ਖਬਰਨਾਮਾ--ਸਾਲ-10,ਅੰਕ:72,24ਦਸੰਬਰ2019











ਸਾਲ-10,ਅੰਕ:72,24ਦਸੰਬਰ2019/
ਪੋਹ(ਵਦੀ)13,(ਨਾ.ਸ਼ਾ)551.
ਬੈਂਸ ਭਰਾਵਾਂ ਨੇ ਉੜੀਸਾ 'ਚ ਜਾ ਮਾਰਿਆ ਧਰਨਾ,
ਸਿੱਖ ਜਥੇਬੰਦੀਆਂ ਵੀ ਡਟੀਆਂ
ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਆਪਣੇ ਸਾਥੀਆਂ ਨਾਲ ਉੜੀਸਾ ਵਿੱਚ ਜਾ ਧਰਨਾ ਲਾਇਆ। ਉਨ੍ਹਾਂ ਦੇ ਨਾਲ ਹੋਰ ਸਿੱਖ ਜਥੇਬੰਦੀਆਂ ਵੀ ਧਰਨੇ ਵਿੱਚ ਸ਼ਾਮਲ ਹੋਈਆਂ। ਉੜੀਸਾ ਦੇ ਭੁਬਨੇਸ਼ਵਰ ਤੋਂ 60 ਕਿਲੋਮੀਟਰ ਦੀ ਦੂਰੀ ਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਗੂ ਮੱਠ ਢਾਹੇ ਜਾਣ ਖ਼ਿਲਾਫ਼ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ।
ਐਤਵਾਰ ਨੂੰ ਲੋਕ ਇਨਸਾਫ਼ ਪਾਰਟੀ ਤੇ ਪੁਰੀ ਦੇ ਸਿੱਖ ਸੰਗਠਨਾਂ ਨੇ ਰੋਸ ਮਾਰਚ ਕੱਢ ਕੇ ਭੁਵਨੇਸ਼ਵਰ ਦੇ ਵਿਧਾਨ ਸਭਾ ਚੌਕ ਵਿੱਚ ਧਰਨਾ ਮਾਰਿਆ। ਇਸ ਦੌਰਾਨ ਪਾਰਟੀ ਦੇ ਵਫ਼ਦ ਵੱਲੋਂ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਵਿੱਚ ਉੜੀਸਾ ਦੇ ਰਾਜਪਾਲ ਗਣੇਸ਼ੀ ਲਾਲ ਨਾਲ ਮੁਲਾਕਾਤ ਕਰਕੇ ਭੁਵਨੇਸ਼ਵਰ (ਪੁਰੀ) ਦੇ ਗੁਰਦੁਆਰਾ ਸਾਹਿਬ ਦੀ ਸਾਂਭ ਸੰਭਾਲ ਸਿੱਖ ਸੰਗਤ ਨੂੰ ਦੇਣ ਦੀ ਮੰਗ ਕੀਤੀ ਗਈ।
ਲੋਕ ਇਨਸਾਫ਼ ਪਾਰਟੀ ਦੇ ਸਰਪ੍ਰਸਤ ਬਲਵਿੰਦਰ ਸਿੰਘ ਬੈਂਸ, ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਦਾ ਵਫ਼ਦ ਉੜੀਸਾ ਚ ਭੁਵਨੇਸ਼ਵਰ ਤੋਂ 60 ਕਿਲੋਮੀਟਰ ਦੀ ਦੂਰੀ ਤੇ ਪੁਰੀ ਵਿੱਚ ਢਾਹੇ ਗਏ ਗੁਰਦੁਆਰਾ ਮੰਗੂ ਮੱਠ ਦਾ ਜਾਇਜ਼ਾ ਲੈਣ ਲਈ ਪੁੱਜਾ ਹੋਇਆ ਹੈ। ਵਫ਼ਦ ਵੱਲੋਂ ਉੱਥੋਂ ਦੀ ਸਿੱਖ ਸੰਗਤ ਦੇ ਸਹਿਯੋਗ ਨਾਲ ਰੋਸ ਮਾਰਚ ਕੱਢਿਆ ਗਿਆ, ਜੋ ਭੁਵਨੇਸ਼ਵਰ ਦੇ ਵਿਧਾਨ ਸਭਾ ਚੌਕ ਵਿੱਚ ਜਾ ਕੇ ਸਮਾਪਤ ਹੋਇਆ। ਸੰਗਤ ਵੱਲੋਂ ਉੱਥੇ ਧਰਨਾ ਵੀ ਦਿੱਤਾ ਗਿਆ।
ਸਿਮਰਜੀਤ ਸਿੰਘ ਬੈਂਸ ਨੇ ਦੱਸਿਆ ਕਿ ਪੁਰੀ ਦੇ ਸਿੱਖ ਸੰਗਤਾਂ ਵਿੱਚ ਇਸ ਸਬੰਧੀ ਭਾਰੀ ਰੋਸ ਪਾਇਆ ਜਾ ਰਿਹਾ ਹੈ ਤੇ ਉਨ੍ਹਾਂ ਇਸ ਗੁਰਦੁਆਰਾ ਸਾਹਿਬ ਦੇ ਨਵ-ਨਿਰਮਾਣ ਦੀ ਮੰਗ ਕਰਦਿਆਂ ਲਾਗਲੇ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਸਿੱਖ ਸੰਗਤ ਨੂੰ ਦੇਣ ਦੀ ਵੀ ਅਪੀਲ ਕੀਤੀ। ਇਸ ਦੌਰਾਨ ਵਫਦ ਵੱਲੋਂ ਉੜੀਸਾ ਦੇ ਰਾਜਪਾਲ ਗਣੇਸ਼ੀ ਲਾਲ ਨਾਲ ਮੁਲਾਕਾਤ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਵਫ਼ਦ ਨੇ ਮੰਗ ਕੀਤੀ ਕਿ ਪੁਰੀ ਦੇ 12 ਏਕੜ ਵਿੱਚ ਫੈਲੇ ਮੰਗੂ ਮੱਠ (ਗੁਰਦੁਆਰਾ ਸਾਹਿਬ), ਨਾਨਕ ਮੱਠ (ਪੰਜਾਬੀ ਮੱਠ) ਤੇ ਬਾਉਲੀ ਸਾਹਿਬ ਦੀ ਸਾਂਭ ਸੰਭਾਲ ਸਿੱਖ ਕੌਮ ਨੂੰ ਦਿੱਤੀ ਜਾਵੇ ਤਾਂ ਜੋ ਸਿੱਖ ਕੌਮ ਢਾਹੇ ਗਏ ਗੁਰਦੁਆਰਾ ਸਾਹਿਬ ਦਾ ਨਵ-ਨਿਰਮਾਣ ਤੇ ਹੋਰਨਾਂ ਗੁਰਦੁਆਰਿਆਂ ਦੀ ਸਾਂਭ ਸੰਭਾਲ ਹੋ ਸਕੇ। ਰਾਜਪਾਲ ਨੇ ਵਫ਼ਦ ਦੀ ਗੱਲ ਸੁਣਨ ਮਗਰੋਂ ਉਨ੍ਹਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਸਰਕਾਰ ਨਾਲ ਗੱਲਬਾਤ ਕਰਕੇ ਇਸ ਦਾ ਹੱਲ ਕੱਢਣਗੇ।
ਝਾਰਖੰਡ ਵਿਧਾਨ ਸਭਾ ਚੋਣਾਂ:
ਝਾਰਖੰਡ ਅਲਾਇੰਸ ਜੇਤੂ, ਭਾਜਪਾ ਦੂਜੇ ਨੰਬਰ ਉਤੇ
ਝਾਰਖੰਡ ਵਿਧਾਨ ਸਭਾ ਚੋਣਾਂ ਕਰੀਬ-ਕਰੀਬ ਮੁਕੰਮਲ ਹੋਣ ਵਾਲੀਆਂ ਹਨ। ਸੂਬੇ ਦੀ ਰਾਜਨੀਤੀ ਕਿੰਨੀ ਗੁੰਝਲਦਾਰ ਹੈ ਕਿ ਇਸ ਦਾ ਅੰਦਾਜ਼ਾ ਇਸ ਗੱਲ ਤੋਂ ਹੀ ਲਾਇਆ ਜਾ ਸਕਦਾ ਹੈ ਕਿ ਸੂਬੇ ਦਾ ਗਠਨ ਹੋਇਆਂ 19 ਸਾਲ ਹੋਏ ਹਨ ਤੇ ਹੁਣ ਤਕ ਇੱਥੇ 10 ਸੀਐਮ ਬਣ ਚੁੱਕੇ ਹਨ।
ਇਸ ਦੇ ਨਾਲ ਹੀ 19 ਸਾਲ ਦੇ ਇਤਿਹਾਸ ਚ ਪਹਿਲੀ ਵਾਰ ਹੋਵੇਗਾ ਕਿ ਸੂਬੇ ਦੇ ਮੁੱਖ ਮੰਤਰੀ ਰਘੁਵਰ ਦਾਸ ਕਾਰਜਕਾਲ ਪੂਰਾ ਕਰ ਨਵਾਂ ਇਤਿਹਾਸ ਸਿਰਜਣਗੇ। ਹੁਣ ਤਕ ਦੇ ਕਿਸੇ ਵੀ ਸੀਐਮ ਨੇ ਆਪਣਾ ਕਾਰਜਕਾਲ ਪੂਰਾ ਨਹੀਂ ਕੀਤਾ।
ਵਿਧਾਨ ਸਭਾ ਤੇ ਲੋਕਸਭਾ ਸੀਟਾਂ ਦੀ ਸਥਿਤੀਸੂਬੇ ਚ ਵਿਧਾਨ ਸਭਾ ਦੀਆਂ 81 ਤੇ ਲੋਕ ਸਭਾ ਦੀਆਂ 14 ਸੀਟਾਂ ਹਨ। ਸੂਬੇ ਚ ਪਿਛਲੇ ਦੋ ਲੋਕ ਸਭਾ ਤੇ 2014 ਦੇ ਵਿਧਾਨ ਸਭਾ ਤੋਂ ਬੀਜੇਪੀ ਮੋਢੀ ਰਹੀ ਹੈ। 2019 ‘ਚ ਬੀਜੇਪੀ ਨੂੰ 14 ਵਿੱਚੋਂ 11 ਤੇ 2014 ਦੇ ਵਿਧਾਨ ਸਭਾ ਇਲੈਕਸ਼ਨ  81 ਵਿੱਚੋਂ 37 ਸੀਟਾਂ ਤੇ ਜਿੱਤ ਮਿਲੀ ਸੀ।
ਵਿਰੋਧੀਆਂ ਦੀ ਹਾਲਤ ਖ਼ਰਾਬਝਾਰਖੰਡ ਚ ਇਸ ਸਮੇਂ ਝਾਰਖੰਡ ਮੁਕਤੀ ਮੋਰਚਾ ਮੁੱਖ ਵਿਰੋਧੀ ਧਿਰ ਹੈ ਜਿਸ ਨੇ 2014 ਦੇ ਵਿਧਾਨ ਸਭਾ ਚੋਣਾਂ  19 ਸੀਟਾਂ ਤੇ ਜਿੱਤ ਹਾਸਲ ਕੀਤੀਆਂ ਸੀ। ਇਸ ਤੋਂ ਇਲਾਵਾ ਸੂਬੇ ਚ ਕਾਂਗਰਸਝਾਰਖੰਡ ਵਿਕਾਸ ਮੋਰਚਾ ਤੇ ਰਾਸ਼ਟਰੀ ਜਨਤਾ ਦਲ ਵਿਰੋਧੀ ਪਾਰਟੀਆਂ ਹਨ ਜਿਨ੍ਹਾਂ ਦੀ ਹਾਲਾਤ ਬੇਹੱਦ ਖ਼ਰਾਬ ਹੈ।
ਇਸ ਵਾਰ 81 ਸੀਟਾਂ ਵਿਚੋਂ 46 ਸੀਟਾਂ ਝਾਰਖੰਡ ਅਲਾਇੰਸ (ਝਾਰਖੰਡ ਮੁਕਤੀ ਮੋਰਚਾ+ਕਾਂਗਰਸ+ਲਾਲੂ ਦਲ) ਨੇ ਜਿੱਤੀਆਂ ਹਨ। ਭਾਰਤੀ ਜਨਤਾ ਪਾਰਟੀ 28 ਸੀਟਾਂ ਹੀ ਜਿੱਤ ਸਕੀ ਹੈ। ਬਾਕੀ ਸੀਟਾਂ ਉਤੇ ਵਿਰੋਧੀ ਦਲਾਂ ਨੇ ਕਬਜਾ ਕੀਤਾ ਹੈ।
ਝਾਰਖੰਡ ਚ ਹੁਣ ਤੱਕ ਚਾਰ ਵਾਰ ਵਿਧਾਨ ਸਭਾ ਚੋਣਾਂ ਹੋ ਚੁੱਕੀਆਂ ਹਨ। ਇਨ੍ਹਾਂ ਚਾਰਾਂ ਚੋਣਾਂ ਚ ਕੋਈ ਵੀ ਪਾਰਟੀ ਆਪਣੇ ਬਲ ਤੇ ਬਹੁਮਤ ਹਾਸਲ ਨਹੀਂ ਕਰ ਸਕੀ। ਇਸ ਕਰਕੇ 19 ਸਾਲਾਂ  10 ਮੁੱਖ ਮੰਤਰੀ ਸੂਬੇ ਚ ਰਹੇ। ਸਾਲ 2000 ‘ਚ ਪਹਿਲੀ ਵਾਰ ਭਾਜਪਾ ਵਿਧਾਨ ਸਭਾ ਚੋਣਾਂ ਚ ਸਰਕਾਰ ਬਣਾਉਣ ਚ ਕਾਮਯਾਬ ਰਹੀ ਤੇ ਵਾਰ ਸੂਬੇ ਚ ਭਾਜਪਾ ਦੇ ਸੀਐਮ ਨੇ ਰਾਜ ਕੀਤਾ।
ਭਾਰਤ ਦੇ ਵੋਟਰਾਂ ਦੀ ਰਿਪੋਰਟ ਮੁਤਾਬਕ ਸੂਬੇ ਦੀ ਕੁੱਲ ਆਬਾਦੀ ਲਗਭਗ 30 ਮਿਲੀਅਨ ਹੈ। ਇਸ ' 51 ਪ੍ਰਤੀਸ਼ਤ ਮਰਦ, 49 ਪ੍ਰਤੀਸ਼ਤ ਔਰਤਾਂ ਦੀ ਆਬਾਦੀ ਹੈ। ਸੂਬੇ ਚ ਆਦਿਵਾਸੀਆਂ ਦੀ ਗਿਣਤੀ ਲਗਪਗ 87 ਲੱਖ ਹੈ ਜੋ ਕੁੱਲ ਆਬਾਦੀ ਦਾ 26 ਪ੍ਰਤੀਸ਼ਤ ਹੈ। 
ਮਾਝੇ ਤੋਂ ਬਾਅਦ ਮਾਲਵੇ '
ਸੁਖਬੀਰ ਬਾਦਲ ਲਈ ਨਵੀਂ ਮੁਸੀਬਤ
ਮਾਝੇ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ (ਬ) ਲਈ ਮਾਲਵੇ ਵਿੱਚ ਵੀ ਮੁਸੀਬਤ ਖੜ੍ਹੀ ਹੋ ਗਈ ਹੈ। ਸੀਨੀਅਰ ਲੀਡਰ ਸੁਖਦੇਵ ਸਿੰਘ ਢੀਂਡਸਾ ਦੀ ਬਗਾਵਤ ਅਕਾਲੀ ਦਲ ਲਈ ਵੱਡਾ ਘਾਟੇ ਦਾ ਸੌਦਾ ਬਣ ਸਕਦੀ ਹੈ। ਢੀਂਡਸਾ ਦਾ ਅਸਰ ਸੰਗਰੂਰ ਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਵੇਖਣ ਨੂੰ ਮਿਲੇਗਾ। ਬੇਸ਼ੱਕ ਦੋਵਾਂ ਜ਼ਿਲ੍ਹਿਆਂ ਦੀ ਜ਼ਿਆਦਾਤਰ ਲੀਡਰਸ਼ਿਪ ਸੁਖਬੀਰ ਬਾਦਲ ਦੇ ਪਾਲੇ ਵਿੱਚ ਹੈ ਪਰ ਅਕਾਲੀ ਦਲ ਦੀਆਂ ਨੀਤੀਆਂ ਤੋਂ ਖਫਾ ਵਰਕਰ ਢੀਂਡਸਾ ਦੀ ਅਗਵਾਈ ਹੇਠ ਇਕੱਠੇ ਹੋਣ ਲੱਗੇ ਹਨ।
ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਢੀਂਡਸਾ ਵੱਲੋਂ ਬਾਦਲਾਂ ਖ਼ਿਲਾਫ਼ ਮੋਰਚਾਬੰਦੀ ਮਗਰੋਂ ਉਨ੍ਹਾਂ ਦੇ ਜੱਦੀ ਲੋਕ ਸਭਾ ਹਲਕਾ ਸੰਗਰੂਰ ਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਅਕਾਲੀ ਦਲ ਨੂੰ ਵੱਡਾ ਖੋਰਾ ਲੱਗ ਸਕਦਾ ਹੈ। ਇਨ੍ਹਾਂ ਦੋਹਾਂ ਜ਼ਿਲ੍ਹਿਆਂ ਵਿੱਚ ਕਾਂਗਰਸ ਤੇ ਆਮ ਆਦਮੀ ਪਾਰਟੀ ਤੋਂ ਪਹਿਲਾਂ ਹੀ ਪੱਛੜ ਰਹੇ ਅਕਾਲੀ ਦਲ ਲਈ ਢੀਂਡਸਾ ਦੀ ਬਗ਼ਾਵਤ ਮਾਰੂ ਸਾਬਤ ਹੋ ਸਕਦੀ ਹੈ। ਇਸ ਦਾ ਸੰਕੇਤ ਦੋ ਦਿਨ ਪਹਿਲਾਂ ਢੀਂਡਸਾ ਵੱਲੋਂ ਆਪਣੀ ਰਿਹਾਇਸ਼ ਵਿੱਚ ਵਰਕਰਾਂ ਦੇ ਕੀਤੇ ਇਕੱਠ ਦੌਰਾਨ ਵੀ ਮਿਲਿਆ ਸੀ। ਭਾਵੇਂ ਦੋਵੇਂ ਜ਼ਿਲ੍ਹਿਆਂ ਦੇ ਵੱਡੇ ਅਹੁਦੇਦਾਰਾਂ ਨੇ ਇਸ ਤੋਂ ਕਿਨਾਰਾ ਕੀਤਾ ਸੀ ਪਰ ਕਈਆਂ ਨੇ ਆਪਣੇ ਸਮਰਥਕਾਂ ਨੂੰ ਇਸ ਮੀਟਿੰਗ ਵਿੱਚ ਭੇਜ ਕੇ ਹਾਜ਼ਰੀ ਲਵਾਈ।
2017
ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੰਗਰੂਰ ਦੇ 9 ਵਿਧਾਨ ਸਭਾ ਹਲਕਿਆਂ ਚੋਂ ਸ਼੍ਰੋਮਣੀ ਅਕਾਲੀ ਦਲ ਨੇ ਸਿਰਫ਼ ਇੱਕ ਸੀਟ ਹੀ ਜਿੱਤੀ ਸੀ, ਜਦਕਿ ਆਮ ਆਦਮੀ ਪਾਰਟੀ ਪੰਜ ਤੇ ਕਾਂਗਰਸ 3 ਸੀਟਾਂ ਤੇ ਬਾਜ਼ੀ ਮਾਰ ਗਈ ਸੀ। ਸੁਖਦੇਵ ਢੀਂਡਸਾ ਦੇ ਬੇਟੇ ਪਰਮਿੰਦਰ ਢੀਂਡਸਾ ਹੀ ਲਹਿਰਾਗਾਗਾ ਤੋਂ ਇਕਲੌਤੀ ਸੀਟ ਜਿੱਤ ਕੇ ਹਲਕੇ ਵਿੱਚ ਪਾਰਟੀ ਦਾ ਖਾਤਾ ਖੋਲ੍ਹਣ ਲਈ ਕਾਮਯਾਬ ਰਹੇ ਸਨ।
