ਖਬਰਾਂ--ਸਾਲ-10,ਅੰਕ:40,13ਨਵੰਬਰ2019
3:50 PM
JANCHETNA
,
0 Comments
ਸਾਲ-10,ਅੰਕ:40,13ਨਵੰਬਰ2019/
ਮੱਘਰ(ਵਦੀ)1.(ਨਾ.ਸ਼ਾ)551.
ਗੁਰੂ ਨਾਨਕ ਨੇ ਗ੍ਰਹਿਸਤੀ 'ਚ ਰਹਿ ਕੇ
ਧਰਮ ਕਮਾਉਣ ਦਾ ਰਾਹ
ਦਿਖਾਇਆ: ਕੋਵਿੰਦ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਮੌਕੇ ਅੱਜ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ
ਕੋਵਿੰਦ ਨੇ ਸਮੂਲੀਅਤ ਕੀਤੀ। ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਇਤਿਹਾਸਕ ਅਸਥਾਨ
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ
ਉਨ੍ਹਾਂ ਦੀ ਪਤਨੀ ਸੁਮਿਤਰਾ ਕੋਵਿੰਦ, ਪੰਜਾਬ ਦੇ ਰਾਜਪਾਲ ਵੀਪੀ ਸਿੰਘ
ਬਦਨੌਰ, ਮੁੱਖ ਮੰਤਰੀ ਕੈਪਟਨ ਅਮਰਿੰਦਰ
ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਉਨ੍ਹਾਂ ਦੇ ਨਾਲ ਸਨ।
ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ ਨੂੰ ਅਜੋਕੇ ਵਿਸ਼ਵ ਪ੍ਰਸੰਗ ਵਿੱਚ ਮਨੁੱਖਤਾ ਦੇ ਜੀਵਨ ਲਈ ਸਭ ਤੋਂ ਸਟੀਕ ਤੇ ਉੱਤਮ ਮਾਰਗ ਕਰਾਰ ਦਿੱਤਾ। ਕੋਵਿੰਦ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖ ਨੂੰ ਗ੍ਰਹਿਸਤ 'ਚ ਰਹਿ ਕੇ ਧਰਮ ਕਮਾਉਣ ਦਾ ਰਾਹ ਦਿਖਾਇਆ। ਗੁਰੂ ਸਾਹਿਬ ਨੇ ਧਰਮ ਪ੍ਰੰਪਰਾ ਵਿੱਚ ਬਣੀ ਇਸ ਮਿੱਥ ਨੂੰ ਤੋੜਿਆ ਕਿ ਮੁਕਤੀ ਹਾਸਲ ਕਰਨ ਤੇ ਧਰਮ ਕਮਾਉਣ ਲਈ ਗ੍ਰਹਿਸਤ ਛੱਡਣਾ ਜ਼ਰੂਰੀ ਹੈ। ਰਾਸ਼ਟਰਪਤੀ ਕੋਵਿੰਦ ਨੇ ਠੇਠ ਪੰਜਾਬੀ ਵਿੱਚ ਆਪਣੇ ਸੰਬੋਧਨ ਦੌਰਾਨ ਸਿੱਖ ਕੌਮ ਦੀ ਰੱਜਵੀਂ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਿੱਖਾਂ ਨੇ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ 'ਤੇ ਚੱਲ ਕੇ ਮਿਹਨਤ ਤੇ ਇਮਾਨਦਾਰੀ ਸਦਕਾ ਦੁਨੀਆਂ ਭਰ ਵਿਚ ਨਾਮਣਾ ਖੱਟਿਆ ਹੈ ਤੇ ਇਹ ਜਿਥੇ ਜਿਥੇ ਵੀ ਵੱਸਦੇ ਹਨ ਸਭ ਨਾਲ ਭਾਈਚਾਰਾ ਰੱਖਦੇ ਹਨ।
ਉਨ੍ਹਾਂ ਕਿਹਾ ਕਿ ਸਿੱਖ ਗੁਰਬਾਣੀ 'ਤੇ ਅਮਲ ਕਰਦਿਆਂ ਨਿਰਸਵਾਰਥ ਭਾਵਨਾ ਨਾਲ ਸੇਵਾ ਕਰਨ ਵਜੋਂ ਜਾਣੇ ਜਾਂਦੇ ਹਨ। ਗੁਰੂ ਸਾਹਿਬ ਵੱਲੋਂ ਦਿੱਤਾ ਗਿਆ ਕਿਰਤ ਕਰੋ, ਨਾਮ ਜਪੋ ਤੇ ਵੰਡ ਕੇ ਛਕੋ ਦਾ ਉਪਦੇਸ਼ ਸਿੱਖਾਂ ਦੇ ਜੀਵਨ ਦਾ ਆਧਾਰ ਹੈ। ਉਨ੍ਹਾਂ ਸਿੱਖ ਧਰਮ ਵਿਚ ਮੀਰੀ ਪੀਰੀ ਦੇ ਸਿਧਾਂਤ ਦੀ ਗੱਲ ਕਰਦਿਆਂ ਕਿਹਾ ਕਿ ਇਨ੍ਹਾਂ ਦੋਹਾਂ ਦਾ ਸੁਮੇਲ ਸਿੱਖ ਧਰਮ ਦੀ ਵਿਲੱਖਣਤਾ ਹੈ। ਉਨ੍ਹਾਂ ਸਿੱਖ ਸੰਗਤ ਦੇ ਨਾਲ-ਨਾਲ ਸਮੁੱਚੇ ਰਾਸ਼ਟਰ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੀ ਵਿਚਾਰਧਾਰਾ ਨਾਲ ਜੁੜ ਕੇ ਸਮਾਜ ਨੂੰ ਬਿਹਤਰ ਬਣਾਉਣ ਲਈ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ।

ਪਾਕਿਸਤਾਨ ਤੋਂ ਪਰਤਿਆਂ ਹੀ
ਬਦਲੇ ਕੈਪਟਨ ਦੇ ਸੁਰ,
ਇਮਰਾਨ ਖ਼ਾਨ ਦਾ ਕੀਤਾ
ਧੰਨਵਾਦ
ਬਦਲੇ ਹਾਲਾਤ ਨੂੰ ਵੇਖਦਿਆਂ ਮੁੱਖ ਮੰਤਰੀ ਕੈਪਟਨ
ਅਮਰਿੰਦਰ ਸਿੰਘ ਦੇ ਸੁਰ ਵੀ ਬਦਲਣ ਲੱਗੇ ਹਨ। ਅੱਜ ਕੈਪਟਨ ਸਾਹਬ ਪਾਕਿਸਤਾਨ ਦੇ ਪ੍ਰਧਾਨ ਮੰਤਰੀ
ਇਮਰਾਨ ਖ਼ਾਨ ਦਾ ਧੰਨਵਾਦ ਕਰ ਰਹੇ ਹਨ ਕਿਉਂਕਿ ਕਰਤਾਰਪੁਰ ਸਾਹਿਬ ਜਾਣ ਲਈ ਪਾਕਿਸਾਤਨ ਨੇ ਲਾਂਘਾ
ਖੋਲ੍ਹ ਦਿੱਤਾ ਹੈ। ਹੁਣ ਮੁੱਖ ਮੰਤਰੀ ਬੇਫਿਕਰ ਹਨ ਪਰ ਪਹਿਲਾਂ ਲਾਂਘਾ ਖੋਲ੍ਹਣ ਨੂੰ ਪਾਕਿਸਤਾਨ ਦੀ
ਨਾਪਕ ਸਾਜਿਸ਼ ਦੱਸਦੇ ਸਨ। ਉਹ ਕਈ ਸਵਾਲ ਵੀ ਖੜ੍ਹੇ ਕਰਦੇ ਸੀ।
ਕੈਪਟਨ ਅਮਰਿੰਦਰ ਸਿੰਘ 9 ਨਵੰਬਰ ਨੂੰ ਕਰਤਾਰਪੁਰ ਸਾਹਿਬ ਜਾਂਦੇ ਹਨ ਤੇ ਲਾਂਘੇ ਦੇ ਉਦਘਾਟਨੀ ਸਮਾਗਮ 'ਚ ਸ਼ਾਮਲ ਵੀ ਹੁੰਦੇ ਹਨ। ਪਾਕਿਸਾਤਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਰਸੀਵ ਕਰਨ ਲਈ ਜ਼ੀਰੋ ਪੁਆਇੰਟ 'ਤੇ ਵੀ ਜਾਂਦੇ ਹਨ। ਕੈਪਟਨ ਸਾਹਬ ਵੀ ਬੱਸ 'ਚ ਇਮਰਾਨ ਖ਼ਾਨ ਨਾਲ ਗੱਲਾਬਾਤਾਂ ਮਾਰਦੇ ਸਫਰ ਕਰਦੇ ਹਨ। ਸ਼ਾਇਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੀ ਕੁਝ ਕੁ ਮਿੰਟ ਦੀ ਸੰਗਤ ਹੀ ਰੰਗ ਲਿਆਈ ਹੈ ਜੋ ਕੈਪਟਨ ਹੁਣ ਇਮਰਾਨ ਖ਼ਾਨ ਦਾ ਧੰਨਵਾਦ ਕਰ ਰਹੇ ਹਨ।
ਅੱਜ ਕੈਪਟਨ ਨੇ ਸਟੇਜ ਤੋਂ ਉਹ ਸਾਰੇ ਖਦਸ਼ੇ ਦੂਰ ਜ਼ਰੂਰ ਕਰ ਦਿੱਤੇ ਜਿਨ੍ਹਾਂ ਦਾ ਉਨ੍ਹਾਂ ਪਹਿਲਾਂ ਜ਼ਿਕਰ ਕੀਤਾ ਸੀ। ਪਹਿਲਾਂ ਤਾਂ ਕੈਪਟਨ ਕਹਿੰਦੇ ਸੀ ਕਿ ਲਾਂਘਾ ਪਾਕਿਸਤਾਨ ਦੀ ਸਾਜਿਸ਼ ਤਹਿਤ ਖੁੱਲ੍ਹ ਰਿਹਾ ਹੈ। ਰੈਫਰੰਡਮ 2020 ਦੀ ਜਦੋਂ ਮੰਗ ਉੱਠ ਰਹੀ ਹੈ, ਉਦੋਂ ਹੀ ਕਿਉਂ ਪਾਕਿਸਤਾਨ ਲਾਂਘ ਖੋਲ੍ਹ ਰਿਹਾ ਹੈ। ਇੱਥੋਂ ਤਕ ਕਿ ਕੈਪਟਨ ਨੇ ਇਸ ਨੂੰ ਪਾਕਿ ਖੁਫੀਆ ਏਜੰਸੀ ਆਈਐਸਆਈ ਦੀ ਚਾਲ ਵੀ ਦੱਸਿਆ ਸੀ।
ਕਰਤਾਰਪੁਰ ਸਾਹਿਬ ਦੀ ਯਾਤਰਾ ਕਰਕੇ ਮੁੱਖ ਮੰਤਰੀ ਨੂੰ ਯਕੀਨ ਹੋ ਗਿਆ ਕਿ ਲਾਂਘਾ ਪਾਕਿਸਤਾਨ ਦੀ ਨਾਪਾਕ ਸਾਜਿਸ਼ ਨਹੀਂ ਸਗੋਂ ਵਿਛਿੜਿਆਂ ਨੂੰ ਮਿਲਾਉਣ ਦਾ ਉਪਰਾਲਾ ਸੀ। ਇਸ ਲਈ ਕੈਪਟਨ ਨੇ ਇੱਕ ਵਾਰ ਮੁੜ ਪਾਕਿਸਤਾਨ ਨੂੰ ਸਾਰੇ ਗੁਰਧਾਮਾਂ ਦੇ ਦਰਵਾਜ਼ੇ ਖੋਲ੍ਹਣ ਦੀ ਅਪੀਲ ਕੀਤੀ। ਹੁਣ ਮੁੱਖ ਮੰਤਰੀ ਵੀ ਸਾਂਝੀਵਾਲਤਾ ਦੇ ਸੰਦੇਸ਼ ਨੂੰ ਅਪਣਾਉਣ ਦੀ ਅਪੀਲ ਕਰਦੇ ਕਹਿ ਰਹੇ ਨੇ ਕਿ ਵੈਰ ਵਿਰੋਧ 'ਚ ਕੀ ਰੱਖਿਆ ਹੈ। ਸਭ ਨੂੰ ਇੱਕ ਹੋਣ ਦੀ ਜ਼ਰੂਰਤ ਹੈ।
ਕਰਤਰਪੁਰ ਸਾਹਿਬ ਦਾ ਲਾਂਘਾ 9 ਨਵੰਬਰ ਨੂੰ ਖੋਲ੍ਹ ਦਿੱਤਾ ਗਿਆ ਸੀ। ਭਾਰਤ ਵੱਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਤੀ ਤੇ ਪਾਕਿਸਤਾਨ ਵਾਲੇ ਪਾਸੇ ਪੀਐਮ ਇਮਰਾਨ ਖ਼ਾਨ ਨੇ ਲਾਂਘੇ ਦਾ ਉਦਘਾਟਨ ਕੀਤਾ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਪਹਿਲੇ ਜਥੇ 'ਚ ਇਮਰਾਨ ਖ਼ਾਨ ਦੇ ਸਮਾਗਮ 'ਚ ਸ਼ਾਮਲ ਹੋਣ ਲਈ ਪਹੁੰਚੇ ਸਨ। ਪਹਿਲੇ ਜਥੇ 'ਚ 575 ਲੋਕ ਪਾਕਿਸਤਾਨ ਗਏ ਸਨ।

ਪ੍ਰਧਾਨ ਮੰਤਰੀ ਮੋਦੀ ਤੇ
ਰਾਸ਼ਟਰਪਤੀ ਵੱਲੋਂ
550ਵੇਂ ਪ੍ਰਕਾਸ਼ ਪੁਰਬ ਦੀ ਵਧਾਈ
ਅੱਜ
ਸਿੱਖ ਧਰਮ ਦੇ ਬਾਨੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਜਨਮ ਦਿਹਾੜਾ ਪੂਰੇ ਦੇਸ਼ 'ਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪ੍ਰਧਾਨ ਮੰਤਰੀ
ਨਰਿੰਦਰ ਮੋਦੀ ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ।
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਟਵੀਟ ਕੀਤਾ ਕਿ ਸਾਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ
ਸਿਧਾਂਤਾਂ ਨੂੰ ਆਪਣੀ ਜ਼ਿੰਦਗੀ 'ਚ ਲਿਆ ਕੇ ਵਧੀਆ ਸਮਾਜ ਦੀ ਉਸਾਰੀ ਕਰਨੀ ਚਾਹੀਦੀ ਹੈ।
ਉਧਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਕਾਸ਼
ਪੁਰਬ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਅੱਜ ਦਾ ਦਿਨ ਸ਼੍ਰੀ ਗੁਰੂ ਨਾਨਕ ਦੇਵ
ਜੀ ਦੀ ਕਲਪਨਾ ਵਾਲਾ ਸਮਾਜ ਸਿਰਜਣ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਦਿਨ ਹੈ।
ਪੀਐਮ ਮੋਦੀ ਨੇ ਕਿਹਾ, “ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਦੀਆਂ ਸਾਰਿਆਂ ਨੂੰ ਵਧਾਈਆਂ। ਅੱਜ ਦਾ ਦਿਨ ਸ਼੍ਰੀ
ਗੁਰੂ ਨਾਨਕ ਦੇਵ ਜੀ ਦੀ ਕਲਪਨਾ ਦਾ ਇੱਕ ਸੰਮਲਿਤ ਤੇ ਸਦਭਾਵਨਾ ਭਰਪੂਰ ਸਮਾਜ ਸਿਰਜਣ ਲਈ ਆਪਣੇ ਆਪ
ਨੂੰ ਸਮਰਪਿਤ ਕਰਨ ਦਾ ਦਿਨ ਹੈ।''
ਵਿਧਾਨਸਭਾ
ਨੂੰ ਪੰਥਕ ਮਾਮਲਿਆਂ ਵਿੱਚ ਦਖਲਅੰਦਾਜੀ ਦਾ ਹੱਕ ਨਹੀਂ:ਜੀਕੇ
ਸ਼੍ਰੀ
ਦਰਬਾਰ ਸਾਹਿਬ ਵਿਖੇ ਬੀਬੀਆਂ ਨੂੰ ਕੀਰਤਨ ਕਰਣ ਦਾ ਹੱਕ
ਅਕਾਲ
ਤਖ਼ਤ ਸਾਹਿਬ ਨੂੰ ਦੇਣਾ ਚਾਹੀਦਾ ਹੈ
ਪੰਜਾਬ
ਵਿਧਾਨ ਸਭਾ ਵਲੋਂ ਸ਼੍ਰੀ ਦਰਬਾਰ ਸਾਹਿਬ ਵਿਖੇ ਬੀਬੀਆਂ ਨੂੰ ਕੀਰਤਨ ਕਰਣ ਦੀ ਆਗਿਆ ਦੇਣ ਵਾਲਾ ਮੱਤਾ
ਪਾਸ ਕਰਣਾ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਕਾਂਗਰਸ ਸਰਕਾਰ ਦੀ ਸਿੱਧੀ ਦਖਲਅੰਦਾਜੀ ਹੈ।
ਕਿਉਂਕਿ ਇਹ ਮਾਮਲਾ ਸਿੱਖ ਸਿੱਧਾਂਤ ਅਤੇ ਪ੍ਰੰਪਰਾ ਨਾਲ ਜੁੜਿਆ ਹੋਇਆ ਹੈ, ਜਿਸ ਉੱਤੇ ਵਿਚਾਰ ਕਰਣ ਦਾ ਅਧਿਕਾਰ ਸਿਰਫ ਸ਼੍ਰੀ ਅਕਾਲ ਤਖ਼ਤ ਸਾਹਿਬ ਅਤੇ
ਪੰਥ ਦੀ ਪ੍ਰਤਿਨਿਧੀ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੈ। ਇਹ ਵਿਚਾਰ ਜਾਗੋ -
ਜਗ ਆਸਰਾ ਗੁਰੂ ਓਟ (ਜੱਥੇਦਾਰ ਸੰਤੋਖ ਸਿੰਘ) ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਮੀਡੀਆ ਨੂੰ ਜਾਰੀ ਬਿਆਨ ਵਿੱਚ ਜਾਹਰ ਕੀਤੇ।
ਜੀਕੇ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਅਜਿਹੇ ਮੱਤੇ ਸਿਰਫ ਉਸਤਤ ਲੁੱਟਣ ਲਈ ਲਿਆਉਣ ਦਾ ਚਲਨ ਪੰਜਾਬ ਦੇ ਮੰਤਰੀਆਂ ਵਿੱਚ ਪਾਇਆ
ਜਾ ਰਿਹਾ ਹੈ।ਕਿਉਂਕਿ ਇਸਤੋਂ ਪਹਿਲਾਂ ਵੀ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ
ਦਾ ਮੱਤਾ ਵੀ ਪੰਜਾਬ ਵਿਧਾਨਸਭਾ ਵਿੱਚ ਪਾਸ ਹੋਇਆ ਸੀ,
ਜਿਸ ਉੱਤੇ ਹੁਣ ਤੱਕ ਕੁੱਝ
ਨਹੀਂ ਹੋਇਆ।
ਜੀਕੇ
ਨੇ ਕਿਹਾ ਕਿ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਦਾ ਅਧਿਕਾਰ ਸਾਰੇ ਪੰਜਾਬੀ ਚੈਨਲਾਂ
ਨੂੰ ਮਿਲਣਾ ਚਾਹੀਦਾ ਹੈ,
ਪੰਜਾਬ ਵਿਧਾਨਸਭਾ ਦੇ ਇਸ ਮੱਤੇ
ਦਾ ਉਹ ਸਮਰਥਨ ਕਰਦੇ ਹਨ।ਕਿਉਂਕਿ ਇਹ ਮੱਤਾ ਸਿੱਧੇ ਤੌਰ ਉੱਤੇ ਇੱਕ ਚੈਨਲ ਦੀ ਅਖਤਿਆਰੀ ਨੂੰ
ਅਪ੍ਰਵਾਨ ਕਰਦਾ ਹੈ। ਗੁਰਬਾਣੀ ਸਾਨੂੰ ਗੁਰੂ ਸਾਹਿਬਾਨਾਂ ਪਾਸੋਂ ਪ੍ਰਾਪਤ ਹੋਈ ਹੈ, ਇਸ ਲਈ ਕਿਸੇ ਇੱਕ ਚੈਨਲ ਦਾ ਕਾਪੀ ਰਾਇਟ ਨਹੀਂ ਹੋ ਸਕਦਾ।ਜੀਕੇ ਨੇ
ਕਿਹਾ ਕਿ ਮੈਂ ਸ਼ੁਰੂ ਤੋਂ ਕਿਸੇ ਇੱਕ ਚੈਨਲ ਨੂੰ ਇੱਕ ਗੁਰੁਦਵਾਰੇ ਦੇ ਗੁਰਬਾਣੀ ਪ੍ਰਸਾਰਣ ਦਾ
ਅਧਿਕਾਰ ਦੇਣ ਦਾ ਵਿਰੋਧੀ ਰਿਹਾ ਹਾਂ,
ਇਸ ਲਈ ਦਿੱਲੀ ਕਮੇਟੀ ਪ੍ਰਧਾਨ ਦੇ ਆਪਣੇ 6 ਸਾਲਾਂ
ਦੇ ਕਾਰਜਕਾਲ ਦੌਰਾਨ ਮੈਂ ਕਿਸੇ ਗੁਰੁਦਵਾਰੇ ਦੇ ਗੁਰਬਾਣੀ ਪ੍ਰਸਾਰਣ ਅਧਿਕਾਰ ਕਿਸੇ ਇੱਕ ਚੈਨਲ ਨੂੰ
ਏਕਸਕਲੂਸਿਵ ਨਹੀਂ ਦਿੱਤੇ ਸਨ।
ਜੀਕੇ
ਨੇ ਸਾਫ਼ ਕਿਹਾ ਕਿ ਸ਼੍ਰੀ ਦਰਬਾਰ ਸਾਹਿਬ ਵਿੱਚ ਔਰਤਾਂ ਨੂੰ ਕੀਰਤਨ ਕਰਣ ਦੀ ਆਗਿਆ ਦਿੱਤੀ ਜਾਣੀ
ਚਾਹੀਦੀ ਹੈ। ਉੱਤੇ ਉਸਨੂੰ ਲਾਗੂ ਕਰਣ ਦਾ ਤਰੀਕਾ ਪੰਥਕ ਸਿੱਧਾਤਾ ਅਤੇ ਪਰੰਪਰਾਵਾਂ ਦੀ ਰੋਸ਼ਨੀ
ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਤੈਅ ਹੋਣਾ ਚਾਹੀਦਾ ਹੈ, ਨਾ
ਕਿ ਪੰਜਾਬ ਵਿਧਾਨਸਭਾ ਤੋਂ। ਇੱਥੇ ਦੱਸ ਦੇਈਏ ਕਿ ਜੇਕਰ ਸ਼੍ਰੀ ਦਰਬਾਰ ਸਾਹਿਬ ਤੋਂ ਇੱਕ ਚੈਨਲ ਦੇ
ਗੁਰਬਾਣੀ ਪ੍ਰਸਾਰਣ ਦੇ ਅਧਿਕਾਰ ਨੂੰ ਵਾਪਸ ਲਿਆ ਜਾਂਦਾ ਹੈ, ਤਾਂ
ਸਿੱਧੇ ਤੌਰ ਉੱਤੇ ਅਕਾਲੀ ਵਿਚਾਰਧਾਰਾ ਦੇ ਨਿੱਜੀ ਚੈਨਲ ਸਮੂਹ ਨੂੰ ਵੱਡਾ ਝੱਟਕਾ ਲੱਗ ਸਕਦਾ ਹੈ।
ਕਰਤਾਰਪੁਰ ਲਾਂਘਾ ਖੁੱਲ੍ਹਣ
ਮਗਰੋਂ ਨਵਾਂ ਮੁੱਦਾ ਉੱਠਿਆ
ਕਰਤਾਰਪੁਰ ਲਾਂਘਾ ਖੁੱਲ੍ਹਣ ਮਗਰੋਂ ਇੱਕ ਨਵਾਂ
ਮੁੱਦਾ ਉੱਠਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ
ਕਿਹਾ ਹੈ ਕਿ ਪਾਕਿਸਤਾਨ ਵਿੱਚ ਵਸਦੇ ਸਿੱਖਾਂ ਲਈ ਗੁਰਦੁਆਰਾ ਡੇਰਾ ਬਾਬਾ ਨਾਨਕ ਦਾ ਲਾਂਘਾ
ਖੋਲ੍ਹਿਆ ਜਾਵੇ। ਯਾਦ ਰਹੇ ਇਸ ਵੇਲੇ ਕਰਤਾਰਪੁਰ ਲਾਂਘੇ ਰਾਹੀਂ ਸਿਰਫ ਭਾਰਤ ਵੱਲੋਂ ਸੰਗਤ ਆ ਜਾ
ਸਕਦੀ ਹੈ। ਹੁਣ ਪਾਕਿਸਤਾਨ ਵਿੱਚ ਵਸਦੇ ਸਿੱਖਾਂ ਨੂੰ ਗੁਰਦੁਆਰਾ ਡੇਰਾ ਬਾਬਾ ਨਾਨਕ ਦੇ ਦਰਸ਼ਨਾਂ ਦੀ
ਮੰਗ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਉਠਾਈ ਹੈ।
ਜਥੇਦਾਰ ਨੇ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਕੋਲੋਂ ਮੰਗ ਕੀਤੀ ਹੈ ਕਿ ਪਾਕਿਸਤਾਨ ਵਿੱਚ ਵਸਦੇ ਸਿੱਖਾਂ ਲਈ ਗੁਰਦੁਆਰਾ ਡੇਰਾ ਬਾਬਾ ਨਾਨਕ ਦਾ ਲਾਂਘਾ ਖੋਲ੍ਹਿਆ ਜਾਵੇ। ਸ਼ਨੀਵਾਰ ਨੂੰ ਗੁਰਦੁਆਰਾ ਕਰਤਾਰਪੁਰ ਵਿੱਚ ਉਦਘਾਟਨੀ ਸਮਾਗਮ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਜਿਵੇਂ ਭਾਰਤੀ ਸਿੱਖਾਂ ਵਾਸਤੇ ਗੁਰਦੁਆਰਾ ਕਰਤਾਰਪੁਰ ਦੇ ਦਰਸ਼ਨ ਦੀਦਾਰਿਆਂ ਵਾਸਤੇ ਲਾਂਘਾ ਖੋਲ੍ਹਿਆ ਗਿਆ ਹੈ, ਉਸੇ ਤਰ੍ਹਾਂ ਪਾਕਿਸਤਾਨ ਵਿੱਚ ਵਸਦੇ ਸਿੱਖਾਂ ਵਾਸਤੇ ਗੁਰਦੁਆਰਾ ਡੇਰਾ ਬਾਬਾ ਨਾਨਕ ਦੇ ਦਰਸ਼ਨਾਂ ਲਈ ਲਾਂਘਾ ਖੋਲ੍ਹਿਆ ਜਾਵੇ।
ਉਨ੍ਹਾਂ ਆਖਿਆ ਕਿ ਪਾਕਿਸਤਾਨ ਵਿੱਚ ਇਸ ਵੇਲੇ ਸਿੱਖਾਂ ਦੀ ਆਬਾਦੀ ਲਗਪਗ ਦਸ ਹਜ਼ਾਰ ਹੈ ਤੇ ਇਹ ਸਿੱਖ ਵੀ ਭਾਰਤ ਵਿਚਲੇ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ। ਉਨ੍ਹਾਂ ਨੇ ਦੋਵਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਪਾਕਿਸਤਾਨ ਵਿੱਚ ਵਸਦੇ ਸਿੱਖਾਂ ਦੀ ਮੰਗ ਵੀ ਪੂਰੀ ਕੀਤੀ ਜਾਵੇ। ਗੁਰਦੁਆਰਾ ਕਰਤਾਰਪੁਰ ਲਾਂਘੇ ਦੀ ਸ਼ੁਰੂਆਤ ਲਈ ਦੋਵਾਂ ਸਰਕਾਰਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਵਿਸ਼ੇਸ਼ ਤੌਰ ’ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਦੋਵਾਂ ਦੇਸ਼ਾਂ ਵਿਚ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਮਜ਼ਬੂਤ ਹੋਣ ਤੇ ਦੋਵਾਂ ਮੁਲਕਾਂ ਦੀ ਤਰੱਕੀ ਦੀ ਅਰਦਾਸ ਕੀਤੀ।

ਕਰਤਾਰਪੁਰ ਲਾਂਘਾ ਖੋਲ੍ਹਣ
ਵਾਲੇ ਦਿਨ ਹੀ
ਅਯੁੱਧਿਆ ਮਾਮਲੇ 'ਤੇ ਫੈਸਲੇ ਕਿਉਂ?
ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਵਾਲੇ ਦਿਨ ਹੀ
ਅਯੁੱਧਿਆ ਮਾਮਲੇ ਦੇ ਫੈਸਲੇ ’ਤੇ ਪਾਕਿਸਤਾਨ ਹੈਰਾਨ ਹੈ।
ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਵਾਲੇ ਦਿਨ
ਅਯੁੱਧਿਆ ਮਾਮਲੇ ਦੇ ਆਏ ਫੈਸਲੇ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ
ਉਹ ਇਸ ਖੁਸ਼ੀ ਦੇ ਮੌਕੇ ’ਤੇ ਦਿਖਾਈ, ‘ਅਸੰਵੇਦਨਸ਼ੀਲਤਾ’ ਤੋਂ ਬਹੁਤ ਦੁਖੀ ਹਨ।
‘ਡਾਅਨ’ ਨਿਊਜ਼ ਟੀਵੀ ਨੇ ਕੁਰੈਸ਼ੀ ਦੇ ਹਵਾਲੇ ਨਾਲ ਕਿਹਾ, ‘‘ਕੀ ਇਸ ਨੂੰ ਕੁਝ ਦਿਨ ਟਾਲਿਆ ਨਹੀਂ ਜਾ ਸਕਦਾ ਸੀ? ਮੈਂ ਇਸ ਖੁਸ਼ੀ ਦੇ ਮੌਕੇ ’ਤੇ ਦਿਖਾਈ ਗਈ ‘ਅਸੰਵੇਦਨਸ਼ੀਲਤਾ’ ਤੋਂ ‘ਬਹੁਤ ਦੁਖੀ ਹਾਂ’। ਕਰਤਾਰਪੁਰ ਲਾਂਘੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, ‘‘ਤੁਹਾਨੂੰ ਇਸ ਤੋਂ ਧਿਆਨ ਵੰਡਾਉਣ ਦੀ ਥਾਂ ਇਸ ਖੁਸ਼ੀ ਦੇ ਮੌਕੇ ਦਾ ਹਿੱਸਾ ਬਣਨਾ ਚਾਹੀਦਾ ਸੀ। ਇਹ ਵਿਵਾਦ ਸੰਵੇਦਨਸ਼ੀਲ ਸੀ ਤੇ ਇਸ ਪਵਿੱਤਰ ਦਿਨ ਦਾ ਹਿੱਸਾ ਨਹੀਂ ਬਣਨਾ ਚਾਹੀਦਾ ਸੀ।’’
ਦੂਜੇ ਪਾਸੇ ਭਾਰਤ ਨੇ ਪਾਕਿਸਤਾਨੀ ਵਿਦੇਸ਼ ਮੰਤਰੀ ਦੀ ਇਸ ਟਿੱਪਣੀ ’ਤੇ ਸਖਤ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਨਫਰਤ ਫੈਲਾਉਣ ਦੇ ਉਦੇਸ਼ ਨਾਲ ਭਾਰਤ ਦੇ ਅੰਦਰੂਨੀ ਮਸਲਿਆਂ ’ਤੇ ਟਿੱਪਣੀ ਕਰਨਾ ਇਸਲਾਮਾਬਾਦ ਦੀ ‘ਮਾਨਸਿਕ ਮਜਬੂਰੀ’ ਹੈ, ਜੋ ਨਿੰਦਣਯੋਗ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ, “ਅਸੀਂ ਕਿਸੇ ਸਿਵਲ ਮਾਮਲੇ ਬਾਰੇ ਭਾਰਤ ਦੀ ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਪਾਕਿਸਤਾਨ ਵੱਲੋਂ ਕੀਤੀ ਅਣ-ਅਧਿਕਾਰਤ ਤੇ ਬੇਲੋੜੀ ਟਿਪਣੀ ਨੂੰ ਰੱਦ ਕਰਦੇ ਹਾਂ।”

ਕਰਤਾਰਪੁਰ 'ਚ ਖਾਲਿਸਤਾਨ-
ਪਾਕਿਸਤਾਨ ਜ਼ਿੰਦਾਬਾਦ !
ਭਾਰਤ
ਸਰਕਾਰ ਵੱਲੋਂ ਵਾਰ-ਵਾਰ ਇਤਰਾਜ਼ ਦੇ ਬਾਵਜੂਦ ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਗਮ ਦੌਰਾਨ
ਖਾਲਿਸਤਾਨ ਦੇ ਨਾਅਰੇ ਗੂੰਜੇ। ਸ਼ਰਧਾਲੂਆਂ ਵਿੱਚੋਂ ਹੀ ਕੁਝ ਲੋਕ ਜੋਸ਼ ਵਿੱਚ ਆ ਕੇ
ਖਾਲਿਸਤਾਨ-ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਉਣ ਲੱਗੇ। ਇੱਕ ਵਾਰ ਤਾਂ ਇਸ ਨਾਅਰੇਬਾਜ਼ੀ ਕਰਕੇ
ਸਾਰੇ ਮੀਡੀਏ ਦਾ ਧਿਆਨ ਉਸ ਪਾਸੇ ਹੋ ਗਿਆ। ਇਸ ਮੌਕੇ ਇਮਰਾਨ ਖ਼ਾਨ, ਜਨਰਲ ਬਾਜਵਾ ਤੇ ਨਵਜੋਤ ਸਿੰਘ ਸਿੱਧੂ ਜ਼ਿੰਦਾਬਾਦ ਦੇ ਨਾਅਰੇ ਵੀ
ਲੱਗੇ।
ਯਾਦ ਰਹੇ ਕੁਝ ਦਿਨ ਪਹਿਲਾਂ ਪਾਕਿਸਤਾਨ ਵੱਲੋਂ ਜਾਰੀ ਥੀਮ ਸੌਂਗ ਵਿੱਚ ਸੰਤ ਜਰਨੈਲ ਸਿੰਘ ਭਿੰਡਰਾਵਾਲਾ ਸਣੇ ਹੋਰ ਗਰਮ ਖਿਆਲੀ ਸਿੱਖਾਂ ਦੀਆਂ ਤਸਵੀਰਾਂ ਮਗਰੋਂ ਭਾਰਤ ਸਰਕਾਰ ਨੇ ਇਸ 'ਤੇ ਇਤਰਾਜ਼ ਜਤਾਇਆ ਸੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਨੂੰ ਪਾਕਿਸਤਾਨ ਦੀ ਸਾਜਿਸ਼ ਕਰਾਰ ਦਿੱਤਾ ਸੀ। ਕੱਲ੍ਹ ਮੁੜ ਸਿੱਖ ਸ਼ਰਧਾਲੂਆਂ ਵੱਲੋਂ ਖਾਲਿਸਤਾਨ ਦੇ ਨਾਅਰੇ ਲਾਏ।
ਸਭ ਤੋਂ ਅਹਿਮ ਗੱਲ਼ ਨਵਜੋਤ ਸਿੱਧੂ ਦੇ ਹੱਕ ਵਿੱਚ ਨਾਅਰੇਬਾਜ਼ੀ ਹੈ। ਦਰਅਸਲ ਕਰਤਾਰਪੁਰ ਲਾਂਘਾ ਖੋਲ੍ਹਣ ਨੂੰ ਲਾ ਕੇ ਕ੍ਰੈਡਿਟ ਲੈਣ ਦੀ ਦੌੜ ਲੱਗੀ ਹੋਈ ਹੈ। ਸਿੱਖਾਂ ਦਾ ਇੱਕ ਹਿੱਸਾ ਇਸ ਦਾ ਕ੍ਰੈਡਿਟ ਨਵਜੋਤ ਸਿੱਧੂ ਨੂੰ ਦੇ ਰਿਹਾ ਹੈ ਕਿਉਂਕਿ ਸਭ ਤੋਂ ਪਹਿਲਾਂ ਸਿੱਧੂ ਨੇ ਹੀ ਲਾਂਘਾ ਖੋਲ੍ਹਣ ਦੀ ਗੋਲ ਤੋਰੀ ਸੀ।

ਸੁਖਬੀਰ ਬਾਦਲ ਤੇ
ਮਜੀਠੀਆ ਲਈ ਨਵੀਂ ਮੁਸੀਬਤ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ
ਸੁਖਬੀਰ ਸਿੰਘ ਬਾਦਲ, ਸਾਬਕਾ ਅਕਾਲੀ ਮੰਤਰੀ ਬਿਕਰਮ
ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਪੰਜਾਬ ਸਰਕਾਰ ਨੇ ਪਿਛਲੀ ਦਿਨੀਂ ਸੁਖਬੀਰ ਬਾਦਲ, ਬਿਕਰਮ ਮਜੀਠੀਆ ਤੇ ਕੁ ਰੋਲ ਲੀਡਰਾਂ ਖਿਲਾਫ ਕੇਸ ਦਾਇਰ ਕੀਤਾ ਹੈ। ਇਹ
ਕੇਸ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਕਰ ਰਹੇ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਕੁੰਵਰ ਵਿਜੈ
ਪ੍ਰਤਾਪ ਦੀ ਸ਼ਿਕਾਇਤ 'ਤੇ ਦਰਜ ਹੋਇਆ ਹੈ। ਇਸ ਲਈ ਇਸ
ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।
ਸੂਤਰਾਂ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਨੇ ਆਈਜੀ ਰੈਂਕ ਦੇ ਪੁਲਿਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਸਰਕਾਰ ਨੂੰ ਦਿੱਤੀ ਦਰਖਾਸਤ ਦੇ ਅਧਾਰ ’ਤੇ ਇਹ ਮਾਮਲਾ ਦਾਇਰ ਕਰਨ ਦੀ ਪ੍ਰਵਾਨਗੀ ਦਿੱਤੀ ਹੈ। ਮੁੱਖ ਮੰਤਰੀ ਦੀ ਪ੍ਰਵਾਨਗੀ ਮਗਰੋਂ ਗ੍ਰਹਿ ਵਿਭਾਗ ਨੇ ਪ੍ਰੌਸੀਕਿਊਸ਼ਨ ਵਿਭਾਗ ਨੂੰ ਇਹ ਸ਼ਿਕਾਇਤ ਦਾਇਰ ਕਰਾਉਣ ਦੇ ਨਿਰਦੇਸ਼ ਦਿੱਤੇ ਸਨ।
ਪ੍ਰੌਸੀਕਿਊਸ਼ਨ ਵਿਭਾਗ ਮੁਤਾਬਕ ਲੰਘੇ ਹਫ਼ਤੇ ਅੰਮ੍ਰਿਤਸਰ ਦੀ ਅਦਾਲਤ ਵਿੱਚ ਸੀਆਰਪੀਸੀ ਦੀ ਧਾਰਾ 199 ਤਹਿਤ ਸਰਕਾਰੀ ਵਕੀਲ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਤੇ ਹੋਰਨਾਂ ਖਿਲਾਫ਼ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ। ਇਹ ਸ਼ਿਕਾਇਤ ਫੌਜਦਾਰੀ ਕਾਨੂੰਨ ਦੀਆਂ ਧਾਰਾਵਾਂ 499, 500, 501 ਤੇ ਸੂਚਨਾ ਤਕਨਾਲੋਜੀ ਐਕਟ ਤਹਿਤ ਦਾਇਰ ਕੀਤੀ ਗਈ ਹੈ। ਅਹਿਮ ਗੱਲ਼ ਹੈ ਕਿ ਆਈਜੀ ਕੁੰਵਰਵਿਜੈ ਪ੍ਰਤਾਪ ਸਿੰਘ ਨੂੰ ਗਵਾਹ ਵਜੋਂ ਰੱਖਿਆ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਕਾਂਡ ਨਾਲ ਸਬੰਧਤ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬਰਗਾੜੀ ਤੇ ਕੋਟਕਪੂਰਾ ਪੁਲਿਸ ਗੋਲੀ ਕਾਂਡ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਸਰਗਰਮ ਕੁੰਵਰ ਵਿਜੈ ਪ੍ਰਤਾਪ ਸਿੰਘ ਖਿਲਾਫ਼ ਅਕਾਲੀ ਦਲ ਵੱਲੋਂ ਸੰਸਦੀ ਚੋਣਾਂ ਤੋਂ ਪਹਿਲਾਂ ਹੱਲਾ ਬੋਲਿਆ ਗਿਆ ਸੀ। ਅਕਾਲੀ ਦਲ ਵੱਲੋਂ ਇਸ ਪੁਲਿਸ ਅਧਿਕਾਰੀ ਖਿਲਾਫ਼ ਪੱਖਪਾਤੀ ਤੇ ਬਦਲਾਖੋਰੀ ਦੀ ਭਾਵਨਾ ਨਾਲ ਕੰਮ ਕਰਨ ਦੀਆਂ ਸ਼ਿਕਾਇਤਾਂ ਚੋਣ ਕਮਿਸ਼ਨ ਨੂੰ ਕੀਤੀਆਂ ਗਈਆਂ ਸਨ ਤੇ ਚੋਣ ਕਮਿਸ਼ਨ ਨੇ ਇਸ ਅਧਿਕਾਰੀ ਦਾ ਤਬਾਦਲਾ ਕਰਨ ਦੇ ਨਿਰਦੇਸ਼ ਵੀ ਦਿੱਤੇ ਸਨ।
ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਸਰਕਾਰ ਨੂੰ ਕੀਤੀ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਸੰਸਦੀ ਚੋਣਾਂ ਦੇ ਅਮਲ ਦੌਰਾਨ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਵੱਲੋਂ ਇਸ ਪੁਲੀਸ ਅਧਿਕਾਰੀ ਖਿਲਾਫ਼ ਸਿੱਧੀ ਬਿਆਨਬਾਜ਼ੀ ਕੀਤੀ ਗਈ ਸੀ। ਪੁਲਿਸ ਅਧਿਕਾਰੀ ਨੇ ਇਹ ਦੋਸ਼ ਵੀ ਲਾਇਆ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੀ ਸੋਸ਼ਲ ਮੀਡੀਆ ਟੀਮ ਵੱਲੋਂ ਵੀ ਉਸ ਖਿਲਾਫ਼ ਕਈ ਤਰ੍ਹਾਂ ਦੀਆਂ ‘ਪੋਸਟਾਂ’ ਪਾਈਆਂ ਗਈਆਂ ਸਨ।

ਬਾਬੇ ਨਾਨਕ ਦੀ ਕ੍ਰਿਪਾ!
