ਖਬਰਨਾਮਾ--ਸਾਲ-10,ਅੰਕ:77,30ਦਸੰਬਰ2019











ਸਾਲ-10,ਅੰਕ:77,30ਦਸੰਬਰ2019/
ਪੋਹ(ਵਦੀ)ਚਾਰ,(ਨਾ.ਸ਼ਾ)551.

ਹੇਮੰਤ ਸੋਰੇਨ ਨੇ ਮੁੱਖ ਮੰਤਰੀ ਦੀ ਚੁੱਕੀ ਸਹੁੰ,

ਬਣੇ ਸੂਬੇ ਦੇ 11ਵੇਂ ਮੁੱਖ ਮੰਤਰੀ

ਹੇਮੰਤ ਸੋਰੇਨ ਨੇ ਝਾਰਖੰਡ ਦੇ ਮੁੱਖ ਮੰਤਰੀ ਅਹੁਦੇ ਦੀ ਚੁੱਕੀ ਸਹੁੰ, ਬਣੇ ਸੂਬੇ ਦੇ 11ਵੇਂ CM,ਨਵੀਂ ਦਿੱਲੀ: ਝਾਰਖੰਡ ਮੁਕਤੀ ਮੋਰਚਾ (ਜੇ.ਐੱਮ ਐੱਮ) ਦੇ ਕਾਰਜਕਾਰੀ ਪ੍ਰਧਾਨ ਹੇਮੰਤ ਸੋਰੇਨ ਦੂਜੀ ਵਾਰ ਸੂਬੇ ਦੇ ਮੁੱਖ ਮੰਤਰੀ ਬਣ ਗਏ। ਰਾਜਪਾਲ ਦ੍ਰੋਪਦੀ ਮੁਰਮੂ ਨੇ ਉਨ੍ਹਾਂ ਨੂੰ ਸੂਬੇ ਦੇ 11ਵੇਂ ਮੁੱਖ ਮੰਤਰੀ ਦੇ ਤੌਰ ਤੇ ਸਹੁੰ ਚੁਕਾਈ।
ਇਸ ਸਹੁੰ ਸਮਾਗਮ ਚ ਕਾਂਗਰਸ ਨੇਤਾ ਰਾਹੁਲ ਗਾਂਧੀ, ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜਸਵੀ ਯਾਦਵ, ‘ਆਪਨੇਤਾ ਸੰਜੇ ਸਿੰਘ, ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਸਣੇ ਕਈ ਨੇਤਾ ਸ਼ਾਮਲ ਹੋਏ।
ਵੀਡੀਓ ਵਾਇਰਲ ਹੋਣ ਮਗਰੋਂ ਟੀਵੀ ਚੈਨਲਾਂ ਦੁਆਲੇ ਹੋਏ ਰੰਧਾਵਾ!
100 ਕਰੋੜ ਦਾ ਠੋਕਣਗੇ ਦਾਅਵਾ
ਸ਼੍ਰੀ ਗੁਰੂ ਨਾਨਕ ਦੇਵ ਜੀ ਬਾਰੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਦੀ ਵੀਡੀਓ ਨੇ ਪੰਜਾਬ ਦਾ ਸਿਆਸੀ ਮਾਹੌਲ ਗਰਮਾ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਸੁਖਜਿੰਦਰ ਰੰਧਾਵਾ ਖਿਲਾਫ ਕਾਰਵਾਈ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਹੈ। ਉਧਰ, ਰੰਧਾਵਾ ਇਸ ਮਾਮਲੇ ਨੂੰ ਲੈ ਕੇ ਪੁਲਿਸ ਕੋਲ ਪਹੁੰਚ ਗਏ ਹਨ।
ਅੱਜ ਰੰਧਾਵਾ ਆਪਣੇ ਵਕੀਲ ਸਮੇਤ ਬਟਾਲਾ ਪਹੁੰਚੇ ਤੇ ਐਸਐਸਪੀ ਉਪਿੰਦਰਜੀਤ ਘੁੰਮਣ ਕੋਲ ਸ਼ਿਕਾਇਤ ਦਰਜ ਕਰਵਾਈ। ਐਸਐਸਪੀ ਨੂੰ ਸ਼ਿਕਾਇਤ ਪੱਤਰ ਦਿੰਦਿਆਂ ਰੰਧਾਵਾ ਦੇ ਵਕੀਲ ਨਵੀਨ ਗੁਪਤਾ ਨੇ ਕਿਹਾ ਕਿ ਵਾਇਰਲ ਵੀਡੀਓ ਦੋ ਸਾਲ ਪੁਰਾਣੀ ਹੈ ਤੇ ਗ਼ਲਤ ਢੰਗ ਨਾਲ ਐਡਿਟ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੁਝ ਨਿਊਜ਼ ਚੈਨਲ ਵੱਲੋਂ ਬਿਨਾ ਤੱਥਾਂ ਦੀ ਪੜਤਾਲ ਕੀਤਿਆਂ ਇਸ ਵੀਡੀਓ ਨੂੰ ਪ੍ਰਸਾਰਿਤ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਰੰਧਾਵਾ ਇੱਜ਼ਤਦਾਰ ਵਿਅਕਤੀ ਹਨ ਤੇ ਨਿਊਜ਼ ਚੈਨਲਾਂ ਵੱਲੋਂ ਵਿਰੋਧੀਆਂ ਨਾਲ ਮਿਲ ਕੇ ਰੰਧਾਵਾ ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਦੇ ਨਾਲ ਹੀ ਰੰਧਾਵਾ ਦੇ ਵਕੀਲ ਨੇ ਦੱਸਿਆ ਕਿ ਉਹ ਇਨਸਾਫ਼ ਲਈ ਅਦਾਲਤ ਦਾ ਦਰਵਾਜ਼ਾ ਵੀ ਖੜਕਾਉਣਗੇ ਤੇ ਸਬੰਧਤ ਨਿਊਜ਼ ਚੈਨਲਾਂ ਤੇ ਇੱਕ ਖ਼ਾਸ ਨਿਊਜ਼ ਚੈਨਲ ਸਮੇਤ ਉਸ ਦੇ ਤਿੰਨ ਨੁਮਾਇੰਦਿਆਂ ਤੇ 100 ਕਰੋੜ ਦਾ ਦਾਅਵਾ ਕਰਨਗੇ। ਰੰਧਾਵਾ ਵੱਲੋਂ ਐਸਐਸਪੀ ਬਟਾਲਾ ਨੂੰ ਦਿੱਤੀ ਗਈ ਸ਼ਿਕਾਇਤ ਵਿੱਚ ਖ਼ਾਸਕਰ ਇੱਕ ਨਿਊਜ਼ ਚੈਨਲ ਤੇ ਉਸ ਦੇ ਤਿੰਨ ਨੁਮਾਇੰਦਿਆਂ ਦੇ ਬਕਾਇਦਾ ਨਾਂ ਵੀ ਦਰਜ ਕੀਤੇ ਗਏ ਹਨ।
ਚੰਡੀਗੜ੍ਹ: ਕੈਪਟਨ ਦਾ ਇੱਕ ਹੋਰ ਮੰਤਰੀ ਵਿਵਾਦ ਵਿੱਚ ਘਿਰ ਗਿਆ ਹੈ। ਦਰਅਸਲ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਦੇ ਦੋ ਸਾਲ ਪੁਰਾਣੇ ਵੀਡੀਓ ਨੂੰ ਲੈ ਕੇ ਵਿਰੋਧੀ ਧਿਰਾਂ ਉਨ੍ਹਾਂ ਖਿਲਾਫ ਕਾਰਵਾਈ ਦੀ ਮੰਗ ਕਰ ਰਹੀਆਂ ਹਨ।
ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਦੇ ਦੋ ਸਾਲ ਪੁਰਾਣੇ ਵੀਡੀਓ ਨੂੰ ਲੈ ਕੇ ਵਿਰੋਧੀ ਧਿਰਾਂ ਉਨ੍ਹਾਂ ਖਿਲਾਫ ਕਾਰਵਾਈ ਦੀ ਮੰਗ ਕਰ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਰੰਧਾਵਾ ਨੇ ਇਸ ਵੀਡੀਓ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਪੇਂਟਿੰਗ ਦੀ ਤੁਲਣਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਹੈ।
ਇਹ ਵੀਡੀਓ ਦੋ ਸਾਲ ਪਹਿਲਾਂ ਸਹਿਕਾਰੀ ਵਿਭਾਗ ਦੀ ਮੀਟਿੰਗ ਦਾ ਹੈ। ਸਿਰਫ 24 ਸੈਕਿੰਡ ਦੀ ਇਸ ਵੀਡੀਓ ਵਿੱਚ ਇੱਕ ਬੰਦਾ ਰੰਧਾਵਾ ਕੋਲ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਪੇਂਟਿੰਗ ਲੈ ਕੇ ਆਉਂਦਾ ਹੈ। ਪੇਂਟਿੰਗ ਨੂੰ ਵੇਖ ਕੇ ਰੰਧਾਵਾ ਕਹਿੰਦੇ ਹਨ, ਹੁਣ ਆਹ ਦੇਖੋ ਨਾ ਗੁਰੂ ਨਾਨਕ ਸਾਹਿਬ ਆ ਏ ਫੌਜੀ ਬਣਾ ਦਿੱਤਾ ਆ...ਦੂਰੋਂ ਵੇਖੋ ਤਾਂ ਕੈਪਟਨ ਸਾਹਬ ਨਹੀਂ ਲੱਗਦੇ। ਇਸ ਮਗਰੋਂ ਹਾਸਾ ਮੱਚ ਜਾਂਦਾ ਹੈ।
ਵੀਡੀਓ ਦਾ ਬਾਹਰ ਆਉਂਦਿਆਂ ਹੀ ਅਕਾਲੀ ਦਲ ਨੇ ਕਿਹਾ ਹੈ ਕਿ ਇਸ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ। ਕੈਪਟਨ ਨੂੰ ਇਸ ਵਿਰੁੱਧ ਕਰਾਵਾਈ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਸ਼੍ਰੀ ਅਕਾਲੀ ਤਖ਼ਤ ਸਾਹਿਬ ਨੂੰ ਵੀ ਇਸ ਦਾ ਨੋਟਿਸ ਲੈਣ ਦੀ ਅਪੀਲ ਕੀਤੀ ਹੈ।

ਸਦੀ ਦਾ ਸਭ ਤੋਂ ਠੰਢਾ ਦਸੰਬਰ!