ਬਰਨਾਲਾ ਜ਼ਿਲ੍ਹੇ ਵਿੱਚ ਤਾਂ ਚੋਣਾਂ ਦੌਰਾਨ ਅਕਾਲੀ ਦਲ ਦੀ ਕਾਗਰਗੁਜ਼ਾਰੀ ਹੋਰ ਵੀ ਮਾੜੀ ਰਹੀ। ਬਰਨਾਲਾ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਪਿਛਲੇ 10 ਸਾਲਾਂ ਤੋਂ ਅਕਾਲੀ ਦਲ ਬੁਰੀ ਤਰ੍ਹਾਂ ਹਾਰਦਾ ਆ ਰਿਹਾ ਹੈ। 2017 ਚੋਣਾਂ ਵਿੱਚ ਤਾਂ ਅਕਾਲੀ ਦਲ ਸਾਰੀਆਂ ਸੀਟਾਂ ਤੇ ਤੀਜੇ ਨੰਬਰ ਤੇ ਹੀ ਰਿਹਾ। 2012 ’ਚ ਵੀ ਅਕਾਲੀ ਦਲ ਤਿੰਨੇ ਸੀਟਾਂ ਹਾਰ ਗਿਆ ਸੀ।
ਨਾਗਰਿਕਤਾ ਸੋਧ ਕਾਨੂੰਨ 'ਤੇ ਰੋਕ ਤੋਂ ਨਾਂਹ
ਸੁਪਰੀਮ ਕੋਰਟ ਦਾ ਕੇਂਦਰ ਸਰਕਾਰ ਨੂੰ ਨੋਟਿਸ
ਨਾਗਰਿਕਤਾ ਸੋਧ ਕਾਨੂੰਨ ਉੱਤੇ ਫੌਰੀ ਰੋਕ ਲਗਾਉਣ ਤੋਂ ਇਨਕਾਰ ਕਰਦਿਆਂ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਵੱਖ ਵੱਖ ਸਿਆਸੀ, ਸਮਾਜਿਕ ਤੇ ਕਾਨੂੰਨੀ ਸੰਸਥਾਵਾਂ ਦੀਆਂ 59 ਪਟੀਸ਼ਨਾਂ ਉੱਤੇ ਸੁਣਵਾਈ ਕਰਦਿਆਂ ਕੇਂਦਰ ਦੀ ਜਵਾਬ ਤਲਬੀ ਕੀਤੀ ਹੈ।
ਇਸ ਮਾਮਲੇ ਦੀ ਅਗਲੀ ਸੁਣਵਾਈ 22 ਜਨਵਰੀ 2020 ਨੂੰ ਹੋਵੇਗੀ ।
ਨਾਗਰਿਕਤਾ ਸੋਧ ਕਾਨੂੰਨ ਨੂੰ ਵਿਰੋਧੀ ਧਿਰਾਂ ਵਲੋਂ ਗੈਰ-ਕਾਨੂੰਨੀ ਤੇ ਗੈਰ ਸੰਵਿਧਾਨਕ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਹ ਕਹਿ ਰਹੇ ਹਨ ਕਿ ਇਹ ਕਾਨੂੰਨ ਕਿਸੇ ਵੀ ਭਾਰਤੀ ਨਾਗਰਿਕ ਦੀ ਨਾਗਰਿਕਤਾ ਉੱਤੇ ਨਹੀਂ ਖ਼ਤਰਾ ਹੈ। ਇਹ ਸਿਰਫ਼ ਪਾਕਿਸਤਾਨ, ਅਫ਼ਗਾਨਿਸਤਾਨ ਤੇ ਬੰਗਲਾ ਦੇਸ ਦੇ ਘੱਟ ਗਿਣਤੀ ਭਾਈਚਾਰਿਆਂ ਨਾਲ ਸਬੰਧਤ ਤੇ ਧਰਮ ਕਾਰਨ ਤਸ਼ੱਦਦ ਦਾ ਸ਼ਿਕਾਰ ਹੋਏ ਹਨ।
ਜਾਗੋ' ਪਾਰਟੀ ਭੁੱਲਰ ਦੀ ਰਿਹਾਈ ਲਈ ਸੁਪ੍ਰੀਮ ਕੋਰਟ ਜਾ ਸਕਦੀ ਹੈ 
ਅਕਾਲੀ ਦਲ ਪੰਥ ਦੀ ਬਜਾਏ ਬਿੱਟੂ ਅਤੇ ਬਿੱਟੇ ਦੇ ਹੱਕ ਵਿੱਚ ਭੁਗਤਿਆ : ਜੀਕੇ
ਭੁੱਲਰ ਦੀ ਰਿਹਾਈ ਦਾ ਵੱਡਾ ਮੌਕਾ ਦਿੱਲੀ ਕਮੇਟੀ ਨੇ ਗੁਆਚਿਆ,ਬਿੱਟਾ ਨੂੰ ਵਾਕਓਵਰ ਦਿੱਤਾ
ਸੁਪ੍ਰੀਮ ਕੋਰਟ ਵਲੋਂ ਕਾਂਗਰਸੀ ਆਗੂ ਮਨਿੰਦਰਜੀਤ ਸਿੰਘ ਬਿੱਟਾ ਦੀ ਪਟੀਸ਼ਨ ਉੱਤੇ ਸੁਣਵਾਈ ਕਰਦੇ ਹੋਏ ਮੰਗਲਵਾਰ ਨੂੰ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਉੱਤੇ ਮੌਜੂਦਾ ਹਾਲਤ ਬਰਕਰਾਰ ਰੱਖਣ ਦੇ ਦਿੱਤੇ ਗਏ ਆਦੇਸ਼ ਉੱਤੇ 'ਜਾਗੋ' ਪਾਰਟੀ ਦਾ ਪ੍ਰਤੀਕਰਮ ਸਾਹਮਣੇ ਆਈਆਂ ਹੈ। ਜਾਗੋ - ਜਗ ਆਸਰਾ ਗੁਰੂ ਓਟ(ਜੱਥੇਦਾਰ ਸੰਤੋਖ ਸਿੰਘ) ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਇਹਦੇ ਲਈ ਪੰਜਾਬ ਸਰਕਾਰ, ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਨੂੰ ਜ਼ਿੰਮੇਦਾਰ ਦੱਸਿਆ ਹੈ। ਜੀਕੇ ਨੇ ਸਵਾਲ ਚੁੱਕਿਆ ਕਿ ਕਿਤੇ ਬਿੱਟਾ ਨਾਲ ਮਿਲ ਕੇ ਤਾਂ ਭਾਈ ਭੁੱਲਰ ਦੀ ਰਿਹਾਈ ਨਹੀਂ ਰੁਕਵਾਈ ਅਕਾਲੀ ਦਲ ਨੇ ਕੇਂਦਰ ਸਰਕਾਰ ਦੇ 27 ਸਤੰਬਰ ਦੇ ਰਿਹਾਈ ਆਦੇਸ਼  ਦੇ ਬਾਵਜੂਦ ਪੰਜਾਬ ਸਰਕਾਰ 80 ਦਿਨ ਤੱਕ ਭੁੱਲਰ ਦੀ ਰਿਹਾਈ ਰੋਕ ਕੇ ਕਿਉਂ ਬੈਠੀ ਰਹੀ ? ਜਦੋਂ ਕਿ 8 ਸਿੱਖ ਕੈਦੀਆਂ ਦੀ ਰਿਹਾਈ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਾਹਮਣੇ ਰੱਖਕੇ ਕਰਨ ਦੇ ਕੇਂਦਰ ਸਰਕਾਰ ਵਲੋਂ ਲਏ ਗਏ ਫੈਸਲੇ ਦੇ ਬਾਅਦ ਬਿੱਟਾ ਨੇ ਇਸ ਫ਼ੈਸਲਾ ਤੋਂ ਆਪਣੀ ਅਸਹਿਮਤੀ ਮੀਡੀਆ ਦੇ ਜਰਿਏ ਜ਼ਾਹਿਰ ਕੀਤੀ ਸੀ।  ਫਿਰ ਵੀ ਦਿੱਲੀ ਕਮੇਟੀ ਨੇ ਸੁਪ੍ਰੀਮ ਕੋਰਟ ਵਿੱਚ ਰੋਜਾਨਾ ਦਰਜ ਹੋਣ ਵਾਲੀ ਪਟੀਸ਼ਨਾ ਉੱਤੇ ਨਾਂ ਨਜ਼ਰ ਰੱਖੀ ਅਤੇ ਨਾਂ ਹੀ ਕੇਵਿਏਟ ਫਾਇਲ ਕੀਤੀ,ਜਿਸਦੇ ਨਾਲ ਬਿੱਟੇ ਨੂੰ ਵਾਕਓਵਰ ਮਿਲ ਗਿਆ 
ਜੀਕੇ ਨੇ ਦੱਸਿਆ ਕਿ ਉਨ੍ਹਾਂ  ਦੇ ਕਮੇਟੀ ਪ੍ਰਧਾਨ ਰਹਿੰਦੇ ਦਿੱਲੀ ਕਮੇਟੀ ਨੇ ਭਾਈ ਭੁੱਲਰ ਅਤੇ ਭਾਈ ਬਲਵੰਤ ਸਿੰਘ ਰਾਜੋਆਨਾ ਦੇ ਮਾਮਲੇ ਵਿੱਚ ਚੌਕਸੀ ਦਿਖਾਉਂਦੇ ਹੋਏ ਦੋਨਾਂ ਨੂੰ ਫਾਂਸੀ ਦੇ ਫੰਦੇ ਤੋਂ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਪਰ ਇਸ ਵਾਰ ਦੋਵਾਂ ਦੀ ਰਿਹਾਈ ਉੱਤੇ ਅਕਾਲੀ ਦਲ ਅਤੇ ਦਿੱਲੀ ਕਮੇਟੀ ਮੌਕਾ ਗੁਆ ਗਏ। ਇਨ੍ਹਾਂ ਵਲੋਂ ਸੁਪ੍ਰੀਮ ਕੋਰਟ ਵਿੱਚ ਵਕੀਲ ਨਹੀਂ ਖਡ਼ਾ ਕਰਨ ਨਾਲ ਬਿੱਟਾ ਨੂੰ ਮਨਮਾਫਿਕ ਆਦੇਸ਼ ਲੈਣ ਦਾ ਸੋਨੇ-ਰੰਗਾ ਮੌਕਾ ਮਿਲ ਗਿਆ। ਓਹੀ ਹਾਲ ਰਾਜੋਆਨਾ ਮਾਮਲੇ ਵਿੱਚ ਵੀ ਹੋਇਆ, ਅਕਾਲੀ ਦਲ ਰਾਜੋਆਨਾ ਨੂੰ ਰਿਹਾ ਕਰਵਾਉਣ ਦੀ ਬਜਾਏ ਉਸਦਾ ਪੁੰਨ ਲੈਣ ਵਿੱਚ ਮਸ਼ਗੂਲ ਰਿਹਾ। ਜਿਸ ਵਜ੍ਹਾ ਨਾਲ ਕੁੱਝ ਲੋਕਾਂ, ਜਿਸ ਵਿੱਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਰਵਨੀਤ ਬਿੱਟੂ ਮੁੱਖ ਸਨ, ਨੂੰ ਇਸ ਫੈਸਲੇ ਦਾ ਵਿਰੋਧ ਕਰਨ ਦਾ ਮੌਕਾ ਮਿਲ ਗਿਆ ਅਤੇ  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲੋਕਸਭਾ ਵਿੱਚ ਕਹਿਣਾ ਪਿਆ ਕਿ ਰਾਜੋਆਨਾ ਦੀ ਰਿਹਾਈ ਦਾ ਸਰਕਾਰ ਨੇ ਕੋਈ ਫੈਸਲਾ ਨਹੀਂ ਲਿਆ ਹੈ। 
ਜੀਕੇ ਨੇ ਕਿਹਾ ਕਿ ਪੰਥ ਦੀ ਬਜਾਏ ਅਕਾਲੀ ਦਲ ਬਿੱਟਾ ਅਤੇ ਬਿੱਟੂ ਦੇ ਹੱਕ ਵਿੱਚ ਭੁਗਤਣ ਦੀ ਗਲਤੀ ਕਰ ਗਿਆ। ਇਹੀ ਹਾਲ ਪੰਜਾਬ ਸਰਕਾਰ ਨੇ ਵੀ ਕੀਤਾ। ਜਦੋਂ ਕੇਂਦਰ ਨੇ 27 ਸਤੰਬਰ ਨੂੰ ਆਦੇਸ਼ ਦੇ ਦਿੱਤੇ ਸੀ ਤਾਂ ਸਰਕਾਰ ਨੇ ਰਿਹਾਈ ਵਿੱਚ ਦੇਰੀ ਕਿਉਂ ਕੀਤੀ ? ਪੰਜਾਬ ਸਰਕਾਰ ਨੇ ਫਰਜੀ ਮੁਕਾਬਲੇ   ਰਾਹੀ ਸਿੱਖ ਨੌਜਵਾਨਾਂ ਨੂੰ ਮਾਰਨ ਦੇ ਦੋਸ਼ੀ ਪੁਲਸੀਆਂ ਦੀ ਸਜਾ ਕਟੌਤੀ ਦੇ ਬਾਅਦ ਉਨ੍ਹਾਂ ਦੀ ਰਿਹਾਈ ਵਿੱਚ ਤਾਂ ਕਦੇ ਦੇਰੀ ਨਹੀਂ ਕੀਤੀ, ਪਰ ਸਿੱਖ ਕੈਦੀਆਂ ਨੂੰ ਇਹ ਮੌਕਾ ਨਹੀਂ ਦੇਕੇ ਗਲਤ ਕੀਤਾ ਹੈ। ਜੀਕੇ ਨੇ ਕਿਹਾ ਕਿ ਜੇਕਰ ਭੁੱਲਰ ਪ੍ਰਵਾਰ ਉਨ੍ਹਾਂ ਨੂੰ ਸਹਿਮਤੀ ਦੇਵੇਗਾ ਤਾਂ 'ਜਾਗੋ' ਪਾਰਟੀ ਸੁਪ੍ਰੀਮ ਕੋਰਟ ਵਿੱਚ ਉਨ੍ਹਾਂ ਦੀ ਰਿਹਾਈ ਲਈ ਜਰੂਰ ਜਾਵੇਗੀ। ਕਿਉਂਕਿ ਇਹ ਭੁੱਲਰ ਦਾ ਸੰਵਿਧਾਨਕ ਹੱਕ ਹੈ। ਪਹਿਲਾਂ ਵੀ ਭੁੱਲਰ  ਦੀ ਖ਼ਰਾਬ ਸਿਹਤ ਅਤੇ ਉਮਰ ਨੂੰ ਵੇਖਦੇ ਹੋਏ ਸੁਪ੍ਰੀਮ ਕੋਰਟ ਨੇ 2014 ਵਿੱਚ ਫਾਂਸੀ ਦੀ ਸਜਾ ਨੂੰ ਉਮਰਕੈਦ ਵਿੱਚ ਬਦਲਿਆ ਸੀ।
ਕੈਪਟਨ ਸਰਕਾਰ ਨੇ ਬਦਲੇ ਸੀਨੀਅਰ ਅਫਸਰ
16 ਆਈਏਐਸ ਅਤੇ 5 ਪੀਸੀਐਸ ਅਫਸਰ ਬਦਲੇ ਗਏ ਹਨ
ਪੰਜਾਬ ਸਰਕਾਰ ਨੇ ਆਈਏਐਸ ਤੇ ਪੀਸੀਐਸ ਅਫਸਰਾਂ ਦੇ ਵੱਡੇ ਪੱਧਰ ਤੇ ਤਬਾਦਲੇ ਕੀਤੇ ਹਨ। ਸਰਕਾਰ ਵੱਲੋਂ ਤਾਜ਼ਾ ਹੁਕਮਾਂ ਅਨੁਸਾਰ 16 ਆਈਏਐਸ ਤੇ 5 ਪੀਸੀਐਸ ਅਫਸਰ ਬਦਲੇ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਇਹ ਤਬਾਦਲੇ ਸਰਕਾਰ ਦੇ ਕੰਮਕਾਰ ਨੂੰ ਚੁਸਤ-ਦਰੁਸਤ ਕਰਨ ਲਈ ਕੀਤੇ ਗਏ ਹਨ ਕਿਉਂਕਿ ਕਈ ਅਫਸਰਾਂ ਤੇ ਮੰਤਰੀਆਂ ਵਿਚਾਲੇ ਤਾਲਮੇਲ ਨਹੀਂ ਬੈਠ ਰਿਹਾ ਸੀ। ਕਈ ਮੰਤਰੀਆਂ ਵੱਲੋਂ ਆਪਣੀ ਪਸੰਦ ਦੇ ਅਫਸਰਾਂ ਨੂੰ ਤਾਇਨਾਤ ਕਰਨ ਲਈ ਸਰਕਾਰ ਤੇ ਲਗਾਤਾਰ ਦਬਾਅ ਪਾਇਆ ਜਾ ਰਿਹਾ ਸੀ।
ਤਾਜ਼ਾ ਹੁਕਮਾਂ ਮੁਤਾਬਕ ਸੰਜੈ ਕੁਮਾਰ ਨੂੰ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਵਿਭਾਗ, ਏ. ਵੇਣੂ ਪ੍ਰਸਾਦ ਨੂੰ ਪ੍ਰਮੁੱਖ ਸਕੱਤਰ ਜਲ ਸਰੋਤ ਵਿਭਾਗ ਨਿਯੁਕਤ ਕੀਤਾ ਗਿਆ ਹੈ। ਸਰਵਜੀਤ ਸਿੰਘ ਪ੍ਰਮੁੱਖ ਸਕੱਤਰ ਹਾਊਸਿੰਗ ਤੇ ਸ਼ਹਿਰੀ ਵਿਕਾਸ ਵਿਭਾਗ ਹੀ ਰਹਿਣਗੇ। ਵਿਕਾਸ ਪ੍ਰਤਾਪ ਨੂੰ ਲੋਕ ਨਿਰਮਾਣ ਵਿਭਾਗ ਦਾ ਪ੍ਰਮੁੱਖ ਸਕੱਤਰ ਲਾਇਆ ਗਿਆ ਹੈ ਤੇ ਹੁਸਨ ਲਾਲ ਨੂੰ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦਾ ਸਕੱਤਰ ਲਾਇਆ ਗਿਆ ਹੈ। ਰਾਹੁਲ ਭੰਡਾਰੀ ਨੂੰ ਗ੍ਰਹਿ, ਪਰਵਾਸੀ ਮਾਮਲੇ ਤੇ ਜੇਲ੍ਹਾਂ ਦੇ ਨਾਲ ਉਚੇਰੀ ਸਿੱਖਿਆ ਵਿਭਾਗ ਦਾ ਸਕੱਤਰ ਵੀ ਲਾਇਆ ਗਿਆ ਹੈ।
ਇਸੇ ਤਰ੍ਹਾਂ ਨੀਲਕੰਠ ਅਵਹਦ ਨੂੰ ਪੰਜਾਬ ਗੁਦਾਮ ਨਿਗਮ ਦਾ ਮੈਨੇਜਿੰਗ ਡਾਇਰੈਕਟਰ, ਦਿਲਰਾਜ ਸਿੰਘ ਨੂੰ ਲੋਕ ਨਿਰਮਾਣ ਵਿਭਾਗ ਦੇ ਵਿਸ਼ੇਸ਼ ਸਕੱਤਰ ਦਾ ਵਾਧੂ ਚਾਰਜ, ਅਭਿਨਵ ਨੂੰ ਡਾਇਰੈਕਟਰ ਖ਼ਜ਼ਾਨਾ ਤੇ ਵਿਸ਼ੇਸ਼ ਸਕੱਤਰ ਖਰਚਾ, ਪਰਵੀਨ ਕੁਮਾਰ ਥਿੰਦ ਨੂੰ ਕਿਰਤ ਕਮਿਸ਼ਨਰ, ਡੀਪੀਐਸ ਖਰਬੰਦਾ ਨੂੰ ਦਿਹਾਤੀ ਵਿਕਾਸ ਤੇ ਪੰਚਾਇਤ ਵਿਭਾਗ ਦਾ ਡਾਇਰੈਕਟਰ, ਵਿਮਲ ਕੁਮਾਰ ਸੇਤੀਆ ਨੂੰ ਡਾਇਰੈਕਟਰ ਤਕਨੀਕੀ ਸਿੱਖਿਆ ਵਿਭਾਗ, ਦੀਪਲੀ ਉੱਪਲ ਨੂੰ ਡਿਪਟੀ ਕਮਿਸ਼ਨਰ ਕਪੂਰਥਲਾ, ਸ਼ੀਨਾ ਅਗਰਵਾਲ ਨੂੰ ਮੁੱਖ ਪ੍ਰਸ਼ਾਸਕ ਜਲੰਧਰ ਵਿਕਾਸ ਅਥਾਰਟੀ ਤੇ ਸੀਈਓ ਜਲੰਧਰ ਸਮਾਰਟ ਸਿਟੀ ਪ੍ਰਾਜੈਕਟ, ਸ਼ੌਕਤ ਅਹਿਮਦ ਨੂੰ ਸੀਈਓ ਵਕਫ਼ ਬੋਰਡ ਤੇ ਕਰ ਤੇ ਆਬਕਾਰੀ ਵਿਭਾਗ ਚ ਵਧੀਕ ਕਮਿਸ਼ਨਰ, ਸੰਦੀਪ ਕੁਮਾਰ ਨੂੰ ਵਧੀਕ ਡਿਪਟੀ ਕਮਿਸ਼ਨਰ ਮੁਕਤਸਰ ਲਾਇਆ ਗਿਆ ਹੈ।
