ਖਬਰਾਂ--ਸਾਲ-10,ਅੰਕ:36,7ਨਵੰਬਰ2019












ਸਾਲ-10,ਅੰਕ:36,7ਨਵੰਬਰ2019/
ਕੱਤਕ(ਸੁਦੀ)10(ਨਾ.ਸ਼ਾ)551.
ਇਤਿਹਾਸਕ ਦਿਨ!
ਧਾਰਮਿਕ ਰੰਗ 'ਚ ਰੰਗੀ ਪੰਜਾਬ ਵਿਧਾਨ ਸਭਾ,  
ਡਾ. ਮਨਮੋਹਨ ਸਿੰਘ ਤੇ ਉੱਪ ਰਾਸ਼ਟਰਪਤੀ ਵੀ ਪਹੁੰਚੇ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁੱਧਵਾਰ ਨੂੰ ਸ਼ੁਰੂ ਹੋਇਆ। ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ, ਪੰਜ ਕਾਂਗਰਸੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਕੁਲਬੀਰ ਸਿੰਘ ਜ਼ੀਰਾ, ਫਤਹਿਜੰਗ ਬਾਜਵਾ, ਵਰਿੰਦਰਮੀਤ ਸਿੰਘ ਪਾਹੜਾ ਤੇ ਦਰਸ਼ਨ ਬਰਾੜ ਸਿਰੋਪੇ ਪਾ ਕੇ ਵਿਧਾਨ ਸਭਾ ਪੁੱਜੇ ਤੇ ਬਾਣੀ ਦਾ ਜਾਪ ਕੀਤਾ। ਇਸ ਮੌਕੇ ਸੁਖਦੇਵ ਸਿੰਘ ਢੀਂਡਸਾ, ਜਸਬੀਰ ਸਿੰਘ ਡਿੰਪਾ, ਮੁਹੰਮਦ ਸਦੀਕ, ਬਲਵਿੰਦਰ ਸਿੰਘ ਭੂੰਦੜ, ਅਮਰ ਸਿੰਘ ਤੇ ਚੌਧਰੀ ਸੰਤੋਖ ਸਿੰਘ ਸਮੇਤ ਵਿਧਾਇਕ ਤੇ ਸੰਸਦ ਮੈਂਬਰ ਵੀਆਈਪੀ ਗੈਲਰੀ ਵਿੱਚ ਮੌਜੂਦ ਸਨ। ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ, ਹਰਿਆਣਾ ਦੇ ਰਾਜਪਾਲ ਸੱਤਦੇਵ ਨਰਾਇਣ ਆਰੀਆ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਹਰਿਆਣਾ ਦੇ ਮੁੱਖ ਮੰਤਰੀ ਐਮਐਲ ਖੱਟਰ ਤੇ ਪੰਜਾਬ ਦੇ ਸਪੀਕਰ ਰਾਣਾ ਕੇਪੀ ਸਿੰਘ ਸਟੇਜ 'ਤੇ ਮੌਜੂਦ ਸਨ। ਉਪ ਰਾਸ਼ਟਰਪਤੀ ਨਾਇਡੂ ਨੇ ਪੰਜਾਬੀ ਵਿੱਚ ਆਪਣਾ ਭਾਸ਼ਣ ਸ਼ੁਰੂ ਕੀਤਾ। ਉਨ੍ਹਾਂ ਸਾਰਿਆਂ ਨੂੰ ਸ਼ੁਭਕਾਮਨਾਵਾਂ ਤੇ ਗੁਰਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਮੌਜੂਦ ਸਨ ਹਾਲਾਂਕਿ ਕਿ ਉਪ ਰਾਸ਼ਟਰਪਤੀ ਤੋਂ ਇਲਾਵਾ ਕਿਸੇ ਨੇ ਵੀ ਆਪਣੇ ਭਾਸ਼ਣ ਵਿੱਚ ਉਨ੍ਹਾਂ ਦਾ ਜ਼ਿਕਰ ਨਹੀਂ ਕੀਤਾ।


ਹੁਣ ਸਾਬਕਾ ਫੌਜੀਆਂ ਦੀ ਵਾਰ,

ਸੇਵਾ ਮੁਕਤੀ ਮਗਰੋਂ ਵੀ ਲੱਗੇਗਾ ਜ਼ਾਬਤਾ  


ਸੋਸ਼ਲ ਮੀਡੀਆ ਤੇ ਲਗਾਤਾਰ ਸੈਨਾ ਤੇ ਸੈਨਾ ਦੇ ਵੱਡੇ ਅਧਿਕਾਰੀਆਂ ਖਿਲਾਫ ਲੱਗਣ ਵਾਲੇ ਇਲਜ਼ਾਮਾਂ ਤੇ ਲਗਾਮ ਲਈ ਸੈਨਾ ਜਲਦੀ ਹੀ ਆਪਣੇ ਸਾਬਕਾ ਸੈਨਿਕਾਂ ਖਿਲਾਫ ਕੋਡ ਆਫ਼ ਕੰਡਕਟਲਿਆਉਣ ਤੇ ਵਿਚਾਰ ਕਰ ਰਹੀ ਹੈ। ਇਸ ਤਹਿਤ ਸਾਰੇ ਸੈਨਿਕਾਂ ਨੂੰ ਰਿਟਾਇਰਮੈਂਟ ਤੋਂ ਪਹਿਲਾਂ ਲਿਖਤ ਚ ਕਹਿਣਾ ਪਵੇਗਾ ਕਿ ਰਿਟਾਇਰਮੈਂਟ ਤੋਂ ਬਾਅਦ ਵੀ ਉਹ ਇਸ ਕੋਡ ਆਫ਼ ਕੰਡਕਟ ਤਹਿਤ ਆਪਣਾ ਵਤੀਰਾ ਰੱਖਣਗੇ।
ਇਹ ਨਿਯਮ ਇੱਕ ਸਿਪਾਹੀ ਤੋਂ ਲੈ ਕੇ ਜਨਰਲ ਰੈਂਕ ਤਕ ਦੇ ਅਧਿਕਾਰੀ ਤਕ ਤੇ ਲਾਗੂ ਹੋਵੇਗਾ। ਹਾਸਲ ਜਾਣਕਾਰੀ ਮੁਤਾਬਕਥਲ ਸੈਨਾ ਮੁੱਖ ਦਫਤਰ ਸਥਿਤ ਐਡਜੂਟੈਂਟ ਬ੍ਰਾਂਚ ਇਸ ਤਹਿਤ ਨਿਯਮ ਬਣਾਉਣ ਤੇ ਕੰਮ ਕਰ ਰਹੀ ਹੈ। ਇਸ ਤਹਿਤ ਸੈਨਾ ਦੇ ਕਿਸੇ ਵੀ ਵੱਡੇ ਅਧਿਕਾਰੀ ਤੇ ਕਿਸੇ ਵੀ ਤਰ੍ਹਾਂ ਦਾ ਇਲਜ਼ਾਮ ਨਾ ਲੱਗ ਸਕੇ।
ਸੋਸ਼ਲ ਮੀਡੀਆ ਤੇ ਕਈ ਵਾਰ ਸੈਨਾ ਦੇ ਸਾਬਕਾ ਅਧਿਕਾਰੀ ਲਗਾਤਾਰ ਸੈਨਾ ਤੇ ਸੈਨਾ ਦੇ ਵੱਡੇ ਅਧਿਕਾਰੀਆਂ ਖਿਲਾਫ ਇਲਜ਼ਾਮ ਲਾਉਂਦੇ ਰਹਿੰਦੇ ਹਨ। ਕਈ ਵਾਰ ਸੈਨਾ ਤੇ ਸੈਨਿਕਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਮੁਹਿੰਮ ਵੀ ਸ਼ੁਰੂ ਕੀਤੀ ਜਾਂਦੀ ਹੈ। ਇਸ ਕਰਕੇ ਸੈਨਾ ਸੁਰਖੀਆਂ ਚ ਆ ਜਾਂਦੀ ਹੈ। ਇਹੀ ਕਾਰਨ ਹੈ ਕਿ ਸੈਨਾ ਇਨ੍ਹਾਂ ਸਭ ਤੇ ਲਗਾਮ ਲਾਉਣ ਦਾ ਵਿਚਾਰ ਕੀਤਾ ਹੈ।
ਇਸ ਨਿਯਮ ਲਈ ਵੀ ਤਿੰਨਾਂ ਸੈਨਾਵਾਂ ਦਾ ਤਿਆਰ ਹੋਣਾ ਜ਼ਰੂਰੀ ਹੈ। ਇਸ ਦੇ ਨਾਲ ਹੀ ਰੱਖਿਆ ਮੰਤਰਾਲੇ ਤੋਂ ਵੀ ਇਸ ਲਈ ਇਜਾਜ਼ਤ ਲੈਣੀ ਹੋਵੇਗੀ ਕਿਉਂਕਿ ਆਰਮੀ ਐਕਟ ਸਾਬਕਾ ਸੈਨਿਕਾਂ ਤੇ ਲਾਗੂ ਨਹੀਂ ਹੁੰਦਾ। ਇਸ ਕੋਡ ਆਫ਼ ਕੰਡਕਟ ਲਈ ਸਾਬਕਾ ਸੈਨਿਕਾਂ ਚ ਰੋਸ ਵੀ ਹੈ।
ਪੰਜਾਬ ਤੇ ਹਰਿਆਣਾ ਸਣੇ
14 ਸੂਬਿਆਂ 'CBI ਦੇ 169 ਛਾਪੇ
ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਅੱਜ ਦੇਸ਼ ਦੇ ਲਗਪਗ 14 ਸੂਬਿਆਂ ਵਿੱਚ ਛਾਪੇਮਾਰੀ ਕੀਤੀ ਹੈ। ਸੀਬੀਆਈ ਨੇ ਛਾਪੇਮਾਰੀ ਦੌਰਾਨ ਸੱਤ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਬੈਂਕ ਧੋਖਾਧੜੀ ਦੇ 35 ਕੇਸ ਦਰਜ ਕੀਤੇ ਹਨ। ਸੀਬੀਆਈ ਨੇ 14 ਸੂਬਿਆਂ ਵਿੱਚ 169 ਥਾਵਾਂ 'ਤੇ ਛਾਪੇ ਮਾਰੇ। ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇ ਅਜੇ ਵੀ ਜਾਰੀ ਹਨ।
ਸੀਬੀਆਈ ਅਧਿਕਾਰੀਆਂ ਨੇ ਦੱਸਿਆ ਕਿ ਸੀਬੀਆਈ ਵੱਲੋਂ ਆਂਧਰਾ ਪ੍ਰਦੇਸ਼, ਚੰਡੀਗੜ੍ਹ, ਦਿੱਲੀ, ਗੁਜਰਾਤ, ਹਰਿਆਣਾ, ਕਰਨਾਟਕ, ਕੇਰਲਾ, ਮੱਧ ਪ੍ਰਦੇਸ਼, ਮਹਾਰਾਸ਼ਟਰ, ਪੰਜਾਬ, ਤਾਮਿਲਨਾਡੂ, ਤੇਲੰਗਾਨਾ, ਉੱਤਰ ਪ੍ਰਦੇਸ਼, ਉਤਰਾਖੰਡ ਦੇ ਨਾਲ-ਨਾਲ ਦਾਦਰ ਤੇ ਨਗਰ ਹਵੇਲੀ ਵਿੱਚ ਛਾਪੇਮਾਰੀ ਕੀਤੀ ਗਈ ਹੈ।
ਕੈਪਟਨ ਪਰਾਲੀ ਸਾੜਨ ਵਾਲੇ
ਕਿਸਾਨਾਂ ਦੇ ਹੱਕ 'ਚ ਡਟੇ