ਰਾਜਸਥਾਨ ਵੀ ਜੰਮਿਆ

ਇਸ ਵਾਰ ਠੰਢ ਕਈ ਰਿਕਾਰਡ ਤੋੜ ਰਹੀ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ-ਐਨਸੀਆਰ ਵਿੱਚ 1901 ਤੋਂ ਬਾਅਦ ਇਹ ਸਭ ਤੋਂ ਠੰਢਾ ਦਸੰਬਰ ਸਾਬਤ ਹੋ ਸਕਦਾ ਹੈ। ਇਸ ਦਾ ਮਤਲਬ ਹੈ ਕਿ 118 ਸਾਲ ਦਾ ਰਿਕਾਰਡ ਟੁੱਟ ਰਿਹਾ ਹੈ। ਇਸ ਵਾਰ ਪਹਾੜਾਂ ਵਿੱਚ ਹੋਈ ਖੂਬ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ਦਾ ਤਾਪਮਾਨ ਵੀ ਜ਼ੀਰੋ ਡਿੱਗਰੀ ਤੱਕ ਹੇਠਾਂ ਪਹੁੰਚ ਰਿਹਾ ਹੈ। ਹੋਰ ਤਾਂ ਹੋਰ ਰਾਜਸਥਾਨ ਦੇ ਸੀਕਰ ਜ਼ਿਲ੍ਹੇ ਚ ਫ਼ਤਿਹਪੁਰ ਦਾ ਤਾਪਮਾਨ ਮਨਫ਼ੀ ਚਾਰ ਡਿਗਰੀ ਰਿਕਾਰਡ ਕੀਤਾ ਗਿਆ।
ਮੌਸਮ ਵਿਭਾਗ ਮੁਤਾਬਕ ਪਹਿਲਾਂ ਵੀ ਰਾਤ ਦਾ ਤਾਪਮਾਨ ਅਕਸਰ ਜ਼ੀਰੋ ਡਿਗਰੀ ਤੱਕ ਪਹੁੰਚ ਜਾਂਦਾ ਸੀ ਪਰ ਇਸ ਵਾਰ ਸੂਰਜ ਨਾ ਨਿਕਲਣ ਕਰਕੇ ਦਿਨ ਵੀ ਰਾਤ ਵਾਂਗ ਹੀ ਠੰਢੇ ਹਨ। ਇਹ ਸਿਲਸਿਲਾ ਨਵਾਂ ਸਾਲ ਸ਼ੁਰੂ ਹੋਣ ਤੱਕ ਜਾਰੀ ਰਹੇਗਾ। ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਕੌਮੀ ਰਾਜਧਾਨੀ ਦਿੱਲੀ ਸਮੇਤ ਐਨਸੀਆਰ ਚ ਸ਼ਨੀਵਾਰ ਨੂੰ ਤਾਪਮਾਨ 2.4 ਡਿਗਰੀ ਮਾਪਿਆ ਗਿਆ। ਸੰਘਣੀ ਧੁੰਦ ਕਾਰਨ ਸ਼ਨਿਚਰਵਾਰ ਸਵੇਰੇ ਚਾਰ ਉਡਾਣਾਂ ਦਿੱਲੀ ਹਵਾਈ ਅੱਡੇ ਤੋਂ ਮੋੜ ਦਿੱਤੀਆਂ ਗਈਆਂ।
ਇਸ ਤੋਂ ਇਲਾਵਾ ਧੁੰਦ ਕਾਰਨ 150 ਰੇਲ ਗੱਡੀਆਂ ਦੇਰੀ ਨਾਲ ਚੱਲੀਆਂ ਤੇ 10 ਦਾ ਸਮਾਂ ਬਦਲਿਆ ਗਿਆ। ਠੰਢ ਤੇ ਧੁੰਦ ਦਾ ਅਸਰ ਦਿੱਲੀ ਚ ਹਵਾ ਦੀ ਗੁਣਵੱਤਾ ਉਪਰ ਵੀ ਪੈ ਰਿਹਾ ਹੈ। ਏਅਰ ਕੁਆਲਿਟੀ ਇੰਡੈਕਸ (ਏਕਿਯੂਆਈ) ਗੰਭੀਰ ਸ਼੍ਰੇਣੀ ਦੇ ਨੇੜੇ ਹੈ।
ਉਧਰ ਪਹਾੜਾਂ ਵਿੱਚ ਵੀ ਠੰਢ ਦਾ ਕਹਿਰ ਹੈ। ਸ਼ਿਮਲਾ ਦਾ ਘੱਟੋ-ਘੱਟ ਤਾਪਮਾਨ ਚਾਰ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਪਹਾੜੀ ਸੂਬੇ ਚ ਕਿਲੌਂਗ ਮਨਫ਼ੀ 11.5 ਡਿਗਰੀ ਨਾਲ ਸਭ ਤੋਂ ਵੱਧ ਠੰਢਾ ਰਿਕਾਰਡ ਕੀਤਾ ਗਿਆ ਹੈ। ਡਲਹੌਜ਼ੀ ਦਾ ਘੱਟੋ-ਘੱਟ ਤਾਪਮਾਨ 5.1 ਡਿਗਰੀ ਸੈਲਸੀਅਸ ਰਿਹਾ। ਸ੍ਰੀਨਗਰ ਚ ਸ਼ੁੱਕਰਵਾਰ ਤੇ ਸ਼ਨਿਚਰਵਾਰ ਦੀ ਦਰਮਿਆਨੀ ਰਾਤ ਇਸ ਸਰਦ ਰੁੱਤ ਦੀ ਸਭ ਤੋਂ ਠੰਢੀ ਰਿਕਾਰਡ ਕੀਤੀ ਗਈ ਹੈ ਤੇ ਤਾਪਮਾਨ ਮਨਫ਼ੀ 5.8 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ। ਸ੍ਰੀਨਗਰ ਚ ਜਲ ਸਪਲਾਈ ਲਾਈਨ ਜੰਮ ਗਈ ਹੈ।

ਪੰਜਾਬੀਓ ਸਾਵਧਾਨ!

ਅਗਲੇ ਦਿਨ ਬਾਰਸ਼ ਦਾ ਜ਼ੋਰ

ਉੱਤਰ ਭਾਰਤ ਵਿੱਚ ਕੜਾਕੇ ਦੀ ਠੰਢ ਦਾ ਕਹਿਰ ਜਾਰੀ ਹੈ। ਰਾਜਧਾਨੀ ਦਿੱਲੀ ਸਣੇ ਨਾਲ ਲੱਗਦੇ ਕਈ ਰਾਜਾਂ ਵਿੱਚ ਕਾਫੀ ਠੰਢ ਪੈ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਤੋਂ ਮੌਸਮ ਹੋਰ ਖ਼ਰਾਬ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ 31 ਦਸੰਬਰ ਤੋਂ 2 ਜਨਵਰੀ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਦਿੱਲੀ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਹੈ। ਮੀਂਹ ਕਾਰਨ ਲੋਕਾਂ ਨੂੰ ਵਧੇਰੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਏਗਾ। 15 ਦਸੰਬਰ ਤੋਂ ਹੀ ਉੱਤਰੀ ਭਾਰਤ ਦੇ ਬਹੁਤੇ ਰਾਜਾਂ ਵਿੱਚ ਬਹੁਤ ਜ਼ਿਆਦਾ ਠੰਢ ਦੀ ਸਥਿਤੀ ਬਣੀ ਹੋਈ ਹੈ। ਅੱਜ ਵੀ ਇਸ ਵਿੱਚ ਕੋਈ ਤਬਦੀਲੀ ਨਹੀਂ ਆਈ।
ਕੱਲ੍ਹ ਦਿੱਲੀ, ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਵਿੱਚ ਇਹੋ ਸਥਿਤੀ ਜਾਰੀ ਰਹੇਗੀ। ਕੜਾਕੇ ਦੀ ਠੰਢ ਦੇ ਨਾਲ ਨਾਲ, ਨਾ ਸਿਰਫ ਠੰਢੀਆਂ ਹਵਾਵਾਂ ਬਲਕਿ ਧੁੰਦ ਵੀ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਦੱਸ ਦਈਏ ਕਿ ਅੱਜ ਦਿੱਲੀ ਵਿੱਚ ਘੱਟੋ ਘੱਟ ਤਾਪਮਾਨ 3.6 ਡਿਗਰੀ ਦਰਜ ਕੀਤਾ ਗਿਆ ਹੈ।
ਠੰਢ ਦਾ ਅਸਰ ਹਵਾਈ ਅਤੇ ਰੇਲ ਆਵਾਜਾਈ ਤੇ ਵੀ ਦੇਖਣ ਨੂੰ ਮਿਲਿਆ। ਇਸ ਕਾਰਨ 24 ਟ੍ਰੇਨਾਂ ਦੋ ਤੋਂ ਪੰਜ ਘੰਟੇ ਦੇਰੀ ਨਾਲ ਰਵਾਨਾ ਹੋਈਆਂ।

ਹੁਣ ਮਜੀਠੀਆ ਨੇ ਰੰਧਾਵਾ ਨੂੰ

ਧਾਰਮਿਕ ਫਰੰਟ 'ਤੇ ਘੇਰਿਆ

ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਚਾਹੇ ਵੀਡੀਓ ਵਾਇਰਲ ਕਰਨ ਦੇ ਮਾਮਲੇ 'ਚ ਮਾਣਹਾਨੀ ਦਾ ਦਾਅਵਾ ਠੋਕਣ ਦੀ ਚੇਤਾਵਨੀ ਦੇ ਰਹੇ ਹਨ ਪਰ ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸਰਪ੍ਰਸਤ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਰੰਧਾਵਾ ਨੇ ਗੁਰੂ ਨਾਨਕ ਸਾਹਿਬ ਬਾਰੇ ਮਾੜੀ ਸ਼ਬਦਾਵਲੀ ਵਰਤੀ ਹੈ। ਇਸ ਲਈ ਐਫਆਈਆਰ ਦਰਜ ਕਰਕੇ ਉਨ੍ਹਾਂ ਗ੍ਰਿਫ਼ਤਾਰ ਕੀਤਾ ਜਾਵੇ।
ਅਕਾਲੀ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਤੇ ਅਕਾਲੀ ਦਲ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਰੰਧਾਵਾ ਨੂੰ ਮੰਤਰੀ ਮੰਡਲ 'ਚੋਂ ਵੀ ਬਾਹਰ ਕੱਢਿਆ ਜਾਵੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਮਾਮਲੇ 'ਚ ਤੁਰੰਤ ਕਾਰਵਾਈ ਕਰਨ। ਉਨ੍ਹਾਂ ਨੇ ਕਿਹਾ ਕਿ ਰੰਧਾਵਾ ਨੇ ਗੁਰੂ ਵੀ ਨਹੀ ਬਖਸ਼ਿਆ। ਗੁਰੂ ਨਾਨਕ ਪਾਤਸ਼ਾਹ ਲਈ ਅਜਿਹੇ ਸ਼ਬਦ ਕਦੇ ਵੀ ਬਰਦਾਸ਼ਤ ਨਹੀਂ ਹੋਣਗੇ।
ਉਧਰ, ਕਾਂਗਰਸੀ ਮੰਤਰੀ ਵੀ ਰੰਧਾਵਾ ਨਾਲ ਡਟ ਗਏ ਹਨ। ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਕਿਹਾ ਕਿ ਰੰਧਾਵਾ ਸੱਚੇ-ਸੁੱਚੇ ਇਨਸਾਨ ਹਨ। ਉਹ ਅਜਿਹਾ ਕਦੇ ਵੀ ਨਹੀਂ ਕਰ ਸਕਦੇ। ਇਸ ਦੇ ਨਾਲ ਹੀ ਰੰਧਾਵਾ ਅੱਜ ਖੁਦ ਹੀ ਇਸ ਮਾਮਲੇ ਨੂੰ ਲੈ ਕੇ ਪੁਲਿਸ ਕੋਲ ਪਹੁੰਚ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਦੋ ਸਾਲ ਪੁਰਾਣੀ ਵੀਡੀਓ ਨੂੰ ਐਡਿਟ ਕਰਕੇ ਵਾਇਰਲ ਕੀਤਾ ਗਿਆ ਹੈ। ਉਨ੍ਹਾਂ ਇਸ ਲਈ ਮਾਣਹਾਨੀ ਦੀ ਮੁਕੱਦਮਾ ਠੋਕਣ ਦੀ ਵੀ ਚੇਤਾਵਨੀ ਦਿੱਤੀ।