ਆਈਆਰਐਸ ਅਧਿਕਾਰੀ ਮੋਹਿਤ ਤਿਵਾੜੀ ਨੂੰ ਵਧੀਕ ਸਕੱਤਰ ਯੋਜਨਾ, ਪੀਸੀਐਸ ਅਫ਼ਸਰਾਂ ਵਿੱਚ ਅਨੁਪਮ ਕਲੇਰ ਨੂੰ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਜਲੰਧਰ, ਲਤੀਫ਼ ਅਹਿਮਦ ਨੂੰ ਐਸਡੀਐਮ ਧੂਰੀ, ਹਰਸੁਹਿੰਦਰ ਸਿੰਘ ਬਰਾੜ ਨੂੰ ਪਹਿਲੀ ਤਾਇਨਾਤੀ ਦੇ ਨਾਲ ਬਾਲ ਕਮਿਸ਼ਨਰ ਦੇ ਸਕੱਤਰ ਦਾ ਚਾਰਜ, ਪੂਜਾ ਸਿਆਲ ਨੂੰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਮੁਹਾਲੀ, ਅਮਿਤ ਸਰੀਨ ਨੂੰ ਡੀਪੀਆਈ ਸਕੂਲ ਦੇ ਦਫ਼ਤਰ ਵਿੱਚ ਡਿਪਟੀ ਡਾਇਰੈਕਟਰ ਪ੍ਰਸ਼ਾਸਨ ਲਾਇਆ ਗਿਆ ਹੈ।
ਹਰਦੀਪ ਸਿੰਘ ਧਾਲੀਵਾਲ ਨੂੰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਜਲੰਧਰ, ਬਰਜਿੰਦਰ ਸਿੰਘ ਨੂੰ ਵਧੀਕ ਮੁੱਖ ਪ੍ਰਸ਼ਾਸਕ ਜਲੰਧਰ ਵਿਕਾਸ ਅਥਾਰਿਟੀ, ਸਤਵੰਤ ਸਿੰਘ ਨੂੰ ਐਸਡੀਐਮ ਮੋਗਾ, ਵਰਿੰਦਰ ਸਿੰਘ ਨੂੰ ਐਸਡੀਐਮ ਤਲਵੰਡੀ ਸਾਬੋ, ਰਣਦੀਪ ਸਿੰਘ ਨੂੰ ਕਾਰਜਕਾਰੀ ਮੈਜਿਸਟਰੇਟ ਜਲੰਧਰ, ਵਿਨੋਦ ਕੁਮਾਰ ਬਾਂਸਲ ਨੂੰ ਡਿਪਟੀ ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਰਵਿੰਦਰ ਕੁਮਾਰ ਅਰੋੜਾ ਨੂੰ ਉਪ ਸਕੱਤਰ ਪਾਰਲੀਮਾਨੀ ਮਾਮਲੇ, ਗੁਰਵਿੰਦਰ ਸਿੰਘ ਜੌਹਲ ਨੂੰ ਐੱਸ.ਡੀ.ਐਮ. ਫਗਵਾੜਾ ਅਤੇ ਕਰਮਜੀਤ ਸਿੰਘ ਨੂੰ ਡਿਪਟੀ ਡਾਇਰਕੈਟਰ ਲੋਕ ਨਿਰਮਾਣ ਵਿਭਾਗ ਲਾਇਆ ਹੈ।
ਸੁਖਬੀਰ ਬਾਦਲ ਦੀ ਮੰਗ,
ਨਾਗਰਿਕਤਾ ਸੋਧ ਕਾਨੂੰਨ ''ਮੁਸਲਮਾਨ' ਸ਼ਬਦ ਵੀ ਹੋਵੇ ਸ਼ਾਮਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਹੈ ਰਿ ਨਾਗਰਿਕ ਸੋਧ ਬਿੱਲ ਵਿਚ ਮੁਸਲਮਾਨ ਸ਼ਬਦ ਵੀ ਜੋੜਿਆ ਜਾਵੇ। ਉਹਨਾਂ ਕਿਹਾ ਕਿ ਉਹ ਤਾਂ ਪਿਛਲੇ ਵੀਹ ਸਾਲਾਂ ਤੋਂ ਮੰਗ ਕਰ ਰਹੇ ਹਨ ਕਿ ਵਿਦੇਸ਼ਾਂ ਵਿਚੋਂ ਭਾਰਤ ਆਉਣ ਵਾਲਿਆਂ ਨੂੰ ਨਾਗਰਿਕਤਾ ਦਿਤੀ ਜਾਵੇ ਅਤੇ ਮੁਸਲਮਾਨ ਇਹਨਾਂ ਵਿਚ ਸ਼ਾਮਿਲ ਹੋਣ। ਸਾਡੀ ਇੱਛਾ ਹੈ ਕਿ ਨਾਗਰਿਕਤਾ ਸ਼ੋਧ ਬਿੱਲ ਧਰਮ ਨਿਰਪੱਖਤਾ ਵਾਲਾ ਹੋਵੇ।
ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਪਾਰਲੀਮੈਂਟ ਵਿੱਚ ਬੇਨਤੀ ਕੀਤੀ ਸੀ ਤੇ ਹੁਣ ਵੀ ਪਾਰਟੀ ਵੱਲੋਂ ਵੀ ਬੇਨਤੀ ਕਰਦਾ ਹਾਂ ਕਿ ਵਿਦੇਸ਼ਾਂ ਤੋਂ ਆਉਣ ਵਾਲਿਆਂ ਵਿੱਚ ਭਾਰਤ ਵਿੱਚ ਨਾਗਰਿਕਤਾ ਦੇਣ ਵਾਲਿਆਂ ਵਿੱਚ ਮੁਸਲਿਮ ਸ਼ਬਦ ਵੀ ਸ਼ਾਮਲ ਕਰਨਾ ਚਾਹੀਦਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਅਫਗਾਨਿਸਤਾਨ ਤੇ ਪਾਕਿਸਤਾਨ ਤੋਂ ਆਏ ਸਿੱਖ ਭੈਣ-ਭਰਾਵਾਂ ਨੂੰ ਨਾਗਰਿਕਤਾ ਦਿੱਤੀ ਜਾਣੀ ਚਾਹੀਦੀ ਹੈ।ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਪਾਰਲੀਮੈਂਟ ਵਿੱਚ ਬੇਨਤੀ ਕੀਤੀ ਸੀ ਤੇ ਹੁਣ ਵੀ ਪਾਰਟੀ ਵੱਲੋਂ ਵੀ ਬੇਨਤੀ ਕਰਦਾ ਹਾਂ ਕਿ ਵਿਦੇਸ਼ਾਂ ਤੋਂ ਆਉਣ ਵਾਲਿਆਂ ਵਿੱਚ ਭਾਰਤ ਵਿੱਚ ਨਾਗਰਿਕਤਾ ਦੇਣ ਵਾਲਿਆਂ ਵਿੱਚ ਮੁਸਲਿਮ ਸ਼ਬਦ ਵੀ ਸ਼ਾਮਲ ਕਰਨਾ ਚਾਹੀਦਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਅਫਗਾਨਿਸਤਾਨ ਤੇ ਪਾਕਿਸਤਾਨ ਤੋਂ ਆਏ ਸਿੱਖ ਭੈਣ-ਭਰਾਵਾਂ ਨੂੰ ਨਾਗਰਿਕਤਾ ਦਿੱਤੀ ਜਾਣੀ ਚਾਹੀਦੀ ਹੈ।
ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਸਵਾਲ ਕੀਤਾ ਸੀ ਕਿ ਕੀ ਅਮਰਿੰਦਰ ਸਿੰਘ ਅਫਗਾਨਿਸਤਾਨ ਤੋਂ ਹਿਜਰਤ ਕਰਨ ਵਾਲੇ ਸਿੱਖਾਂ ਨੂੰ ਭਾਰਤੀ ਨਾਗਰਿਕਤਾ ਮਿਲਣ ਦੇ ਹੱਕ ਵਿੱਚ ਨਹੀਂ। ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਮਸਲਾ ਇਸ ਵੇਲੇ ਕਿਸੇ ਖਾਸ ਭਾਈਚਾਰੇ ਨੂੰ ਨਾਗਰਿਕਤਾ ਦੇਣ ਜਾਂ ਨਾ ਦੇਣ ਦਾ ਨਹੀਂ ਸਗੋਂ ਇਹ ਮਸਲਾ ਕੇਂਦਰ ਸਰਕਾਰ ਵੱਲੋਂ ਸਾਡੇ ਸੰਵਿਧਾਨ ਜੋ ਮੁਲਕ ਦੀ ਹੋਂਦ ਦਾ ਆਧਾਰ ਹੈ, ਨਾਲ ਛੇੜਛਾੜ ਕੀਤੇ ਜਾਣ ਦੀ ਖਤਰਨਾਕ ਕੋਸ਼ਿਸ਼ ਨਾਲ ਜੁੜਿਆ ਹੈ ਤੇ ਕੇਂਦਰ ਸਰਕਾਰ ਵਿੱਚ ਅਕਾਲੀ ਦਲ ਵੀ ਭਾਈਵਾਲ ਹੈ।
ਇਸਦੇ ਨਾਲ ਹੀ ਇਸ ਮਸਲੇ ਤੇ ਸਵਾਲ ਕਰਦਿਆਂ ਸੀਐੱਮ ਕੈਪਟਨ ਨੇ ਕਿਹਾ ਕਿ ਸੁਖਬੀਰ ਆਪਣੇ ਸੌੜੇ ਸਿਆਸੀ ਮੁਫਾਦਾਂ ਖਾਤਰ ਮੁਲਕ ਦੇ ਧਰਮ ਨਿਰਪੱਖ ਸਰੂਪ ਨੂੰ ਤਬਾਹ ਕਰਨ ਤੇ ਤੁਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁਲਕ ਦੇ ਧਰਮ ਨਿਰਪੱਖ ਚਰਿੱਤਰ ਤੇ ਸੰਵਿਧਾਨ ਦੀ ਰਾਖੀ ਖਾਤਰ ਲੜਾਈ ਲੜ ਰਹੇ ਲੋਕ ਮਾਰੇ ਜਾ ਰਹੇ ਹਨ ਜਦਕਿ ਦੂਜੇ ਪਾਸੇ ਅਕਾਲੀ ਆਗੂ ਅਜਿਹੀ ਗੰਭੀਰ ਸਥਿਤੀ ਤੇ ਹੋਛੀ ਸਿਆਸਤ ਖੇਡਣ ਵਿੱਚ ਰੁੱਝਿਆ ਹੋਇਆ ਹੈ
ਇੰਗਲੈਂਡ ਦੀਆਂ ਚੋਣਾਂ ਚ ਪੰਜਾਬੀਆਂ ਨੇ ਮੁੜ ਰਚਿਆ ਇਤਿਹਾਸ ,
ਭਾਰਤੀ ਮੂਲ ਦੇ ਉਮੀਦਵਾਰਾਂ ਨੇ ਹਾਸਿਲ ਕੀਤੀ ਜਿੱਤ
ਇੰਗਲੈਂਡ (UK) ਦੀਆਂ ਆਮ ਚੋਣਾਂ ਚ ਕਨਜ਼ਰਵੇਟਿਵ ਪਾਰਟੀ ਨੂੰ ਸ਼ਾਨਦਾਰ ਜਿੱਤ ਹਾਸਲ ਹੋਈ ਹੈ ਅਤੇ ਹੁਣ ਤੱਕ ਆਏ ਰੁਝਾਨਾਂ ਚ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਦੀ ਅਗਵਾਈ ਵਾਲੀ ਕੰਜ਼ਰਵੇਟਿਵ ਪਾਰਟੀ ਨੂੰ ਪੂਰਨ ਬਹੁਮਤ ਮਿਲ ਗਿਆ ਹੈ। ਇੰਗਲੈਂਡ ਦੀਆਂ ਆਮ ਚੋਣਾਂ ਚ ਕਨਜ਼ਰਵੇਟਿਵ ਪਾਰਟੀ ਨੇ ਸ਼ਾਨਦਾਰ ਜਿੱਤ ਹਾਸਲ ਕਰਦਿਆਂ ਬਹੁਮੱਤ ਲਈ ਜ਼ਰੂਰੀ 326 ਤੋਂ ਕਿਤੇ ਵੱਧ ਸੀਟਾਂ ਹਾਸਲ ਕਰ ਲਈਆਂ ਹਨ.
ਮਿਲੀ ਜਾਣਕਾਰੀ ਅਨੁਸਾਰ ਕੁੱਲ 650 ਵਿੱਚੋਂ 648 ਸੀਟਾਂ ਦੇ ਨਤੀਜੇ ਐਲਾਨੇ ਜਾ ਚੁੱਕੇ ਹਨ। ਇਨ੍ਹਾਂ ਵਿੱਚੋਂ ਪ੍ਰਧਾਨ ਮੰਤਰੀ (PM) ਬੋਰਿਸ ਜੌਨਸਨ ਦੀ ਕਨਜ਼ਰਵੇਟਿਵ ਪਾਰਟੀ ਨੂੰ 364 ਸੀਟਾਂ ਉੱਤੇ ਜਿੱਤ ਹਾਸਲ ਹੋ ਚੁੱਕੀ ਹੈ ,ਜਦ ਕਿ ਲੇਬਰ ਪਾਰਟੀ ਦੇ ਖਾਤੇ ਵਿੱਚ 203 ਸੀਟਾਂ ਆਈਆਂ ਹਨ। ਮੁੱਖ ਵਿਰੋਧੀ ਲੇਬਰ ਪਾਰਟੀ ਦੇ ਆਗੂ ਜੈਰੇਮੀ ਕੌਰਬਿਨ ਨੇ ਆਪਣੀ ਹਾਰ ਕਬੂਲ ਕਰਦਿਆਂ ਹੈ ਕਿ ਉਹ ਅਗਲੀਆਂ ਆਮ ਚੋਣਾਂ ਚ ਪਾਰਟੀ ਦੀ ਅਗਵਾਈ ਨਹੀਂ ਕਰਨਗੇ।
ਦੱਸ ਦੇਈਏ ਕਿ ਇੰਗਲੈਂਡ ਦੀਆਂ ਆਮ ਚੋਣਾਂ ਚ ਕਨਜ਼ਰਵੇਟਿਵ ਪਾਰਟੀ ਤੋਂ ਬਾਅਦ ਦੂਜੀ ਜਿੱਤ ਕਨਜ਼ਰਵੇਟਿਵ ਅਤੇ ਲੇਬਰ ਦੋਵਾਂ ਪਾਰਟੀਆਂ ਦੇ ਭਾਰਤੀ ਮੂਲ ਦੇ ਉਮੀਦਵਾਰਾਂ ਦੀ ਹੈ। ਬ੍ਰਿਟੇਨ ਦੀਆਂ ਆਮ ਚੋਣਾਂ ਵਿਚ ਭਾਰਤੀ ਮੂਲ ਦੇ ਉਮੀਦਵਾਰਾਂ ਨੇ ਸਖ਼ਤ ਨਤੀਜੇ ਹਾਸਿਲ ਕੀਤੇ ਅਤੇ ਕੁਝ ਨਵੇਂ ਚਿਹਰਿਆਂ ਦੇ ਨਾਲ ਲਗਭਗ ਇਕ ਦਰਜਨ ਸੰਸਦ ਮੈਂਬਰਾਂ ਨੇ ਆਪਣੀ ਸੀਟ ਬਰਕਰਾਰ ਰੱਖੀ ਹੈ।ਆਮ ਚੋਣਾਂ ਚ ਚਾਰ ਪੰਜਾਬੀਆਂ ਨੇ ਮੁੜ ਇਤਿਹਾਸ ਰਚਿਆ ਹੈ
ਬਰਤਾਨੀਆ ਦੀ ਗ੍ਰਹਿ ਮੰਤਰੀ ਅਤੇ ਵਿਥੈਮ ਤੋਂ ਸੰਸਦ ਮੈਂਬਰ ਪ੍ਰੀਤੀ ਪਟੇਲ ਵੱਡੇ ਫਰਕ ਨਾਲ ਮੁੜ ਜਿੱਤ ਹਾਸਿਲ ਕੀਤੀ ਹੈ। ਕੰਜ਼ਰਵੇਟਿਵ ਪਾਰਟੀ ਦੀ ਉਮੀਦਵਾਰ ਪ੍ਰੀਤੀ ਪਟੇਲ ਨੇ ਲੇਬਰ ਪਾਰਟੀ ਦੇ ਮਾਰਟਿਨ ਐਡੋਬੋਰ ਨੂੰ 24 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾਇਆ ਹੈ। ਉਹ ਸਭ ਤੋਂ ਪਹਿਲਾਂ ਸਾਲ 2010 ਵਿੱਚ ਸੰਸਦ ਮੈਂਬਰ ਬਣੇ ਸਨ। ਬ੍ਰੈਗਜ਼ਿਟ ਅਭਿਆਨ ਦੇ ਹਮਾਇਤੀ ਪ੍ਰੀਤੀ ਪਟੇਲ  2014 ਵਿੱਚ ਖਜ਼ਾਨਾ ਮੰਤਰੀ ਸਨ। ਸਾਲ 2015 ਦੀਆਂ ਆਮ ਚੋਣਾਂਤੋਂ ਬਾਅਦ ਉਹ ਰੁਜ਼ਗਾਰ ਮੰਤਰੀ ਬਣਾ ਦਿੱਤੇ ਗਏ।
ਤਨਮਨਜੀਤ ਸਿੰਘ ਢੇਸੀ : ਸਲੋਹ ਤੋਂ ਲੇਬਰ ਪਾਰਟੀ ਦੇ ਮੌਜੂਦਾ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀਨੇ ਮੁੜ ਜਿੱਤ ਹਾਸਲ ਕੀਤਾ ਹੈ। ਉਹ ਲੇਬਰ ਪਾਰਟੀ ਦੇ ਉਮੀਦਵਾਰ ਹਨ। ਢੇਸੀ ਨੇ ਕੰਜ਼ਰਵੇਟਿਵ ਪਾਰਟੀ ਦੇ ਕੰਵਰ ਤੂਰ ਗਿੱਲ ਨੂੰ 13 ਹਜ਼ਾਰ ਤੋਂ ਵੋਟਾਂ ਤੋਂ ਹਰਾਇਆ ਹੈ।
ਵਰਿੰਦਰ ਸ਼ਰਮਾ : ਈਲਿੰਗ ਸਾਊਥਾਲ ਸੀਟ ਤੋਂ ਲੇਬਰ ਪਾਰਟੀ ਦੇ ਉਮੀਦਵਾਰ ਵਰਿੰਦਰ ਸ਼ਰਮਾ ਨੇ ਕੰਜ਼ਰਵੇਟਿਵ ਪਾਰਟੀ ਦੇ ਟੌਮ ਬੇਨੇਟ ਨੂੰ ਹਰਾ ਦਿੱਤਾ ਹੈ। ਵਰਿੰਦਰ ਸ਼ਰਮਾ ਨੇ ਆਪਣੇ ਵਿਰੋਧੀ ਨੂੰ 16 ਹਜ਼ਾਰ ਵੋਟਾਂ ਨਾਲ ਹਰਾਇਆ ਹੈ।
ਪ੍ਰੀਤ ਗਿੱਲ : ਪਹਿਲੀ ਬ੍ਰਿਟਿਸ਼ ਸਿੱਖ ਮਹਿਲਾ ਸੰਸਦ ਮੈਂਬਰ ਵਜੋਂ 2017 ਦੀ ਚੋਣ ਵਿਚ ਇਤਿਹਾਸ ਰਚਣ ਵਾਲੀ ਪ੍ਰੀਤ ਕੌਰ ਗਿੱਲ ਨੇ ਬਰਮਿੰਘਮ ਐਜ਼ਬਾਸਟਨ ਸੀਟਤੋਂ ਮੁੜ ਜਿੱਤ ਹਾਸਲ ਕੀਤੀ ਹੈ।ਉਨ੍ਹਾਂ ਕੰਜ਼ਰਵੇਟਿਵ ਪਾਰਟੀ ਦੇ ਐਲੇਕਸ ਇਪ ਨੂੰ 5 ਹਜ਼ਾਰ ਤੋਂ ਵੋਟਾਂ ਨਾਲ ਹਰਾ ਕੇ 21,217 ਵੋਟਾਂ ਜਿੱਤੀਆਂ ਹਨ
ਮੁਸ਼ੱਰਫ਼ ਨੂੰ ਮੌਤ ਦੀ ਸਜ਼ਾ ਸੁਣਾਉਣ ਵਾਲੇ
ਜੱਜ ਤੇ ਪਾਕਿ ਸਰਕਾਰ ਦੀ ਕਾਰਵਾਈ !