ਪਰਾਲੀ ਸਾੜਨ ਦੇ ਮਾਮਲੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਕਿਸਾਨਾਂ ਨਾਲ ਡਟ ਗਏ ਹਨ। ਉਨ੍ਹਾਂ ਨੇ ਪਰਾਲੀ ਸਾੜਨ ਕਰਕੇ ਪੈਦਾ ਹੋਏ ਧੂੰਏਂ ਲਈ ਮੋਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਕੈਪਟਨ ਨੇ ਸਪਸ਼ਟ ਕਿਹਾ ਹੈ ਕਿ ਪੰਜਾਬ ਵਿੱਚ ਜ਼ਿਆਦਾਤਰ ਛੋਟੇ ਕਿਸਾਨ ਹਨ ਜਿਨ੍ਹਾਂ ਕੋਲ ਪੰਜ ਏਕੜ ਤੱਕ ਜ਼ਮੀਨ ਹੈ। ਇਹ ਕਿਸਾਨ ਮਹਿੰਗੀਆਂ ਮਸ਼ੀਨਾਂ ਨਹੀਂ ਖਰੀਦ ਸਕਦੇ।
ਕੈਪਟਨ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦਿੱਤਾ ਜਾਵੇ। ਇਸ ਨਾਲ ਉਹ ਪਰਾਲੀ ਦੇ ਨਿਬੇੜੇ ਲਈ ਖਰਚਾ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇੰਨੇ ਸਮੇਂ ਤੋਂ ਕੇਂਦਰ ਸਰਕਾਰ ਕੋਲ ਮੁਆਵਜ਼ੇ ਦੀ ਮੰਗ ਰੱਖੀ ਹੈ ਪਰ ਮੋਦੀ ਸਰਕਾਰ ਨੇ ਇਸ ਬਾਰੇ ਕੋਈ ਫੈਸਲਾ ਨਹੀਂ ਕੀਤਾ।
ਯਾਦ ਰਹੇ ਦਿੱਲੀ ਤੇ ਨਾਲ ਲੱਗਦੇ ਇਲਾਕਿਆਂ ਵਿੱਚ ਖ਼ਤਰਨਾਕ ਪੱਧਰ ਤੇ ਪਹੁੰਚ ਗਿਆ ਹੈ। ਹਵਾ ਦੀ ਗੁਣਵੱਤਾ ਕਈ ਥਾਵਾਂ ਤੇ ਬੇਹੱਦ ਗੰਭੀਰਮਾਪੀ ਗਈ ਹੈ। ਹਾਲਤ ਮਾੜੀ ਹੋਣ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਦਫ਼ਤਰ ਨੇ ਦਖ਼ਲ ਦਿੰਦਿਆਂ ਦਿੱਲੀ, ਪੰਜਾਬ ਤੇ ਹਰਿਆਣਾ ਦੇ ਮੁੱਖ ਸਕੱਤਰਾਂ ਨਾਲ ਵੀਡੀਓ ਕਾਨਫ਼ਰੰਸ ਰਾਹੀਂ ਗੱਲਬਾਤ ਕੀਤੀ।
ਪ੍ਰਿੰਸੀਪਲ ਸਕੱਤਰ ਪੀਕੇ ਮਿਸ਼ਰਾ ਨੇ ਕਿਹਾ ਕਿ ਤਿੰਨ ਰਾਜਾਂ ਦੇ ਮੁੱਖ ਸਕੱਤਰ ਚੌਵੀ ਘੰਟੇ ਸਥਿਤੀ 'ਤੇ ਨਜ਼ਰ ਰੱਖਣਗੇ। ਪ੍ਰਧਾਨ ਮੰਤਰੀ ਦਫ਼ਤਰ ਵੀ ਮੁੱਖ ਸਕੱਤਰਾਂ ਨਾਲ ਇਸ ਮਾਮਲੇ ਤੇ ਤਾਲਮੇਲ ਰੱਖੇਗਾ। ਕਰੀਬ 300 ਟੀਮਾਂ ਪ੍ਰਦੂਸ਼ਣ ਨਾਲ ਨਜਿੱਠਣ ਲਈ ਤਾਇਨਾਤ ਕੀਤੀਆਂ ਗਈਆਂ ਹਨ।
ਪੰਜਾਬ 'ਚ ਪਰਾਲੀ ਨੂੰ ਅੱਗ ਲਾਉਣ ਬਾਰੇ ਵੱਡਾ ਖੁਲਾਸਾ,
ਜਾਣੋ ਕੀ ਕਹਿੰਦੇ ਰਿਪੋਰਟ ਦੇ ਅੰਕੜੇ?
ਦਿੱਲੀ ਚ ਹਰ ਦਿਨ ਵਧ ਰਹੇ ਪ੍ਰਦੂਸ਼ਣ ਲਈ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਤੇ ਇਲਜ਼ਾਮ ਲੱਗ ਰਿਹਾ ਹੈ। ਦਿੱਲੀ ਸਰਕਾਰ ਦਾ ਕਹਿਣਾ ਹੈ ਕਿ ਗੁਆਂਢੀ ਸੂਬਿਆਂ ਚ ਲਗਾਤਾਰ ਕਿਸਾਨਾਂ ਵੱਲੋਂ ਪਾਰਲੀ ਨੂੰ ਅੱਗ ਲਾਈ ਜਾ ਰਹੀ ਹੈ। ਇਸ ਦੇ ਨਾਲ ਹੀ ਦੋਵਾਂ ਸੂਬਿਆਂ ਚ ਵੀ ਇੱਕ ਦੂਜੇ ਤੇ ਦੋਸ਼ ਲਾਏ ਜਾ ਰਹੇ ਹਨ।
ਇਸ ਦੇ ਮੱਦੇਨਜ਼ਰ ਲੁਧਿਆਣਾ ਸਥਿਤ ਪੰਜਾਬ ਰੀਮੋਟ ਸੈਂਸਿੰਗ ਸੈਂਟਰ ਨੇ ਇੱਕ ਰਿਪੋਰਟ ਪੇਸ਼ ਕੀਤੀ ਹੈ। ਇਸ ਦੇ ਅੰਕੜਿਆਂ ਚ ਕਿਹਾ ਗਿਆ ਹੈ ਕਿ ਪੰਜਾਬ ਚ ਪਿਛਲੇ ਸਾਲ ਨਾਲੋਂ ਇਸ ਵਾਰ ਪਰਾਲੀ ਸਾੜਣ ਦੇ ਮਾਮਲੇ ਘਟੇ ਹਨ। ਸੈਂਟਰ ਦੇ ਅਧਿਕਾਰੀ ਨੇ ਦੱਸਿਆ ਕਿ 2019 ‘ 23 ਸਤੰਬਰ ਤੋਂ 3 ਨਵੰਬਰ ਤਕ 25,314 ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ। ਜਦਕਿ ਸਾਲ 2018 ‘ਚ ਸਤੰਬਰ ਤੋਂ ਨਵੰਬਰ ਚ ਇਹ ਅੰਕੜਾ 25,380 ਦਾ ਸੀ।
ਉਧਰਸਾਲ 2017 ‘ਚ ਪਰਾਲੀ ਸਾੜਨ ਦੇ ਮਾਮਲੇ ਚ ਪੰਜਾਬ ਪਹਿਲੇ ਨੰਬਰ ਤੇ ਸੀ। ਇਸ ਸਾਲ ਚ ਸਤੰਬਰ ਤੋਂ ਨਵੰਬਰ  30,867 ਮਾਮਲੇ ਸਾਹਮਣੇ ਆਏ। ਇਸ ਦੇ ਨਾਲ ਹੀ ਪੰਜਾਬ ਰੀਮੋਟ ਸੈਂਸਿੰਗ ਸੈਂਟਰ ਦੀ ਰਿਪੋਰਟ ਮੁਤਾਬਕ ਇਸ ਸਾਲ ਸਭ ਤੋਂ ਜ਼ਿਆਦਾ ਧੂੰਆਂ ਕਰਨ ਵਾਲਾ ਦਿਨ 30 ਅਕਤੂਬਰ ਰਿਹਾ।
ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਆਉਣ ਵਾਲਾ ਹਫਤਾ ਖ਼ਤਰਨਾਕ ਸਾਬਤ ਹੋ ਸਕਦਾ ਹੈ ਕਿਉਂਕਿ ਕਿਸਾਨ ਨਵੀਂ ਫਸਲ ਲਾਉਣ ਦੀ ਤਿਆਰੀ ਚ ਹੈ। ਇਸ ਲਈ ਕਿਸਾਨ ਨੂੰ ਖੇਤ ਖਾਲੀ ਚਾਹੀਦਾ ਹੈ ਤੇ ਉਹ ਪਰਾਲੀ ਚੁੱਕਣ ਦਾ ਕੋਈ ਹੱਲ ਨਾ ਮਿਲਣ ਤੋਂ ਬਾਅਦ ਉਸ ਨੂੰ ਅੱਗ ਲਾਉਣ ਲਈ ਮਜ਼ਬੂਰ ਹੈ।

