ਖਬਰਨਾਮਾ--ਸਾਲ-10,ਅੰਕ:81, 3 ਜਨਵਰੀ2020/














ਸਾਲ-10,ਅੰਕ:81, 3 ਜਨਵਰੀ2020/
ਪੋਹ(ਸੁਦੀ)8,(ਨਾ.ਸ਼ਾ)551.
ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
ਸਮੁੱਚੇ ਭਾਰਤ ਵਿੱਚ ਸ਼ਾਨੋ ਸ਼ੌਕਤ ਨਾਲ ਮਨਾਇਆ ਗਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ। ਭਾਰੀ ਠੰਡ ਦੇ ਚੱਲਦਿਆਂ ਵੀ ਸੰਗਤਾਂ ਦੀ ਸ਼ਰਧਾ ਬਣੀ ਰਹੀ। ਇਸੇ ਦੌਰਾਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਗਏ ਜਲੌ ਦੇ ਸੰਗਤ ਨੇ ਦਰਸ਼ਨ ਕੀਤੇ ਤੇ ਅਨੰਦ ਮਾਣਿਆ।
ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਪੁਰਬਾਂ ਸਮੇਂ ਤੋਸ਼ਾਖਾਨਾ ਵਿਚ ਸੁਰੱਖਿਅਤ ਕੀਮਤੀ ਵਸਤੂਆਂ ਦੇ ਜਲੌ ਸਜਾਏ ਜਾਂਦੇ ਹਨ, ਜਿਸ ਦੀ ਆਭਾ ਦੇਖਣਯੋਗ ਹੁੰਦੀ ਹੈ। ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ, ਜਿਸ ਮਗਰੋਂ ਸਜਾਏ ਗਏ ਧਾਰਮਿਕ ਦੀਵਾਨ ਵਿਚ ਪੰਥ ਪ੍ਰਸਿੱਧ ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਦਸਮ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਨਾਲ ਜੋੜਿਆ।
ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੰਗਤ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਨਾ ਕੀਤੀ। ਇਸ ਮੌਕੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਵਧੀਕ ਮੈਨੇਜਰ ਬਘੇਲ ਸਿੰਘ, ਨਿਸ਼ਾਨ ਸਿੰਘ, ਸੁਖਰਾਜ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ। ਓਧਰ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸਕੂਲਾਂ ਦੇ ਬੱਚਿਆਂ ਵੱਲੋਂ ਗੁਰਬਾਣੀ ਕੀਰਤਨ ਕਰ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ ਗਿਆ।
ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 353 ਪ੍ਰਕਾਸ਼ ਪੁਰਬ ਸਮੁੱਚੇ ਭਾਰਤ ਸਮੇਤ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਜਾਹੋ ਜਲਾਲ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਚੱਲ ਰਹੇ ਸਮਾਗਮਾਂ ਚ ਜਿੱਥੇ ਰਾਗੀ ਜਥਿਆਂ ਤੇ ਕਥਾ ਵਾਚਕਾਂ ਵੱਲੋਂ ਗੁਰ ਇਤਿਹਾਸ ਨਾਲ ਸਾਂਝ ਪਾਈ ਜਾ ਰਹੀ ਹੈ। ਉੱਥੇ ਹੀ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚੀਆਂ ਹਨ।
ਗੁਰੂ ਗੋਬਿੰਦ ਸਿੰਘ ਜੀ ਇੱਕ ਅਧਿਆਤਮਿਕ ਗੁਰੂ, ਯੋਧਾ, ਦਾਰਸ਼ਨਿਕ ਅਤੇ ਕਵੀ ਸਨ। ਸਿੱਖ ਧਰਮ ਵਿਚ ਉਨ੍ਹਾਂ ਦੇ ਵਿਸ਼ਾਲ ਯੋਗਦਾਨ ਸਦਕਾ ਉਨ੍ਹਾਂ ਨੂੰ ਬਹੁਤ ਸਾਰੇ ਅਨੁਯਾਈਆਂ ਦੁਆਰਾ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਸ ਸ਼ੁਭ ਦਿਹਾੜੇ ਤੇ ਸਿੱਖ ਖੁਸ਼ਹਾਲੀ ਲਈ ਅਰਦਾਸ ਕਰਦਿਆਂ ਅਤੇ ਗੋਬਿੰਦ ਸਿੰਘ ਜੀ ਦੀ ਕਵਿਤਾ ਸੁਣ ਕੇ ਆਪਣੇ ਮਹਾਨ ਗੁਰੂ ਨੂੰ ਯਾਦ ਕਰਦੇ ਹਨ।
ਗੁਰੂ ਗੋਬਿੰਦ ਸਿੰਘ ਜੀ ਦੇ ਪਿਤਾ ਗੁਰੂ ਤੇਗ ਬਹਾਦਰ ਸਨ, ਜੋ ਸਿੱਖਾਂ ਦੇ 9ਵੇਂ ਗੁਰੂ ਹਨ। ਉਨ੍ਹਾਂ ਦੀ ਮਾਤਾ ਦਾ ਨਾਂਅ ਮਾਤਾ ਗੁਜਰੀ ਸੀ। ਉਹ 7 ਅਕਤੂਬਰ 1708 ਈ. ਨੂੰ ਨਾਂਦੇੜ ਸਾਹਿਬ (ਮਹਾਰਾਸ਼ਟਰ) ਚ ਜੋਤੀ-ਜੋਤ ਸਮਾਏ ਸਨ। ਅੱਜ ਦਸਮੇਸ਼ ਪਿਤਾ ਦਾ ਪ੍ਰਕਾਸ਼ ਪੁਰਬ ਹੋਣ ਕਾਰਨ ਹਰੇਕ ਗੁਰਦੁਆਰਾ ਸਾਹਿਬ ਵਿਖੇ ਸ਼ਰਧਾਲੂਆਂ ਚ ਬਹੁਤ ਜੋਸ਼ ਵੇਖਿਆ ਜਾ ਰਿਹਾ ਹੈ। ਕਿਸੇ ਉੱਤੇ ਠੰਢ ਦਾ ਕੋਈ ਅਸਰ ਵੇਖਣ ਨੂੰ ਨਹੀਂ ਮਿਲ ਰਿਹਾ। ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ।
ਜਿਸ ਚ ਵੱਡੀ ਗਿਣਤੀ ਚ ਸੰਗਤਾਂ ਸ਼ਮੂਲੀਅਤ ਕਰ ਰਹੀਆਂ ਹਨ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਰਹੀਆਂ ਹਨ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਹੀ 1699 ਦੀ ਵਿਸਾਖੀ ਮੌਕੇ ਖ਼ਾਲਸਾ ਪੰਥ ਦੀ ਸਾਜਨਾ ਕੀਤੀ ਸੀ। ਉਨ੍ਹਾਂ ਨੇ ਹੀ ਖ਼ਾਲਸਾ ਜੈਕਾਰਾ ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਿਹਦਿੱਤਾ ਸੀ। ਉਨ੍ਹਾਂ ਨੇ ਸਿੱਖ ਜੀਵਨ ਜਿਊਣ ਲਈ ਪੰਜ ਕਕਾਰ (ਕੇਸ, ਕੜਾ, ਕ੍ਰਿਪਾਨ, ਕੰਘਾ ਤੇ ਕਛਹਿਰਾ) ਦਿੱਤੇ ਸਨ।
ਜਿੱਥੇ ਅੱਜ ਦੇਸ਼ 'ਚ ਸਿੱਖਾਂ ਦੇ ਦਸਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਉੱਥੇ ਹੀ ਸੋਸ਼ਲ ਮੀਡੀਆ 'ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਦਿਹਾੜੇ ਦੀ ਵਧਾਈ ਦਿੰਦੇ ਹੋਏ ਟਵੀਟ ਕੀਤਾ ਹੈ।
ਮੋਦੀ ਨੇ ਟਵਿਟਰ 'ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ, "ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਸੀਂ ਉਨ੍ਹਾਂ ਅੱਗੇ ਸੀਸ ਝੁਕਾਉਂਦੇ ਹਾਂ।"
ਇੰਨਾ ਹੀ ਨੇ ਇਸ ਮੌਕੇ ਕਾਂਗਰਸ ਪਾਰਟੀ ਦੇ ਨੇਤਾ ਰਾਹੁਲ ਗਾਂਧੀ ਨੇ ਵੀ ਸਿੱਖਾਂ ਨੂੰ ਇਸ ਖਾਸ ਮੌਕੇ 'ਤੇ ਵਧਾਈ ਦਿੰਦੇ ਹੋਏ ਟਵੀਟ ਕੀਤਾ ਹੈ।
ਅਮਿਤ ਸ਼ਾਹ ਨੇ ਵੀ ਇਸ ਮੌਕੇ ਟਵੀਟ ਕੀਤਾ।.
ਦੱਸ ਦੇਈਏ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਉਹ ਰਹਿਬਰ ਹਨ, ਜਿਨ੍ਹਾਂ ਨੇ ਆਪਣਾ ਸਰਬੰਸ ਧਰਮ ਤੇ ਮਨੁੱਖੀ ਕਦਰਾਂ-ਕੀਮਤਾਂ ਦੀ ਮਜ਼ਬੂਤੀ ਅਤੇ ਜ਼ੁਲਮ ਦੇ ਖ਼ਾਤਮੇ ਲਈ ਕੁਰਬਾਨ ਕੀਤਾ ਹੈ। ਦਸਮੇਸ਼ ਪਿਤਾ ਜੀ ਨੇ ਹਰ ਨਸਲ, ਜਾਤ, ਰੰਗ, ਧਰਮ ਦੇ ਲੋਕਾਂ ਨੂੰ ਬਿਨਾਂ ਕਿਸੇ ਭੇਦ-ਭਾਵ ਇਕ ਪ੍ਰਮਾਤਮਾ ਦੀ ਸੰਤਾਨ ਸਮਝਦਿਆਂ ਆਪਣੇ ਗਲ਼ ਨਾਲ ਲਾਇਆ ਅਤੇ ਅਧਿਆਤਮਕ ਉਪਦੇਸ਼ ਦੇ ਕੇ ਉਨ੍ਹਾਂ ਦਾ ਮਾਰਗਦਰਸ਼ਨ ਕੀਤਾ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਦ੍ਰਿੜ੍ਹਤਾ, ਸਬਰ ਤੇ ਸਿਦਕ ਭਰਪੂਰ ਅਦੁੱਤੀ ਜੀਵਨ ਗਾਥਾ ਸਮੁੱਚੀ ਮਨੁੱਖਤਾ ਅੰਦਰ ਹੱਕ-ਸੱਚ ਲਈ ਜੂਝਣ ਦਾ ਜਜ਼ਬਾ ਭਰਨ ਵਾਲੀ ਹੈ।
ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ
ਕਰਤਾਰਪੁਰ ਸਾਹਿਬ ਵਿਖੇ ਗੈਰ ਸਿੱਖਾਂ ਨੂੰ ਜਾਣ ਦੀ ਆਗਿਆ ਨਹੀਂ
ਪਾਕਿਸਤਾਨ ਦੇ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਿੰਨ ਦਿਨ ਲਈ ਸਥਾਨਕ ਗੈਰ ਸਿੱਖ ਲੋਕਾਂ ਲਈ ਬੰਦ ਰੱਖਿਆ ਜਾਵੇਗਾ। ਗੁਰਦੁਆਰਾ ਪ੍ਰਬੰਧਨ ਨਾਲ ਜੁੜੇ ਟਰੱਸਟ ਦੇ ਬੁਲਾਰੇ ਆਮਿਰ ਹਾਸ਼ਮੀ ਨੇ ਦੱਸਿਆ ਕਿ ਪਾਕਿਸਤਾਨ ਸਰਕਾਰ ਨੇ ਤਿੰਨ ਜਨਵਰੀ ਤੋਂ ਪੰਜ ਜਨਵਰੀ ਤੱਕ ਦਰਬਾਰ ਸਾਹਿਬ ਗੁਰਦੁਆਰੇ ਵਿੱਚ ਗੈਰ ਸਿੱਖਾਂ ਦੇ ਜਾਣ ਤੇ ਰੋਕ ਲਗਾ ਦਿੱਤੀ ਹੈ। ਇਸ ਦੌਰਾਨ ਸਿੱਖਾਂ ਦੇ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸਮਾਗਮ ਮਨਾਇਆ ਜਾਵੇਗਾ ਅਤੇ ਵੱਡੀ ਗਿਣਤੀ ਵਿੱਚ ਪਾਕਿਸਤਾਨ ਤੇ ਭਾਰਤ ਦੇ ਸਿੱਖ ਇਕੱਠੇ ਹੋਣਗੇ। ਹਾਸ਼ਮੀ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ ਪੰਜ ਜਨਵਰੀ ਨੂੰ ਹੋਵੇਗਾ।
ਸਰਕਾਰ ਨੇ ਨਵੇਂ ਸਾਲ ਦੇ ਪਹਿਲੇ ਦਿਨ ਹੀ ਚੱਕਤੇ ਬੱਸ ਤੇ ਰੇਲ ਕਿਰਾਏ :
ਸਿਲੰਡਰਾਂ ਦੀਆਂ ਕੀਮਤਾਂ ਵੀ ਵਧੀਆਂ
2020 ਦੀ 1 ਜਨਵਰੀ ਅੱਜ ਸਵੇਰੇ ਜਦੋਂ ਸੂਰਜ ਚੜ੍ਹਿਆ ਤਾਂ ਪਹਿਲਾਂ ਕੇਂਦਰ ਸਰਕਾਰ ਨੇ ਸਿਲੰਡਰ ਦੀਆਂ ਕੀਮਤਾਂ ਚ ਵਾਧਾ ਕੀਤਾ। ਰੇਲਵੇ ਨੇ ਵੀ ਕਿਰਾਏ 4 ਪੈਸੇ ਪ੍ਰਤੀ ਕਿਲੋਮੀਟਰ ਦਾ ਵਾਧਾ ਦਰ ਦਿੱਤਾ ਹੈ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਵੀ ਬੱਸਾਂ ਦੇ ਕਿਰਾਏ ਵਧਾ ਦਿੱਤੇ ਹਨ। ਕੈਪਟਨ ਸਰਕਾਰ ਨੇ ਕੁੱਝ ਦਿਨ ਪਹਿਲਾਂ ਹੀ ਬਿਜਲੀ ਦੀਆਂ ਦਰਾਂ ਵਿੱਚ ਵੀ ਵਾਧਾ ਕੀਤਾ ਸੀ, ਜਿਸ ਮੁਤਾਬਿਕ ਨਵੇਂ ਸਾਲ ਚ ਬਿਜਲੀ ਦੇ ਬਿਲਾਂ ਚ ਜੋਰਦਾਰ ਵਾਧਾ ਹੋਵੇਗਾ।ਬੱਸ ਕਿਰਾਏ ਚ ਇਹ ਵਾਧਾ 2 ਪੈਸੇ ਪ੍ਰਤੀ ਕਿਲੋਮੀਟਰ ਕੀਤਾ ਹੈ। ਦੂਜੇ ਪਾਸੇ ਬੱਸ ਟਰਾਂਸਪੋਟਰ ਵੀ ਕਿਰਾਏ ਵਿੱਚ ਹੋਏ ਵਾਧੇ ਤੋਂ ਖੁਸ਼ ਨਜ਼ਰ ਨਹੀਂ ਆ ਰਹੇ। ਉਨ੍ਹਾਂ ਦਾ ਕਹਿਣਾ ਹੈ ਕਿਰਾਏ ਵਧਾਉਣ ਦੀ ਬਜਾਏ ਸਰਕਾਰ ਨੂੰ ਟੈਕਸ ਅਤੇ ਡੀਜਲ ਦੇ ਰੇਟ ਘਟਾਉਣੇ ਚਾਹੀਦੇ ਹਨ ਕਿਉਂਕਿ ਕਿਰਾਏ ਵਧਾਉਣ ਨਾਲ ਉਨ੍ਹਾਂ ਦਾ ਕੰਮ ਵਧਦਾ ਨਹੀਂ ਸਗੋਂ ਠੱਪ ਹੁੰਦਾ ਹੈ।
ਕਰਤਾਰਪੁਰ ਲਾਂਘੇ 'ਤੇ ਭਾਰਤੀ ਅਧਿਕਾਰੀਆਂ ਦੀ ਸਖ਼ਤੀ,
ਲਾਈਆਂ ਨਵੀਆਂ ਪਾਬੰਦੀਆਂ
ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀ ਸੰਗਤ ਵੱਲੋਂ ਉੱਥੇ ਲੰਗਰ ਲਈ ਰਸਦ ਲੈ ਕੇ ਜਾਣ ਤੇ ਪਾਕਿਸਤਾਨ ਤੋਂ ਖ਼ਰੀਦਿਆ ਕੋਈ ਵੀ ਸਾਮਾਨ ਭਾਰਤ ਲਿਆਉਣ ਤੇ ਭਾਰਤੀ ਇਮੀਗ੍ਰੇਸ਼ਨ ਤੇ ਕਸਟਮ ਅਧਿਕਾਰੀਆਂ ਨੇ ਪਾਬੰਦੀ ਲਾ ਦਿੱਤੀ ਹੈ।
ਨਵੇਂ ਸਾਲ ਮੌਕੇ ਜੋ ਸੰਗਤਾਂ ਡੇਰਾ ਬਾਬਾ ਨਾਨਕ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਗਈਆਂ, ਉਨ੍ਹਾਂ ਕੋਲ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲੰਗਰ ਲਈ ਦਾਲ, ਚਾਹ ਪੱਤੀ, ਖੰਡ, ਸਬਜ਼ੀਆਂ ਤੇ ਹੋਰ ਪਦਾਰਥ ਸਨ ਪਰ ਭਾਰਤੀ ਇੰਟੀਗ੍ਰੇਟਿਡ ਚੈੱਕ ਪੋਸਟ ਤੇ ਕਸਟਮ ਵਿਭਾਗ ਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਇਹ ਸਾਮਾਨ ਪਾਕਿਸਤਾਨ ਲਿਜਾਣ ਦੀ ਇਜਾਜ਼ਤ ਨਹੀਂ ਦਿੱਤੀ। ਇਸ ਕਾਰਨ ਸੰਗਤ ਨਿਰਾਸ਼ ਹੋ ਗਈ।
ਜਦੋਂ ਇਹ ਸੰਗਤਾਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਲਾਂਘੇ ਤੇ ਪੁੱਜੀਆਂ ਤਾਂ ਅਧਿਕਾਰੀਆਂ ਨੇ ਉਹ ਸਾਮਾਨ ਵੀ ਜ਼ਬਤ ਕਰ ਲਿਆ, ਜੋ ਸੰਗਤਾਂ ਕਰਤਾਰਪੁਰ ਸਾਹਿਬ ਨੇੜਿਓਂ ਖਰੀਦ ਕੇ ਲਿਆਈਆਂ ਸਨ। ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਸੰਗਤ ਨੇ ਦੱਸਿਆ ਕਿ ਸਿਰਫ਼ ਭਾਰਤ ਵਾਲੇ ਪਾਸੇ ਹੀ ਚੀਜ਼ਾਂ ਲਿਜਾਣ ਤੇ ਲਿਆਉਣ ਤੇ ਪਾਬੰਦੀ ਲਾਈ ਗਈ ਹੈ ਜਦਕਿ ਪਾਕਿਸਤਾਨ ਨੇ ਕਿਸੇ ਗੱਲ ਤੇ ਰੋਕ ਨਹੀਂ ਲਾਈ।
ਉਨ੍ਹਾਂ ਦੱਸਿਆ ਕਿ ਭਾਰਤੀ ਇੰਟੀਗ੍ਰੇਟਿਡ ਚੈੱਕ ਪੋਸਟ ਤੇ ਉਨ੍ਹਾਂ ਨੂੰ ਕਰਤਾਰਪੁਰ ਸਾਹਿਬ ਤੋਂ ਸਿਰਫ਼ ਪਿੰਨੀ ਪ੍ਰਸ਼ਾਦ ਹੀ ਲਿਆਉਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ। ਸੰਗਤਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਭਾਵੇਂ ਪਾਕਿਸਤਾਨ ਤੋਂ ਸੰਗਤ ਵੱਲੋਂ ਕੁਝ ਵੀ ਖਰੀਦ ਕੇ ਲਿਆਉਣ ਤੇ ਪਾਬੰਦੀ ਲਾ ਦਿੱਤੀ ਜਾਵੇ ਪਰ ਲੰਗਰ ਲਈ ਰਸਦ ਲਿਜਾਣ ਦੀ ਇਜਾਜ਼ਤ ਜ਼ਰੂਰ ਦਿੱਤੀ ਜਾਵੇ।
ਸਾਫ਼ ਸਫ਼ਾਈ ਪੱਖੋਂ ਬਠਿੰਡਾ ਪੰਜਾਬ ਚੋਂ ਮੁੜ ਪਹਿਲੇ
ਅਤੇ ਦੇਸ਼ ਭਰ ਵਿਚੋਂ ਵੀ 19ਵੇਂ ਸਥਾਨ ਤੇ
ਸਾਫ਼ ਸਫ਼ਾਈ ਪੱਖੋਂ ਬਠਿੰਡਾ ਨੇ ਪੰਜਾਬ ਚੋਂ ਮੁੜ ਪਹਿਲਾਂ ਸਥਾਨ ਹਾਸਲ ਕੀਤਾ ਹੈ। ਕੇਂਦਰ ਸਰਕਾਰ ਵਲੋਂ ਕਰਵਾਏ ਸਵੱਛ ਸਰਵੇਖਣ ਕੁਆਟਰ-2 ਵਿਚ ਬਠਿੰਡਾ ਸ਼ਹਿਰ ਦੇ ਹਿੱਸੇ ਇਹ ਖ਼ਿਤਾਬ ਲਗਾਤਾਰ ਚੌਥੀ ਵਾਰ ਆਇਆ ਹੈ। ਇਸ ਵਾਰ ਬਠਿੰਡਾ ਨੇ ਹੋਰ ਵੱਡੀ ਛਾਲ ਮਾਰਦਿਆਂ ਦੇਸ਼ ਭਰ ਵਿਚੋਂ ਵੀ 19ਵੇਂ ਸਥਾਨ ਤੇ ਰਿਹਾ ਹੈ। ਪਿਛਲੇ ਕੁੱਝ ਸਾਲਾਂ ਚ ਸਾਫ਼-ਸਫ਼ਾਈ ਪੱਖੋਂ ਬਠਿੰਡਾ ਨੇ ਵੱਡਾ ਉਦਮ ਕੀਤਾ ਹੈ। ਉਧਰ ਬਠਿੰਡਾ ਵਲੋਂ ਇਹ ਖ਼ਿਤਾਬ ਹਾਸਲ ਕਰਨ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਸਦਾ ਸਿਹਰਾ ਨਿਗਮ ਤੇ ਕਾਬਜ਼ ਅਕਾਲੀ-ਭਾਜਪਾ ਗਠਜੋੜ ਦੇ ਮੇਅਰ ਨੂੰ ਦਿੱਤਾ ਹੈ। ਉਨ੍ਹਾਂ ਇਥੋਂ ਦੇ ਸ਼ਹਿਰੀਆਂ ਵਲੋਂ ਪਾਏ ਯੋਗਦਾਨ ਦੀ ਵੀ ਸ਼ਲਾਘਾ ਕੀਤੀ ਹੈ।
ਪੰਜਾਬ ਦੇ ਵਿੱਤ ਮੰਤਰੀ ਤੇ ਸਥਾਨਕ ਵਿਧਾਇਕ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਸ਼ਹਿਰ ਦੇ ਇੱਕ ਵਾਰ ਫਿਰ ਸਫਾਈ ਪੱਖੋਂ ਪੰਜਾਬ ਭਰ ਵਿਚ ਪਹਿਲੇ ਸਥਾਨ ਤੇ ਆਉਣ ਦਾ ਸਿਹਰਾ ਇੱਥੋਂ ਦੇ ਲੋਕਾਂ ਅਤੇ ਨਗਰ ਨਿਗਮ ਦੇ ਅਫਸਰਾਂ ਨੂੰ ਦਿੱਤਾ ਹੈ। ਦੇਰ ਸ਼ਾਮ ਜਾਰੀ ਇਕ ਤੋਂ ਬਾਅਦ ਇੱਕ ਟਵੀਟ ਵਿੱਚ ਉਨ੍ਹਾਂ ਬਠਿੰਡਾ ਸਹਿਰ ਦੇ ਮੁੜ ਨੰਬਰ ਇੱਕ ਤੇ ਆਉਣ ਦੇ ਪੰਜ ਕਾਰਨਾਂ ਦਾ ਖੁਲਾਸਾ ਕੀਤਾ।ਜਿਸ ਵਿੱਚ ਹਰ ਰੋਜ਼ ਘਰਾਂ ਤੋਂ ਕੂੜਾ ਕਰਕਟ ਚੁੱਕਣ ਵਾਲਿਆਂ ਦੀ ਟੀਮ ਅਤੇ ਨਗਰ ਨਿਗਮ ਦੇ ਅਫਸਰਾਂ ਦੀ ਵੀ ਪਿੱਠ ਥਾਪੜੀ । ਜਦੋਂ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਸ ਤੋਂ ਦੋ ਘੰਟੇ ਪਹਿਲਾਂ ਜਾਰੀ ਟਵੀਟ ਵਿੱਚ ਸ਼ਹਿਰ ਦੇ ਨੰਬਰ ਇੱਕ ਆਉਣ ਦਾ ਸਿਹਰਾ ਲੋਕਾਂ ਦੇ ਨਾਲ ਨਾਲ ਅਕਾਲੀ ਮੇਅਰ ਨੂੰ ਦਿੱਤਾ ਸੀ।
ਸ਼੍ਰੋਮਣੀ ਅਕਾਲੀ ਦਲ ਨੇ ਸੁੱਖੀ ਰੰਧਾਵਾ ਖਿਲਾਫ਼ ਦਿੱਤਾ ਮੰਗ ਪੱਤਰ,
ਸਖ਼ਤ ਕਾਰਵਾਈ ਦੀ ਕੀਤੀ ਮੰਗ
ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਮਜ਼ਾਕ ਉਡਾਉਂਦਿਆਂ ਉਹਨਾਂ ਦੀ ਤੁਲਨਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕਰਨ ਦੇ ਮਾਮਲੇ ਚ ਸਿੱਖ ਭਾਈਚਾਰੇ ਚ ਰੋਸ ਦੀ ਲਹਿਰ ਹੈ। ਸੁਖਜਿੰਦਰ ਰੰਧਾਵਾ ਦੀ ਵਾਇਰਲ ਹੋਈ ਵੀਡੀਓ ਦਾ ਮਾਮਲਾ ਸ਼ਾਂਤ ਹੋਣ ਦਾ ਨਾਮ ਹੀ ਨਹੀਂ ਲੈ ਰਿਹਾ।
ਇਸ ਮਾਮਲੇ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਖਜਿੰਦਰ ਰੰਧਾਵਾ ਖ਼ਿਲਾਫ਼ ਖੜੇ ਨਜ਼ਰ ਆ ਰਹੇ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਸੁਖਜਿੰਦਰ ਰੰਧਾਵਾ ਨੇ ਵਿਵਾਦ-ਪੁਰਵਕ ਬਿਆਨ ਦੇ ਕੇ ਧਾਰਮਿਕ ਭਾਵਨਾਵਾਂ ਤੇ ਸੱਟ ਮਾਰੀ ਹੈ ,ਜਿਸ ਅਧੀਨ ਉਹਨਾਂ ਨੇ ਬਟਾਲਾ ਪੁਲਿਸ ਨੂੰ ਲਿਖਤੀ ਸ਼ਿਕਾਇਤ ਦੇ ਕੇ ਸੁਖਜਿੰਦਰ ਰੰਧਾਵਾ ਖਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਕੈਬਿਨਟ ਮੰਤਰੀ ਸੁਖਜਿੰਦਰ ਰੰਧਾਵਾ ਦੀ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਖੂਬ ਵਾਇਰਲ ਹੋਈ ਸੀ, ਜਿਸ ਚ ਉਹ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਮਜ਼ਾਕ ਉਡਾਂਦੇ ਦਿਖਾਈ ਦੇ ਰਹੇ ਸਨ, ਇਨ੍ਹਾਂ ਹੀ ਨਹੀਂ ਉਹਨਾਂ ਨੇ ਗੁਰੂ ਸਾਹਿਬ ਜੀ ਦੀ ਤੁਲਨਾ ਕੈਪਟਨ ਅਮਰਿੰਦਰ ਸਿੰਘ ਨਾਲ ਕਰ ਦਿੱਤੀ ਸੀ, ਹਾਲਾਂਕਿ ਪੀਟੀਸੀ ਨਿਊਜ਼ ਵੱਲੋਂ ਇਸ ਵੀਡੀਓ ਦੀ ਪੁਸ਼ਟੀ ਨਹੀਂ ਕੀਤੀ ਗਈ, ਪਰ ਵੀਡੀਓ ਨੂੰ ਦੇਖ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ।
ਪ੍ਰਵਾਸੀ ਪੰਜਾਬੀਆਂ ਦੀ ਸੁਣਵਾਈ ਨਾ ਹੋਣਾ
ਉਹਨਾਂ ਦੀ ਚਿੰਤਾ ਚ ਕਰ ਰਿਹੈ ਵਾਧਾ
ਆਰਥਿਕ ਮੰਦੀ ਦੇ ਝੰਬੇ ਪੰਜਾਬੀ ਆਪਣੀ ਮਾਤਭੂਮੀ ਛੱਡ ਕੇ ਵਿਦੇਸ਼ਾਂ ਵਿੱਚ ਮਿਹਨਤ ਕਰਕੇ ਆਪਣੇ ਭਵਿੱਖ ਨੂੰ ਸੁਖਾਲਾ ਬਣਾਉਣ ਲਈ ਯਤਨਸ਼ੀਲ ਰਹਿੰਦੇ ਹਨ। ਪਰ ਇਸਨੂੰ ਵੀ ਉਹਨਾਂ ਦੀ ਬਦਕਿਸਮਤੀ ਹੀ ਕਿਹਾ ਜਾ ਸਕਦੈ ਕਿ ਸਿਆਸਤਦਾਨਾਂ ਦੀ ਸ਼ਹਿ ਤੇ ਲੱਠਮਾਰ ਮਾਫੀਆ ਉਹਨਾਂ ਦੀਆਂ ਜਮੀਨਾਂ ਜਾਇਦਾਦਾਂ ਤੇ ਕਬਜਾ ਕਰਨ ਦੀਆਂ ਕੋਸ਼ਿਸਾਂ ਕਰਦਾ ਰਹਿੰਦਾ ਹੈ। ਅਜਿਹੇ ਸਮੇਂ ਪ੍ਰਵਾਸੀ ਪੰਜਾਬੀਆਂ ਨੂੰ ਪੁਲਿਸ ਤੇ ਹੀ ਟੇਕ ਰੱਖਣੀ ਪੈਂਦੀ ਹੈ, ਪਰ ਬਠਿੰਡਾ ਪੁਲਿਸ ਪੀੜ੍ਹਤਾਂ ਨੂੰ ਇਨਸਾਫ਼ ਦੇਣ ਦੀ ਬਜਾਏ ਕਥਿਤ ਦੋਸ਼ੀਆਂ ਦੀ ਪੁਸਤਪਨਾਹੀ ਕਰਨ ਵਿੱਚ ਲੱਗੀ ਹੋਈ ਹੈ, ਜਿਸਨੇ ਪ੍ਰਵਾਸੀ ਪੰਜਾਬੀਆਂ ਦੀ ਚਿੰਤਾ ਵਿੱਚ ਓੜਕਾਂ ਦਾ ਵਾਧਾ ਕਰ ਦਿੱਤਾ ਹੈ। ਪ੍ਰਵਾਸੀ ਪੰਜਾਬੀਆਂ ਦੀਆਂ ਜਾਇਦਾਦਾਂ ਦੀ ਰਾਖੀ ਅਤੇ