ਪਾਕਿਸਤਾਨ ਦੇ ਸਾਬਕਾ ਫ਼ੌਜੀ ਤਾਨਾਸ਼ਾਹ ਰਹੇ ਪਰਵੇਜ਼ ਮੁਸ਼ੱਰਫ਼ ਨੂੰ ਸੰਵਿਧਾਨ ਦੀ ਉਲੰਘਣਾ ਕਰਦਿਆਂ ਐਮਰਜੈਂਸੀ ਲਾਗੂ ਕਰਨ ਦੇ ਦੋਸ਼ ਚ ਮੌਤ ਦੀ ਸਜ਼ਾ ਸੁਣਾਉਣ ਵਾਲੀ ਵਿਸ਼ੇਸ਼ ਅਦਾਲਤ ਦੇ ਬੈਂਚ ਦੇ ਚੀਫ਼ ਜਸਟਿਸ ਵਕਾਰ ਅਹਿਮਦ ਸੇਠ ਖਿਲਾਫ ਪਾਕਿਸਤਾਨ ਸਰਕਾਰ ਨੇ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ ਤੇ ਅਟਾਰਨੀ ਜਨਰਲ ਨੇ ਕਿਹਾ ਹੈ ਕਿ ਜੱਜ ਦਾ ਮਾਨਸਿਕ ਸੰਤੁਲਨ ਵਿਗੜ ਗਿਆ ਹੈ।ਪਾਕਿਸਤਾਨ ਸਰਕਾਰ ਨੇ ਜੱਜ ਸੇਠ ਖਿਲਾਫ ਸੁਪਰੀਮ ਜੁਡੀਸ਼ੀਅਲ ਕੌਂਸਲ ਵਿੱਚ ਇੱਕ ਹਵਾਲਾ ਦਾਇਰ ਕਰਨ ਦਾ ਫੈਸਲਾ ਕੀਤਾ ਹੈ। ਖ਼ਬਰਾਂ ਅਨੁਸਾਰ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪ੍ਰਧਾਨਗੀ ਹੇਠ ਮੀਡੀਆ ਰਣਨੀਤੀ ਕਮੇਟੀ ਦੀ ਇਕ ਮੀਟਿੰਗ ਹੋਈ, ਜਿਸ ਵਿਚ ਵਿਸ਼ੇਸ਼ ਅਦਾਲਤ ਦੇ ਜੱਜ ਅਤੇ ਪੇਸ਼ਾਵਰ ਹਾਈ ਕੋਰਟ ਦੇ ਚੀਫ਼ ਜਸਟਿਸ ਵਕਾਰ ਅਹਿਮਦ ਸੇਠ ਦੇ ਖਿਲਾਫ ਸੁਪਰੀਮ ਜੁਡੀਸ਼ੀਅਲ ਕੌਂਸਲ ਚ ਇਕ ਹਵਾਲਾ ਦਾਇਰ ਕਰਨ ਦਾ ਫੈਸਲਾ ਕੀਤਾ ਗਿਆ। ਕਾਨੂੰਨੀ ਟੀਮ ਨੇ ਸਰਕਾਰ ਨੂੰ ਦੱਸਿਆ ਕਿ ਇਹ ਫੈਸਲਾ ਗੈਰਕਾਨੂੰਨੀ ਹੈ, ਸ਼ਰੀਆ ਅਤੇ ਮਨੁੱਖਤਾ ਦੇ ਵਿਰੁੱਧ ਹੈ। ਲਾਸ਼ ਨੂੰ ਚੁਰਾਹੇ ਤੇ ਲਟਕਾਉਣ ਦਾ ਮਾਮਲਾ ਕਾਨੂੰਨ ਦੀ ਉਲੰਘਣਾ ਹੈ।
ਪਾਕਿਸਤਾਨ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਨੂੰ ਦੇਸ਼ਧ੍ਰੋਹ ਦੇ ਮਾਮਲੇ 'ਚ ਮੌਤ ਦੀ ਸਜ਼ਾ ਸੁਣਾਈ ਹੈ। ਕੋਰਟ ਨੇ ਮੁਸ਼ਰਫ ਨੂੰ ਫਾਂਸੀ ਦੀ ਸਜ਼ਾ ਦਿੱਤੀ ਹੈ। ਪਾਕਿਸਤਾਨ ਦੀ ਸਪੈਸ਼ਲ ਕੋਰਟ ਨੇ ਮੁਸ਼ਰਫ ਨੂੰ ਸਜ਼ਾ ਸੁਣਾਈ ਹੈ। ਇਹ ਨਵੰਬਰ 2007 ‘ਚ ਐਮਰਜੈਂਸੀ ਲਾਉਣ ਦਾ ਮਾਮਲਾ ਹੈ। ਮੁਸ਼ਰਫ ਫਿਲਹਾਲ ਦੁਬਈ ਚ ਹੈ।
2013 ਵਿਚ ਨਵਾਜ਼ ਸਰੀਫ਼ ਦੀ ਸਰਕਾਰ ਬਣਨ ਤੋਂ ਬਾਅਦ ਪਾਕਿਸਤਾਨ ਮੁਸਲਿਮ ਲੀਗ -ਐੱਨ ਨੇ ਮੁਸ਼ੱਰਫ਼ ਉੱਤੇ 2007 ਵਿਚ ਐਮਰਜੈਂਸੀ ਲਾਉਣ ਤੇ ਦੇਸ਼ਧੋਹ ਦਾ ਮਾਮਲਾ ਦਾਇਰ ਕਰਵਾਇਆ ਸੀ।
ਜਸਟਿਸ ਵੱਕਾਰ ਸੇਠ ਦੀ ਪ੍ਰਧਾਨਗੀ ਵਾਲੇ ਤਿੰਨ ਮੈਂਬਰੀ ਬੈਂਚ ਨੇ ਮੰਗਲਵਾਰ ਨੂੰ 2-1 ਦੇ ਬਹੁਮਤ ਨਾਲ ਇਹ ਫ਼ੈਸਲਾ ਸੁਣਾਇਆ।
ਸਾਬਕਾ ਫੌਜੀ ਸਾਸ਼ਕ 2016 ਵਿਚ ਮੈਡੀਕਲ ਗਰਾਉਂਡ ਉੱਤੇ ਵਿਦੇਸ਼ ਚਲੇ ਗਏ ਸਨ। ਖਰਾਬ ਸਿਹਤ ਕਾਰਨ ਉਨ੍ਹਾਂ ਤੋਂ ਬਾਹਰ ਜਾਣ ਦੀ ਪਾਬੰਦੀ ਹਟਾਈ ਗਈ ਸੀ।
ਸੁਖਬੀਰ ਸਿੰਘ ਬਾਦਲ 21 ਦਸੰਬਰ ਨੂੰ ਪਟਿਆਲਾ ਰੈਲੀ ਕੀਤੀ
24 ਦਸੰਬਰ ਨੂੰ ਮੋਗਾ ਵਿਖੇ ਧਰਨਿਆਂ ਦੀ ਕਰਨਗੇ ਅਗਵਾਈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪਾਰਟੀ ਵੱਲੋਂ ਸੂਬੇ ਅੰਦਰ ਅਮਨ-ਕਾਨੂੰਨ ਦੀ ਖਸਤਾ ਹਾਲਤ, ਪੁਲਿਸ ਵਧੀਕੀਆਂ, ਦਲਿਤਾਂ ਵਿਰੁੱਧ ਵਧੇ ਅੱਤਿਆਚਾਰਾਂ, ਗੈਰਕਾਨੂੰਨੀ ਮਾਈਨਿੰਗ ਅਤੇ ਹੋਰ ਲੋਕ ਮੁੱਦਿਆਂ ਨੂੰ ਲੈ ਕੇ ਕਾਂਗਰਸ ਸਰਕਾਰ ਵਿਰੁੱਧ ਕੀਤੇ ਜਾ ਰਹੇ ਰਾਜ ਪੱਧਰੀ ਅੰਦੋਲਨਾਂ ਤਹਿਤ 21 ਦਸੰਬਰ ਨੂੰ ਪਟਿਆਲਾ ਵਿਖੇ ਅਤੇ 24 ਦਸੰਬਰ ਨੂੰ ਮੋਗਾ ਵਿਖੇ ਧਰਨੇ ਦਿੱਤੇ ਜਾਣਗੇ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਪ੍ਰਧਾਨ ਦੇ ਸਿਆਸੀ ਸਕੱਤਰ ਚਰਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਕਾਂਗਰਸੀ ਆਗੂਆਂ ਵੱਲੋਂ ਗੈਂਗਸਟਰਾਂ ਦੀ ਕੀਤੀ ਜਾ ਰਹੀ ਸਰਪ੍ਰਸਤੀ ਕਰਕੇ ਸੂਬੇ ਅੰਦਰ ਅਮਨ-ਕਾਨੂੰਨ ਦੀ ਹਾਲਤ ਖਸਤਾ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਦਿਨ ਦਿਹਾੜੇ ਸਿਆਸੀ ਕਤਲ ਹੋ ਰਹੇ ਹਨ।
ਲੋਕਾਂ ਦੀ ਜਾਨ ਅਤੇ ਮਾਲ ਸੁਰੱਖਿਅਤ ਨਹੀਂ ਰਹੇ ਹਨ ਅਤੇ ਸੂਬੇ ਅੰਦਰ ਜੰਗਲ ਰਾਜ ਦਾ ਬੋਲਬਾਲਾ ਹੋ ਗਿਆ ਹੈ। ਉਹਨਾਂ ਦੱਸਿਆ ਕਿ ਸੂਬੇ ਅੰਦਰ ਫੈਲੀ ਇਸ ਬਦਅਮਨੀ ਖ਼ਿਲਾਫ ਅਕਾਲੀ ਦਲ ਵੱਲੋਂ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ 21 ਦਸੰਬਰ ਨੂੰ ਦੁਪਹਿਰ ਇੱਕ ਵਜੇ ਪਟਿਆਲਾ ਵਿਖੇ ਧਰਨਾ ਦਿੱਤਾ ਜਾਵੇਗਾ।
ਬਰਾੜ ਨੇ ਅੱਗੇ ਦੱਸਿਆ ਕਿ ਅਕਾਲੀ ਦਲ ਵੱਲੋਂ ਦਲਿਤਾਂ ਵਿਰੁੱਧ ਵਧੇ ਅੱਤਿਆਚਾਰਾਂ, ਗੈਰਕਾਨੂੰਨੀ ਰੇਤ ਮਾਇਨਿੰਗ ਅਤੇ ਪੁਲਿਸ ਵਧੀਕੀਆਂ ਆਦਿ ਖ਼ਿਲਾਫ ਰਾਜ ਪੱਧਰ ਉੱਤੇ ਅੰਦੋਲਨਾਂ ਦੀ ਲੜੀ ਸ਼ੁਰੂ ਕੀਤੀ ਗਈ ਹੈ, ਜਿਸ ਦੀ ਅਗਵਾਈ ਪਾਰਟੀ ਪ੍ਰਧਾਨ ਵੱਲੋਂ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ 24 ਦਸੰਬਰ ਨੂੰ ਦੁਪਹਿਰ ਇੱਕ ਵਜੇ ਮੋਗਾ ਵਿਖੇ ਸਰਦਾਰ ਬਾਦਲ ਦੀ ਅਗਵਾਈ ਵਿਚ ਪਾਰਟੀ ਵੱਲੋਂ ਧਰਨਾ ਦਿੱਤਾ ਜਾਵੇਗਾ ਅਤੇ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਦੀ ਪੋਲ ਖੋਲੀ ਜਾਵੇਗੀ।
ਬਰਾੜ ਨੇ ਅੱਗੇ ਦੱਸਿਆ ਕਿ ਮਾਘੀ ਕਾਨਫਰੰਸ ਦੀਆਂ ਤਿਆਰੀਆਂ ਨੂੰ ਲੈ ਕੇ ਪਾਰਟੀ ਵੱਲੋਂ 22 ਦਸੰਬਰ ਨੂੰ ਭਾਈ ਮਹਾਨ ਸਿੰਘ ਹਾਲ, ਸ੍ਰੀ ਮੁਕਤਸਰ ਵਿਖੇ ਦੁਪਹਿਰ 12 ਵਜੇ ਇੱਕ ਮੀਟਿੰਗ ਕੀਤੀ ਜਾਵੇਗੀ, ਜਿਸ ਦੀ ਪ੍ਰਧਾਨਗੀ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਜਾਵੇਗੀ। ਇਸ ਮੀਟਿੰਗ ਵਿਚ ਕਾਂਗਰਸ ਸਰਕਾਰ ਦੀ ਵਾਅਦਾਖ਼ਿਲਾਫੀ ਤੋਂ ਇਲਾਵਾ ਇਸ ਦੀਆਂ ਸਿੱਖ-ਵਿਰੋਧੀ ਅਤੇ ਪੰਜਾਬ-ਵਿਰੋਧੀ ਨੀਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਸੰਬੰਧੀ ਰਣਨੀਤੀ ਉਲੀਕੀ ਜਾਵੇਗੀ।

ਵਿਰੋਧ ਜਿੰਨਾ ਮਰਜ਼ੀ ਹੋਵੇ

ਪਰ ਕਾਨੂੰਨ ਲਾਗੂ ਹੋਵੇਗਾ-ਅਮਿਤ ਸ਼ਾਹ 

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨ ਮੰਗਲਵਾਰ ਨੂੰ ਕਿਹਾ ਕਿ ਵਿਰੋਧੀ ਨੂੰ ਜਿੰਨਾ ਵਿਰੋਧ ਕਰਨਾ ਹੈ ਕਰਨ ਪਰ ਨਵਾਂ ਨਾਗਰਿਕਤਾ ਕਾਨੂੰਨ ਲਾਗੂ ਹੋਵੇਗਾ। ਅਮਿਤ ਸ਼ਾਹ ਨੇ ਦਿੱਲੀ ਵਿੱਚ ਇੱਕ ਪਾਰਕ ਨੀਂਹ ਪੱਥਰ ਰੱਖਣ ਦੇ ਸਮਾਗਮ ਮੌਕੇ ਇਹ ਕਿਹਾ।

ਉਨ੍ਹਾਂ ਕਿਹਾ, "ਮੈਂ ਵਿਰੋਧੀ ਧਿਰ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਸ ਸਿਆਸੀ ਤੌਰ 'ਤੇ ਇਸ ਬਿਲ ਦਾ ਜਿੰਨਾ ਵਿਰੋਧ ਕਰ ਸਕਦੇ ਹਨ, ਉਹ ਕਰਨ ਪਰ ਮੋਦੀ ਸਰਕਾਰ ਇਸ ਨੂੰ ਲਾਗੂ ਕਰਨ ਲਈ ਵਚਨਬਧ ਹੈ।"
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਰੋਧ ਪ੍ਰਦਰਸ਼ਨ ਲਈ ਕਾਂਗਰਸ ਨੂੰ ਜ਼ਿੰਮੇਵਾਰ ਠਹਿਰਾਇਆ ਸੀ।ਦਿੱਲੀ ਵਿੱਚ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਵਿਰੋਧੀ ਪਾਰਟੀਆਂ ਦੇ ਨੇਤਾ ਕਾਂਗਰਸ ਮੁਖੀ ਸੋਨੀਆ ਗਾਂਧੀ ਦੀ ਅਗਵਾਈ ਵਿੱਚ ਰਾਸ਼ਟਰਪਤੀ ਕੋਵਿੰਦ ਨੂੰ ਮਿਲੇ। ਸੋਨੀਆ ਗਾਂਧੀ ਨੇ ਰਾਸ਼ਟਰਪਤੀ ਨੂੰ ਮੋਦੀ ਸਰਕਾਰ ਦੀ ਸ਼ਿਕਾਇਤ ਕੀਤੀ ਅਤੇ ਕਿਹਾ ਕਿ ਸ਼ਾਂਤੀਪੂਰਨ ਪ੍ਰਦਰਸ਼ਨਾਂ ਨੂੰ ਸਰਕਾਰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਸੋਨੀਆ ਗਾਂਧੀ ਨੇ ਕਿਹਾ, "ਨਾਰਥ-ਈਸਟ ਦੇ ਹਾਲਾਤ ਹੁਣ ਰਾਜਧਾਨੀ ਦਿੱਲੀ ਤੱਕ ਫੈਲ ਰਹੇ ਹਨ। ਹਾਲਾਤ ਬਹੁਤ ਗੰਭੀਰ ਹਨ ਅਤੇ ਡਰ ਹੈ ਕਿ ਹਾਲਾਤ ਬੇਕਾਬੂ ਨਾ ਹੋ ਜਾਣ। ਪੁਲਿਸ ਮੁਜ਼ਾਹਰਿਆਂ ਨਾਲ ਸਹੀ ਤਰੀਕੇ ਨਾਲ ਨਹੀਂ ਨਜਿੱਠ ਰਹੀ ਹੈ।"
ਦਿੱਲੀ ਦੀ ਕੇਂਦਰੀ ਯੂਨੀਵਰਸਿਟੀ ਜਾਮੀਆ ਮੀਲੀਆ ਇਸਮਾਲੀਆ ਯੂਨੀਵਰਸਿਟੀ ਵਿਖੇ ਐਤਵਾਰ ਨੂੰ ਹੋਈ ਪੁਲਿਸ ਕਾਰਵਾਈ ਦੇ ਖ਼ਿਲਾਫ਼ ਸੋਮਵਾਰ ਨੂੰ ਭਾਰਤ ਦੇ ਕਈ ਸ਼ਹਿਰਾਂ ਵਿੱਚ ਵੱਖੋ-ਵੱਖ ਵਿਦਿਅਕ ਅਦਾਰਿਆਂ ਵਿੱਚ ਵਿਰੋਧ ਪ੍ਰਦਰਸ਼ਨ ਹੋਏ। ਇਸ ਘਟਨਾ ਨੂੰ ਲੈ ਕੇ ਰਾਜਨੀਤਿਕ ਕਸ਼ਮਕਸ਼ ਵੀ ਜ਼ੋਰਾਂ 'ਤੇ ਰਹੀ।
ਵਿਦਿਆਰਥੀਆਂ ਉੱਤੇ ਹਿੰਸਾ ਦੇ ਵਿਰੋਧ ਵਿੱਚ ਇੰਡਿਆ ਗੇਟ 'ਤੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਧਰਨੇ 'ਤੇ ਬੈਠੇ ਤਾਂ ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਾਂਤੀ ਦੀ ਅਪੀਲ ਕੀਤੀ।