ਕੈਪਟਨ ਦੇ ਸਮਾਰਟਫੋਨ

ਉਡੀਕ ਰਹੇ ਨੌਜਵਾਨਾਂ ਨਾਲ ਬੁਰੀ ਹੋਈ

ਪਿਛਲੇ ਤਿੰਨ ਸਾਲਾਂ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਮਾਰਟਫੋਨ ਉਡੀਕ ਰਹੇ ਨੌਜਵਾਨਾਂ ਨਾਲ ਬੁਰੀ ਹੋਈ ਜਾਪਦੀ ਹੈ। ਕੈਪਟਨ ਸਰਕਾਰ ਨੇ 8 ਫਰਵਰੀ, 2019 ਦੀ ਪੰਜਾਬ ਸਮਾਰਟ ਕਨੈਕਟ ਸਕੀਮ ਸਬੰਧੀ ਨੋਟੀਫਿਕੇਸ਼ਨ ਦੇ ਕਲਾਜ਼ 4.0 ਤੇ 5.0 'ਚ ਸੋਧ ਕਰ ਦਿੱਤੀ ਹੈ। ਹੁਣ ਇਸ ਯੋਜਨਾ ਤਹਿਤ ਸਿਰਫ਼ ਸਰਕਾਰੀ ਸਕੂਲਾਂ '2019-2020 ਦੌਰਾਨ, 11ਵੀਂ ਤੇ 12ਵੀਂ ਜਮਾਤ ਵਿੱਚ ਪੜ੍ਹਨ ਵਾਲੀਆਂ ਵਿਦਿਆਰਥਣਾਂ ਨੂੰ ਹੀ ਇਸ ਯੋਜਨਾ ਦਾ ਲਾਭ ਮਿਲੇਗਾ।
ਇਸ ਤੋਂ ਇਲਾਵਾ ਸਰਕਾਰੀ ਆਈਟੀਆਈ, ਪੋਲੋਟੈਕਨਿਕ ਤੇ ਕਾਲਜ ਵਿੱਚ ਅੰਡਰ ਗ੍ਰੈਜੂਏਟ ਕੋਰਸ ਦੇ ਫਾਈਨਲ ਈਅਰ ਦੀਆਂ ਵਿਦਿਆਰਥਣਾਂ ਜਿਨ੍ਹਾਂ ਕੋਲ ਸਮਾਰਟਫੋਨ ਨਹੀਂ, ਉਨ੍ਹਾਂ ਨੂੰ ਹੀ ਸਮਾਰਟਫੋਨ ਮਿਲੇਗਾ।
ਵਿਰੋਧੀ ਧਿਰ ਦੇ ਲੀਡਰ ਹਰਪਾਲ ਚੀਮਾ ਨੇ ਇਸ ਤੇ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਰਾਜ ਸਰਕਾਰ ਨੇ ਨੌਜਵਾਨਾਂ ਨਾਲ ਧੋਖਾ ਕੀਤਾ ਹੈ। ਉਧਰ, ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਨੌਜਵਾਨਾ ਦੇ ਜਜ਼ਬਾਤਾਂ ਨਾਲ ਖੇਡਿਆ ਹੈ।
ਸਰਕਾਰ ਨੇ ਸਮਾਰਟਫੋਨ ਅਤੇ ਇਸਦੇ ਨੈਟਵਰਕ ਲਈ ਕੁੱਝ ਮਾਪਦੰਡ ਵੀ ਨਿਰਧਾਰਤ ਕੀਤੇ ਹਨ। ਇਸ ਦੇ ਅਨੁਸਾਰ, ਸਮਾਰਟ ਫੋਨ ਦਾ ਓਪਰੇਟਿੰਗ ਸਿਸਟਮ ਐਂਡਰਾਇਡ ਓਰੀਓ 8.0 ਅਤੇ ਪ੍ਰੋਸੈਸਰ 1.2 GHz, ਰੈਮ 2 Gb, ਸਟੋਰੇਜ 16 Gb (128 Gb ਤੱਕ ਵਧਾਇਆ ਜਾ ਸਕਦੀ ਹੈ), ਸਮਾਰਟਫੋਨ ਦਾ ਡਿਸਪਲੇਅ ਸਾਈਜ਼ 5.0 ਇੰਚ ਅਤੇ ਰੈਜ਼ੋਲਿਸ਼ਨ 1280 X 720 ਪਿਕਸਲ ਦਾ ਹੋਵੇਗਾ। ਫਰੰਟ ਕੈਮਰਾ 5 ਮੈਗਾ ਪਿਕਸਲ ਦਾ ਹੋਵੇਗਾ ਅਤੇ ਰੀਅਰ ਕੈਮਰਾ 8 ਮੈਗਾ ਪਿਕਸਲ ਦਾ ਹੋਵੇਗਾ। ਇਹ ਸਮਾਰਟ ਫੋਨ 4G, 3G ਅਤੇ 2G ਨੈਟਵਰਕ ਤੇ ਕੰਮ ਕਰੇਗਾ। ਇਸ ਦੀ ਬੈਟਰੀ 2900 mAh ਹੈ ਅਤੇ ਸਮਾਰਟ ਫੋਨ ਦੀ ਵਾਰੰਟੀ ਇਕ ਸਾਲ ਦੀ ਹੋਵੇਗੀ।
ਸੂਬੇ ਦੇ ਕਰੀਬ 30 ਲੱਖ ਨੌਜਵਾਨਾਂ ਨੇ ਸਮਾਰਟਫੋਨ ਲਈ ਫਾਰਮ ਭਰੇ ਸਨ। ਸਭ ਤੋਂ ਵੱਧ ਫਾਰਮ ਪਟਿਆਲਾ, ਲੁਧਿਆਣਾ, ਅੰਮ੍ਰਿਤਸਰ, ਜੰਲਧਰ ਤੇ ਬਠਿੰਡਾ ਵਿੱਚ ਭਰੇ ਗਏ।

ਗੁਰਦਾਸਪੁਰ ਵਿੱਚ ਪੰਜਾਬ ਨੂੰ

ਮਿਲਿਆ ਲੰਮਾ-ਚੌੜਾ ਭਾਸ਼ਣ

ਗੁਰਦਾਸਪੁਰ ਵਿੱਚ ਵਿਚ ਭਾਜਪਾ ਤੇ ਅਕਾਲੀ ਦਲ ਵਲੋਂ ਪ੍ਰਧਾਨ ਮੰਤਰੀ ਦੀ ਧੰਨਵਾਦ ਰੈਲੀ ਕਰਵਾਈ ਗਈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੁਣਾਵੀ ਲਹਿਜ਼ੇ ਵਿਚ 1984 ਦੇ ਸਿੱਖ ਕਤਲੇਆਮ ਅਤੇ ਕਿਸਾਨਾਂ ਦੀ ਕਰਜ਼ ਮੁਆਫ਼ੀ ਦੇ ਮੁੱਦਿਆਂ ਤੇ ਕਾਂਗਰਸ ਉਪਰ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਕਿਸਾਨਾਂ ਨਾਲ ਕਰਜ਼ ਮੁਆਫ਼ੀ ਦੇ ਵੱਡੇ ਵੱਡੇ ਵਾਅਦੇ ਕਰ ਕੇ ਉਨ੍ਹਾਂ ਨਾਲ ਧੋਖਾ ਕੀਤਾ ਹੈ। ਆਪਣੇ ਸਾਢੇ ਚਾਰ ਸਾਲਾਂ ਦੇ ਸ਼ਾਸਨ ਬਾਰੇ ਉਨ੍ਹਾਂ ਇੰਨਾ ਹੀ ਜ਼ਿਕਰ ਕੀਤਾ ਕਿ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਤੇ ਕੰਮ ਚੱਲ ਰਿਹਾ ਹੈ।
ਰੈਲੀ ਵਿਚ ਮੋਦੀ ਨੇ ਆਖਿਆ ਕਿ 1984 ਦੇ ਸਿੱਖ ਕਤਲੇਆਮ ਵਿਚ ਸ਼ਾਮਲ ਆਗੂ ਨੂੰ ਕਾਂਗਰਸ ਪਾਰਟੀ ਨੇ ਹਾਲ ਹੀ ਵਿਚ ਮੁੱਖ ਮੰਤਰੀ ਦੀ ਕੁਰਸੀ ਤੇ ਬਿਠਾ ਦਿੱਤਾ ਹੈ। ਉਨ੍ਹਾਂ ਦਾ ਇਸ਼ਾਰਾ ਮੱਧ ਪ੍ਰਦੇਸ਼ ਦੇ ਨਵੇਂ ਬਣੇ ਮੁੱਖ ਮੰਤਰੀ ਕਮਲ ਨਾਥ ਵੱਲ ਸੀ ਜਿਨ੍ਹਾਂ ਤੇ ਦਿੱਲੀ ਵਿਚ ਹੋਏ ਸਿੱਖਾਂ ਦੇ ਕਤਲੇਆਮ ਵਿਚ ਸ਼ਾਮਲ ਹੋਣ ਦੇ ਦੋਸ਼ ਲਗਦੇ ਰਹੇ ਹਨ।
ਪ੍ਰਧਾਨ ਮੰਤਰੀ ਨੇ ਆਖਿਆ ‘‘ ਇਕ ਪਰਿਵਾਰ ਦੇ ਇਸ਼ਾਰੇ ਤੇ ਦੰਗਿਆਂ ਵਿਚ ਸ਼ਾਮਲ ਵਿਅਕਤੀਆਂ ਦੀਆਂ ਫਾਈਲਾਂ ਦਬਾਅ ਦਿੱਤੀਆਂ ਗਈਆਂ ਸਨ ਪਰ ਐਨਡੀਏ ਨੇ ਇਹ ਫਾਈਲਾਂ ਲੱਭ ਕੇ ਐਸਆਈਟੀ ਕਾਇਮ ਕੀਤੀ ਤੇ ਨਤੀਜਾ ਤੁਹਾਡੇ ਸਾਹਮਣੇ ਹੈ।’’ ਉਨ੍ਹਾਂ ਕਿਹਾ ਕਿ ਐਨਡੀਏ ਸਰਕਾਰ ਨੇ ਕਰਤਾਰਪੁਰ ਲਾਂਘਾ ਉਸਾਰਨ ਦਾ ਇਤਿਹਾਸਕ ਫੈ਼ਸਲਾ ਕੀਤਾ ਹੈ ਜਿਸ ਨਾਲ ਡੇਰਾ ਬਾਬਾ ਨਾਨਕ ਪਾਕਿਸਤਾਨ ਵਿਚ ਗੁਰਦੁਆਰਾ ਕਰਤਾਰਪੁਰ ਸਾਹਿਬ ਨਾਲ ਜੁੜ ਜਾਵੇਗਾ।
ਗੁਰਦਾਸਪੁਰ ਤੋਂ ਚਾਰ ਵਾਰ ਲੋਕ ਸਭਾ ਮੈਂਬਰ ਰਹੇ ਸਵਰਗੀ ਵਿਨੋਦ ਖੰਨਾ ਦੀ ਤਾਰੀਫ਼ ਕਰਦਿਆਂ ਉਨ੍ਹਾਂ ਇਹ ਕਿਹਾ ਕਿ ਸ਼੍ਰੀ ਖੰਨਾ ਆਪਣੇ ਕਾਰਜਕਾਲ ਦੌਰਾਨ ਇਲਾਕੇ ਦੇ ਵਿਕਾਸ ਲਈ ਨਿਰੰਤਰ ਯਤਨਸ਼ੀਲ ਰਹੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਰਹਿੰਦ ਫੀਡਰ ਨਹਿਰ ਦੇ ਪੁਨਰ ਨਿਰਮਾਣ ਲਈ ਗਰਾਂਟ ਮਨਜ਼ੂਰ ਕੀਤੀ ਹੈ। ਇਸ ਨਾਲ ਪੰਜਾਬ ਦੇ ਦੱਖਣੀ ਹਿੱਸੇ ਨੂੰ ਸਿੰਜਾਈ ਦੀਆਂ ਬਿਹਤਰ ਸਹੂਲਤਾਂ ਮਿਲਣਗੀਆਂ। ਪਹਿਲਾਂ ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਰੈਲੀ ਨੂੰ ਸੰਬੋਧਨ ਕੀਤਾ। ਹਾਲਾਂਕਿ ਮੋਦੀ ਵੱਲੋਂ ਇਸੇ ਦੌਰਾਨ ਪੰਜਾਬ ਲਈ ਕੋਈ ਐਲਾਨ ਨਹੀਂ ਕੀਤਾ ਗਿਆ। 