ਪਰਾਲੀ ਦੇ ਧੂੰਏ ਦਾ ਕਹਿਰ,

ਬਰਨਾਲਾ 'ਤੇ ਭਿਆਨਕ ਹਾਦਸੇ,

ਚਾਰ ਮੌਤਾਂ

ਪਰਾਲੀ ਸਾੜਨ ਕਰਕੇ ਫੈਲੇ ਧੂੰਏ ਨੇ ਅੱਜ ਬਰਨਾਲਾ ਜ਼ਿਲ੍ਹੇ ਵਿੱਚ ਚਾਰ ਜਾਨਾਂ ਲੈ ਲਈ ਤੇ ਕਈ ਲੋਕ ਜ਼ਖ਼ਮੀ ਹੋਣ ਦੀ ਖਬਰ ਹੈ। ਧੂੰਏ ਕਰਕੇ ਕਈ ਹਾਦਸੇ ਹੋਏ ਜਿਨ੍ਹਾਂ ਵਿੱਚ ਚਾਰ ਮੌਤਾਂ ਦੀ ਪੁਸ਼ਟੀ ਹੋਈ ਹੈ।
ਪਹਿਲਾ ਹਾਦਸਾ ਦੇਰ ਰਾਤ ਸੇਖਾ ਰੋਡ 'ਤੇ ਹੋਇਆ ਜਿੱਥੇ ਇੱਕ ਇਨੋਵਾ ਕਾਰ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਇੱਕ ਬੱਚੇ ਸਣੇ ਚਾਰ ਜਣਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਸੇ ਤਰ੍ਹਾਂ ਇੱਕ ਹਾਦਸਾ ਬਰਨਾਲਾ ਦੀ ਸਬ ਜੇਲ੍ਹ ਕੋਲ ਹੋਇਆ ਜਿੱਥੇ ਕਈ ਗੱਡੀਆਂ ਇੱਕ-ਦੂਜੇ ਨਾਲ ਟਕਰਾ ਗਈਆਂ। ਇਸ ਹਾਦਸੇ ਵਿੱਚ ਕਈ ਲੋਕ ਜ਼ਖ਼ਮੀ ਹੋ ਗਏ।
ਇੱਕ ਹੋਰ ਹਾਦਸਾ ਪੱਤੀ ਰੋਡ 'ਤੇ ਹੋਇਆ। ਇੱਥੇ ਮੋਟਰਸਾਈਕਲ ਟਰੱਕ ਨਾਲ ਟਕਰਾ ਗਿਆ। ਇਸ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ।