21 ਲੱਖ ਸ਼ਰਧਾਲੂਆਂ ਨੇ ਟੇਕਿਆ
ਮੱਥਾ
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤਾਂ ਵਿੱਚ ਇੰਨਾ ਉਤਸ਼ਾਹ ਹੈ ਕਿ
ਸੁਲਤਾਨਪੁਰ ਲੋਧੀ ਵਿੱਚ ਪਹਿਲੀ ਤੋਂ 9 ਨਵੰਬਰ ਤੱਕ ਗੁਰਦੁਆਰਾ ਬੇਰ
ਸਾਹਿਬ ’ਚ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ
ਦਾ ਅੰਕੜਾ 21 ਲੱਖ ਨੂੰ ਪਾਰ ਕਰ ਗਿਆ ਹੈ।
ਸਿਰਫ ਨੌਂ ਨਵੰਬਰ ਨੂੰ ਹੀ ਛੇ ਲੱਖ ਦੇ ਕਰੀਬ ਸੰਗਤ ਨੇ ਮੱਥਾ ਟੇਕਿਆ। ਅਜੇ ਵੀ ਨਿੱਤ ਸੰਗਤਾਂ
ਮੱਥਾ ਟੇਕਣ ਆ ਰਹੀਆਂ ਹਨ।
ਬੇਸ਼ੱਕ ਸਰਕਾਰ ਨੇ ਕਾਫੀ ਪ੍ਰਬੰਧ ਕੀਤੇ ਹਨ ਪਰ ਫਿਰ ਵੀ ਜਿੱਧਰ ਵੇਖੀਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 10 ਕਰੋੜ ਖਰਚ ਕੇ ਵੀ ਵੇਲੇ ਸਿਰ ਪੰਡਾਲ ਤਿਆਰ ਨਹੀਂ ਕਰਵਾ ਸਕੀ। ਇਸ ਨੂੰ ਲੈ ਕੇ ਅਕਾਲੀ ਲੀਡਰਾਂ ਵਿੱਚ ਰੋਸ ਹੈ। ਸ਼੍ਰੋਮਣੀ ਕਮੇਟੀ ਨੇ ਇਸ ਦਾ ਠੇਕਾ ਦਿੱਲੀ ਦੀ ਇੱਕ ਕੰਪਨੀ ਨੂੰ ਦਿੱਤਾ ਹੈ। ਸੂਤਰਾਂ ਮੁਤਾਬਕ 10 ਕਰੋੜ ਰੁਪਏ ਖਰਚਣ ਦੇ ਬਾਵਜੂਦ ਸ਼੍ਰੋਮਣੀ ਕਮੇਟੀ ਵਾਲਾ ਪੰਡਾਲ ਅਧੂਰਾ ਹੈ। ਇਸ ਤੋਂ ਇਲਾਵਾ ਇਸ ਦੀ ਦਿੱਖ ਤੋਂ ਵੀ ਕਈ ਲੀਡਰ ਖੁਸ਼ ਨਹੀਂ।
ਦਰਅਸਲ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਦਾ ਪੰਡਾਲ ਗੁਰੂ ਨਾਨਕ ਸਟੇਡੀਅਮ ’ਚ ਬਣ ਰਿਹਾ ਹੈ। ਇਹ ਪੰਡਾਲ 7 ਨਵੰਬਰ ਨੂੰ ਤਿਆਰ ਕਰਕੇ ਕਮੇਟੀ ਦੇ ਹਵਾਲੇ ਕਰਨਾ ਸੀ ਪਰ ਇਹ ਸ਼ਨਿਚਰਵਾਰ ਤੱਕ ਵੀ ਮੁਕੰਮਲ ਨਹੀਂ ਹੋ ਸਕਿਆ। 10 ਕਰੋੜ ਦੀ ਲਾਗਤ ਨਾਲ ਬਣ ਰਹੇ ਇਸ ਪੰਡਾਲ ਵਿੱਚ ਜਿੱਥੇ ਸ਼ਨੀਵਾਰ ਨੂੰ ਤਿਆਰੀਆਂ ਚੱਲ ਰਹੀਆਂ ਸੀ, ਉਥੇ ਹੀ ਇਸਤਰੀ ਸੰਮੇਲਨ ਵੀ ਚੱਲ ਰਿਹਾ ਸੀ।
ਅਕਾਲੀ ਲੀਡਰ ਇਸ ਗੱਲੋਂ ਔਖੇ ਸੀ ਕਿ ਇੱਕ ਪਾਸੇ ਤਾਂ ਸਰਕਾਰ ਨਾਲ ਮੁੱਖ ਪੰਡਾਲ ਨੂੰ ਲੈ ਕੇ ਮੁਕਾਬਲੇਬਾਜ਼ੀ ਚੱਲ ਰਹੀ ਹੈ ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦਾ 10 ਕਰੋੜੀ ਪੰਡਾਲ ਅਜੇ ਤਿਆਰ ਵੀ ਨਹੀਂ ਹੋਇਆ। ਗੁਰਦੁਆਰਾ ਬੇਰ ਸਾਹਿਬ ਦੇ ਨਵੇਂ ਬਣੇ ਪ੍ਰਸ਼ਾਸਕੀ ਕੰਪਲੈਕਸ ਵਿੱਚ ਅਕਾਲੀ ਲੀਡਰਾਂ ਨੇ ਪੰਡਾਲ ਤਿਆਰ ਨਾ ਹੋਣ ਕਾਰਨ ਭੜਾਸ ਕੱਢੀ।

ਬਹੁਤੇ
ਅਕਾਲੀ ਲੀਡਰ ਇਸ ਗੱਲੋਂ ਲੋਹੇ ਲਾਖੇ ਹਨ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਣਾਏ ਸਵਾਗਤੀ ਗੇਟਾਂ ’ਤੇ ਕਾਲਾ ਕੱਪੜਾ ਕਿਉਂ ਲਾਇਆ ਗਿਆ ਹੈ? ਅਕਾਲੀ ਲੀਡਰਾਂ ਵੱਲੋਂ ਪ੍ਰਗਟਾਏ ਗਏ ਰੋਸ ਮਗਰੋਂ ਗੇਟਾਂ ’ਤੇ ਕਾਲੇ ਦੀ ਥਾਂ ਕੇਸਰੀ ਰੰਗ ਦਾ ਕੱਪੜਾ ਚੜ੍ਹਾਇਆ ਗਿਆ। ਕਈ ਅਕਾਲੀ
ਲੀਡਰਾਂ ਵੱਲੋਂ ਆਪਣੇ ਇਸ ਪੰਡਾਲ ਨੂੰ ਕੋਲਡ ਸਟੋਰ ਕਿਹਾ ਜਾ ਰਿਹਾ ਹੈ ਕਿਉਂਕਿ ਇਸ ਦੀ ਬਾਹਰੋਂ
ਦਿੱਖ ਕੋਲਡ ਸਟੋਰ ਵਰਗੀ ਲੱਗਦੀ ਹੈ ਤੇ ਅੰਦਰ ਚੱਲਦੇ ਏਅਰ ਕੰਡੀਸ਼ਨ ਵੀ ਸੰਗਤ ਨੂੰ ਕੰਬਣੀ ਛੇੜ ਰਹੇ
ਹਨ।
ਇਸ ਦੌਰਾਨ ਮੁਕਤਸਰ ਜ਼ਿਲ੍ਹੇ ਵਿੱਚੋਂ ਆਈਆਂ ਕੁਝ ਬੀਬੀਆਂ ਨੇ ਕਿਹਾ ਅਕਾਲੀਆਂ ਦਾ ਪੰਡਾਲ ਅਜੇ ਤਿਆਰ ਵੀ ਨਹੀਂ ਹੋਇਆ ਜਦਕਿ ਪ੍ਰਕਾਸ਼ ਪੁਰਬ 12 ਨਵੰਬਰ ਨੂੰ ਹੈ। ਚਾਰ ਦਿਨਾਂ ਦੇ ਸਮਾਗਮਾਂਸੰਗਤਾਂ ਦਾ ਹੜ੍ਹ ਹੀ ਨਜ਼ਰ ਆ ਰਿਹਾ ਹੈ। ਸੜਕਾਂ ’ਤੇ ਇੰਨੀ ਜ਼ਿਆਦਾ ਭੀੜ ਹੈ ਕਿ ਲੰਘਣਾ ਮੁਸ਼ਕਲ ਹੈ। ਐਨ ਮੌਕੇ 'ਤੇ ਬਾਰਸ਼ ਹੋਣ ਦੇ ਬਾਵਜੂਦ ਸੰਗਤਾਂ ਦੇ ਉਤਸ਼ਾਹ ਵਿੱਚ ਕੋਈ ਫਰਕ ਨਹੀਂ ਪਿਆ। ਇਸ ਕਰਕੇ ਸਰਕਾਰ ਨੂੰ ਅਗਲੇ ਦਿਨ ਵੀ ਨਵੇਂ ਸਿਰਿਓਂ ਪ੍ਰਬੰਧ ਕਰਨੇ ਪਏ। ਦਿਲਚਸਪ ਹੈ ਕਿ ਇਸ ਵਾਰ ਲੋਕ ਨੇ ਸੰਗਤਾਂ ਲਈ ਆਪਣੇ ਘਰਾਂ ਦੇ ਹੀ ਦਰਵਾਜ਼ੇ ਖੋਲ੍ਹ ਦਿੱਤੇ ਹਨ।
ਦਰਅਸਲ ਕਰਤਾਰਪੁਰ ਲਾਂਘਾ ਖੁੱਲ੍ਹਣ ਕਰਕੇ ਹਰ ਸ਼ਰਧਾਲੂ ਇਸ ਇਤਿਹਾਸਕ ਮੌਕੇ ਤੋਂ ਖੁੰਝਣਾ ਨਹੀਂ ਚਾਹੁੰਦਾ। ਇਸ ਲਈ ਭਾਰਤ ਦੇ ਕੋਨੇ-ਕੋਨੇ ਤੋਂ ਇਲਾਵਾ ਵਿਦੇਸ਼ਾਂ ਵਿੱਚ ਵੀ ਸੰਗਤਾਂ ਪਹੁੰਚ ਰਹੀਆਂ ਹਨ। ਸੂਤਰਾਂ ਮੁਤਾਬਕ ਹੁਣ ਤੱਕ ਸਰਕਾਰੀ ਅੰਦਾਜ਼ੇ ਤੋਂ ਕਿਤੇ ਵੱਧ ਸੰਗਤਾਂ ਪਹੁੰਚੀਆਂ ਹਨ। ਅਜੇ ਇਹ ਸਿਲਸਿਲਾ ਜਾਰੀ ਰਹੇਗਾ ਕਿਉਂਕਿ ਜਿਹੜਾ ਵੀ ਸ਼ਰਧਾਲੂ ਸ਼੍ਰੀ ਕਰਤਾਰਪੁਰ ਸਾਹਿਬ ਦਰਸ਼ਨਾਂ ਲਈ ਜਾਂਦਾ ਹੈ, ਉਹ ਸੁਲਤਾਨਪੁਰ ਲੋਧੀ ਵੀ ਨਤਮਸਤਕ ਜ਼ਰੂਰ ਹੁੰਦਾ ਹੈ।

ਕਿਵੇਂ ਮਿਲੇਗਾ ਕਿਸਾਨਾਂ
ਨੂੰ ਮੁਆਵਜ਼ਾ ?