ਕੇਂਦਰੀ ਸਕੱਤਰ ਵੱਲੋਂ ਸਮਾਰਟ ਸਿਟੀ ਪ੍ਰਾਜੈਕਟ

ਸਬੰਧੀ ਸੁਲਤਾਨਪੁਰ ਲੋਧੀ ਦਾ ਦੌਰਾ

ਆਵਾਸ ਤੇ ਸ਼ਹਿਰੀ ਮਾਮਲਿਆਂ ਬਾਰੇ ਕੇਂਦਰੀ ਸਕੱਤਰ ਸ੍ਰੀ ਦੁਰਗਾ ਸ਼ੰਕਰ ਮਿਸ਼ਰਾ ਵੱਲੋਂ ਅੱਜ ਸੁਲਤਾਨਪੁਰ ਲੋਧੀ ਸਮਾਰਟ ਸਿਟੀਪ੍ਰਾਜੈਕਟ ਸਬੰਧੀ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨਾਂ ਪੀ। ਐਮ। ਆਈ। ਡੀ। ਸੀ ਦੇ ਮੁੱਖ ਕਾਰਜਕਾਰੀ ਅਫ਼ਸਰ ਸ੍ਰੀ ਅਜੋਏ ਸ਼ਰਮਾ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀ ਮੌਜੂਦਗੀ ਵਿਚ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨਾਂ ਕਿਹਾ ਕਿ ਇਸ ਪ੍ਰਾਜੈਕਟ ਸਬੰਧੀ ਪੂਰੀ ਪਲਾਨਿੰਗ ਬਣਾ ਕੇ ਦੋ ਮਹੀਨਿਆਂ ਵਿਚ ਪ੍ਰਪੋਜ਼ਲ ਬਣਾ ਕੇ ਭੇਜੀ ਜਾਵੇ, ਤਾਂ ਜੋ ਤੇਜ਼ੀ ਨਾਲ ਕੰਮ ਸ਼ੁਰੂ ਕੀਤਾ ਜਾ ਸਕੇ। ਉਨਾਂ ਕਿਹਾ ਕਿ ਸੁਲਤਾਨਪੁਰ ਲੋਧੀ ਨੂੰ ਭਵਿੱਖ ਦਾ ਸ਼ਹਿਰ ਬਣਾਇਆ ਜਾਵੇਗਾ। ਉਨਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ 27111 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ, ਜਿਸ ਵਿਚੋਂ 2711 ਕਰੋੜ ਰੁਪਏ ਦੀ ਰਾਸ਼ੀ ਕੇਂਦਰ ਸਰਕਾਰ ਵੱਲੋਂ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ। ਉਨਾਂ ਕਿਹਾ ਕਿ ਇਹ ਰਾਸ਼ੀ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ 50-50 ਦੇ ਅਨੁਪਾਤ ਨਾਲ ਖ਼ਰਚੀ ਜਾਵੇਗੀ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਪ੍ਰਾਜੈਕਟ ਨੂੰ ਇਕ ਆਮ ਪ੍ਰਾਜੈਕਟ ਦੀ ਤਰਾਂ ਨਾਲ ਨਾ ਲੈਣ, ਬਲਕਿ ਇਸ ਕੰਮ ਨੂੰ ਸੇਵਾ ਸਮਝ ਕੇ ਅੰਜਾਮ ਦੇਣ, ਤਾਂ ਜੋ ਪਵਿੱਤਰ ਨਗਰੀ ਨੂੰ ਵਿਸ਼ਵ ਪੱਧਰੀ ਸ਼ਹਿਰ ਵਜੋਂ ਵਿਕਸਤ ਕੀਤਾ ਜਾ ਸਕੇ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਮਨਾਏ ਗਏ ਸ਼ਤਾਬਦੀ ਸਮਾਗਮਾਂ ਅਤੇ ਕੀਤੇ ਗਏ ਵਿਕਾਸ ਕਾਰਜਾਂ ਸਬੰਧੀ ਉਨਾਂ ਨੂੰ ਵਿਸਥਾਰ ਨਾਲ ਪੇਸ਼ਕਾਰੀ ਦਿੱਤੀ ਗਈ। ਇਸ ਤੋਂ ਬਾਅਦ ਉਹ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਸੰਤ ਘਾਟ ਵਿਖੇ ਨਤਮਸਤਕ ਹੋਏ ਅਤੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਉਪਰੰਤ ਉਨਾਂ ਹਲਕਾ ਵਿਧਾਇਕ ਸ। ਨਵਤੇਜ ਸਿੰਘ ਚੀਮਾ ਨਾਲ ਵੀ ਮੁਲਾਕਾਤ ਕੀਤੀ ਅਤੇ ਸ਼ਹਿਰ ਦੇ ਵਿਕਾਸ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਮੁੱਖ ਇੰਜੀਨੀਅਰ ਸ੍ਰੀ ਮੁਕੁਲ ਸੋਨੀ, ਵਧੀਕ ਡਾਇਰੈਕਟਰ ਟੂਰਿਜ਼ਮ ਸ। ਲਖਮੀਰ ਸਿੰਘ, ਡੀ। ਐਸ। ਪੀ ਸ। ਸਰਵਨ ਸਿੰਘ ਬੱਲ, ਤਹਿਸੀਹਲਦਾਰ ਸ੍ਰੀਮਤੀ ਸੀਮਾ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲਾ ਅਧਿਕਾਰੀ, ਐਸ। ਈ, ਐਕਸੀਅਨ, ਐਸ। ਡੀ। ਓ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਕੈਪਟਨ ਕਦੋਂ ਦੇਣਗੇ ਚੇਅਰਮੈਨੀਆਂ ?

ਪੰਜਾਬ ਦੇ ਦੋ ਜ਼ਿਲ੍ਹਿਆਂ ਨੂੰ ਉਡੀਕ

ਪੰਜਾਬ ਦੇ ਦੋ ਅਹਿਮ ਜ਼ਿਲ੍ਹਿਆਂ ਬਠਿੰਡਾ ਤੇ ਜਲੰਧਰ ਦੇ ਯੋਜਨਾ ਬੋਰਡਾਂ ਨੂੰ ਚੇਅਰਮੈਨ ਨਸੀਬ ਨਹੀਂ ਹੋ ਰਹੇ। ਕੈਪਟਨ ਸਰਕਾਰ ਨੇ 22 ਜ਼ਿਲ੍ਹਿਆਂ ਚੋਂ 19 ਜ਼ਿਲ੍ਹਿਆਂ ਦੇ ਯੋਜਨਾ ਬੋਰਡਾਂ ਦੇ ਚੇਅਰਮੈਨ ਲਾ ਦਿੱਤੇ ਹਨ ਪਰ ਦੋ ਜ਼ਿਲ੍ਹਿਆਂ ਦੇ ਚੇਅਰਮੈਨ ਲਾਉਣ ਬਾਰੇ ਹਾਲੇ ਸਹਿਮਤੀ ਹੀ ਨਹੀਂ ਬਣੀਇਸ ਕਰਕੇ ਦੋਵਾਂ ਜ਼ਿਲ੍ਹਿਆਂ ਦੇ ਚੇਅਰਮੈਨ ਨਹੀਂ ਲਾਏ ਜਾ ਸਕੇ।
ਹਾਸਲ ਜਾਣਕਾਰੀ ਅੁਨਸਾਰ ਦੋ ਵੱਡੇ ਜ਼ਿਲ੍ਹਿਆਂ ਬਠਿੰਡਾ ਤੇ ਜਲੰਧਰ ਦੇ ਯੋਜਨਾ ਬੋਰਡ ਚੇਅਰਮੈਨਾਂ ਦਾ ਫੈਸਲਾ ਨਹੀਂ ਹੋ ਸਕਿਆ। ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਚੇਅਰਮੈਨ ਦਾ ਫ਼ੈਸਲਾ ਹੋ ਗਿਆ ਹੈ ਪਰ ਉਸ ਵਿਰੁੱਧ ਦਰਜ ਕੇਸ ਦੀ ਜਾਣਕਾਰੀ ਮੰਗੀ ਗਈ ਹੈ। ਜਾਣਕਾਰੀ ਮਿਲਣ ਮਗਰੋਂ ਉਥੇ ਜਲਦੀ ਚੇਅਰਮੈਨ ਨਿਯੁਕਤ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੇ ਦਿਨੀਂ ਛੇ ਦਰਜਨ ਤੋਂ ਵੱਧ ਪਾਰਟੀ ਆਗੂਆਂ ਨੂੰ ਵੱਖ ਵੱਖ ਬੋਰਡਾਂ ਤੇ ਨਿਗਮਾਂ ਦੇ ਚੇਅਰਮੈਨ ਲਾ ਕੇ ਪਾਰਟੀ ਅੰਦਰ ਉਠ ਰਹੇ ਰੋਸ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਨਾਲ ਮਾਰਕੀਟ ਕਮੇਟੀਆਂ ਦੇ ਉਪ ਚੇਅਰਮੈਨ ਤੇ ਮੈਂਬਰ ਵੀ ਲਾਏ ਜਾ ਰਹੇ ਹਨ।
ਇਸ ਦੇ ਬਾਵਜੂਦ ਪਾਰਟੀ ਨੇ ਲੋਕਾਂ ਨੂੰ ਬਿਹਤਰ, ਪਾਰਦਰਸ਼ੀ, ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦੇ ਜੋ ਵਾਅਦੇ ਕੀਤੇ ਸਨ, ਉਨ੍ਹਾਂ ਤੇ ਅਮਲ ਨਹੀਂ ਹੋ ਸਕਿਆ, ਜਿਸ ਕਰਕੇ ਪਾਰਟੀ ਦੇ ਵਰਕਰਾਂ ਦੀ ਸਰਕਾਰੇ-ਦਰਬਾਰੇ ਸੁਣਵਾਈ ਨਹੀਂ ਹੋ ਰਹੀ ਤੇ ਨਾ ਹੀ ਮੁੱਖ ਮੰਤਰੀ ਕੈਪਟਨ ਵਰਕਰਾਂ ਨੂੰ ਮਿਲਣ ਲਈ ਕੋਈ ਖਾਸ ਸਮਾਂ ਕੱਢਦੇ ਹਨ। ਇਸ ਕਰਕੇ ਵਰਕਰਾਂ ਅੰਦਰ ਬੇਗਾਨਗੀ ਦੀ ਭਾਵਨਾ ਪੈਦਾ ਹੋ ਰਹੀ ਹੈ। ਇਸ ਸਥਿਤੀ ਤੋਂ ਪਾਰਟੀ ਦੇ ਕੁੱਝ ਮੰਤਰੀ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਵਿਧਾਇਕ ਵੀ ਪ੍ਰੇਸ਼ਾਨ ਹਨ।