ਹਵਾ ਪ੍ਰਦੂਸ਼ਣ 'ਤੇ ਪਸੀਜਿਆ

ਕੈਪਟਨ ਦਾ ਦਿਲ,

ਮੋਦੀ ਨਾਲ ਮਿਹਣੋ-ਮਿਹਣੀ


ਝੋਨੇ ਦੇ ਸੀਜ਼ਨ ਵਿੱਚ ਹਵਾ ਪ੍ਰਦੂਸ਼ਣ 'ਤੇ ਸਿਆਸਤ ਗਰਮਾ ਗਈ ਹੈ। ਦਿੱਲੀ ਸਰਕਾਰ ਇਸ ਲਈ ਪੰਜਾਬ ਤੇ ਹਰਿਆਣਾ ਨੂੰ ਜ਼ਿੰਮੇਵਾਰ ਠਹਿਰਾ ਰਹੀ ਹੈ। ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਹੈ। ਦਿੱਲੀ 'ਚ ਹਵਾ ਪ੍ਰਦੂਸ਼ਣ ਕਾਰਨ ਪੈਦਾ ਹੋਈ ਸਥਿਤੀ ਤੇ ਦੁੱਖ ਤੇ ਗੁੱਸਾ ਜ਼ਾਹਰ ਕਰਦਿਆਂ ਕੈਪਟਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਵੁਕ ਪੱਤਰ ਲਿਖਿਆ ਹੈ।
ਇਸ ਪੱਤਰ ਵਿੱਚ ਉਨ੍ਹਾਂ ਨੇ ਸਿਆਸੀ ਤੇ ਖੇਤਰੀ ਵਖਰੇਵਿਆਂ ਤੋਂ ਉਪਰ ਉਠ ਕੇ ਸਾਂਝੀ ਸਹਿਮਤੀ ਬਣਾਉਣ ਦੀ ਲੋੜ ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਤੇ ਹਰਿਆਣਾ ਆਪਣੇ ਪੱਧਰ ਤੇ ਜੋ ਕੁਝ ਕਰ ਸਕਦੇ ਹਨ, ਉਹ ਕਰ ਰਹੇ ਹਨ ਪਰ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਦੀ ਭੂਮਿਕਾ ਸ਼ੱਕੀ ਹੈ। ਮੁੱਖ ਮੰਤਰੀ ਨੇ ਕਿਹਾ ਭਾਵੇਂ ਦੇਸ਼ ਦੇ ਲੋਕਾਂ ਵਿੱਚ ਕੋਈ ਵੀ ਵਿਸ਼ਵਾਸ ਬਣਿਆ ਹੋਵੇ ਪਰ ਕੋਈ ਵੀ ਭਾਰਤੀ ਖਾਸ ਤੌਰ ਤੇ ਪੰਜਾਬੀ ਕੌਮੀ ਰਾਜਧਾਨੀ ਵਿੱਚ ਸਾਡੇ ਭਰਾਵਾਂ ਨਾਲ ਵਾਪਰ ਰਹੀ ਤਰਾਸਦੀ ਤੋਂ ਬਾਹਰ ਨਹੀਂ ਹਨ।

ਮੁੱਖ ਮੰਤਰੀ ਨੇ ਆਪਣੇ ਬੱਚੇ ਤੇ ਪੋਤੇ-ਪੋਤੀਆਂ ਦੇ ਦਿੱਲੀ ਵਿੱਚ ਰਹਿੰਦੇ ਹੋਣ ਦਾ ਵੀ ਜ਼ਿਕਰ ਕੀਤਾ ਜੋ ਸ਼ਹਿਰ ਦੀ ਜ਼ਹਿਰੀਲੀ ਹਵਾ ਕਾਰਨ ਕੌਮੀ ਰਾਜਧਾਨੀ ਵਿੱਚ ਲੱਖਾਂ ਲੋਕਾਂ ਦੀ ਦੁਰਦਰਸ਼ਾ ਨੂੰ ਬਿਆਨਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਥਿਤੀ ਨੇ ਪ੍ਰਗਤੀਸ਼ੀਲ ਤੇ ਵਿਕਸਤ ਮੁਲਕ ਹੋਣ ਦੇ ਕੀਤੇ ਜਾ ਰਹੇ ਦਾਅਵਿਆਂ ਤੋਂ ਪਰਦਾ ਚੁੱਕ ਦਿੱਤਾ ਹੈ। ਉਨ੍ਹਾਂ ਕਿਹਾ ਉਸ ਮੁਲਕ ਨੂੰ ਵਿਕਸਤ ਕਿਵੇਂ ਕਿਹਾ ਜਾ ਸਕਦਾ ਹੈ ਜਦੋਂ ਉਸ ਦੀ ਰਾਜਧਾਨੀ ਨੂੰ ਗੈਸ ਚੈਂਬਰ ਵਿੱਚ ਤਬਦੀਲ ਕਰ ਦਿੱਤਾ ਗਿਆ ਹੋਵੇ, ਉਹ ਵੀ ਜਦੋਂ ਅਜਿਹੇ ਹਾਲਾਤ ਕੁਦਰਤ ਆਫ਼ਤ ਕਰਕੇ ਨਹੀਂ ਸਗੋਂ ਮਨੁੱਖੀ ਗਲਤੀ ਨਾਲ ਪੈਦਾ ਹੋਏ ਹੋਣ।
ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਦੁਖਦਾਇਕ ਸਥਿਤੀ ਵਿੱਚ ਪੰਜਾਬ ਦੀ ਜ਼ਿੰਮੇਵਾਰੀ ਤੋਂ ਹੱਥ ਧੋਣ ਦਾ ਕੋਈ ਇਰਾਦਾ ਨਹੀਂ ਪਰ ਦਿੱਲੀ ਤੇ ਕੇਂਦਰ ਸਰਕਾਰ ਸਮੇਤ ਸਮੁੱਚੇ ਮੁਲਕ ਨੇ ਵੱਖ-ਵੱਖ ਗਲਤੀਆਂ ਨਾਲ ਅਜਿਹੇ ਭਿਆਨਕ ਹਾਲਾਤ ਪੈਦਾ ਹੋਣ ਦੀ ਇਜਾਜ਼ਤ ਦੇ ਦਿੱਤੀ। ਉਨ੍ਹਾਂ ਮੰਨਿਆ ਕਿ ਪਰਾਲੀ ਦੀ ਅੱਗ ਗਲਤ ਦਿਸ਼ਾ ਵਿੱਚ ਵਗਣ ਵਾਲੀਆਂ ਹਵਾਵਾਂ ਕਾਰਨ ਹਵਾ ਪ੍ਰਦੂਸ਼ਣ ਦੇ ਜ਼ਹਿਰੀਲਾ ਹੋਣ ਦਾ ਇੱਕ ਕਾਰਨ ਬਣੀ ਹੈ, ਜਿਸ ਨਾਲ ਅੱਜ ਦਿੱਲੀ ਵਿੱਚ ਅਜਿਹੀ ਸਥਿਤੀ ਪੈਦਾ ਹੋਈ ਹੈ ਪਰ ਇਸ ਦੇ ਨਾਲ ਇਸ ਤੋਂ ਵੀ ਮੁਨਕਰ ਨਹੀਂ ਹੋਇਆ ਜਾ ਸਕਦਾ ਕਿ ਵੱਖ-ਵੱਖ ਆਜ਼ਾਦ ਏਜੰਸੀਆਂ ਦੇ ਅੰਕੜੇ ਇਸ ਗੱਲ ਵੱਲ ਇਸ਼ਾਰਾ ਕਰਦੇ ਹਨ ਕਿ ਮੌਜੂਦਾ ਸਥਿਤੀ ਲਈ ਵੱਡੀ ਪੱਧਰ ਤੇ ਸਨਅਤੀ ਪ੍ਰਦੂਸ਼ਣ, ਟ੍ਰੈਫਿਕ ਤੇ ਦਿੱਲੀ ਵਿੱਚ ਚੱਲ ਰਹੀਆਂ ਨਿਰਮਾਣ ਗਤੀਵਿਧੀਆਂ ਵੀ ਬਰਾਬਰ ਦੀਆਂ ਦੋਸ਼ੀ ਹਨ।

