਡਟੇ
ਪਰਾਲੀ ਸਾੜਨ ਦੇ ਮਾਮਲੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਕਿਸਾਨਾਂ ਨਾਲ ਡਟ ਗਏ ਹਨ। ਉਨ੍ਹਾਂ ਨੇ ਪਰਾਲੀ ਸਾੜਨ ਕਰਕੇ ਪੈਦਾ ਹੋਏ ਧੂੰਏਂ ਲਈ ਮੋਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਕੈਪਟਨ ਨੇ ਸਪਸ਼ਟ ਕਿਹਾ ਹੈ ਕਿ ਪੰਜਾਬ ਵਿੱਚ ਜ਼ਿਆਦਾਤਰ ਛੋਟੇ ਕਿਸਾਨ ਹਨ ਜਿਨ੍ਹਾਂ ਕੋਲ ਪੰਜ ਏਕੜ ਤੱਕ ਜ਼ਮੀਨ ਹੈ। ਇਹ ਕਿਸਾਨ ਮਹਿੰਗੀਆਂ ਮਸ਼ੀਨਾਂ ਨਹੀਂ ਖਰੀਦ ਸਕਦੇ।
ਕੈਪਟਨ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦਿੱਤਾ ਜਾਵੇ। ਇਸ ਨਾਲ ਉਹ ਪਰਾਲੀ ਦੇ ਨਿਬੇੜੇ ਲਈ ਖਰਚਾ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇੰਨੇ ਸਮੇਂ ਤੋਂ ਕੇਂਦਰ ਸਰਕਾਰ ਕੋਲ ਮੁਆਵਜ਼ੇ ਦੀ ਮੰਗ ਰੱਖੀ ਹੈ ਪਰ ਮੋਦੀ ਸਰਕਾਰ ਨੇ ਇਸ ਬਾਰੇ ਕੋਈ ਫੈਸਲਾ ਨਹੀਂ ਕੀਤਾ।
ਯਾਦ ਰਹੇ ਦਿੱਲੀ ਤੇ ਨਾਲ ਲੱਗਦੇ ਇਲਾਕਿਆਂ ਵਿੱਚ ਖ਼ਤਰਨਾਕ ਪੱਧਰ ਤੇ ਪਹੁੰਚ ਗਿਆ ਹੈ। ਹਵਾ ਦੀ ਗੁਣਵੱਤਾ ਕਈ ਥਾਵਾਂ ਤੇ ਬੇਹੱਦ ਗੰਭੀਰਮਾਪੀ ਗਈ ਹੈ। ਹਾਲਤ ਮਾੜੀ ਹੋਣ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਦਫ਼ਤਰ ਨੇ ਦਖ਼ਲ ਦਿੰਦਿਆਂ ਦਿੱਲੀ, ਪੰਜਾਬ ਤੇ ਹਰਿਆਣਾ ਦੇ ਮੁੱਖ ਸਕੱਤਰਾਂ ਨਾਲ ਵੀਡੀਓ ਕਾਨਫ਼ਰੰਸ ਰਾਹੀਂ ਗੱਲਬਾਤ ਕੀਤੀ।
ਪ੍ਰਿੰਸੀਪਲ ਸਕੱਤਰ ਪੀਕੇ ਮਿਸ਼ਰਾ ਨੇ ਕਿਹਾ ਕਿ ਤਿੰਨ ਰਾਜਾਂ ਦੇ ਮੁੱਖ ਸਕੱਤਰ ਚੌਵੀ ਘੰਟੇ ਸਥਿਤੀ 'ਤੇ ਨਜ਼ਰ ਰੱਖਣਗੇ। ਪ੍ਰਧਾਨ ਮੰਤਰੀ ਦਫ਼ਤਰ ਵੀ ਮੁੱਖ ਸਕੱਤਰਾਂ ਨਾਲ ਇਸ ਮਾਮਲੇ ਤੇ ਤਾਲਮੇਲ ਰੱਖੇਗਾ। ਕਰੀਬ 300 ਟੀਮਾਂ ਪ੍ਰਦੂਸ਼ਣ ਨਾਲ ਨਜਿੱਠਣ ਲਈ ਤਾਇਨਾਤ ਕੀਤੀਆਂ ਗਈਆਂ ਹਨ।
ਪੰਜਾਬ 'ਚ ਪਰਾਲੀ ਨੂੰ ਅੱਗ ਲਾਉਣ ਬਾਰੇ ਵੱਡਾ ਖੁਲਾਸਾ,
ਜਾਣੋ ਕੀ ਕਹਿੰਦੇ ਰਿਪੋਰਟ ਦੇ ਅੰਕੜੇ?
ਦਿੱਲੀ ਚ ਹਰ ਦਿਨ ਵਧ ਰਹੇ ਪ੍ਰਦੂਸ਼ਣ ਲਈ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਤੇ ਇਲਜ਼ਾਮ ਲੱਗ ਰਿਹਾ ਹੈ। ਦਿੱਲੀ ਸਰਕਾਰ ਦਾ ਕਹਿਣਾ ਹੈ ਕਿ ਗੁਆਂਢੀ ਸੂਬਿਆਂ ਚ ਲਗਾਤਾਰ ਕਿਸਾਨਾਂ ਵੱਲੋਂ ਪਾਰਲੀ ਨੂੰ ਅੱਗ ਲਾਈ ਜਾ ਰਹੀ ਹੈ। ਇਸ ਦੇ ਨਾਲ ਹੀ ਦੋਵਾਂ ਸੂਬਿਆਂ ਚ ਵੀ ਇੱਕ ਦੂਜੇ ਤੇ ਦੋਸ਼ ਲਾਏ ਜਾ ਰਹੇ ਹਨ।
ਇਸ ਦੇ ਮੱਦੇਨਜ਼ਰ ਲੁਧਿਆਣਾ ਸਥਿਤ ਪੰਜਾਬ ਰੀਮੋਟ ਸੈਂਸਿੰਗ ਸੈਂਟਰ ਨੇ ਇੱਕ ਰਿਪੋਰਟ ਪੇਸ਼ ਕੀਤੀ ਹੈ। ਇਸ ਦੇ ਅੰਕੜਿਆਂ ਚ ਕਿਹਾ ਗਿਆ ਹੈ ਕਿ ਪੰਜਾਬ ਚ ਪਿਛਲੇ ਸਾਲ ਨਾਲੋਂ ਇਸ ਵਾਰ ਪਰਾਲੀ ਸਾੜਣ ਦੇ ਮਾਮਲੇ ਘਟੇ ਹਨ। ਸੈਂਟਰ ਦੇ ਅਧਿਕਾਰੀ ਨੇ ਦੱਸਿਆ ਕਿ 2019 ‘ 23 ਸਤੰਬਰ ਤੋਂ 3 ਨਵੰਬਰ ਤਕ 25,314 ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ। ਜਦਕਿ ਸਾਲ 2018 ‘ਚ ਸਤੰਬਰ ਤੋਂ ਨਵੰਬਰ ਚ ਇਹ ਅੰਕੜਾ 25,380 ਦਾ ਸੀ।
ਉਧਰਸਾਲ 2017 ‘ਚ ਪਰਾਲੀ ਸਾੜਨ ਦੇ ਮਾਮਲੇ ਚ ਪੰਜਾਬ ਪਹਿਲੇ ਨੰਬਰ ਤੇ ਸੀ। ਇਸ ਸਾਲ ਚ ਸਤੰਬਰ ਤੋਂ ਨਵੰਬਰ  30,867 ਮਾਮਲੇ ਸਾਹਮਣੇ ਆਏ। ਇਸ ਦੇ ਨਾਲ ਹੀ ਪੰਜਾਬ ਰੀਮੋਟ ਸੈਂਸਿੰਗ ਸੈਂਟਰ ਦੀ ਰਿਪੋਰਟ ਮੁਤਾਬਕ ਇਸ ਸਾਲ ਸਭ ਤੋਂ ਜ਼ਿਆਦਾ ਧੂੰਆਂ ਕਰਨ ਵਾਲਾ ਦਿਨ 30 ਅਕਤੂਬਰ ਰਿਹਾ।
ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਆਉਣ ਵਾਲਾ ਹਫਤਾ ਖ਼ਤਰਨਾਕ ਸਾਬਤ ਹੋ ਸਕਦਾ ਹੈ ਕਿਉਂਕਿ ਕਿਸਾਨ ਨਵੀਂ ਫਸਲ ਲਾਉਣ ਦੀ ਤਿਆਰੀ ਚ ਹੈ। ਇਸ ਲਈ ਕਿਸਾਨ ਨੂੰ ਖੇਤ ਖਾਲੀ ਚਾਹੀਦਾ ਹੈ ਤੇ ਉਹ ਪਰਾਲੀ ਚੁੱਕਣ ਦਾ ਕੋਈ ਹੱਲ ਨਾ ਮਿਲਣ ਤੋਂ ਬਾਅਦ ਉਸ ਨੂੰ ਅੱਗ ਲਾਉਣ ਲਈ ਮਜ਼ਬੂਰ ਹੈ।