ਉਹਨਾਂ ਨਾਲ ਹੋ ਰਹੀਆਂ ਵਧੀਕੀਆਂ ਰੋਕਣ ਲਈ ਰਾਜ ਸਰਕਾਰ ਨੇ ਜਿਲ੍ਹੇ ਪੱਧਰ ਤੇ ਐੱਨ ਆਰ ਆਈ ਥਾਨੇ ਸਥਾਪਤ ਕੀਤੇ ਹੋਏ ਹਨ, ਪਰ ਇਹ ਥਾਨੇ ਜਿਲ੍ਹਾ ਪੁਲਿਸ ਅਧੀਨ ਹੋਣ ਸਦਕਾ ਆਜ਼ਾਦਾਨਾ ਤੌਰ ਤੇ ਕੰਮ ਕਰਨ ਤੋਂ ਅਸਮਰੱਥ ਹੋਣ ਕਰਕੇ ਇਨਸਾਫ਼ ਨਹੀਂ ਦੇ ਸਕਦੇ। ਜੇਕਰ ਇਹਨਾਂ ਥਾਨਿਆਂ ਨੂੰ ਜਿਲ੍ਹਾ ਪੁਲਿਸ ਦੀ ਬਜਾਏ ਵਿਸੇਸ ਉ¤ਚ ਅਧਿਕਾਰੀ ਨਿਯੁਕਤ ਕਰਕੇ ਸਿੱਧੇ ਤੌਰ ਤੇ ਡੀ ਜੀ ਪੀ ਦਫ਼ਤਰ ਨਾਲ ਜੋੜ ਦਿੱਤਾ ਜਾਵੇ ਤਾਂ ਪ੍ਰਵਾਸੀ ਪੰਜਾਬੀਆਂ ਨੂੰ ਇਨਸਾਫ਼ ਮਿਲਣ ਦੀ ਉਮੀਦ ਬੱਝ ਸਕਦੀ ਹੈ।
ਮਿਸਾਲ ਦੇ ਤੌਰ ਤੇ ਇਸ ਜਿਲ੍ਹੇ ਦੇ ਪਿੰਡ ਧਿੰਗੜ ਦਾ ਬਲਦੇਵ ਸਿੰਘ ਸਵਿਟਜ਼ਰਲੈਂਡ ਵਿਖੇ ਪਰਿਵਾਰ ਸਮੇਤ ਰਹਿੰਦਾ ਹੈ। ਉਸਨੇ ਆਪਣੀ ਕੋਠੀ ਦੀ ਸੰਭਾਈ ਲਈ ਕੁਝ ਹਿੱਸਾ ਕਿਰਾਏ ਤੇ ਦਿੱਤਾ। ਪਰ ਉਸਦੀ ਗੈਰਹਾਜਰੀ ਵਿੱਚ ਕਿਰਾਏਦਾਰਾਂ ਨੇ ਉਹਨਾਂ ਵਾਲੇ ਕਮਰਿਆਂ ਦੇ ਤਾਲੇ ਤੋੜ ਕੇ ਗਹਿਣੇ ਘੜੀਆਂ ਤੇ ਕੱਪੜੇ ਆਦਿ ਚੋਰੀ ਕਰ ਲਏ। ਬਲਦੇਵ ਸਿੰਘ ਨੂੰ ਪਤਾ ਲੱਗਣ ਤੇ ਉਹਨਾਂ ਸਬੰਧਤ ਐੱਨ ਆਰ ਆਈ ਥਾਨੇ ਵਿੱਚ ਦਰਖਾਸਤ ਦਿੱਤੀ, ਪਰ ਘਟਨਾ ਪੁਰਾਣੀ ਹੋਣ ਦਾ ਬਹਾਨਾ ਬਣਾ ਕੇ ਦਾਖ਼ਲ ਦਫ਼ਤਰ ਕਰ ਦਿੱਤੀ। ਇਸ ਉਪਰੰਤ ਉਸਨੇ ਜਿਲ੍ਹਾ ਪੁਲਿਸ ਕਪਤਾਨ ਕੋਲ ਪਹੁੰਚ ਕੀਤੀ, ਪਰ ਉਸਦੀ ਕਿਸੇ ਨਾ ਸੁਣੀ। ਉਹ ਇਸ ਚੋਰੀ ਦੇ ਮਾਮਲੇ ਲਈ ਇਨਸਾਫ ਪ੍ਰਾਪਤ ਕਰਨ ਲਈ ਕਰੀਬ ਡੇਢ ਸਾਲ ਤੋਂ ਭੱਜ ਨੱਠ ਕਰ ਰਿਹਾ ਹੈ, ਪਰ ਸਭ ਬੇਅਰਥ ਹੋ ਰਿਹਾ ਹੈ। ਹੁਣ ਲੱਠਮਾਰ ਗਰੋਹ ਸਿਆਸੀ ਸ਼ਹਿ ਤੇ ਉਸਦੀ ਕੋਠੀ ਜਾਅਲੀ ਕਾਗਜਾਤ ਤਿਆਰ ਕਰਕੇ ਹੜੱਪਣ ਲਈ ਯਤਨਸ਼ੀਲ ਹੈ। ਅਜਿਹਾ ਹੀ ਮਾਮਲਾ ਇਟਲੀ ਦਾ ਪਰਵਾਸ਼ ਹੰਢਾ ਰਹੇ ਇਸ ਜਿਲ੍ਹੇ ਦੇ ਕਸਬਾ ਭਗਤਾ ਭਾਈ ਕਾ ਨਾਲ ਸਬੰਧਤ ਸ੍ਰੀ ਹਰਨੇਕ ਸਿੰਘ ਦਾ ਹੈ, ਜਿਸਨੇ ਪਿੰਡ ਕਲਿਆਣ ਸੱਦਾ ਵਿਖੇ ਸਾਢੇ ਸੋਲਾਂ ਏਕੜ ਜਮੀਨ ਖਰੀਦੀ ਸੀ। ਇਹ ਜਮੀਨ ਨੂੰ ਦੱਬਣ ਲਈ ਕੁੱਝ ਲੱਠਮਾਰਾਂ ਨੇ ਸਿਆਸੀ ਸ੍ਰਪਰਸਤੀ ਨਾਲ ਜਾਅਲੀ ਰਜਿਸਟਰੀ ਕਰਵਾ ਲਈ। ਫਿਰ ਕਬਜੇ ਨੂੰ ਅਸਾਨ ਬਣਾਉਣ ਲਈ ਹਰਨੇਕ ਸਿੰਘ ਦੇ ਪੁੱਤਰ ਗੁਰਿੰਦਰ ਸਿੰਘ ਜੋ ਖ਼ੁਦ ਵੀ ਇਟਲੀ ਦਾ ਨਾਗਰਿਕ ਹੈ, ਦੇ ਖਿਲਾਫ ਝੂਠਾ ਮੁਕੱਦਮਾ ਦਰਜ ਕਰ ਦਿੱਤਾ। ਇਸ ਉਪਰੰਤ ਗੁਰਿੰਦਰ ਸਿੰਘ ਅਤੇ ਹੋਰਾਂ ਖਿਲਾਫ ਥਾਨਾ ਦਿਆਲਪੁਰਾ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 307, 120 ਬੀ, 34 ਤੇ ਅਸਲਾ ਐਕਟ ਅਧੀਨ 21 ਅਕਤੂਬਰ 2018 ਨੂੰ ਮੁਕੱਦਮਾ ਦਰਜ ਕਰਵਾਉਣ ਉਪਰੰਤ ਦੋ ਦਿਨ ਬਾਅਦ ਭਾਵ 23 ਅਕਤੂਬਰ ਨੂੰ ਉਸਦੀ ਝੋਨੇ ਦੀ ਫ਼ਸਲ ਵੱਢ ਲਈ। ਇਸ ਸਬੰਧੀ ਪੁਲਿਸ ਨੇ ਪੀੜ੍ਹਤ ਦੀ ਗੱਲ ਨਾ ਸੁਣੀ। ਆਪਣੇ ਖਿਲਾਫ ਦਰਜ ਮੁਕੱਦਮੇ ਨੂੰ ਰੱਦ ਕਰਵਾਉਣ ਤੇ ਜਬਰੀ ਵੱਢੀ ਹੋਈ ਆਪਣੀ ਫ਼ਸਲ ਦੇ ਦੋਸੀਆਂ ਵਿਰੁੱਧ ਪਰਚਾ ਦਰਜ ਕਰਵਾਉਣ ਵਾਸਤੇ ਸਰਕਾਰੇ ਦਰਬਾਰੇ ਤਰਲੇ ਮਿੰਨਤਾ ਕਰਦਾ ਰਿਹਾ, ਪਰ ਕਿਸੇ ਨੇ ਨਾ ਸੁਣੀ। ਲੰਬੀ ਚੌੜੀ ਪੜਤਾਲ ਕਰਨ ਉਪਰੰਤ ਪੰਜਾਬ ਪੁਲਿਸ ਦੇ ਐ¤ਨ ਆਰ ਆਈ ਵਿੰਗ ਦੇ ਉਸ ਵੇਲੇ ਦੇ ਏ ਡੀ ਜੀ ਪੀ ਨੇ ਮੁਕੱਦਮਾ ਦਰਜ ਕਰਨ ਲਈ ਆਈ ਜੀ ਬਠਿੰਡਾ ਨੂੰ 3 ਅਪਰੈਲ 2019 ਨੂੰ ਲਿਖਤੀ ਹਦਾਇਤ ਭੇਜ ਦਿੱਤੀ, ਜੋ ਉਹਨਾਂ ਐੱਸ ਐੱਸ ਪੀ ਬਠਿੰਡਾ ਨੂੰ ਮਾਰਕ ਕਰ ਦਿੱਤੀ।
ਕੇਂਦਰ ਸਰਕਾਰ ਨਾਲ ਮੁੜ ਪਿਆ ਪੰਜਾਬ ਨਾਲ ਪੇਚਾ,
ਮੋਦੀ ਤੇ ਕੈਪਟਨ ਆਪੋ-ਆਪਣੇ ਸਟੈਂਡ 'ਤੇ ਦ੍ਰਿੜ੍ਹ
ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦਾ ਮੁੜ ਪੇਚਾ ਪੈ ਸਕਦਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਸੋਧਿਆ ਨਾਗਰਿਕਤਾ ਕਾਨੂੰਨ ਸੂਬੇ ਵਿੱਚ ਲਾਗੂ ਨਹੀਂ ਕੀਤਾ ਜਾਏਗਾ। ਉਧਰ, ਕੇਂਦਰ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਸੂਬਿਆਂ ਕੋਲ ਸੰਸਦ ਵੱਲੋਂ ਪਾਸ ਕਾਨੂੰਨ ਨੂੰ ਲਾਗੂ ਨਾ ਕਰਨ ਦਾ ਕੋਈ ਅਧਿਕਾਰੀ ਨਹੀਂ। ਕੇਂਦਰੀ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਹੈ ਕਿ ਸਿਰਫ ਸੰਸਦ ਕੋਲ ਨਾਗਰਿਕਤਾ ਸਬੰਧੀ ਕਾਨੂੰਨ ਪਾਸ ਕਰਨ ਦੀਆਂ ਤਾਕਤਾਂ ਹਨ। ਸੂਬਾਈ ਵਿਧਾਨ ਸਭਾਵਾਂ ਕੋਲ ਇਹ ਤਾਕਤ ਨਹੀਂ ਹੈ।
ਉਧਰ ਇਹ ਵੀ ਪਤਾ ਲੱਗਾ ਹੈ ਕਿ ਨਾਗਰਿਕਤਾ ਕਾਨੂੰਨ ਤਹਿਤ ਨਾਗਰਿਕਤਾ ਦੇਣ ਦੀ ਸਮੁੱਚੀ ਪ੍ਰਕਿਰਿਆ ਕੇਂਦਰ ਸਰਕਾਰ ਵੱਲੋਂ ਆਨਲਾਈਨ ਕੀਤੇ ਜਾਣ ਦੀ ਸੰਭਾਵਨਾ ਹੈ ਤਾਂ ਕਿ ਸੂਬਿਆਂ ਨੂੰ ਇਸ ਕਵਾਇਦ ਚੋਂ ਦਰਕਿਨਾਰ ਕੀਤਾ ਜਾ ਸਕੇ। ਮੌਜੂਦਾ ਪ੍ਰਕਿਰਿਆ ਮੁਤਾਬਕ ਨਾਗਰਿਕਤਾ ਲਈ ਅਰਜ਼ੀ ਜ਼ਿਲ੍ਹਾ ਮੈਜਿਸਟਰੇਟ ਰਾਹੀਂ ਲਈ ਜਾਂਦੀ ਹੈ ਪਰ ਸੂਬਿਆਂ ਚ ਜ਼ੋਰਦਾਰ ਵਿਰੋਧ ਦੇ ਮੱਦੇਨਜ਼ਰ ਕੇਂਦਰ ਸਰਕਾਰ ਇਸ ਨੂੰ ਬਾਈਪਾਸਕਰਨ ਦੀ ਤਿਆਰੀ ਕਰ ਰਹੀ ਹੈ।
ਗ੍ਰਹਿ ਮੰਤਰਾਲੇ ਦੇ ਸੂਤਰਾਂ ਮੁਤਾਬਕ ਮੈਜਿਸਟਰੇਟ ਦੀ ਬਜਾਏ ਨਵੀਂ ਅਥਾਰਿਟੀ ਕਾਇਮ ਕਰ ਕੇ ਅਰਜ਼ੀ ਲੈਣ, ਦਸਤਾਵੇਜ਼ਾਂ ਦੀ ਛਾਣਬੀਣ ਕਰਨ ਤੇ ਨਾਗਰਿਕਤਾ ਦੇਣ ਦੀ ਸਮੁੱਚੀ ਪ੍ਰਕਿਰਿਆ ਨੂੰ ਆਨਲਾਈਨ ਬਣਾਉਣ ਬਾਰੇ ਸੋਚਿਆ ਜਾ ਰਿਹਾ ਹੈ। ਅਧਿਕਾਰੀ ਨੇ ਦੱਸਿਆ ਕਿ ਜੇ ਇਹ ਪ੍ਰਕਿਰਿਆ ਪੂਰੀ ਤਰ੍ਹਾਂ ਆਨਲਾਈਨ ਬਣ ਗਈ ਤਾਂ ਕਿਸੇ ਵੀ ਪੱਧਰ ਤੇ ਕੋਈ ਰਾਜ ਸਰਕਾਰ ਇਸ ਵਿੱਚ ਦਖ਼ਲ ਨਹੀਂ ਦੇ ਸਕੇਗੀ।
ਦਰਅਸਲ ਪੱਛਮੀ ਬੰਗਾਲ, ਪੰਜਾਬ, ਕੇਰਲ, ਮੱਧ ਪ੍ਰਦੇਸ਼, ਛੱਤੀਸਗੜ੍ਹ ਸਣੇ ਕਈ ਹੋਰਨਾਂ ਰਾਜਾਂ ਦੇ ਮੁੱਖ ਮੰਤਰੀਆਂ ਨੇ ਇਸ ਕਾਨੂੰਨ ਨੂੰ ਗ਼ੈਰ-ਸੰਵਿਧਾਨਕਕਰਾਰ ਦਿੰਦਿਆਂ ਐਲਾਨ ਕੀਤਾ ਹੈ ਕਿ ਇਸ ਦੀ ਉਨ੍ਹਾਂ ਦੇ ਰਾਜਾਂ ਵਿਚ ਕੋਈ ਥਾਂ ਨਹੀਂ ਹੈ ਤੇ ਐਕਟ ਨੂੰ ਬਿਲਕੁਲ ਲਾਗੂ ਨਹੀਂ ਕੀਤਾ ਜਾਵੇਗਾ।
ਨਵੇਂ ਸਾਲ 'ਤੇ
ਪੰਜਾਬ ਪੁਲਿਸ ਲਈ ਵੱਡੀ ਖੁਸ਼ਖਬਰੀ!
ਨਵਾਂ ਸਾਲ ਪੰਜਾਬ ਪੁਲਿਸ ਲਈ ਵੱਡੀ ਖੁਸ਼ਖਬਰੀ ਲੈ ਕੇ ਆਇਆ ਹੈ। ਹੁਣ ਪੰਜਾਬ ਪੁਲਿਸ ਦੇ 80,000 ਜਵਾਨ ਹਫ਼ਤਾਵਾਰੀ ਛੁੱਟੀ ਲੈ ਸਕਣਗੇ। ਪੁਲਿਸ ਮੁਲਾਜ਼ਮਾਂ ਦੀ ਇਹ ਬੜੇ ਲੰਮੇ ਸਮੇਂ ਤੋਂ ਮੰਗ ਸੀ ਪਰ ਸੁਰੱਖਿਆ ਦੇ ਹਵਾਲਾ ਦੇ ਕੇ ਸਰਕਾਰ ਇਸ ਨੂੰ ਟਾਲਦੀ ਆ ਰਹੀ ਸੀ।
ਹੁਣ ਪੰਜਾਬ ਪੁਲਿਸ ਨੇ ਆਪਣੇ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦਿਆਂ ਜਨਵਰੀ 2020 ਤੋਂ ਹਫ਼ਤਾਵਾਰੀ ਛੁੱਟੀ ਦੇਣ ਦਾ ਐਲਾਨ ਕੀਤਾ ਹੈ। ਜਨਵਰੀ ਮਹੀਨੇ ਤੋਂ ਮੁਲਾਜ਼ਮਾਂ ਦੀ ਤਾਇਨਾਤੀ ਅੱਠ ਘੰਟਿਆਂ ਲਈ ਸ਼ਿਫਟਾਂ ਦੇ ਆਧਾਰ ਉੱਤੇ ਹੋਵੇਗੀ ਤੇ ਨਿਯਮਿਤ ਹਫ਼ਤਾਵਾਰੀ ਛੁੱਟੀ ਦਿੱਤੀ ਜਾਵੇਗੀ।
ਇਹ ਜਾਣਕਾਰੀ ਪੰਜਾਬ ਪੁਲਿਸ ਦੇ ਮੁਖੀ ਦਿਨਕਰ ਗੁਪਤਾ ਨੇ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੁਲਿਸ ਕਿਸੇ ਵੀ ਰਾਜਸੀ ਵਿਅਕਤੀ ਦੇ ਗੈਂਗਸਟਰਾਂ ਨਾਲ ਸਬੰਧਾਂ ਦੇ ਮਾਮਲੇ ਵਿੱਚ ਕਾਰਵਾਈ ਕਰਨ ਲਈ ਆਜ਼ਾਦ ਹੈ।
ਨਵੇਂ ਸਾਲ ਤੇ ਸਿੱਧੂ ਦਾ ਬਿਆਨ
ਜੀਵਾਂਗੇ ਮਰਾਂਗੇ ਪੰਜਾਬ ਲਈ
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਨਵੇਂ ਸਾਲ ਦੀਆਂ ਮੁਬਾਰਕਾਂ ਦੁਨੀਆਂ ਭਰ ਦੇ ਅਵਾਮ, ਦੇਸ਼ ਵਾਸੀਆਂ ਅਤੇ ਪੰਜਾਬੀਆਂ ਨੂੰ ਅਪਣੇ ਅੰਦਾਜ਼ ਵਿਚ ਦਿੰਦਿਆਂ ਕਿਹਾ ਕਿ ਮੇਰਾ ਰੋਮ-ਰੋਮ ਪੰਜਾਬ ਦੇ ਲੋਕਾਂ ਲਈ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੂੰ ਲੋੜ ਚੰਗੇ ਕਿਰਦਾਰਾਂ ਦੀ ਹੈ।ਉਨ੍ਹਾਂ ਕਿਹਾ ਕਿ ਦੋਸਤ ਦਾ ਪਤਾ ਮੁਸੀਬਤ ਵਿਚ ਪਤਾ ਲਗਦਾ ਹੈ। ਨਾਮ ਇਕ ਦਿਨ ਵਿਚ ਨਹੀਂ ਬਣਦਾ, ਸਮਾਂ ਲਗਦਾ ਹੈ। ਹਰ ਪਾਇਲਟ ਸ਼ਾਂਤ ਸਮੁੰਦਰ ਵਿਚ ਤਰਦਾ ਹੈ ਪਰ ਤੂਫ਼ਾਨ ਅਤੇ ਸਮੁੰਦਰ ਦੇ ਛੱਲਾਂ ਮਾਰਨ ਤੇ ਕੋਈ ਵਿਰਲਾ ਹੀ ਉਸ ਦਾ ਸਾਹਮਣਾ ਕਰਦਾ ਹੈ।ਬਰੋਟੇ ਨੂੰ ਅੱਗ ਲਗਣ ਤੇ ਦੇਸ਼-ਭਗਤ ਪਰਿੰਦਾ ਹੀ ਦਰੱਖ਼ਤ ਨਾਲ ਸੜਦਾ ਹੈ ਜਿਸ ਨੇ ਉਸ ਦੀ ਛਾਂ ਦਾ ਨਿਘ ਲਿਆ ਹੁੰਦਾ ਹੈਨਵੇਂ ਸਾਲ ਦੀ ਤੁਲਨਾ ਸਿੱਧੂ ਨੇ ਨਵੀਂ ਤਰੰਗ ਨਵੀਂ ਉਮੰਗ ਨਾਲ ਕਰਦਿਆਂ ਕਿਹਾ ਕਿ ਇਸ ਦਾ ਨਜ਼ਾਰਾ ਨਵੀਂ ਸਵੇਰ ਵਰਗਾ ਹੈ। ਪੰਜਾਬ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਿੱਧੂ ਨੇ ਹਰ ਪੰਜਾਬੀ ਨੂੰ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਹੁਣ ਇਸ ਨੂੰ ਜੁਰਅਤ ਵਾਲੇ, ਉਚੇ ਤੇ ਸੁੱਚੇ ਚਰਿੱਤਰ ਵਾਲੇ ਲੋਕਾਂ ਦੀ ਜ਼ਰੂਰਤ ਹੈ ਜਿਨ੍ਹਾਂ ਦਾ ਨਿਸ਼ਾਨਾ ਮਿਸ਼ਨ ਹੋਵੇ। ਅੱਜ ਪੰਜਾਬ ਨੂੰ ਕਿਰਦਾਰ ਤੇ ਵਿਸ਼ਵਾਸ ਵਾਲੇ ਲੋਕਾਂ ਦੀ ਜ਼ਰੂਰਤ ਹੈਉਨ੍ਹਾਂ ਦੀਵੇ ਦੀ ਮਿਸਾਲ ਦਿੰਦਿਆਂ ਕਿਹਾ ਕਿ ਉਹ ਕਾਲਾ ਹੋ ਕੇ ਰੋਸ਼ਨੀ ਦਿੰਦਾ ਹੈ। ਬਲੀਦਾਨ ਸਮਾਂ ਨਹੀਂ ਵੇਖਦਾ। ਬੀਜ ਮਿੱਟੀ ਵਿਚ ਘੁਲ ਕੇ ਅਤੇ ਅਪਣਾ ਅਸਤਿਤੱਵ ਮਿਟਾ ਕੇ ਕਈ ਬੀਜਾਂ ਨੂੰ ਜਨਮ ਦਿੰਦਾ ਹੈ, ਹੁਣ ਅਸੀਂ ਜੀਵਾਂਗੇ ਮਰਾਂਗੇ ਪੰਜਾਬ ਲਈ
ਜਨਰਲ ਰਾਵਤ ਕੋਲ ਹੋਏਗੀ
ਤਿੰਨੇ ਫੌਜਾਂ ਦੀ ਕਮਾਨ
ਥਲ ਸੈਨਾ ਮੁਖੀ ਬਿਪਨ ਰਾਵਤ ਦੇਸ਼ ਦੇ ਪਹਿਲੇ ਚੀਫ ਆਫ਼ ਡਿਫੈਂਸ ਸਟਾਫ (ਸੀਡੀਐਸ) ਹੋਣਗੇ। ਉਨ੍ਹਾਂ ਕੋਲ ਤਿੰਨੇ ਸੈਨਾਵਾਂ ਦੀ ਕਮਾਂਡ ਹੋਏਗੀ। ਉਹ 31 ਦਸੰਬਰ ਨੂੰ ਥਲ ਸੈਨਾ ਮੁਖੀ ਵਜੋਂ ਸੇਵਾ ਮੁਕਤ ਹੋ ਰਹੇ ਹਨ। ਸੂਤਰਾਂ ਮੁਤਾਬਕ ਸਰਕਾਰ ਉਨ੍ਹਾਂ ਨੂੰ ਸੀਡੀਐਸ ਬਣਾ ਰਹੀ ਹੈ।
ਦਿਲਚਸਪ ਹੈ ਕਿ ਅਜੇ ਐਤਵਾਰ ਨੂੰ ਹੀ ਕੇਂਦਰ ਸਰਕਾਰ ਨੇ ਚੀਫ ਆਫ਼ ਡਿਫੈਂਸ ਸਟਾਫ (ਸੀਡੀਐਸ) ਅਹੁਦੇ ਲਈ ਨੇਮਾਂ ਚ ਸੋਧ ਕਰਕੇ ਵੱਧ ਤੋਂ ਵੱਧ ਉਮਰ ਹੱਦ 65 ਸਾਲ ਤੈਅ ਕਰ ਦਿੱਤੀ ਹੈ। ਰੱਖਿਆ ਮੰਤਰਾਲੇ ਦੇ ਨੋਟੀਫਿਕੇਸ਼ਨ ਮੁਤਾਬਕ ਆਰਮੀ ਰੂਲਜ਼, 1954 ’ਚ ਬਦਲਾਅ ਕੀਤੇ ਗਏ ਹਨ।
ਸੁਰੱਖਿਆ ਬਾਰੇ ਕੈਬਨਿਟ ਕਮੇਟੀ ਨੇ ਮੰਗਲਵਾਰ ਨੂੰ ਇਤਿਹਾਸਕ ਫ਼ੈਸਲਾ ਲੈਂਦਿਆਂ ਸੀਡੀਐਸ ਦੇ ਅਹੁਦੇ ਨੂੰ ਪ੍ਰਵਾਨਗੀ ਦੇ ਦਿੱਤੀ ਸੀ। ਨੇਮਾਂ ਅਨੁਸਾਰ ਫ਼ੌਜ ਦੇ ਮੁਖੀ ਵੱਧ ਤੋਂ ਵੱਧ ਤਿੰਨ ਸਾਲ ਜਾਂ 62 ਸਾਲ ਦੇ ਹੋਣ ਤੱਕ ਇਸ ਅਹੁਦੇ ਤੇ ਤਾਇਨਾਤ ਰਹਿ ਸਕਦੇ ਹਨ। ਮੰਨਿਆ ਜਾ ਰਿਹਾ ਹੈ ਕਿ ਜਨਰਲ ਬਿਪਨ ਰਾਵਤ ਲਈ ਹੀ ਇਹ ਨੇਮ ਬਦਲੇ ਹਨ।
ਸੀ.ਏ. ਏ.ਦੇ ਵਿਰੋਧ ਕਾਰਨ ਪੱਛਮੀ ਬੰਗਾਲ
ਦੀ ਝਾਕੀ ਨੂੰ ਕੀਤਾ ਗਿਆ 26 ਜਨਵਰੀ ਦੀ ਪਰੇਡ ਚੋਂ ਬਾਹਰ ?
26 ਜਨਵਰੀ ਨੂੰ ਗਣਤੰਤਰ ਦਿਵਸ ਦੀ ਪਰੇਡ ਵਿੱਚ ਦੇਸ਼ ਦੇ 16 ਸੂਬਿਆਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਛੇ ਮੰਤਰਾਲਿਆਂ/ਵਿਭਾਗਾਂ ਦੀਆਂ ਝਾਕੀਆਂ ਸ਼ਾਮਲ ਕੀਤੀਆਂ ਗਈਆਂ ਹਨ। ਪਰ ਇਸ ਵਾਰ ਪੱਛਮੀ ਬੰਗਾਲ ਦੀ ਝਾਕੀ ਵੇਖਣ ਨੂੰ ਨਹੀਂ ਮਿਲੇਗੀ ਕਿਉਂਕਿ ਐਤਕੀਂ ਉਸ ਸੂਬੇ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ। ਕਿਉਂ ਕਿ ਕੇਂਦਰ ਸਰਕਾਰ ਦੇ ਨਾਗਰਿਕਤਾ ਸੋਧ ਕਾਨੂੰਨ ਅਤੇ ਕੇਂਦਰ ਸਰਕਾਰ ਵਿਰੁੱਧ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਕੁਮਾਰੀ ਮਮਤਾ ਬੈਨਰਜੀ ਜ਼ੋਰਦਾਰ ਰੋਸ ਪ੍ਰਦਰਸ਼ਨਾਂ ਕਰ ਰਹੇ ਹਨ। ਇਸੇ ਲਈ ਉਨ੍ਹਾਂ ਦੇ ਸੂਬੇ ਦੀ ਝਾਕੀ ਨੂੰ ਐਤਕੀਂ ਗਣਤੰਤਰ ਦਿਵਸ–2020 ਪਰੇਡ ਵਿੱਚ ਸ਼ਾਮਲ ਨਹੀਂ ਕੀਤਾ ਜਾ ਰਿਹਾ। ਰੱਖਿਆ ਮੰਤਰਾਲੇ ਦੇ ਬੁਲਾਰੇ ਅਨੁਸਾਰ ਪੱਛਮੀ ਬੰਗਾਲ ਸਰਕਾਰ ਦੀ ਝਾਕੀ ਦੀ ਤਜਵੀਜ਼ ਦਾ ਨਿਰੀਖਣ ਮਾਹਿਰਾਂ ਦੀ ਕਮੇਟੀ ਵੱਲੋਂ ਕੀਤਾ ਗਿਆ ਸੀ। ਉਸ ਕਮੇਟੀ ਦੀ ਮੀਟਿੰਗ ਦੇ ਦੋ ਗੇੜ ਹੋਏ ਸਨ। ਬੁਲਾਰੇ ਮੁਤਾਬਕ ਕਮੇਟੀ ਨੇ ਥੀਮ, ਧਾਰਨਾ, ਡਿਜ਼ਾਇਨ ਤੇ ਉਸ ਨੂੰ ਵੇਖ ਕੇ ਪੈਣ ਵਾਲੇ ਪ੍ਰਭਾਵ ਦੇ ਆਧਾਰ ਉੱਤੇ ਤਜਵੀਜ਼ਾਂ ਦਾ ਨਿਰੀਖਣ ਕੀਤਾ ਜਾਂਦਾ ਹੈ ਤੇ ਉਸੇ ਮੁਤਾਬਕ ਸਿਫ਼ਾਰਸ਼ਾਂ ਵੀ ਕੀਤੀਆਂ ਜਾਂਦੀਆਂ ਹਨ। ਬੁਲਾਰੇ ਮੁਤਾਬਕ ਕੁਝ ਸਮੇਂ ਦੀ ਘਾਟ ਕਾਰਨ ਇਸ ਵਾਰ ਸੀਮਤ ਗਿਣਤੀ ਵਿੱਚ ਹੀ ਝਾਕੀਆਂ ਦੀ ਚੋਣ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬਿਹਤਰੀਨ ਝਾਕੀਆਂ ਨੂੰ ਹੀ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ ਕੀਤਾ ਜਾਂਦਾ ਹੈ। ਦੇਸ਼ ਦੇ ਸੂਬਿਆਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ 24 ਮੰਤਰਾਲਿਆਂ/ਵਿਭਾਗਾਂ ਤੋਂ 32 ਝਾਕੀਆਂ ਦੀਆਂ ਤਜਵੀਜ਼ਾ ਸਮੇਤ ਕੁੱਲ 56 ਅਜਿਹੀਆਂ ਤਜਵੀਜ਼ਾਂ ਗਣਤੰਤਰ ਦਿਵਸ–2020 ਦੀ ਪਰੇਡ ਲਈ ਮਿਲੀਆਂ ਸਨ। ਉਨ੍ਹਾਂ ਦੀ ਪਰਖ ਲਈ ਪੰਜ ਮੀਟਿੰਗਾਂ ਕੀਤੀਆਂ ਗਈਆਂ ਤੇ ਉਨ੍ਹਾਂ ਵਿੱਚੋਂ ਕੁੱਲ 22 ਤਜਵੀਜ਼ਾਂ ਛਾਂਟੀਆਂ ਗਈਆਂ ਸਨ। ਤ੍ਰਿਣਮੂਲ ਕਾਂਗਰਸ ਦੇ ਐੱਮਪੀ ਸੌਗਾਤੋ ਰਾਏ ਨੇ ਕਿਹਾ ਹੈ ਕਿ ਪੱਛਮੀ ਬੰਗਾਲ ਨੂੰ ਗਣਤੰਤਰ ਦਿਵਸ ਦੀ ਪਰੇਡ ਚੋਂ ਬਾਹਰ ਰੱਖਣਾ ਸਰਾਸਰ ਵਿਤਕਰਾ ਹੈ। ਪੱਛਮੀ ਬੰਗਾਲ ਦੀ ਇੰਨੀ ਅਮੀਰ ਵਿਰਾਸਤ ਹੈ ਤੇ ਉਸ ਨੂੰ ਬਾਹਰ ਰੱਖਣਾ ਮੋਦੀਸ਼ਾਹ ਦੋਵਾਂ ਦੇ ਪੱਖਪਾਤ ਨੂੰ ਉਜਾਗਰ ਕਰਦਾ ਹੈ।
ਬੰਗਲਾਦੇਸ਼ ਨੇ ਭਾਰਤੀ ਸਰਹੱਦ ਨੇੜੇ
ਮੋਬਾਈਲ ਨੈੱਟਵਰਕ ਕੀਤਾ ਬੰਦ
ਬੰਗਲਾਦੇਸ਼ ਸਰਕਾਰ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਮੰਗਲਵਾਰ ਨੂੰ ਭਾਰਤੀ ਸਰਹੱਦ ਨਾਲ ਲਗਦੇ ਖੇਤਰਾਂ ਵਿਚ ਮੋਬਾਈਲ ਨੈੱਟਵਰਕ ਬੰਦ ਕਰ ਦਿੱਤਾ। ਮੀਡੀਆ ਰਿਪੋਰਟਾਂ ਮੁਤਾਬਿਕ ਇਸ ਕਦਮ ਨਾਲ ਖੇਤਰ ਵਿਚ ਲਗਭਗ 1 ਕਰੋੜ ਲੋਕ ਪ੍ਰਭਾਵਿਤ ਹੋਣਗੇ। ਅਧਿਕਾਰੀਆਂ ਦੇ ਬਿਆਨ ਅਨੁਸਾਰ,”ਵਰਤਮਾਨ ਹਾਲਤਾਂ ਵਿਚ ਦੇਸ਼ ਦੀ ਸੁਰੱਖਿਆ ਦੇ ਖਾਤਰ ਨੋਟਿਸ ਜਾਰੀ ਹੋਣ ਤੱਕ ਭਾਰਤ ਦੇ ਨਾਲ ਪੂਰੀ ਸੀਮਾ ਦੇ ਨਾਲ ਇਕ ਕਿਲੋਮੀਟਰ ਤੱਕ ਮੋਬਾਈਲ ਨੈੱਟਵਰਕ ਕਵਰੇਜ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।ਖ਼ਬਰਾਂ ਅਨੁਸਾਰ ਇਹ ਫੈਸਲਾ ਇਸ ਚਿੰਤਾ ਨਾਲ ਲਿਆ ਗਿਆ ਕਿ ਭਾਰਤ ਵਿਚ ਇਕ ਨਵਾਂ ਨਾਗਰਿਕਤਾ ਕਾਨੂੰਨ ਲਾਗੂ ਹੋਣ ਦੇ ਬਾਅਦ ਭਾਰਤੀ ਮੁਸਲਮਾਨ ਬੰਗਲਾਦੇਸ਼ ਵਿਚ ਦਾਖਲ ਹੋ ਸਕਦੇ ਹਨ। ਆਲੋਚਕਾਂ ਦਾ ਕਹਿਣਾ ਹੈ ਕਿ ਇਹ ਕਾਨੂੰਨ ਮੁਸਲਿਮ ਮੁਸਲਿਮ ਵਿਰੋਧੀ ਹੈ।
ਫੌਜੀ ਅਫਸਰਾਂ ਅਤੇ ਜਵਾਨਾਂ ਦੇ
ਫੇਸਬੁੱਕ ਤੇ ਸਮਾਰਟਫੋਨ ਵਰਤਣ ਤੇ ਪਾਬੰਦੀ
ਭਾਰਤੀ ਜਲ ਸੈਨਾ ਨੇ ਆਪਣੇ ਕਰਮਚਾਰੀਆਂ ਵੱਲੋਂ ਸੋਸ਼ਲ ਮੀਡੀਆ ਸਾਈਟ ਫੇਸਬੁੱਕ ਦੇ ਇਸਤੇਮਾਲ ਕਰਨ ਤੇ ਪਾਬੰਦੀ ਲਾ ਦਿੱਤੀ ਹੈ। ਇਸ ਹੁਕਮ ਤੋਂ ਬਾਅਦ ਹੁਣ ਕੋਈ ਵੀ ਜਵਾਨ ਫੇਸਬੁੱਕ ਦਾ ਇਸਤੇਮਾਲ ਨਹੀਂ ਕਰ ਸਕੇਗਾ। ਇੰਨਾ ਹੀ ਨਹੀਂ ਜਲ ਸੈਨਾ ਦੇ ਟਿਕਾਣਿਆਂ ਤੇ ਹੁਣ ਸਮਾਰਫੋਨ ਦਾ ਇਸਤੇਮਾਲ ਕਰਨ ਤੇ ਵੀ ਬੈਨ ਲੱਗ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਜਲ ਸੈਨਾ ਦੇ ਸੱਤ ਕਰਮੀਆਂ ਦੀ ਜਾਣਕਾਰੀ ਲੀਕ ਹੋਣ ਤੋਂ ਬਾਅਦ ਇਹ ਫੈਸਲਾ ਲਿਆ ਗਿਆ। ਜਲ ਸੈਨਾ ਨੂੰ ਸੋਸ਼ਲ ਮੀਡੀਆ ਤੋਂ ਦੂਰ ਰਹਿਣ ਲਈ ਕਿਹਾ ਗਿਆ ਹੈ।
ਇਹ ਹੁਕਮ 27 ਦਸੰਬਰ ਨੂੰ ਜਾਰੀ ਕੀਤਾ ਗਿਆ ਸੀ। ਬੈਨ ਤੋਂ ਬਾਅਦ ਸਭ ਤੋਂ ਵੱਡੀ ਫਿਕਰ ਗੈਰ-ਸੈਨਿਕ ਤੇ ਜਲ ਸੈਨਾ ਡਾਕਯਾਰਡ ਚ ਕੰਮ ਕਰਨ ਵਾਲਿਆਂ ਦੀ ਹੋਵੇਗੀ ਕਿਉਂਕਿ ਉਹ ਜਲ ਸੈਨਾ ਦੇ ਨਿਯਮਾਂ ਅਧੀਨ ਨਹੀਂ ਆਉਂਦੇ।
ਜਲ ਸੈਨਾ ਵੱਲੋਂ ਇਹ ਹੁਕਮ 20 ਦਸੰਬਰ ਨੂੰ ਵਿਸ਼ਾਖਾਪਟਨਮ ਚ ਅੱਠ ਵਿਅਕਤੀਆਂ ਤੇ ਸੱਤ ਜਲ ਸੈਨਿਕਾਂ ਤੇ ਮੁੰਬਈ ਦੇ ਹਵਾਲਾ ਆਪ੍ਰੇਟਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਲਿਆ ਗਿਆ।