ਉਨ੍ਹਾਂ ਕਿਹਾ ਕਿ ਕੌੜੀ ਸਚਾਈ ਇਹ ਹੈ ਕਿ ਅਸੀਂ ਸੌਖਿਆਂ ਹੀ ਇਸ ਸਭ ਦੀ ਜ਼ਿੰਮੇਵਾਰੀ ਇੱਕ-ਦੂਜੇ ਦੇ ਮੋਢਿਆਂ ਤੇ ਪਾ ਦਿੰਦੇ ਹਾਂ ਜਦਕਿ ਦਿੱਲੀ ਦੇ ਲੋਕ ਮੁਸ਼ਕਲ ਹਾਲਾਤ ਦਾ ਸਾਹਮਣਾ ਕਰ ਰਹੇ ਹਨ ਤੇ ਮੁਲਕ ਤੇ ਵਿਸ਼ਵ ਦੇ ਇਤਿਹਾਸ ਵਿੱਚ ਸਭ ਤੋਂ ਭੈੜੇ ਸਿਹਤ ਸੰਕਟ ਦਾ ਸਾਹਮਣਾ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਪਰਾਲੀ ਸਾੜਨ ਵਿਰੁੱਧ ਕਾਨੂੰਨ ਨੂੰ ਜਿੱਥੋਂ ਤੱਕ ਸੰਭਵ ਹੋਇਆ, ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਤੇ ਕਿਸਾਨਾਂ ਨੂੰ ਜੁਰਮਾਨੇ ਵੀ ਕੀਤੇ। ਉਨ੍ਹਾਂ ਕਿਹਾ ਹਾਲਾਂ ਕਿ ਇਹ ਮੇਰੇ ਜ਼ਮੀਰ ਦੇ ਵਿਰੁੱਧ ਹੈ ਕਿ ਉਸ ਭਾਈਚਾਰੇ ਨੂੰ ਸਜ਼ਾ ਦੇ ਰਹੇ ਹਾਂ ਜੋ ਬੇਸ਼ੁਕਰੇ ਮੁਲਕ ਦੇ ਹੱਥਾਂ ਵਿੱਚ ਦੁੱਖ ਸਹਾਰ ਚੁੱਕਿਆ ਹੋਵੇ ਤੇ ਹੁਣ ਵੀ ਸਹਾਰ ਰਿਹਾ ਹੋਵੇ। ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਅਸੀਂ ਉਨ੍ਹਾਂ ਦੀ ਤਰਸਯੋਗ ਹਾਲਤ ਨੂੰ ਹੋਰ ਹਾਸ਼ੀਏ ਤੇ ਨਹੀਂ ਲਿਜਾ ਸਕਦੇ।
ਉਨ੍ਹਾਂ ਕਿਹਾ ਕਿ ਆਸ ਸੀ ਕਿ ਭਾਰਤ ਸਰਕਾਰ ਇਸ ਗੰਭੀਰ ਸਮੱਸਿਆ ਦਾ ਵਿਆਪਕ ਹੱਲ ਲੱਭਣ ਲਈ ਬਹੁਤ ਸਮਾਂ ਪਹਿਲਾਂ ਇਹ ਮਸਲਾ ਆਪਣੇ ਹੱਥਾਂ ਵਿੱਚ ਲਵੇਗੀ ਪਰ ਬਦਕਿਸਮਤੀ ਨਾਲ ਸੁਪਰੀਮ ਕੋਰਟ ਵੱਲੋਂ ਤੇਜ਼ੀ ਨਾਲ ਖਰਾਬ ਹੋਈ ਸਥਿਤੀ ਤੇ ਚਿੰਤਾ ਜ਼ਾਹਰ ਕਰਨ ਤੋਂ ਬਾਅਦ ਵੀ ਕੋਈ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਤੇ ਹੋਰ ਕੇਂਦਰੀ ਮੰਤਰੀਆਂ ਨੂੰ ਪੱਤਰ ਲਿਖ ਕੇ 100 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦਾ ਸੁਝਾਅ ਵੀ ਦਿੱਤਾ ਸੀ ਤਾਂ ਕਿ ਕਿਸਾਨਾਂ ਨੂੰ ਪਰਾਲੀ ਦੇ ਨਿਬੇੜੇ ਲਈ ਸਹੂਲਤ ਮੁਹੱਈਆ ਕਰਵਾਈ ਜਾ ਸਕੇ ਪਰ ਤੁਸੀਂ ਮੇਰੀ ਬੇਨਤੀ ਨੂੰ ਕੋਈ ਹੁੰਗਾਰਾ ਨਹੀਂ ਭਰਿਆ। ਉਨ੍ਹਾਂ ਲਿਖਿਆ,‘ਪ੍ਰਧਾਨ ਮੰਤਰੀ ਜੀ, ਕੀ ਇਹ ਤੁਹਾਡੀ ਸਰਕਾਰ ਦਾ ਕੰਮ ਨਹੀਂ ਕਿ ਪੰਜਾਬ, ਦਿੱਲੀ ਤੇ ਹਰਿਆਣਾ ਸਮੇਤ ਸਾਰੇ ਭਾਈਵਾਲਾਂ ਨਾਲ ਸਲਾਹ-ਮਸ਼ਵਰਾ ਕਰਕੇ ਇਸ ਮਸਲੇ ਦਾ ਸਥਾਈ ਹੱਲ ਲੱਭਿਆ ਜਾਵੇ।

ਟੁੱਟੀਆਂ ਉਮੀਦਾਂ!