ਨਗਰ ਕੀਰਤਨ ਦੌਰਾਨ ਲੱਗੇ 'ਖ਼ਾਲਿਸਤਾਨ ਜ਼ਿੰਦਾਬਾਦ'

ਦੇ ਨਾਅਰੇ, ਕਿਸੇ ਨੇ ਨਹੀਂ ਰੋਕਿਆ

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਜੋੜ ਮੇਲ ਦੀ ਸਮਾਪਤੀ ਹੋ ਰਹੀ ਹੈਡ ਇਸ ਮੌਕੇ ਲੱਖਾਂ ਦੀ ਗਿਣਤੀ ' ਸੰਗਤ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ 'ਚ ਨਤਮਸਤਕ ਹੋਣ ਪਹੁੰਚੀ। ਇਸ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਸਜਾਏ ਗਏ ਨਗਰ ਕੀਰਤਨ 'ਚ ਅਕਾਲੀ ਦਲ ਅੰਮ੍ਰਿਤਸਰ ਨੇ ਖ਼ਾਲਿਸਤਾਨ ਦੇ ਝੰਡਿਆਂ ਸਣੇ ਸ਼ਮੂਲੀਅਤ ਕੀਤੀ।
ਪੰਜ ਪਿਆਰਿਆਂ ਦੀ ਅਗਵਾਈ 'ਚ ਪਾਲਕੀ ਸਾਹਿਬ ' ਸ਼੍ਰੀ ਗੁਰੂ ਗ੍ਰੰਥ ਸਾਹਿਬ ਬਿਰਾਜਮਾਨ ਸੀ ਅਤੇ ਅੱਗੇ ਚੱਲ ਰਹੇ ਕੁਝ ਲੋਕ 'ਖ਼ਾਲਿਸਤਾਨ ਜ਼ਿੰਦਾਬਾਦਦੇ ਨਾਅਰੇ ਲਾ ਰਹੇ ਸੀਜਿਨ੍ਹਾਂ ਦਾ ਸਾਥ ਨਗਰ ਕੀਤਰਨ 'ਚ ਸ਼ਾਮਲ ਹੋਈ ਸੰਗਤ ਵੀ ਦਿੱਤਾਇਸ ਦੌਰਾਨ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਜਾਂ ਪੁਲਿਸ ਨੇ ਉਨ੍ਹਾਂ ਨੂੰ ਨਹੀਂ ਰੋਕਿਆ। ਇਹ ਨਾਅਰੇ ਨਗਰ ਕੀਰਤਨ ਦੀ ਸਮਾਪਤੀ ਤਕ ਜਾਰੀ ਰਹੇ।

ਕੇਂਦਰ ਸਰਕਾਰ ਚਿੰਤਾਂ

ਕਿਉਂ ਕਿ ਪੰਜਾਬ ਚ ਗਧਿਆਂ ਦੀ ਗਿਣਤੀ ਘਟੀ

ਪੰਜਾਬ ਚ ਗਧੇ, ਘੋੜੇ ਤੇ ਖੱਚਰਾਂ ਦੀ ਗਿਣਤੀ ਚ ਭਾਰੀ ਕਮੀ ਆਈ ਹੈ। ਪਸ਼ੂ ਪਾਲਣ ਵਿਭਾਗ ਦੇ ਅੰਕੜਿਆਂ ਮੁਤਾਬਿਕ ਪੰਜਾਬ ਚ ਇਨ੍ਹਾਂ ਜਾਨਵਰਾਂ ਦੀ ਆਬਾਦੀ ਬਹੁਤ ਤੇਜ਼ੀ ਨਾਲ ਘੱਟ ਰਹੀ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ। 20ਵੀਂ ਪਸ਼ੂ ਪਾਲਣ ਮਰਦਮਸ਼ੁਮਾਰੀ 2019 ਦੀ ਰਿਪੋਰਟ ਕੇਂਦਰ ਸਰਕਾਰ ਨੂੰ ਭੇਜੀ ਗਈ ਹੈ, ਜਿਸ ਚ ਇਹ ਗੱਲ ਸਾਹਮਣੇ ਆਈ ਹੈ। ਪੰਜਾਬ ਚ ਸਭ ਤੋਂ ਵੱਧ ਗਿਰਾਵਟ ਗਧਿਆਂ ਦੀ ਗਿਣਤੀ ਚ ਆਈ ਹੈ। ਅੰਕੜਿਆਂ ਮੁਤਾਬਿਕ ਗਧਿਆਂ ਦੀ ਆਬਾਦੀ 83% ਘੱਟ ਹੋ ਗਈ ਹੈ ਅਤੇ ਹੁਣ ਸੂਬੇ ਚ ਸਿਰਫ 471 ਗਧੇ ਬਚੇ ਹਨ। ਘੋੜੇ ਅਤੇ ਟੱਟੂਆਂ ਦੀ ਗਿਣਤੀ 48% ਤਕ ਕਮੀ ਆਈ ਹੈ। ਇਸੇ ਤਰ੍ਹਾਂ ਖੱਚਰਾਂ ਦੀ ਗਿਣਤੀ ਵੀ 68% ਤਕ ਘੱਟ ਗਈ ਹੈ। ਪਿਛਲੇ 7 ਸਾਲਾਂ ਚ ਵਾਹਨਾਂ ਦੀ ਗਿਣਤੀ ਚ ਭਾਰੀ ਵਾਧਾ ਹੋਇਆ ਹੈ, ਜਿਸ ਕਾਰਨ ਇਨ੍ਹਾਂ ਜਾਨਵਰਾਂ ਦੀ ਵਰਤੋਂ ਨਹੀਂ ਰਹੀ। ਇਸੇ ਕਾਰਨ ਇਨ੍ਹਾਂ ਨੂੰ ਪਾਲਣ ਵਾਲੇ ਵੀ ਘੱਟ ਹੋ ਗਏ ਹਨ। ਕੇਂਦਰੀ ਮੱਛੀ, ਪਸ਼ੂ ਪਾਲਣ ਅਤੇ ਡੇਅਰੀ ਮੰਤਰਾਲਾ ਨੇ ਹਾਲ ਹੀ 20ਵੀਂ ਪਸ਼ੂ ਪਾਲਣ ਮਰਦਮਸ਼ੁਮਾਰੀ ਦੇ ਅੰਕੜੇ ਜਾਰੀ ਕੀਤੇ ਹਨ, ਜਿਸ ਚ ਕਿਹਾ ਗਿਆ ਹੈ ਕਿ ਇਨ੍ਹਾਂ ਜਾਨਵਰਾਂ ਦੀ ਆਬਾਦੀ ਚ ਆਈ ਕਮੀ ਚਿੰਤਾ ਦਾ ਵਿਸ਼ਾ ਹੈ। ਦੇਸ਼ ਚ ਘੋੜੇ, ਗਧੇ ਤੇ ਖੱਚਰਾਂ ਦੀ ਕੁੱਲ ਆਬਾਦੀ 54 ਲੱਖ ਦੱਸੀ ਗਈ ਹੈ ਅਤੇ ਸਾਲ 2012 ਤੋਂ ਬਾਅਦ 52% ਘੱਟ ਗਈ ਹੈ। ਸਾਲ 2012 ‘ਚ ਦੇਸ਼ ਵਿੱਚ ਲਗਭਗ 114 ਲੱਖ ਘੋੜੇ, ਖੱਚਰ ਤੇ ਗਧੇ ਸਨ। ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਜਿਹੜੇ ਨਵੇਂ ਅੰਕੜੇ ਪੇਸ਼ ਕੀਤੇ ਹਨ, ਉਸ ਦੇ ਮੁਤਾਬਿਕ ਸੂਬੇ ਚ ਗਧਿਆਂ ਦੀ ਕੁੱਲ ਗਿਣਤੀ 471 ਹਨ, ਜਦਕਿ ਸਾਲ 2012 ‘2909 ਗਧੇ ਸਨ। ਉੱਥੇ ਹੀ ਦੇਸ਼ 2012 ‘320 ਲੱਖ ਗਧੇ ਸਨ, ਜੋ ਹੁਣ ਘੱਟ ਕੇ ਸਿਰਫ 120 ਲੱਖ ਬਚੇ ਹਨ। ਰਾਜਸਥਾਨ ਚ ਗਧਿਆਂ ਦੀ ੋਗਣਤੀ ਸਭ ਤੋਂ ਵੱਧ 32,000 ਹੈ। ਹਾਲਾਂਕਿ ਉੱਥੇ ਵੀ 2012 ਦੇ ਮੁਕਾਬਲੇ 71% ਦੀ ਕਮੀ ਆਈ ਹੈ।

ਕੀ ਹੈ ਬਨਾਰਸ ਹਿੰਦੂ ਯੂਨੀਵਰਸਿਟੀ ਦਾ

ਭੂਤ ਵਿੱਦਿਆ ਕੋਰਸ'

ਬਨਾਰਸ ਹਿੰਦੂ ਯੂਨੀਵਰਸਿਟੀ ਦੇ ਇੱਕ ਛੇ ਮਹੀਨੇ ਦੇ ਮਾਨਸਿਕ ਰੋਗਾਂ ਬਾਰੇ ਇੱਕ ਕੋਰਸ ਦੀ ਸੋਸ਼ਲ ਮੀਡੀਆ ਉੱਤੇ ਕਾਫ਼ੀ ਚਰਚਾ ਹੋ ਰਹੀ ਹੈ।

ਪੱਤਰਕਾਰ ਸਮੀਰ ਆਤਮਜ ਮਿਸਰ ਨੇ ਯੂਨੀਵਰਸਿਟੀ ਦੇ ਲੋਕ ਸੰਪਰਕ ਵਿਭਾਗ ਦੇ ਹਵਾਲੇ ਨਾਲ ਦੱਸਿਆ ਹੈ, 'ਭਾਵੇਂ ਕਿ ਯੂਨੀਵਰਸਿਟੀ ਵਲੋਂ ਅਧਿਕਾਰਤ ਤੌਰ ਉੱਤੇ ਇਸ ਕੋਰਸ ਦੋ ਸ਼ੁਰੂ ਹੋਣ ਬਾਰੇ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ, ਪਰ ਇਸ ਕੋਰਸ ਦਾ ਨਾ 'ਭੂਤ ਵਿੱਦਿਆ' ਹੋਣ ਕਾਰਨ ਇਹ ਸੋਸ਼ਲ ਮੀਡੀਆ ਉੱਚੇ ਚਰਚਾ ਦਾ ਕੇਂਦਰ ਬਣ ਗਿਆ ਹੈ। ਚੱਲ ਰਹੀ ਚਰਚਾ ਮੁਤਾਬਕ ਵਾਰਾਣਸੀ ਦੀ ਬਨਾਰਸ ਹਿੰਦੂ ਯੂਨੀਵਰਸਿਟੀ (BHU) ਵਿੱਚ ਛੇ ਮਹੀਨੇ ਦਾ ਇਹ ਕੋਰਸ ਜਨਵਰੀ 2020 ਤੋਂ ਸ਼ੁਰੂ ਹੋ ਰਿਹਾ ਹੈ।