300-400 ਕਰੋੜ ਵੰਡਣ ਲਈ ਪੰਚਾਇਤਾਂ ਦਾ ਸਹਾਰਾ
ਪੰਜਾਬ ਸਰਕਾਰ ਵੱਲੋਂ ਪਰਾਲੀ ਨਾ ਸਾੜਨ ਵਾਲੇ
ਕਿਸਾਨਾਂ ਨੂੰ ਮੁਆਵਜ਼ਾ ਦੇਣ ਦੇ ਫੈਸਲੇ ਨੇ ਨਵਾਂ ਕਲੇਸ਼ ਛੇੜ ਦਿੱਤਾ ਹੈ। ਸਰਕਾਰ ਨੇ ਐਲਾਨ ਕੀਤਾ
ਹੈ ਕਿ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ 100 ਰੁਪਏ
ਪ੍ਰਤੀ ਕੁਇੰਟਲ ਮੁਆਵਜ਼ਾ ਦਿੱਤਾ ਜਾਵੇਗਾ। ਇਹ ਮੁਆਵਜ਼ਾ ਸਿਰਫ ਪੰਜ ਏਕੜ ਤਕ ਦੀ ਮਾਲਕੀ ਵਾਲੇ
ਕਿਸਾਨਾਂ ਨੂੰ ਹੀ ਮਿਲੇਗਾ। ਦਿਲਚਲਪ ਹੈ ਕਿ ਇਸ ਵੇਲੇ ਪੰਜਾਬ ਦੇ ਬਹੁਤੇ ਇਲਾਕਿਆਂ ਵਿੱਚ ਝੋਨਾ
ਕੱਟਣ ਮਗਰੋਂ ਕਣਕ ਦੀ ਬਜਾਈ ਵੀ ਹੋ ਗਈ ਹੈ। ਅਜਿਹੇ ਵਿੱਚ ਕਿਸ ਕਿਸਾਨ ਨੇ ਪਰਾਲੀ ਸਾੜੀ ਹੈ ਤੇ
ਕਿਸ ਨੇ ਨਹੀਂ, ਇਸ ਦਾ ਪਤਾ ਲਾਉਣਾ ਔਖਾ ਹੈ।
ਇਸ ਤੋਂ ਅੱਗੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੀ ਨਿਸ਼ਾਨਦੇਹੀ ਪੰਚਾਇਤਾਂ 'ਤੇ ਛੱਡ ਦਿੱਤੀ ਹੈ। ਇਹ ਸਭ ਜਾਣਦੇ ਹਨ ਕਿ ਪਿੰਡਾਂ ਵਿੱਚ ਸਭ ਤੋਂ ਵੱਡੀ ਧੜੇਬੰਦੀ ਪੰਚਾਇਤਾਂ ਦੀ ਹੈ। ਇਸ ਲਈ ਇਹ ਮੁਆਵਜ਼ਾ ਸਹੀ ਕਿਸਾਨਾਂ ਕੋਲ ਪਹੁੰਚੇਗਾ, ਇਸ ਉੱਪਰ ਸਵਾਲ ਖੜ੍ਹੇ ਹੋ ਗਏ ਹਨ। ਸਰਕਾਰੀ ਸੂਤਰਾਂ ਮੁਤਾਬਕ ਇਸ ਸਕੀਮ ਨੂੰ ਲਾਗੂ ਕਰਨ ਵਾਸਤੇ ਪ੍ਰਫਾਰਮਾ ਹਰੇਕ ਪਿੰਡ ਨੂੰ ਭੇਜਿਆ ਜਾਵੇਗਾ। ਪਿੰਡ ਦੀ ਪੰਚਾਇਤ ਇਹ ਤਸਦੀਕ ਕਰੇਗੀ ਕਿ ਪਿੰਡ ਦੇ ਕਿਹੜੇ ਕਿਸਾਨ ਨੇ ਪਰਾਲੀ ਨੂੰ ਸਾੜਨ ਦੀ ਥਾਂ ਖੇਤਾਂ ਵਿੱਚ ਵਾਹਿਆ ਹੈ।
ਇਸ ਤੋਂ ਇਲਾਵਾ ਸਬੰਧਤ ਕਿਸਾਨ ਹਲਫੀਆ ਬਿਆਨ ਵਿੱਚ ਪਰਾਲੀ ਨੂੰ ਸਾੜਨ ਦੀ ਥਾਂ ਖੇਤ ਵਿੱਚ ਹੀ ਵਾਹੁਣ ਦੀ ਪੁਸ਼ਟੀ ਕਰੇਗਾ। ਹਲਫ਼ਨਾਮੇ ਵਿੱਚ ਕਿਸਾਨ ਉਸ ਕੋਲ ਪੰਜ ਏਕੜ ਤੋਂ ਘੱਟ ਜ਼ਮੀਨ ਹੋਣ ਤੇ ਛੋਟੇ ਤੇ ਸੀਮਾਂਤ ਕਿਸਾਨਾਂ ਵਿੱਚ ਸ਼ੁਮਾਰ ਹੋਣ ਦਾ ਵੀ ਜ਼ਿਕਰ ਕਰੇਗਾ। ਜੇਕਰ ਸਬੰਧਤ ਕਿਸਾਨ ਵੱਲੋਂ ਦਿੱਤੀ ਜਾਣਕਾਰੀ ਕਿਸੇ ਪੱਧਰ ’ਤੇ ਗ਼ਲਤ/ਝੂਠੀ ਨਿਕਲੀ ਤਾਂ ਉਸ ਨੂੰ ਦਿੱਤਾ ਗਿਆ ਮੁਆਵਜ਼ਾ ਵਾਪਸ ਕਰਨਾ ਹੋਵੇਗਾ। ਇਹ ਮੁਆਵਜ਼ਾ ਬਾਸਮਤੀ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਨਹੀਂ ਮਿਲੇਗਾ ਤੇ ਸਬੰਧਤ ਕਿਸਾਨ ਨੂੰ ਦੱਸਣਾ ਪਵੇਗਾ ਕਿ ਉਸ ਨੇ ਕਿੰਨੇ ਏਕੜ ਵਿੱਚ ਬਾਸਮਤੀ ਦੀ ਲੁਆਈ ਕੀਤੀ ਸੀ।
ਸਰਕਾਰੀ ਸੂਤਰਾਂ ਮੁਤਾਬਕ ਲਾਭਪਾਤਰੀ ਕਿਸਾਨਾਂ ਨੂੰ ਸਹਿਮਤੀ ਦੇਣੀ ਪਵੇਗੀ ਕਿ ਪੰਜਾਬ ਤੇ ਭਾਰਤ ਸਰਕਾਰ ਦੀਆਂ ਜ਼ਿੰਮੇਵਾਰ ਏਜੰਸੀਆਂ ਉਸ ਦਾ ਆਧਾਰ ਨੰਬਰ ਤੇ ਹੋਰ ਜਾਣਕਾਰੀਆਂ ਨੂੰ ਤਸਦੀਕ ਕਰਨ ਲਈ ਵਰਤ ਸਕਦੀਆਂ ਹਨ। ਸਰਕਾਰ ਨੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ। ਇਸ ਸਕੀਮ ਦੇ ਅਮਲ ਵਿੱਚ ਆਉਣ ਨਾਲ ਸਰਕਾਰੀ ਖ਼ਜ਼ਾਨੇ ਉੱਤੇ 300 ਤੋਂ 400 ਕਰੋੜ ਰੁਪਏ ਦਾ ਬੋਝ ਪਵੇਗਾ।

ਬਾਬੇ ਨਾਨਕ ਦੀ ਚਰਨ ਛੋਹ
ਧਰਤੀ
'ਤੇ ਅਨੋਖਾ ਵਰਤਾਰਾ
ਕਰਤਾਰਪੁਰ ਸਾਹਿਬ ਲਾਂਘੇ ਦੀ ਪੂਰੀ
ਦੁਨੀਆ ਵਿੱਚ ਚਰਚਾ ਹੈ। ਭਾਰਤ ਨਾਲ ਤਣਾਅ ਹੋਣ ਦੇ ਬਾਵਜੂਦ ਲਾਂਘਾ ਖੋਲ੍ਹ ਕੇ ਪਾਕਿਸਤਾਨ ਦੇ
ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸਿੱਖਾਂ ਦਾ ਮਨ ਜਿੱਤ ਲਿਆ ਹੈ। ਦੁਨੀਆ ਭਰ ਦੇ ਸਿੱਖ ਇਮਰਾਨ ਖਾਨ
ਨੂੰ ਦੁਆਵਾਂ ਦੇ ਰਹੇ ਹਨ। ਗੁਆਂਢੀ ਮੁਲਕ ਦੇ ਇਸ ਕਦਮ ਨੇ ਭਾਈਚਾਰਕ ਸਾਂਝ ਦੀ ਗੰਢ ਵੀ ਪੀਢੀ ਕੀਤੀ
ਹੈ।
ਇਸ ਦੀ ਮਿਸਾਲ ਕਰਤਾਰਪੁਰ ਸਾਹਿਬ
ਹੀ ਦੇਖਣ ਨੂੰ ਮਿਲੀ। ਗੁਰਦੁਆਰਾ ਕਰਤਾਰਪੁਰ ਸਾਹਿਬ ਵਿੱਚ ਨਮਾਜ਼ ਪੜ੍ਹਦੇ ਪਾਕਿਸਤਾਨ ਸਰਕਾਰ ਦੇ
ਕਰਮਚਾਰੀ ਦੀਆਂ ਤਸਵੀਰਾਂ ਨੇ ਦੁਨੀਆ ਦਾ ਧਿਆਨ ਖਿੱਚਿਆ ਹੈ। ਇਹ ਤਸਵੀਰਾਂ ਦੱਸਦੀਆ ਹਨ ਕਿ ਰੱਬ ਹਰ
ਪਾਸੇ ਹੈ।
ਦਰਅਸਲ ਗੁਰਦੁਆਰਾ ਸ੍ਰੀ
ਕਰਤਾਰਪੁਰ ਸਾਹਿਬ ਵਿਖੇ ਇੱਕ ਪਾਸੇ ਰਹਿਰਾਸ ਸਾਹਿਬ ਦਾ ਪਾਠ ਚੱਲ ਰਿਹਾ ਹੈ। ਦੂਜੇ ਪਾਸੇ ਵਤੀਮ ਨਾਮ ਦਾ ਕਰਮਚਾਰੀ ਗੁਰਦੁਆਰਾ
ਸਾਹਿਬ ਵਿੱਚ ਨਮਾਜ਼ ਪੜ੍ਹ ਰਿਹਾ ਹੈ। ਵਤੀਮ ਕਰਤਾਰਪੁਰ ਸਾਹਿਬ ਵਿਖੇ ਹੀ ਆਪਣੀ ਡਿਉਟੀ ਕਰਦਾ ਹੈ।
ਵਤੀਮ ਅਹਿਮਦ ਨਾਲ ਹੀ ਹੋਰ ਵੀ ਕਈ ਕਰਮਚਾਰੀ ਹਨ, ਜੋ ਕਰਤਾਰਪੁਰ ਸਾਹਿਬ ਵਿੱਚ
ਅੱਲ੍ਹਾ ਦੀ ਇਬਾਦਤ ਲਈ ਨਮਾਜ਼ ਅਦਾ ਕਰਦੇ ਹਨ।
ਯਾਦ ਰਹੇ ਪਾਕਿਸਤਾਨ ਸਰਕਾਰ ਨੇ
ਸਿੱਖ ਕੌਮ ਲਈ ਕਰਤਾਰਪੁਰ ਲਾਂਘਾ ਖੋਲ੍ਹ ਕੇ ਵੱਡਾ ਕੰਮ ਕੀਤਾ ਹੈ। 70 ਸਾਲ ਤੋਂ ਬਾਬੇ ਨਾਨਕ ਦੀ ਇਸ ਧਰਤੀ ਦੇ ਦਰਸ਼ਨ ਨੂੰ ਤਰਸ ਰਹੀਆਂ ਅੱਖਾਂ
ਨੂੰ ਹੁਣ ਗੁਰਧਾਮਾਂ ਦੇ ਦਰਸ਼ਨ ਦਦਾਰੇ ਕਰਨ ਵਿੱਚ ਆਸਾਨੀ ਹੋਵੇਗੀ। ਪਾਕਿਸਤਾਨ ਦੇ ਪ੍ਰਧਾਨ ਮੰਤਰੀ
ਇਮਰਾਨ ਖਾਨ ਨੂੰ 14 ਕਰੋੜ ਸਿੱਖ ਸ਼ਰਧਾਲੂ ਦੁਆਵਾਂ ਦੇ
ਰਹੇ ਹਨ। ਇਹ ਵੀ ਸੱਚ ਹੈ ਕਿ ਨਵਜੋਤ ਸਿੱਧੂ ਤੇ ਇਮਰਾਨ ਖਾਨ ਦੀ ਦੋਸਤੀ ਨੇ ਅੱਜ ਇਹ ਦਿਨ ਦਿਖਾਇਆ
ਹੈ।
ਹੁਣ ਸਾਬਕਾ ਫੌਜੀਆਂ ਦੀ ਵਾਰ,
ਸੇਵਾ ਮੁਕਤੀ ਮਗਰੋਂ ਵੀ
ਲੱਗੇਗਾ ਜ਼ਾਬਤਾ
ਸੋਸ਼ਲ
ਮੀਡੀਆ ‘ਤੇ ਲਗਾਤਾਰ ਸੈਨਾ ਤੇ ਸੈਨਾ ਦੇ
ਵੱਡੇ ਅਧਿਕਾਰੀਆਂ ਖਿਲਾਫ ਲੱਗਣ ਵਾਲੇ ਇਲਜ਼ਾਮਾਂ ‘ਤੇ ਲਗਾਮ ਲਈ ਸੈਨਾ ਜਲਦੀ ਹੀ
ਆਪਣੇ ਸਾਬਕਾ ਸੈਨਿਕਾਂ ਖਿਲਾਫ ‘ਕੋਡ ਆਫ਼ ਕੰਡਕਟ’ ਲਿਆਉਣ ‘ਤੇ ਵਿਚਾਰ ਕਰ ਰਹੀ ਹੈ। ਇਸ
ਤਹਿਤ ਸਾਰੇ ਸੈਨਿਕਾਂ ਨੂੰ ਰਿਟਾਇਰਮੈਂਟ ਤੋਂ ਪਹਿਲਾਂ ਲਿਖਤ ‘ਚ ਕਹਿਣਾ ਪਵੇਗਾ ਕਿ ਰਿਟਾਇਰਮੈਂਟ ਤੋਂ ਬਾਅਦ ਵੀ ਉਹ ਇਸ ਕੋਡ ਆਫ਼
ਕੰਡਕਟ ਤਹਿਤ ਆਪਣਾ ਵਤੀਰਾ ਰੱਖਣਗੇ।
ਇਹ ਨਿਯਮ ਇੱਕ ਸਿਪਾਹੀ ਤੋਂ ਲੈ ਕੇ ਜਨਰਲ ਰੈਂਕ ਤਕ ਦੇ ਅਧਿਕਾਰੀ ਤਕ ‘ਤੇ ਲਾਗੂ ਹੋਵੇਗਾ। ਹਾਸਲ ਜਾਣਕਾਰੀ ਮੁਤਾਬਕ, ਥਲ ਸੈਨਾ ਮੁੱਖ ਦਫਤਰ ਸਥਿਤ ਐਡਜੂਟੈਂਟ ਬ੍ਰਾਂਚ ਇਸ ਤਹਿਤ ਨਿਯਮ ਬਣਾਉਣ ‘ਤੇ ਕੰਮ ਕਰ ਰਹੀ ਹੈ। ਇਸ ਤਹਿਤ ਸੈਨਾ ਦੇ ਕਿਸੇ ਵੀ ਵੱਡੇ ਅਧਿਕਾਰੀ ‘ਤੇ ਕਿਸੇ ਵੀ ਤਰ੍ਹਾਂ ਦਾ ਇਲਜ਼ਾਮ ਨਾ ਲੱਗ ਸਕੇ।