ਰਿਕਾਰਡ ਤੋੜ ਠੰਢ ਦੇ ਬਾਵਜੂਦ

ਲੁਧਿਆਣਾ ਦੀ ਹੌਜਰੀ 'ਤੇ ਮੰਦੀ ਦੀ ਮਾਰ

ਇਸ ਵਾਰ ਰਿਕਾਰਡ ਤੋੜ ਠੰਢ ਹੋਣ ਦੇ ਬਾਵਜੂਦ ਹੌਜਰੀ ਉਦਯੋਗ ਮੰਦੀ ਦੇ ਦੌਰ ਵਿੱਚੋਂ ਗੁਜਰ ਰਿਹਾ ਹੈ। ਲੁਧਿਆਣਾ ਵਿਚਲੇ ਹੌਜਰੀ ਉਦਯੋਗ ਨੂੰ ਇਸ ਸਾਲ ਘੱਟੋ-ਘੱਟ 40 ਤੋਂ 50 ਫੀਸਦ ਤਕ ਘੱਟ ਆਰਡਰ ਮਿਲੇ ਹਨ। ਇਨ੍ਹਾਂ ਚ ਸਭ ਤੋਂ ਜ਼ਿਆਦਾ ਘੱਟ ਆਰਡਰ ਐਕਸਪੋਰਟ ਆਰਡਰਸ ਦੇ ਹਨ। ਭਾਵ ਵਿਦੇਸ਼ਾਂ ਵਿੱਚ ਮੰਗ ਘਟੀ ਹੈ। ਉਂਝ ਵੇਖਿਆ ਗਿਆ ਹੈ ਕਿ ਠੰਢ ਘੱਟ ਪੈਣ ਕਰਕੇ ਹੀ ਹੌਜਰੀ ਵਾਲਿਆਂ ਨੂੰ ਰਗੜਾ ਲੱਗਦਾ ਹੈ।
ਦੱਸ ਦਈਏ ਕਿ ਪੰਜਾਬ ਸੂਬੇ ਚ ਉਂਝ ਤਾਂ ਹਰ ਥਾਂ ਕੋਈ ਨਾ ਕੋਈ ਉਦਯੋਗ ਹੈ ਪਰ ਜ਼ਿਲ੍ਹਾ ਲੁਧਿਆਣਾ ਚ ਹੌਜਰੀ ਇੰਡਸਟਰੀ ਦਾ ਗੜ੍ਹ ਹੈ। ਇਸ ਦੇ ਨਾਲ ਹੀ ਅੱਜ ਕੱਲ੍ਹ ਦੇਸ਼ ਚ ਆਰਥਿਕ ਮੰਦੀ ਦਾ ਅਸਰ ਹਰ ਪਾਸੇ ਵੇਖਣ ਨੂੰ ਮਿਲ ਰਿਹਾ ਹੈ। ਅਜਿਹੇ ਚ ਇਸ ਦਾ ਪ੍ਰਭਾਵ ਲੁਧਿਆਣਾ ਦੀ ਹੌਜਰੀ ਇੰਡਸਟਰੀ ਤੇ ਵੀ ਵੇਖਣ ਨੂੰ ਮਿਲਿਆ।
ਮਿਲੀ ਰਿਪੋਰਟ ਮੁਤਾਬਕ ਮੰਦੀ ਨੇ ਹੌਜਰੀ ਇੰਡਸਟਰੀ ਦੀ ਪਿੱਠ ਤੋੜ ਦਿੱਤੀ ਹੈ। ਕਰੀਬ ਦਸ ਹਜ਼ਾਰ ਛੋਟੇ-ਵੱਡੇ ਹੌਜਰੀ ਯੂਨਿਟ ਇਸ ਸਮੇਂ ਭਾਰੀ ਮੰਦੀ ਦੇ ਦੌਰ ਤੋਂ ਲੰਘ ਰਹੇ ਹਨ। ਮੰਦੀ ਕਰਕੇ ਹੌਜਰੀ ਇੰਡਸਟਰੀ ਨੂੰ ਕਾਫੀ ਘੱਟ ਆਰਡਰ ਮਿਲੇ। ਉਦਯੋਗ ਨੂੰ ਇਸ ਸਾਲ ਘੱਟੋ-ਘੱਟ 40 ਤੋਂ 50 ਫੀਸਦ ਤਕ ਘੱਟ ਆਰਡਰ ਮਿਲੇ। ਇਨ੍ਹਾਂ ਚ ਸਭ ਤੋਂ ਜ਼ਿਆਦਾ ਘੱਟ ਆਰਡਰ ਐਕਸਪੋਰਟ ਆਰਡਰਸ ਦੇ ਹਨ।
ਮਾਰਕਿਟ ਚ ਆਰਡਰਸ ਦਾ ਫਲੋਅ ਘੱਟ ਹੋਣ ਕਰਕੇ ਕੈਸ਼ ਫਲੋ ਦੀ ਵੀ ਕਮੀ ਹੋ ਰਹੀ ਹੈ। ਲੁਧਿਆਣਾ ਚ ਛੋਟੇ-ਵੱਡੇ ਯੂਨਿਟਸ ਚ ਕਰੀਨ ਤਿੰਨ ਲੱਖ ਤੋਂ ਵੀ ਜ਼ਿਆਦਾ ਲੋਕ ਕੰਮ ਕਰਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜ਼ਿਲ੍ਹੇ ਚ ਕਿਸੇ ਗਰੀਬ ਲਈ ਕੋਈ ਰਹਿਣ ਦੀ ਵਿਵਸਥਾ ਨਹੀਂ ਤੇ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ ਜਿਸ ਨੂੰ ਉਨ੍ਹਾਂ ਨੇ ਅਜੇ ਤਕ ਪੂਰਾ ਨਹੀਂ ਕੀਤਾ।

ਬਿਜਲੀ ਦਰਾਂ 'ਚ ਵਾਧੇ ਖਿਲਾਫ ਡਟੀ ਆਮ ਆਦਮੀ ਪਾਰਟੀ,

ਕੈਪਟਨ ਨੂੰ ਯਾਦ ਕਰਵਾਏ ਵਾਅਦੇ

ਪੰਜਾਬ 'ਚ ਵਾਰ-ਵਾਰ ਵਧਾਈਆਂ ਜਾ ਰਹੀਆਂ ਬਿਜਲੀ ਦਰਾਂ ਵਿਰੁੱਧ ਆਮ ਆਦਮੀ ਪਾਰਟੀ (ਆਪ) ਪੰਜਾਬ ਦੀਆਂ ਸਮੂਹ ਜ਼ਿਲ੍ਹਾ ਇਕਾਈਆਂ ਨੇ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਸੌਂਪੇ ਹਨ। ਪਾਰਟੀ ਦੀ ਮੁੱਖ ਮੰਗ ਹੈ ਕਿ ਪਿਛਲੀ ਬਾਦਲ ਸਰਕਾਰ ਵੱਲੋਂ ਸਰਕਾਰੀ ਥਰਮਲ ਪਲਾਂਟਾਂ ਦੀ ਬਲੀ ਦੇ ਕੇ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਗਏ ਮਾਰੂ ਤੇ ਇਕਪਾਸੜ ਬਿਜਲੀ ਖ਼ਰੀਦ ਸਮਝੌਤੇ (ਪੀਪੀਏਜ਼) ਰੱਦ ਕੀਤੇ ਜਾਣ।
ਇਸ ਲਈ ਆਮ ਆਦਮੀ ਪਾਰਟੀ ਨੇ ਆਪਣੇ ਮੰਗ ਪੱਤਰ ਵਿੱਚ 2017 ਦੀਆਂ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਥੱਲੇ ਕਾਂਗਰਸ ਦੇ ਮੈਨੀਫੈਸਟੋ ਦੇ ਪੰਨਾ ਨੰਬਰ 96,97 ਤੇ 98 ਦਾ ਵਿਸ਼ੇਸ਼ ਤੌਰ 'ਤੇ ਹਵਾਲਾ ਦਿੱਤਾ ਹੈ ਜਿਸ ਵਿੱਚ ਪ੍ਰਾਈਵੇਟ ਥਰਮਲ ਕੰਪਨੀਆਂ ਨਾਲ ਕੀਤੇ ਸਮਝੌਤੇ ਰੱਦ ਕਰਨ ਤੇ ਪਾਵਰ ਕਾਮ ਦੀ ਪਿਛਲੇ 5 ਸਾਲਾਂ ਦੀ ਕਾਰਗੁਜ਼ਾਰੀ ਦਾ ਆਡਿਟ ਕਰਾਉਣ ਸਮੇਤ ਕੁੱਲ 10 ਵਾਅਦੇ ਕੀਤੇ ਗਏ ਸਨ।
'
ਆਪ' ਦੋਸ਼ ਹੈ ਕਿ ਕੈਪਟਨ ਸਰਕਾਰ ਨੇ ਆਪਣੇ ਚੋਣ ਮਨੋਰਥ ਪੱਤਰ 'ਚ ਕੀਤੇ ਇਨ੍ਹਾਂ 10 ਵਾਅਦਿਆਂ 'ਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ, ਜਿਸ ਕਾਰਨ ਨਿੱਜੀ ਬਿਜਲੀ ਕੰਪਨੀਆਂ ਦੇ ਦਬਾਅ ਥੱਲੇ ਵਾਰ-ਵਾਰ ਬਿਜਲੀ ਮਹਿੰਗੀ ਕੀਤੀ ਜਾ ਰਹੀ ਹੈ। 'ਆਪ' ਨੇ ਦੋਸ਼ ਲਾਇਆ ਕਿ ਮੋਟੀ ਹਿੱਸਾ-ਪੱਤੀ ਨਾਲ ਬਾਦਲਾਂ ਨੇ ਇਹ ਇਕਰਾਰਨਾਮੇ ਸਸਤੀ ਬਿਜਲੀ ਪੈਦਾ ਕਰਦੇ ਸਰਕਾਰੀ ਥਰਮਲ ਪਲਾਂਟਾਂ ਦੀ ਬਲੀ ਦੇ ਦਿੱਤੀ।
ਕਈ ਅਜਿਹੀਆਂ ਮਾਰੂ ਸ਼ਰਤਾਂ ਮੰਨੀਆਂ ਜੋ ਸਿੱਧੀ ਲੁੱਟ ਹਨ। ਮਿਸਾਲ ਵਜੋਂ ਕੋਲਾ ਖ਼ਾਨਾਂ 'ਤੇ ਕੋਲੇ ਦੀ ਧੁਆਈ (ਵਾਸ਼ਿੰਗ) ਦਾ ਖ਼ਰਚ ਵੀ ਪੰਜਾਬ ਦਾ ਹਰੇਕ ਅਮੀਰ-ਗ਼ਰੀਬ ਆਪਣੀ ਜੇਬ 'ਚੋਂ ਕਰਵਾ ਰਿਹਾ ਹੈ। ਪਹਿਲੀ ਜਨਵਰੀ ਤੋਂ ਪ੍ਰਤੀ ਯੂਨਿਟ 30 ਪੈਸੇ ਲਾਗੂ ਹੋਇਆ ਵਾਧਾ ਕੋਲੇ ਦੀ ਧੁਆਈ ਦੀ 1400 ਕਰੋੜ ਰੁਪਏ ਦੀ ਇੱਕ ਕਿਸ਼ਤ ਦਾ ਨਤੀਜਾ ਹੈ। ਇਸੇ ਤਰ੍ਹਾਂ ਦੀ 1300 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਦੀ ਗਾਜ਼ ਅਗਲੇ ਇੱਕ-ਦੋ ਮਹੀਨਿਆਂ 'ਚ ਡਿੱਗਣ ਜਾ ਰਹੀ ਹੈ।
ਬਿਜਲੀ ਮੋਰਚੇ ਦੀ ਕਮਾਨ ਸੰਭਾਲ ਰਹੇ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਦੀ ਬਿਜਲੀ ਨੀਤੀ ਤੋਂ ਸਬਕ ਲੈਣ ਦੀ ਜ਼ਰੂਰਤ ਹੈ ਕਿਉਂਕਿ ਪਿਛਲੇ 5 ਸਾਲਾਂ 'ਚ ਉੱਥੇ ਬਿਜਲੀ ਮਹਿੰਗੀ ਹੋਣ ਦੀ ਥਾਂ ਸਸਤੀ ਹੋਈ ਹੈ। ਉਨ੍ਹਾਂ ਕਿਹਾ ਕਿ ਨਵੇਂ ਸਾਲ 2020 ਦੇ ਪਹਿਲੇ ਹਫ਼ਤੇ 'ਚ ਪੰਜਾਬ ਸਰਕਾਰ ਬਿਜਲੀ ਸਸਤੀ ਕਰਨ ਲਈ ਠੋਸ ਕਦਮ ਨਹੀਂ ਉਠਾਉਂਦੀ ਤਾਂ ਆਮ ਆਦਮੀ ਪਾਰਟੀ (ਆਪ) ਪੰਜਾਬ 7 ਜਨਵਰੀ ਨੂੰ 'ਆਪ' ਲੀਡਰਸ਼ਿਪ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਦੀ ਚੰਡੀਗੜ੍ਹ, ਸਥਿਤ ਕੋਠੀ ਦਾ ਘਿਰਾਓ ਕਰਨ ਲਈ ਮਜਬੂਰ ਹੋਵੇਗੀ।

ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀਐਸਈਆਰਸੀ) ਨੂੰ ਦਿੱਤੀ ਗਈ 'ਅਧੂਰੀ' ਜਾਣਕਾਰੀ ਦੇ ਬਾਵਜੂਦ ਸਾਲਾਨਾ ਮਾਲੀਆ ਲੋੜ (ਏਆਰਆਰ) ਨੂੰ ਬਿਜਲੀ ਰੈਗੂਲੇਟਰ ਨੇ ਸਵੀਕਾਰ ਕਰ ਲਿਆ ਹੈ। ਪੀਐਸਪੀਸੀਐਲ ਨੇ ਮੌਜੂਦਾ ਰੇਟਾਂ ਵਿੱਚ ਲਗਪਗ 12 ਤੋਂ 14.10 ਫੀਸਦ ਦਾ ਵਾਧਾ ਕਰਨ ਦੀ ਮੰਗ ਕੀਤੀ ਹੈ। ਇਸ ਲਈ ਅਗਲੇ ਸਮੇਂ ਵਿੱਚ ਬਿਜਲੀ ਦਰਾਂ ਹੋਰ ਵਧ ਸਕਦੀਆਂ ਹਨ।
ਹਾਲਾਂਕਿ, ਪੀਐਸਈਆਰਸੀ, ਚਾਹੁੰਦੀ ਹੈ ਕੀ ਪੀਐਸਪੀਸੀਐਲ ਜਲਦੀ ਤੋਂ ਜਲਦੀ ਪੈਂਡਿੰਗ ਜਾਣਕਾਰੀ ਪੇਸ਼ ਕਰੇ ਤਾਂ ਜੋ ਪਟੀਸ਼ਨ ਦੀ ਸਮੇਂ ਸਿਰ ਪ੍ਰਕਿਰਿਆ ਨੂੰ ਸਮਰੱਥ ਬਣਾਇਆ ਜਾਵੇ। ਇਸ ਪਟੀਸ਼ਨ ਤੋਂ ਬਾਅਦ ਜਨਤਾ ਤੋਂ ਇਤਰਾਜ਼ ਮੰਗਣ ਲਈ ਏਆਰਆਰ ਦੇ ਵੇਰਵਿਆਂ ਵਾਲਾ ਪਬਲਿਕ ਨੋਟਿਸ ਜਾਰੀ ਕੀਤਾ ਜਾਵੇਗਾ।
ਪੀਐਸਈਆਰਸੀ ਨੇ ਪਹਿਲਾਂ ਪਾਵਰ ਕਾਰਪੋਰੇਸ਼ਨ ਨੂੰ ਸ਼ਾਰਟ ਟਰਮ ਖਰੀਦ ਦੀ ਬੋਲੀ ਲਾਉਣ ਦੇ ਰਸਤੇ ਦੀ ਪਾਲਣਾ ਕਰਨ ਤੇ ਇਸ ਦੇ ਸਬੂਤ ਜਮਾਂ ਕਰਾਉਣ ਦੇ ਅਦੇਸ਼ ਦਿੱਤੇ ਸਨ ਪਰ ਪੀਐਸਪੀਸੀਐਲ ਅਜਿਹਾ ਕਰਨ ਵਿੱਚ ਅਸਫਲ ਰਹੀ।
ਮਾਹਰ ਸੁਝਾਅ ਦਿੰਦੇ ਹਨ ਕਿ 2020-21 ਲਈ, ਨੈੱਟ ਰੈਵਿਨਊ ਦੀ ਜ਼ਰੂਰਤ 36,156 ਕਰੋੜ ਰੁਪਏ ਹੈ, ਜਦੋਂਕਿ ਮੌਜੂਦਾ ਦਰਾਂ ਤੋਂ ਮਾਲੀਆ 32,705 ਕਰੋੜ ਰੁਪਏ ਹੈ, ਨਤੀਜੇ ਵਜੋਂ 3,451.4 ਕਰੋੜ ਰੁਪਏ ਦਾ ਪਾੜਾ ਹੈ। ਪਿਛਲੇ ਸਾਲਾਂ ਦਾ ਕੈਰੀ ਓਵਰ ਗੈਪ 7,728 ਕਰੋੜ ਰੁਪਏ ਹੋਵੇਗਾ। ਜਦੋਂਕਿ ਇਕੱਤਰ ਹੋਏ ਗੈਪ 31 ਮਾਰਚ, 2021 ਤੱਕ, ਲਗਪਗ 11,179.66 ਕਰੋੜ ਰੁਪਏ ਹੋਣਗੇ।
ਖਪਤਕਾਰਾਂ ਦੇ ਦ੍ਰਿਸ਼ਟੀਕੋਣ ਤੋਂ ਵੇਖੀਏ ਤਾਂ, ਵੱਧ ਰਹੀਆਂ ਦਰਾਂ ਹੀ ਮਾਲੀਏ ਦੇ ਗੈਪ ਨੂੰ ਪੂਰਾ ਕਰਨ ਦਾ ਇਕਲੌਤਾ ਰਸਤਾ ਨਹੀਂ। ਦੂਜਾ ਵਿਕਲਪ ਕੁਸ਼ਲਤਾ ਵਿੱਚ ਸੁਧਾਰ ਲਿਆਉਣਾ ਤੇ ਘਾਟੇ ਨੂੰ ਘਟਾਉਣਾ ਹੈ। ਇਹ ਬਿਜਲੀ ਨਿਰਧਾਰਣ ਪ੍ਰਕਿਰਿਆ ਵਿੱਚ ਮੁੱਖ ਚੁਣੌਤੀ ਹੋਵੇਗੀ।