ਅਧਿਕਾਰਤ ਸੂਤਰਾਂ ਦਾ ਕਹਿਣਾ ਹੈ ਕਿ ਇਹ ਮਨੋਵਿਗਿਆਨਕ ਸਮੱਸਿਆਵਾਂ 'ਤੇ ਕੇਂਦਰਿਤ ਰਹੇਗਾ, ਜਿਸ ਨੂੰ ਆਮ ਤੌਰ ਉੱਤੇ ਗੈਬੀ ਸ਼ਕਤੀਆਂ ਸਮਝ ਲਿਆ ਜਾਂਦਾ ਹੈ। ਇਹ ਕੋਰਸ ਦਵਾਈ ਅਤੇ ਇਲਾਜ ਦੀ ਪ੍ਰਾਚੀਨ ਪ੍ਰਣਾਲੀ, ਆਯੁਰਵੈਦ ਫੈਕਲਟੀ ਵੱਲੋਂ ਕਰਵਾਇਆ ਜਾਵੇਗਾ।

ਨਵ ਨਿਯੁਕਤ ਚੇਅਰਮੈਨਾਂ ਦਾ ਸਨਮਾਨ

ਰਾਣਾ ਗੁਰਜੀਤ ਸਿੰਘ ਨੇ ਕੱਲਣ, ਔਜਲਾ ਅਤੇ ਕੌੜਾ ਸਨਮਾਨੇ

ਪੰਜਾਬ ਸਰਕਾਰ ਵੱਲੋਂ ਜ਼ਿਲਾ ਯੋਜਨਾ ਬੋਰਡ ਕਪੂਰਥਲਾ ਦੇ ਨਵ ਨਿਯੁਕਤ ਚੇਅਰਮੈਨ ਅਨੂਪ ਕੱਲਣ, ਮਾਰਕੀਟ ਕਮੇਟੀ ਕਪੂਰਥਲਾ ਦੇ ਚੇਅਰਮੈਨ ਅਵਤਾਰ ਸਿੰਘ ਔਜਲਾ ਅਤੇ ਉੱਪ ਚੇਅਰਮੈਨ ਰਜਿੰਦਰ ਕੌੜਾ ਨੇ ਏਕਤਾ ਭਵਨ ਵਿਖੇ ਵਿਧਾਇਕ ਰਾਣਾ ਗੁਰਜੀਤ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਵੱਡੀ ਗਿਣਤੀ ਆਗੂਆਂ, ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ, ਪੰਚਾਂ-ਸਰਪੰਚਾਂ ਤੇ ਹੋਰਨਾਂ ਸ਼ਖਸੀਅਤਾਂ ਦੀ ਮੌਜੂਦਗੀ ਵਿਚ ਰਾਣਾ ਗੁਰਜੀਤ ਸਿੰਘ ਵੱਲੋਂ ਤਿੰਨਾਂ ਨੂੰ ਸਨਮਾਨਤ ਕੀਤਾ ਗਿਆ। ਇਸ ਮੌਕੇ ਤਿੰਨਾਂ ਆਗੂਆਂ ਨੇ ਉਨਾਂ ਨੂੰ ਵੱਡੇ ਅਹੁਦੇ ਦੇ ਕੇ ਮਾਣ ਬਖਸ਼ਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਦਾ ਧੰਨਵਾਦ ਕਰਦਿਆਂ ਆਪਣੀ ਜਿੰਮੇਵਾਰੀ ਨੂੰ ਤਨਦੇਹੀ ਨਾਂਲ ਨਿਭਾਉਣ ਦਾ ਵਿਸ਼ਵਾਸ ਦਿਵਾਇਆ। ਇਸ ਮੌਕੇ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਮਿਹਨਤੀ ਆਗੂਆਂ ਦਾ ਸਦਾ ਮੁੱਲ ਪੈਂਦਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਜੀਅ-ਜਾਨ ਨਾਲ ਕੰਮ ਕੀਤਾ ਜਾਵੇ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮਨੋਜ ਭਸੀਨ, ਅਮਰਜੀਤ ਸਿੰਘ ਸੈਦੋਵਾਲ, ਨਰਿੰਦਰ ਸਿੰਘ ਮੰਨਸੂ, ਸੁਰਿੰਦਰ ਨਾਥ ਮੜੀਆ, ਸਰਪੰਚ ਜਸਵੰਤ ਲਾਡੀ, ਸਰਪੰਚ ਸਰਦੂਲ ਸਿੰਘ ਧਾਲੀਵਾਲ, ਪਲਵਿੰਦਰ ਸਿੰਘ ਧਾਲੀਵਾਲ, ਸਰਪੰਚ ਸਤਨਾਮ ਸਿੰਘ, ਲੱਖਣ, ਲਖਵਿੰਦਰ ਸਿੰਘ ਮੈਣਵਾਂ, ਮਨਜਿੰਦਰ ਸਿੰਘ ਸਾਹੀ, ਰਜਿੰਦਰ ਸਿੰਘ ਵਾਲੀਆ, ਰੋਸ਼ਨ ਲਾਲ ਮੈਰੀਪੁਰ, ਸਿੰਵ ਵਧਵਾ, ਪਿੰਟੂ ਵਧਵਾ, ਤਰਸੇਮ ਲਾਲ ਸ਼ੇਖੂਪੁਰ, ਦਾਰਾ ਸਿੰਘ, ਮਨਜੀਤ ਸਿੰਘ ਔਜਲਾ, ਬਲਵਿੰਦਰ ਸੰਧੂ ਚੱਠਾ, ਪੀਟਰ ਕਸੋ ਚਾਹਲ, ਰਵਿੰਦਰ ਅਗਰਵਾਲ,, ਹਰਿੰਦਰ ਸਿੰਘ ਨੀਟਾ, ਨੀਤੂ ਖੁੱਲਰ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

ਨਾਗਰਿਕਾ-ਵਿਰੋਧੀ ਅੰਦੋਲਨ ਚ ਔਰਤਾਂ ਨੇ ਸਾਬਿਤ ਕੀਤਾ

ਕਿ ਉਹ ਇਤਿਹਾਸ ਪੜ੍ਹਨ ਨਹੀਂ ਬਣਾਉਣ ਆਈਆਂ ਹਨ

ਕਿਸੇ ਵੀ ਪ੍ਰਦਰਸ਼ਨ ਨੂੰ ਅਸੀਂ ਜਨ ਅੰਦੋਲਨ ਉਦੋਂ ਤੱਕ ਨਹੀਂ ਕਹਿ ਸਕਦੇ ਜਦੋਂ ਤੱਕ ਉਸ ਵਿਚ ਹਰ ਵਰਗ, ਜਾਤੀ, ਭਾਈਚਾਰੇ, ਲਿੰਗ ਦੀ ਨੁਮਾਇੰਦਗੀ ਨਹੀਂ ਹੁੰਦੀ। ਦੇਖਣ ਦੀ ਲੋੜ ਹੈ ਕਿ ਕੀ ਇਹ ਸਾਰੇ ਤੱਤ ਇਸ ਸੀਏਏ ਵਿਰੋਧੀ ਅੰਦੋਲਨ ਵਿਚ ਹਨ, ਖ਼ਾਸ ਤੌਰ 'ਤੇ ਔਰਤਾਂ ਦੀ ਹਿੱਸੇਦਾਰੀ।
ਸਾਲ 1857 ਦੀ ਕ੍ਰਾਂਤੀ ਦੇ ਵਿਸ਼ਲੇਸ਼ਣ ਵਿਚ ਇਹੀ ਸਵਾਲ ਸੀ ਕਿ ਉਹ ਸਿਪਾਹੀ ਵਿਦਰੋਹ ਸੀ, ਧਰਮਯੁੱਧ ਸੀ ਜਾਂ ਜਨ ਅੰਦੋਲਨ ਸੀ।
ਇਤਿਹਾਸਕਾਰਾਂ ਦੇ ਇੱਕ ਵਰਗ ਨੇ ਮੰਨਿਆ ਕਿ ਨਾ ਤਾਂ ਇਹ ਪਹਿਲਾ ਸੀ, ਨਾ ਕੌਮੀ ਸੀ, ਨਾ ਹੀ ਜਨ ਅੰਦੋਲਨ ਸੀ। ਕੁਝ ਨੇ ਇਸ ਨੂੰ ਅਸੰਤੁਸ਼ਟ ਲੋਕਾਂ ਦੀ ਸੂਬੇ ਖਿਲਾਫ਼ ਬਗਾਵਤ ਕਿਹਾ।
ਕੁਝ ਇਤਿਹਾਸਕਾਰ ਇਸ ਨੂੰ ਪਹਿਲਾ ਜਨ ਅੰਦੋਲਨ ਮੰਨਦੇ ਹਨ ਜਿਸ ਵਿਚ ਹਿੰਦੂ ਤੇ ਮੁਸਲਮਾਨ, ਔਰਤਾਂ ਤੇ ਮਰਦਾਂ ਨੇ ਇਕੱਠੇ ਮਿਲ ਕੇ ਸੰਘਰਸ਼ ਕੀਤਾ ਸੀ।
ਤੁਸੀਂ ਦੇਖ ਸਕਦੇ ਹੋ ਕਿ ਇਹ ਕਤਲੇਆਮ ਸਿਰਫ਼ ਰਾਣੀ ਲਕਸ਼ਮੀ ਬਾਈ, ਹਜ਼ਰਤ ਮਹਿਲ ਜਾਂ ਜ਼ੀਨਤ ਮਹਿਲ ਤੱਕ ਸੀਮਿਤ ਨਹੀਂ ਸੀ, ਸਗੋਂ ਇਹ ਆਮ ਔਰਤਾਂ ਦੀ ਸ਼ਮੂਲੀਅਤ ਸੀ ਜਿਨ੍ਹਾਂ ਬਾਰੇ ਹੁਣ ਤੱਕ ਇਤਿਹਾਸ ਵਿੱਚ ਚੁੱਪੀ ਹੈ।
ਪਿਛਲੇ ਕੁਝ ਸਾਲਾਂ ਵਿਚ ਇਹ ਵਿਚਾਰ-ਵਟਾਂਦਰੇ ਸ਼ੁਰੂ ਹੋ ਗਏ ਹਨ ਕਿ ਕਿਵੇਂ ਸਿਆਸਤ ਨੂੰ ਸਿਰਫ਼ ਮਰਦਾਂ ਦਾ ਮਾਮਲਾ ਸਮਝਦਿਆ ਤੇ ਸੰਗਠਿਤ ਢੰਗ ਨਾਲ ਔਰਤਾਂ ਦੀ ਹਿੱਸੇਦਾਰੀ ਨੂੰ ਨਜ਼ਰ ਅੰਦਾਜ਼ ਕੀਤਾ ਗਿਆ ਹੈ।
 ਹੁਣ ਜਾ ਕੇ ਅਜ਼ੀਜਨ ਬਾਈ ਤੋਂ ਲੈ ਕੇ ਝਲਕਾਰੀ ਬਾਈ, ਅਦਲਾ, ਜਮੀਲਾ ਅਤੇ ਹਬੀਬੀ ਦੀਆਂ ਭੂਮਿਕਾਵਾਂ 'ਤੇ ਇਤਿਹਾਸ ਲਿਖਣ ਦਾ ਕੰਮ ਸ਼ੁਰੂ ਹੋਇਆ।
ਇਹ ਪਰੰਪਰਾ ਬਹੁਤ ਪੁਰਾਣੀ ਰਹੀ ਹੈ ਕਿ ਔਰਤਾਂ ਨੂੰ ਅਜਿਹੇ ਮੌਕਿਆਂ 'ਤੇ ਜਾਂ ਤਾਂ ਘਰ ਸਾਂਭਣ ਤੱਕ ਸੀਮਤ ਕਰ ਦਿੱਤਾ ਜਾਂਦਾ ਹੈ ਜਾਂ ਉਨ੍ਹਾਂ ਦੇ ਯੋਗਦਾਨ ਨੂੰ ਮਰਦ ਪ੍ਰਧਾਨ ਸਮਾਜ ਨਜ਼ਰ ਅੰਦਾਜ਼ ਕਰ ਦਿੰਦਾ ਹੈ।