ਸੋਸ਼ਲ ਮੀਡੀਆ ‘ਤੇ ਕਈ ਵਾਰ ਸੈਨਾ ਦੇ ਸਾਬਕਾ ਅਧਿਕਾਰੀ ਲਗਾਤਾਰ ਸੈਨਾ ਤੇ ਸੈਨਾ ਦੇ ਵੱਡੇ ਅਧਿਕਾਰੀਆਂ ਖਿਲਾਫ ਇਲਜ਼ਾਮ ਲਾਉਂਦੇ ਰਹਿੰਦੇ ਹਨ। ਕਈ ਵਾਰ ਸੈਨਾ ਤੇ ਸੈਨਿਕਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਮੁਹਿੰਮ ਵੀ ਸ਼ੁਰੂ ਕੀਤੀ ਜਾਂਦੀ ਹੈ। ਇਸ ਕਰਕੇ ਸੈਨਾ ਸੁਰਖੀਆਂ ‘ਚ ਆ ਜਾਂਦੀ ਹੈ। ਇਹੀ ਕਾਰਨ ਹੈ ਕਿ ਸੈਨਾ ਇਨ੍ਹਾਂ ਸਭ ‘ਤੇ ਲਗਾਮ ਲਾਉਣ ਦਾ ਵਿਚਾਰ ਕੀਤਾ ਹੈ।
ਇਸ ਨਿਯਮ ਲਈ ਵੀ ਤਿੰਨਾਂ ਸੈਨਾਵਾਂ ਦਾ ਤਿਆਰ ਹੋਣਾ ਜ਼ਰੂਰੀ ਹੈ। ਇਸ ਦੇ ਨਾਲ ਹੀ ਰੱਖਿਆ ਮੰਤਰਾਲੇ ਤੋਂ ਵੀ ਇਸ ਲਈ ਇਜਾਜ਼ਤ ਲੈਣੀ ਹੋਵੇਗੀ ਕਿਉਂਕਿ ਆਰਮੀ ਐਕਟ ਸਾਬਕਾ ਸੈਨਿਕਾਂ ‘ਤੇ ਲਾਗੂ ਨਹੀਂ ਹੁੰਦਾ। ਇਸ ਕੋਡ ਆਫ਼ ਕੰਡਕਟ ਲਈ ਸਾਬਕਾ ਸੈਨਿਕਾਂ ‘ਚ ਰੋਸ ਵੀ ਹੈ।

ਪੰਜਾਬ ਤੇ ਹਰਿਆਣਾ ਸਣੇ
14 ਸੂਬਿਆਂ 'ਚ CBI ਦੇ 169 ਛਾਪੇ
ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਅੱਜ ਦੇਸ਼ ਦੇ ਲਗਪਗ 14 ਸੂਬਿਆਂ ਵਿੱਚ ਛਾਪੇਮਾਰੀ ਕੀਤੀ ਹੈ। ਸੀਬੀਆਈ ਨੇ ਛਾਪੇਮਾਰੀ ਦੌਰਾਨ
ਸੱਤ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਬੈਂਕ ਧੋਖਾਧੜੀ ਦੇ 35 ਕੇਸ
ਦਰਜ ਕੀਤੇ ਹਨ। ਸੀਬੀਆਈ ਨੇ 14
ਸੂਬਿਆਂ ਵਿੱਚ 169 ਥਾਵਾਂ 'ਤੇ ਛਾਪੇ ਮਾਰੇ। ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇ
ਅਜੇ ਵੀ ਜਾਰੀ ਹਨ।
ਸੀਬੀਆਈ ਅਧਿਕਾਰੀਆਂ ਨੇ ਦੱਸਿਆ ਕਿ ਸੀਬੀਆਈ ਵੱਲੋਂ ਆਂਧਰਾ ਪ੍ਰਦੇਸ਼, ਚੰਡੀਗੜ੍ਹ,
ਦਿੱਲੀ, ਗੁਜਰਾਤ,
ਹਰਿਆਣਾ, ਕਰਨਾਟਕ,
ਕੇਰਲਾ, ਮੱਧ ਪ੍ਰਦੇਸ਼,
ਮਹਾਰਾਸ਼ਟਰ, ਪੰਜਾਬ,
ਤਾਮਿਲਨਾਡੂ, ਤੇਲੰਗਾਨਾ,
ਉੱਤਰ ਪ੍ਰਦੇਸ਼, ਉਤਰਾਖੰਡ ਦੇ ਨਾਲ-ਨਾਲ ਦਾਦਰ ਤੇ ਨਗਰ ਹਵੇਲੀ ਵਿੱਚ ਛਾਪੇਮਾਰੀ ਕੀਤੀ
ਗਈ ਹੈ।
ਕੈਪਟਨ ਪਰਾਲੀ ਸਾੜਨ ਵਾਲੇ
ਕਿਸਾਨਾਂ ਦੇ ਹੱਕ 'ਚ ਡਟੇ
ਪਰਾਲੀ ਸਾੜਨ ਦੇ ਮਾਮਲੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਪੰਜਾਬ ਦੇ ਕਿਸਾਨਾਂ ਨਾਲ ਡਟ ਗਏ ਹਨ। ਉਨ੍ਹਾਂ ਨੇ ਪਰਾਲੀ ਸਾੜਨ ਕਰਕੇ ਪੈਦਾ ਹੋਏ ਧੂੰਏਂ ਲਈ ਮੋਦੀ
ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਕੈਪਟਨ ਨੇ ਸਪਸ਼ਟ ਕਿਹਾ ਹੈ ਕਿ ਪੰਜਾਬ ਵਿੱਚ ਜ਼ਿਆਦਾਤਰ
ਛੋਟੇ ਕਿਸਾਨ ਹਨ ਜਿਨ੍ਹਾਂ ਕੋਲ ਪੰਜ ਏਕੜ ਤੱਕ ਜ਼ਮੀਨ ਹੈ। ਇਹ ਕਿਸਾਨ ਮਹਿੰਗੀਆਂ ਮਸ਼ੀਨਾਂ ਨਹੀਂ
ਖਰੀਦ ਸਕਦੇ।
ਕੈਪਟਨ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦਿੱਤਾ ਜਾਵੇ। ਇਸ ਨਾਲ ਉਹ ਪਰਾਲੀ ਦੇ ਨਿਬੇੜੇ ਲਈ ਖਰਚਾ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇੰਨੇ ਸਮੇਂ ਤੋਂ ਕੇਂਦਰ ਸਰਕਾਰ ਕੋਲ ਮੁਆਵਜ਼ੇ ਦੀ ਮੰਗ ਰੱਖੀ ਹੈ ਪਰ ਮੋਦੀ ਸਰਕਾਰ ਨੇ ਇਸ ਬਾਰੇ ਕੋਈ ਫੈਸਲਾ ਨਹੀਂ ਕੀਤਾ।
ਯਾਦ ਰਹੇ ਦਿੱਲੀ ਤੇ ਨਾਲ ਲੱਗਦੇ ਇਲਾਕਿਆਂ ਵਿੱਚ ਖ਼ਤਰਨਾਕ ਪੱਧਰ ’ਤੇ ਪਹੁੰਚ ਗਿਆ ਹੈ। ਹਵਾ ਦੀ ਗੁਣਵੱਤਾ ਕਈ ਥਾਵਾਂ ’ਤੇ ‘ਬੇਹੱਦ ਗੰਭੀਰ’ ਮਾਪੀ ਗਈ ਹੈ। ਹਾਲਤ ਮਾੜੀ ਹੋਣ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਦਫ਼ਤਰ ਨੇ ਦਖ਼ਲ ਦਿੰਦਿਆਂ ਦਿੱਲੀ, ਪੰਜਾਬ ਤੇ ਹਰਿਆਣਾ ਦੇ ਮੁੱਖ ਸਕੱਤਰਾਂ ਨਾਲ ਵੀਡੀਓ ਕਾਨਫ਼ਰੰਸ ਰਾਹੀਂ ਗੱਲਬਾਤ ਕੀਤੀ।
ਪ੍ਰਿੰਸੀਪਲ ਸਕੱਤਰ ਪੀਕੇ ਮਿਸ਼ਰਾ ਨੇ ਕਿਹਾ ਕਿ ਤਿੰਨ ਰਾਜਾਂ ਦੇ ਮੁੱਖ ਸਕੱਤਰ ਚੌਵੀ ਘੰਟੇ ਸਥਿਤੀ 'ਤੇ ਨਜ਼ਰ ਰੱਖਣਗੇ। ਪ੍ਰਧਾਨ ਮੰਤਰੀ ਦਫ਼ਤਰ ਵੀ ਮੁੱਖ ਸਕੱਤਰਾਂ ਨਾਲ ਇਸ ਮਾਮਲੇ ’ਤੇ ਤਾਲਮੇਲ ਰੱਖੇਗਾ। ਕਰੀਬ 300 ਟੀਮਾਂ ਪ੍ਰਦੂਸ਼ਣ ਨਾਲ ਨਜਿੱਠਣ ਲਈ ਤਾਇਨਾਤ ਕੀਤੀਆਂ ਗਈਆਂ ਹਨ।

ਪਰਾਲੀ ਦੇ ਧੂੰਏ ਦਾ ਕਹਿਰ,
ਬਰਨਾਲਾ 'ਤੇ ਭਿਆਨਕ ਹਾਦਸੇ,
ਚਾਰ ਮੌਤਾਂ
ਪਰਾਲੀ ਸਾੜਨ ਕਰਕੇ ਫੈਲੇ
ਧੂੰਏ ਨੇ ਅੱਜ ਬਰਨਾਲਾ ਜ਼ਿਲ੍ਹੇ ਵਿੱਚ ਚਾਰ ਜਾਨਾਂ ਲੈ ਲਈ ਤੇ ਕਈ ਲੋਕ ਜ਼ਖ਼ਮੀ ਹੋਣ ਦੀ ਖਬਰ ਹੈ।
ਧੂੰਏ ਕਰਕੇ ਕਈ ਹਾਦਸੇ ਹੋਏ ਜਿਨ੍ਹਾਂ ਵਿੱਚ ਚਾਰ ਮੌਤਾਂ ਦੀ ਪੁਸ਼ਟੀ ਹੋਈ ਹੈ।
ਪਹਿਲਾ
ਹਾਦਸਾ ਦੇਰ ਰਾਤ ਸੇਖਾ ਰੋਢ 'ਤੇ ਹੋਇਆ ਜਿੱਥੇ ਇੱਕ
ਇਨੋਵਾ ਕਾਰ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਇੱਕ ਬੱਚੇ ਸਣੇ ਚਾਰ ਜਣਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਸੇ ਤਰ੍ਹਾਂ ਇੱਕ ਹਾਦਸਾ
ਬਰਨਾਲਾ ਦੀ ਸਬ ਜੇਲ੍ਹ ਕੋਲ ਹੋਇਆ ਜਿੱਥੇ ਕਈ ਗੱਡੀਆਂ ਇੱਕ-ਦੂਜੇ ਨਾਲ ਟਕਰਾ ਗਈਆਂ। ਇਸ ਹਾਦਸੇ
ਵਿੱਚ ਕਈ ਲੋਕ ਜ਼ਖ਼ਮੀ ਹੋ ਗਏ।
ਇੱਕ ਹੋਰ ਹਾਦਸਾ ਪੱਤੀ ਰੋਡ 'ਤੇ
ਹੋਇਆ। ਇੱਥੇ ਮੋਟਰਸਾਈਕਲ ਟਰੱਕ ਨਾਲ ਟਕਰਾ ਗਿਆ। ਇਸ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ।
ਹਵਾ ਪ੍ਰਦੂਸ਼ਣ 'ਤੇ ਪਸੀਜਿਆ
ਕੈਪਟਨ ਦਾ ਦਿਲ,
ਮੋਦੀ ਨਾਲ ਮਿਹਣੋ-ਮਿਹਣੀ
ਝੋਨੇ ਦੇ ਸੀਜ਼ਨ ਵਿੱਚ
ਹਵਾ ਪ੍ਰਦੂਸ਼ਣ 'ਤੇ ਸਿਆਸਤ ਗਰਮਾ ਗਈ ਹੈ।
ਦਿੱਲੀ ਸਰਕਾਰ ਇਸ ਲਈ ਪੰਜਾਬ ਤੇ ਹਰਿਆਣਾ ਨੂੰ ਜ਼ਿੰਮੇਵਾਰ ਠਹਿਰਾ ਰਹੀ ਹੈ। ਦੂਜੇ ਪਾਸੇ ਪੰਜਾਬ
ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਹੈ।
ਦਿੱਲੀ 'ਚ ਹਵਾ ਪ੍ਰਦੂਸ਼ਣ ਕਾਰਨ
ਪੈਦਾ ਹੋਈ ਸਥਿਤੀ ’ਤੇ ਦੁੱਖ ਤੇ ਗੁੱਸਾ ਜ਼ਾਹਰ
ਕਰਦਿਆਂ ਕੈਪਟਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਵੁਕ ਪੱਤਰ ਲਿਖਿਆ ਹੈ।
ਇਸ ਪੱਤਰ