ਪਰਾਲੀ ਦੇ ਧੂੰਏ ਦਾ ਕਹਿਰ,

ਬਰਨਾਲਾ 'ਤੇ ਭਿਆਨਕ ਹਾਦਸੇ,

ਚਾਰ ਮੌਤਾਂ

ਪਰਾਲੀ ਸਾੜਨ ਕਰਕੇ ਫੈਲੇ ਧੂੰਏ ਨੇ ਅੱਜ ਬਰਨਾਲਾ ਜ਼ਿਲ੍ਹੇ ਵਿੱਚ ਚਾਰ ਜਾਨਾਂ ਲੈ ਲਈ ਤੇ ਕਈ ਲੋਕ ਜ਼ਖ਼ਮੀ ਹੋਣ ਦੀ ਖਬਰ ਹੈ। ਧੂੰਏ ਕਰਕੇ ਕਈ ਹਾਦਸੇ ਹੋਏ ਜਿਨ੍ਹਾਂ ਵਿੱਚ ਚਾਰ ਮੌਤਾਂ ਦੀ ਪੁਸ਼ਟੀ ਹੋਈ ਹੈ।
ਪਹਿਲਾ ਹਾਦਸਾ ਦੇਰ ਰਾਤ ਸੇਖਾ ਰੋਢ 'ਤੇ ਹੋਇਆ ਜਿੱਥੇ ਇੱਕ ਇਨੋਵਾ ਕਾਰ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਇੱਕ ਬੱਚੇ ਸਣੇ ਚਾਰ ਜਣਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਸੇ ਤਰ੍ਹਾਂ ਇੱਕ ਹਾਦਸਾ ਬਰਨਾਲਾ ਦੀ ਸਬ ਜੇਲ੍ਹ ਕੋਲ ਹੋਇਆ ਜਿੱਥੇ ਕਈ ਗੱਡੀਆਂ ਇੱਕ-ਦੂਜੇ ਨਾਲ ਟਕਰਾ ਗਈਆਂ। ਇਸ ਹਾਦਸੇ ਵਿੱਚ ਕਈ ਲੋਕ ਜ਼ਖ਼ਮੀ ਹੋ ਗਏ।
ਇੱਕ ਹੋਰ ਹਾਦਸਾ ਪੱਤੀ ਰੋਡ 'ਤੇ ਹੋਇਆ। ਇੱਥੇ ਮੋਟਰਸਾਈਕਲ ਟਰੱਕ ਨਾਲ ਟਕਰਾ ਗਿਆ। ਇਸ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ।