ਕਈ ਪਾਰਟੀਆਂ ਇੱਕ-ਦੂਜੇ ਉੱਤੇ ਇਲਜ਼ਾਮ ਲਗਾਉਂਦੀਆਂ ਵੀ ਨਜ਼ਰ ਆਈਆਂ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਈ ਪਾਰਟੀਆਂ ਆਪਣੇ ਰਾਜਨੀਤਿਕ ਮੁਨਾਫ਼ੇ ਲਈ ਅਫ਼ਵਾਹਾਂ ਫੈਲਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਅਪੀਲ ਕਰਦੇ ਹਨ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਪੜ੍ਹਨ ਅਤੇ ਕਿਸੇ ਦੀਆਂ ਗੱਲਾਂ ਵਿੱਚ ਨਾ ਆਉਣ।
ਲੰਘੀ ਰਾਤ (16 ਦਸਬੰਰ) ਮਊ ਵਿੱਚ ਵੀ ਹਿੰਸਕ ਘਟਨਾਵਾਂ ਵਾਪਰੀਆਂ। ਮਊ ਦੇ ਜ਼ਿਲ੍ਹਾ ਮੈਜਿਸਟ੍ਰੇਟ ਗਿਆਨ ਪ੍ਰਕਾਸ਼ ਤ੍ਰਿਪਾਠੀ ਨੇ ਕਿਹਾ ਕਿ ਮਊ ਦੇ ਹਾਜੀਪੂਰਾ ਚੌਂਕ ਵਿੱਚ ਧਾਰਾ 144 ਲਗਾਈ ਗਈ ਹੈ। ਗਿਆਨ ਪ੍ਰਕਾਸ਼ ਤ੍ਰਿਪਾਠੀ ਨੇ ਕਿਹਾ, "ਹਾਜੀਪੂਰਾ ਵਿੱਚ ਕਈ ਲੋਕ ਜਾਮੀਆ ਅਤੇ ਦਿੱਲੀ ਪੁਲਿਸ ਬਾਰੇ ਪ੍ਰਦਰਸ਼ਨ ਕਰਨ ਲਈ ਇਕੱਠੇ ਹੋਏ ਸਨ। ਉੱਥੇ ਇਕੱਠੀ ਹੋਈ ਭੀੜ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ ਗਈ। ਲੋਕਾਂ ਨੂੰ ਡਰਾਉਣ ਲਈ ਧਾਰਾ 144 ਵੀ ਲਗਾ ਦਿੱਤੀ ਗਈ ਤਾਂ ਜੋ ਸ਼ਾਂਤੀ ਬਣੀ ਰਹੇ।"
ਸੋਮਵਾਰ ਨੂੰ ਉੱਤਰ ਪ੍ਰਦੇਸ਼ ਦੀ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਵਿੱਚ ਅਤੇ ਲਖਨਊ ਦੇ ਦਾਰੂਲ ਉਲੂਮ ਨਦਵਾ-ਤੁਲ-ਉਲੇਮਾ ਦੇ ਵਿਦਿਆਰਥੀਆਂ ਨੇ ਵੀ ਵਿਰੋਧ ਪ੍ਰਦਰਸ਼ਨ ਕੀਤਾ।
ਇਸੇ ਮੁਜ਼ਾਹਰੇ ਕਰਕੇ ਕਈ ਲੋਕਾਂ ਨੇ ਪੱਥਰਬਾਜੀ ਸ਼ੁਰੂ ਕਰ ਦਿੱਤੀ ਤੇ ਪੁਲਿਸ ਨੂੰ ਨਿਸ਼ਾਨਾ ਬਣਾਇਆ। ਇਸ ਮਗਰੋਂ ਇਹ ਪ੍ਰਦਰਸ਼ਨ ਹਿੰਸਕ ਹੋ ਗਿਆ ਤੇ ਕਈ ਗੱਡੀਆਂ ਨੂੰ ਵੀ ਅੱਗ ਲਗਾਈ ਗਈ।
ਉੱਥੋਂ ਦੇ ਕਈ ਲੋਕਾਂ ਨੇ ਆਪਣੇ ਘਰਾਂ ਵਿੱਚੋਂ ਵੀ ਪੱਥਰ ਮਾਰੇ ਤੇ ਬਹੁਤ ਭੀੜ ਇਕੱਠੀ ਹੋ ਗਈ ਸੀ। ਬਾਕੀ ਥਾਵਾਂ 'ਤੇ ਇਸ ਕਾਨੂੰਨ ਦੇ ਵਿਰੋਧ ਵਿੱਚ ਵਿਦਿਆਰਥੀਆਂ ਨੇ ਮੁਜ਼ਾਹਰੇ ਕੀਤੇ, ਪਰ ਇੱਥੇ ਸਥਾਨਕ ਲੋਕ ਸ਼ਾਮਲ ਸਨ।
ਅਲੀਗੜ੍ਹ ਯੂਨੀਵਰਸਿਟੀ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਲਖਨਊ ਦੇ ਨਦਵਾ ਯੂਨੀਵਰਸਿਟੀ ਤੇ ਨਾਲ ਜੁੜੇ ਕਾਲਜਾਂ ਨੂੰ ਵੀ 5 ਜਨਵਰੀ ਤੱਕ ਬੰਦ ਕਰ ਦਿੱਤਾ ਗਿਆ ਹੈ। ਅਲੀਗੜ੍ਹ ਵਿੱਚ ਵੀ ਸਥਾਨਕ ਲੋਕਾਂ ਦੇ ਇਕੱਠ ਹੋਣ ਮਗਰੋਂ ਤਣਾਅ ਕਾਇਮ ਹੈ।
ਪੱਛਮ ਬੰਗਾਲ ਵਿੱਚ ਵੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪਹਿਲੀ ਵਾਰ ਸੜਕ 'ਤੇ ਆ ਕੇ 5 ਕਿਲੋਮੀਟਰ ਲੰਮੀ ਰੈਲੀ ਕੀਤੀ ਤੇ ਕਿਹਾ ਕਿ ਉਹ ਬੁੱਧਵਾਰ ਤੱਕ ਮੁਜ਼ਾਹਰਾ ਜਾਰੀ ਰੱਖਣਗੇ।
ਮਮਤਾ ਬੈਨਰਜੀ ਨੇ ਕਿਹਾ, ''ਮੈਂ ਆਪਣੇ ਸੂਬੇ ਵਿੱਚ ਨਾਗਰਿਕਤਾ ਸੋਧ ਕਾਨੂੰਨ ਲਾਗੂ ਨਹੀਂ ਹੋਣ ਦਿਆਂਗੀ।"
ਕੇਂਦਰ ਸਰਕਾਰ ਉੱਤੇ ਦਬਾਅ ਪਾਉਣ ਲਈ ਮਮਤਾ ਨੇ ਆਪਣੀ ਪਾਰਟੀ ਦੇ ਨੇਤਾਵਾਂ ਨੂੰ ਕਈ ਥਾਵਾਂ ਉੱਤੇ ਪ੍ਰਦਰਸ਼ਨ ਕਰਨ ਲਈ ਕਿਹਾ ਹੈ।
ਨਾਗਰਿਕਤਾ ਕਾਨੂੰਨ ਬਾਰੇ
ਸੰਯੁਕਤ ਰਾਸ਼ਟਰ ਤੋਂ ਰੈਫਰੈਂਡਮ ਕਰਵਾਉਣ ਦੀ ਮੰਗ
ਨਾਗਰਿਕਤਾ ਕਾਨੂੰਨ ਬਾਰੇ ਸੰਯੁਕਤ ਰਾਸ਼ਟਰ ਦੀਆਂ ਮਨੁੱਖ ਅਧਿਕਾਰ ਏਜੰਸੀਆਂ ਨੂੰ ਰੈਫਰੈਂਡਮ ਕਰ ਲੈਣ ਦਿਓ। ਉਹ ਇਸ ਨੂੰ ਪੜ੍ਹ ਲੈਣ। ਸਾਰੀਆਂ ਸਿਆਸੀ ਪਾਰਟੀਆਂ ਅਤੇ ਧਾਰਮਿਕ ਸਮੂਹ ਇਸ ਤੋਂ ਪਰ੍ਹੇ ਰਹਿਣਗੇ।ਇਹ ਸ਼ਬਦ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਨਾਗਰਿਕਤਾ ਸੋਧ ਕਾਨੂੰਨ ਖ਼ਿਲਾਫ਼ ਮੁਜ਼ਾਹਰੇ ਦੌਰਨ ਕੋਲਕਾਤਾ ਵਿੱਚ ਕਹੇ। ਉਨ੍ਹਾਂ ਦੇ ਇਸ ਬਿਆਨ ਤੋਂ ਤੁਰੰਤ ਮਗਰੋਂ ਸੂਬੇ ਦੇ ਰਾਜਪਾਲ ਜਗਦੀਪ ਧੰਕਰ ਨੇ ਦੋ ਟਵੀਟ ਕਰਕੇ ਉਨ੍ਹਾਂ ਨੂੰ ਨੇਸ਼ਨ ਫਰਸਟਦਾ ਵਾਸਤਾ ਦਿੰਦਿਆਂ ਆਪਣਾ ਬਿਆਨ ਵਾਪਸ ਲੈਣ ਦੀ ਬੇਨਤੀ ਕੀਤੀ।ਸੂਬੇ ਵਿੱਚ ਮੁਜ਼ਾਹਰਿਆਂ ਦੌਰਾਨ ਕਿਸੇ ਕਿਸਮ ਦੀ ਹਿੰਸਾ ਦੀ ਕੋਈ ਖ਼ਬਰ ਨਹੀਂ ਆਈ। ਹਾਲਾਂਕਿ ਪਿਛਲੇ ਹਫ਼ਤੇ ਸੂਬੇ ਵਿੱਚ ਹੋਏ ਪ੍ਰਦਰਸ਼ਨਾਂ ਦੌਰਾਨ ਹਿੰਸਾ ਦੀਆਂ ਖ਼ਬਰਾਂ ਆਈਆਂ ਸਨ। ਮਮਤਾ ਨੇ ਭਾਜਪਾ ਆਗੂਆਂ ਤੇ ਤੰਜ਼ ਕਸਦਿਆਂ ਕਿਹਾ, “ਜੇ ਤੁਸੀਂ ਮੈਥੋਂ ਮੇਰੇ ਪਿਤਾ ਦਾ ਜਨਮ ਸਰਟੀਫਿਕੇਟ ਮੰਗੋਗੇ ਤਾਂ ਤੁਹਾਨੂੰ ਵੀ ਦੇਣਾ ਚਾਹੀਦਾ ਹੈ। ਕੀ ਸਾਰੇ ਭਾਜਪਾ ਆਗੂਆਂ ਕੋਲ ਆਪਣੇ ਮਾਪਿਆਂ ਦੇ ਜਨਮ ਸਰਟੀਫਿਕੇਟ ਹਨ? ਸਾਡੇ ਬਜ਼ੁਰਗਾਂ ਦੇ ਜਨਮ ਸਰਟੀਫਿਕੇਟ ਮੰਗ ਕੇ ਭਾਜਪਾ ਮਰਹੂਮਾਂ ਦਾ ਅਪਮਾਨ ਕਰ ਰਹੀ ਹੈ।
ਸਿੱਖਿਆ ਮੰਤਰੀ ਤੇ ਮੁੱਖ ਮੰਤਰੀ
ਦੀ ਕੋਠੀ ਘੇਰਨ ਦਾ ਐਲਾਨ
ਟੈੱਟ ਪਾਸ ਬੇਰੁਜ਼ਗਾਰ ਬੀਐੱਡ ਤੇ ਈਟੀਟੀ ਅਧਿਆਪਕ ਯੂਨੀਅਨ ਵੱਲੋਂ ਕਿਸਾਨ, ਮਜ਼ਦੂਰ, ਨੌਜਵਾਨ, ਵਿਦਿਆਰਥੀ, ਮੁਲ਼ਾਜ਼ਮ ਜਥੇਬੰਦੀਆਂ ਨਾਲ ਸਾਂਝੀ ਮੀਟਿੰਗ ਸਿਟੀ ਪਾਰਕ, ਸੰਗਰੂਰ ਵਿੱਚ ਕੀਤੀ ਗਈ। ਮੀਟਿੰਗ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੇ ਐਲਾਨ ਕੀਤਾ ਕਿ ਜੇਕਰ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲੇ ਦੇ ਵਾਅਦੇ ਮੁਤਾਬਕ 31 ਦਸੰਬਰ ਤੱਕ ਰੈਸ਼ਨੇਲਾਈਜੇਸ਼ਨ ਖ਼ਤਮ ਹੋਣ ਤੋਂ ਬਾਅਦ ਜਨਵਰੀ ਦੇ ਪਹਿਲੇ ਹਫ਼ਤੇ ਤੱਕ ਪੰਜਾਬ ਭਰ 'ਚ ਖ਼ਾਲੀ ਪਈਆਂ ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਨਹੀਂ ਹੁੰਦਾ ਤਾਂ 12 ਜਨਵਰੀ ਨੂੰ ਸੰਗਰੂਰ ਵਿੱਚ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਤੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ।
ਇਸ ਤੋਂ ਇਲਾਵਾ 31 ਦਸੰਬਰ ਨੂੰ ਪੰਜਾਬ ਭਰ 'ਚ ਜ਼ਿਲ੍ਹਾ ਪੱਧਰੀ ਅਰਥੀ ਫੂਕ ਮੁਜ਼ਾਹਰਿਆਂ ਦਾ ਵੀ ਐਲਾਨ ਕੀਤਾ ਗਿਆਮੀਟਿੰਗ ਨੂੰ ਸੰਬੋਧਨ ਕਰਦਿਆਂ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਢਿੱਲਵਾਂ ਤੇ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਪ੍ਰਧਾਨ ਦੀਪਕ ਕੰਬੋਜ਼ ਨੇ ਕੈਬਨਿਟ ਮੀਟਿੰਗ 'ਚ ਅਧਿਆਪਕ ਭਰਤੀ ਸਬੰਧੀ ਸ਼ਰਤਾਂ ਨੂੰ ਸੰਘਰਸ਼ ਦੀ ਅੰਸ਼ਕ-ਜਿੱਤ ਕਰਾਰ ਦਿੱਤਾ।
ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀਐੱਡ ਉਮੀਦਵਾਰਾਂ ਨੂੰ ਭਰਤੀ ਕਰਨ ਲਈ ਘੱਟੋ-ਘੱਟ 15 ਹਜ਼ਾਰ ਅਸਾਮੀਆਂ, ਈਟੀਟੀ ਅਧਿਆਪਕਾਂ ਦੀ ਭਰਤੀ ਲਈ 12 ਹਜ਼ਾਰ ਅਸਾਮੀਆਂ ਦਾ ਇਸ਼ਤਿਹਾਰ ਤੁਰੰਤ ਜਾਰੀ ਕੀਤਾ ਜਾਵੇ, ਬੈਕਲਾਗ ਦੀਆਂ 161 ਈਟੀਟੀ ਤੇ ਬੈਕਲਾਗ ਐਸ. ਸੀ 595 ਦਾ ਹੱਲ ਅਤੇ ਬੀਐੱਡ ਦੀਆਂ 10 ਅਸਾਮੀਆਂ ਸਬੰਧੀ ਵੀ ਭਰਤੀ ਨਿਯਮਾਂ 'ਚ ਸੋਧ ਕਰਕੇ ਨਿਯੁਕਤੀ ਹੋਵੇ, ਅਧਿਆਪਕ ਭਰਤੀ ਲਈ ਗ੍ਰੈਜੂਏਸ਼ਨ 'ਚੋਂ ਪਹਿਲਾਂ ਲਾਜ਼ਮੀ ਕੀਤੇ 55 ਫੀਸਦੀ ਅੰਕਾਂ ਦੀ ਸ਼ਰਤ ਤੋਂ ਪੀੜਤ ਹੋਕੇ ਖ਼ੁਦਕੁਸ਼ੀ ਲਈ ਮਜ਼ਬੂਰ ਹੋਏ ਜਗਸੀਰ ਸਿੰਘ ਚੱਕ ਭਾਈਕਾ ਦੇ ਪਰਿਵਾਰ ਨੂੰ ਇੱਕ ਨੌਕਰੀ ਤੇ ਦਸ ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ, ਓਵਰੲਏਜ਼ ਹੋ ਰਹੇ ਬੇਰੁਜ਼ਗਾਰ ਅਧਿਆਪਕਾਂ ਬਾਰੇ ਵਿਚਾਰ ਕਰਦਿਆਂ ਭਰਤੀ ਲਈ ਉਮਰ-ਹੱਦ 37 ਤੋਂ ਵਧਾ ਕੇ 42 ਸਾਲ ਕੀਤੀ ਜਾਵੇ। 58 ਤੋਂ 60 ਦੋ ਸਾਲ ਦੀ ਐਕਸ਼ਟੈਨਸ਼ਨ ਤੇ ਚਲਦੇ ਮੁਲ਼ਾਜ਼ਮਾਂ ਨੂੰ ਤੁਰੰਤ ਸੇਵਾ-ਮੁਕਤ ਕਰਕੇ ਅਸਾਮੀਆਂ ਖਾਲੀ ਕੀਤੀਆਂ ਜਾਣ, ਸਰਕਾਰੀ ਸਕੂਲਾਂ ਵਿੱਚ ਖਾਲੀ ਪਈਆਂ ਸਾਰੀਆਂ ਅਧਿਆਪਕ ਅਸਾਮੀਆਂ ਰੈਗੂਲਰ ਆਧਾਰ ਤੇ ਭਰਤੀ ਹੋਵੇ, ਭਰਤੀ ਪ੍ਰਕਿਰਿਆਵਾਂ ਨੂੰ ਨਿਰਧਾਰਤ ਦਿਨਾਂ ਵਿੱਚ ਪੂਰਾ ਕਰਨ, ਇੱਕ ਅਧਿਆਪਕ ਤੋਂ ਸਿਰਫ ਉਸ ਦੇ ਸਬੰਧਤ ਵਿਸ਼ੇ ਦਾ ਹੀ ਕੰਮ ਲਿਆ ਜਾਵੇ, 50 ਤੋਂ ਘੱਟ ਗਿਣਤੀ ਵਾਲੇ ਪ੍ਰਾਇਮਰੀ ਸਕੂਲਾਂ 'ਚ ਵੀ ਹੈੱਡ-ਮਾਸਟਰ ਦੀ ਅਸਾਮੀ ਬਰਕਰਾਰ ਰੱਖੀ ਜਾਵੇ, ਸੈਕੰਡਰੀ ਪੱਧਰ ਤੱਕ ਅਧਿਆਪਕ-ਵਿਦਿਆਰਥੀ ਅਨੁਪਾਤ 30:1 ਕਰਨ, ਪ੍ਰਾਇਮਰੀ ਆਧਿਆਪਕ ਵਿਦਿਆਰਥੀਆਂ ਅਨੁਪਾਤ 20:1 ਕਰਨ ਜਦੋਂ ਤੱਕ ਉਮੀਦਵਾਰਾਂ ਦੀ ਨਿਯੁਕਤੀ ਨਹੀਂ ਹੁੰਦੀ, ਚੋਣਾਂ ਸਮੇਂ ਕੀਤੇ ਵਾਅਦੇ ਮੁਤਾਬਕ 2500 ਰੁਪਏ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ। ਇਨ੍ਹਾਂ ਮੰਗਾਂ ਦਾ ਹੱਲ ਹੋਣ ਉਪਰੰਤ ਹੀ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿੱਚ ਲਾਇਆ ਪੱਕਾ-ਮੋਰਚਾ ਚੁੱਕਿਆ ਜਾਵੇਗਾ।