342 ਸ਼ਰਧਾਲੂ ਨਹੀਂ ਜਾ ਸਕਣਗੇ ਪਾਕਿਸਤਾਨ

ਝੋਨੇ ਦੇ ਸੀਜ਼ਨ ਵਿੱਚ ਹਵਾ ਪ੍ਰਦੂਸ਼ਣ 'ਤੇ ਸਿਆਸਤ ਗਰਮਾ ਗਈ ਹੈ। ਦਿੱਲੀ ਸਰਕਾਰ ਇਸ ਲਈ ਪੰਜਾਬ ਤੇ ਹਰਿਆਣਾ ਨੂੰ ਜ਼ਿੰਮੇਵਾਰ ਠਹਿਰਾ ਰਹੀ ਹੈ। ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਹੈ। ਦਿੱਲੀ 'ਚ ਹਵਾ ਪ੍ਰਦੂਸ਼ਣ ਕਾਰਨ ਪੈਦਾ ਹੋਈ ਸਥਿਤੀ ਤੇ ਦੁੱਖ ਤੇ ਗੁੱਸਾ ਜ਼ਾਹਰ ਕਰਦਿਆਂ ਕੈਪਟਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਵੁਕ ਪੱਤਰ ਲਿਖਿਆ ਹੈ।
ਇਸ ਪੱਤਰ ਵਿੱਚ ਉਨ੍ਹਾਂ ਨੇ ਸਿਆਸੀ ਤੇ ਖੇਤਰੀ ਵਖਰੇਵਿਆਂ ਤੋਂ ਉਪਰ ਉਠ ਕੇ ਸਾਂਝੀ ਸਹਿਮਤੀ ਬਣਾਉਣ ਦੀ ਲੋੜ ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਤੇ ਹਰਿਆਣਾ ਆਪਣੇ ਪੱਧਰ ਤੇ ਜੋ ਕੁਝ ਕਰ ਸਕਦੇ ਹਨ, ਉਹ ਕਰ ਰਹੇ ਹਨ ਪਰ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਦੀ ਭੂਮਿਕਾ ਸ਼ੱਕੀ ਹੈ। ਮੁੱਖ ਮੰਤਰੀ ਨੇ ਕਿਹਾ ਭਾਵੇਂ ਦੇਸ਼ ਦੇ ਲੋਕਾਂ ਵਿੱਚ ਕੋਈ ਵੀ ਵਿਸ਼ਵਾਸ ਬਣਿਆ ਹੋਵੇ ਪਰ ਕੋਈ ਵੀ ਭਾਰਤੀ ਖਾਸ ਤੌਰ ਤੇ ਪੰਜਾਬੀ ਕੌਮੀ ਰਾਜਧਾਨੀ ਵਿੱਚ ਸਾਡੇ ਭਰਾਵਾਂ ਨਾਲ ਵਾਪਰ ਰਹੀ ਤਰਾਸਦੀ ਤੋਂ ਬਾਹਰ ਨਹੀਂ ਹਨ।
ਮੁੱਖ ਮੰਤਰੀ ਨੇ ਆਪਣੇ ਬੱਚੇ ਤੇ ਪੋਤੇ-ਪੋਤੀਆਂ ਦੇ ਦਿੱਲੀ ਵਿੱਚ ਰਹਿੰਦੇ ਹੋਣ ਦਾ ਵੀ ਜ਼ਿਕਰ ਕੀਤਾ ਜੋ ਸ਼ਹਿਰ ਦੀ ਜ਼ਹਿਰੀਲੀ ਹਵਾ ਕਾਰਨ ਕੌਮੀ ਰਾਜਧਾਨੀ ਵਿੱਚ ਲੱਖਾਂ ਲੋਕਾਂ ਦੀ ਦੁਰਦਰਸ਼ਾ ਨੂੰ ਬਿਆਨਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਥਿਤੀ ਨੇ ਪ੍ਰਗਤੀਸ਼ੀਲ ਤੇ ਵਿਕਸਤ ਮੁਲਕ ਹੋਣ ਦੇ ਕੀਤੇ ਜਾ ਰਹੇ ਦਾਅਵਿਆਂ ਤੋਂ ਪਰਦਾ ਚੁੱਕ ਦਿੱਤਾ ਹੈ। ਉਨ੍ਹਾਂ ਕਿਹਾ ਉਸ ਮੁਲਕ ਨੂੰ ਵਿਕਸਤ ਕਿਵੇਂ ਕਿਹਾ ਜਾ ਸਕਦਾ ਹੈ ਜਦੋਂ ਉਸ ਦੀ ਰਾਜਧਾਨੀ ਨੂੰ ਗੈਸ ਚੈਂਬਰ ਵਿੱਚ ਤਬਦੀਲ ਕਰ ਦਿੱਤਾ ਗਿਆ ਹੋਵੇ, ਉਹ ਵੀ ਜਦੋਂ ਅਜਿਹੇ ਹਾਲਾਤ ਕੁਦਰਤ ਆਫ਼ਤ ਕਰਕੇ ਨਹੀਂ ਸਗੋਂ ਮਨੁੱਖੀ ਗਲਤੀ ਨਾਲ ਪੈਦਾ ਹੋਏ ਹੋਣ।
ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਦੁਖਦਾਇਕ ਸਥਿਤੀ ਵਿੱਚ ਪੰਜਾਬ ਦੀ ਜ਼ਿੰਮੇਵਾਰੀ ਤੋਂ ਹੱਥ ਧੋਣ ਦਾ ਕੋਈ ਇਰਾਦਾ ਨਹੀਂ ਪਰ ਦਿੱਲੀ ਤੇ ਕੇਂਦਰ ਸਰਕਾਰ ਸਮੇਤ ਸਮੁੱਚੇ ਮੁਲਕ ਨੇ ਵੱਖ-ਵੱਖ ਗਲਤੀਆਂ ਨਾਲ ਅਜਿਹੇ ਭਿਆਨਕ ਹਾਲਾਤ ਪੈਦਾ ਹੋਣ ਦੀ ਇਜਾਜ਼ਤ ਦੇ ਦਿੱਤੀ। ਉਨ੍ਹਾਂ ਮੰਨਿਆ ਕਿ ਪਰਾਲੀ ਦੀ ਅੱਗ ਗਲਤ ਦਿਸ਼ਾ ਵਿੱਚ ਵਗਣ ਵਾਲੀਆਂ ਹਵਾਵਾਂ ਕਾਰਨ ਹਵਾ ਪ੍ਰਦੂਸ਼ਣ ਦੇ ਜ਼ਹਿਰੀਲਾ ਹੋਣ ਦਾ ਇੱਕ ਕਾਰਨ ਬਣੀ ਹੈ, ਜਿਸ ਨਾਲ ਅੱਜ ਦਿੱਲੀ ਵਿੱਚ ਅਜਿਹੀ ਸਥਿਤੀ ਪੈਦਾ ਹੋਈ ਹੈ ਪਰ ਇਸ ਦੇ ਨਾਲ ਇਸ ਤੋਂ ਵੀ ਮੁਨਕਰ ਨਹੀਂ ਹੋਇਆ ਜਾ ਸਕਦਾ ਕਿ ਵੱਖ-ਵੱਖ ਆਜ਼ਾਦ ਏਜੰਸੀਆਂ ਦੇ ਅੰਕੜੇ ਇਸ ਗੱਲ ਵੱਲ ਇਸ਼ਾਰਾ ਕਰਦੇ ਹਨ ਕਿ ਮੌਜੂਦਾ ਸਥਿਤੀ ਲਈ ਵੱਡੀ ਪੱਧਰ ਤੇ ਸਨਅਤੀ ਪ੍ਰਦੂਸ਼ਣ, ਟ੍ਰੈਫਿਕ ਤੇ ਦਿੱਲੀ ਵਿੱਚ ਚੱਲ ਰਹੀਆਂ ਨਿਰਮਾਣ ਗਤੀਵਿਧੀਆਂ ਵੀ ਬਰਾਬਰ ਦੀਆਂ ਦੋਸ਼ੀ ਹਨ। 
ਮਿਜ਼ੋਰਮ ਦੀ ਔਰਤ ਕੋਲੋਂ ਹੈਰੋਇਨ ਬਰਾਮਦ,

ਮਹਿਲਾ ਦੇ ਸਬੰਧ ਨਸ਼ਾ ਤਸਕਰਾਂ ਨਾਲ ਹੋਣ ਦਾ ਖਦਸ਼ਾ

ਪੰਜਾਬ ‘ਚ ਆਏ ਦਿਨ ਪੁਲਿਸ ਨਸ਼ੇ ਦੇ ਤਸਕਰਾਂ ਨੂੰ ਕਾਬਬੂ ਕਰਦੀ ਹੈ। ਇਨ੍ਹਾਂ ਚ ਹੁਣ ਤਾਂ ਮਹਿਲਾਵਾਂ ਵੀ ਸ਼ਾਮਲ ਹਨ। ਆਏ ਦਿਨ ਨਸ਼ਾ ਤਸਕਰੀ ਚ ਮਹਿਲਾਵਾਂ ਨੂੰ ਗ੍ਰਿਫ਼ਤਾਰ ਕਰਨ ਦੇ ਮਾਮਲੇ ਵਧਦੇ ਜਾ ਰਹੇ ਹਨ। ਹੁਣ ਤਾਜ਼ਾ ਮਾਮਲਾ ਖੰਨਾ ਦਾ ਹੈ। ਜਿੱਥੇ ਪੁਲਿਸ ਨੇ ਮਿਜ਼ੋਰਮ ਦੀ ਇੱਕ ਔਰਤ ਕੋਲੋਂ ਇੱਕ ਕਿਲੋ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਇਸ ਬਾਰੇ ਪੁਲਿਸ ਦਾ ਕਹਿਣਾ ਹੈ ਕਿ ਇਹ ਨਸ਼ਾ ਪੰਜਾਬ ਚ ਸਪਲਾਈ ਹੋਣਾ ਸੀ ਅਤੇ ਪੁਲਿਸ ਨੂੰ ਸ਼ੱਕ ਹੈ ਕਿ ਮਹਿਲਾ ਦਾ ਸਬੰਧ ਨਾਈਜੀਰੀਆਈ ਮੂਲ ਦੇ ਤਸਕਰਾਂ ਨਾਲ ਹੋ ਸਕਦੇ ਹਨ। ਇਸ ਦੀ ਜਾਣਕਾਰੀ ਖੰਨਾ ਦੇ ਅੇਸਐਸਪੀ ਗੁਰਸ਼ਰਣ ਸਿੰਘ ਗ੍ਰੇਵਾਲ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ।
ਐਸਐਸਪੀ ਨੇ ਦੱਸਿਆ ਕਿ ਇੱਕ ਨਾਕੇ ਦੌਰਾਨ ਸ਼ੱਕ ਦੇ ਆਧਾਰ ਤੇ ਮਿਜ਼ੋਰਮ ਦੀ ਮਹਿਲਾ ਦੇ ਬੈਗ ਦੀ ਤਲਾਸ਼ੀ ਲਈ ਗਈ ਜਿਸ ਚ ਇੱਕ ਕਿਲੋ ਹੈਰੋਇਨ ਬਰਾਮਦ ਹੋਈ। ਮਹਿਲਾ ਤੇ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਪੁਲਿਸ ਦੀ ਜਾਣਕਾਰੀ ਮੁਤਾਬਕ ਮਹਿਲਾ ਪ੍ਰੇਮੀ ਨਾਲ ਦਿੱਲੀ ਚ ਰਹਿੰਦੀ ਸੀ ਅਤੇ ਉਸ ਦੇ ਪ੍ਰੇਮੀ ਦੇ ਨਾਈਜੀਰਿਅਨ ਨਸ਼ਾ ਤਸਕਰਾਂਨਾਲ ਸਬੰਧ ਹਨ।
ਰਾਮ ਰਹੀਮ ਦੀ ਮੂੰਹ ਬੋਲੀ ਧੀ