ਹਵਾ ਪ੍ਰਦੂਸ਼ਣ 'ਤੇ ਪਸੀਜਿਆ

ਕੈਪਟਨ ਦਾ ਦਿਲ,

ਮੋਦੀ ਨਾਲ ਮਿਹਣੋ-ਮਿਹਣੀ

ਝੋਨੇ ਦੇ ਸੀਜ਼ਨ ਵਿੱਚ ਹਵਾ ਪ੍ਰਦੂਸ਼ਣ 'ਤੇ ਸਿਆਸਤ ਗਰਮਾ ਗਈ ਹੈ। ਦਿੱਲੀ ਸਰਕਾਰ ਇਸ ਲਈ ਪੰਜਾਬ ਤੇ ਹਰਿਆਣਾ ਨੂੰ ਜ਼ਿੰਮੇਵਾਰ ਠਹਿਰਾ ਰਹੀ ਹੈ। ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਹੈ। ਦਿੱਲੀ 'ਚ ਹਵਾ ਪ੍ਰਦੂਸ਼ਣ ਕਾਰਨ ਪੈਦਾ ਹੋਈ ਸਥਿਤੀ ਤੇ ਦੁੱਖ ਤੇ ਗੁੱਸਾ ਜ਼ਾਹਰ ਕਰਦਿਆਂ ਕੈਪਟਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਵੁਕ ਪੱਤਰ ਲਿਖਿਆ ਹੈ।
ਇਸ ਪੱਤਰ ਵਿੱਚ ਉਨ੍ਹਾਂ ਨੇ ਸਿਆਸੀ ਤੇ ਖੇਤਰੀ ਵਖਰੇਵਿਆਂ ਤੋਂ ਉਪਰ ਉਠ ਕੇ ਸਾਂਝੀ ਸਹਿਮਤੀ ਬਣਾਉਣ ਦੀ ਲੋੜ ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਤੇ ਹਰਿਆਣਾ ਆਪਣੇ ਪੱਧਰ ਤੇ ਜੋ ਕੁਝ ਕਰ ਸਕਦੇ ਹਨ, ਉਹ ਕਰ ਰਹੇ ਹਨ ਪਰ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਦੀ ਭੂਮਿਕਾ ਸ਼ੱਕੀ ਹੈ। ਮੁੱਖ ਮੰਤਰੀ ਨੇ ਕਿਹਾ ਭਾਵੇਂ ਦੇਸ਼ ਦੇ ਲੋਕਾਂ ਵਿੱਚ ਕੋਈ ਵੀ ਵਿਸ਼ਵਾਸ ਬਣਿਆ ਹੋਵੇ ਪਰ ਕੋਈ ਵੀ ਭਾਰਤੀ ਖਾਸ ਤੌਰ ਤੇ ਪੰਜਾਬੀ ਕੌਮੀ ਰਾਜਧਾਨੀ ਵਿੱਚ ਸਾਡੇ ਭਰਾਵਾਂ ਨਾਲ ਵਾਪਰ ਰਹੀ ਤਰਾਸਦੀ ਤੋਂ ਬਾਹਰ ਨਹੀਂ ਹਨ।

ਮੁੱਖ ਮੰਤਰੀ ਨੇ ਆਪਣੇ ਬੱਚੇ ਤੇ ਪੋਤੇ-ਪੋਤੀਆਂ ਦੇ ਦਿੱਲੀ ਵਿੱਚ ਰਹਿੰਦੇ ਹੋਣ ਦਾ ਵੀ ਜ਼ਿਕਰ ਕੀਤਾ ਜੋ ਸ਼ਹਿਰ ਦੀ ਜ਼ਹਿਰੀਲੀ ਹਵਾ ਕਾਰਨ ਕੌਮੀ ਰਾਜਧਾਨੀ ਵਿੱਚ ਲੱਖਾਂ ਲੋਕਾਂ ਦੀ ਦੁਰਦਰਸ਼ਾ ਨੂੰ ਬਿਆਨਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਥਿਤੀ ਨੇ ਪ੍ਰਗਤੀਸ਼ੀਲ ਤੇ ਵਿਕਸਤ ਮੁਲਕ ਹੋਣ ਦੇ ਕੀਤੇ ਜਾ ਰਹੇ ਦਾਅਵਿਆਂ ਤੋਂ ਪਰਦਾ ਚੁੱਕ ਦਿੱਤਾ ਹੈ। ਉਨ੍ਹਾਂ ਕਿਹਾ ਉਸ ਮੁਲਕ ਨੂੰ ਵਿਕਸਤ ਕਿਵੇਂ ਕਿਹਾ ਜਾ ਸਕਦਾ ਹੈ ਜਦੋਂ ਉਸ ਦੀ ਰਾਜਧਾਨੀ ਨੂੰ ਗੈਸ ਚੈਂਬਰ ਵਿੱਚ ਤਬਦੀਲ ਕਰ ਦਿੱਤਾ ਗਿਆ ਹੋਵੇ, ਉਹ ਵੀ ਜਦੋਂ ਅਜਿਹੇ ਹਾਲਾਤ ਕੁਦਰਤ ਆਫ਼ਤ ਕਰਕੇ ਨਹੀਂ ਸਗੋਂ ਮਨੁੱਖੀ ਗਲਤੀ ਨਾਲ ਪੈਦਾ ਹੋਏ ਹੋਣ।
ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਦੁਖਦਾਇਕ ਸਥਿਤੀ ਵਿੱਚ ਪੰਜਾਬ ਦੀ ਜ਼ਿੰਮੇਵਾਰੀ ਤੋਂ ਹੱਥ ਧੋਣ ਦਾ ਕੋਈ ਇਰਾਦਾ ਨਹੀਂ ਪਰ ਦਿੱਲੀ ਤੇ ਕੇਂਦਰ ਸਰਕਾਰ ਸਮੇਤ ਸਮੁੱਚੇ ਮੁਲਕ ਨੇ ਵੱਖ-ਵੱਖ ਗਲਤੀਆਂ ਨਾਲ ਅਜਿਹੇ ਭਿਆਨਕ ਹਾਲਾਤ ਪੈਦਾ ਹੋਣ ਦੀ ਇਜਾਜ਼ਤ ਦੇ ਦਿੱਤੀ। ਉਨ੍ਹਾਂ ਮੰਨਿਆ ਕਿ ਪਰਾਲੀ ਦੀ ਅੱਗ ਗਲਤ ਦਿਸ਼ਾ ਵਿੱਚ ਵਗਣ ਵਾਲੀਆਂ ਹਵਾਵਾਂ ਕਾਰਨ ਹਵਾ ਪ੍ਰਦੂਸ਼ਣ ਦੇ ਜ਼ਹਿਰੀਲਾ ਹੋਣ ਦਾ ਇੱਕ ਕਾਰਨ ਬਣੀ ਹੈ, ਜਿਸ ਨਾਲ ਅੱਜ ਦਿੱਲੀ ਵਿੱਚ ਅਜਿਹੀ ਸਥਿਤੀ ਪੈਦਾ ਹੋਈ ਹੈ ਪਰ ਇਸ ਦੇ ਨਾਲ ਇਸ ਤੋਂ ਵੀ ਮੁਨਕਰ ਨਹੀਂ ਹੋਇਆ ਜਾ ਸਕਦਾ ਕਿ ਵੱਖ-ਵੱਖ ਆਜ਼ਾਦ ਏਜੰਸੀਆਂ ਦੇ ਅੰਕੜੇ ਇਸ ਗੱਲ ਵੱਲ ਇਸ਼ਾਰਾ ਕਰਦੇ ਹਨ ਕਿ ਮੌਜੂਦਾ ਸਥਿਤੀ ਲਈ ਵੱਡੀ ਪੱਧਰ ਤੇ ਸਨਅਤੀ ਪ੍ਰਦੂਸ਼ਣ, ਟ੍ਰੈਫਿਕ ਤੇ ਦਿੱਲੀ ਵਿੱਚ ਚੱਲ ਰਹੀਆਂ ਨਿਰਮਾਣ ਗਤੀਵਿਧੀਆਂ ਵੀ ਬਰਾਬਰ ਦੀਆਂ ਦੋਸ਼ੀ ਹਨ।