ਪਾਕਿਸਤਾਨ ਜਾਣ ਲਈ ਜਮ੍ਹਾਂ ਕਰਾਓ ਪਾਸਪੋਰਟ,

ਆਖਰੀ ਤਾਰੀਖ 30 ਦਸੰਬਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਭੇਜੇ ਜਾਣ ਵਾਲੇ ਜੱਥੇ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ। ਵਿਸਾਖੀ ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਲਈ ਸ਼ਰਧਾਲੂਆਂ ਦਾ ਇਹ ਜਥਾ ਅਪ੍ਰੈਲ 2020 ਵਿੱਚ ਪਾਕਿਸਤਾਨ ਜਾਵੇਗਾ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਜੱਥੇ ਵਿੱਚ ਜਾਣ ਦੇ ਚਾਹਵਾਨ ਸਿੱਖ ਸ਼ਰਧਾਲੂ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸਿਫਾਰਸ਼ ਸਮੇਤ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ 30 ਦਸੰਬਰ 2019 ਤੀਕ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਲਈ ਆਪਣਾ ਪਛਾਣ ਪੱਤਰ ਤੇ ਰਿਹਾਇਸ਼ੀ ਪਤੇ ਦਾ ਸਬੂਤ ਦੇਣਾ ਵੀ ਜ਼ਰੂਰੀ ਹੋਵੇਗਾ।
ਪਛਾਣ ਪੱਤਰ ਤੇ ਰਿਹਾਇਸ਼ ਸਬੰਧੀ ਦਸਤਾਵੇਜ਼ ਵਜੋਂ ਅਧਾਰ ਕਾਰਡ ਜਾਂ ਵੋਟਰ ਕਾਰਡ ਦੀਆਂ ਫੋਟੋ ਕਾਪੀਆਂ ਦਿੱਤੀਆਂ ਜਾ ਸਕਦੀਆਂ ਹਨ। ਇਸ ਦੇ ਨਾਲ ਹੀ ਸ਼ਰਧਾਲੂ ਪਾਸਪੋਰਟ ਸਾਈਜ਼ ਦੀਆਂ ਤਾਜ਼ਾ ਫੋਟੋਆਂ ਵੀ ਜ਼ਮ੍ਹਾਂ ਕਰਵਾਉਣ।

ਪੰਜ ਸ਼ਹਿਰਾਂ ਦੀਆਂ ਔਰਤਾਂ ਨੂੰ
ਕੈਪਟਨ ਦਾ ਵੱਡਾ ਤੋਹਫਾ
ਰਾਤ ਵੇਲੇ ਔਰਤਾਂ ਨੂੰ ਸੁਰੱਖਿਤ ਘਰ ਪਹੁੰਚਾਉਣ ਲਈ ਸ਼ੁਰੂ ਪੁਲਿਸ ਪਿੱਕ-ਡਰਾਪ ਦੀ ਸਹੂਲਤ ਨੂੰ ਅੱਗੇ ਵਧਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਿਲਾ ਪੀਸੀਆਰ ਵੈਨਾਂ ਨੂੰ ਪੰਜਾਬ ਦੇ ਵੱਡੇ ਪੰਜ ਸ਼ਹਿਰਾਂ ਵਿੱਚ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਮਹਿਲਾ ਪੀਸੀਆਰ ਵੈਨਾਂ ਮੁਹਾਲੀ, ਅੰਮ੍ਰਿਤਸਰ, ਪਟਿਆਲਾ, ਲੁਧਿਆਣਾ ਤੇ ਜਲੰਧਰ ਦੀਆਂ ਮਹਿਲਾਵਾਂ ਨੂੰ ਸੁਰੱਖਿਅਤ ਘਰ ਪਹੁੰਚਾਵੇਗੀ।
ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦਾ ਕਹਿਣਾ ਹੈ ਕਿ ਪੁਲਿਸ ਪਿੱਕ-ਡਰਾਪ ਸਕੀਮ ਤਹਿਤ ਸ਼ੁਰੂਆਤ 3 ਤੋਂ 18 ਦਸੰਬਰ ਦੇ ਦਰਮਿਆਨ 100/112, 181 ਤੇ 1091 ਹੈਲਪਲਾਈਨ ਨੰਬਰਾਂ ਤੇ ਕੁੱਲ 40 ਕਾਲਾਂ ਆਈਆਂ ਸਨ। ਗੌਰਤਲਬ ਹੈ ਕਿ ਮੁੱਖ ਮੰਤਰੀ ਨੇ ਇਸ ਯੋਜਨਾ ਦੀ ਸ਼ੁਰੂਆਤ 3 ਦਸੰਬਰ ਨੂੰ ਕੀਤੀ ਸੀ। ਇਸ ਤਹਿਤ ਰਾਤ 9.00 ਵਜੇ ਤੋਂ ਸਵੇਰੇ 06.00 ਵਜੇ ਦੇ ਦੌਰਾਨ ਮੁਸੀਬਤ ਵਿੱਚ ਜਾਂ ਇਕੱਲੀਆਂ ਮਹਿਲਾਵਾਂ ਨੂੰ ਜ਼ਰੂਰਤ ਪੈਣ ਤੇ ਪੁਲਿਸ ਸੁਰੱਖਿਤ ਘਰ/ਦਫ਼ਤਰ ਆਪਣੀ ਨਿਗਰਾਨੀ ਵਿੱਚ ਪੁਹੰਚਾਵੇਗੀ।
ਜਿਨ੍ਹਾਂ ਥਾਵਾਂ ਤੇ ਟੈਕਸੀ ਜਾਂ ਥ੍ਰੀ-ਵ੍ਹੀਲਰ ਸਮੇਤ ਸੁਰੱਖਿਅਤ ਵਾਹਨਾਂ ਦੀ ਪਹੁੰਚ ਨਹੀਂ, ਉਥੇ ਪੁਲਿਸ ਫ੍ਰੀ ਪਿੱਕ-ਡਰਾਪ ਦੀ ਸਹੂਲਤ ਵੀ ਦਿੰਦੀ ਹੈ। ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕੀ ਪੁਲਿਸ ਦੀ ਪੈਟ੍ਰੋਲਿੰਗ ਵੈਨ ਘੱਟੋ ਘੱਟ 7 ਤੇ ਵੱਧ ਤੋਂ ਵੱਧ 30 ਮਿੰਟਾਂ ਵਿੱਚ ਕਾਲ ਕਰਨੇ ਤੇ ਮਦਦ ਲਈ ਪਹੁੰਚ ਜਾਂਦੀ ਹੈ। ਡੀਜੀਪੀ ਨੇ ਕਿਹਾ ਕਿ ਜ਼ਿਆਦਾਤਰ ਮਾਮਲਿਆਂ ਵਿੱਚ, ਇੱਕ ਮਹਿਲਾ ਪੁਲਿਸ ਅਧਿਕਾਰੀ ਪੀਸੀਆਰ ਵਿੱਚ ਮੌਜੂਦ ਸੀ।
ਉਨ੍ਹਾਂ ਅੱਗੇ ਕਿਹਾ ਕਿ ਇਹ ਸਕੀਮ ਅਜੇ ਵੀ ਸ਼ੁਰੂਆਤੀ ਪੜਾਅ ਵਿੱਚ ਹੈ ਤੇ ਕੁਝ ਸਮੱਸਿਆਵਾਂ ਵੀ ਹਨ, ਜਿਨ੍ਹਾਂ ਨੂੰ ਸੁਚਾਰੂ ਬਣਾਇਆ ਜਾ ਰਿਹਾ ਹੈਇੱਕ ਵਾਰ ਜਦੋਂ ਇਹ ਹੋ ਜਾਂਦਾ ਹੈ, ਤਾਂ ਪੀਸੀਆਰ ਦੀਆਂ ਸਾਰੀਆਂ ਵੈਨਾਂ ਵਿੱਚ ਮੁਸੀਬਤ ਵੇਲੇ ਔਰਤਾਂ ਦੀ ਮਦਦ ਕਰਨ ਲਈ ਇੱਕ ਮਹਿਲਾ ਸਿਪਾਹੀ ਜ਼ਰੁਰੂ ਹੋਵੇਗੀ।
ਪੰਜਾਬ ਦੇ ਸਕੂਲਾਂ ਵਿੱਚ
ਛੁੱਟੀਆਂ ਦਾ ਐਲਾਨ
ਪੰਜਾਬ ਦੇ ਸਾਰੇ ਸਕੂਲਾਂ ਵਿੱਚ ਸਰਕਾਰ ਵੱਲੋਂ 25 ਤੋਂ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਕਰ ਦਿੱਤੀਆਂ ਹਨ। ਪੰਜਾਬ ਸਿੱਖਿਆ ਵਿਭਾਗ ਵੱਲੋਂ ਨੋਟੀਫ਼ਿਕੇਸ਼ਨ ਜਾਰੀ ਕੀਤਾ ਕਰ ਦਿੱਤਾ ਗਿਆ ਹੈ।ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਮੁਤਾਬਕ ਰਾਜ ਦੇ ਸਮੂਹ ਸਰਕਾਰੀ ਪ੍ਰਾਈਵੇਟ ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਛੁੱਟੀਆਂ ਰਹਿਣਗੀਆਂ।
ਇਸ ਬਾਬਤ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਤੇ ਸਮੂਹ ਸਕੂਲ ਮੁਖੀਆਂ ਨੂੰ ਪੱਤਰ ਵੀ ਜਾਰੀ ਕੀਤਾ ਗਿਆ ਹੈ। ਆਪਣੀ ਵੈੱਬਸਾਈਟ ਉੱਤੇ ਵੀ ਇਹ ਜਾਣਕਾਰੀ ਕਰ ਦਿੱਤੀ ਗਈ ਹੈ।
ਹੁਣ ਪੰਜਾਬ ਦੀਆਂ ਸੜਕਾਂ 'ਤੇ ਸੰਭਲ ਕੇ,
ਨਵਾਂ ਮੋਟਰ ਵਹੀਕਲ ਐਕਟ ਲਾਗੂ
ਆਖਰ ਪੰਜਾਬ ਸਰਕਾਰ ਵੱਲੋਂ ਨਵੇਂ ਮੋਟਰ ਵਹੀਕਲ ਐਕਟ ਨੂੰ ਲਾਗੂ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੇ ਕਾਨੂੰਨ ਨੂੰ ਇੰਨ-ਬਿੰਨ ਲਾਗੂ ਨਹੀਂ ਕੀਤਾ। ਜਿੱਥੇ ਕੇਂਦਰ ਸਰਕਾਰ ਨੇ ਮੋਟੇ ਜ਼ੁਰਮਾਨੇ ਲਾਏ ਹਨ, ਉੱਥੇ ਪੰਜਾਬ ਸਰਕਾਰ ਨੇ ਕੁਝ ਰਾਹਤ ਦਿੱਤੀ ਹੈ।
ਪੰਜਾਬ ਸਰਕਾਰ ਵੱਲ਼ੋਂ ਟ੍ਰੈਫਿਕ ਦੀ ਉਲੰਘਣਾ ਕਰਨ ਵਾਲੇ ਦੇ ਚਲਾਨ ਦੇ ਜੁਰਮਾਨੇ ਨੂੰ ਦੋ ਹਿੱਸਿਆਂ ਵਿੱਚ ਵੰਡਿਆ ਹੈ। ਜੇਕਰ ਟ੍ਰੈਫਿਕ ਉਲੰਘਣਾ ਦਾ ਚਲਾਨ ਪਹਿਲੀ ਵਾਰ ਹੁੰਦਾ ਹੈ ਤਾਂ ਉਸ ਦਾ ਜੁਰਮਾਨਾ ਘੱਟ ਰਹੇਗਾ, ਪਰ ਉਹੀ ਜੇ ਟ੍ਰੈਫਿਕ ਦੀ ਉਲੰਘਣਾ ਨੂੰ ਬਾਰ-ਬਾਰ ਕੀਤਾ ਜਾਏਗਾ ਤਾਂ ਉਸ ਦਾ ਜੁਰਮਾਨਾ ਦੁੱਗਣਾ ਜਾਂ ਡੇਢ ਗੁਣਾ ਹੋ ਜਾਏਗਾ।
ਇਸ ਦੇ ਨਾਲ ਹੀ ਕੁਝ ਜੁਰਮਾਨਿਆਂ ਵਿੱਚ ਸਾਧਨ ਚਲਾਉਣ ਵਾਲੇ ਵਿਅਕਤੀ ਦਾ ਲਾਈਸੈਂਸ ਵੀ ਤਿੰਨ ਮਹੀਨੇ ਲਈ ਡਿਸਕੁਆਲੀਫਾਈ ਕਰ ਦਿੱਤਾ ਜਾਏਗਾ। ਨਵੇਂ ਮੋਟਰ ਵਹੀਕਲ ਐਕਟ ਮੁਤਾਬਕ ਟ੍ਰੈਫਿਕ ਦੀ ਉਲੰਘਣਾ ਦਾ ਚਲਾਨ ਘੱਟੋ ਘੱਟ ਇੱਕ ਏਐਸਆਈ ਰੈਂਕ ਦਾ ਅਫ਼ਸਰ ਹੀ ਕਰ ਸਕਦਾ ਹੈ।
ਗੱਡੀ ਚਲਾਉਂਦੇ ਸਮੇਂ ਫੋਨ 'ਤੇ ਗੱਲ ਕਰਨਾ ਸਭ ਤੋਂ ਮਹਿੰਗਾ ਪੈ ਸਕਦਾ ਹੈ। ਐਮਰਜੈਂਸੀ ਦੌਰਾਨ ਜੇਕਰ ਫਾਇਰ ਟੈਂਡਰ ਨੂੰ ਸੜਕ 'ਤੇ ਰਸਤਾ ਨਹੀਂ ਦਿੱਤਾ ਤਾਂ ਉਸ ਚਲਾਨ ਦਾ ਜੁਰਮਾਨਾ ਵੀ ਵੱਡਾ ਰੱਖਿਆ ਗਿਆ ਹੈ।

ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਮੁੜ ਵਿਵਾਦਾਂ ',

ਪੁਜਾਰੀ ਪਰੰਪਰਾ ਨੂੰ ਵੰਗਾਰਿਆ

ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲੇ ਮੁੜ ਵਿਵਾਦਾਂ ਵਿੱਚ ਘਿਰ ਗਏ ਹਨ। ਇਸ ਵਾਰ ਉਨ੍ਹਾਂ ਦਾ ਸਿੱਧਾ ਟਾਕਰਾ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਪਿਆ ਹੈ ਕਿਉਂਕਿ ਢੱਡਰੀਆਂਵਾਲੇ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਵਿਦਵਾਨਾਂ ਦੀ ਪੰਜ ਮੈਂਬਰੀ ਸਬ ਕਮੇਟੀ ਅੱਗੇ ਪੇਸ਼ ਨਹੀਂ ਹੋਏ। ਵਿਦਵਾਨ ਐਤਵਾਰ ਉਨ੍ਹਾਂ ਨੂੰ ਸ਼ਾਮ ਤੱਕ ਉਡੀਕਦੇ ਰਹੇ ਪਰ ਢੱਡਰੀਆਂਵਾਲੇ ਅਮਰੀਕਾ ਪਹੁੰਚ ਚੁੱਕੇ ਸੀ।
ਦਰਅਸਲ ਢੱਡਰੀਆਂਵਾਲੇ ਉਪਰ ਸਿੱਖ ਇਹਿਤਾਸ ਤੇ ਸਿੱਖ ਸਖਸ਼ੀਅਤਾਂ ਪ੍ਰਤੀ ਵਿਵਾਦਤ ਪ੍ਰਚਾਰ ਕਰਨ ਦੇ ਇਲਜ਼ਾਮ ਲੱਗੇ ਹਨ। ਸੰਗਤਾਂ ਦੀਆਂ ਸ਼ਿਕਾਇਤਾਂ ਮਗਰੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਢੱਡਰੀਆਂਵਾਲੇ ਦਾ ਪੱਖ ਜਾਣਨ ਲਈ ਵਿਦਵਾਨਾਂ ਦੀ ਪੰਜ ਮੈਂਬਰੀ ਸਬ ਕਮੇਟੀ ਗਠਿਤ ਕੀਤੀ ਗਈ ਹੈ। ਉਨ੍ਹਾਂ ਨੂੰ ਕਮੇਟੀ ਅੱਗੇ 22 ਦਸੰਬਰ ਨੂੰ ਪੇਸ਼ ਹੋਣ ਲਈ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ, ਪਟਿਆਲਾ ਚ ਬਕਾਇਦਾ ਹੱਥਦਸਤੀ ਦਿੱਤੇ ਪੱਤਰ ਤਹਿਤ ਸੱਦਿਆ ਗਿਆ ਸੀ।