ਹਨੀਪ੍ਰੀਤ ਨੂੰ ਵੱਡੀ ਰਾਹਤ,

35 ਮੁਲਜ਼ਮਾਂ ਤੋਂ ਦੇਸ਼ਧ੍ਰੋਹ ਦੀ ਧਾਰਾ ਹਟਾਈ

ਪੰਚਕੁਲਾ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਨੂੰ ਜ਼ਮਾਨਤ ਦੇ ਦਿੱਤੀ ਹੈ। ਪਿਛਲੇ ਦਿਨੀਂ ਹੀ ਹਨੀਪ੍ਰੀਤ 'ਤੇ ਦਰਜ ਐਫਆਈਆਰ ਤੋਂ ਦੇਸ਼ ਧ੍ਰੋਹ ਦੀ ਧਾਰਾ ਹਟਾਈ ਗਈ ਸੀ ਤੇ ਬੁੱਧਵਾਰ ਨੂੰ ਪੰਚਕੁਲਾ ਦੀ ਅਦਾਲਤ ਨੇ ਹਨੀਪ੍ਰੀਤ ਨੂੰ ਜ਼ਮਾਨਤ ਦੇ ਦਿੱਤੀ ਹੈ।
ਯਾਦ ਰਹੇ 2017 ਵਿੱਚ ਪੰਚਕੁਲਾ ਵਿੱਚ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਬਲਾਤਕਾਰ ਦੇ ਮਾਮਲੇ ਵਿੱਚ ਸਜ਼ਾ ਸੁਣਾਈ ਗਈ ਤਾਂ ਉਸ ਦੇ ਪੈਰੋਕਾਰਾਂ ਨੇ ਪੰਚਕੁਲਾ ਵਿੱਚ ਹਿੰਸਾ ਭੜਕਾਈ ਸੀ। ਹਨੀਪ੍ਰੀਤ ਨੂੰ ਹਿੰਸਾ ਭੜਕਾਉਣ ਦੇ ਮਾਮਲੇ ਵਿੱਚ ਸਜ਼ਾ ਸੁਣਾਈ ਗਈ ਸੀ।

ਜੰਮੂ-ਕਸ਼ਮੀਰ ਮੁੜ ਦਹਿਲਿਆ,

 

ਸ੍ਰੀ-ਨਗਰ 'ਚ ਗ੍ਰਨੇਡ ਹਮਲਾ


ਪਰਾਲੀ ਸਾੜਨ ਕਰਕੇ ਫੈਲੇ ਧੂੰਏ ਨੇ ਅੱਜ ਬਰਨਾਲਾ ਜ਼ਿਲ੍ਹੇ ਵਿੱਚ ਚਾਰ ਜਾਨਾਂ ਲੈ ਲਈ ਤੇ ਕਈ ਲੋਕ ਜ਼ਖ਼ਮੀ ਹੋਣ ਦੀ ਖਬਰ ਹੈ। ਧੂੰਏ ਕਰਕੇ ਕਈ ਹਾਦਸੇ ਹੋਏ ਜਿਨ੍ਹਾਂ ਵਿੱਚ ਚਾਰ ਮੌਤਾਂ ਦੀ ਪੁਸ਼ਟੀ ਹੋਈ ਹੈ।
ਪਹਿਲਾ ਹਾਦਸਾ ਦੇਰ ਰਾਤ ਸੇਖਾ ਰੋਡ 'ਤੇ ਹੋਇਆ ਜਿੱਥੇ ਇੱਕ ਇਨੋਵਾ ਕਾਰ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਇੱਕ ਬੱਚੇ ਸਣੇ ਚਾਰ ਜਣਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਸੇ ਤਰ੍ਹਾਂ ਇੱਕ ਹਾਦਸਾ ਬਰਨਾਲਾ ਦੀ ਸਬ ਜੇਲ੍ਹ ਕੋਲ ਹੋਇਆ ਜਿੱਥੇ ਕਈ ਗੱਡੀਆਂ ਇੱਕ-ਦੂਜੇ ਨਾਲ ਟਕਰਾ ਗਈਆਂ। ਇਸ ਹਾਦਸੇ ਵਿੱਚ ਕਈ ਲੋਕ ਜ਼ਖ਼ਮੀ ਹੋ ਗਏ।
ਇੱਕ ਹੋਰ ਹਾਦਸਾ ਪੱਤੀ ਰੋਡ 'ਤੇ ਹੋਇਆ। ਇੱਥੇ ਮੋਟਰਸਾਈਕਲ ਟਰੱਕ ਨਾਲ ਟਕਰਾ ਗਿਆ। ਇਸ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। 

 

1303 ਸ਼ਰਧਾਲੂਆ ਦਾ ਜੱਥਾ

ਪਾਕਿਸਤਾਨ ਲਈ ਰਵਾਨਾ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ 1303 ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਦੇ ਗੁਰਧਾਮਾਂ ਖਾਸਕਰ ਨਨਕਾਣਾ ਸਾਹਿਬ ਵਿੱਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਸ਼ਤਾਬਦੀ ਮਨਾਉਣ ਸਬੰਧੀ ਰਵਾਨਾ ਕੀਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੋਂ ਰਵਾਨਾ ਹੋਏ ਇਸ ਜੱਥੇ 'ਚ ਪੰਜ ਪਿਆਰੇ, ਗ੍ਰੰਥੀ ਸਿੰਘ ਅਤੇ ਸੇਵਾਦਾਰ ਵੀ ਜਾ ਰਹੇ ਹਨ ਜਦ ਕਿ ਜੱਥੇ ਦੀ ਅਗਵਾਈ ਕੁਲਬੀਰ ਸਿੰਘ ਬੂਹ ਜੱਥਾ ਲੀਡਰ ਵਜੋਂ ਕਰ ਰਹੇ ਹਨ।
ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ ਰੂਪ ਸਿੰਘ ਨੇ ਦੱਸਿਆ ਕਿ ਸ਼ੋਮਣੀ ਕਮੇਟੀ ਵੱਲੋਂ ਇਸ ਜੱਥੇ ਦੇ ਨਾਲ ਅੰਮ੍ਰਿਤ ਸੰਚਾਰ ਲਈ ਪੰਜ ਪਿਆਰੇ ਅਤੇ ਗ੍ਰੰਥੀ ਸਿੰਘ ਵੀ ਜਾ ਰਹੇ ਹਨ ਅਤੇ ਇਹ ਪਾਕਿਸਤਾਨ ਵਿੱਚ ਨਨਕਾਣਾ ਸਾਹਿਬਕਰਤਾਰਪੁਰ ਸਾਹਿਬਪੰਜਾ ਸਾਹਿਬ ਸਣੇ ਸਾਰੇ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨਗੇ

ਫਿਰਕੂ ਹਿੰਸਾ ਨੂੰ ਖ਼ਤਮ ਕਰ ਸਕਦਾ   

ਬਾਬੇ ਨਾਨਕ ਦਾ ਸੰਦੇਸ਼: ਡਾ. ਮਨਮੋਹਨ ਸਿੰਘ 

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਬੁੱਧਵਾਰ ਨੂੰ ਫਿਰਕੂ ਹਿੰਸਾ ਨੂੰ ਦੁਨੀਆ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਦੱਸਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 'ਇੱਕ ਪਰਮਾਤਮਾ, ਧਾਰਮਿਕ ਸਹਿਣਸ਼ੀਲਤਾ ਤੇ ਸ਼ਾਂਤੀ ਦਾ ਸਦੀਵੀ ਸੰਦੇਸ਼' ਇਸ ਨੂੰ ਖਤਮ ਕਰਨ ਦਾ ਰਸਤਾ ਵਿਖਾ ਸਕਦਾ ਹੈ। ਉਨ੍ਹਾਂ ਇੱਕ ਬਰਾਬਰ ਸਮਾਜ ਨੂੰ ਯਕੀਨੀ ਬਣਾਉਣ ਲਈ ਸਾਰਿਆਂ ਨੂੰ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇੱਕ ਦੂਜੇ ਨੂੰ ਪਿਆਰ ਤੇ ਸਤਿਕਾਰ ਦੇ ਸੰਦੇਸ਼ ਨੂੰ ਅੱਗੇ ਤੋਰਨ ਦੀ ਅਪੀਲ ਕੀਤੀ। ਖੁਸ਼ਹਾਲ ਭਵਿੱਖ ਨੂੰ ਯਕੀਨੀ ਬਣਾਉਣ ਲਈ ਸ਼ਾਂਤੀ ਤੇ ਸਦਭਾਵਨਾ ਨੂੰ ਇਕਮਾਤਰ ਤਰੀਕਾ ਦੱਸਦਿਆਂ, ਉਨ੍ਹਾਂ ਉਮੀਦ ਜਤਾਈ ਕਿ ਸੰਘਰਸ਼ਾਂ ਦੇ ਟਿਕਾਊ ਹੱਲ ਲਈ ਕਰਤਾਰਪੁਰ ਮਾਡਲ ਨੂੰ ਭਵਿੱਖ ਵਿੱਚ ਵੀ ਦੁਹਰਾਇਆ ਜਾਵੇਗਾ। ਮਨਮੋਹਨ ਸਿੰਘ ਨੇ ਫਿਰਕੂ ਹਿੰਸਾ ਨੂੰ ਦੁਨੀਆ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਦੱਸਦਿਆਂ ਹੋਇਆਂ ਕਿਹਾ, 'ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇੱਕ ਈਸ਼ਵਰ, ਧਾਰਮਿਕ ਸਹਿਣਸ਼ੀਲਤਾ ਤੇ ਸ਼ਾਂਤੀ ਦਾ ਸਦੀਵੀ ਸੰਦੇਸ਼ ਫਿਰਕੂ ਹਿੰਸਾ ਨੂੰ ਖਤਮ ਕਰਨ ਦਾ ਰਸਤਾ ਦਿਖਾ ਸਕਦਾ ਹੈ।ਦਰਅਸਲ ਡਾ. ਮਨਮੋਹਨ ਸਿੰਘ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਯਾਦ ਵਿੱਚ ਪੰਜਾਬ ਵਿਧਾਨ ਸਭਾ ਦੇ ਯਾਦਗਾਰੀ ਸੈਸ਼ਨ ਪੁੱਜੇ ਹੋਏ ਹਨ। ਇਸ ਮੌਕੇ ਉਨ੍ਹਾਂ ਕਿਹਾ, 'ਪੰਜਾਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਰਮ ਭੂਮੀ ਹੈ। ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਰਾਸਤ ਨੂੰ ਕਿਵੇਂ ਜ਼ਿੰਦਾ ਰੱਖਾਂਗੇ ਜਦੋਂ ਉਨ੍ਹਾਂ ਦੀ ਜਵਾਨੀ ਨਸ਼ਿਆਂ ਦੀ ਆਦੀ ਹੋ ਜਾਵੇਗੀ, ਪਾਣੀ ਜ਼ਹਿਰੀਲਾ ਹੋ ਜਾਵੇਗਾ ਅਤੇ ਔਰਤਾਂ ਦਾ ਨਿਰਾਦਰ ਹੋਵੇਗਾ। ਉਨ੍ਹਾਂ ਦੀ 550ਵੀਂ ਜੈਯੰਤੀ 'ਤੇ ਇਹ ਸਭ ਤੋਂ ਮਹੱਤਵਪੂਰਨ ਸਵਾਲ ਹੈ।' 

ਕੈਪਟਨ ਦੇ ਮੰਤਰੀ ਨੇ ਸਿੱਧੂ ਨੂੰ ਦਿੱਤਾ 

ਲਾਂਘੇ ਦਾ ਕ੍ਰੈਡਿਟ, ਜਾਖੜ ਨੇ ਵੀ ਕੀਤਾ ਸਪਸ਼ਟ 

ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਨਵਜੋਤ ਸਿੰਘ ਸਿੱਧੂ ਨੂੰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਸਿਹਰਾ ਦਿੱਤਾ। ਹਾਲਾਂਕਿ, ਉਨ੍ਹਾਂ ਅਫਸੋਸ ਜਤਾਇਆ ਕਿ ਸਿੱਧੂ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਨਹੀਂ ਹੋਏ।ਇਸ ਦੇ ਨਾਲ ਹੀ ਰੰਧਾਵਾ ਨੇ ਸਿੱਧੂ ਨੂੰ ਲਾਂਘਾ ਖੋਲ੍ਹਣ 'ਤੇ ਪਾਕਿਸਤਾਨੀ ਸਰਕਾਰ ਦਾ ਧੰਨਵਾਦ ਕਰਨ ਲਈ ਪਾਕਿਸਤਾਨ ਜਾਣ ਵਾਲੇ ਪਹਿਲੇ ਜਥੇ 'ਚ ਸ਼ਾਮਲ ਹੋਣ ਦੀ ਵੀ ਪੇਸ਼ਕਸ਼ ਕੀਤੀ। ਇਸ ਸਭ ਗੱਲਾਂ ਰੰਧਾਵਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਮੌਕੇ ਰੱਖੇ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਯਾਦਗਾਰੀ ਸੈਸ਼ਨ ਦੌਰਾਨ ਕਹੀਆਂ।ਰੰਧਾਵਾ ਦੇ ਇਸ ਬਿਆਨ 'ਤੇ ਪ੍ਰਤੀਕਰਮ ਦਿੰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਲਾਂਘਾ ਖੋਲ੍ਹਣ ਵਿੱਚ ਹਰੇਕ ਵਿਅਕਤੀ ਦੇ ਯੋਗਦਾਨ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ, ਪਰ ਇਸ ਦਾ ਸਿਹਰਾ ਬਾਬਾ ਨਾਨਕ ਨੂੰ ਜਾਂਦਾ ਹੈ।ਜਾਖੜ ਨੇ ਕਿਹਾ, 'ਮੈਂ ਇਸ ਗੱਲ ਨਾਲ ਸਹਿਮਤ ਹਾਂ ਕਿ ਸਿੱਧੂ ਪ੍ਰੋਜੈਕਟ ਨੂੰ ਹਾਸਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਸਨ ਤੇ ਉਨ੍ਹਾਂ ਦੇ ਯੋਗਦਾਨ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਹਾਲਾਂਕਿ ਜਨਰਲ ਬਾਜਵਾ ਨੇ ਇਮਰਾਨ ਖਾਨ ਦੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਸਿੱਧੂ ਨੂੰ ਇਹ ਖ਼ਬਰ ਦਿੱਤੀ ਸੀ। ਇਸ ਲਈ ਇਹ ਸਪਸ਼ਟ ਤੌਰ 'ਤੇ ਪਾਕਿਸਤਾਨੀ ਫੌਜ ਦੀ ਯੋਜਨਾ ਹੈ ਤੇ ਸਾਨੂੰ ਸਾਵਧਾਨ ਰਹਿਣ ਦੀ ਲੋੜ ਹੈ।

0 Response to "ਖਬਰਾਂ--ਸਾਲ-10,ਅੰਕ:36,7ਨਵੰਬਰ2019"

Post a Comment