ਉਨ੍ਹਾਂ ਕਿਹਾ ਕਿ ਕੌੜੀ ਸਚਾਈ ਇਹ ਹੈ ਕਿ ਅਸੀਂ ਸੌਖਿਆਂ ਹੀ ਇਸ ਸਭ ਦੀ ਜ਼ਿੰਮੇਵਾਰੀ ਇੱਕ-ਦੂਜੇ ਦੇ ਮੋਢਿਆਂ ਤੇ ਪਾ ਦਿੰਦੇ ਹਾਂ ਜਦਕਿ ਦਿੱਲੀ ਦੇ ਲੋਕ ਮੁਸ਼ਕਲ ਹਾਲਾਤ ਦਾ ਸਾਹਮਣਾ ਕਰ ਰਹੇ ਹਨ ਤੇ ਮੁਲਕ ਤੇ ਵਿਸ਼ਵ ਦੇ ਇਤਿਹਾਸ ਵਿੱਚ ਸਭ ਤੋਂ ਭੈੜੇ ਸਿਹਤ ਸੰਕਟ ਦਾ ਸਾਹਮਣਾ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਪਰਾਲੀ ਸਾੜਨ ਵਿਰੁੱਧ ਕਾਨੂੰਨ ਨੂੰ ਜਿੱਥੋਂ ਤੱਕ ਸੰਭਵ ਹੋਇਆ, ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਤੇ ਕਿਸਾਨਾਂ ਨੂੰ ਜੁਰਮਾਨੇ ਵੀ ਕੀਤੇ। ਉਨ੍ਹਾਂ ਕਿਹਾ ਹਾਲਾਂ ਕਿ ਇਹ ਮੇਰੇ ਜ਼ਮੀਰ ਦੇ ਵਿਰੁੱਧ ਹੈ ਕਿ ਉਸ ਭਾਈਚਾਰੇ ਨੂੰ ਸਜ਼ਾ ਦੇ ਰਹੇ ਹਾਂ ਜੋ ਬੇਸ਼ੁਕਰੇ ਮੁਲਕ ਦੇ ਹੱਥਾਂ ਵਿੱਚ ਦੁੱਖ ਸਹਾਰ ਚੁੱਕਿਆ ਹੋਵੇ ਤੇ ਹੁਣ ਵੀ ਸਹਾਰ ਰਿਹਾ ਹੋਵੇ। ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਅਸੀਂ ਉਨ੍ਹਾਂ ਦੀ ਤਰਸਯੋਗ ਹਾਲਤ ਨੂੰ ਹੋਰ ਹਾਸ਼ੀਏ ਤੇ ਨਹੀਂ ਲਿਜਾ ਸਕਦੇ।
ਉਨ੍ਹਾਂ ਕਿਹਾ ਕਿ ਆਸ ਸੀ ਕਿ ਭਾਰਤ ਸਰਕਾਰ ਇਸ ਗੰਭੀਰ ਸਮੱਸਿਆ ਦਾ ਵਿਆਪਕ ਹੱਲ ਲੱਭਣ ਲਈ ਬਹੁਤ ਸਮਾਂ ਪਹਿਲਾਂ ਇਹ ਮਸਲਾ ਆਪਣੇ ਹੱਥਾਂ ਵਿੱਚ ਲਵੇਗੀ ਪਰ ਬਦਕਿਸਮਤੀ ਨਾਲ ਸੁਪਰੀਮ ਕੋਰਟ ਵੱਲੋਂ ਤੇਜ਼ੀ ਨਾਲ ਖਰਾਬ ਹੋਈ ਸਥਿਤੀ ਤੇ ਚਿੰਤਾ ਜ਼ਾਹਰ ਕਰਨ ਤੋਂ ਬਾਅਦ ਵੀ ਕੋਈ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਤੇ ਹੋਰ ਕੇਂਦਰੀ ਮੰਤਰੀਆਂ ਨੂੰ ਪੱਤਰ ਲਿਖ ਕੇ 100 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦਾ ਸੁਝਾਅ ਵੀ ਦਿੱਤਾ ਸੀ ਤਾਂ ਕਿ ਕਿਸਾਨਾਂ ਨੂੰ ਪਰਾਲੀ ਦੇ ਨਿਬੇੜੇ ਲਈ ਸਹੂਲਤ ਮੁਹੱਈਆ ਕਰਵਾਈ ਜਾ ਸਕੇ ਪਰ ਤੁਸੀਂ ਮੇਰੀ ਬੇਨਤੀ ਨੂੰ ਕੋਈ ਹੁੰਗਾਰਾ ਨਹੀਂ ਭਰਿਆ। ਉਨ੍ਹਾਂ ਲਿਖਿਆ,‘ਪ੍ਰਧਾਨ ਮੰਤਰੀ ਜੀ, ਕੀ ਇਹ ਤੁਹਾਡੀ ਸਰਕਾਰ ਦਾ ਕੰਮ ਨਹੀਂ ਕਿ ਪੰਜਾਬ, ਦਿੱਲੀ ਤੇ ਹਰਿਆਣਾ ਸਮੇਤ ਸਾਰੇ ਭਾਈਵਾਲਾਂ ਨਾਲ ਸਲਾਹ-ਮਸ਼ਵਰਾ ਕਰਕੇ ਇਸ ਮਸਲੇ ਦਾ ਸਥਾਈ ਹੱਲ ਲੱਭਿਆ ਜਾਵੇ।

ਟੁੱਟੀਆਂ ਉਮੀਦਾਂ!