ਨਵੀਂਆਂ ਬਣ ਰਹੀਆਂ ਅਖੌਤੀ ਪਾਰਟੀਆਂ ਨੂੰ
ਕਾਂਗਰਸ ਦੀ ਪੂਰੀ ਸ਼ਹਿ : ਮਜੀਠੀਆ
ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕਤਰ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਨਵੀਆਂ ਬਣ ਰਹੀਆਂ ਅਖੌਤੀ ਪਾਰਟੀਆਂ ਨੂੰ ਕਾਂਗਰਸ ਦੀ ਸ਼ਹਿ ਹੈ। ਜੋ ਨਹੀਂ ਚਾਹੁੰਦੀਆਂ ਕਿ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਨਿਰਾਸ਼ ਤੇ ਦੁਖੀ ਹੋਏ ਲੋਕਾਂ ਦੀਆਂ ਵੋਟਾਂ ਅਕਾਲੀ ਦਲ ਦੇ ਖੇਮੇ ਵਿਚ ਜਾਣ। ਜਿਸ ਪ੍ਰਤੀ ਆਮ ਲੋਕਾਂ ਨੂੰ ਸੁਚੇਤ ਹੋਣ ਦੀ ਲੋੜ ਹੈ।
ਸ: ਮਜੀਠੀਆ ਅਜ ਹਲਕਾ ਅਜਨਾਲਾ ਦੇ ਕਈ ਪਿੰਡਾਂ ਵਿਚ ਅਕਾਲੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਅਤੇ ਨਗਰ ਕੌਸਲ ਅਜਨਾਲਾ ਦੇ ਪ੍ਰਧਾਨ ਸ: ਜੋਰਾਵਰ ਸਿੰਘ ਦੇ ਗ੍ਰਹਿ ਵਿਖੇ ਸਾਰੇ ਕੌਸਲਰਾਂ ਨਾਲ ਮੀਟਿੰਗ ਉਪਰੰਤ ਪਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ, ਨੇ ਕਿਹਾ ਕਿ ਹਲਕਾ ਅਜਨਾਲਾ ਦੇ ਅਕਾਲੀ ਆਗੂ ਅਤੇ ਵਰਕਰ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ, ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਨਾਲ ਚਟਾਨ ਵਾਂਗ ਖੜੇ ਹਨ। ਉਹਨਾਂ ਦਸਿਆ ਕਿ ਸ: ਸੁਖਬੀਰ ਸਿੰਘ ਬਾਦਲ 21 ਜਨਵਰੀ ਨੂੰ ਹਲਕਾ ਅਜਨਾਲਾ ਵਿਚ ਵਖ ਵਖ ਅਕਾਲੀ ਵਰਕਰਾਂ ਦੀਆਂ ਮੀਟਿੰਗਾਂ ਨੂੰ ਸੰਬੋਧਨ ਕਰਨਗੇ। ਉਹਨਾਂ ਕਿਹਾ ਕਿ ਕਿਸੇ ਵੀ ਗਠਬੰਧਨ ਨਾਲ ਅਕਾਲੀ ਦਲ ਨੂੰ ਕੋਈ ਫਰਕ ਨਹੀਂ ਪਵੇਗਾ। ਉਹਨਾਂ ਕਿਹਾ ਕਿ ਵਖ ਵਖ ਨਵੀਆਂ ਪਾਰਟੀਆਂ ਕਾਂਗਰਸ ਦੇ ਹੀ ਫਰੰਟ ਅਤੇ ਉਸ ਵਲੋਂ ਫਾਈਨੈਸ ਰਾਹੀਂ ਸੰਚਾਲਿਤ ਬੀ ਟੀਮਾਂ ਹਨ ਜੋ ਲੋਕਾਂ ਦੇ ਅਖੀਂ ਘੱਟਾ ਪਾਉਣ ਚ ਲਗੀਆਂ ਹੋਈਆਂ ਹਨ। ਅਜਿਹੇ ਪਰਪੰਚ ਅਤੇ ਡਰਾਮੇਬਾਜ਼ੀ ਰਾਹੀਂ ਅਕਾਲੀ ਦਲ ਨੂੰ ਢਾਹ ਲਾਉਣ ਦੀਆਂ ਕਾਂਗਰਸ ਦੀਆਂ ਸਾਜ਼ਿਸ਼ਾਂ ਕਾਮਯਾਬ ਨਹੀਂ ਹੋਣਗੀਆਂ। ਉਹਨਾਂ ਕਿਹਾ ਕਿ ਅਕਾਲੀ ਦਲ ਇਕ ਜੁੱਟ ਅਤੇ ਮਜਬੂਤ ਸਥਿਤੀ ਚ ਹੈ, ਪੰਚਾਇਤੀ ਚੋਣਾਂ ਦੌਰਾਨ ਲੋਕਤੰਤਰ ਦਾ ਘਾਣ ਕਰਨ ਵਾਲੀ ਕਾਂਗਰਸ ਦਾ ਟਾਕਰਾ ਅਕਾਲੀ ਵਰਕਰਾਂ ਵਲੋਂ ਹੀ ਕੀਤਾ ਜਾਣਾ ਇਸ ਦਾ ਪ੍ਰਤਖ ਸਬੂਤ ਹੈ। ਉਨਾਂ ਕਿਹਾ ਕਿ ਅਕਾਲੀ ਵਰਕਰ ਪਾਰਟੀ ਦੀ ਮਜਬੂਤੀ ਅਤੇ ਇਸ ਦਾ ਝੰਡਾ ਸਦਾ ਬੰਲੰਦ ਦੇਖਣਾ ਚਾਹੁੰਦੇ ਹਨ। ਉਹ ਸ: ਰਣਜੀਤ ਸਿੰਘ ਬ੍ਰਹਮਪੁਰਾ ਅਤੇ ਡਾ: ਰਤਨ ਸਿੰਘ ਅਜਨਾਲਾ ਦਾ ਦਿਲੋਂ ਸਤਿਕਾਰ ਕਰਦੇ ਹਨ, ਪਰ ਪਾਰਟੀ ਨੂੰ ਪਿਠ ਦਿਖਾਉਣ ਵਾਲਿਆਂ ਦੀ ਪਾਰਟੀ ਤੋਂ ਬਾਹਰ ਕੋਈ ਹੋਂਦ ਨਹੀਂ ਰਹਿੰਦੀ। ਇਤਿਹਾਸ ਗਵਾਹ ਹੈ ਕਿ ਪਾਰਟੀ ਨਾਲ ਟੁੱਟ ਕੇ ਕੋਈ ਵੀ ਆਪਣੀ ਹੋਂਦ ਨਹੀਂ ਬਚਾ ਸਕਿਆ।
ਲੋਕ ਕਾਂਗਰਸ ਸਰਕਾਰ ਤੋਂ ਧੋਖੇ ਦਾ ਹਿਸਾਬ ਮੰਗਣਗੇ: ਕਾਂਗਰਸ ਦੀਆਂ ਲੋਕ ਮਾਰੂ ਅਤੇ ਧੋਖੇਬਾਜ਼ ਨੀਤੀਆਂ ਦੀ ਸਖਤ ਅਲੋਚਨਾ ਕਰਦਿਆਂ ਸ: ਮਜੀਠੀਆ ਨੇ ਕਿਹਾ ਕਿ ਕਾਂਗਰਸ ਕਿਸਾਨਾਂ ਮਜਦੂਰਾਂ, ਵਪਾਰੀਆਂ ਅਤੇ ਦਲਿਤ ਭਾਈਚਾਰੇ ਦੀ ਸਾਰ ਲੈਣ ਦੀ ਥਾਂ ਅਸਹਿ ਆਰਥਿਕ ਬੋਝ ਪਾ ਕੇ ਕਚੂਮੜ ਕਢ ਰਹੀ ਹੈ। ਉਹਨਾਂ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਕਿਸਾਨਾਂ ਦੀ ਕਰਜ਼ਾ ਮੁਆਫੀ ਦੇ ਮੁਦੇ ਤੇ ਐਲਾਨ ਮੁਤਾਬਕ ਕਰਜਾ ਮੁਆਫ ਨਾ ਕਰ ਕੇ ਕਿਸਾਨਾਂ ਨਾਲ ਧੋਖਾ ਕਰ ਰਹੀ ਹੈ। ਕਰਜਾ ਕੁਰਕੀ ਖਤਮ ਕਰਨ ਦੇ ਨਾਂ ਤੇ ਕਿਸਾਨਾਂ ਦੇ ਪਲੇ ਨਿਰਾਸ਼ਾ ਪਾਈ। ਉਹਨਾਂ ਕਿਹਾ ਕਿ ਅਜਨਾਲਾ ਦੇ ਖੁਦਕਸ਼ੀ ਕਰ ਗਏ ਕਿਸਾਨ ਮੇਜਰ ਸਿੰਘ ਤੇੜਾ ਦੇ ਪਰਿਵਾਰ ਨੂੰ ਕੋਈ ਰਾਹਤ ਅਜ ਤਕ ਨਹੀ ਦਿਤੀ ਗਈ। ਕਰਜਾ ਮੁਆਫੀ ਦੇ ਪ੍ਰਚਾਰ ਦੇ ਚਿਹਰੇ ਵਾਲੇ ਬੁਧ ਸਿੰਘ ਦਾ ਕਰਜਾ ਇਕ ਸਮਾਜ ਸੇਵੀ ਵਲੋਂ ਅਦਾ ਕਰਨਾ ਆਦਿ ਸਰਕਾਰ ਦੀ ਕਿਸਾਨਾਂ ਪ੍ਰਤੀ ਮੰਦ ਭਾਵਨਾ ਨੂੰ ਦਰਸਾ ਰਹੇ ਹਨ। ਉਹਨਾਂ ਕਿਹਾ ਕਿ ਉਤਰੀ ਭਾਰਤ ਚ ਸਭ ਤੋਂ ਮਹਿੰਗੀ ਬਿਜਲੀ ਪੰਜਾਬ ਚ ਹੈ, ਸਭ ਤੋਂ ਮਹਿੰਗਾ ਰੇਤਾ ਅਤੇ ਡੀਜਲ ਇਥੇ ਵਿਕ ਰਿਹਾ ਹੈ। ਦੂਜੇ ਪਾਸੇ ਸਭ ਤੋਂ ਸਸਤਾ ਗੰਨਾ ਇਥੋਂ ਖਰੀਦਿਆ ਜਾ ਰਿਹਾ ਹੈ ਉਥੇ ਹੀ ਗੰਨੇ ਦਾ ਪਿਛਲਾ ਬਕਾਇਆ ਅਜ ਤਕ ਨਹੀਂ ਦਿਤਾ ਜਾ ਰਿਹਾ। ਉਹਨਾਂ ਕਿਹਾ ਕਿ ਲੋਕ ਸ਼ਕਤੀ ਸਭ ਤੋਂ ਵੱਡੀ ਹੈ, ਨੋਜਵਾਨਾਂ ਨੂੰ ਘਰ ਘਰ ਨੋਕਰੀ ਦਾ ਲਾਰਾ, ਦਲਿਤ ਭਰਾਵਾਂ ਨੂੰ ਮਿਲਦੀਆਂ ਸਹੂਲਤਾਂ ਖੋਹਲੈਣੀਆਂ, ਪੈਨਸ਼ਨ ਬੰਦ ਹੋਣੀਆਂ ਆਦਿ ਠਗੀਆਂ ਅਤੇ ਧੋਖੇ ਦਾ ਹਿਸਾਬ ਲੋਕ ਕਾਂਗਰਸ ਸਰਕਾਰ ਤੋਂ ਜਲਦ ਮੰਗਣਗੇ।
ਸਪੀਕਰ ਨਹੀਂ ਕਰੇਗਾ ਆਪ ਛੱਡ ਚੁਕੇ ਵਿਧਾਇਕਾਂ ਤੇ ਕਾਰਵਾਈ : ਸ: ਮਜੀਠੀਆ ਨੇ ਇਕ ਸਵਾਲ ਦੇ ਜਵਾਬ ਚ ਕਿਹਾ ਕਿ ਵਿਧਾਨ ਸਭਾ ਦੇ ਸਪੀਕਰ ਤੋਂ ਆਪ ਛੱਡ ਚੁਕੇ ਵਿਧਾਇਕਾਂ ਦੀ ਵਿਧਾਨ ਸਭਾ ਦੀ ਮੈਬਰੀਂ ਖਤਮ ਕਰਨ ਪ੍ਰਤੀ ਕਿਸੇ ਕਾਰਵਾਈ ਦੀ ਕੋਈ ਆਸ ਨਹੀ ਹੈ। ਜਦ ਕਿ ਭਾਰਤੀ ਸੰਵਿਧਾਨ ਅਨੁਸਾਰ ਜਿਸ ਦੀ ਕਿਸੇ ਪਾਰਟੀ ਚੋਂ ਮੁਢਲੀ ਮੈਬਰਸ਼ਿਪ ਖਤਮ ਹੋ ਜਾਵੇ ਤਾਂ ਉਹ ਉਸ ਪਾਰਟੀ ਵਲੋਂ ਵਿਧਇਕ ਬਣਿਆ ਨਹੀਂ ਰਹਿ ਸਕਦਾ। ਉਹਨਾਂ ਕਿਹਾ ਕਿ ਆਪਤੋਂ ਨਿਕਾਲੇ ਜਾਣ ਤੇ ਪਾਪਪਾਰਟੀ ਬਣਾਉਣ ਵਾਲਾ ਸੁਖਪਾਲ ਸਿੰਘ ਖਹਿਰਾ ਕਾਂਗਰਸ ਦਾ ਐਕਟਿਵ ਪਲੇਅਰ ਹੈ। ਉਹਨਾਂ ਖਹਿਰੇ ਵਲੋਂ ਜਲਦ ਕਾਂਗਰਸ ਵਿਚ ਮੁੜ ਸ਼ਾਮਿਲ ਹੋਣ ਦੀ ਭਵਿਖਬਾਣੀ ਕਰਦਿਆਂ ਕਿਹਾ ਕਿ 4 ਵਾਰ ਕਾਂਗਰਸ ਵਲੋਂ ਚੋਣ ਲੜਣ ਵਾਲੇ ਅਤੇ 22 ਸਾਲ ਗਾਂਧੀ ਪਰਿਵਾਰ ਦੀ ਜੀ ਹਜੂਰੀ ਕਰਨ ਵਾਲੇ ਖਹਿਰੇ ਦਾ ਕੋਈ ਸਟੈਡ ਨਹੀਂ, ਜਿਸ ਦਾ ਦਿਲ ਅਜ ਵੀ ਕਾਂਗਰਸ ਲਈ ਧੜਕ ਰਿਹਾ ਹੈ। ਉਹਨਾਂ ਕਿਹਾ ਕਿ ਖਹਿਰੇ ਦਾ ਪਰਿਵਾਰ ਅਤੇ ਨਜਦੀਕੀ ਰਿਸ਼ਤੇਦਾਰ ਅਜ ਵੀ ਕਾਂਗਰਸ ਦੀ ਝੋਲੀ ਚੁਕ ਬਣੇ ਹੋਏ ਹਨ ਅਤੇ ਸਰਕਾਰੀ ਸਹੂਲਤਾਂ ਮਾਣ ਰਹੇ ਹਨ।
ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕਤਰ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਨਵੀਆਂ ਬਣ ਰਹੀਆਂ ਅਖੌਤੀ ਪਾਰਟੀਆਂ ਨੂੰ ਕਾਂਗਰਸ ਦੀ ਸ਼ਹਿ ਹੈ। ਜੋ ਨਹੀਂ ਚਾਹੁੰਦੀਆਂ ਕਿ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਨਿਰਾਸ਼ ਤੇ ਦੁਖੀ ਹੋਏ ਲੋਕਾਂ ਦੀਆਂ ਵੋਟਾਂ ਅਕਾਲੀ ਦਲ ਦੇ ਖੇਮੇ ਵਿਚ ਜਾਣ। ਜਿਸ ਪ੍ਰਤੀ ਆਮ ਲੋਕਾਂ ਨੂੰ ਸੁਚੇਤ ਹੋਣ ਦੀ ਲੋੜ ਹੈ।
ਠੰਢ ਦਾ ਅਸਰ ਹਵਾਈ ਅਤੇ ਰੇਲ ਆਵਾਜਾਈ ਤੇ ਵੀ ਦੇਖਣ ਨੂੰ ਮਿਲਿਆਇਸ ਕਾਰਨ 24 ਟ੍ਰੇਨਾਂ ਦੋ ਤੋਂ ਪੰਜ ਘੰਟੇ ਦੇਰੀ ਨਾਲ ਰਵਾਨਾ ਹੋਈਆਂ।
ਸੰਤ ਸੀਚੇਵਾਲ ਨੂੰ ਡਾਕਟਰ ਆਨਰਜ਼ ਕੌਜ਼ਾ
ਦੀ ਡਿਗਰੀ ਨਾਲ ਕੀਤਾ ਸਨਮਾਨਤ
ਸੁਲਤਾਨਪੁਰ ਲੋਧੀ -ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵੱਲੋਂ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਡਾਕਟਰ ਆਨਰਜ਼ ਕੌਜ਼ਾ ਡਿਗਰੀ ਨਾਲ ਸਨਮਾਨਤ ਕੀਤਾ ਗਿਆ। ਯੂਨੀਵਰਸਿਟੀ ਦੀ ਗਵਰਨਿੰਗ ਬਾਡੀ ਵੱਲੋਂ ਇਹ ਡਿਗਰੀ ਪ੍ਰਦਾਨ ਕੀਤੀ ਗਈ। ਯੂਨੀਵਰਸਿਟੀ ਕੈਂਪਸ ਵਿਚ ਹੋਈ ਛੇਵੀਂ ਕਾਨਵੋਕੇਸ਼ਨ ਸਮਾਗਮ ਦੌਰਾਨ ਇਹ ਡਿਗਰੀ ਪ੍ਰਦਾਨ ਕੀਤੀ ਗਈ। ਇਸ ਮੌਕੇ ਸੰਤ ਸੀਚੇਵਾਲ ਅਤੇ ਸਨਮਾਨ ਸਮੋਰਹ ਵਿਚ ਸ਼ਾਮਿਲ ਹੋਏ ਮੁੱਖ ਮਹਿਮਾਨਾਂ ਵੱਲੋਂ ਬੱਚਿਆਂ ਨੂੰ ਇਕ ਹਜ਼ਾਰ ਤੋਂ ਵੱਧ ਡਿਗਰੀਆਂ ਵੰਡੀਆਂ ਗਈਆਂ।
ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵੱਲੋਂ ਸੰਤ ਸੀਚੇਵਾਲ ਜੀ ਨੂੰ ਦਿੱਤੇ ਗਏ ਪ੍ਰਸੰਸਾ ਪੱਤਰ ਵਿਚ ਉਨ੍ਹਾਂ ਕਿਹਾ ਕਿ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ੧੬੫ ਕਿਲੋਮੀਟਰ ਲੰਬੀ ਪਵਿੱਤਰ ਕਾਲੀ ਵੇਈਂ ਨੂੰ ਮੁੜ ਸੁਰਜੀਤ ਕਰਕੇ ਵਾਤਾਵਰਣ ਪ੍ਰਤੀ ਨਵੀਂ ਚੇਤਨਾ ਪੈਦਾ ਕੀਤੀ ਹੈ। ਪਿੰਡਾਂ ਵਿਚ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਏ ਹਨ ਤੇ ਸੋਧਿਆ ਹੋਇਆ ਪਾਣੀ ਖੇਤੀ ਨੂੰ ਲਾਉਣ ਯੋਗ ਬਣਾਇਆ ਹੈ। ਸੰਤ ਸੀਚੇਵਾਲ ਵੱਲੋਂ ਚਲਾਏ ਜਾਂਦੇ ੴ ਚੈਰੀਟੇਬਲ ਟਰੱਸਟ ਰਾਹੀਂ ਕਈ ਸਕੂਲ ਤੇ ਕਾਲਜ ਚਲਾਏ ਜਾਂਦੇ ਹਨ ਜਿਨ੍ਹਾਂ ਵਿਚ ਵਿਦਿਆਰਥੀਆਂ ਨੂੰ ਸਸਤੀ ਤੇ ਮਿਆਰੀ ਵਿਦਿਆ ਮੁਹੱਈਆ ਕਰਵਾਈ ਜਾਂਦੀ ਹੈ।
ਇਸ ਸਨਮਾਨ ਸਮਾਰੋਹ ਵਿਚ ਸਿੱਕਮ ਦੇ ਮੁੱਖ ਮੰਤਰੀ ਸ੍ਰੀ ਪਵਨ ਚੈਮਲਿੰਗ, ਸ਼੍ਰੀ।ਸੀ।ਆਰ ਸ਼ਾਹ, ਉੜੀਸਾ ਦੇ ਕੈਬਿਨਟ ਮੰਤਰੀ ਸੂਰਜਆ ਨਰਾਇਣ ਪਾਤਰੋ, ਭਾਰਤ ਸਰਕਾਰ ਦੇ ਹੈਲਥ ਸੈਕਟਰੀ ਲਵ ਵਰਮਾ, ਈਕਫਈ ਯੂਨੀਵਰਸਿਟੀ ਸਿਕਮ ਦੇ ਵਾਇਸ ਦੇ ਚਾਂਸਲਰ ਜਗਨਾਥ ਅਤੇ ਜਨਰਲ ਚੌਹਾਨ ਨਾਗਾਲੈਂਡ ਆਦਿ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਯੂਨੀਵਰਸਿਟੀ ਦੇ ਚਾਂਸਲਰ ਡਾ। ਜੋਰਾ ਸਿੰਘ, ਪ੍ਰੋ। ਚਾਂਸਲਰ ਡਾ। ਤੇਜਿੰਦਰ ਕੌਰ, ਵਾਇਸ ਪ੍ਰੈਸੀਡੈਂਟ ਡਾ।ਕੁਲਦੀਪ ਸਿੰਘ, ਗੁਰਵਿੰਦਰ ਸਿੰਘ, ਦਇਆ ਸਿੰਘ, ਸ਼ੇਰਪ੍ਰਤਾਪ ਪੰਨੂੰ, ਅਤੇ ਹਰਪ੍ਰੀਤ ਸਿੰਘ ਸਮੇਤ ਹੋਰ ਬਹੁਤ ਸਾਰੀਆਂ ਸ਼ਖ਼ਸੀਅਤਾਂ ਹਾਜ਼ਰ ਸਨ।
ਕੋਰਟ ਨੇ ਵਿਜੇ ਮਾਲਿਆ ਦੀ ਜ਼ਬਤ ਜਾਇਦਾਦ
ਵੇਚ ਕੇ ਵਸੂਲੀ ਲਈ ਦਿੱਤੀ ਮਨਜ਼ੂਰੀ
ਪ੍ਰੀਵੈਂਸ਼ਨ ਆਫ ਮਨੀਲਾਂਡਰਿੰਗ ਦੀ ਵਿਸ਼ੇਸ਼ ਅਦਾਲਤ ਵੱਲੋਂ ਭਾਰਤੀ ਸਟੇਟ ਬੈਂਕ ਅਤੇ ਕਈ ਹੋਰ ਬੈਂਕਾਂ ਨੂੰ ਵਿਜੇ ਮਾਲਿਆ ਦੀ ਜ਼ਬਤ ਜਾਇਦਾਦ ਵੇਚ ਕੇ ਕਰਜ਼ੇ ਦੀ ਵਸੂਲੀ ਕਰਨ ਦੀ ਮਨਜੂਰੀ ਦੇ ਦਿੱਤੀ ਗਈ ਹੈ । ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਕਿਹਾ ਗਿਆ ਸੀ ਕਿ ਉਸ ਨੂੰ ਇਸ ਵਸੂਲੀ ਤੋਂ ਕੋਈ ਇਤਰਾਜ਼ ਨਹੀਂ ਹੈ ।ਇਸ ਮਾਮਲੇ ਵਿੱਚ ਪਹਿਲਾਂ ਮਾਲਿਆ ਦੇ ਵਕੀਲਾਂ ਵੱਲੋਂ ਇਤਰਾਜ਼ ਪ੍ਰਗਟਾਇਆ ਗਿਆ ਸੀ ਕਿ ਇਹ ਸਿਰਫ ਡੇਟ ਰਿਕਵਰੀ ਟ੍ਰਿਬਿਊਨਲ ਹੀ ਤੈਅ ਕਰ ਸਕਦਾ ਹੈ । ਹਾਲਾਂਕਿ ਵਿਸ਼ੇਸ਼ ਅਦਾਲਤ ਵੱਲੋਂ ਇਸ ਫੈਸਲੇ ਤੇ 18 ਜਨਵਰੀ ਤੱਕ ਸਟੇ ਲਗਾਈ ਗਈ ਹੈ ਤਾਂ ਕਿ ਮਾਲਿਆ ਇਸ ਆਦੇਸ਼ ਵਿਰੁੱਧ ਮੁੰਬਈ ਹਾਈ ਕੋਰਟ ਵਿੱਚ ਅਪੀਲ ਕਰ ਸਕਣ ।
ਦੱਸ ਦੇਈਏ ਕਿ ਮਾਲਿਆ ਬੈਂਕਾਂ ਦਾ ਲਗਭਗ 9 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਨਾ ਚੁਕਾਉਣ ਅਤੇ ਧੋਖਾਧੜੀ ਦੇ ਮਾਮਲੇ ਵਿੱਚ ਬ੍ਰਿਟੇਨ ਵਿੱਚ ਮੁਕੱਦਮੇ ਦਾ ਸਾਹਮਣਾ ਕਰ ਰਹੇ ਹਨ । ਜ਼ਿਕਰਯੋਗ ਹੈ ਕਿ ਬੀਤੇ ਦਸੰਬਰ ਮਹੀਨੇ ਵਿੱਚ ਵਿਜੇ ਮਾਲਿਆ ਮਾਮਲੇ ਵਿੱਚ ਲੰਦਨ ਅਦਾਲਤ ਵੱਲੋਂ ਫੈਸਲਾ ਸੁਰੱਖਿਅਤ ਰੱਖਿਆ ਗਿਆ ਹੈ ।
ਇਸ ਮਾਮਲੇ ਵਿੱਚ ਮੰਨਿਆ ਜਾ ਰਿਹਾ ਹੈ ਕਿ ਅਦਾਲਤ ਜਨਵਰੀ ਮਹੀਨੇ ਵਿੱਚ ਵਿਜੇ ਮਾਲਿਆ ‘ਤੇ ਫੈਸਲਾ ਸੁਣਾ ਸਕਦੀ ਹੈ । ਦਰਅਸਲ, ਮਾਲਿਆ ਨੂੰ ਭਾਰਤ ਵਿੱਚ ਭਗੌੜਾ ਤੇ ਆਰਥਿਕ ਅਪਰਾਧੀ ਘੋਸ਼ਿਤ ਕੀਤਾ ਗਿਆ ਹੈ । ਬ੍ਰਿਟੇਨ ਦੇ ਗ੍ਰਹਿ ਮੰਤਰੀ ਸਾਜਿਦ ਜਾਵਿਦ ਵੱਲੋਂ ਉਨ੍ਹਾਂ ਨੂੰ ਭਾਰਤੀ ਅਧਿਕਾਰੀਆਂ ਦੇ ਹਵਾਲੇ ਕੀਤੇ ਜਾਣ ਦੇ ਆਦੇਸ਼ ਤੇ ਦਸਤਖਤ ਵੀ ਕਰ ਦਿੱਤੇ ਗਏ ਸਨ ।
ਹੁਣ ਦੁੱਧ ਨੇ ਉਡਾਈ ਸਰਕਾਰ ਦੀ ਨੀਂਦ,
ਪ੍ਰਾਈਵੇਟ ਤੇ ਸਹਿਕਾਰੀ ਡੇਅਰੀਆਂ ਦੀ ਬੁਲਾਈ ਹੰਗਾਮੀ ਮੀਟਿੰਗ
ਦੇਸ਼ ਵਿੱਚ ਦੁੱਧ ਦੀਆਂ ਵਧਦੀਆਂ ਕੀਮਤਾਂ ਪ੍ਰਤੀ ਫਿਕਰਮੰਦ ਕੇਂਦਰ ਸਰਕਾਰ ਦੇ ਪਸ਼ੂ ਪਾਲਣ ਤੇ ਡੇਅਰੀ ਮੰਤਰਾਲੇ ਨੇ ਦੁੱਧ ਦੇ ਉਤਪਾਦਨ, ਉਪਲਬਧਤਾ ਤੇ ਵੱਧ ਰਹੀਆਂ ਕੀਮਤਾਂ ਦਾ ਜਾਇਜ਼ਾ ਲੈਣ ਲਈ 3 ਜਨਵਰੀ ਨੂੰ ਸਮੂਹ ਪ੍ਰਾਈਵੇਟ ਤੇ ਸਹਿਕਾਰੀ ਖੇਤਰ ਦੀਆਂ ਡੇਅਰੀਆਂ ਦੀ ਮੀਟਿੰਗ ਸੱਦੀ ਹੈ। ਹਾਲ ਹੀ ਵਿੱਚ ਸਹਿਕਾਰੀ ਸੈਕਟਰ ਦੀਆਂ ਡੇਅਰੀਆਂ ਨੇ ਦੁੱਧ ਦੀ ਕੀਮਤ ਵਿੱਚ ਤਿੰਨ ਰੁਪਏ ਪ੍ਰਤੀ ਲੀਟਰ ਵਾਧਾ ਕੀਤਾ ਹੈ। ਪਿਛਲੇ ਸੱਤ ਮਹੀਨਿਆਂ ਵਿੱਚ ਦੁੱਧ ਦੀਆਂ ਕੀਮਤਾਂ ਵਿੱਚ ਇਹ ਦੂਜਾ ਵਾਧਾ ਹੈ।
ਭਾਰਤ ਸਾਲਾਨਾ 185 ਮਿਲੀਅਨ ਟਨ ਦੁੱਧ ਦੇ ਉਤਪਾਦਨ ਨਾਲ ਵਿਸ਼ਵ ਵਿੱਚ ਪਹਿਲੇ ਸਥਾਨ 'ਤੇ ਹੈ। ਜੇ ਅਸੀਂ ਦੁੱਧ ਸਮੇਤ ਪਸ਼ੂ ਪਾਲਣ ਦੀ ਕੁੱਲ ਆਮਦਨੀ ਦਾ ਅੰਦਾਜ਼ਾ ਲਾਈਏ ਤਾਂ 28 ਲੱਖ ਕਰੋੜ ਰੁਪਏ ਦੀ ਖੇਤੀਬਾੜੀ ਜੀਡੀਪੀ ਵਿੱਚ ਦੁੱਧ ਤੇ ਪਸ਼ੂ ਪਾਲਣ ਸੈਕਟਰ ਦਾ ਹਿੱਸਾ ਲਗਪਗ 30 ਪ੍ਰਤੀਸ਼ਤ ਹੈ।
ਪਿਛਲੇ ਪੰਜ ਸਾਲਾਂ ਵਿੱਚ, ਕਿਸਾਨਾਂ ਨੂੰ ਦੁੱਧ ਦੀਆਂ ਸਹੀ ਕੀਮਤਾਂ ਨਹੀਂ ਮਿਲੀਆਂ। ਇਸ ਦੇ ਉਲਟ, ਵੱਧ ਰਹੀ ਮਹਿੰਗਾਈ ਤੇ ਲਾਗਤ ਕਾਰਨ ਦੁੱਧ ਉਤਪਾਦਨ ਕਰਨ ਵਾਲੇ ਕਿਸਾਨਾਂ ਨੂੰ ਬਹੁਤ ਨੁਕਸਾਨ ਝੱਲਣਾ ਪਿਆ।
-
ਇਸ ਕਾਰਨ ਕਰਕੇ, ਸਭ ਤੋਂ ਪਹਿਲਾਂ, ਕਿਸਾਨਾਂ ਨੇ ਪਸ਼ੂਆਂ ਦੀ ਗਿਣਤੀ ਘਟਾ ਦਿੱਤੀ।
-
ਦੂਜਾ, ਦੁੱਧ ਉਤਪਾਦਨ ਦੀ ਵੱਧ ਰਹੀ ਕੀਮਤ ਦੇ ਮੱਦੇਨਜ਼ਰ, ਕਿਸਾਨ ਪਸ਼ੂਆਂ ਨੂੰ ਸਹੀ ਪੌਸ਼ਟਿਕ ਭੋਜਨ ਨਹੀਂ ਦੇ ਸਕੇ। ਦੁੱਧ ਦੇ ਉਤਪਾਦਨ ਵਿੱਚ ਹੋਏ ਨੁਕਸਾਨ ਕਾਰਨ, ਬਿਮਾਰ ਪਸ਼ੂਆਂ ਦੇ ਇਲਾਜ ਤੇ ਦੇਖਭਾਲ 'ਤੇ ਖਰਚਿਆਂ ਨੂੰ ਵੀ ਘੱਟ ਕਰਨਾ ਪਿਆ।
-
ਤੀਜਾ, ਪਿਛਲੇ ਪੰਜ ਸਾਲਾਂ ਵਿੱਚ ਪੇਂਡੂ ਖੇਤਰਾਂ ਵਿੱਚ ਬੇਸਹਾਰਾ ਪਸ਼ੂਆਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈਇਹ ਅਨੁਮਾਨ ਲਾਇਆ ਜਾਂਦਾ ਹੈ ਕਿ ਇਸ ਸਮੇਂ ਲਗਪਗ 1 ਕਰੋੜ ਬੇਸਹਾਰਾ ਪਸ਼ੂ ਹਨ।
-
ਚੌਥਾ, ਪਿਛਲੇ ਕੁਝ ਸਾਲਾਂ ਵਿੱਚ, ਪਸ਼ੂਆਂ ਦੇ ਭੋਜਨ ਜਿਵੇਂ ਖਲ, ਚੂਰੀ, ਛਿਲਕਾ ਆਦਿ ਦੀਆਂ ਕੀਮਤਾਂ ਵਿੱਚ ਵੀ ਕਾਫ਼ੀ ਵਾਧਾ ਹੋਇਆ ਹੈ। ਇਸ ਕਾਰਨ ਦੁੱਧ ਉਤਪਾਦਨ ਦੀ ਲਾਗਤ ਵਿੱਚ ਕਾਫ਼ੀ ਵਾਧਾ ਹੋਇਆ ਹੈ।
-
ਪੰਜਵਾਂ, ਇਸ ਸਾਲ ਦੇਰੀ ਨਾਲ ਆਇਆ ਮਾਨਸੂਨ ਕਈ ਰਾਜਾਂ ਵਿੱਚ ਸੋਕੇ ਦਾ ਕਾਰਨ ਬਣਿਆ। ਇਸ ਤੋਂ ਬਾਅਦ ਬਹੁਤ ਜ਼ਿਆਦਾ ਮੀਂਹ ਤੇ ਹੜ੍ਹ ਆ ਗਏ। ਇਸ ਨਾਲ ਚਾਰੇ ਦੀ ਉਪਲਬਧਤਾ ਵੀ ਘਟੀ ਹੈ।
-
ਛੇਵਾਂ, ਸਾਲ 2019-20 ਵਿੱਚ ਪਸ਼ੂ ਪਾਲਣ ਤੇ ਡੇਅਰੀ ਦੇ ਕੰਮਾਂ ਲਈ ਬਜਟ ਪਿਛਲੇ ਸਾਲ ਦੇ 3,273 ਕਰੋੜ ਰੁਪਏ ਤੋਂ ਘਟਾ ਕੇ ਇਸ ਸਾਲ 2,932 ਕਰੋੜ ਰੁਪਏ ਕਰ ਦਿੱਤਾ ਗਿਆ ਹੈਦੁੱਧ ਉਤਪਾਦਨ ਦੇ ਬਜਟ ਨੂੰ ਘਟਾਉਣਾ ਉਚਿਤ ਨਹੀਂ ਹੈ।
-ਸੱਤਵਾਂ, ਅਕਤੂਬਰ ਤੋਂ ਮਾਰਚ ਦੇ ਵਿਚਕਾਰ ਦਾ ਸਮਾਂ ਦੁੱਧ ਦੇ ਵੱਧ ਉਤਪਾਦਨ ਦਾ ਮੌਸਮ ਹੈ ਜਿਸ ਦੌਰਾਨ ਦੁੱਧ ਦੀਆਂ ਕੀਮਤਾਂ ਘੱਟ ਵਧਦੀਆਂ ਹਨ। ਗਰਮੀਆਂ ਵਿੱਚ, ਦੁੱਧ ਦਾ ਉਤਪਾਦਨ ਘੱਟ ਜਾਂਦਾ ਹੈ ਤੇ ਕੀਮਤਾਂ ਵਧਦੀਆਂ ਹਨ। ਇਸ ਵਾਰ ਸਰਦੀਆਂ ਵਿੱਚ ਕੀਮਤਾਂ ਵਧਣ ਕਾਰਨ ਡੇਅਰੀਆਂ ਦੀ ਦੁੱਧ ਖਰੀਦ ਵਿੱਚ ਗਿਰਾਵਟ ਇੱਕ ਚੰਗਾ ਸੰਕੇਤ ਨਹੀਂ।

ਮਾਲਕ ਦੀ ਮੌਤ ਮਗਰੋਂ

ਜਾਇਦਾਦ ਦਾ ਹੱਕਦਾਰ ਕੌਣ?