ਦਿੱਲੀ ਚੋਣਾਂ :

ਆਪ ਕਹਿੰਦੀ ਚੰਗੇ ਪੰਜ ਸਾਲ, ਲੱਗੇ ਰਹੋ ਕੇਜਰੀਵਾਲ” ,

ਭਾਜਪਾ ਨੇ ਕਿਹਾ ਪੰਜ ਸਾਲ ਦਿੱਲੀ ਬੇਹਾਲ, ਹੁਣ ਨਹੀਂ ਚਾਹੀਦਾ ਕੇਜਰੀਵਾਲ

ਦਿੱਲੀ ਵਿਧਾਨ ਸਭਾ ਚੋਣਾਂ ਸਾਰੀਆਂ ਪਾਰਟੀਆਂ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਨਾਅਰਾ ਹੈ, “ਚੰਗੇ ਪੰਜ ਸਾਲ, ਲੱਗੇ ਰਹੋ ਕੇਜਰੀਵਾਲਭਾਜਪਾ ਨੇ ਵੀ ਨਾਅਰਾ ਤਿਆਰ ਕੀਤਾ ਹੈ, “ਪੰਜ ਸਾਲ ਦਿੱਲੀ ਬੇਹਾਲ, ਹੁਣ ਨਹੀਂ ਚਾਹੀਦਾ ਕੇਜਰੀਵਾਲਆਮ ਆਦਮੀ ਪਾਰਟੀ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨਾਲ ਹੱਥ ਮਿਲਾ ਚੁੱਕੀ ਹੈ। ਪ੍ਰਸ਼ਾਂਤ ਕਿਸ਼ੋਰ ਨੇ 2014 ‘ਚ ਨਰਿੰਦਰ ਮੋਦੀ ਦੇ ਚੋਣ ਮੁਹਿੰਮ ਦਾ ਕਾਰਜਭਾਰ ਸੰਭਾਲਿਆ, ਨਿਤੀਸ਼ ਕੁਮਾਰ ਦੀ ਸਾਲ 2015 ‘ਚ ਚੋਣ ਮੁਹਿੰਮ ਦੀ ਜ਼ਿੰਮੇਵਾਰੀ ਲਈ ਅਤੇ 2017 ‘ਚ ਪੰਜਾਬ ਚ ਅਮਰਿੰਦਰ ਸਿੰਘ ਦੀ ਚੋਣ ਮੁਹਿੰਮ ਦੀ ਅਗਵਾਈ ਕੀਤੀ ਸੀ।
2015 ‘
ਚ ਆਮ ਆਦਮੀ ਪਾਰਟੀ ਨੇ 70 ਚੋਂ 67 ਸੀਟਾਂ ਜਿੱਤੀਆਂ। ਸੀਐਮ ਅਰਵਿੰਦ ਕੇਜਰੀਵਾਲ ਦਾ ਕਾਰਜਕਾਲ ਫਰਵਰੀ ਚ ਖ਼ਤਮ ਹੋ ਰਿਹਾ ਹੈ। ਖ਼ਬਰਾਂ ਹਨ ਕਿ ਚੋਣ ਕਮਿਸ਼ਨ ਜਨਵਰੀ ਦੇ ਦੂਜੇ ਹਫ਼ਤੇ ਤੱਕ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦੇਵੇਗਾ ਅਤੇ ਚੋਣ ਪ੍ਰਕਿਰਿਆ ਫਰਵਰੀ ਦੇ ਦੂਜੇ ਹਫ਼ਤੇ ਤੱਕ ਪੂਰੀ ਹੋ ਜਾਵੇਗੀ।

ਬਾਲੀਵੁੱਡ ਮਹਾਨਾਇਕ ਅਮਿਤਾਭ ਬੱਚਨ ਨੂੰ

ਦਾਦਾ ਸਾਹਿਬ ਫਾਲਕੇ ਐਵਾਰਡਨਾਲ ਕੀਤਾ ਸਨਮਾਨਿਤ

ਬਾਲੀਵੁੱਡ ਮਹਾਨਾਇਕ ਅਮਿਤਾਭ ਬੱਚਨ ਨੂੰ ਦਾਦਾ ਸਾਹਿਬ ਫਾਲਕੇ ਐਵਾਰਡਨਾਲ ਕੀਤਾ ਸਨਮਾਨਿਤ,ਨਵੀਂ ਦਿੱਲੀ: ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਨੂੰ ਅੱਜ ਦਾਦਾ ਸਾਹਿਬ ਫਾਲਕੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਦਿੱਲੀ ਦੇ ਰਾਸ਼ਟਰਪਤੀ ਭਵਨ ਚ ਆਯੋਜਿਤ ਕੀਤੇ ਗਏ ਇੱਕ ਸਮਾਰੋਹ ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਹਨਾਂ ਨੂੰ ਇਸ ਪੁਰਸਕਾਰ ਨਾਲ ਸਨਮਾਨਿਆ। ਉਹਨਾਂ ਨੂੰ ਇਹ ਸਨਮਾਨ ਬਾਲੀਵੁਡ ਜਗਤ ਚ ਆਪਣਾ ਅਹਿਮ ਯੋਗਦਾਨ ਦੇਣ ਲਈ ਮਿਲਿਆ ਹੈ।
ਤੁਹਾਨੂੰ ਦੱਸ ਦੇਈਏ ਕਿ 66ਵਾਂ ਕੌਮੀ ਫਿਲਮ ਪੁਰਸਕਾਰ ਸਮਾਰੋਹ 23 ਦਸੰਬਰ ਨੂੰ ਵਿਗਿਆਨ ਭਵਨ ਵਿਖੇ ਆਯੋਜਿਤ ਕੀਤਾ ਗਿਆ ਸੀ, ਬੁਖਾਰ ਕਾਰਨ ਅਮਿਤਾਭ ਬੱਚਨ ਇਸ ਸਮਾਰੋਹ ਚ ਹਿੱਸਾ ਨਹੀਂ ਲੈ ਸਕੇ ਤੇ ਅੱਜ ਉਹਨਾਂ ਨੂੰ ਇਸ ਐਵਾਰਡ ਨਾਲ ਨਵਾਜਿਆ ਗਿਆ ਹੈ।

ਪੁਲਿਸ ਵੱਲੋਂ ਪ੍ਰਿਅੰਕਾ ਗਾਂਧੀ ਨਾਲ ਧੱਕਾਮੁੱਕੀ ,

ਗਲਾ ਦਬਾ ਕੇ ਡੇਗਿਆ

ਕਾਂਗਰਸ ਦੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਲਖਨਊ ਪੁਲਿਸ ਉੱਤੇ ਗੰਭੀਰ ਦੋਸ਼ ਲਗਾਉਦਿਆਂ ਕਿਹਾ ਹੈ ਕਿ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਹਿੰਸਾ ਦੇ ਮਾਮਲੇ ਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਆਈਪੀਐੱਸ ਅਧਿਕਾਰੀ ਦੇ ਘਰ ਜਾਂਦੇ ਸਮੇਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਪੁਲਿਸ ਨੇ ਉਨ੍ਹਾਂ ਦਾ ਗਲ਼ਾ ਦਬਾ ਕੇ ਉਨ੍ਹਾਂ ਨੂੰ ਡੇਗਿਆ।ਪ੍ਰਿਅੰਕਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਹ ਪ੍ਰਦਰਸ਼ਨਾਂ ਦੇ ਮਾਮਲੇ ਚ ਗ੍ਰਿਫ਼ਤਾਰ ਕੀਤੇ ਗਏ ਸੇਵਾਮੁਕਤ ਆਈਪੀਐੱਸ ਅਧਿਕਾਰੀ ਐੱਸ।ਆਰ। ਦਾਰਾਪੁਰੀ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਨ ਲਈ ਪਾਰਟੀ ਦੇ ਸੂਬਾ ਹੈੱਡਕੁਆਰਟਰਜ਼ ਲਈ ਨਿੱਕਲੇ ਸਨ। ਰਾਹ ਵਿੱਚ ਲੋਹੀਆ ਚੌਰਾਹੇ ਤੇ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। ਉਨ੍ਹਾਂ ਦੋਸ਼ ਲਾਇਆ – ‘ਮੈਂ ਗੱਡੀ ਤੋਂ ਉੱਤਰ ਕੇ ਪੈਦਲ ਚੱਲਣ ਲੱਗੀ। ਮੈਨੂੰ ਘੇਰ ਲਿਆ ਗਿਆ ਤੇ ਇੱਕ ਮਹਿਲਾ ਪੁਲਿਸ ਮੁਲਾਜ਼ਮ ਨੇ ਮੇਰਾ ਗਲ਼ਾ ਦਬਾਇਆ। ਮੈਨੂੰ ਧੱਕਾ ਦਿੱਤਾ ਗਿਆ ਤੇ ਮੈਂ ਡਿੱਗ ਪਈ। ਅੱਗੇ ਚੱਲ ਕੇ ਮੈਨੂੰ ਫਿਰ ਫੜਿਆ ਪਰ ਮੈਂ ਇੱਕ ਕਾਰਕੁੰਨ ਨਾਲ ਦੋਪਹੀਆ ਵਾਹਨ ਨਾਲ ਅੱਗੇ ਵਧ ਗਈ। ਉਸ ਨੂੰ ਵੀ ਡੇਗ ਦਿੱਤਾ ਗਿਆ।ਦੂਜੇ ਪਾਸੇ ਪੁਲਿਸ ਨੇ ਪ੍ਰਿਅੰਕਾ ਗਾਂਧੀ ਦੇ ਅਜਿਹੇ ਦੋਸ਼ਾਂ ਨੂੰ ਬਿਲਕੁਲ ਗ਼ਲਤ ਕਰਾਰ ਦਿੱਤਾ ਹੈ।