342 ਸ਼ਰਧਾਲੂ ਨਹੀਂ ਜਾ ਸਕਣਗੇ ਪਾਕਿਸਤਾਨ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ ਸਿੱਖ ਸ਼ਰਧਾਲੂਆਂ ਦਾ ਜਥਾ 5 ਨਵੰਬਰ ਨੂੰ ਰਵਾਨਾ ਹੋਵੇਗਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਦੀ ਭੇਜੀ ਗਈ ਸੂਚੀ ਵਿੱਚੋਂ 342 ਸ਼ਰਧਾਲੂਆਂ ਨੂੰ ਵੀਜ਼ੇ ਨਹੀਂ ਮਿਲ ਸਕੇ। ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 5 ਨਵੰਬਰ ਨੂੰ ਪਾਕਿਸਤਾਨ ਰਵਾਨਾ ਹੋਵੇਗਾ ਤੇ 13 ਨਵੰਬਰ ਨੂੰ ਵਾਪਸ ਪਰਤ ਆਵੇਗਾ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਮੁਤਾਬਕ ਪਹਿਲਾਂ ਇਹ ਜਥਾ 10 ਨਵੰਬਰ ਨੂੰ ਭੇਜਣ ਦਾ ਪ੍ਰੋਗਰਾਮ ਸੀ ਪਰ ਹੁਣ ਇਹ ਜਥਾ 5 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਦਫਤਰ ਤੋਂ ਰਵਾਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ੇ ਲੈਣ ਵਾਸਤੇ 1720 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਸਫ਼ਾਰਤਖਾਨੇ ਨੂੰ ਭੇਜੇ ਗਏ ਸਨ, ਜਿਸ ਵਿੱਚੋਂ 342 ਸ਼ਰਧਾਲੂਆਂ ਨੂੰ ਵੀਜ਼ੇ ਨਹੀਂ ਮਿਲੇ ਤੇ 1378 ਸ਼ਰਧਾਲੂਆਂ ਨੂੰ ਵੀਜ਼ੇ ਮਿਲ ਗਏ ਹਨ।
ਉਨ੍ਹਾਂ ਦੱਸਿਆ ਕਿ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਰਕਾਰ ਨੂੰ ਸ਼ਰਧਾਲੂਆਂ ਦੇ ਵੀਜ਼ੇ ਰੱਦ ਨਹੀਂ ਕਰਨੇ ਚਾਹੀਦੇ ਸਨ। ਵੀਜ਼ੇ ਰੱਦ ਹੋਣ ਕਾਰਨ ਸ਼ਰਧਾਲੂਆਂ ਦੇ ਮਨਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਆਖਿਆ ਕਿ ਜਿਨ੍ਹਾਂ ਸ਼ਰਧਾਲੂਆਂ ਨੂੰ ਵੀਜ਼ੇ ਮਿਲ ਗਏ ਹਨ, ਉਹ 4 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫਤਰ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰ ਸਕਦੇ ਹਨ।
ਇਸ ਵਾਰ ਪਾਕਿਸਤਾਨ ਔਕਾਫ਼ ਬੋਰਡ ਅਤੇ ਪੀਜੀਪੀਸੀ ਵੱਲੋਂ 5 ਤੇ 6 ਨਵੰਬਰ ਦੋ ਦਿਨ ਨਿਰੰਤਰ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਆਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਨਿਰਧਾਰਤ ਪ੍ਰੋਗਰਾਮ ਅਨੁਸਾਰ ਸ਼ਰਧਾਲੂਆਂ ਨੂੰ ਇਸ ਵਾਰ ਸਿਰਫ਼ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਹੀ ਦਰਸ਼ਨ ਕਰਵਾਏ ਜਾਣਗੇ।
ਕੁਝ ਦਿਨ ਪਹਿਲਾਂ ਔਕਾਫ਼ ਬੋਰਡ ਵਲੋਂ ਜਾਰੀ ਕੀਤੇ ਪ੍ਰੋਗਰਾਮ ਮੁਤਾਬਕ ਇਹ ਸ਼ਰਧਾਲੂ 5 ਤੇ 6 ਨਵੰਬਰ ਨੂੰ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਠਹਿਰਨਗੇ। 7 ਨਵੰਬਰ ਨੂੰ ਇਨ੍ਹਾਂ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਲੈ ਜਾਇਆ ਜਾਵੇਗਾ, ਜਿਥੇ 9 ਨਵੰਬਰ ਨੂੰ ਲਾਂਘੇ ਦੇ ਉਦਘਾਟਨੀ ਸਮਾਗਮ ਵਿੱਚ ਸ਼ਾਮਲ ਹੋਣ ਮਗਰੋਂ ਸ਼ਰਧਾਲੂ ਵਾਪਸ ਗੁਰਦੁਆਰਾ ਨਨਕਾਣਾ ਸਾਹਿਬ ਪੁੱਜਣਗੇ। ਇੱਥੇ 10 ਨਵੰਬਰ ਨੂੰ ਅਖੰਡ ਪਾਠ ਦੀ ਆਰੰਭਤਾ ਹੋਵੇਗੀ ਤੇ 12 ਨਵੰਬਰ ਨੂੰ ਭੋਗ ਪਾਏ ਜਾਣਗੇ। 13 ਨਵੰਬਰ ਨੂੰ ਸ਼ਰਧਾਲੂ ਭਾਰਤ ਪਰਤਣੇ ਸ਼ੁਰੂ ਹੋ ਜਾਣਗੇ।