ਅਕਸਰ ਜਾਇਦਾਦ ਦੀ ਵੰਡ ਨੂੰ ਲੈ ਕੇ ਪ੍ਰਸ਼ਨ ਉੱਠਦੇ ਹਨ। ਅਜਿਹੀ ਸਥਿਤੀ ਵਿੱਚ, ਆਓ ਜਾਣਦੇ ਹਾਂ ਮਾਲਕ ਦੀ ਮੌਤ ਤੋਂ ਬਾਅਦ ਜਾਇਦਾਦ ਕਿਸ ਦੀ ਹੁੰਦੀ ਹੈ।
ਜੇ ਮਾਲਕ ਬਿਨ੍ਹਾਂ ਵਸੀਅਤ ਬਣਾਏ ਮਰ ਜਾਂਦਾ ਹੈ ਤਾਂ ਮਾਲਕ ਦੀ ਜਾਇਦਾਦ ਉਸ ਦੀ ਪਤਨੀ ਤੇ ਬੱਚਿਆਂ ਵਿੱਚ ਵੰਡ ਦਿੱਤੀ ਜਾਂਦੀ ਹੈ। ਜੇ ਮਾਲਕ ਨੇ ਕਿਸੇ ਨੂੰ ਆਪਣੀ ਜਾਇਦਾਦ ਲਈ ਨੌਮਿਨੀ ਬਣਾਇਆ ਹੈ ਤਾਂ ਨੌਮਿਨੀ ਇੱਕ ਕੇਅਰ ਟੇਕਰ ਜਾਂ ਟਰੱਸਟੀ ਦੀ ਤਰ੍ਹਾਂ ਕੰਮ ਕਰਦਾ ਹੈ। ਇਸ ਤੋਂ ਬਆਦ ਨਾਮਜ਼ਦ ਵਿਅਕਤੀ ਨੂੰ ਸਾਰੀ ਜਾਇਦਾਦ ਕਾਨੂੰਨੀ ਵਾਰਸ ਨੂੰ ਦੇਣੀ ਪੈਂਦੀ ਹੈ। ਜੇ ਮਾਲਕ ਨੇ ਆਪਣੀ ਜਾਇਦਾਦ ਦਾ ਹਿੱਸਾ ਵੰਡਿਆ ਜਾਂ ਵਸੀਅਤ ਬਣਾਈ ਹੈ, ਤਾਂ ਉਹ ਜਿਸ ਦੇ ਨਾਮ ਤੇ ਹੈ, ਉਸਨੂੰ ਹੀ ਜਾਇਦਾਦ ਮਿਲੇਗੀ।
ਜੇ ਜਾਇਦਾਦ ਦੇ ਮਾਲਕ ਨੇ ਕਿਤੇ ਨਿਵੇਸ਼ ਕੀਤਾ ਹੈ ਤੇ ਨੌਮਿਨੀ ਆਪਣੀ ਪਤਨੀ ਜਾਂ ਬੱਚੇ ਨਹੀਂ ਬਣਾਏ ਤੇ ਆਪਣੇ ਮਾਪਿਆਂ ਨੂੰ ਬਣਾਇਆ ਹੈ, ਤਾਂ ਉਸ ਨਿਵੇਸ਼ ਵਿੱਚ ਬੱਚਿਆਂ ਤੇ ਪਤਨੀ ਸਮੇਤ ਮਾਪਿਆਂ ਦਾ ਵੀ ਅਧਿਕਾਰ ਹੋਵੇਗਾ। ਜੇ ਕੋਈ ਮਾਲਕ ਵਿਧਵਾ ਤੇ ਪਰਿਵਾਰਕ ਵੰਸ਼ਜ ਨੂੰ ਆਪਣੇ ਪਿੱਛੇ ਛੱਡ ਜਾਂਦਾ ਹੈ, ਤਾਂ ਜਾਇਦਾਦ ਦਾ ਇਕ ਤਿਹਾਈ ਹਿੱਸਾ ਵਿਧਵਾ ਅਤੇ ਬਾਕੀ ਘਰ ਦੇ ਵੰਸ਼ਜ ਦਾ ਹੋਵੇਗਾ। ਵਿਧਵਾ ਪਤਨੀ ਮਾਲਕ ਦੇ ਨਿਵੇਸ਼ 'ਤੇ ਆਪਣੇ ਹੱਕ ਦਾ ਦਾਅਵਾ ਕਰ ਸਕਦੀ ਹੈ। ਭਾਵੇਂ ਉਹ ਨੋਮਿਨੀ ਹੈ ਜਾਂ ਨਹੀਂ।
ਜੇ ਜਾਇਦਾਦ ਦਾ ਕਾਨੂੰਨੀ ਤੌਰ 'ਤੇ ਤੁਹਾਡੇ ਨਾਮ' ਤੇ ਡੀਡੀ ਬਣ ਜਾਂਦੀ ਹੈ ਤੇ ਸ਼ੇਅਰ ਸਰਟੀਫਿਕੇਟ ਤੁਹਾਡਾ ਬਣ ਜਾਂਦਾ ਹੈ, ਤਾਂ ਤੁਹਾਨੂੰ ਤੇ ਤੁਹਾਡੇ ਬੱਚਿਆਂ ਨੂੰ ਉਸ ਜਾਇਦਾਦ 'ਤੇ ਕਾਨੂੰਨੀ ਅਧਿਕਾਰ ਪ੍ਰਾਪਤ ਹੋਣਗੇ। ਤੁਹਾਡਾ ਪਹਿਲਾ ਅਧਿਕਾਰ ਹੋਣ ਕਰਕੇ, ਤੁਸੀਂ ਆਪਣੇ ਜੀਂਦੇ ਜੀ ਉਸ ਜਾਇਦਾਦ ਨੂੰ ਕਿਸੇ ਦੇ ਨਾਮ ਵੀ ਕਰ ਸਕਦੇ ਹੋ।

ਹੁਣ ਆਮ ਆਦਮੀ ਪਾਰਟੀ
ਸਿਖਾਏਗੀ ਖਹਿਰਾ ਨੂੰ ਸਬਕ!
ਬਾਗੀ ਵਿਧਾਇਕ ਸੁਖਪਾਲ ਖਹਿਰਾ ਖਿਲਾਫ ਆਮ ਆਦਮੀ ਪਾਰਟੀ ਦੀ ਹਾਈ ਕਮਾਨ ਦੇ ਮਨ ਵਿੱਚ ਪੈਦਾ ਹੋਈ ਕੁੜੱਤਣ ਰੁਕਣ ਦਾ ਨਾਮ ਨਹੀਂ ਲੈ ਰਹੀ। ਪਾਰਟੀ ਹਾਈ ਕਮਾਨ ਸੁਖਪਾਲ ਖਹਿਰਾ ਨੂੰ ਪੰਜਾਬ ਵਿੱਚ ਝਾੜੂ ਨੂੰ ਖਿਲਾਰਨ ਤੇ ਵਿਧਾਇਕਾਂ ਨੂੰ ਬਗਾਵਤ ਲਈ ਉਕਸਾਉਣ ਲਈ ਜ਼ਿੰਮੇਮੇਵਾਰ ਮੰਨਦੀ ਹੈ। ਪਾਰਟੀ ਖਹਿਰਾ ਨੂੰ ਸਬਕ ਸਿਖਾਉਣ ਲਈ ਤਿਆਰ ਹੈ।
ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵੱਲੋਂ ਖਹਿਰਾ ਖ਼ਿਲਾਫ਼ ਦਲ ਬਦਲੂ ਕਾਨੂੰਨ ਤਹਿਤ ਦਾਇਰ ਪਟੀਸ਼ਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੋਲ ਵਿਚਾਰ ਅਧੀਨ ਹੈ। ਜਦੋਂਕਿ ਖਹਿਰਾ ਨੇ ਅਕਤੂਬਰ 2019 ਵਿੱਚ ਆਪਣਾ ਅਸਤੀਫਾ ਵਾਪਸ ਲੈ ਲਿਆ ਸੀ। ਇਸ ਤਰ੍ਹਾਂ, ਪਾਰਟੀ ਨੇ ਖਹਿਰਾ ਵਿਰੁੱਧ ਹਾਈਕੋਰਟ ਜਾਣ ਦਾ ਫੈਸਲਾ ਕੀਤਾ ਹੈ। ਪਾਰਟੀ ਹਾਈ ਕਮਾਨ ਕਾਨੂੰਨੀ ਮਾਹਰਾਂ ਨਾਲ ਸਲਾਹ ਕਰ ਰਹੀ ਹੈ। ਚੀਮਾ ਦਾ ਕਹਿਣਾ ਹੈ ਕਿ ਪਾਰਟੀ ਜਲਦ ਹੀ ਹਾਈਕੋਰਟ ਵੱਲ ਰੁਖ ਕਰੇਗੀ।
ਖਹਿਰਾ ਵੱਲੋਂ 6 ਜਨਵਰੀ, 2019 ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਤੋਂ ਬਾਅਦ ਪੰਜਾਬ ਏਕਤਾ ਪਾਰਟੀ ਬਣਾਈ ਗਈ ਸੀ। ਪੰਜਾਬ ਏਕਤਾ ਪਾਰਟੀ ਨੇ ਲੋਕ ਸਭਾ ਚੋਣਾਂ ਵਿੱਚ ਪੰਜਾਬ ਲੋਕਤੰਤਰੀ ਗੱਠਜੋੜ ਨਾਲ ਲੜਾਈ ਲੜੀ ਪਰ ਬਠਿੰਡਾ ਤੋਂ ਖਹਿਰਾ ਨੂੰ ਨਾ ਸਿਰਫ ਹਾਰ ਦਾ ਸਾਹਮਣਾ ਕਰਨਾ ਪਿਆ, ਬਲਕਿ ਜ਼ਮਾਨਤ ਵੀ ਜ਼ਬਤ ਹੋ ਗਈ।
ਖਹਿਰਾ ਦੀ ਨਵੀਂ ਪਾਰਟੀ ਬਣਾਉਣ ਤੋਂ ਬਾਅਦ ਭੁਲੱਥ ਦੇ ਵਸਨੀਕ ਹਰਸਿਮਰਨ ਸਿੰਘ ਨੇ ਸਪੀਕਰ ਕੋਲ ਪਟੀਸ਼ਨ ਦਾਇਰ ਕੀਤੀ ਹੈ ਕਿ ਖਹਿਰਾ ਖ਼ਿਲਾਫ਼ ਦਲ ਬਦਲੂ ਕਾਨੂੰਨ ਤਹਿਤ ਕਾਰਵਾਈ ਕੀਤੀ ਜਾਵੇ। ਇਸੇ ਤਰ੍ਹਾਂ ਆਪਵਿਧਾਇਕ ਦਲ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਵੀ ਖਹਿਰਾ ਨੂੰ ਅਯੋਗ ਠਹਿਰਾਉਣ ਲਈ ਅਰਜ਼ੀ ਦਿੱਤੀ ਹੈ।
ਵਿਰੋਧੀ ਧਿਰ ਦੇ ਨੇਤਾ, ਹਰਪਾਲ ਸਿੰਘ ਚੀਮਾ ਦਾ ਕਹਿਣਾ ਹੈ ਕਿ ਸਪੀਕਰ ਨੂੰ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਦੇ ਵਿਰੁੱਧ ਸੰਵਿਧਾਨ ਅਨੁਸਾਰ ਫੈਸਲਾ ਲੈਣਾ ਚਾਹੀਦਾ ਹੈ ਜਿਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਤੇ ਪਾਰਟੀ ਬਦਲ ਲਈ ਹੈ।

ਕੈਪਟਨ ਦੇ ਸਮਾਰਟਫੋਨ

ਉਡੀਕ ਰਹੇ ਨੌਜਵਾਨਾਂ ਨਾਲ ਬੁਰੀ ਹੋਈ

ਪਿਛਲੇ ਤਿੰਨ ਸਾਲਾਂ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਮਾਰਟਫੋਨ ਉਡੀਕ ਰਹੇ ਨੌਜਵਾਨਾਂ ਨਾਲ ਬੁਰੀ ਹੋਈ ਜਾਪਦੀ ਹੈ। ਕੈਪਟਨ ਸਰਕਾਰ ਨੇ 8 ਫਰਵਰੀ, 2019 ਦੀ ਪੰਜਾਬ ਸਮਾਰਟ ਕਨੈਕਟ ਸਕੀਮ ਸਬੰਧੀ ਨੋਟੀਫਿਕੇਸ਼ਨ ਦੇ ਕਲਾਜ਼ 4.0 ਤੇ 5.0 'ਚ ਸੋਧ ਕਰ ਦਿੱਤੀ ਹੈ। ਹੁਣ ਇਸ ਯੋਜਨਾ ਤਹਿਤ ਸਿਰਫ਼ ਸਰਕਾਰੀ ਸਕੂਲਾਂ '2019-2020 ਦੌਰਾਨ, 11ਵੀਂ ਤੇ 12ਵੀਂ ਜਮਾਤ ਵਿੱਚ ਪੜ੍ਹਨ ਵਾਲੀਆਂ ਵਿਦਿਆਰਥਣਾਂ ਨੂੰ ਹੀ ਇਸ ਯੋਜਨਾ ਦਾ ਲਾਭ ਮਿਲੇਗਾ।
ਇਸ ਤੋਂ ਇਲਾਵਾ ਸਰਕਾਰੀ ਆਈਟੀਆਈ, ਪੋਲੋਟੈਕਨਿਕ ਤੇ ਕਾਲਜ ਵਿੱਚ ਅੰਡਰ ਗ੍ਰੈਜੂਏਟ ਕੋਰਸ ਦੇ ਫਾਈਨਲ ਈਅਰ ਦੀਆਂ ਵਿਦਿਆਰਥਣਾਂ ਜਿਨ੍ਹਾਂ ਕੋਲ ਸਮਾਰਟਫੋਨ ਨਹੀਂ, ਉਨ੍ਹਾਂ ਨੂੰ ਹੀ ਸਮਾਰਟਫੋਨ ਮਿਲੇਗਾ।
ਵਿਰੋਧੀ ਧਿਰ ਦੇ ਲੀਡਰ ਹਰਪਾਲ ਚੀਮਾ ਨੇ ਇਸ ਤੇ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਰਾਜ ਸਰਕਾਰ ਨੇ ਨੌਜਵਾਨਾਂ ਨਾਲ ਧੋਖਾ ਕੀਤਾ ਹੈ। ਉਧਰ, ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਨੌਜਵਾਨਾ ਦੇ ਜਜ਼ਬਾਤਾਂ ਨਾਲ ਖੇਡਿਆ ਹੈ।
ਸਰਕਾਰ ਨੇ ਸਮਾਰਟਫੋਨ ਅਤੇ ਇਸਦੇ ਨੈਟਵਰਕ ਲਈ ਕੁੱਝ ਮਾਪਦੰਡ ਵੀ ਨਿਰਧਾਰਤ ਕੀਤੇ ਹਨ। ਇਸ ਦੇ ਅਨੁਸਾਰ, ਸਮਾਰਟ ਫੋਨ ਦਾ ਓਪਰੇਟਿੰਗ ਸਿਸਟਮ ਐਂਡਰਾਇਡ ਓਰੀਓ 8.0 ਅਤੇ ਪ੍ਰੋਸੈਸਰ 1.2 GHz, ਰੈਮ 2 Gb, ਸਟੋਰੇਜ 16 Gb (128 Gb ਤੱਕ ਵਧਾਇਆ ਜਾ ਸਕਦੀ ਹੈ), ਸਮਾਰਟਫੋਨ ਦਾ ਡਿਸਪਲੇਅ ਸਾਈਜ਼ 5.0 ਇੰਚ ਅਤੇ ਰੈਜ਼ੋਲਿਸ਼ਨ 1280 X 720 ਪਿਕਸਲ ਦਾ ਹੋਵੇਗਾ। ਫਰੰਟ ਕੈਮਰਾ 5 ਮੈਗਾ ਪਿਕਸਲ ਦਾ ਹੋਵੇਗਾ ਅਤੇ ਰੀਅਰ ਕੈਮਰਾ 8 ਮੈਗਾ ਪਿਕਸਲ ਦਾ ਹੋਵੇਗਾ। ਇਹ ਸਮਾਰਟ ਫੋਨ 4G, 3G ਅਤੇ 2G ਨੈਟਵਰਕ ਤੇ ਕੰਮ ਕਰੇਗਾ। ਇਸ ਦੀ ਬੈਟਰੀ 2900 mAh ਹੈ ਅਤੇ ਸਮਾਰਟ ਫੋਨ ਦੀ ਵਾਰੰਟੀ ਇਕ ਸਾਲ ਦੀ ਹੋਵੇਗੀ।
ਸੂਬੇ ਦੇ ਕਰੀਬ 30 ਲੱਖ ਨੌਜਵਾਨਾਂ ਨੇ ਸਮਾਰਟਫੋਨ ਲਈ ਫਾਰਮ ਭਰੇ ਸਨ। ਸਭ ਤੋਂ ਵੱਧ ਫਾਰਮ ਪਟਿਆਲਾ, ਲੁਧਿਆਣਾ, ਅੰਮ੍ਰਿਤਸਰ, ਜੰਲਧਰ ਤੇ ਬਠਿੰਡਾ ਵਿੱਚ ਭਰੇ ਗਏ।

ਦੋ ਲੱਖ ਜਾਅਲੀ ਅਸਲਾ ਲਾਇਸੈਂਸਾਂ ਦਾ ਖੁਲਾਸਾ,
ਸੀਬੀਆਈ ਦੀ ਵੱਡੀ ਕਾਰਵਾਈ
ਸਾਰੇ ਨਿਯਮਾਂ ਤੇ ਕਾਨੂੰਨ ਨੂੰ ਤਾਕ 'ਤੇ ਰੱਖਦਿਆਂ ਜੰਮੂ-ਕਸ਼ਮੀਰ ਦੇ ਜ਼ਿਲ੍ਹਾ ਮੈਜਿਸਟ੍ਰੇਟਾਂ ਤੇ ਹੋਰ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਲਗਪਗ ਦੋ ਲੱਖ ਜਾਅਲੀ ਅਸਲਾ ਲਾਇਸੈਂਸ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ 'ਚ ਸੀਬੀਆਈ ਨੇ ਅੱਜ ਜੰਮੂ-ਕਸ਼ਮੀਰ 'ਚ ਡੇਢ ਦਰਜਨ ਤੋਂ ਵੱਧ ਥਾਵਾਂ ਤੇ ਛਾਪੇ ਮਾਰੇ। ਜੰਮੂ-ਕਸ਼ਮੀਰ ਦੇ ਕੇਂਦਰ ਸ਼ਾਸਤ ਪ੍ਰਦੇਸ਼ ਬਣਨ ਤੋਂ ਬਾਅਦ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਸੀਬੀਆਈ ਵੱਲੋਂ ਕੀਤੀ ਇਹ ਪਹਿਲੀ ਵੱਡੀ ਕਾਰਵਾਈ ਹੈ।
ਸੀਬੀਆਈ ਸੂਤਰਾਂ ਮੁਤਾਬਕ ਜਿਨ੍ਹਾਂ ਅਫਸਰਾਂ 'ਤੇ ਇੱਥੇ ਛਾਪੇ ਮਾਰੇ ਗਏਉਨ੍ਹਾਂ ਦੇ ਨਾਂ ਰਾਜੀਵ ਰੰਜਨਯਸ਼ਾ ਮੁਦਗਿਲਇਤਰਤ ਹੁਸੈਨਸਲੀਮ ਮੁਹੰਮਦਮੁਹੰਮਦ ਜਾਵੇਦ ਖ਼ਾਨਜਹਾਂਗੀਰ ਅਹਿਮਦ ਮੀਰ ਹਨ। ਸੂਤਰਾਂ ਦਾ ਕਹਿਣਾ ਹੈ ਕਿ ਇਹ ਅਧਿਕਾਰੀ ਕੁਪਵਾੜਾਬਾਰਾਮੂਲਾਉਧਮਪੁਰਕਿਸ਼ਤਵਾੜਰਾਜੌਰੀ ਤੇ ਡੋਡਾ ਦੇ ਜ਼ਿਲ੍ਹਾ ਮੈਜਿਸਟਰੇਟ ਤਾਇਨਾਤ ਰਹਿ ਚੁੱਕੇ ਹਨ। ਇਹ ਕੇਸ ਰਾਜਸਥਾਨ ਪੁਲਿਸ ਦੀ ਸਿਫਾਰਸ਼ 'ਤੇ ਦਰਜ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਰਾਜਸਥਾਨ ਪੁਲਿਸ ਨੇ ਇਸ ਮਾਮਲੇ 'ਚ ਕੇਸ ਦਰਜ ਕੀਤਾ ਸੀ।
ਇਸ ਕੇਸ 'ਚ ਇਲਜ਼ਾਮ ਹੈ ਕਿ ਸਾਲ 2012 ਤੋਂ 2016 ਤੱਕ ਜੰਮੂ-ਕਸ਼ਮੀਰ ਦੇ ਜ਼ਿਲ੍ਹੇ ਵਿੱਚੋਂ ਡੇਢ ਲੱਖ ਤੋਂ ਵੱਧ ਅਸਲਾ ਲਾਇਸੈਂਸ ਜਾਰੀ ਕੀਤੇ ਗਏ। ਜਾਂਚ ਦੌਰਾਨ ਇਹ ਪਾਇਆ ਗਿਆ ਕਿ ਪੂਰੇ ਸੂਬੇ ' ਲੱਖ ਤੋਂ ਵੱਧ ਅਸਲਾ ਲਾਇਸੈਂਸ ਜਾਰੀ ਕੀਤੇ ਗਏ ਜਿਸ ਵਿੱਚੋਂ ਦੋ ਲੱਖ ਲਾਇਸੈਂਸ ਜਾਅਲੀ ਹੋਣ ਦਾ ਅਨੁਮਾਨ ਹੈ।
ਜੰਮੂ-ਕਸ਼ਮੀਰ ਦੇ ਕੁਪਵਾੜਾ ਤੇ ਉਧਮਪੁਰ 'ਚ ਵੀ ਜਾਅਲੀ ਲਾਇਸੈਂਸਾਂ ਦਾ ਪਰਦਾਫਾਸ਼ ਕੀਤਾ ਗਿਆ ਸੀ। ਸੂਤਰਾਂ ਮੁਤਾਬਕ ਨਕਲੀ ਲਾਇਸੈਂਸ ਦਾ ਇਹ ਕਾਰੋਬਾਰ ਦੇਸ਼ ਦੇ ਦਿੱਲੀਮੱਧ ਪ੍ਰਦੇਸ਼ਹਰਿਆਣਾ ਆਦਿ ਸੂਬਿਆਂ 'ਚ ਵੀ ਫੈਲਿਆ ਹੋਇਆ ਹੈਰਾਜਸਥਾਨ ਪੁਲਿਸ ਦੀ ਛਾਪੇਮਾਰੀ ਦੌਰਾਨ ਕਈ ਨਕਲੀ ਮੋਹਰਾਂ ਤੇ ਫੌਜ ਦੇ ਜਵਾਨਾਂ ਦੇ ਫਾਰਮ ਵੀ ਬਰਾਮਦ ਕੀਤੇ।
ਸੀਬੀਆਈ ਦੇ ਇੱਕ ਉੱਚ ਅਧਿਕਾਰੀ ਨੇ ਕਿਹਾ, “ਜਾਂਚ ਦੌਰਾਨ ਬਹੁਤ ਸਾਰੇ ਵੱਡੇ ਅਧਿਕਾਰੀ ਦੇ ਫਸਣ ਦੀ ਸੰਭਾਵਨਾ ਹੈ। ਤੱਥਾਂ ਤੇ ਕੁਝ ਅਧਿਕਾਰੀਆਂ ਖ਼ਿਲਾਫ਼ ਬੇਹਿਸਾਬੀ ਜਾਇਦਾਦ ਦਾ ਕੇਸ ਵੀ ਦਰਜ ਕੀਤਾ ਜਾ ਸਕਦਾ ਹੈ। ਹੁਣ ਤੱਕ ਚੱਲ ਰਹੇ ਛਾਪਿਆਂ ਦੌਰਾਨ ਕਈ ਮਹੱਤਵਪੂਰਨ ਦਸਤਾਵੇਜ਼ਾਂ ਮਿਲਣ ਦਾ ਦਾਅਵਾ ਕੀਤਾ ਗਿਆ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਚੀਨ ਨੇ ਬਣਾਇਆ ਦੁਨੀਆ ਦਾ ਸਭ ਤੋਂ ਉੱਚਾ ਟਾਵਰ,

ਇਕੱਠੇ ਚੱਲ ਸਕਦੀ ਕਾਰ ਤੇ ਰੇਲ

ਨਵੇਂ ਸੱਭਿਆਚਾਰ ਸੈਰ ਸਪਾਟਾ ਤੇ ਕੰਮ ਕਰ ਰਹੇ ਚੀਨ ਨੇ ਪਿੰਗਟਾਂਗ ਤੇ ਲੁਓਡਿਆਨ ਨਾਂ ਦੇ ਦੋ ਕਾਉਂਟੀ ਨੂੰ ਜੋੜਨ ਲਈ ਦੁਨੀਆ ਦਾ ਸਭ ਤੋਂ ਉੱਚਾ ਪਿਗਟਾਂਗ ਗ੍ਰਾਂਡ ਕੰਕਰੀਟ ਟਾਵਰ ਬ੍ਰਿਜ ਤਿਆਰ ਕੀਤਾ ਹੈ। ਦੱਖਣੀ-ਪੱਛਮੀ ਚੀਨ ਦੇ ਗਿਆਝੋਊ ਖੇਤਰ ਚ ਇਨ੍ਹਾਂ ਦੋਵੇਂ ਪਹਾੜੀ ਖੇਤਰਾ ਤਕ ਹੁਣ ਤਕ ਆਸਾਨੀ ਨਾਲ ਪਹੁੰਚਿਆ ਜਾ ਸਕਦਾ ਹੈ।
2135 
ਮੀਟਰ ਲੰਬੇ ਇਸ ਬ੍ਰਿਜ ਤੇ ਸੋਮਵਾਰ ਤੋਂ ਆਵਾਜਾਈ ਸ਼ੁਰੂ ਹੋ ਗਈ ਹੈ। ਇਸ ਬ੍ਰਿਜ ਨਾਲ ਜੁੜੇ 93 ਕਿਮੀ ਲੰਬੇ ਪਿੰਗਟਾਂਗ-ਲੁਓਡਿਆਨ ਐਕਸਪ੍ਰੈਸ-ਵੇਅ ਦਾ ਵੀ ਉਦਘਾਟਨ ਹੋ ਗਿਆ। ਐਕਸਪ੍ਰੈਸ-ਵੇਅ ਤੇ ਬ੍ਰਿਜ ਬਣਨ ਚ ਦੋਵਾਂ ਖੇਤਰਾਂ ਦੀ ਢਾਈ ਘੰਟੇ ਦੀ ਦੂਰੀ ਦਾ ਸਮਾਂ ਘੱਟ ਕੇ ਮਹਿਜ਼ ਇੱਕ ਘੰਟੇ ਦਾ ਰਹਿ ਗਿਆ ਹੈ।
ਕਾਓਡੁ ਨਦੀ ਦੀ ਘਾਟੀ  332 ਮੀਟਰ ਉੱਤੇ ਬਣਿਆ ਇਹ ਬ੍ਰਿਜ ਤਿੰਨ ਟਾਵਰਾਂ ਤੇ ਖੜ੍ਹਿਆ ਹੈ ਜਿਸ ਦੀ ਉਚਾਈ 110 ਮੰਜ਼ਲਾ ਇਮਾਰਤ ਦੇ ਬਰਾਬਰ ਹੈ। ਅਸਲ ਚ ਚੀਨ ਪਹਾੜੀ ਖੇਤਰਾਂ ਦੀ ਗਰੀਬੀ ਦੂਰ ਕਰਨ ਲਈ ਉੱਥੇ ਸੈਲਾਨੀ ਸੇਵਾਵਾਂ ਵਧਾਉਣ ਵਾਲਾ ਹੈ। ਇਹ ਬ੍ਰਿਜ ਇਸੇ ਕੜੀ ਦਾ ਹਿੱਸਾ ਹੈ। ਇਸ ਤੇ 2016 ‘ਚ ਕੰਮ ਸ਼ੁਰੂ ਹੋਇਆ ਸੀ ਜਿਸ ਤੇ ਵਾਹਨ 80 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਦੌੜ ਸਕਣਗੇ।

ਕਸ਼ਮੀਰ ਬਾਰੇ ਇਸਲਾਮਿਕ ਮੁਲਕਾਂ ਦੀ ਮੀਟਿੰਗ !