ਵਿੱਚ ਉਨ੍ਹਾਂ ਨੇ ਸਿਆਸੀ ਤੇ ਖੇਤਰੀ ਵਖਰੇਵਿਆਂ ਤੋਂ ਉਪਰ ਉਠ ਕੇ ਸਾਂਝੀ ਸਹਿਮਤੀ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ
ਤੇ ਹਰਿਆਣਾ ਆਪਣੇ ਪੱਧਰ ’ਤੇ ਜੋ ਕੁਝ ਕਰ ਸਕਦੇ ਹਨ, ਉਹ ਕਰ ਰਹੇ ਹਨ ਪਰ ਇਸ ਮਾਮਲੇ ਵਿੱਚ ਕੇਂਦਰ ਸਰਕਾਰ
ਦੀ ਭੂਮਿਕਾ ਸ਼ੱਕੀ ਹੈ। ਮੁੱਖ ਮੰਤਰੀ ਨੇ ਕਿਹਾ ‘ਭਾਵੇਂ
ਦੇਸ਼ ਦੇ ਲੋਕਾਂ ਵਿੱਚ ਕੋਈ ਵੀ ਵਿਸ਼ਵਾਸ ਬਣਿਆ ਹੋਵੇ ਪਰ ਕੋਈ ਵੀ ਭਾਰਤੀ ਖਾਸ ਤੌਰ ’ਤੇ ਪੰਜਾਬੀ ਕੌਮੀ ਰਾਜਧਾਨੀ ਵਿੱਚ ਸਾਡੇ
ਭਰਾਵਾਂ ਨਾਲ ਵਾਪਰ ਰਹੀ ਤਰਾਸਦੀ ਤੋਂ ਬਾਹਰ ਨਹੀਂ ਹਨ।’
ਮੁੱਖ ਮੰਤਰੀ ਨੇ ਆਪਣੇ ਬੱਚੇ ਤੇ ਪੋਤੇ-ਪੋਤੀਆਂ
ਦੇ ਦਿੱਲੀ ਵਿੱਚ ਰਹਿੰਦੇ ਹੋਣ ਦਾ ਵੀ ਜ਼ਿਕਰ ਕੀਤਾ ਜੋ ਸ਼ਹਿਰ ਦੀ ਜ਼ਹਿਰੀਲੀ ਹਵਾ ਕਾਰਨ ਕੌਮੀ
ਰਾਜਧਾਨੀ ਵਿੱਚ ਲੱਖਾਂ ਲੋਕਾਂ ਦੀ ਦੁਰਦਰਸ਼ਾ ਨੂੰ ਬਿਆਨਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਥਿਤੀ
ਨੇ ਪ੍ਰਗਤੀਸ਼ੀਲ ਤੇ ਵਿਕਸਤ ਮੁਲਕ ਹੋਣ ਦੇ ਕੀਤੇ ਜਾ ਰਹੇ ਦਾਅਵਿਆਂ ਤੋਂ ਪਰਦਾ ਚੁੱਕ ਦਿੱਤਾ ਹੈ।
ਉਨ੍ਹਾਂ ਕਿਹਾ ‘ਉਸ ਮੁਲਕ ਨੂੰ ਵਿਕਸਤ ਕਿਵੇਂ ਕਿਹਾ ਜਾ ਸਕਦਾ ਹੈ ਜਦੋਂ ਉਸ ਦੀ ਰਾਜਧਾਨੀ ਨੂੰ ਗੈਸ
ਚੈਂਬਰ ਵਿੱਚ ਤਬਦੀਲ ਕਰ ਦਿੱਤਾ ਗਿਆ ਹੋਵੇ, ਉਹ ਵੀ ਜਦੋਂ ਅਜਿਹੇ ਹਾਲਾਤ ਕੁਦਰਤ ਆਫ਼ਤ ਕਰਕੇ
ਨਹੀਂ ਸਗੋਂ ਮਨੁੱਖੀ ਗਲਤੀ ਨਾਲ ਪੈਦਾ ਹੋਏ ਹੋਣ।’
ਉਨ੍ਹਾਂ ਸਪੱਸ਼ਟ ਕੀਤਾ ਕਿ ਇਹ
ਦੁਖਦਾਇਕ ਸਥਿਤੀ ਵਿੱਚ ਪੰਜਾਬ ਦੀ ਜ਼ਿੰਮੇਵਾਰੀ ਤੋਂ ਹੱਥ ਧੋਣ ਦਾ ਕੋਈ ਇਰਾਦਾ ਨਹੀਂ ਪਰ ਦਿੱਲੀ
ਤੇ ਕੇਂਦਰ ਸਰਕਾਰ ਸਮੇਤ ਸਮੁੱਚੇ ਮੁਲਕ ਨੇ ਵੱਖ-ਵੱਖ ਗਲਤੀਆਂ ਨਾਲ ਅਜਿਹੇ ਭਿਆਨਕ ਹਾਲਾਤ ਪੈਦਾ
ਹੋਣ ਦੀ ਇਜਾਜ਼ਤ ਦੇ ਦਿੱਤੀ। ਉਨ੍ਹਾਂ ਮੰਨਿਆ ਕਿ ਪਰਾਲੀ ਦੀ ਅੱਗ ਗਲਤ ਦਿਸ਼ਾ ਵਿੱਚ ਵਗਣ ਵਾਲੀਆਂ
ਹਵਾਵਾਂ ਕਾਰਨ ਹਵਾ ਪ੍ਰਦੂਸ਼ਣ ਦੇ ਜ਼ਹਿਰੀਲਾ ਹੋਣ ਦਾ ਇੱਕ ਕਾਰਨ ਬਣੀ ਹੈ, ਜਿਸ
ਨਾਲ ਅੱਜ ਦਿੱਲੀ ਵਿੱਚ ਅਜਿਹੀ ਸਥਿਤੀ ਪੈਦਾ ਹੋਈ ਹੈ ਪਰ ਇਸ ਦੇ ਨਾਲ ਇਸ ਤੋਂ ਵੀ ਮੁਨਕਰ ਨਹੀਂ
ਹੋਇਆ ਜਾ ਸਕਦਾ ਕਿ ਵੱਖ-ਵੱਖ ਆਜ਼ਾਦ ਏਜੰਸੀਆਂ ਦੇ ਅੰਕੜੇ ਇਸ ਗੱਲ ਵੱਲ ਇਸ਼ਾਰਾ ਕਰਦੇ ਹਨ ਕਿ
ਮੌਜੂਦਾ ਸਥਿਤੀ ਲਈ ਵੱਡੀ ਪੱਧਰ ’ਤੇ ਸਨਅਤੀ ਪ੍ਰਦੂਸ਼ਣ, ਟ੍ਰੈਫਿਕ
ਤੇ ਦਿੱਲੀ ਵਿੱਚ ਚੱਲ ਰਹੀਆਂ ਨਿਰਮਾਣ ਗਤੀਵਿਧੀਆਂ ਵੀ ਬਰਾਬਰ ਦੀਆਂ ਦੋਸ਼ੀ ਹਨ।
ਉਨ੍ਹਾਂ ਕਿਹਾ ਕਿ ਕੌੜੀ ਸਚਾਈ ਇਹ ਹੈ ਕਿ ਅਸੀਂ ਸੌਖਿਆਂ ਹੀ ਇਸ ਸਭ ਦੀ
ਜ਼ਿੰਮੇਵਾਰੀ ਇੱਕ-ਦੂਜੇ ਦੇ ਮੋਢਿਆਂ ’ਤੇ ਪਾ ਦਿੰਦੇ ਹਾਂ ਜਦਕਿ ਦਿੱਲੀ
ਦੇ ਲੋਕ ਮੁਸ਼ਕਲ ਹਾਲਾਤ ਦਾ ਸਾਹਮਣਾ ਕਰ ਰਹੇ ਹਨ ਤੇ ਮੁਲਕ ਤੇ ਵਿਸ਼ਵ ਦੇ ਇਤਿਹਾਸ ਵਿੱਚ ਸਭ ਤੋਂ
ਭੈੜੇ ਸਿਹਤ ਸੰਕਟ ਦਾ ਸਾਹਮਣਾ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਪਰਾਲੀ ਸਾੜਨ
ਵਿਰੁੱਧ ਕਾਨੂੰਨ ਨੂੰ ਜਿੱਥੋਂ ਤੱਕ ਸੰਭਵ ਹੋਇਆ, ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਤੇ
ਕਿਸਾਨਾਂ ਨੂੰ ਜੁਰਮਾਨੇ ਵੀ ਕੀਤੇ। ਉਨ੍ਹਾਂ ਕਿਹਾ ‘ਹਾਲਾਂ ਕਿ ਇਹ ਮੇਰੇ ਜ਼ਮੀਰ ਦੇ
ਵਿਰੁੱਧ ਹੈ ਕਿ ਉਸ ਭਾਈਚਾਰੇ ਨੂੰ ਸਜ਼ਾ ਦੇ ਰਹੇ ਹਾਂ ਜੋ ਬੇਸ਼ੁਕਰੇ ਮੁਲਕ ਦੇ ਹੱਥਾਂ ਵਿੱਚ ਦੁੱਖ
ਸਹਾਰ ਚੁੱਕਿਆ ਹੋਵੇ ਤੇ ਹੁਣ ਵੀ ਸਹਾਰ ਰਿਹਾ ਹੋਵੇ। ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਤੋਂ
ਰੋਕਣ ਲਈ ਅਸੀਂ ਉਨ੍ਹਾਂ ਦੀ ਤਰਸਯੋਗ ਹਾਲਤ ਨੂੰ ਹੋਰ ਹਾਸ਼ੀਏ ’ਤੇ ਨਹੀਂ ਲਿਜਾ ਸਕਦੇ।’
ਉਨ੍ਹਾਂ ਕਿਹਾ ਕਿ ਆਸ ਸੀ ਕਿ ਭਾਰਤ ਸਰਕਾਰ ਇਸ ਗੰਭੀਰ ਸਮੱਸਿਆ ਦਾ ਵਿਆਪਕ ਹੱਲ ਲੱਭਣ ਲਈ ਬਹੁਤ ਸਮਾਂ ਪਹਿਲਾਂ ਇਹ ਮਸਲਾ ਆਪਣੇ ਹੱਥਾਂ ਵਿੱਚ ਲਵੇਗੀ ਪਰ ਬਦਕਿਸਮਤੀ ਨਾਲ ਸੁਪਰੀਮ ਕੋਰਟ ਵੱਲੋਂ ਤੇਜ਼ੀ ਨਾਲ ਖਰਾਬ ਹੋਈ ਸਥਿਤੀ ’ਤੇ ਚਿੰਤਾ ਜ਼ਾਹਰ ਕਰਨ ਤੋਂ ਬਾਅਦ ਵੀ ਕੋਈ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਤੇ ਹੋਰ ਕੇਂਦਰੀ ਮੰਤਰੀਆਂ ਨੂੰ ਪੱਤਰ ਲਿਖ ਕੇ 100 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦਾ ਸੁਝਾਅ ਵੀ ਦਿੱਤਾ ਸੀ ਤਾਂ ਕਿ ਕਿਸਾਨਾਂ ਨੂੰ ਪਰਾਲੀ ਦੇ ਨਿਬੇੜੇ ਲਈ ਸਹੂਲਤ ਮੁਹੱਈਆ ਕਰਵਾਈ ਜਾ ਸਕੇ ਪਰ ਤੁਸੀਂ ਮੇਰੀ ਬੇਨਤੀ ਨੂੰ ਕੋਈ ਹੁੰਗਾਰਾ ਨਹੀਂ ਭਰਿਆ। ਉਨ੍ਹਾਂ ਲਿਖਿਆ,‘ਪ੍ਰਧਾਨ ਮੰਤਰੀ ਜੀ, ਕੀ ਇਹ ਤੁਹਾਡੀ ਸਰਕਾਰ ਦਾ ਕੰਮ ਨਹੀਂ ਕਿ ਪੰਜਾਬ, ਦਿੱਲੀ ਤੇ ਹਰਿਆਣਾ ਸਮੇਤ ਸਾਰੇ ਭਾਈਵਾਲਾਂ ਨਾਲ ਸਲਾਹ-ਮਸ਼ਵਰਾ ਕਰਕੇ ਇਸ ਮਸਲੇ ਦਾ ਸਥਾਈ ਹੱਲ ਲੱਭਿਆ ਜਾਵੇ।’

ਜੰਮੂ-ਕਸ਼ਮੀਰ ਮੁੜ ਦਹਿਲਿਆ,
ਸ੍ਰੀ-ਨਗਰ 'ਚ ਗ੍ਰਨੇਡ ਹਮਲਾ
ਜੰਮੂ-ਕਸ਼ਮੀਰ ਵਿੱਚ ਅੱਜ
ਫਿਰ ਗ੍ਰਨੇਡ ਹਮਲਾ ਹੋਇਆ। ਇਸ ਹਮਲੇ ਵਿੱਚ 10 ਲੋਕਾਂ
ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਹ ਧਮਾਕਾ ਸ੍ਰੀ-ਨਗਰ ਦੀ ਮੌਲਾਨਾ ਆਜ਼ਾਦ ਰੋਡ 'ਤੇ ਹੋਇਆ।
ਯਾਦ ਰਹੇ
ਜੰਮੂ-ਕਸ਼ਮੀਰ ਵਿੱਚੋਂ ਧਾਰਾ 370 ਹਟਾਉਣ ਮਗਰੋਂ ਮੁੜ ਹਮਲੇ
ਸ਼ੁਰੂ ਹੋ ਗਏ ਹਨ। ਸਰਕਾਰ ਨੇ ਧਾਰਾ 370 ਹਟਾਉਣ ਮਗਰੋਂ ਪੂਰੇ ਸੂਬੇ
ਵਿੱਚ ਕਰਫਿਊ ਲਾ ਦਿੱਤਾ ਸੀ। ਪਿਛਲੇ ਦਿਨੀਂ ਹੀ ਇਸ ਵਿੱਚ ਢਿੱਲ ਦਿੱਤੀ ਗਈ। ਉਸ ਮਗਰੋਂ ਲਗਾਤਾਰ
ਹਮਲੇ ਹੋ ਰਹੇ ਹਨ।
ਠੰਢ ਨੇ ਫੜਿਆ ਜ਼ੋਰ,
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
ਹਿਮਾਚਲ ‘ਚ ਪਿਛਲੇ ਪੰਜ ਦਿਨਾਂ ਤੋਂ ਭਾਰੀ ਬਰਫਬਾਰੀ ਹੋ