ਮਿਜ਼ੋਰਮ ਦੀ ਔਰਤ ਕੋਲੋਂ ਹੈਰੋਇਨ ਬਰਾਮਦ,

ਮਹਿਲਾ ਦੇ ਸਬੰਧ ਨਸ਼ਾ ਤਸਕਰਾਂ ਨਾਲ ਹੋਣ ਦਾ ਖਦਸ਼ਾ

ਪੰਜਾਬ ‘ਚ ਆਏ ਦਿਨ ਪੁਲਿਸ ਨਸ਼ੇ ਦੇ ਤਸਕਰਾਂ ਨੂੰ ਕਾਬਬੂ ਕਰਦੀ ਹੈ। ਇਨ੍ਹਾਂ ਚ ਹੁਣ ਤਾਂ ਮਹਿਲਾਵਾਂ ਵੀ ਸ਼ਾਮਲ ਹਨ। ਆਏ ਦਿਨ ਨਸ਼ਾ ਤਸਕਰੀ ਚ ਮਹਿਲਾਵਾਂ ਨੂੰ ਗ੍ਰਿਫ਼ਤਾਰ ਕਰਨ ਦੇ ਮਾਮਲੇ ਵਧਦੇ ਜਾ ਰਹੇ ਹਨ। ਹੁਣ ਤਾਜ਼ਾ ਮਾਮਲਾ ਖੰਨਾ ਦਾ ਹੈ। ਜਿੱਥੇ ਪੁਲਿਸ ਨੇ ਮਿਜ਼ੋਰਮ ਦੀ ਇੱਕ ਔਰਤ ਕੋਲੋਂ ਇੱਕ ਕਿਲੋ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਇਸ ਬਾਰੇ ਪੁਲਿਸ ਦਾ ਕਹਿਣਾ ਹੈ ਕਿ ਇਹ ਨਸ਼ਾ ਪੰਜਾਬ ਚ ਸਪਲਾਈ ਹੋਣਾ ਸੀ ਅਤੇ ਪੁਲਿਸ ਨੂੰ ਸ਼ੱਕ ਹੈ ਕਿ ਮਹਿਲਾ ਦਾ ਸਬੰਧ ਨਾਈਜੀਰੀਆਈ ਮੂਲ ਦੇ ਤਸਕਰਾਂ ਨਾਲ ਹੋ ਸਕਦੇ ਹਨ। ਇਸ ਦੀ ਜਾਣਕਾਰੀ ਖੰਨਾ ਦੇ ਅੇਸਐਸਪੀ ਗੁਰਸ਼ਰਣ ਸਿੰਘ ਗ੍ਰੇਵਾਲ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ।
ਐਸਐਸਪੀ ਨੇ ਦੱਸਿਆ ਕਿ ਇੱਕ ਨਾਕੇ ਦੌਰਾਨ ਸ਼ੱਕ ਦੇ ਆਧਾਰ ਤੇ ਮਿਜ਼ੋਰਮ ਦੀ ਮਹਿਲਾ ਦੇ ਬੈਗ ਦੀ ਤਲਾਸ਼ੀ ਲਈ ਗਈ ਜਿਸ ਚ ਇੱਕ ਕਿਲੋ ਹੈਰੋਇਨ ਬਰਾਮਦ ਹੋਈ। ਮਹਿਲਾ ਤੇ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਪੁਲਿਸ ਦੀ ਜਾਣਕਾਰੀ ਮੁਤਾਬਕ ਮਹਿਲਾ ਪ੍ਰੇਮੀ ਨਾਲ ਦਿੱਲੀ ਚ ਰਹਿੰਦੀ ਸੀ ਅਤੇ ਉਸ ਦੇ ਪ੍ਰੇਮੀ ਦੇ ਨਾਈਜੀਰਿਅਨ ਨਸ਼ਾ ਤਸਕਰਾਂਨਾਲ ਸਬੰਧ ਹਨ।
ਰਾਮ ਰਹੀਮ ਦੀ ਮੂੰਹ ਬੋਲੀ ਧੀ

ਹਨੀਪ੍ਰੀਤ ਨੂੰ ਵੱਡੀ ਰਾਹਤ,

35 ਮੁਲਜ਼ਮਾਂ ਤੋਂ ਦੇਸ਼ਧ੍ਰੋਹ ਦੀ ਧਾਰਾ ਹਟਾਈ

ਹਰਿਆਣਾ ਵਿੱਚ ਦੂਜੀ ਵਾਰ ਬੀਜੇਪੀ ਸਰਕਾਰ ਬਣਨ ਮਗਰੋਂ ਦੰਗਾ ਭੜਕਾਉਣ ਤੇ ਦੇਸ਼ਧ੍ਰੋਹ ਦੇ ਦੋਸ਼ਾਂ ਵਿੱਚ ਘਿਰੇ ਡੇਰਾ ਸਿਰਸਾ ਦੇ ਪ੍ਰੇਮੀਆਂ ਨੂੰ ਵੱਡੀ ਰਾਹਤ ਮਿਲੀ ਹੈ। ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਗੋਦ ਲਈ ਧੀ ਹਨੀਪ੍ਰੀਤ ਸਮੇਤ 35 ਮੁਲਜ਼ਮਾਂ ਤੋਂ ਦੇਸ਼ਧ੍ਰੋਹ ਦੀ ਧਾਰਾ ਹਟਾ ਲਈ ਗਈ ਹੈ। ਇਨ੍ਹਾਂ ਮੁਲਜ਼ਮਾਂ ਖਿਲਾਫ ਪੰਚਕੂਲਾ ਵਿੱਚ 25 ਅਗਸਤ, 2017 ਨੂੰ ਹੋਈ ਹਿੰਸਾ ਦੇ ਮਾਮਲੇ ਵਿੱਚ ਦੇਸ਼ਧ੍ਰੋਹ ਦਾ ਕੇਸ ਦਾਇਰ ਕੀਤਾ ਗਿਆ ਸੀ।ਪੰਚਕੂਲਾ ਵਿੱਚ ਹਿੰਸਾ ਭੜਕਾਉਣ ਦੇ ਮਾਮਲੇ ਵਿੱਚ ਫੜੇ ਗਏ ਡੇਰਾ ਪ੍ਰੇਮੀਆਂ ਤੇ ਹਨੀਪ੍ਰੀਤ ਖ਼ਿਲਾਫ਼ ਦੇਸ਼ਧ੍ਰੋਹ ਦਾ ਮਾਮਲਾ ਪੰਚਕੂਲਾ ਦੇ ਸੈਕਟਰ ਪੰਜ ਦੇ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ। ਇਸ ਕੇਸ ਦੀ ਅਗਲੀ ਸੁਣਵਾਈ 6 ਨਵੰਬਰ ਨੂੰ ਹੋਵੇਗੀ। ਬਚਾਅ ਪੱਖ ਦੇ ਵਕੀਲ ਨੇ ਦੱਸਿਆ ਕਿ ਦੇਸ਼ਧ੍ਰੋਹ ਦੀ ਧਾਰਾ ਹਟਣ ਤੋਂ ਬਾਅਦ ਹੁਣ ਸਾਰੇ ਮੁਲਜ਼ਮ ਜ਼ਮਾਨਤ ਦੀ ਅਰਜ਼ੀ ਲਾ ਸਕਦੇ ਹਨ।