ਸਾਊਦੀ ਅਰਬ ਕਸ਼ਮੀਰ ਦੀ ਸਥਿਤੀ ਤੇ ਚਰਚਾ ਕਰਨ ਲਈ ਇਸਲਾਮਿਕ ਸਹਿਯੋਗ ਜਥੇਬੰਦੀ (ਓਆਈਸੀ) ਦੇ ਮੈਂਬਰ ਮੁਲਕਾਂ ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਸਦਣ ਜਾ ਰਿਹਾ ਹੈ। ਇਹ ਖ਼ਬਰਾਂ ਪਾਕਿਸਤਾਨੀ ਮੀਡੀਆ ਰਾਹੀ ਆਈਆਂ ਹਨ। ਡਾਅਨਨੇ ਕੂਟਨੀਕਤ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਸ਼ਹਿਜ਼ਾਦਾ ਫੈਸਲ ਬਿਨ ਫਰਹਾਨ ਨੇ ਆਪਣੇ ਪਾਕਿਸਤਾਨੀ ਹਮਰੁਤਬਾ ਸ਼ਾਹ ਮਹਿਮੂਦ ਕੁਰੈਸ਼ੀ ਨਾਲ ਵੀਰਵਾਰ ਨੂੰ ਵਿਦੇਸ਼ ਮੰਤਰਾਲੇ ਚ ਮੁਲਾਕਾਤ ਕੀਤੀ। ਸ਼ਹਿਜ਼ਾਦਾ ਫੈਸਲ ਹਾਲ ਹੀ ਚ ਮੁਸਲਿਮ ਮੁਲਕਾਂ ਦੇ ਕੁਆਲਾਲੰਪੁਰ ਸੰਮੇਲਨ ਚ ਹਿੱਸਾ ਨਾ ਲੈਣ ਬਾਰੇ ਆਪਣੇ ਦੇਸ਼ ਦੇ ਪੱਖ ਬਾਰੇ ਜਾਣੂ ਕਰਵਾਉਣ ਲਈ ਇੱਕ ਦਿਨ ਦੇ ਦੌਰੇ ਤੇ ਪਾਕਿਸਤਾਨ ਆਏ ਸਨ। ਵਿਦੇਸ਼ ਮੰਤਰਾਲੇ ਨੇ ਕਿਹਾ, ‘ਦੋਵੇਂ ਵਿਦੇਸ਼ ਮੰਤਰੀਆਂ ਨੇ ਕਸ਼ਮੀਰ ਮਸਲੇ ਦੇ ਸਬੰਧ ਚ ਓਆਈਸੀ ਦੀ ਭੂਮਿਕਾ ਤੇ ਚਰਚਾ ਕੀਤੀ।ਕੁਰੈਸ਼ੀ ਨੇ ਸ਼ਹਿਜ਼ਾਦਾ ਫੈਸਲ ਨੂੰ ਭਾਰਤ ਵੱਲੋਂ ਪੰਜ ਅਗਸਤ ਨੂੰ ਧਾਰਾ 370 ਦੀਆਂ ਵਧੇਰੇ ਤਜਵੀਜ਼ਾਂ ਨੂੰ ਖਤਮ ਕਰਨ ਤੋਂ ਬਾਅਦ ਕਸ਼ਮੀਰ ਦੇ ਹਾਲਾਤ ਬਾਰੇ ਜਾਣਕਾਰੀ ਦਿੱਤੀ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਉਨ੍ਹਾਂ ਨਾਗਰਿਕਤਾ ਸੋਧ ਕਾਨੂੰਨ ਤੇ ਐੱਨਆਰਸੀ ਸਬੰਧੀ ਭਾਰਤ ਸਰਕਾਰ ਦੀ ਕਾਰਵਾਈ ਅਤੇ ਭਾਰਤ ਚ ਲਗਾਤਾਰ ਘੱਟ ਗਿਣਤੀਆਂ ਨੂੰ ਕਥਿਤ ਤੌਰ ਤੇ ਨਿਸ਼ਾਨਾ ਬਣਾਏ ਜਾਣ ਦਾ ਮੁੱਦਾ ਉਠਾਇਆ। ਓਆਈਸੀ ਮੁਸਲਿਮ ਮੁਲਕਾਂ ਦੀ ਜਥੇਬੰਦੀ ਹੈ ਅਤੇ ਪਾਕਿਸਤਾਨ ਵੀ ਇਸ ਦਾ ਹਿੱਸਾ ਹੈ। ਆਮ ਤੌਰ ਤੇ ਇਹ ਜਥੇਬੰਦੀ ਪਾਕਿਸਤਾਨ ਦੀ ਹਮਾਇਤ ਕਰਦੀ ਹੈ। ਓਆਈਸੀ ਨੇ ਪਿਛਲੇ ਹਫ਼ਤੇ ਇੱਕ ਸੰਖੇਪ ਬਿਆਨ ਚ ਕਿਹਾ ਸੀ ਕਿ ਉਹ ਭਾਰਤ ਚ ਮੁਸਲਿਮ ਘੱਟ ਗਿਣਤੀਆਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਘਟਨਾਵਾਂ ਤੇ ਨੇੜਿਓਂ ਨਜ਼ਰ ਰੱਖ ਰਹੇ ਹਨ। ਸ਼ਹਿਜ਼ਾਦਾ ਫੈਸਲ ਨੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਵੀ ਮੁਲਾਕਾਤ ਕੀਤੀ। ਮੀਟਿੰਗ ਚ ਵਿਦੇਸ਼ ਮੰਤਰੀ ਕੁਰੈਸ਼ੀ, ਵਿਦੇਸ਼ ਸਕੱਤਰ ਸੋਹੇਲ ਮਹਿਮੂਦ, ਖੁਫੀਆ ਏਜੰਸੀ ਆਈਐੱਸਆਈ ਦੇ ਮੁਖੀ ਲੈਫਟੀਨੈਂਟ ਜਨਰਲ ਫੈਜ਼ ਹਾਮਿਦ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

ਕੇਂਦਰੀ ਸਕੱਤਰ ਵੱਲੋਂ ਸਮਾਰਟ ਸਿਟੀ ਪ੍ਰਾਜੈਕਟ

ਸਬੰਧੀ ਸੁਲਤਾਨਪੁਰ ਲੋਧੀ ਦਾ ਦੌਰਾ

ਆਵਾਸ ਤੇ ਸ਼ਹਿਰੀ ਮਾਮਲਿਆਂ ਬਾਰੇ ਕੇਂਦਰੀ ਸਕੱਤਰ ਸ੍ਰੀ ਦੁਰਗਾ ਸ਼ੰਕਰ ਮਿਸ਼ਰਾ ਵੱਲੋਂ ਅੱਜ ਸੁਲਤਾਨਪੁਰ ਲੋਧੀ ਸਮਾਰਟ ਸਿਟੀਪ੍ਰਾਜੈਕਟ ਸਬੰਧੀ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨਾਂ ਪੀ। ਐਮ। ਆਈ। ਡੀ। ਸੀ ਦੇ ਮੁੱਖ ਕਾਰਜਕਾਰੀ ਅਫ਼ਸਰ ਸ੍ਰੀ ਅਜੋਏ ਸ਼ਰਮਾ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀ ਮੌਜੂਦਗੀ ਵਿਚ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨਾਂ ਕਿਹਾ ਕਿ ਇਸ ਪ੍ਰਾਜੈਕਟ ਸਬੰਧੀ ਪੂਰੀ ਪਲਾਨਿੰਗ ਬਣਾ ਕੇ ਦੋ ਮਹੀਨਿਆਂ ਵਿਚ ਪ੍ਰਪੋਜ਼ਲ ਬਣਾ ਕੇ ਭੇਜੀ ਜਾਵੇ, ਤਾਂ ਜੋ ਤੇਜ਼ੀ ਨਾਲ ਕੰਮ ਸ਼ੁਰੂ ਕੀਤਾ ਜਾ ਸਕੇ। ਉਨਾਂ ਕਿਹਾ ਕਿ ਸੁਲਤਾਨਪੁਰ ਲੋਧੀ ਨੂੰ ਭਵਿੱਖ ਦਾ ਸ਼ਹਿਰ ਬਣਾਇਆ ਜਾਵੇਗਾ। ਉਨਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ 27111 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ, ਜਿਸ ਵਿਚੋਂ 2711 ਕਰੋੜ ਰੁਪਏ ਦੀ ਰਾਸ਼ੀ ਕੇਂਦਰ ਸਰਕਾਰ ਵੱਲੋਂ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ। ਉਨਾਂ ਕਿਹਾ ਕਿ ਇਹ ਰਾਸ਼ੀ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ 50-50 ਦੇ ਅਨੁਪਾਤ ਨਾਲ ਖ਼ਰਚੀ ਜਾਵੇਗੀ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਪ੍ਰਾਜੈਕਟ ਨੂੰ ਇਕ ਆਮ ਪ੍ਰਾਜੈਕਟ ਦੀ ਤਰਾਂ ਨਾਲ ਨਾ ਲੈਣ, ਬਲਕਿ ਇਸ ਕੰਮ ਨੂੰ ਸੇਵਾ ਸਮਝ ਕੇ ਅੰਜਾਮ ਦੇਣ, ਤਾਂ ਜੋ ਪਵਿੱਤਰ ਨਗਰੀ ਨੂੰ ਵਿਸ਼ਵ ਪੱਧਰੀ ਸ਼ਹਿਰ ਵਜੋਂ ਵਿਕਸਤ ਕੀਤਾ ਜਾ ਸਕੇ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਮਨਾਏ ਗਏ ਸ਼ਤਾਬਦੀ ਸਮਾਗਮਾਂ ਅਤੇ ਕੀਤੇ ਗਏ ਵਿਕਾਸ ਕਾਰਜਾਂ ਸਬੰਧੀ ਉਨਾਂ ਨੂੰ ਵਿਸਥਾਰ ਨਾਲ ਪੇਸ਼ਕਾਰੀ ਦਿੱਤੀ ਗਈ। ਇਸ ਤੋਂ ਬਾਅਦ ਉਹ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਸੰਤ ਘਾਟ ਵਿਖੇ ਨਤਮਸਤਕ ਹੋਏ ਅਤੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਉਪਰੰਤ ਉਨਾਂ ਹਲਕਾ ਵਿਧਾਇਕ ਸ। ਨਵਤੇਜ ਸਿੰਘ ਚੀਮਾ ਨਾਲ ਵੀ ਮੁਲਾਕਾਤ ਕੀਤੀ ਅਤੇ ਸ਼ਹਿਰ ਦੇ ਵਿਕਾਸ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਮੁੱਖ ਇੰਜੀਨੀਅਰ ਸ੍ਰੀ ਮੁਕੁਲ ਸੋਨੀ, ਵਧੀਕ ਡਾਇਰੈਕਟਰ ਟੂਰਿਜ਼ਮ ਸ। ਲਖਮੀਰ ਸਿੰਘ, ਡੀ। ਐਸ। ਪੀ ਸ। ਸਰਵਨ ਸਿੰਘ ਬੱਲ, ਤਹਿਸੀਹਲਦਾਰ ਸ੍ਰੀਮਤੀ ਸੀਮਾ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲਾ ਅਧਿਕਾਰੀ, ਐਸ। ਈ, ਐਕਸੀਅਨ, ਐਸਡੀ। ਓ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਲੁਧਿਆਣਾ ਚ ਸੀ.ਬੀ.ਆਈ. ਦੀ ਰੇਡ,
ਏ.ਡੀ.ਜੀ.25 ਲੱਖ ਰਿਸ਼ਵਤ ਲੈਂਦਾ ਕਾਬੂ
ਸੀਬੀਆਈ ਨੇ ਚੰਦਰ ਸ਼ੇਖਰ ADG, ਡਾਇਰੈਕਟੋਰੇਟ ਆਫ ਰੈਵੀਨਿਊ ਇੰਟੈਲੀਜੈਂਸ ਲੁਧਿਆਣਾ ਸਮੇਤ ਦੋ ਲੋਕਾਂ ਨੂੰ 25 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ। ਮਾਲ ਤੇ ਸੂਚਨਾ ਵਿਭਾਗ ਦਾ ADG ਰਾਜੇਸ਼ ਟਾਂਡਾ 25 ਲੱਖ ਰੁਪਏ ਰਿਸ਼ਵਤ ਲੈਂਦੇ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉੱਥੇ ਹੀ ਇਸ ਪੂਰੇ ਮਾਮਲੇ ਚ ਨਵੀਂ ਦਿੱਲੀ, ਨੋਇਡਾ ਅਤੇ ਲੁਧਿਆਣਾ ਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।
ਡੀ.ਆਰ.ਆਈ ਵੈੱਬਸਾਈਟ ਦੇ ਅਨੁਸਾਰ ਚੰਦਰ ਸ਼ੇਖਰ ਨੂੰ ਏ.ਡੀ.ਜੀ. ਲੁਧਿਆਣਾ ਤਾਇਨਾਤ ਕੀਤਾ ਗਿਆ ਹੈ। ਉੱਥੇ ਹੀ CBI ਦੀ ਔਫੀਸ਼ੀਅਲ ਵੈੱਬਸਾਈਟ ਤੇ ਵੀ ਇਸ ਮਾਮਲੇ ਬਾਰੇ ਜਾਣਕਰੀ ਦਿੱਤੀ ਗਈ। ਹੁਣ ਇਸ ਪੂਰੇ ਮਾਮਲੇ ਚ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

ਗਾਂ ਦੇ ਪੇਸ਼ਾਬ ਤੋਂ ਬਣਨਗੇ

ਕੈਂਸਰ ਦੇ ਇਲਾਜ ਲਈ ਕੈਪਸੂਲ ਤੇ ਟੈਬਲੇਟ

ਗਾਂ ਦੇ ਪੇਸ਼ਾਬ ਨਾਲ ਤਿਆਰ ਕੀਤੇ ਕੈਪਸੂਲ ਤੇ ਟੈਬਲੇਟ ਨਾਲ ਕੈਂਸਰ ਦੀ ਦੂਜੀ ਸਟੇਜ ਤੇ ਕਿਡਨੀ ਦੀ ਦਿੱਕਤ ਦਾ ਇਲਾਜ ਹੋਵੇਗਾ। ਦਿਲ ਦੀ ਬਿਮਾਰੀ ਚ ਇਹ ਦਵਾਈ ਕਾਫੀ ਕਾਮਯਾਬ ਹੈ। ਫਰੀਜ਼ ਫਲਾਇੰਗ ਤਕਨੀਕ ਤੋਂ ਤਿਆਰ ਇਹ ਦਵਾਈ ਖੂਨ ਵੀ ਸਾਫ਼ ਕਰਦੀ ਹੈ। ਗੁਜਰਾਤ ਦੇ ਸਰਦਾਰ ਵੱਲਬਭਾਈ ਨੈਸ਼ਨਲ ਤਕਨੀਕ ਦੇ ਪ੍ਰੋਫੈਸਰ ਡਾਭਾਰਤ ਧੋਲਕੀਆ ਨੇ ਆਪਣੇ ਸਾਥੀਆਂ ਨਾਲ ਕਈ ਸਾਲ ਦੀ ਸਖ਼ਤ ਮਿਹਨਤ ਤੋਂ ਬਾਅਦ ਇਹ ਦਵਾ ਤਿਆਰ ਕੀਤੀ ਹੈ।
ਉਨ੍ਹਾਂ ਨੇ ਸੋਮਵਾਰ ਨੂੰ ਗੁਰੂ ਜੰਬੇਸ਼ਵਰ ਯੂਨੀਵਰਸਿਟੀ ਦੇ ਤਿੰਨ ਦਿਨ ਦੇ ਇੰਟਰਨੈਸ਼ਨਲ ਸੰਮੇਲਨ ਦੇ ਦੂਜੇ ਦਿਨ ਖੋਜ ਪੇਸ਼ ਕੀਤੀ। ਡਾਭਾਰਤ ਨੇ ਦੱਸਿਆ ਕਿ ਉਨ੍ਹਾਂ ਨੂੰ ਗਾਂ ਦੇ ਯੂਰਿਨ 'ਚ ਵਿਸ਼ੇਸ਼ ਗੁਣਾਂ ਕਰਕੇ ਇਸ ਤੋਂ ਦਵਾਈ ਬਣਾਉਣ ਦਾ ਖਿਆਲ ਆਇਆ। ਕਈ ਸਾਲ ਦੀ ਰਿਸਰਚ ਦਾ ਇਹ ਨਤੀਜਾ ਹੈ। ਫਰਿਜ਼ ਡ੍ਰਾਇੰਗ ਤਕਨੀਕ ਤੋਂ -20 ਤੋਂ -30 ਡਿਗਰੀ ਤਾਪਮਾਨ ਤੇ ਗਾਂ ਦੇ ਪੇਸ਼ਾਬ ਪਾਉਡਰ ਬਣਾਇਆ ਤੇ ਫੇਰ ਕੈਪਸੂਲ ਤੇ ਗੋਲੀਆਂ।
ਪ੍ਰਯੋਗ ਚ ਪਾਇਆ ਗਿਆ ਕਿ ਇਹ ਦਵਾਈ ਹਰ ਤਰ੍ਹਾਂ ਦੇ ਕੈਂਸਰ ਦੀ ਦੂਜੀ ਸਟੇਜ ਦੇ ਇਲਾਜ ਚ ਕਾਰਗਾਰ ਹੈ। ਮਰੀਜ਼ ਨੂੰ ਇਹ ਟੈਬਲੇਟ ਸਵੇਰ-ਸ਼ਾਮ ਲੈਣੀ ਹੈ ਜਿਸ ਚ ਪੋਟਾਸ਼ੀਅਮਕੈਲਸ਼ੀਅਮਓਮੇਗਾ 6 ਤੇ ਓਮੇਗਾ 9 ਫੇਟੀ ਐਸਿਡ ਵੀ ਹੁੰਦਾ ਹੈ। ਗੁਜਰਾਤ ਚ ਇਸ ਦੀ ਸੇਲ ਸ਼ੁਰੂ ਹੋ ਚੁੱਕੀ ਹੈ।

ਸਰਕਾਰ ਦੀ ਸੂਬਾ ਭਰ 'ਚ ਵੱਡੀ ਕਾਰਵਾਈ,
ਸਵੇਰੇ-ਸਵੇਰ ਦਫਤਰਾਂ 'ਤੇ ਛਾਪੇ
ਨਵੇਂ ਸਾਲ ਤੋਂ ਦੋ ਦਿਨ ਪਹਿਲਾਂ ਹੀ ਹਰਿਆਣਾ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ 'ਚ ਆਰਟੀਓ ਦਫ਼ਤਰ 'ਚ ਸਵੇਰ ਤੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਸ਼ਾਮ ਤੱਕ ਰਿਪੋਰਟ ਮੰਗੀ ਹੈ।ਨਵੇਂ ਸਾਲ ਤੋਂ ਦੋ ਦਿਨ ਪਹਿਲਾਂ ਹੀ ਹਰਿਆਣਾ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ 'ਚ ਆਰਟੀਓ ਦਫ਼ਤਰ 'ਚ ਸਵੇਰ ਤੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਸ਼ਾਮ ਤੱਕ ਰਿਪੋਰਟ ਮੰਗੀ ਹੈ। ਸੀਐਮ ਫਲਾਇੰਗ ਟੀਮ ਛਾਪੇਮਾਰੀ ਕਰ ਰਹੀ ਹੈ। ਇਸ ਦੀ ਅਗਵਾਈ ਸੀਆਈਡੀ ਮੁਖੀ ਅਨਿਲ ਰਾਓ ਕਰ ਰਹੇ ਹਨ।
ਬਹਾਦੁਰਗੜ੍ਹ ਵਿੱਚ ਛਾਪੇ ਮਾਰੇ ਗਏ ਤਾਂ ਕੋਈ ਵੀ ਕਰਮਚਾਰੀ ਦਫਤਰ ਵਿੱਚ ਮੌਜੂਦ ਨਹੀਂ ਸੀ। ਰੇਵਾੜੀ ਦੇ ਆਰਟੀਓ ਦਫ਼ਤਰ ਤੋਂ ਖਾਲੀ ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਈਆਂ। ਫਲਾਇੰਗ ਟੀਮ ਜਾਂਚ ਕਰ ਰਹੀ ਹੈ। ਦੱਸ ਦਈਏ ਕਿ ਪ੍ਰਸ਼ਾਸਨਕ ਕੰਮਾਂ 'ਚ ਸੁਧਾਰ ਲਈ ਇਹ ਰੇਡ ਕੀਤੀ ਗਈ ਹੈ।

ਇਸੇ ਤਰ੍ਹਾਂ ਦੀਆਂ ਰਿਪੋਰਟਾਂ ਸੂਬੇ ਦੇ ਹੋਰ ਜ਼ਿਲ੍ਹਿਆਂ ਤੋਂ ਮਿਲੀਆਂ ਹਨ। ਕਈ ਥਾਵਾਂ 'ਤੇ ਮੁਲਾਜ਼ਮ ਗੈਰ ਹਾਜ਼ਰ ਸੀ ਤੇ ਕਈ ਥਾਈਂ ਲੇਟ ਪਹੁੰਚ ਰਹੇ ਸੀ। ਮੁੱਖ ਮੰਤਰੀ ਖੱਟੜ ਨੇ ਦੂਜੀ ਵਾਰ ਸੂਬੇ ਦੀ ਕਮਾਨ ਸੰਭਲਦਿਆਂ ਹੀ ਮੁਲਾਜ਼ਮਾਂ ਨੂੰ ਸਖਤ ਸੰਕੇਤ ਦਿੱਤਾ ਹੈ ਕਿ ਦਫਤਰਾਂ ਵਿੱਚ ਅਨੁਸਾਸ਼ਨਹੀਨਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ

ਨਗਰ ਕੀਰਤਨ ਸਜਾਉਣ ਤੋਂ ਰੋਕਿਆ
ਉੱਤਰ ਪ੍ਰਦੇਸ਼ ਵਿੱਚ ਸਿੱਖ ਸੰਗਤ ਨੂੰ ਨਗਰ ਕੀਰਤਨ ਸਜਾਉਣ ਤੋਂ ਰੋਕਿਆ ਗਿਆ। ਪੁਲਿਸ ਵੱਲੋਂ ਸਿੱਖ ਸੰਗਤਾਂ ਖਿਲਾਫ ਕੇਸ ਵੀ ਦਰਜ ਕੀਤਾ ਗਿਆ। ਇਸ ਦੀ ਨਿਖੇਧੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਹ ਸਿੱਖਾਂ ਦੀ ਧਾਰਮਿਕ ਅਜ਼ਾਦੀ ਤੇ ਸਿੱਧਾ ਹਮਲਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਕਾਬਲੇਗੌਰ ਹੈ ਕਿ ਹੈ ਕਿ ਯੂਪੀ ਅੰਦਰ ਪੀਲੀਭੀਤ ਦੇ ਪਿੰਡ ਖੇੜੀ ਨੌਬਰਾਮਾਦ ਵਿੱਚ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸਮੇਂ ਨਗਰ ਕੀਰਤਨ ਸਜਾਉਣ ਤੋਂ ਰੋਕਿਆ ਗਿਆ। ਇਸ ਦੌਰਾਨ 55 ਸਿੱਖਾਂ ਤੇ ਕੇਸ ਵੀ ਦਰਜ ਕਰ ਦਿੱਤਾ ਗਿਆ। ਇਸ ਘਟਨਾ ਨੂੰ ਸ਼੍ਰੋਮਣੀ ਕਮੇਟੀ ਨੇ ਨਾਦਰਸ਼ਾਹੀ ਫੈਸਲਾ ਕਰਾਰ ਦਿੱਤਾ ਹੈ ਤੇ ਇਸ ਦੀ ਘੋਰ ਨਿਖੇਧੀ ਕੀਤੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਆਖਿਆ ਹੈ ਕਿ ਸਿੱਖ ਸੰਗਤਾਂ ਦੇਸ਼ ਦੁਨੀਆ ਅੰਦਰ ਗੁਰਪੁਰਬਾਂ ਤੇ ਹੋਰ ਇਤਿਹਾਸਕ ਦਿਹਾੜਿਆਂ ਮੌਕੇ ਨਗਰ ਕੀਰਤਨ ਸਜਾ ਕੇ ਸ਼ਰਧਾ ਪ੍ਰਗਟਾਉਂਦੀਆਂ ਹਨ ਪਰ ਦੁੱਖ ਦੀ ਗੱਲ ਹੈ ਕਿ ਉੱਤਰ ਪ੍ਰਦੇਸ਼ ਅੰਦਰ ਪੀਲੀਭੀਤ ਦੇ ਵਿਚ ਪੁਲਿਸ ਵੱਲੋਂ ਨਗਰ ਕੀਰਤਨ ਸਜਾ ਰਹੇ ਸਿੱਖਾਂ ਵਿਰੁੱਧ ਕੇਸ ਦਰਜ ਕਰ ਦਿੱਤਾ ਗਿਆ।
ਭਾਈ ਲੌਂਗੋਵਾਲ ਨੇ ਕਿਹਾ ਕਿ ਸਿੱਖਾਂ ਦੀ ਧਾਰਮਿਕ ਆਜ਼ਾਦੀ ਵਿਰੁੱਧ ਉੱਤਰ ਪ੍ਰਦੇਸ਼ ਪੁਲਿਸ ਦੇ ਸਿੱਖ ਵਿਰੋਧੀ ਫੈਸਲੇ ਨਾਲ ਸਿੱਖਾਂ ਅੰਦਰ ਭਾਰੀ ਰੋਸ ਹੈ। ਪੁਲਿਸ ਦੀ ਕਾਰਵਾਈ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਕੱਢਣ ਤੇ ਰੋਕ ਲਾਉਣ ਦੀ ਕੋਈ ਤੁਕ ਨਹੀਂ ਸੀ ਬਣਦੀ, ਕਿਉਂਕਿ ਸਿੱਖ ਕੌਮ ਵੱਲੋਂ ਸਜਾਏ ਜਾਂਦੇ ਨਗਰ ਕੀਰਤਨ ਆਪਣੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਉਣ ਦੇ ਨਾਲ ਨਾਲ ਮਨੁੱਖੀ ਭਾਚੇਚਾਰੇ ਨੂੰ ਜੋੜਦੇ ਹਨ।
ਇਸ ਸਮੇਂ ਹਰ ਧਰਮ ਦੇ ਲੋਕ ਰਲ ਮਿਲ ਕੇ ਗੁਰੂ ਘਰਾਂ ਅੰਦਰ ਸ਼ਮੂਲੀਅਤ ਕਰਦੇ ਹਨ, ਪਰ ਹੈਰਾਨੀਜਨਕ ਗੱਲ ਹੈ ਕਿ ਉੱਤਰ ਪ੍ਰਦੇਸ਼ ਪੁਲਿਸ ਵੱਲੋਂ ਨਗਰ ਕੀਰਤਨ ਸਜਾਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਸਬੰਧੀ ਯੂਪੀ ਸਰਕਾਰ ਨੂੰ ਦੋਸ਼ੀ ਪੁਲਿਸ ਕਰਮੀਆਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਸਿੱਖ ਕੌਮ ਅਜਿਹਾ ਧੱਕਾ ਹਰਗਿਜ ਬਰਦਾਸ਼ਤ ਨਹੀਂ ਕਰੇਗੀ ਕਿ ਉਸ ਨੂੰ ਆਪਣੇ ਧਾਰਮਿਕ ਦਿਹਾੜੇ ਮਨਾਉਣ ਤੋਂ ਰੋਕਿਆ ਜਾਵੇ।

ਨਗਰ ਕੀਰਤਨ ਦੌਰਾਨ ਲੱਗੇ 'ਖ਼ਾਲਿਸਤਾਨ ਜ਼ਿੰਦਾਬਾਦ'

ਦੇ ਨਾਅਰੇ, ਕਿਸੇ ਨੇ ਨਹੀਂ ਰੋਕਿਆ

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਜੋੜ ਮੇਲ ਦੀ ਸਮਾਪਤੀ ਹੋ ਰਹੀ ਹੈਡ ਇਸ ਮੌਕੇ ਲੱਖਾਂ ਦੀ ਗਿਣਤੀ ' ਸੰਗਤ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ 'ਚ ਨਤਮਸਤਕ ਹੋਣ ਪਹੁੰਚੀ। ਇਸ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਸਜਾਏ ਗਏ ਨਗਰ ਕੀਰਤਨ 'ਚ ਅਕਾਲੀ ਦਲ ਅੰਮ੍ਰਿਤਸਰ ਨੇ ਖ਼ਾਲਿਸਤਾਨ ਦੇ ਝੰਡਿਆਂ ਸਣੇ ਸ਼ਮੂਲੀਅਤ ਕੀਤੀ।
ਪੰਜ ਪਿਆਰਿਆਂ ਦੀ ਅਗਵਾਈ 'ਚ ਪਾਲਕੀ ਸਾਹਿਬ ' ਸ਼੍ਰੀ ਗੁਰੂ ਗ੍ਰੰਥ ਸਾਹਿਬ ਬਿਰਾਜਮਾਨ ਸੀ ਅਤੇ ਅੱਗੇ ਚੱਲ ਰਹੇ ਕੁਝ ਲੋਕ 'ਖ਼ਾਲਿਸਤਾਨ ਜ਼ਿੰਦਾਬਾਦਦੇ ਨਾਅਰੇ ਲਾ ਰਹੇ ਸੀਜਿਨ੍ਹਾਂ ਦਾ ਸਾਥ ਨਗਰ ਕੀਤਰਨ 'ਚ ਸ਼ਾਮਲ ਹੋਈ ਸੰਗਤ ਵੀ ਦਿੱਤਾਇਸ ਦੌਰਾਨ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਜਾਂ ਪੁਲਿਸ ਨੇ ਉਨ੍ਹਾਂ ਨੂੰ ਨਹੀਂ ਰੋਕਿਆ। ਇਹ ਨਾਅਰੇ ਨਗਰ ਕੀਰਤਨ ਦੀ ਸਮਾਪਤੀ ਤਕ ਜਾਰੀ ਰਹੇ

ਨਗਰ ਕੀਰਤਨ ਸਜਾਉਣ 'ਤੇ ਸਿੱਖਾਂ ਖਿਲਾਫ ਕੇਸ,
ਅਮਰਿੰਦਰ ਨੇ ਯੋਗੀ ਨੂੰ ਮਾਮਲੇ ਰੱਦ ਕਰਨ ਲਈ ਕਿਹਾ
ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਦੇ ਸੀਐਮ ਯੋਗੀ ਆਦਿੱਤਿਆਨਾਥ ਨੂੰ 55 ਸਿੱਖ ਸ਼ਰਧਾਲੂਆਂ ਖ਼ਿਲਾਫ਼ ਦਰਜ ਕੇਸਾਂ ਦੀ ਸਮੀਖਿਆ ਕਰਨ ਲਈ ਕਿਹਾ ਹੈ। ਦੱਸ ਦਈਏ ਕਿ ਪੀਲੀਭੀਤ 'ਚ ਧਾਰਮਿਕ ਨਗਰ ਕੀਰਤਨ ਸਜਾਉਣ ਦੀ ਮਨਾਹੀ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ ਇਨ੍ਹਾਂ ਸਿੱਖਾਂ ਖਿਲਾਫ ਕੇਸ ਦਰਜ ਹੈ।
ਉੱਤਰ ਪ੍ਰਦੇਸ਼ ਪੁਲਿਸ ਨੇ 29 ਦਸੰਬਰ ਨੂੰ ਪੀਲੀਭੀਤ ਜ਼ਿਲ੍ਹੇ ਦੇ ਖੇੜੀ ਨੌਬਰਾਮਦ ਪਿੰਡ ਵਿਖੇ ਨਗਰ ਕੀਰਤਨ ਸਜਾ ਕੇ ਆਈਪੀਸੀ ਦੀ ਧਾਰਾ 144 ਤਹਿਤ ਸਿੱਖ ਸ਼ਰਧਾਲੂਆਂ ਖਿਲਾਫ ਕਥਿਤ ਤੌਰ 'ਤੇ ਮਨਾਹੀ ਦੇ ਹੁਕਮਾਂ ਦੀ ਉਲੰਘਣਾ ਕਰਨ ਦਾ ਕੇਸ ਦਰਜ ਕੀਤਾ ਸੀ।
ਸਿੰਘ ਨੇ ਟਵੀਟ ਕੀਤਾ, “ਯੂਪੀ ਦੇ ਮੁੱਖ ਮੰਤਰੀ @ਐਮਯੋਗੀਆਦਿੱਤਿਆਨਾਥ ਨੂੰ ਪੀਲੀਭੀਤ ' 55 ਸ਼ਰਧਾਲੂਆਂ ਵਿਰੁੱਧ ਐਫਆਈਆਰ ਦੀ ਸਮੀਖਿਆ ਕਰਨ ਲਈ ਅਪੀਲਜੋ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਲਈ ਰਿਵਾਇਤੀ ਨਗਰ ਕੀਰਤਨ 'ਚ ਸ਼ਾਮਲ ਸੀ।"
ਦੱਸ ਦਈਏ ਕਿ ਨਗਰ ਕੀਰਤਨ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਿਹਾੜਾ ਮਨਾਉਣ ਲਈ ਕੱਢਿਆ ਗਿਆ ਸੀ।