ਐਤਵਾਰ ਨੂੰ ਢੱਡਰੀਆਂਵਾਲੇ ਜਾਂ ਉਨ੍ਹਾਂ ਦੇ ਕਿਸੇ ਨੁਮਾਇੰਦੇ ਵੱਲੋਂ ਪਹੁੰਚ ਨਹੀਂ ਕੀਤੀ ਗਈ। ਅਜਿਹੇ ਚ ਸਬ ਕਮੇਟੀ ਵੱਲੋਂ ਹੁਣ ਭਾਈ ਢੱਡਰੀਆਂ ਵਾਲੇ ਨੂੰ ਲਿਖੇ ਪੱਤਰ ਚ ਪੁੱਛਿਆ ਗਿਆ ਕਿ ਉਹ 5 ਜਨਵਰੀ, 2020 ਤੱਕ ਆਪਣੀ ਉਪਲਬੱਧਤਾ ਬਾਰੇ ਦੱਸਣ ਲਈ ਕੋਆਰਡੀਨੇਟਰ ਸਬ-ਕਮੇਟੀ ਨਾਲ ਸੰਪਰਕ ਕਰਨ ਤਾਂ ਜੋ ਅਗਲੀ ਇਕੱਤਰਤਾ ਦੀ ਤਾਰੀਕ ਨਿਸ਼ਚਿਤ ਕੀਤੀ ਜਾ ਸਕੇ।
ਢੱਡਰੀਆਂ ਵਾਲੇ ਦੇ ਸ਼ਿਕਾਗੋ ਪੁੱਜੇ ਹੋਣ ਦਾ ਪਤਾ ਲੱਗਿਆ ਹੈ। ਉਨ੍ਹਾਂ ਸ਼ਿਕਾਗੋ ਜਾਣ ਤੋਂ ਪਹਿਲਾਂ ਇੱਕ ਵੀਡੀਓ ਕਲਿੱਪ ਚ ਇਹ ਵੀ ਕਿਹਾ ਸੀ ਉਹ ਪੰਜ ਮੈਂਬਰੀ ਕਮੇਟੀ ਅੱਗੇ ਪੇਸ਼ ਨਹੀਂ ਹੋਣਗੇ। ਵਾਇਰਲ ਹੋਈ ਇਸ ਵੀਡੀਓ ਚ ਭਾਈ ਢੱਡਰੀਆਂ ਵਾਲੇ ਦਾ ਕਹਿਣਾ ਸੀ ਕਿ ਉਹ ਪੁਜਾਰੀ ਪਰੰਪਰਾ ਦੇ ਪੈਰਾਂ ਚ ਨਹੀਂ ਬੈਠਣਗੇ। ਉਨ੍ਹਾਂ ਦਾ ਇਹ ਵੀ ਕਹਿਣਾ ਸੀ ਕਿ ਉਹ ਇਤਿਹਾਸ ਪ੍ਰਤੀ ਦੁਹਰਾਏ ਆਪਣੇ ਕਥਨਾਂ ਤੇ ਅੱਜ ਵੀ ਪਹਿਲਾਂ ਵਾਂਗ ਹੀ ਕਾਇਮ ਹਨ ਤੇ ਉਨ੍ਹਾਂ ਕੁਝ ਵੀ ਗਲਤ ਨਹੀਂ ਕੀਤਾ ਤੇ ਬਿਨਾਂ ਗਲਤੀ ਦੇ ਕਿਸੇ ਤੋਂ ਮੁਆਫ਼ੀ ਨਹੀਂ ਮੰਗਣਗੇ।

ਕੜਾਕੇ ਦੀ ਠੰਢ ਦਾ ਜਨਤਾ ਤੇ ਕਹਿਰ,
ਦਿੱਲੀ ਚ ਪਾਰਾ ਸੱਤ ਡਿਗਰੀ,
ਸਕੂਲ-ਕਾਲਜ ਬੰਦ
ਉੱਤਰੀ ਭਾਰਤ ਚ ਸ਼ੀਤ ਲਹਿਰ ਕਰਕੇ ਬੁੱਧਵਾਰ ਨੂੰ ਠੰਢ ਹੋਰ ਵਧ ਗਈ। ਦਿੱਲੀ ਤੇ ਹੋਰ ਮੁੱਖ ਸ਼ਹਿਰਾਂ ਚ ਇਸ ਮੌਸਮ ਦਾ ਸਭ ਤੋਂ ਘੱਟ ਤਾਪਮਾਨ ਦਰਜ ਕੀਤਾ ਗਿਆ। ਉਧਰਰਾਜਸਥਾਨਪੰਜਾਬਜੰਮੂ-ਕਸ਼ਮੀਰ ਤੇ ਹਰਿਆਣਾ ਚ ਵੱਖ-ਵੱਖ ਥਾਵਾਂ ਤੇ ਸੰਘਣੀ ਧੁੰਦ ਛਾਈ ਰਹੀ। ਠੰਢ ਕਰਕੇ ਯੂਪੀ ਚ ਕੱਲ੍ਹ ਤਕ ਸਕੂਲ-ਕਾਲਜ ਬੰਦ ਕੀਤੇ ਗਏ ਹਨ।
ਕੌਮੀ ਰਾਜਧਾਨੀ ਦਿੱਲੀ ਚ ਮੌਸਮ ਦਾ ਸਭ ਤੋਂ ਠੰਢਾ ਦਿਨ ਰਿਕਾਰਡ ਕੀਤਾ ਗਿਆਜਿੱਥੇ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ ਪੰਜ ਡਿਗਰੀ ਘੱਟ ਹੈ।
ਪੰਜਾਬ-ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦੇ ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਚੰਡੀਗੜ੍ਹ ਦਾ ਤਾਪਮਾਨ 11.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆਜੋ ਸ਼ਿਮਲਾ ਤੋਂ ਘੱਟ ਸੀ। ਇਹ ਕੇਂਦਰ ਸ਼ਾਸਤ ਪ੍ਰਦੇਸ਼ ਦਾ ਇਸ ਮੌਸਮ ਦਾ ਸਭ ਤੋਂ ਜ਼ਿਆਦਾ ਠੰਡਾ ਦਿਨ ਸੀ। ਹਰਿਆਣਾ ਚ ਨਾਰਨੌਲ ਤੇ ਪੰਜਾਬ ਚ ਫਰੀਦਕੋਟ ਦਾ ਤਾਪਮਾਨ 2.5 ਤੇ 3.6 ਡਿਗਰੀ ਤਕ ਰਿਕਾਰਡ ਕੀਤਾ ਗਿਆ।
ਉਧਰਜੰਮੂ ਦਾ ਰਾਤ ਦਾ ਤਾਪਮਾਨ 4.8 ਡਿਗਰੀ ਸੈਲਸੀਅਸ ਤਕ ਪਹੁੰਚ ਗਿਆ ਜੋ ਸੀਜ਼ਨ ਦਾ ਹੁਣ ਤਕ ਦਾ ਸਭ ਤੋਂ ਘੱਟ ਤਾਪਮਾਨ ਹੈ। ਲੱਦਾਖ ਚ ਵੀ ਪਿਛਲੇ ਇੱਕ ਹਫਤੇ ਤੋਂ ਪਾਰਾ ਕਾਫੀ ਹੇਠ ਹੈ। ਕੁਝ ਪਹਾੜੀ ਇਲਾਕਿਆਂ ਚ ਪਿਛਲੇ ਕੁਝ ਦਿਨਾਂ ਤੋਂ ਭਾਰੀ ਬਰਫਬਾਰੀ ਹੋ ਰਹੀ ਹੈ। ਆਉਣ ਵਾਲੇ ਦਿਨਾਂ ਚ ਠੰਢ ਹੋਰ ਵਧਣ ਦਾ ਅੰਦਾਜ਼ਾ ਹੈ।
ਮੌਸਮ ਵਿਭਾਗ ਮੁਤਾਬਕ 11 ਤੇ 12 ਦਸੰਬਰ ਦੀ ਦਰਮਿਆਨੀ ਰਾਤ ਨੂੰ ਸ਼ੁਰੂ ਹੋਏ ਮੀਂਹ ਨੇ ਸਾਰੇ ਪੰਜਾਬ ਨੂੰ ਆਪਣੀ ਲਪੇਟ ਚ ਲੈ ਲਿਆ ਤੇ ਅੱਜ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਉਮੀਦ ਹੈ
ਪੰਜਾਬ ਯੂਨੀਵਰਸਿਟੀ ਦਾ
ਟਰਾਂਸਜੈਂਡਰ ਵਰਗ ਨੂੰ ਵੱਡਾ ਤੋਹਫ਼ਾ
ਪੰਜਾਬ ਯੂਨੀਵਰਸਿਟੀ (ਪੀਯੂਨੇ ਪਹਿਲੀ ਵਾਰ ਆਪਣੇ ਨਾਲ ਸਬੰਧਤ ਕਾਲਜਾਂ 'ਚ ਵਜ਼ੀਫੇ ਹਾਸਲ ਕਰਨ ਲਈ ਅਰਜ਼ੀਆਂ ਦੇ ਫਾਰਮੈਟ 'ਚ ਟਰਾਂਸਜੈਂਡਰ ਅਤੇ ਯੁਵਕ ਭਲਾਈ ਦੀਆਂ ਸ਼੍ਰੇਣੀਆਂ ਸ਼ਾਮਲ ਕੀਤੀਆਂ ਹਨ। ਇਹ ਫੈਸਲਾ ਕਾਲਜ ਡਿਵੈਲਪਮੈਂਟ ਕੌਂਸਲ (ਸੀ.ਡੀ.ਸੀ.) ਨੇ ਸ਼ੁੱਕਰਵਾਰ ਨੂੰ ਉਪ ਕੁਲਪਤੀ (ਵੀਸੀਰਾਜ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਲਿਆ ਗਿਆ
ਮੀਟਿੰਗ ਦੌਰਾਨ ਸੀਡੀਸੀ ਨੇ ਸ਼੍ਰੇਣੀਆਂ ਨੂੰ 60 ਲੱਖ ਰੁਪਏ ਦੀ ਮਨਜ਼ੂਰੀ ਦਿੱਤੀ। ਯੂਨੀਵਰਸਿਟੀ ਨਾਲ ਸਬੰਧਤ ਕਾਲਜਾਂ 'ਚ ਵਜ਼ੀਫੇ ਪ੍ਰਾਪਤ ਕਰਨ ਲਈ ਸਰੀਰਕ ਤੌਰ 'ਤੇ ਅਪਾਹਜਮੈਰਿਟ-ਕਮ-ਮੀਨਸਖੇਡਾਂਇਕਲੌਤੀ ਲੜਕੀਏਡਜ਼/ਕੈਂਸਰ ਦੇ ਮਰੀਜ਼ਨੌਜਵਾਨ ਭਲਾਈ ਅਤੇ ਟ੍ਰਾਂਸਜੈਂਡਰ ਵਿਦਿਆਰਥੀ ਸ਼ਾਮਲ ਕੀਤੇ ਹਨ।
ਫਿਲਹਾਲ ਅਜੇ ਤੱਕ ਸਕਾਲਰਸ਼ਿਪ ਲਈ  ਟ੍ਰਾਂਸਜੈਂਡਰ ਅਤੇ ਯੁਵਕ ਭਲਾਈ ਵਰਗਾਂ ਚੋਂ ਕੋਈ ਬਿਨੈ-ਪੱਤਰ ਪ੍ਰਾਪਤ ਨਹੀਂ ਹੋਇਆ ਹੈ।
ਸਕੂਲ 'ਚ ਬੱਚੀ ਨਾਲ ਰੇਪ,
ਸਕੂਲ ਪ੍ਰਬੰਧਕਾਂ ਖਿਲਾਫ ਕਾਰਵਾਈ ਲਈ ਅੜੇ ਪ੍ਰਦਰਸ਼ਨਕਾਰੀ
ਇੱਥੋਂ ਦੇ ਕਸਬਾ ਬਿਆਸ ਦੇ ਪ੍ਰਾਈਵੇਟ ਸਕੂਲ 'ਚ ਦੂਸਰੀ ਕਲਾਸ ਦੀ ਮਾਸੂਮ ਬੱਚੀ ਨਾਲ ਬਲਾਤਕਾਰ ਦਾ ਮਾਮਲਾ ਅਜੇ ਵੀ ਠੰਢਾ ਨਹੀਂ ਪਿਆ। ਇਸ ਮਾਮਲੇ 'ਚ ਪੁਲਿਸ ਨੇ ਕਸੂਰਵਾਰ ਵਿਦਿਆਰਥੀ ਖਿਲਾਫ਼ ਕਾਰਵਾਈ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਪਰ ਸਕੂਲ ਬਾਹਰ ਅੱਜ ਤੀਸਰੇ ਦਿਨ ਵੀ ਸਕੂਲ ਵਿੱਚ ਪੜ੍ਹਨ ਵਾਲੇ ਬੱਚਿਆਂ ਦੇ ਮਾਪਿਆਂ ਤੇ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਧਰਨਾ ਜਾਰੀ ਹੈ।
ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਇਸ ਮਾਮਲੇ 'ਚ ਲਾਪ੍ਰਵਾਹੀ ਵਰਤਣ ਦੇ ਜ਼ਿੰਮੇਵਾਰ ਸਕੂਲ ਪ੍ਰਬੰਧਕਾਂ ਖਿਲਾਫ ਵੀ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਇਸੇ ਮੰਗ ਨੂੰ ਲੈ ਕੇ ਪ੍ਰਦਰਸ਼ਨਕਾਰੀ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਇਸ ਤੋਂ ਇਲਾਵਾ ਪ੍ਰਦਰਸ਼ਨਕਾਰੀ ਇਹ ਵੀ ਮੰਗ ਕਰ ਰਹੇ ਹਨ ਕਿ ਇਸ ਮਾਮਲੇ 'ਚ ਮਾਪਿਆਂ ਨਾਲ ਗਲਤ ਵਿਹਾਰ ਕਰਨ ਵਾਲੇ ਡੀਐਸਪੀ ਖਿਲਾਫ ਵੀ ਕਾਰਵਾਈ ਕੀਤੀ ਜਾਵੇ।
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਡੀਐਸਪੀ ਨੇ ਕਾਰਵਾਈ ਦੀ ਮੰਗ ਕਰਨ ਵਾਲੇ ਪ੍ਰਦਰਸ਼ਨਕਾਰੀਆਂ ਨਾਲ ਦੁਰਵਿਹਾਰ ਕੀਤਾ ਤੇ ਮਾਮਲੇ ਨੂੰ ਸਕੂਲ ਪ੍ਰਬੰਧਕਾਂ ਨਾਲ ਮਿਲ ਕੇ ਦਬਾਉਣ ਦੀ ਕੋਸ਼ਿਸ਼ ਕੀਤੀ। ਪ੍ਰਦਰਸ਼ਨਕਾਰੀ ਦੋਵੇਂ ਰਾਤਾਂ ਹੀ ਸਕੂਲ ਬਾਹਰ ਡਟੇ ਰਹੇ। ਹੁਣ ਚੇਤਾਵਨੀ ਦੇ ਰਹੇ ਹਨ ਕਿ ਜਦੋਂ ਤਕ ਸਕੂਲ ਪ੍ਰਬੰਧਕਾਂ ਖਿਲਾਫ ਵੀ ਕਾਰਵਾਈ ਨਹੀਂ ਹੁੰਦੀਉਹ ਸਕੂਲ ਦੇ ਬਾਹਰ ਧਰਨਾ ਜਾਰੀ ਰੱਖਣਗੇ।
ਦੂਜੇ ਪਾਸੇ ਡੀਸੀ ਵੱਲੋਂ ਬਣਾਈ ਕਮੇਟੀ ਵੱਲੋਂ ਜਾਂਚ ਕਰ ਰਹੀ ਐਸਡੀਐਮ ਬਾਬਾ ਬਕਾਲਾ ਮੈਡਮ ਸੁਮਿਤ ਮੁੱਦ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਹਰਿਆਣਾ ਸਰਕਾਰ ਨੂੰ ਪੰਜਾਬੀ ਨਾਲ ਐਲਰਜ਼ੀ!
ਪੰਜਾਬੀ ਦੀ ਥਾਂ ਤੇਲਗੂ ਲਾਗੂ
ਹਰਿਆਣਾ ਦੀ ਖੱਟੜ ਸਰਕਾਰ ਨੂੰ ਪੰਜਾਬੀ ਭਾਸ਼ਾ ਨਾਲ ਐਲਰਜ਼ੀ ਜਾਪਦੀ ਹੈ। ਸ਼ਾਇਦੀ ਇਸੇ ਲਈ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਦੀ ਥਾਂ ਤੇਲਗੂ ਨੂੰ ਦੂਜੀ ਭਾਸ਼ਾ ਵਜੋਂ ਪੜ੍ਹਾਉਣ ਦਾ ਫੈਸਲਾ ਕੀਤਾ ਹੈ। ਹੈਰਾਨੀ ਦੀ ਗੱਲ਼ ਹੈ ਕਿ ਖੱਟੜ ਖੁਦ ਵੀ ਪੰਜਾਬੀ ਹਨ ਤੇ ਸੂਬੇ ਵਿੱਚ ਵੱਡਾ ਹਰਿਆਣਵੀ ਤੋਂ ਬਾਅਦ ਸਭ ਤੋਂ ਵੱਧ ਪੰਜਾਬੀ ਬੋਲਣ ਵਾਲੇ ਹੀ ਹਨ।
ਉਧਰ, ਸਰਕਾਰੀ ਸਕੂਲਾਂ ਵਿੱਚ ਪੰਜਾਬੀ ਦੀ ਥਾਂ ਤੇਲਗੂ ਨੂੰ ਦੂਜੀ ਭਾਸ਼ਾ ਬਣਾਉਣ ਨੂੰ ਲੈ ਕੇ ਸਿੱਖ ਸੰਗਤ ਵਿੱਚ ਰੋਸ ਵਧਣ ਲੱਗਾ ਹੈ। ਹਰਿਆਣਾ ਸਰਕਾਰ ਵੱਲੋਂ ਲਏ ਇਸ ਫ਼ੈਸਲੇ ਤੇ ਇਤਰਾਜ਼ ਜਤਾਉਣ ਤੇ ਪੰਜਾਬੀ ਨੂੰ ਹੀ ਦੂਜੀ ਭਾਸ਼ਾ ਰੱਖਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦਾ ਵਫ਼ਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੂੰ ਮਿਲੇਗਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਅੰਤਰਿੰਗ ਕਮੇਟੀ ਮੈਂਬਰ ਜਥੇਦਾਰ ਭੁਪਿੰਦਰ ਸਿੰਘ ਅਸੰਧ ਨੇ ਕਿਹਾ ਕਿ ਹਰਿਆਣਾ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਅਭਿਆਨ ਤਹਿਤ ਤੇਲਗੂ ਭਾਸ਼ਾ ਨੂੰ ਦੂਜੀ ਭਾਸ਼ਾ ਵਜੋਂ ਪੜ੍ਹਾਉਣ ਦਾ ਫ਼ੈਸਲਾ ਲਿਆ ਗਿਆ ਹੈ ਜਦੋਂਕਿ ਵਰਤਮਾਨ ਵਿੱਚ ਹਰਿਆਣੇ ਚ ਪੰਜਾਬੀ ਨੂੰ ਦੂਜੀ ਭਾਸ਼ਾ ਦਾ ਦਰਜਾ ਪ੍ਰਾਪਤ ਹੈ।
ਸੇਂਗਰ ਭੁਗਤੇਗਾ ਉਮਰ ਕੈਦ ਤੇ 25 ਲੱਖ ਜੁਰਮਾਨਾ :
ਵਕੀਲ ਨੇ ਦਲੀਲ ਦਿੱਤੀ ਸੀ ਕਿ ਸੇਂਗਰ ਗਰੀਬ ਬੰਦਾ” !