ਜੰਮੂ-ਕਸ਼ਮੀਰ ਮੁੜ ਦਹਿਲਿਆ,

ਸ੍ਰੀ-ਨਗਰ 'ਚ ਗ੍ਰਨੇਡ ਹਮਲਾ

ਜੰਮੂ-ਕਸ਼ਮੀਰ ਵਿੱਚ ਅੱਜ ਫਿਰ ਗ੍ਰਨੇਡ ਹਮਲਾ ਹੋਇਆ। ਇਸ ਹਮਲੇ ਵਿੱਚ 10 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਹ ਧਮਾਕਾ ਸ੍ਰੀ-ਨਗਰ ਦੀ ਮੌਲਾਨਾ ਆਜ਼ਾਦ ਰੋਡ 'ਤੇ ਹੋਇਆ।
ਯਾਦ ਰਹੇ ਜੰਮੂ-ਕਸ਼ਮੀਰ ਵਿੱਚੋਂ ਧਾਰਾ 370 ਹਟਾਉਣ ਮਗਰੋਂ ਮੁੜ ਹਮਲੇ ਸ਼ੁਰੂ ਹੋ ਗਏ ਹਨ। ਸਰਕਾਰ ਨੇ ਧਾਰਾ 370 ਹਟਾਉਣ ਮਗਰੋਂ ਪੂਰੇ ਸੂਬੇ ਵਿੱਚ ਕਰਫਿਊ ਲਾ ਦਿੱਤਾ ਸੀ। ਪਿਛਲੇ ਦਿਨੀਂ ਹੀ ਇਸ ਵਿੱਚ ਢਿੱਲ ਦਿੱਤੀ ਗਈ। ਉਸ ਮਗਰੋਂ ਲਗਾਤਾਰ ਹਮਲੇ ਹੋ ਰਹੇ ਹਨ।

 

ਠੰਢ ਨੇ ਫੜਿਆ ਜ਼ੋਰ,

ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਹਿਮਾਚਲ ਚ ਪਿਛਲੇ ਪੰਜ ਦਿਨਾਂ ਤੋਂ ਭਾਰੀ ਬਰਫਬਾਰੀ ਹੋ ਰਹੀ ਹੈ। ਸੋਮਵਾਰ ਨੂੰ ਰੋਹਤਾਂਗ ਚ ਡੇਢ ਫੁੱਟ ਤਕ ਬਰਫ ਪਈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਤਿੰਨ ਦਿਨਾਂ ਚ ਹੋਰ ਬਰਫਬਾਰੀ ਹੋ ਸਕਦੀ ਹੈ। ਸੱਤ ਨਵੰਬਰ ਨੂੰ ਪੂਰੇ ਸੂਬੇ ਚ ਬਾਰਸ਼ ਦੀ ਸੰਭਾਵਨਾ ਜਤਾਈ ਗਈ ਹੈ। ਸ਼ਿਮਲਾਮੰਡੀਕੁਲੂਚੰਬਾਸੋਲਨ ਤੇ ਸਿਰਮੌਰ  115 ਮਿਮੀ ਬਾਰਸ਼ ਹੋਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਮੰਡੀਊਨਾਬਿਲਾਸਪੁਰਹਮੀਰਪੁਰ ਤੇ ਕਾਂਗੜਾ ਚ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਸੋਮਵਾਰ ਨੂੰ ਲਾਹੌਲ ਸਪਿਤੀ ਦੀ ਉੱਚੀਆਂ ਪਹਾੜੀਆਂ ਤੇ ਰੋਹਤਾਂਗ ਦਰੇ ਚ ਤਾਜ਼ਾ ਹਿਮਪਾਤ ਹੋਇਆ ਹੈ ਜਿਸ ਨਾਲ ਤਾਪਮਾਨ ਚ ਡਿਰਾਵਟ ਦਰਜ ਕੀਤੀ ਗਈ ਹੈ।
ਸੋਮਵਾਰ ਨੂੰ ਰੋਹਤਾਂਗ ਦਰੇ ਚ ਡੇਢ ਫੁੱਟ ਤਕ ਬਰਫਬਾਰੀ ਨਾਲ ਲਾਹੌਲ ਘਾਟੀ ਨਾਲ ਮਨਾਲੀ ਦਾ ਸੰਪਰਕ ਟੁੱਟ ਗਿਆ ਹੈ। ਰੋਹਤਾਂਗ ਦਰੇ ਦੋਵਾਂ ਪਾਸੇ ਸੈਂਕੜਾ ਵਾਹਨ ਫਸੇ ਹੋਏ ਹਨ। ਇਸ ਦੇ ਨਾਲ ਹੀ ਬਾਰਾਲਾਚਾ ਦਰੇ ਸਣੇ ਸ਼ਿੰਕੁਲਾ ਦਰੇ ਚ ਇੱਕ ਤੋਂ ਡੇਢ ਫੁਟ ਤਕ ਬਰਫਬਾਰੀ ਹੋਈ ਹੈ ਜਿਸ ਨਾਲ ਲੇਹ ਰਸਤਾ ਬੰਦ ਹੋ ਗਿਆ ਹੈ ਤੇ ਜਾਂਸਕਰ ਘਾਟੀ ਦਾ ਵੀ ਕੇਲਾਂਗ ਨਾਲ ਸੰਪਰਕ ਟੁੱਟ ਗਿਆ ਹੈ।

1303 ਸ਼ਰਧਾਲੂਆ ਦਾ ਜੱਥਾ

ਪਾਕਿਸਤਾਨ ਲਈ ਰਵਾਨਾ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ 1303 ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਦੇ ਗੁਰਧਾਮਾਂ ਖਾਸਕਰ ਨਨਕਾਣਾ ਸਾਹਿਬ ਵਿੱਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਸ਼ਤਾਬਦੀ ਮਨਾਉਣ ਸਬੰਧੀ ਰਵਾਨਾ ਕੀਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੋਂ ਰਵਾਨਾ ਹੋਏ ਇਸ ਜੱਥੇ 'ਚ ਪੰਜ ਪਿਆਰੇ, ਗ੍ਰੰਥੀ ਸਿੰਘ ਅਤੇ ਸੇਵਾਦਾਰ ਵੀ ਜਾ ਰਹੇ ਹਨ ਜਦ ਕਿ ਜੱਥੇ ਦੀ ਅਗਵਾਈ ਕੁਲਬੀਰ ਸਿੰਘ ਬੂਹ ਜੱਥਾ ਲੀਡਰ ਵਜੋਂ ਕਰ ਰਹੇ ਹਨ।ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ ਰੂਪ ਸਿੰਘ ਨੇ ਦੱਸਿਆ ਕਿ ਸ਼ੋਮਣੀ ਕਮੇਟੀ ਵੱਲੋਂ ਇਸ ਜੱਥੇ ਦੇ ਨਾਲ ਅੰਮ੍ਰਿਤ ਸੰਚਾਰ ਲਈ ਪੰਜ ਪਿਆਰੇ ਅਤੇ ਗ੍ਰੰਥੀ ਸਿੰਘ ਵੀ ਜਾ ਰਹੇ ਹਨ ਅਤੇ ਇਹ ਪਾਕਿਸਤਾਨ ਵਿੱਚ ਨਨਕਾਣਾ ਸਾਹਿਬਕਰਤਾਰਪੁਰ ਸਾਹਿਬਪੰਜਾ ਸਾਹਿਬ ਸਣੇ ਸਾਰੇ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨਗੇ 