ਨਵਾਂ ਸਾਲ ਚੜ੍ਹਦਿਆਂ ਹੀ ਬਦਲ ਜਾਣਗੇ ਨਿਯਮ,

ਜਾਣੋ ਕਿੰਨਾ ਨਫਾ ਤੇ ਕਿੰਨਾ ਨੁਕਸਾਨ

ਇੱਕ ਜਨਵਰੀ 2020 ਤੋਂ ਤਬਦੀਲੀ ਦਾ ਦੌਰ ਸ਼ੁਰੂ ਹੋਵੇਗਾ। ਨਵੇਂ ਸਾਲ ਦੀ ਸ਼ੁਰੂਆਤ ਦੇ ਨਾਲ ਹੀ ਲੋਕਾਂ ਦੀ ਜੇਬ ਤੇ ਵੀ ਇਸ ਦਾ ਅਸਰ ਪਵੇਗਾ। ਇਸ ਚ ਪੀਐਫਬੀਮਾਗਹਿਣੇਆਨਲਾਈਨ ਟ੍ਰਾਂਜੈਕਸ਼ਨ ਦੇ ਨਿਯਮ ਵੀ ਸ਼ਾਮਲ ਹਨ। ਆਓ ਅਜਿਹੇ 10 ਨਿਯਮਾਂ ਬਾਰੇ ਤੁਹਾਨੂੰ ਦੱਸਦੇ ਹਾਂ।
1. 
ਪੀਐਫਉਹ ਕੰਪਨੀਆਂ ਜੋ ਪੀਐਫ ਦੇ ਦਾਇਰੇ ਚ ਆਉਂਦੀਆਂ ਹਨਉੱਥੇ ਦੇ ਕਰਮਚਾਰੀ ਖੁਦ ਆਪਣਾ ਪੀਐਫ ਲਈ ਹਿੱਸਾ ਤੈਅ ਕਰ ਸਕਣਗੇ।
2. 
ਕਰਜ਼ਰੈਪੋ ਰੇਟ ਨਾਲ ਜੁੜੇ ਕਰਜ਼ 0.25% ਸਸਤੇਐਸਬੀਆਈ ਨੇ ਰੈਪੋ ਰੇਟ ਨਾਲ ਜੁੜੇ ਵਿਆਜ਼ 0.25% ਘੱਟ ਕੀਤਾ ਹੈ। ਨਵੀਆਂ ਦਰਾਂ ਦਾ ਫਾਇਦਾ ਪੁਰਾਣੇ ਗਾਹਕਾਂ ਨੂੰ ਵੀ ਮਿਲੇਗਾ।
3. 
ਐਨਈਐਫਟੀਨਵੇਂ ਸਾਲ ਤੋਂ ਬੈਂਕਾਂ ਚ ਐਨਈਐਫਟੀ ਰਾਹੀਂ ਲੈਣ-ਦੇਣ ਤੇ ਲੱਗਣ ਵਾਲਾ ਚਾਰਜ ਖ਼ਤਮ ਹੋ ਰਿਹਾ ਹੈ। ਹੁਣ ਹਫਤੇ ਚ ਸੱਤੇ ਦਿਨ, 24 ਘੰਟੇ ਐਨਈਐਫਟੀ ਕੀਤਾ ਜਾ ਸਕੇਗਾ।
4. 
ਸੋਨੇ ਚਾਂਦੀ ਦੇ ਗਹਿਣਿਆਂ ਤੇ ਹੋਲਮਾਰਕਿੰਗ ਜ਼ਰੂਰੀ ਹੋਵੇਗੀ। ਜਦਕਿ ਪੇਂਡੂ ਖੇਤਰਾਂ ਚ ਇੱਕ ਸਾਲ ਤਕ ਦੀ ਛੂਟ ਰਹੇਗੀ। ਇਸ ਕਰਕੇ ਹੁਣ ਕੀਮਤਾਂ ਵੀ ਵਧ ਸਕਦੀਆਂ ਹਨ।
5. 
ਰੁਪੇ-ਯੂਪੀਆਈਹੁਣ ਚਾਰਜ ਨਹੀਂ ਲੱਗੇਗਾ। 50 ਕਰੋੜ ਰੁਪਏ ਤੋਂ ਜ਼ਿਆਦਾ ਟਰਨਓਵਰ ਵਾਲੀ ਕੰਪਨੀਆਂ ਨੂੰ ਬਗੈਰ ਐਮਡੀਆਰ ਚਾਰਜ ਦੇ ਰੁਪੇ ਕਾਰਡਯੂਪੀਆਈ ਕਿਊਆਰ ਕੋਡ ਰਾਹੀਂ ਭੁਗਤਾਨ ਦੀ ਸੁਵਿਧਾ ਦੇਣੀ ਹੋਵੇਗੀ।
6. 
ਪੈਨ-ਆਧਾਰ ਲਿੰਕ ਲਈ ਤਿੰਨ ਮਹੀਨੇ ਮਿਲੇਪਹਿਲਾਂ ਪੈਨ ਕਾਰਡ ਨਾਲ ਆਧਾਰ ਲਿੰਕ ਕਰਨ ਦੀ ਆਖਰੀ ਤਾਰੀਖ ਇੱਕ ਜਨਵਰੀ ਸੀ ਜੋ ਹੁਣ ਮਾਰਚ 2020 ਹੋ ਗਈ ਹੈ।
7. 
ਬੀਮਾ ਪਾਲਿਸੀਆਈਆਰਡੀਏ ਨੇ ਚੇਂਜ ਲਿੰਕਡ ਤੇ ਨੌਨ ਲਿੰਕਡ ਜੀਵਨ ਬੀਮਾ ਪਾਲਿਸੀ ਚ ਬਦਲਾਅ ਦਾ ਐਲਾਨ ਕੀਤਾ ਹੈ। ਇਸ ਚ ਪ੍ਰੀਮੀਅਮ ਮਹਿੰਗਾ ਹੋਵੇਗਾ। ਉਧਰ ਐਲਆਈਸੀ ਨੇ ਕ੍ਰੈਡਿਟ ਕਾਰਡ ਨਾਲ ਭੁਗਤਾਨ ਤੇ ਲੱਗਣ ਵਾਲੇ ਚਾਰਜ ਨੂੰ ਵੀ ਖ਼ਤਮ ਕਰ ਦਿੱਤਾ ਹੈ।
8. 
ਡੈਬਿਟ ਕਾਰਡਚਿੱਪ ਵਾਲੇ ਕਾਰਡ ਹੀ ਚੱਲਣਗੇ। 31 ਦਸੰਬਰ ਤਕ ਪੁਰਾਣੇ ਕਾਰਡ ਨੂੰ ਇਲੈਕਟ੍ਰੋਨਿਕ ਚਿੱਪ ਕਾਰਡ ਨਾਲ ਬਦਲਾਉਣਾ ਜ਼ਰੂਰੀ ਹੈ। ਨਵੇਂ ਸਾਲ ਚ ਪੁਰਾਣੇ ਡੈਬਿਟ ਕਾਰਡ ਚ ਕੈਸ਼ ਨਹੀਂ ਨਿਕਲੇਗਾ।
9. 
ਏਟੀਐਮਕੈਸ਼ ਕਢਵਾਉਣ ਲਈ ਓਟੀਪੀਐਸਬੀਆਈ ਨੇ ਏਟੀਐਮ ਵਿੱਚੋਂ 10 ਹਜ਼ਾਰ ਰੁਪਏ ਤੋਂ ਜ਼ਿਆਦਾ ਕੈਸ਼ ਕਢਵਾਉਣ ਦੇ ਨਿਯਮ ਬਦਲ ਦਿੱਤੇ ਹਨ। ਰਾਤ 8 ਵਜੇ ਤੋਂ ਸਵੇਰੇ 8 ਵਜੇ ਤਕ ਕੈਸ਼ ਕਢਵਾਉਣ ਲਈ ਓਟੀਪੀ ਜ਼ਰੂਰੀ ਹੋਵੇਗਾ।
10. 
ਫਾਸਟੈਗਹੁਣ ਜ਼ਰੂਰੀਨਹੀਂ ਤਾਂ ਦੁੱਗਣਾ ਟੋਲ। 15 ਜਨਵਰੀ ਤੋਂ ਬਾਅਦ ਐਨਐਚ ਤੋਂ ਲੱਗਣ ਵਾਲੀਆਂ ਸਾਰੀਆਂ ਗੱਡੀਆਂ ਤੇ ਫਾਸਟੈਗ ਜ਼ਰੂਰੀ ਹੈ। ਨਹੀਂ ਤਾਂ ਤੁਹਾਡੇ ਤੋਂ ਦੁਗਣਾ ਟੋਲ ਵਸੂਲ ਕੀਤਾ ਜਾਵੇਗਾ।

ਕੈਪਟਨ ਸਰਕਾਰ ਵੀ ਵਾਅਦਿਆਂ 'ਤੇ ਨਹੀਂ ਉੱਤਰੀ ਖਰੀ,
ਜਾਣੋ ਉਦਯੋਗਾਂ ਦਾ ਹਾਲ
ਪੰਜਾਬ ਸਰਕਾਰ ਦੇ ਕਾਰਜਕਾਲ ਨੂੰ ਤਿੰਨ ਸਾਲ ਹੋ ਚੁੱਕੇ ਹਨ। ਅਜਿਹੇ 'ਚ ਸਰਕਾਰ ਵੱਲੋਂ ਕੀਤੇ ਕੰਮਾਂ ਦੀ ਆਏ ਦਿਨ ਚਰਚਾ ਹੁੰਦੀ ਰਹਿੰਦੀ ਹੈ। ਕੈਪਟਨ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਆਪਣੇ ਮੈਨੀਫੈਸਟੋ 'ਚ ਜਨਤਾ ਨਾਲ ਕਈ ਤਰ੍ਹਾਂ ਦੇ ਵਾਅਦੇ ਤਾਂ ਕਰ ਦਿੱਤੇ ਪਰ ਹੁਣ ਤਿੰਨ ਸਾਲ ਹੋਣ ਨੂੰ ਆਏ ਹਨ ਤੇ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਆਪਣੇ ਵਾਅਦਿਆਂ 'ਤੇ ਖਰਾ ਨਹੀਂ ਉੱਤਰ ਸਕੀ।
ਪੰਜਾਬ ਵਿੱਚ ਸੱਤਾ ਸੰਭਾਲਣ ਵੇਲੇ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਵੱਖ-ਵੱਖ ਵਰਗਾਂ ਲਈ ਵਾਅਦਿਆਂ ਦੀ ਲਾਈ ਝੜੀ ਤਹਿਤ ਉਦਯੋਗਪਤੀਆਂ ਨੂੰ ਵੀ ਵੱਡੇ-ਵੱਡੇ ਸੁਪਨੇ ਦਿਖਾਏ ਸੀ। ਸਰਕਾਰ ਨੇ ਦਾਅਵੇ ਕੀਤੇ ਕਿ ਸੂਬੇ 'ਚ ਪਿਛਲੇ ਸਮੇਂ ਦੌਰਾਨ ਬੰਦ ਪਏ ਉਦਯੋਗਾਂ ਨੂੰ ਨਵੇਂ ਸਿਰੇ ਤੋਂ ਚਲਾਇਆ ਜਾਏਗਾ। ਉੱਥੇ ਹੀ ਉਦਯੋਗ ਦੇ ਨਵੇਂ ਰਾਹ ਖੋਲ੍ਹੇ ਜਾਣਗੇ।
ਇਨ੍ਹਾਂ ਵਾਅਦਿਆਂ ਦੀ ਜ਼ਮੀਨੀ ਪੱਧਰ 'ਤੇ ਅਸਲੀਅਤ ਕੁਝ ਹੋਰ ਹੀ ਹੈ ਕਿਉਂਕਿ ਪਿਛਲੇ ਤਿੰਨ ਸਾਲਾਂ ਵਿੱਚ ਕੈਪਟਨ ਨੇ ਵਪਾਰੀਆਂ ਦੀ ਕਦੇ ਬਾਂਹ ਨਹੀਂ ਫੜੀ। ਇਸ ਦੇ ਨਾਲ ਜਿੱਥੇ ਸੂਬੇ ਵਿੱਚੋਂ ਕਈ ਵੱਡੀਆਂ ਫਰਮਾਂ ਪਹਿਲਾਂ ਹੀ ਬੰਦ ਹੋ ਗਈਆਂ ਹਨ। ਕਈ ਇੱਥੋਂ ਬਾਹਰਲੇ ਸੂਬਿਆਂ ਵਿੱਚ ਜਾਣ ਦੀ ਤਿਆਰੀ ਕਰ ਰਹੇ ਹਨ।
ਪੰਜਾਬ ਸਰਕਾਰ ਵੱਲੋਂ ਉਦਯੋਗਪਤੀਆਂ ਨੂੰ ਰਿਆਇਤਾਂ ਦੇਣ ਲਈ ਉਸਾਰੇ ਗਏ ਫੋਕਲ ਪੁਆਇੰਟਾਂ ਨੂੰ ਵੀ ਕੈਪਟਨ ਨੇ ਨਵੇਂ ਸਿਰਿਓਂ ਨਵੀਂ ਦਿੱਖ ਤੇ ਹਜ਼ਾਰਾਂ ਕਰੋੜ ਰੁਪਏ ਖ਼ਰਚ ਕੇ ਅਪਗ੍ਰੇਡ ਕਰਨ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਵੱਲੋਂ ਤਿਆਰ ਕੀਤੇ ਫੋਕਲ ਪਆਇੰਟ ਆਪਣੇ ਆਖ਼ਰੀ ਸਾਹਾਂ 'ਤੇ ਹੈ।
ਫੋਕਲ ਪੁਆਇੰਟ ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਸਿੰਘ ਗੁਰਾਇਆ ਨੇ ਦੱਸਿਆ ਕਿ ਸਰਕਾਰ ਨੇ ਫੋਕਲ ਪੁਆਇੰਟਾਂ ਦੀ ਬਾਂਹ ਫੜਨ ਲਈ ਵੱਡੇ-ਵੱਡੇ ਵਾਅਦੇ ਜ਼ਰੂਰ ਕੀਤੇ ਪਰ ਵਪਾਰੀਆਂ ਨੂੰ ਪਹਿਲਾਂ ਨਾਲੋਂ ਜ਼ਿਆਦਾ ਮੁਸ਼ਕਲਾਂ ਕੈਪਟਨ ਸਰਕਾਰ ਵਿੱਚ ਆ ਰਹੀਆਂ ਹਨ।
ਗੁਰਾਇਆ ਨੇ ਕਿਹਾ ਕਿ ਉਦਯੋਗ ਵਿਭਾਗ ਵਿੱਚ ਕਰੱਪਸ਼ਨ ਉਸੇ ਤਰ੍ਹਾਂ ਜਾਰੀ ਹੈ ਤੇ ਉਨ੍ਹਾਂ ਨੂੰ ਮਹਿੰਗੇ ਭਾਅ ਬਿਜਲੀ ਮਿਲ ਰਹੀ ਹੈ ਜਦਕਿ ਕੈਪਟਨ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਉਦਯੋਗਪਤੀਆਂ ਨੂੰ ਸੂਬੇ ਵਿੱਚ ਪੰਜ ਰੁਪਏ ਪ੍ਰਤੀ ਯੂਨਟ ਬਿਜਲੀ ਮਿਲੇਗੀ ਪਰ ਵਪਾਰੀ ਹਾਲੇ ਵੀ ਅੱਠ ਰੁਪਏ ਬਿਜਲੀ ਲੈਣ ਲਈ ਮਜਬੂਰ ਹਨ।
ਫੋਕਲ ਪੁਆਇੰਟ ਐਸੋਸੀਏਸ਼ਨ ਦੇ ਚੇਅਰਮੈਨ ਕਮਲ ਡਾਲਮੀਆ ਨੇ ਦੱਸਿਆ ਕਿ ਰੁਜ਼ਗਾਰ ਦੇ ਨਵੇਂ ਉਪਰਾਲੇ ਕਰਨ ਲਈ ਤੇ ਬਾਰਡਰ ਬੈਲਟ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਕੈਪਟਨ ਅਮਰਿੰਦਰ ਸਿੰਘ ਨੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਉਧਰ ਉਦਯੋਗਪਤੀਆਂ ਦਾ ਕਹਿਣਾ ਹੈ ਕਿ ਸ਼ਾਇਦ ਉਨ੍ਹਾਂ ਦੇ ਕੋਲ ਵੋਟਾਂ ਨਹੀਂ ਹਨ ਇਸ ਕਰਕੇ ਸਰਕਾਰ ਉਨ੍ਹਾਂ ਦੀ ਬਾਂਹ ਨਹੀਂ ਫੜ੍ਹੀ।
ਸਾਲ 2020 ’ਚ ਲਾਂਚ ਹੋਵੇਗਾ
ਚੰਦਰਯਾਨ-3: ਇਸਰੋ ਮੁਖੀ
ਸਾਲ 2020 ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਲਈ ਅਹਿਮ ਸਾਲ ਮੰਨਿਆ ਜਾ ਰਿਹਾ ਹੈ । ਚੰਦਰਯਾਨ-2 ਤੋਂ ਬਾਅਦ ਹੁਣ ਇਸਰੋ ਚੰਦਰਯਾਨ-3 ਦੀਆਂ ਤਿਆਰੀਆਂ ਚ ਜੁਟ ਗਿਆ ਹੈ। ਅੱਜ ਭਾਵ ਨਵੇਂ ਸਾਲ ਮੌਕੇ ਮਿਸ਼ਨ ਚੰਦਰਯਾਨ-3 ਨੂੰ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ।
ਜਿਸ ਬਾਰੇ ਜਾਣਕਾਰੀ ਦਿੰਦਿਆਂ ਭਾਰਤੀ ਪੁਲਾੜ ਖੋਜ ਸੰਗਠਨ ਭਾਵ ਇਸਰੋਦੇ ਮੁਖੀ ਸ੍ਰੀ ਕੇ. ਸੀਵਾਨ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਹੁਣ ਚੰਦਰਯਾਨ-3 ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਤੇ ਇਸ ਤੇ ਕੰਮ ਚੱਲ ਰਿਹਾ ਹੈ । ਸੀਵਾਨ ਨੇ ਦੱਸਿਆ ਕਿ ਪੁਲਾੜ ਨਾਲ ਸਬੰਧਤ ਗਤੀਵਿਧੀਆਂ ਲਈ ਦੂਜੀ ਪੋਰਟ ਦੀ ਸਥਾਪਨਾ ਲਈ ਵੀ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ । ਦਰਅਸਲ, ਇਹ ਦੂਜੀ ਪੋਰਟ ਤਾਮਿਲ ਨਾਡੂ ਦੇ ਠੁਠੂਕੁੜੀ ਵਿਖੇ ਸਥਾਪਤ ਕੀਤੀ ਜਾਵੇਗੀ ।
ਇਸ ਤੋਂ ਇਲਾਵਾ ਇਸਰੋ ਮੁਖੀ ਨੇ ਕਿਹਾ ਕਿ ਚੰਦਰਯਾਨ-2 ਦੇ ਮਾਮਲੇ ਵਿੱਚ ਅਸੀਂ ਵਧੀਆ ਪ੍ਰਗਤੀ ਕੀਤੀ ਹੈ,ਹਾਲਾਂਕਿ ਉਹ ਚੰਦਰਮਾ ਤੇ ਸਫ਼ਲਤਾਪੂਰਬਕ ਲੈਂਡ ਨਹੀਂ ਕਰ ਸਕੇ, ਪਰ ਆਰਬਿਟਰ ਸਹੀ ਤਰੀਕੇ ਕੰਮ ਕਰ ਰਿਹਾ ਹੈ । ਉਨ੍ਹਾਂ ਦੱਸਿਆ ਕਿ ਆਰਬਿਟਰ ਅਗਲੇ ਸੱਤ ਸਾਲਾਂ ਤੱਕ ਕੰਮ ਕਰਦਾ ਰਹੇਗਾ ਤੇ ਵਿਗਿਆਨਕ ਅੰਕੜੇ ਭੇਜਦਾ ਰਹੇਗਾ । 
ਉਥੇ ਹੀ ਕੇਂਦਰੀ ਮੰਤਰੀ ਸ੍ਰੀ ਜਿਤੇਂਦਰ ਸਿੰਘ ਨੇ ਦੱਸਿਆ ਸੀ ਕਿ ਭਾਰਤ 2020 ਵਿੱਚ ਚੰਦਰਯਾਨ-3 ਲਾਂਚ ਕਰੇਗਾ । ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤੇ ਚੰਦਰਯਾਨ-2 ਤੋਂ ਵੀ ਘੱਟ ਲਾਗਤ ਆਵੇਗੀ । ਚੰਦਰਯਾਨ-2 ਬਾਰੇ ਗੱਲ ਕਰਦਿਆਂ ਜਿਤੇਂਦਰ ਸਿੰਘ ਨੇ ਕਿਹਾ ਕਿ ਚੰਦਰਮਾ ਦੀ ਸਤ੍ਹਾ ਤੇ ਉੱਤਰਨ ਦੀ ਭਾਰਤ ਦੀ ਇਹ ਪਹਿਲੀ ਕੋਸ਼ਿਸ਼ ਸੀ ਤੇ ਕੋਈ ਦੇਸ਼ ਪਹਿਲਾਂ ਚੰਦਰਮਾ ਦੇ ਬਿਲਕੁਲ ਹਨੇਰੇ ਦੱਖਣੀ ਧਰੁਵ ਤੇ ਉਤਰਨ ਦੀ ਕੋਸ਼ਿਸ਼਼ ਨਹੀਂ ਕਰ ਸਕਿਆ ।
ਆਖਰ ਝੋਨੇ ਤੋਂ ਮੂੰਹ ਮੋੜਨ ਲੱਗੇ ਪੰਜਾਬੀ
ਆਖਰ ਪੰਜਾਬੀ ਝੋਨੇ ਤੋਂ ਮੂੰਹ ਮੋੜਨ ਲੱਗੇ ਹਨ। ਸਰਕਾਰੀ ਅੰਕੜਿਆਂ ਮੁਤਾਬਕ ਇਸ ਵਾਰ ਝੋਨੇ ਹੇਠਲਾ ਰਕਬਾ ਘਟਿਆ ਹੈ। ਇਸ ਤਹਿਤ ਸਾਉਣੀ-2019 ਦੌਰਾਨ ਲਗਪਗ 7 ਲੱਖ 50 ਹਜ਼ਾਰ ਏਕੜ ਰਕਬਾ ਝੋਨੇ ਹੇਠੋਂ ਨਿਕਲ ਕੇ ਬਦਲਵੀਆਂ ਫਸਲਾਂ ਹੇਠ ਆ ਗਿਆ। ਸਰਕਾਰੀ ਅੰਕੜਿਆਂ ਮੁਤਾਬਕ ਸਾਉਣੀ-2018 ਦੌਰਾਨ ਗੈਰ-ਬਾਸਮਤੀ ਝੋਨੇ ਹੇਠ 64.80 ਲੱਖ ਏਕੜ ਰਕਬਾ ਸੀ, ਜੋ ਇਸ ਵਾਰ ਘਟ ਕੇ 57.27 ਲੱਖ ਏਕੜ ਰਹਿ ਗਿਆ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਦਾ ਸਿਹਰਾ ਖੇਤੀਬਾੜੀ ਵਿਭਾਗ ਨੂੰ ਦਿੰਦਿਆਂ ਕਿਹਾ ਕਿ ਇਹ ਉੱਦਮ ਪਾਣੀ ਦੀ ਸੰਭਾਲ ਲਈ ਸਹਾਈ ਹੋਵੇਗਾ। ਉਨ੍ਹਂ ਦੱਸਿਆ ਕਿ ਸੂਬੇ ਵਿੱਚ ਪਾਣੀ ਦੇ ਸੰਤੁਲਨ ਨੂੰ ਬਹਾਲ ਕਰਨ ਲਈ ਸਰਕਾਰ ਵੱਲੋਂ ਅਗਲੇ ਸਾਲ 7 ਲੱਖ ਏਕੜ ਹੋਰ ਰਕਬਾ ਝੋਨੇ ਹੇਠੋਂ ਕੱਢ ਕੇ ਕਪਾਹ, ਮੱਕੀ, ਬਾਸਮਤੀ ਤੇ ਫ਼ਲ-ਸਬਜ਼ੀਆਂ ਦੀ ਕਾਸ਼ਤ ਹੇਠ ਲਿਆਉਣ ਦਾ ਟੀਚਾ ਹੈ।
ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਨੇ ਇਸ ਸਾਲ ਵੀ 7 ਲੱਖ 50 ਹਜ਼ਾਰ ਏਕੜ ਰਕਬੇ ਨੂੰ ਝੋਨੇ ਹੇਠੋਂ ਕੱਢ ਕੇ ਬਦਲਵੀਆਂ ਫਸਲਾਂ ਹੇਠ ਲਿਆਂਦਾ ਹੈ। ਇਸ ਸਾਲ ਕਪਾਹ ਹੇਠ 3 ਲੱਖ ਏਕੜ, ਮੱਕੀ ਹੇਠ 1.27 ਲੱਖ ਏਕੜ, ਬਾਸਮਤੀ ਹੇਠ 2.95 ਲੱਖ ਏਕੜ ਤੇ ਫਲਾਂ ਤੇ ਸਬਜ਼ੀਆਂ ਹੇਠ 17500 ਏਕੜ ਰਕਬਾ ਵਧਾਇਆ ਗਿਆ।

ਦਿੱਲੀ ਚੋਣਾਂ :

ਆਪ ਕਹਿੰਦੀ ਚੰਗੇ ਪੰਜ ਸਾਲ, ਲੱਗੇ ਰਹੋ ਕੇਜਰੀਵਾਲ” ,

ਭਾਜਪਾ ਨੇ ਕਿਹਾ ਪੰਜ ਸਾਲ ਦਿੱਲੀ ਬੇਹਾਲ, ਹੁਣ ਨਹੀਂ ਚਾਹੀਦਾ ਕੇਜਰੀਵਾਲ

ਦਿੱਲੀ ਵਿਧਾਨ ਸਭਾ ਚੋਣਾਂ ਸਾਰੀਆਂ ਪਾਰਟੀਆਂ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਨਾਅਰਾ ਹੈ, “ਚੰਗੇ ਪੰਜ ਸਾਲ, ਲੱਗੇ ਰਹੋ ਕੇਜਰੀਵਾਲਭਾਜਪਾ ਨੇ ਵੀ ਨਾਅਰਾ ਤਿਆਰ ਕੀਤਾ ਹੈ, “ਪੰਜ ਸਾਲ ਦਿੱਲੀ ਬੇਹਾਲ, ਹੁਣ ਨਹੀਂ ਚਾਹੀਦਾ ਕੇਜਰੀਵਾਲਆਮ ਆਦਮੀ ਪਾਰਟੀ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨਾਲ ਹੱਥ ਮਿਲਾ ਚੁੱਕੀ ਹੈ। ਪ੍ਰਸ਼ਾਂਤ ਕਿਸ਼ੋਰ ਨੇ 2014 ‘ਚ ਨਰਿੰਦਰ ਮੋਦੀ ਦੇ ਚੋਣ ਮੁਹਿੰਮ ਦਾ ਕਾਰਜਭਾਰ ਸੰਭਾਲਿਆ, ਨਿਤੀਸ਼ ਕੁਮਾਰ ਦੀ ਸਾਲ 2015 ‘ਚ ਚੋਣ ਮੁਹਿੰਮ ਦੀ ਜ਼ਿੰਮੇਵਾਰੀ ਲਈ ਅਤੇ 2017 ‘ਚ ਪੰਜਾਬ ਚ ਅਮਰਿੰਦਰ ਸਿੰਘ ਦੀ ਚੋਣ ਮੁਹਿੰਮ ਦੀ ਅਗਵਾਈ ਕੀਤੀ ਸੀ।
2015 ‘
ਚ ਆਮ ਆਦਮੀ ਪਾਰਟੀ ਨੇ 70 ਚੋਂ 67 ਸੀਟਾਂ ਜਿੱਤੀਆਂ। ਸੀਐਮ ਅਰਵਿੰਦ ਕੇਜਰੀਵਾਲ ਦਾ ਕਾਰਜਕਾਲ ਫਰਵਰੀ ਚ ਖ਼ਤਮ ਹੋ ਰਿਹਾ ਹੈ। ਖ਼ਬਰਾਂ ਹਨ ਕਿ ਚੋਣ ਕਮਿਸ਼ਨ ਜਨਵਰੀ ਦੇ ਦੂਜੇ ਹਫ਼ਤੇ ਤੱਕ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦੇਵੇਗਾ ਅਤੇ ਚੋਣ ਪ੍ਰਕਿਰਿਆ ਫਰਵਰੀ ਦੇ ਦੂਜੇ ਹਫ਼ਤੇ ਤੱਕ ਪੂਰੀ ਹੋ ਜਾਵੇਗੀ।