ਰਹੀ ਹੈ। ਸੋਮਵਾਰ ਨੂੰ ਰੋਹਤਾਂਗ ‘ਚ ਡੇਢ ਫੁੱਟ ਤਕ ਬਰਫ ਪਈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਤਿੰਨ ਦਿਨਾਂ ‘ਚ ਹੋਰ ਬਰਫਬਾਰੀ ਹੋ ਸਕਦੀ ਹੈ। ਸੱਤ ਨਵੰਬਰ ਨੂੰ ਪੂਰੇ ਸੂਬੇ ‘ਚ ਬਾਰਸ਼ ਦੀ ਸੰਭਾਵਨਾ ਜਤਾਈ ਗਈ ਹੈ। ਸ਼ਿਮਲਾ, ਮੰਡੀ, ਕੁਲੂ, ਚੰਬਾ, ਸੋਲਨ ਤੇ ਸਿਰਮੌਰ ‘ਚ 115 ਮਿਮੀ ਬਾਰਸ਼ ਹੋਣ ਦੀ ਸੰਭਾਵਨਾ ਹੈ।
ਇਸ ਦੇ
ਨਾਲ ਹੀ ਮੌਸਮ ਵਿਭਾਗ ਨੇ ਮੰਡੀ, ਊਨਾ, ਬਿਲਾਸਪੁਰ, ਹਮੀਰਪੁਰ ਤੇ ਕਾਂਗੜਾ ‘ਚ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ
ਸੋਮਵਾਰ ਨੂੰ ਲਾਹੌਲ ਸਪਿਤੀ ਦੀ ਉੱਚੀਆਂ ਪਹਾੜੀਆਂ ਤੇ ਰੋਹਤਾਂਗ ਦਰੇ ‘ਚ ਤਾਜ਼ਾ ਹਿਮਪਾਤ ਹੋਇਆ ਹੈ ਜਿਸ ਨਾਲ ਤਾਪਮਾਨ ‘ਚ ਡਿਰਾਵਟ ਦਰਜ ਕੀਤੀ ਗਈ ਹੈ।
ਸੋਮਵਾਰ ਨੂੰ ਰੋਹਤਾਂਗ ਦਰੇ ‘ਚ
ਡੇਢ ਫੁੱਟ ਤਕ ਬਰਫਬਾਰੀ ਨਾਲ ਲਾਹੌਲ ਘਾਟੀ ਨਾਲ ਮਨਾਲੀ ਦਾ ਸੰਪਰਕ ਟੁੱਟ ਗਿਆ ਹੈ। ਰੋਹਤਾਂਗ ਦਰੇ
ਦੋਵਾਂ ਪਾਸੇ ਸੈਂਕੜਾ ਵਾਹਨ ਫਸੇ ਹੋਏ ਹਨ। ਇਸ ਦੇ ਨਾਲ ਹੀ ਬਾਰਾਲਾਚਾ ਦਰੇ ਸਣੇ ਸ਼ਿੰਕੁਲਾ ਦਰੇ ‘ਚ
ਇੱਕ ਤੋਂ ਡੇਢ ਫੁਟ ਤਕ ਬਰਫਬਾਰੀ ਹੋਈ ਹੈ ਜਿਸ ਨਾਲ ਲੇਹ ਰਸਤਾ ਬੰਦ ਹੋ ਗਿਆ ਹੈ ਤੇ ਜਾਂਸਕਰ ਘਾਟੀ
ਦਾ ਵੀ ਕੇਲਾਂਗ ਨਾਲ ਸੰਪਰਕ ਟੁੱਟ ਗਿਆ ਹੈ।
ਫਿਰਕੂ ਹਿੰਸਾ ਨੂੰ ਖ਼ਤਮ ਕਰ ਸਕਦਾ
ਬਾਬੇ ਨਾਨਕ ਦਾ ਸੰਦੇਸ਼: ਡਾ. ਮਨਮੋਹਨ ਸਿੰਘ
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਬੁੱਧਵਾਰ ਨੂੰ ਫਿਰਕੂ ਹਿੰਸਾ ਨੂੰ ਦੁਨੀਆ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਦੱਸਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 'ਇੱਕ ਪਰਮਾਤਮਾ, ਧਾਰਮਿਕ ਸਹਿਣਸ਼ੀਲਤਾ ਤੇ ਸ਼ਾਂਤੀ ਦਾ ਸਦੀਵੀ ਸੰਦੇਸ਼' ਇਸ ਨੂੰ ਖਤਮ ਕਰਨ ਦਾ ਰਸਤਾ ਵਿਖਾ ਸਕਦਾ ਹੈ। ਉਨ੍ਹਾਂ ਇੱਕ ਬਰਾਬਰ ਸਮਾਜ ਨੂੰ ਯਕੀਨੀ ਬਣਾਉਣ ਲਈ ਸਾਰਿਆਂ ਨੂੰ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇੱਕ ਦੂਜੇ ਨੂੰ ਪਿਆਰ ਤੇ ਸਤਿਕਾਰ ਦੇ ਸੰਦੇਸ਼ ਨੂੰ ਅੱਗੇ ਤੋਰਨ ਦੀ ਅਪੀਲ ਕੀਤੀ।ਖੁਸ਼ਹਾਲ ਭਵਿੱਖ ਨੂੰ ਯਕੀਨੀ ਬਣਾਉਣ ਲਈ ਸ਼ਾਂਤੀ ਤੇ ਸਦਭਾਵਨਾ ਨੂੰ ਇਕਮਾਤਰ ਤਰੀਕਾ ਦੱਸਦਿਆਂ, ਉਨ੍ਹਾਂ ਉਮੀਦ ਜਤਾਈ ਕਿ ਸੰਘਰਸ਼ਾਂ ਦੇ ਟਿਕਾਊ ਹੱਲ ਲਈ ਕਰਤਾਰਪੁਰ ਮਾਡਲ ਨੂੰ ਭਵਿੱਖ ਵਿੱਚ ਵੀ ਦੁਹਰਾਇਆ ਜਾਵੇਗਾ। ਮਨਮੋਹਨ ਸਿੰਘ ਨੇ ਫਿਰਕੂ ਹਿੰਸਾ ਨੂੰ ਦੁਨੀਆ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਦੱਸਦਿਆਂ ਹੋਇਆਂ ਕਿਹਾ, 'ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇੱਕ ਈਸ਼ਵਰ, ਧਾਰਮਿਕ ਸਹਿਣਸ਼ੀਲਤਾ ਤੇ ਸ਼ਾਂਤੀ ਦਾ ਸਦੀਵੀ ਸੰਦੇਸ਼ ਫਿਰਕੂ ਹਿੰਸਾ ਨੂੰ ਖਤਮ ਕਰਨ ਦਾ ਰਸਤਾ ਦਿਖਾ ਸਕਦਾ ਹੈ।ਦਰਅਸਲ ਡਾ. ਮਨਮੋਹਨ ਸਿੰਘ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਯਾਦ ਵਿੱਚ ਪੰਜਾਬ ਵਿਧਾਨ ਸਭਾ ਦੇ ਯਾਦਗਾਰੀ ਸੈਸ਼ਨ ਪੁੱਜੇ ਹੋਏ ਹਨ। ਇਸ ਮੌਕੇ ਉਨ੍ਹਾਂ ਕਿਹਾ, 'ਪੰਜਾਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਰਮ ਭੂਮੀ ਹੈ। ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਰਾਸਤ ਨੂੰ ਕਿਵੇਂ ਜ਼ਿੰਦਾ ਰੱਖਾਂਗੇ ਜਦੋਂ ਉਨ੍ਹਾਂ ਦੀ ਜਵਾਨੀ ਨਸ਼ਿਆਂ ਦੀ ਆਦੀ ਹੋ ਜਾਵੇਗੀ, ਪਾਣੀ ਜ਼ਹਿਰੀਲਾ ਹੋ ਜਾਵੇਗਾ ਅਤੇ ਔਰਤਾਂ ਦਾ ਨਿਰਾਦਰ ਹੋਵੇਗਾ। ਉਨ੍ਹਾਂ ਦੀ 550ਵੀਂ ਜੈਯੰਤੀ 'ਤੇ ਇਹ ਸਭ ਤੋਂ ਮਹੱਤਵਪੂਰਨ ਸਵਾਲ ਹੈ।'
ਕੈਪਟਨ ਦੇ ਮੰਤਰੀ ਨੇ ਸਿੱਧੂ ਨੂੰ ਦਿੱਤਾ
ਲਾਂਘੇ ਦਾ ਕ੍ਰੈਡਿਟ, ਜਾਖੜ ਨੇ ਵੀ ਕੀਤਾ ਸਪਸ਼ਟ
ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਨਵਜੋਤ ਸਿੰਘ ਸਿੱਧੂ ਨੂੰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਸਿਹਰਾ ਦਿੱਤਾ। ਹਾਲਾਂਕਿ, ਉਨ੍ਹਾਂ ਅਫਸੋਸ ਜਤਾਇਆ ਕਿ ਸਿੱਧੂ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਨਹੀਂ ਹੋਏ।
ਇਸ ਦੇ ਨਾਲ ਹੀ ਰੰਧਾਵਾ ਨੇ ਸਿੱਧੂ ਨੂੰ ਲਾਂਘਾ ਖੋਲ੍ਹਣ 'ਤੇ ਪਾਕਿਸਤਾਨੀ ਸਰਕਾਰ ਦਾ ਧੰਨਵਾਦ ਕਰਨ ਲਈ ਪਾਕਿਸਤਾਨ ਜਾਣ ਵਾਲੇ ਪਹਿਲੇ ਜਥੇ 'ਚ ਸ਼ਾਮਲ ਹੋਣ ਦੀ ਵੀ ਪੇਸ਼ਕਸ਼ ਕੀਤੀ। ਇਸ ਸਭ ਗੱਲਾਂ ਰੰਧਾਵਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਮੌਕੇ ਰੱਖੇ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਯਾਦਗਾਰੀ ਸੈਸ਼ਨ ਦੌਰਾਨ ਕਹੀਆਂ।
ਰੰਧਾਵਾ ਦੇ ਇਸ ਬਿਆਨ 'ਤੇ ਪ੍ਰਤੀਕਰਮ ਦਿੰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਲਾਂਘਾ ਖੋਲ੍ਹਣ ਵਿੱਚ ਹਰੇਕ ਵਿਅਕਤੀ ਦੇ ਯੋਗਦਾਨ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ, ਪਰ ਇਸ ਦਾ ਸਿਹਰਾ ਬਾਬਾ ਨਾਨਕ ਨੂੰ ਜਾਂਦਾ ਹੈ।
ਜਾਖੜ ਨੇ ਕਿਹਾ,
'ਮੈਂ ਇਸ ਗੱਲ ਨਾਲ ਸਹਿਮਤ ਹਾਂ
ਕਿ ਸਿੱਧੂ ਪ੍ਰੋਜੈਕਟ ਨੂੰ ਹਾਸਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਸਨ ਤੇ ਉਨ੍ਹਾਂ ਦੇ
ਯੋਗਦਾਨ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਹਾਲਾਂਕਿ ਜਨਰਲ ਬਾਜਵਾ ਨੇ ਇਮਰਾਨ ਖਾਨ ਦੇ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਸਿੱਧੂ ਨੂੰ ਇਹ ਖ਼ਬਰ ਦਿੱਤੀ ਸੀ।
ਇਸ ਲਈ ਇਹ ਸਪਸ਼ਟ ਤੌਰ 'ਤੇ ਪਾਕਿਸਤਾਨੀ ਫੌਜ ਦੀ ਯੋਜਨਾ ਹੈ ਤੇ ਸਾਨੂੰ
ਸਾਵਧਾਨ ਰਹਿਣ ਦੀ ਲੋੜ ਹੈ।'
0 Response to "ਖਬਰਾਂ--ਸਾਲ-10,ਅੰਕ:40,13ਨਵੰਬਰ2019"
Post a Comment