ਉੱਤਰ ਪ੍ਰਦੇਸ਼ ਵਿਚਲੇ ਉਨਾਓ ਅਗ਼ਵਾ ਤੇ ਜਬਰਜਨਾਹ ਦੇ ਮਾਮਲੇ ਚ ਦੋਸ਼ੀ ਕਰਾਰ ਦਿੱਤੇ ਗਏ ਸਾਬਕਾ ਭਾਜਪਾ ਵਿਧਾਇਕ ਕੁਲਦੀਪ ਸਿੰਘ ਸੇਂਗਰ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਤੇ 25 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਬਹਿਸ ਦੌਰਾਨ ਸੀਬੀਆਈ ਨੇ ਅਦਾਲਤ ਤੋਂ ਵੱਧ ਤੋਂ ਵੱਧ ਸਜ਼ਾ ਦੀ ਮੰਗ ਕੀਤੀ ਸੀ। ਬੀਤੀ 16 ਦਸੰਬਰ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਕੁਲਦੀਪ ਸੇਂਗਰ ਨੂੰ ਧਾਰਾ 376 ਅਤੇ ਪਾਸਕੋ ਦੀ ਧਾਰਾ-6 ਤਹਿਤ ਦੋਸ਼ੀ ਠਹਿਰਾਇਆ ਸੀ, ਜਦਕਿ 17 ਦਸੰਬਰ ਨੂੰ ਸਜ਼ਾ ਤੇ ਬਹਿਸ ਕੀਤੀ ਗਈ ਸੀ। ਇਸ ਤੋਂ ਬਾਅਦ ਅਦਾਲਤ ਨੇ ਅਗਲੀ ਸੁਣਵਾਈ ਤੋਂ ਪਹਿਲਾਂ ਕੁਲਦੀਪ ਸੇਂਗਰ ਨੂੰ ਆਪਣੀ ਆਮਦਨ ਅਤੇ ਜਾਇਦਾਦ ਦਾ ਪੂਰਾ ਬਿਓਰਾ ਦੇਣ ਦਾ ਆਦੇਸ਼ ਦਿੱਤਾ ਸੀ। ਕੁਲਦੀਪ ਸੇਂਗਰ ਦੇ ਦਸਤਾਵੇਜ਼ਾਂ ਦੇ ਆਧਾਰ ਤੇ ਉਸ ਦੀ ਕੁੱਲ ਜਾਇਦਾਦ 44 ਲੱਖ ਰੁਪਏ ਦੱਸੀ ਗਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਸਜ਼ਾ ਤੇ ਬਹਿਸ ਦੌਰਨ ਸੇਂਗਰ ਦੇ ਵਕੀਲ ਨੇ ਕਿਹਾ ਕਿ ਸੇਂਗਰ ਇੱਕ ਗਰੀਬ ਆਦਮੀ ਹੈ ਜੁਰਮਾਨਾਂ ਨਾ ਲਗਾਇਆ ਜਾਵੇ ।
ਸੇਂਗਰ ਉੱਤੇ ਸਾਲ 2017 ਵਿੱਚ ਇੱਕ ਨਾਬਾਲਗ਼ ਨਾਲ ਬਲਾਤਕਾਰ ਕਰਨ ਦਾ ਦੋਸ਼ ਹੈ। ਇਸ ਕੇਸ ਦੇ ਸਬੰਧ ਵਿੱਚ 28 ਜੁਲਾਈ ਨੂੰ, ਪੀੜਤ ਲੜਕੀ, ਉਸ ਦੇ ਵਕੀਲ ਅਤੇ ਪਰਿਵਾਰ ਦੇ ਹੋਰ ਮੈਂਬਰ ਰਾਏਬਰੇਲੀ ਜਾ ਰਹੇ ਸਨ। ਫਿਰ ਉਸ ਦੀ ਕਾਰ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਵਿੱਚ ਪੀੜਤ ਲੜਕੀ ਦੀ ਚਾਚੀ ਅਤੇ ਮਾਸੀ ਦੀ ਮੌਤ ਹੋ ਗਈ। ਪੀੜਤ ਲੜਕੀ ਅਤੇ ਉਸ ਦਾ ਵਕੀਲ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਪੀੜਤ ਲੜਕੀ ਅਤੇ ਉਸ ਦੇ ਵਕੀਲ ਨੂੰ ਏਮਜ਼ ਲਿਆਂਦਾ ਗਿਆ। ਪੀੜਤ ਨੇ ਸੀਬੀਆਈ ਸਾਹਮਣੇ ਹਾਦਸੇ ਪਿੱਛੇ ਸੰਗਰ ਦਾ ਹੱਥ ਦੱਸਿਆ ਸੀ।ਪੀੜਤਾ ਦੇ ਪਿਤਾ ਦੀ ਵੀ 9 ਅਪ੍ਰੈਲ, 2018 ਨੂੰ ਨਿਆਇਕ ਹਿਰਾਸਤ ਵਿੱਚ ਭੇਦਭਰੀ ਹਾਲਤ ਚ ਮੌਤ ਹੋ ਗਈ ਸੀ।
ਭੂਚਾਲ ਨੇ ਉੱਤਰ ਭਾਰਤ ਨੂੰ ਹਿਲਾ ਕੇ ਰੱਖ ਦਿੱਤਾ,
ਝਟਕੇ ਲਗਦੇ ਭੱਜੇ ਲੋਕ...
ਪੰਜਾਬ ਵਿਚ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸਤੋਂ ਇਲਾਵਾ ਦਿੱਲੀ NCR ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਦਿੱਲੀ-ਐੱਨ.ਸੀ.ਆਰ. ਸਮੇਤ ਪੂਰੇ ਉੱਤਰ ਭਾਰਤ ਵਿੱਚ ਭੂਚਾਲ ਦੇ ਝਟਕੇ ਆਏ ਹਨ। ਭਾਰੀ ਝਟਕੇ ਤੋਂ ਬਾਅਦ ਜੰਮੂ-ਕਸ਼ਮੀਰ, ਹਰਿਆਣਾ, ਪੰਜਾਬ, ਦਿੱਲੀ-ਐਨਸੀਆਰ ਵਿੱਚ ਹਫੜਾ-ਦਫੜੀ ਮਚ ਗਈ। ਲੋਕ ਘਰਾਂ ਤੋਂ ਬਾਹਰ ਚਲੇ ਗਏ। ਉੱਚੀਆਂ ਇਮਾਰਤਾਂ ਵਿਚ ਲੋਕ ਕਾਫ਼ੀ ਘਬਰਾ ਗਏ ਸਨ। ਦੱਸਿਆ ਜਾ ਰਿਹਾ ਹੈ ਕਿ ਭੂਚਾਲ ਦਾ ਕੇਂਦਰ ਅਫ਼ਗ਼ਾਨਿਸਤਾਨ ਸੀ। ਹਿੰਦੂਕੁਸ਼ ਭੂਚਾਲ ਦਾ ਕੇਂਦਰ ਸੀ, ਜੋ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਉੱਤਰ ਪੂਰਬ ਵਿਚ ਸਥਿਤ ਸੀ। ਰਿਕਟਰ ਪੈਮਾਨੇ ਤੇ ਹਿੰਦੂਕੁਸ਼ ਵਿਚ ਭੂਚਾਲ ਦੀ ਤੀਬਰਤਾ 6.8 ਦਰਜ ਕੀਤੀ ਗਈ। ਭੂਚਾਲ ਧਰਤੀ ਤੋਂ 255 ਕਿਲੋਮੀਟਰ ਹੇਠਾਂ ਸੀ। ਭੂਚਾਲ ਸ਼ਾਮ ਪੰਜ ਵੱਜ ਕੇ 9 ਮਿੰਟ 'ਤੇ ਆਇਆ।
ਪੰਜਾਬ ਦੇ ਪਿੰਡ ਘਲੋਟੀ 'ਤੇ ਮੌਤ ਦਾ ਕਹਿਰ,
25 ਲੋਕਾਂ ਦੀ ਮੌਤ ਮਗਰੋਂ ਦਹਿਸ਼ਤ
ਪੰਜਾਬ ਦੇ ਪੁਲਿਸ ਜ਼ਿਲ੍ਹਾ ਖੰਨਾ ਦੇ ਪਿੰਡ ਘਲੋਟੀ ਚ ਪਿਛਲੇ ਦੋ ਮਹੀਨਿਆਂ  25 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਨ੍ਹਾਂ ਮੌਤਾਂ ਦਾ ਕਾਰਨ ਮ੍ਰਿਤਕਾਂ ਨੂੰ ਤੇਜ਼ ਬੁਖਾਰ ਚ ਪਲੇਟਲੈਟਸ ਘੱਟ ਹੋਣ ਦੱਸਿਆ ਜਾ ਰਿਹਾ ਹੈ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਇਲਾਕੇ ਦਾ ਸਿਹਤ ਵਿਭਾਗ ਮੌਤਾਂ ਤੋਂ ਬਾਅਦ ਨਹੀਂ ਸਗੋਂ ਪਿੰਡ ਦੇ ਸਰਕਾਰੀ ਸਕੂਲੀ ਵੱਲੋਂ ਮਿਲੀ ਚਿੱਠੀ ਤੋਂ ਬਾਅਦ ਨੀਂਦ ਵਿੱਚੋਂ ਜਾਗਿਆ ਹੈ। ਚਿੱਠੀ  25 ਮੌਤਾਂ ਦੀ ਗੱਲ ਕੀਤੀ ਗਈਜਦਕਿ ਸਿਹਤ ਵਿਭਾਗ ਮੁਤਾਬਕ 18 ਮੌਤਾਂ ਵੱਖ-ਵੱਖ ਕਾਰਨਾਂ ਕਰਕੇ ਹੋਈਆਂ।
ਦੱਸ ਦਈਏ ਕਿ ਇਨ੍ਹਾਂ 25 ਮੌਤਾਂ ਚ ਤਿੰਨ ਮਹੀਨੇ ਦੇ ਬੱਚੇ ਤੋਂ ਲੈ ਕੇ 65 ਸਾਲ ਤਕ ਦਾ ਬਜ਼ੁਰਗ ਸ਼ਾਮਲ ਹੈ। ਇਸ ਦੇ ਨਾਲ ਹੀ ਜ਼ਿਆਦਾਤਰ ਮੌਤਾਂ 40 ਸਾਲ ਤੋਂ ਘੱਟ ਉਮਰ ਦੇ ਲੋਕਾਂ ਦੀ ਹੋਈ ਹੈ। ਇਸ ਦੇ ਨਾਲ ਹੀ ਵਿਭਾਗ ਦੇ ਇੱਕ ਅਧਿਕਾਰੀ ਦਾ ਕਹਿਣਾ ਹੈ ਕਿ ਡੇਂਗੂ ਕਰਕੇ ਵੀ ਕਈ ਮੌਤਾਂ ਹੋਈਆਂ ਹਨ ਤੇ ਡੇਂਗੂ ਦਾ ਲਾਰਵਾ ਅਜੇ ਵੀ ਮਿਲ ਰਿਹਾ ਹੈ।
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਘਰੇਲੂ ਖੇਤਰ ਦੀ ਆਬਾਦੀ 5000 ਹੈ। ਜਿੱਥੇ ਪਿਛਲੇ ਦੋ ਮਹੀਨਿਆਂ ਤੋਂ ਹੋ ਰਹੀਆਂ ਲਗਾਤਾਰ ਮੌਤਾਂ ਨਾਲ ਪਿੰਡ ਵਾਸੀਆਂ ਚ ਦਹਿਸ਼ਤ ਦਾ ਮਾਹੌਲ ਹੈ। ਪਿੰਡ ਵਾਸੀਆ ਦਾ ਕਹਿਣਾ ਹੈ ਕਿ ਪਿੰਡ ਚ ਕਈ ਮੌਤਾਂ ਹੋ ਜਾਣ ਤੋਂ ਬਾਅਦ ਸਿਹਤ ਮਹਿਕਮੇ ਦੀ ਟੀਮ ਪਹੁੰਚੀ ਪਰ ਜੇਕਰ ਟੀਮ ਪਹਿਲਾਂ ਆਈ ਹੁੰਦੀ ਤਾਂ ਕਈ ਘਰਾਂ ਦੇ ਚਿਰਾਗ ਬੁੱਝਣ ਤੋਂ ਬਚ ਜਾਂਦੇ। ਇਸ ਦੇ ਨਾਲ ਹੀ ਪਿੰਡ ਵਾਸੀਆਂ ਨੇ ਸੂਬਾ ਸਰਕਾਰ ਨੂੰ ਮਦਦ ਲਈ ਗੁਹਾਰ ਲਾਈ ਹੈ।
ਇਸ ਬਾਰੇ ਜਦੋਂ ਪਾਇਲ ਸਿਵਲ ਹਸਪਤਾਲ ਦੇ ਐਸਐਮਓ ਡਾਹਰਵਿੰਦਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਮੰਨਿਆ ਕਿ ਦੋ ਤੋਂ ਪੰਜ ਲੋਕਾਂ ਦੀ ਮੌਤ ਡੇਂਗੂ ਕਰਕੇ ਹੋਈ ਹੈ ਤੇ ਹੋਰਨਾਂ ਦੀ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਸਿਹਤ ਵਿਭਾਗ ਵੱਲੋਂ ਪਿੰਡ ਚ ਲਗਾਤਾਰ ਸਪ੍ਰੇਅ ਕੀਤੀਆਂ ਜਾ ਰਹੀਆਂ ਹਨ ਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।
ਚੰਡੀਗੜ੍ਹ 'ਚ ਵਿਦਿਆਰਥੀਆਂ 'ਤੇ ਹਮਲਾ,
ਇੱਕ ਦੀ ਮੌਤ, ਇੱਕ ਗੰਭੀਰ
ਸੈਕਟਰ 15 ਵਿੱਚ ਦੇਰ ਰਾਤ ਘਰ ਬਾਹਰ ਅਣਪਛਾਤੇ ਹਮਲਵਾਰਾਂ ਵੱਲੋਂ ਕੀਤੀ ਗੋਲੀਬਾਰੀ ਚ ਇੱਕ ਵਿਦਿਆਰਥੀ ਹਲਾਕ ਤੇ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ। ਪੁਲਿਸ ਨੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ਼ ਤੋਂ ਹਮਲਾਵਰ ਦੀ ਪਛਾਣ ਕਰ ਲਈ ਹੈ। ਪੀਜੀਆਈ ਚ ਦਮ ਤੋੜਨ ਵਾਲੇ ਵਿਦਿਆਰਥੀ ਦੀ ਪਛਾਣ ਵਿਨੀਤ ਸਿੰਗਲਾ ਵਜੋਂ ਹੋਈ ਹੈ ਜਦੋਂਕਿ ਜ਼ਖ਼ਮੀ ਵਿਦਿਆਰਥੀ ਦਾ ਨਾਂ ਅਜੈ ਦੱਸਿਆ ਜਾਂਦਾ ਹੈ, ਜਿਸ ਦੀ ਹਾਲਤ ਗੰਭੀਰ ਹੈ।
ਪੁਲਿਸ ਨੇ ਜ਼ਖਮੀ ਦੇ ਬਿਆਨ ਦਰਜ ਕੀਤੇ ਹਨ ਤੇ ਘਟਨਾ ਵਾਲੀ ਥਾਂ ਦੀ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ। ਸੂਤਰਾਂ ਮੁਤਾਬਕ ਹਮਲਾਵਰ ਕਿਸੇ ਕੇਸ ਵਿੱਚ ਗਵਾਹੀ ਦੇਣ ਵਾਲੇ ਨੂੰ ਮਾਰਨ ਆਏ ਸੀ ਪਰ ਉਨ੍ਹਾਂ ਦੀ ਲਪੇਟ ਵਿੱਚ ਇਹ ਨੌਜਵਾਨ ਆ ਗਏ।
ਸੈਕਟਰ-15 ਚੰਡੀਗੜ੍ਹ ਦੇ ਮਕਾਨ ਵਿੱਚ ਰਹਿ ਰਹੇ ਐਚਐਸਏ ਦੇ ਦੋ ਵਿਦਿਆਰਥੀਆਂ ਤੇ ਹਥਿਆਰਬੰਦ ਹਮਲਾਵਾਰਾਂ ਨੇ ਕਈ ਰਾਊਂਡ ਫਾਇਰਿੰਗ ਕਰ ਦਿੱਤੀ। ਪੁਲਿਸ ਇਸ ਗੱਲ ਦਾ ਪਤਾ ਲਾ ਰਹੀ ਹੈ ਕਿ ਗੋਲੀਬਾਰੀ ਦੀ ਘਟਨਾ ਕਿਉਂ ਵਾਪਰੀ। ਸੂਤਰਾਂ ਅਨੁਸਾਰ ਇਹ ਘਟਨਾ ਅੱਜ ਦੇਰ ਰਾਤ ਵਾਪਰੀ ਤੇ ਸੂਚਨਾ ਮਿਲਦੇ ਹੀ ਪੁਲੀਸ ਅਧਿਕਾਰੀ ਮੌਕੇ ਤੇ ਪਹੁੰਚ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੋਵੇਂ ਵਿਦਿਆਰਥੀ ਕੁਝ ਦਿਨ ਪਹਿਲਾਂ ਹੀ ਸੈਕਟਰ-15 ਵਿੱਚ ਪਹੁੰਚੇ ਸਨ ਤੇ ਇਸੇ ਸੈਕਟਰ ਦੇ ਸਕੂਲ ਵਿੱਚ ਪੜ੍ਹਾਈ ਕਰ ਰਹੇ ਸਨ। ਪੁਲਿਸ ਨੇ ਹਮਲਾਵਰਾਂ ਦੀ ਪਛਾਣ ਕਰਨ ਲਈ ਇਲਾਕੇ ਵਿੱਚ ਲੱਗੇ ਕੈਮਰਿਆਂ ਦੀ ਫੁਟੇਜ ਵੇਖਣੀ ਸ਼ੁਰੂ ਕਰ ਦਿੱਤੀ ਹੈ।
ਲੁਧਿਆਣਾ 'ਚ ਭਿਆਨਕ ਹਾਦਸਾ,
ਦੋ ਭਰਾਵਾਂ ਸਣੇ ਤਿੰਨ ਮੌਤਾਂ
ਦੇਰ ਸ਼ਾਮ ਲੁਧਿਆਣਾ-ਫ਼ਿਰੋਜ਼ਪੁਰ ਰੋਡ ਤੇ ਜਗਰਾਓ ਨੇੜੇ ਇੱਕ ਜੀਪ ਦੀ ਟਰੱਕ ਨਾਲ ਟੱਕਰ ਹੋ ਗਈ। ਇਸ ਸੜਕ ਹਾਦਸੇ ਚ ਦੋ ਸਕੇ ਭਰਾਵਾਂ ਉਨ੍ਹਾਂ ਦੇ ਦੋਸਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਬਲਕਰਨ ਸਿੰਘ (24), ਉਸ ਦਾ ਭਰਾ ਬਲਤੇਜ ਸਿੰਘ (22) ਤੇ ਏਕਮਜੋਤ ਸਿੰਘ ਵਜੋਂ ਹੋਈ ਹੈ ਜੋ ਪਿੰਡ ਭਰੋਵਾਲ ਦੇ ਵਸਨੀਕ ਦੱਸੇ ਜਾ ਰਹੇ ਹਨ।
ਸੂਤਰਾਂ ਮੁਤਾਬਕ ਇਹ ਚਾਰ ਨੌਜਵਾਨ ਆਪਣੇ ਪਿੰਡ ਦੇ ਨੇੜੇ ਹੀ ਇੱਕ ਪੈਲੇਸ 'ਚ ਵਿਆਹ ਸਮਾਗਮ ਚੋਂ ਵਾਪਸ ਆ ਰਹੇ ਸੀ। ਦੱਸ ਦਈਏ ਕਿ ਹਾਦਸੇ 'ਚ ਦੋ ਸਕੇ ਭਰਾਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਦੋ ਗੰਭੀਰ ਰੂਪ 'ਚ ਜ਼ਖਮੀ ਹੋਏ। ਇਨ੍ਹਾਂ ਨੂੰ ਲੋਕ ਸੇਵਕ ਕਮੇਟੀ ਦੇ ਵਲੰਟੀਅਰਾਂ ਨੇ ਮੌਕੇ 'ਤੇ ਪੁੱਜ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਾਇਆ ਜਿੱਥੇ ਉਨ੍ਹਾਂ ਚੋਂ ਇੱਕ ਨੇ ਦਮ ਤੋੜ ਦਿੱਤਾ ਅਤੇ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

0 Response to "ਖਬਰਨਾਮਾ--ਸਾਲ-10,ਅੰਕ:72,24ਦਸੰਬਰ2019"

Post a Comment