ਪੁਲਿਸ ਮੁਲਾਜ਼ਮਾਂ ਵੱਲੋਂ ਇਨਸਾਫ ਦੀ ਮੰਗ,

ਪੁਲਿਸ ਮੁੱਖ ਦਫ਼ਤਰ ਨੂੰ ਘੇਰਿਆ 

ਤੀਸ ਹਜ਼ਾਰੀ ਕੋਰਟ ਚ ਵਕੀਲਾਂ ਨਾਲ ਹੋਈ ਝੜਪ ਤੋਂ ਬਾਅਦ ਦਿੱਲੀ ਦੇ ਕਈ ਪੁਲਿਸ ਮੁਲਾਜ਼ਮ ਪੁਲਿਸ ਮੁੱਖ ਦਫ਼ਤਰ ਤੇ ਪ੍ਰਦਰਸ਼ਨ ਕਰਨ ਪਹੁੰਚ ਗਏ। ਇਸ ਸਾਰੇ ਪੁਲਿਸ ਵਾਲਿਆਂ ਦਾ ਕਹਿਣਾ ਹੈ ਕਿ ਅਸੀਂ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਆਏ ਹਾਂ। ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਦੇ ਹੱਥਾਂ ਚ ਤਖਤੀਆਂ ਸੀਜਿਨ੍ਹਾਂ ਤੇ ਕਈ ਤਰ੍ਹਾਂ ਦੇ ਨਾਅਰੇ ਲਿਖੇ ਸੀ।
ਪੁਲਿਸ ਕਰਮੀਆਂ ਦਾ ਕਹਿਣਾ ਸੀ ਕਿ ਅਸੀਂ ਇਨਸਾਫ ਚ ਬਰਾਬਰੀ ਦੀ ਮੰਗ ਕਰ ਰਹੇ ਹਾਂ। ਉਧਰ ਪ੍ਰਦਰਸ਼ਨ ਕਰਨ ਆਏ ਪੁਲਿਸ ਵਾਲਿਆਂ ਨਾਲ ਡੀਸੀਪੀ ਈਸ਼ ਸਿੰਗਲ ਨੇ ਗੱਲਬਾਤ ਕੀਤੀ। ਸਿੰਘਲ ਨੇ ਕਿਹਾ, “ਸਾਰੇ ਸੀਨੀਅਰ ਅਧਿਕਾਰੀਆਂ ਨੂੰ ਫਿਕਰ ਹੈਮੈਂ ਤੁਹਾਨੂੰ ਯਕੀਨ ਦਵਾਉਂਦਾ ਹਾਂ ਕਿ ਤੁਹਾਡਾ ਇੱਥੇ ਆਉਣਾ ਬੇਕਾਰ ਨਹੀਂ ਜਾਵੇਗਾ।ਉਧਰ ਇੱਕ ਹੋਰ ਅਧਿਕਾਰੀ ਨੇ ਕਿਹਾ ਕਿ ਪੁਲਿਸ ਕਮਿਸ਼ਨਰ ਵੱਲੋਂ ਕੁਝ ਨਹੀਂ ਕਿਹਾ ਜਾ ਰਿਹਾ ਹੈ।
ਦੱਸ ਦਈਏ ਕਿ ਇਸ ਮਾਮਲੇ ਚ ਉੱਤਰੀ ਦਿੱਲੀ ਦੇ ਵਿਸ਼ੇਸ਼ ਪੁਲਿਸ ਕਮਿਸ਼ਨਰ ਸੰਜੇ ਸਿੰਘ ਨੂੰ ਹਟਾ ਦਿੱਤਾ ਹੈ। ਦੱਖਣੀ ਦਿੱਲੀ ਦੇ ਪੁਲਿਸ ਕਮਿਸ਼ਨਰ ਆਰਐਸ ਕ੍ਰਿਸ਼ਨੀਆ ਨੂੰ ਉੱਤਰੀ ਦਿੱਲੀ ਦਾ ਵਾਧੂ ਭਾਰ ਦਿੱਤਾ ਗਿਆ ਹੈ। ਤੀਸ ਹਜ਼ਾਰੀ ਕੋਰਟ ਚ ਹੋਈ ਘਟਨਾ ਤੋਂ ਬਾਅਦ 1990 ਬੈਚ ਦੇ ਆਈਪੀਐਸ ਅਧਿਕਾਰੀ ਸੰਜੇ ਸਿੰਘ ਨੂੰ ਫਿਲਹਾਲ ਅਸਥਾਈ ਸਮੇਂ ਲਈ ਕੋਈ ਤਾਇਨਾਤੀ ਨਹੀਂ ਦਿੱਤੀ ਗਈ।
ਤੀਸ ਹਜ਼ਾਰੀ ਕੋਰਟ ਚ ਦਿੱਲੀ ਪੁਲਿਸ ਤੇ ਵਕੀਲਾਂ ਚ ਐਤਵਾਰ ਨੂੰ ਦਿੱਲੀ ਹਾਈਕੋਰਟ ਚ ਪਾਰਕਿੰਗ ਨੂੰ ਲੈ ਕੇ ਵਿਵਾਦ ਹੋ ਗਿਆ ਸੀ। ਇਸ ਚ ਵਕੀਲਾਂ ਤੇ ਗੋਲੀ ਚਲਾਈ ਗਈ ਸੀ। ਇਸ ਮਾਮਲੇ ਨੂੰ ਲੈ ਕੇ ਹਾਈਕੋਰਟ ਨੇ ਜਾਂਚ ਲਈ ਰਿਟਾਇਰਡ ਜੱਜ ਐਸਪੀ ਗਰਗ ਦੀ ਨੁਮਾਇੰਦਗੀ ਚ ਕਮੇਟੀ ਵੀ ਬਣਾਈ। ਇਸ ਦੀ ਮਦਦ ਲਈ ਸੀਬੀਆਈਵਿਜੀਲੈਂਸ ਤੇ ਆਈਬੀ ਦੇ ਡਾਇਰੈਕਟਰਸ ਨੂੰ ਕਿਹਾ ਗਿਆ ਹੈ।

0 Response to "ਖਬਰਾਂ--ਸਾਲ-10,ਅੰਕ:35,6ਨਵੰਬਰ2019/"

Post a Comment