ਪੰਜਾਬ ਪੁਲਿਸ ਦੀ ਗੰਦੀ ਕਰਤੂਤ,

ਨਾਬਾਲਿਗ ਨਾਲ ਜਬਰ-ਜਨਾਹ ਦੀ ਕੀਤੀ ਕੋਸ਼ਿਸ਼

ਪੰਜਾਬ ਚ ਮਾਸੂਮਾ ਨਾਲ ਜਬਰ-ਜਨਾਹ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਕੁਝ ਸਰਾਰਤੀ ਅਨਸਰਾਂ ਵੱਲੋਂ ਹਵਸ ਮਿਟਾਉਣ ਲਈ ਇਹਨਾਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਅਜਿਹਾ ਹੀ ਇੱਕ ਹੋਰ ਮਾਮਲਾ ਬਟਾਲਾ ਤੋਂ ਸਾਹਮਣੇ ਆਇਆ ਹੈ, ਜਿਥੇ ਸਾਡੀ ਸੁਰੱਖਿਆ ਕਰਨ ਵਾਲੇ ਪੰਜਾਬ ਪੁਲਿਸ ਦੇ ਇਕ ਥਾਣੇਦਾਰ ਦੀ ਗੰਦੀ ਕਰਤੂਤ ਸਾਹਮਣੇ ਆਈ ਹੈ।
ਦਰਅਸਲ, ਸੁਰਿੰਦਰ ਕੁਮਾਰ ਨਾਮ ਦੇ ਥਾਣੇਦਾਰ ਨੇ 14 ਸਾਲਾ ਨਬਾਲਿਗ ਬੱਚੀ ਨਾਲ ਦੁਸ਼ਕਰਮ ਕਰਨ ਦੀ ਕੋਸ਼ਿਸ਼ ਕੀਤੀ। ਮਿਲੀ ਜਾਣਕਾਰੀ ਮੁਤਾਬਕ ਏ. ਐੱਸ. ਆਈ. ਸੁਰਿੰਦਰ ਕੁਮਾਰ ਨਬਾਲਿਗ ਬੱਚੀ ਨੂੰ ਗਲਤ ਇਰਾਦੇ ਨਾਲ ਆਪਣੇ ਘਰ ਲੈ ਗਿਆ, ਉਸ ਸਮੇਂ ਥਾਣੇਦਾਰ ਦੇ ਪਰਿਵਾਰਿਕ ਮੈਂਬਰ ਘਰ ਚ ਮੌਜੂਦ ਨਹੀਂ ਸਨ।
ਕੁਝ ਸਮੇਂ ਬਾਅਦ ਕੋਠੀ ਅੰਦਰੋਂ ਬੱਚੀ ਦੇ ਚੀਕਣ ਦੀ ਆਵਾਜ਼ ਆਈ ਤਾਂ ਤੁਰੰਤ ਮੁਹੱਲੇ ਦੇ ਲੋਕ ਇਕੱਠੇ ਹੋ ਗਏ, ਜਿਸ ਤੋਂ ਬਾਅਦ ਡਰ ਦੇ ਮਾਰੇ ਏ. ਐੱਸ. ਆਈ. ਸੁਰਿੰਦਰ ਕੁਮਾਰ ਨੇ ਬੱਚੀ ਨੂੰ ਕਮਰੇ ਤੋਂ ਬਾਹਰ ਭੇਜ ਦਿੱਤਾ ਤੇ ਖੁਦ ਅੰਦਰੋਂ ਕਮਰੇ ਨੂੰ ਬੰਦ ਕਰ ਲਿਆ। ਉਧਰ ਘਟਨਾ ਦੀ ਸੂਚਨਾ ਮਿਲਣ ਤੇ ਸਥਾਨਕ ਪੁਲਿਸ ਮੌਕੇ ਤੇ ਪਹੁੰਚ ਗਈ, ਲੋਕਾਂ ਵੱਲੋਂ ਏ. ਐੱਸ. ਆਈ. ਦਾ ਵਿਰੋਧ ਹੁੰਦਾ ਦੇਖ ਕੇ ਭਾਰੀ ਮੁਸ਼ੱਕਤ ਤੋਂ ਬਾਅਦ ਉਕਤ ਏ. ਐੱਸ. ਆਈ. ਨੂੰ ਗ੍ਰਿਫਤਾਰ ਕਰ ਲਿਆ ਗਿਆ।

ਹੁਣ ਅਹਿਮਦਾਬਾਦ-ਮੁੰਬਈ ਵਿਚਾਲੇ ਵੀ ਦੌੜੇਗੀ ਤੇਜਸ ਟਰੇਨ,

17 ਜਨਵਰੀ ਤੋਂ ਸ਼ੁਰੂ ਹੋਵੇਗੀ ਸੁਵਿਧਾ

ਰੇਲਵੇ ਵਿਭਾਗ ਨੇ ਨਵੇਂ ਸਾਲ ਤੇ ਯਾਤਰੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਦਰਅਸਲ, ਰੇਲਵੇ ਵਿਭਾਗ ਦੂਜੀ ਤੇਜਸ ਟਰੇਨ ਚਲਾਉਣ ਜਾ ਰਿਹਾ ਹੈ, ਜੋ ਮੁੰਬਈ-ਅਹਿਮਦਾਬਾਦ ਵਿਚਾਲੇ ਚੱਲੇਗੀ। ਮੁੰਬਈ-ਅਹਿਮਦਾਬਾਦ ਤੇਜਸ ਨੂੰ 17 ਜਨਵਰੀ 2020 ਨੂੰ ਹਰੀ ਝੰਡੀ ਦਿਖਾਈ ਜਾਵੇਗੀ,ਉਥੇ ਹੀ ਟਰੇਨ ਦਾ ਵਪਾਰਕ ਸੰਚਾਲਨ 19 ਜਨਵਰੀ ਤੋਂ ਸ਼ੁਰੂ ਹੋਵੇਗਾ।

ਦੱਸਿਆ ਜਾ ਰਿਹਾ ਹੈ ਕਿ ਇਹ ਟਰੇਨ ਵੀਰਵਾਰ ਛੱਡ ਕੇ ਹਫਤੇ 6 ਦਿਨ ਚੱਲੇਗੀ।ਵਰਲਡ ਕਲਾਸ ਸੁਵਿਧਾਵਾਂ ਦੇ ਨਾਲ ਚੱਲਣ ਵਾਲੀ ਇਸ ਟਰੇਨ ਦੇ ਲੇਟ ਹੋਣ ਤੇ ਯਾਤਰੀਆਂ ਨੂੰ ਮੁਆਵਜ਼ਾ ਦੇਣ ਦਾ ਪ੍ਰੋਵੀਜ਼ਨ ਹੈ।ਯਾਤਰੀਆਂ ਦੀ ਰਾਹਤ ਨੂੰ ਧਿਆਨ ਚ ਰੱਖਦੇ ਹੋਏ ਟਰੇਨ ਸਾਰੀਆਂ ਆਧੁਨਿਕ ਸੁਵਿਧਾਵਾਂ ਨਾਲ ਲੈਸ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਰੇਲਵੇ ਵਿਭਾਗ ਵੱਲੋਂ ਪਹਿਲਾਂ ਹੀ ਦਿੱਲੀ-ਲਖਨਊ ਮਾਰਗ ਤੇ ਤੇਜਸਟਰੇਨਚਲਾਈ ਜਾ ਰਹੀ ਹੈ। ਜਿਸ ਨੂੰ ਨੂੰ ਲੋਕਾਂ ਨੇ ਕਾਫੀ ਪਸੰਦ ਕੀਤਾ ਤੇ ਉਸ ਨੂੰ ਦੇਖਦੇ ਹੋਏ ਹੁਣ ਰੇਲਵੇ ਨੇ ਮੁੰਬਈ-ਅਹਿਮਦਾਬਾਦ ਵਿਚਾਲੇ ਦੂਜੀ ਤੇਜਸਟਰੇਨਚਲਾਉਣ ਦਾ ਫੈਸਲਾ ਕੀਤਾ ਹੈ।

 ਸੋਮਾਲਿਆ ਬੰਬ ਧਮਾਕੇ 79 ਮੌਤਾਂ

ਅਫਗੋਈ ਰੋਡ ਉੱਤੇ ਇੱਕ ਆਤਮਘਾਤੀ ਹਮਲਾਵਰ

ਸੋਮਾਲਿਆ ਦੀ ਰਾਜਧਾਨੀ ਮੋਗਾਦਿਸ਼ੂ ਵਿੱਚ ਸ਼ਨੀਵਾਰ ਨੂੰ ਇੱਕ ਜਾਂਚ ਚੌਕੀ ਦੇ ਕੋਲ ਹੋਏ ਕਾਰ ਬੰਬ ਵਿਸਫੋਟ ਵਿੱਚ 79 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਕਈ ਹੋਰ ਜਖ਼ਮੀ ਹੋ ਗਏ ਹਨ। ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਅਫਗੋਈ ਰੋਡ ਉੱਤੇ ਇੱਕ ਪੁਲਿਸ ਜਾਂਚ ਚੌਕੀ ਦੇ ਕੋਲ ਇੱਕ ਆਤਮਘਾਤੀ ਹਮਲਾਵਰ ਨੇ ਆਪਣੇ ਵਾਹਨ ਨੂੰ ਉੱਡਾ ਦਿੱਤਾ ਹੈ। ਘਟਨਾ ਥਾਂ ਤੇ ਮੌਜੂਦ ਰਹੇ ਇੱਕ ਪੁਲਿਸ ਅਧਿਕਾਰੀ ਨੇ ਕਿਹਾ ਕਿ ਸੜਕ ਤੇ ਸਥਿਤ ਟੈਕਸ ਆਫਿਸ ਨੂੰ ਧਿਆਨ ਵਿੱਚ ਰੱਖਕੇ ਵਿਸਫੋਟ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਅਧਿਕਾਰੀ ਸੜਕ ਤੋਂ ਲੰਘਣ ਵਾਲੇ ਵਾਹਨਾਂ ਦੀ ਜਾਂਚ ਕਰ ਰਹੇ ਸਨ, ਉਦੋਂ ਇੱਕ ਕਾਰ ਵਿੱਚ ਵਿਸਫੋਟ ਹੋਇਆ ਅਤੇ ਕਈ ਲੋਕ ਮਾਰੇ ਗਏ। ਹਮਲੇ ਦੀ ਜ਼ਿੰਮੇਦਾਰੀ ਹੁਣ ਕਿਸੇ ਵੀ ਅਤਿਵਾਦੀ ਸੰਗਠਨ ਨੇ ਨਹੀਂ ਲਈ ਹੈ। 2012 ਵਿੱਚ ਅਲਕਾਇਦਾ ਦੇ ਪ੍ਰਤੀ ਇਲਜ਼ਾਮ ਲਗਾ ਚੁੱਕੇ ਅਤਿਵਾਦੀ ਸੰਗਠਨ ਅਲ ਸ਼ਬਾਬ ਨੇ ਮੋਗਾਦਿਸ਼ੂ ਵਿੱਚ ਵਾਰ-ਵਾਰ ਹਮਲੇ ਕੀਤੇ ਹਨ। ਮੱਧ ਅਤੇ ਦੱਖਣ ਸੋਮਾਲਿਆ ਦੇ ਕੁੱਝ ਹਿੱਸਿਆਂ ਉੱਤੇ ਅਲਕਾਇਦਾ ਦਾ ਕਬਜਾ ਹੈ।

0 Response to "ਖਬਰਨਾਮਾ--ਸਾਲ-10,ਅੰਕ:77,30ਦਸੰਬਰ2019"

Post a Comment