ਬਾਲੀਵੁੱਡ ਮਹਾਨਾਇਕ ਅਮਿਤਾਭ ਬੱਚਨ ਨੂੰ

ਦਾਦਾ ਸਾਹਿਬ ਫਾਲਕੇ ਐਵਾਰਡਨਾਲ ਕੀਤਾ ਸਨਮਾਨਿਤ

ਬਾਲੀਵੁੱਡ ਮਹਾਨਾਇਕ ਅਮਿਤਾਭ ਬੱਚਨ ਨੂੰ ਦਾਦਾ ਸਾਹਿਬ ਫਾਲਕੇ ਐਵਾਰਡਨਾਲ ਕੀਤਾ ਸਨਮਾਨਿਤ,ਨਵੀਂ ਦਿੱਲੀ: ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਨੂੰ ਅੱਜ ਦਾਦਾ ਸਾਹਿਬ ਫਾਲਕੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਦਿੱਲੀ ਦੇ ਰਾਸ਼ਟਰਪਤੀ ਭਵਨ ਚ ਆਯੋਜਿਤ ਕੀਤੇ ਗਏ ਇੱਕ ਸਮਾਰੋਹ ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਹਨਾਂ ਨੂੰ ਇਸ ਪੁਰਸਕਾਰ ਨਾਲ ਸਨਮਾਨਿਆ। ਉਹਨਾਂ ਨੂੰ ਇਹ ਸਨਮਾਨ ਬਾਲੀਵੁਡ ਜਗਤ ਚ ਆਪਣਾ ਅਹਿਮ ਯੋਗਦਾਨ ਦੇਣ ਲਈ ਮਿਲਿਆ ਹੈ।
ਤੁਹਾਨੂੰ ਦੱਸ ਦੇਈਏ ਕਿ 66ਵਾਂ ਕੌਮੀ ਫਿਲਮ ਪੁਰਸਕਾਰ ਸਮਾਰੋਹ 23 ਦਸੰਬਰ ਨੂੰ ਵਿਗਿਆਨ ਭਵਨ ਵਿਖੇ ਆਯੋਜਿਤ ਕੀਤਾ ਗਿਆ ਸੀ, ਬੁਖਾਰ ਕਾਰਨ ਅਮਿਤਾਭ ਬੱਚਨ ਇਸ ਸਮਾਰੋਹ ਚ ਹਿੱਸਾ ਨਹੀਂ ਲੈ ਸਕੇ ਤੇ ਅੱਜ ਉਹਨਾਂ ਨੂੰ ਇਸ ਐਵਾਰਡ ਨਾਲ ਨਵਾਜਿਆ ਗਿਆ ਹੈ।
ਪੰਜਾਬ 'ਚ ਹੁਣ ਬਿਜਲੀ ਮਾਫ਼ੀਆ !
ਭਗਵੰਤ ਮਾਨ ਨੇ ਲੋਕਾਂ ਨੂੰ ਵੰਗਾਰਿਆ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਚਹੁੰਤਰਫੀ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਲਈ ਨਾਜਾਇਜ਼ ਮਹਿੰਗੀ ਬਿਜਲੀ ਵੱਡਾ ਮੁੱਦਾ ਹੈ ਪਰ ਸਰਕਾਰ ਦਾ ਸਰੋਕਾਰ ਲੋਕਾਂ ਨਾਲ ਨਹੀਂ ਸਗੋਂ ਹਾਈ ਪ੍ਰੋਫਾਈਲ ਬਿਜਲੀ ਮਾਫ਼ੀਆ ਤੇ ਨਿੱਜੀ ਥਰਮਲ ਪਲਾਟਾਂ ਦੀ ਲੁੱਟ ਨਾਲ ਹੈ।
ਇਹੋ ਕਾਰਨ ਹੈ ਕਿ ਇੱਕ ਪਾਸੇ ਬਿਜਲੀ ਸਸਤੀ ਕਰਵਾਉਣ ਲਈ ਮੋਰਚੇ ਲਾਏ ਜਾ ਰਹੇ ਹਨ, ਦੂਜੇ ਪਾਸੇ ਪੰਜਾਬ ਸਟੇਟ ਕਾਰਪੋਰੇਸ਼ਨ ਲਿਮਟਿਡ (ਪਾਵਰ ਕਾਮ) ਵੱਲੋਂ ਅਗਲੇ ਵਿੱਤੀ ਵਰ੍ਹੇ 2020-21 ਲਈ ਬਿਜਲੀ ਦੀਆਂ ਦਰਾਂ '12 ਤੋਂ 14 ਫ਼ੀਸਦੀ ਤੱਕ ਹੋਰ ਵਾਧਾ ਕਰਨ ਲਈ ਖਰੜੇ ਤਿਆਰ ਕਰਨ ਦੀਆਂ ਰਿਪੋਰਟਾਂ ਆ ਰਹੀਆਂ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਪਾਵਰਕਾਮ ਬਿਜਲੀ ਦਰਾਂ ਵਧਾਉਣ ਦੀ ਥਾਂ ਘਟਾਉਣ 'ਤੇ ਕੇਂਦਰਤ ਹੋਵੇ।
ਮਾਨ ਨੇ ਕਿਹਾ ਕਿ ਪਾਰਵਰਕਾਮ ਵੱਲੋਂ ਅਗਲੇ ਵਿੱਤੀ ਸਾਲ ਲਈ ਆਪਣੀਆਂ ਵਿੱਤੀ ਲੋੜਾਂ 36 ਹਜ਼ਾਰ 150 ਕਰੋੜ ਆਂਕਦੇ ਹੋਏ ਮੌਜੂਦਾ ਬਿਜਲੀ ਕਿਰਾਇਆ 32 ਹਜ਼ਾਰ 700 ਕਰੋੜ ਦੱਸਿਆ ਹੈ ਤੇ ਘੱਟ ਪੈਂਦਾ ਫ਼ਰਕ 3450 ਕਰੋੜ ਰੁਪਏ ਬਿਜਲੀ ਦਰਾਂ '12 ਤੋਂ 14 ਪ੍ਰਤੀਸ਼ਤ ਇਜ਼ਾਫਾ ਕਰਕੇ ਬਿਜਲੀ ਖਪਤਕਾਰਾਂ (ਲੋਕਾਂ) ਦੀਆਂ ਜੇਬਾਂ 'ਚੋਂ ਪੂਰਾ ਕਰਨ ਦੀ ਤਜਵੀਜ਼ ਦਿੱਤੀ ਹੈ। ਮਾਨ ਨੇ ਕਿਹਾ ਕਿ ਅਜਿਹੇ ਲੋਕ ਮਾਰੂ ਫ਼ੈਸਲੇ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ।
ਮਾਨ ਨੇ ਦੋਸ਼ ਲਗਾਏ ਕਿ ਇਹ ਸਭ ਕੁੱਝ ਨਿੱਜੀ ਬਿਜਲੀ ਕੰਪਨੀਆਂ ਨੂੰ ਲਾਭ ਪਹੁੰਚਾਉਣ ਲਈ ਕੀਤਾ ਜਾ ਰਿਹਾ ਹੈ, ਕਿਉਂਕਿ ਸੁਖਬੀਰ ਬਾਦਲ ਵਾਂਗ ਹੁਣ ਕੈਪਟਨ ਅਮਰਿੰਦਰ ਸਿੰਘ ਵੀ ਬਿਜਲੀ ਮਾਫੀਆ ਨਾਲ ਪੂਰੀ ਤਰ੍ਹਾਂ ਰੱਲ ਚੁੱਕੇ ਹਨ।
ਹਾਲਾਤ ਇਸ ਕਦਰ ਤਰਸਯੋਗ ਹੋ ਚੁੱਕੇ ਹਨ ਕਿ ਆਰਥਿਕ ਪੱਖੋਂ ਟੁੱਟੇ ਲੋਕ ਬਿਜਲੀ ਦੇ ਭਾਰੀ-ਭਰਕਮ ਬਿੱਲਾਂ ਅਤੇ ਬਕਾਇਆ ਦੇ ਨਿਪਟਾਰੇ ਲਈ ਕਿਸ਼ਤਾਂ ਕਰਾਉਣ ਲਈ ਅਫ਼ਸਰਾਂ ਅਤੇ ਸਿਆਸੀ ਲੋਕਾਂ ਅੱਗੇ ਗਿੜਗਿੜਾ ਰਹੇ ਹਨ।
ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਅਜਿਹੇ ਘਾਤਕ ਅਤੇ ਮਾਰੂ ਸ਼ਾਸਕਾਂ ਨੂੰ ਜਗਾਉਣ ਅਤੇ ਸਬਕ ਸਿਖਾਉਣ ਲਈ ਸਭ ਨੂੰ ਇੱਕਜੁੱਟ ਤੇ ਇਕਸੁਰ ਹੋ ਕੇ ਲਾਮਬੰਦ ਹੋਣਾ ਪਵੇਗਾ।ਇਹ ਮਸਲਾ ਹਰੇਕ ਨਾਗਰਿਕ ਦੇ ਘਰ ਦਾ ਮਸਲਾ ਹੈ, ਕਿਉਂਕਿ ਬਿਜਲੀ ਮਹਿਕਮਾ ਹਰੇਕ ਦੇ ਘਰ ਬਿਲ ਭੇਜਦਾ ਹੈ। ਇਸ ਲੁੱਟ ਦਾ ਸਭ ਅਮੀਰ-ਗ਼ਰੀਬ ਬਰਾਬਰ ਸ਼ਿਕਾਰ ਹੋ ਰਹੇ ਹਨ।

ਪੁਲਿਸ ਵੱਲੋਂ ਪ੍ਰਿਅੰਕਾ ਗਾਂਧੀ ਨਾਲ ਧੱਕਾਮੁੱਕੀ ,

ਗਲਾ ਦਬਾ ਕੇ ਡੇਗਿਆ

ਕਾਂਗਰਸ ਦੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਲਖਨਊ ਪੁਲਿਸ ਉੱਤੇ ਗੰਭੀਰ ਦੋਸ਼ ਲਗਾਉਦਿਆਂ ਕਿਹਾ ਹੈ ਕਿ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਹਿੰਸਾ ਦੇ ਮਾਮਲੇ ਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਆਈਪੀਐੱਸ ਅਧਿਕਾਰੀ ਦੇ ਘਰ ਜਾਂਦੇ ਸਮੇਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਪੁਲਿਸ ਨੇ ਉਨ੍ਹਾਂ ਦਾ ਗਲ਼ਾ ਦਬਾ ਕੇ ਉਨ੍ਹਾਂ ਨੂੰ ਡੇਗਿਆ।ਪ੍ਰਿਅੰਕਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਹ ਪ੍ਰਦਰਸ਼ਨਾਂ ਦੇ ਮਾਮਲੇ ਚ ਗ੍ਰਿਫ਼ਤਾਰ ਕੀਤੇ ਗਏ ਸੇਵਾਮੁਕਤ ਆਈਪੀਐੱਸ ਅਧਿਕਾਰੀ ਐੱਸ।ਆਰ। ਦਾਰਾਪੁਰੀ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਨ ਲਈ ਪਾਰਟੀ ਦੇ ਸੂਬਾ ਹੈੱਡਕੁਆਰਟਰਜ਼ ਲਈ ਨਿੱਕਲੇ ਸਨ। ਰਾਹ ਵਿੱਚ ਲੋਹੀਆ ਚੌਰਾਹੇ ਤੇ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। ਉਨ੍ਹਾਂ ਦੋਸ਼ ਲਾਇਆ – ‘ਮੈਂ ਗੱਡੀ ਤੋਂ ਉੱਤਰ ਕੇ ਪੈਦਲ ਚੱਲਣ ਲੱਗੀ। ਮੈਨੂੰ ਘੇਰ ਲਿਆ ਗਿਆ ਤੇ ਇੱਕ ਮਹਿਲਾ ਪੁਲਿਸ ਮੁਲਾਜ਼ਮ ਨੇ ਮੇਰਾ ਗਲ਼ਾ ਦਬਾਇਆ। ਮੈਨੂੰ ਧੱਕਾ ਦਿੱਤਾ ਗਿਆ ਤੇ ਮੈਂ ਡਿੱਗ ਪਈ। ਅੱਗੇ ਚੱਲ ਕੇ ਮੈਨੂੰ ਫਿਰ ਫੜਿਆ ਪਰ ਮੈਂ ਇੱਕ ਕਾਰਕੁੰਨ ਨਾਲ ਦੋਪਹੀਆ ਵਾਹਨ ਨਾਲ ਅੱਗੇ ਵਧ ਗਈ। ਉਸ ਨੂੰ ਵੀ ਡੇਗ ਦਿੱਤਾ ਗਿਆ।ਦੂਜੇ ਪਾਸੇ ਪੁਲਿਸ ਨੇ ਪ੍ਰਿਅੰਕਾ ਗਾਂਧੀ ਦੇ ਅਜਿਹੇ ਦੋਸ਼ਾਂ ਨੂੰ ਬਿਲਕੁਲ ਗ਼ਲਤ ਕਰਾਰ ਦਿੱਤਾ ਹੈ।

ਕੀ ਮੇਰਾ ਪੁੱਤ ਪੁਲਿਸ ਨੇ ਇਸ ਲਈ ਮਾਰਿਆ

ਕਿਉਂ ਕਿ ਅਸੀਂ ਮੁਸਲਮਾਨ ਹਾਂ'

ਉੱਤਰ ਪ੍ਰਦੇਸ਼ ਵਿਵਾਦਪੂਰਨ ਨਵੇਂ ਨਾਗਰਿਕਤਾ ਕਾਨੂੰਨ ਵਿਰੁੱਧ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। 20 ਦਸੰਬਰ ਨੂੰ ਵਿਰੋਧ ਪ੍ਰਦਰਸ਼ਨ ਸ਼ੁਰੂ ਹੋਣ ਤੋਂ ਬਾਅਦ ਰਾਜ ਵਿਚ ਘੱਟੋ ਘੱਟ 19 ਲੋਕਾਂ ਦੀ ਮੌਤ ਹੋ ਗਈ ਹੈ।

ਪੱਤਰਕਾਰ ਵਿਕਾਸ ਪਾਂਡੇ ਨੇ ਇਸ ਖੇਤਰ ਦੀ ਯਾਤਰਾ ਕੀਤੀ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ ਕੀਤੀ ਕਿ ਇੱਥੇ ਇੰਨੇ ਵੱਡੇ ਪੱਧਰ 'ਤੇ ਹਿੰਸਕ ਪ੍ਰਦਰਸ਼ਨ ਕਿਉਂ ਹੋਏ।
ਕਾਨਪੁਰ ਸ਼ਹਿਰ ਵਿੱਚ ਬਾਬੂਪੁਰਵਾ ਦੀਆਂ ਬਹੁਤ ਹੀ ਤੰਗ ਗਲੀਆਂ ਮੈਨੂੰ ਮੁਹੰਮਦ ਸ਼ਰੀਫ ਦੇ ਘਰ ਲੈ ਗਈਆਂ। ਉਹ ਛੋਟੇ ਜਿਹੇ ਟੀਨ-ਛੱਤ ਵਾਲੇ ਘਰ ਦੇ ਬਾਹਰ ਬੈਠਾ ਹੈ। ਇਸ ਵਿੱਚ ਸਿਰਫ਼ ਇਕ ਕਮਰਾ ਹੈ, ਜਿਸ 'ਚ ਰਸੋਈ ਵੀ ਹੈ। ਉਹ ਉੱਠਦਾ ਹੈ, ਮੈਨੂੰ ਜੱਫੀ ਪਾਉਂਦਾ ਹੈ ਅਤੇ ਟੁੱਟ ਜਾਂਦਾ ਹੈ। ਕਈ ਮਿੰਟ ਚੁੱਪੀ 'ਚ ਲੰਘ ਜਾਂਦੇ ਹਨ।
"ਮੈਂ ਸਭ ਕੁਝ ਗੁਆ ਦਿੱਤਾ ਹੈ। ਮੇਰੇ ਕੋਲ ਰਹਿਣ ਦੀ ਕੋਈ ਇੱਛਾ ਨਹੀਂ ਹੈ। ਮੇਰੇ ਬੇਟੇ ਦਾ ਕੀ ਕਸੂਰ ਸੀ? ਪੁਲਿਸ ਨੇ ਉਸਨੂੰ ਕਿਉਂ ਗੋਲੀ ਮਾਰ ਦਿੱਤੀ?" ਉਹ ਹੰਝੂਆਂ ਨੂੰ ਰੋਕਣ ਦੀ ਕੋਸ਼ਿਸ਼ ਕਰਦਿਆਂ ਕਹਿੰਦਾ ਹੈ। ਪੇਟ ਵਿੱਚ ਗੋਲੀ ਲੱਗਣ ਦੇ ਤਿੰਨ ਦਿਨ ਬਾਅਦ - ਉਸ ਦੇ 30 ਸਾਲਾ ਬੇਟੇ, ਮੁਹੰਮਦ ਰਈਸ ਦੀ 23 ਦਸੰਬਰ ਨੂੰ ਮੌਤ ਹੋ ਗਈ ਸੀ।"ਮੇਰਾ ਬੇਟਾ ਵਿਰੋਧ ਵੀ ਨਹੀਂ ਕਰ ਰਿਹਾ ਸੀ। ਉਹ ਇੱਕ ਗਲੀ 'ਚ ਸਬਜ਼ੀ ਵੇਚਣ ਵਾਲਾ ਸੀ ਅਤੇ ਬੱਸ ਵਿਰੋਧ ਪ੍ਰਦਰਸ਼ਨ ਵਾਲੀ ਥਾਂ 'ਤੇ ਮੌਜੂਦ ਸੀ। ਪਰ ਜੇ ਉਹ ਵਿਰੋਧ ਵੀ ਕਰ ਰਿਹਾ ਹੁੰਦਾ, ਤਾਂ ਕੀ ਉਹ ਮਰਨ ਦਾ ਹੱਕਦਾਰ ਸੀ?"ਉਸਨੇ ਕਿਹਾ, "ਕੀ ਉਹ ਇਸ ਲਈ ਮਰਿਆ ਕਿਉਂਕਿ ਅਸੀਂ ਮੁਸਲਮਾਨ ਹਾਂ? ਕੀ ਅਸੀਂ ਇਸ ਦੇਸ਼ ਦੇ ਨਾਗਰਿਕ ਨਹੀਂ ਹਾਂ? ਮੈਂ ਇਹ ਪ੍ਰਸ਼ਨ ਪੁੱਛਦਾ ਰਹਾਂਗਾ ਜਦੋਂ ਤੱਕ ਮੈਂ ਮਰ ਨਹੀਂ ਜਾਂਦਾ।"
ਉੱਤਰ ਪ੍ਰਦੇਸ਼ ਵਿੱਚ ਸਿਟੀਜ਼ਨਸ਼ਿਪ ਸੋਧ ਐਕਟ (ਸੀ.ਏ.ਏ.) ਦੇ ਵਿਰੁੱਧ ਸਭ ਤੋਂ ਹਿੰਸਕ ਪ੍ਰਦਰਸ਼ਨ ਹੋਏ ਸਨ। ਪ੍ਰਦਰਸ਼ਨਕਾਰੀ ਪੁਲਿਸ ਮੁਲਾਜ਼ਮਾਂ ਨਾਲ ਝੜਪ ਹੋਣ ਕਾਰਨ ਕੁਝ ਹਿੰਸਕ ਹੋ ਗਏ ਹਨ। ਇਕੱਲੇ ਉੱਤਰ ਪ੍ਰਦੇਸ਼ ਵਿੱਚ ਹੋਈਆਂ ਝੜਪਾਂ 'ਚ ਘੱਟੋ ਘੱਟ 50 ਅਧਿਕਾਰੀ ਜ਼ਖਮੀ ਹੋਏ। ਪਰ ਪੁਲਿਸ 'ਤੇ ਸੀਏਏ ਵਿਰੋਧੀ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਬੇਹਿਸਾਬੀ ਤਾਕਤ ਦੀ ਵਰਤੋਂ ਕਰਨ ਦਾ ਵੀ ਇਲਜ਼ਾਮ ਲਗਾਇਆ ਗਿਆ ਹੈ।
ਨਾਗਰਿਕ ਅਧਿਕਾਰ ਸਮੂਹਾਂ ਦਾ ਕਹਿਣਾ ਹੈ ਕਿ ਇਹ ਕਾਨੂੰਨ ਜਿਹੜਾ ਪਾਕਿਸਤਾਨ, ਬੰਗਲਾਦੇਸ਼ ਅਤੇ ਅਫ਼ਗਾਨਿਸਤਾਨ ਤੋਂ ਗੈਰ ਮੁਸਲਿਮ ਪ੍ਰਵਾਸੀਆਂ ਨੂੰ ਮੁਆਫੀ ਦੀ ਹਿਮਾਇਤ ਕਰਦਾ ਹੈ, ਮੁਸਲਮਾਨਾਂ ਨਾਲ ਵਿਤਕਰਾ ਕਰਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਮੁਸਲਮਾਨਾਂ ਦੇ ਵਿਰੁੱਧ ਨਹੀਂ ਹਨ।ਉੱਤਰ ਪ੍ਰਦੇਸ਼ ਵਿਚ 40 ਲੱਖ ਮੁਸਲਮਾਨਾਂ ਦੇ ਘਰ ਹਨ ਅਤੇ ਇੱਥੇ ਰੋਸ ਮੁਜ਼ਾਹਰੇ ਜਾਰੀ ਹਨ।
ਸੂਬੇ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਿਹਾ ਹੈ ਕਿ ਜਨਤਕ ਜਾਇਦਾਦ ਨੂੰ ਤਬਾਹ ਕਰਨ ਵਾਲਿਆਂ ਖ਼ਿਲਾਫ਼ "ਬਦਲਾ" ਲਿਆ ਜਾਵੇਗਾ। ਉਨ੍ਹਾਂ ਕਿਹਾ, "ਜਨਤਕ ਜਾਇਦਾਦ ਦੇ ਨੁਕਸਾਨ ਲਈ ਉਨ੍ਹਾਂ ਦੀ ਜਾਇਦਾਦ ਜ਼ਬਤ ਕਰ ਲਈ ਜਾਏਗੀ।" ਪੁਲਿਸ ਨੇ ਉਸਦੇ ਆਦੇਸ਼ਾਂ ਦੀ ਪਾਲਣਾ ਕੀਤੀ ਹੈ ਅਤੇ "ਲੋੜੀਂਦੇ" ਲੋਕਾਂ, ਜਿਨ੍ਹਾਂ ਵਿੱਚ ਜ਼ਿਆਦਾਤਰ ਮੁਸਲਮਾਨ ਹਨ, ਦੀ ਪਛਾਣ ਕੀਤੀ ਹੈ ਅਤੇ ਉਨ੍ਹਾਂ ਦੇ ਪੋਸਟਰ ਕਾਨਪੁਰ ਵਿੱਚ ਲਗਾਏ ਗਏ।
ਇਸ ਨੇ ਮੁਸਲਮਾਨਾਂ 'ਚ ਡਰ ਪੈਦਾ ਕਰ ਦਿੱਤਾ ਹੈ। ਬਾਬੂਪੁਰਵਾ ਵਿਚ, ਮੈਂ ਕਈ ਔਰਤਾਂ ਨੂੰ ਮਿਲਿਆ ਜਿਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰਾਂ ਅਤੇ ਪਤੀ ਨੇ ਵੱਖ-ਵੱਖ ਸ਼ਹਿਰਾਂ ਵਿੱਚ ਜਾਣ ਦਾ ਫੈਸਲਾ ਕੀਤਾ ਹੈ ਕਿਉਂਕਿ ਉਹ ਗ੍ਰਿਫ਼ਤਾਰੀ ਅਤੇ ਤਸ਼ੱਦਦ ਤੋਂ ਡਰਦੇ ਹਨ।
ਕਾਨਪੁਰ ਦੇ ਇੱਕ ਰਾਜਨੇਤਾ ਅਤੇ ਮੁਸਲਿਮ ਭਾਈਚਾਰੇ ਦੇ ਆਗੂ ਨਸੀਰੂਦੀਨ ਦੱਸਦੇ ਹਨ, "ਐਨਆਰਸੀ ਨਾਲ ਲੋਕਾਂ ਨੂੰ ਇਹ ਸਾਬਤ ਕਰਨ ਦੀ ਲੋੜ ਹੈ ਕਿ ਉਹ ਭਾਰਤ ਦੇ ਨਾਗਰਿਕ ਹਨ। "ਜ਼ਰਾ ਸੋਚੋ ਕਿ ਜੇ ਕੋਈ ਹਿੰਦੂ ਪਰਿਵਾਰ ਅਤੇ ਮੁਸਲਿਮ ਪਰਿਵਾਰ ਦੋਵੇਂ ਨਾਗਰਿਕਤਾ ਸਾਬਤ ਕਰਨ ਵਿੱਚ ਅਸਫ਼ਲ ਰਹਿੰਦੇ ਹਨ - ਹਿੰਦੂ ਤਾਂ ਸੀਏਏ ਰਾਹੀਂ ਨਾਗਰਿਕਤਾ ਦਾ ਦਾਅਵਾ ਕਰ ਸਕਦਾ ਹੈ ਪਰ ਮੁਸਲਮਾਨਾਂ ਦੀ ਤਾਂ ਨਾਗਰਿਕਤਾ ਹੀ ਖੋਹ ਦਿੱਤੀ ਜਾਵੇਗੀ।"
ਸਾਲ ਦੇ ਪਹਿਲੇ ਦਿਨ ਹੀ ਸਰਹੱਦ ਤੋਂ ਬੁਰੀ ਖ਼ਬਰ!
ਦੋ ਭਾਰਤੀ ਜਵਾਨ ਸ਼ਹੀਦ
ਨਵੇਂ ਸਾਲ ਦੇ ਪਹਿਲੇ ਦਿਨ ਹੀ ਦੇਸ਼ ਵਾਸੀਆਂ ਲਈ ਦੁਖ ਦੀ ਖ਼ਬਰ ਸਾਹਮਣੇ ਆਈ ਹੈ। ਪਾਕਿਸਤਾਨ ਤੋਂ ਆਏ ਅੱਤਵਾਦੀਆਂ ਨਾਲ ਮੁਕਾਬਲੇ ਚ ਭਾਰਤੀ ਸੈਨਾ ਦੇ ਦੋ ਜਵਾਨ ਸ਼ਹੀਦ ਹੋ ਗਏ। ਅੱਜ ਸਵੇਰੇ ਅੱਤਵਾਦੀਆਂ ਨਾਲ ਜੰਮੂ-ਕਸ਼ਮੀਰ ਚ ਐਲਓਸੀ ਕੋਲ ਨੌਸ਼ੇਰਾ ਸੈਕਟਰ ਚ ਜਵਾਨਾਂ ਦਾ ਮੁਕਾਬਲਾ ਹੋਇਆ। ਅੱਤਵਾਦੀ ਪੀਓਕੇ ਤੋਂ ਭਾਰਤ ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸੀ।
ਸੈਨਾ ਦੇ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਨਾਲ ਮੁਕਾਬਲਾ ਕਰਨ ਤੋਂ ਬਾਅਦ ਇਲਾਕੇ ਚ ਸਰਚ ਆਪ੍ਰੇਸ਼ਨ ਚਲਾ ਕੇ ਭਾਲ ਕੀਤੀ ਜਾ ਰਹੀ ਹੈ। ਇਹ ਸਰਚ ਆਪ੍ਰੇਸ਼ਨ ਅਜੇ ਵੀ ਜਾਰੀ ਹੈ। ਅੱਤਵਾਦੀਆਂ ਨੂੰ ਖਾਰੀ ਥਰਆਟ ਜੰਗਲ ਚ ਉਸ ਸਮੇਂ ਰੋਕਿਆ ਗਿਆ ਜਦੋਂ ਉਹ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ਭਾਰਤ ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸੀ।
ਜੰਮੂ ਚ ਭਾਰਤੀ ਸੈਨਾ ਦੇ ਜਨਸੰਪਰਕ ਅਧਿਕਾਰੀ ਲੈਫਟੀਨੈਟ ਕਰਨਲ ਦੇਵੇਂਦਰ ਆਨੰਦ ਨੇ ਬਿਆਨ ਚ ਕਿਹਾ ਕਿ ਨੌਸ਼ੇਰਾ ਸੈਕਟਰ ਚ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਦੌਰਾਨ ਸੈਨਾ ਦੇ ਦੋ ਸੈਨਿਕ ਵੀ ਸ਼ਹੀਦ ਹੋ ਗਏ। ਮੁਹਿੰਮ ਅਜੇ ਵੀ ਜਾਰੀ ਹੈ ਤੇ ਸਾਰੀ ਜਾਣਕਾਰੀ ਦਾ ਇੰਤਜ਼ਾਰ ਹੈ।
ਪੰਜਾਬ 'ਚ ਵਿਗੜਿਆ ਲਿੰਗ ਅਨੁਪਾਤ,
1000 ਮੁੰਡਿਆਂ ਪਿੱਛੇ ਮਹਿਜ਼ 750 ਕੁੜੀਆਂ
ਇੱਥੋਂ ਦੇ 100 ਪਿੰਡਾਂ 'ਚ ਲਿੰਗ ਅਨੁਪਾਤ ਦਾ ਗ੍ਰਾਫ ਇੰਨਾ ਜ਼ਿਆਦਾ ਵਿਗੜ ਚੁੱਕਿਆ ਹੈ ਕਿ ਇੱਥੇ ਇੱਕ ਹਜ਼ਾਰ ਮੁੰਡਿਆਂ ਪਿੱਛੇ ਮਹਿਜ਼ 750 ਧੀਆਂ ਨੇ ਜਨਮ ਲਿਆ। ਇਹ ਫਿਕਰਮੰਦ ਖੁਲਾਸਾ ਡਿਪਟੀ ਕਮੀਸ਼ਨਰ ਸੰਦੀਪ ਹੰਸ ਦੇ ਹੁਕਮਾਂ ਤੋਂ ਬਾਅਦ ਪਿੰਡਾਂ 'ਚ ਕੀਤੇ ਸਰਵੇ ਤੋਂ ਹੋਇਆ ਹੈ। ਜਦਕਿ ਇਹ ਸੂਚੀ ਪ੍ਰਸਾਸ਼ਨ ਨੇ ਅਜੇ ਜਨਤਕ ਨਹੀਂ ਕੀਤੀ।
ਬੀਤੇ ਕਈ ਸਾਲਾ ਤੋਂ ਮੋਗਾ 'ਚ ਲਿੰਗ ਜਾਂਚ ਦਾ ਗੈਰ ਕਾਨੂੰਨੀ ਕੰਮ ਜ਼ੋਰਾਂ 'ਤੇ ਚੱਲ ਰਿਹਾ ਹੈ। ਬੀਤੇ ਪੰਜ ਸਾਲਾਂ 'ਚ ਕਰੀਬ ਪੰਜ ਵਾਰ ਸਿਰਸਾ ਸਿਹਤ ਵਿਭਾਗ ਟੀਮ ਨੇ ਸਟਿੰਗ ਕਰਕੇ ਮੋਗਾ 'ਚ ਭਰੂਣ ਲਿੰਗ ਜਾਂਚਣ ਵਾਲੇ ਸਕੈਨ ਸੈਂਟਰਾਂ ਨੂੰ ਫੜ ਸੀਲ ਕੀਤਾ ਹੈ।
ਉਧਰ ਪੰਜਾਬ ਸਿਹਤ ਵਿਭਾਗ ਦਾ ਦਾਅਵਾ ਸੀ ਕਿ ਜ਼ਿਲ੍ਹੇ 'ਚ ਲਿੰਗ ਅਨੁਪਾਤ ਸੁਧਰ ਰਿਹਾ ਹੈ। ਇੱਥੇ ਸਾਲ 2019 'ਚ ਇੱਕ ਹਜ਼ਾਰ ਮੁੰਡਿਆ ਦੇ ਮੁਕਾਬਲੇ 932 ਕੁੜੀਆਂ ਹਨ। ਇਸ ਦੀ ਸਚਾਈ ਪਤਾ ਕਰਨ ਲਈ ਡੀਸੀ ਮੋਗਾ ਨੇ ਜ਼ਿਲ੍ਹੇ ਦੇ 430 ਪਿੰਡਾਂ ਦੀ ਪਛਾਣ ਕਰਨ ਨੂੰ ਕਿਹਾ ਜਿੱਥੇ ਲਿੰਗ ਅਨੁਪਾਤ ਘੱਟ ਸੀ। ਇਸ ਤੋਂ ਬਾਅਦ ਜ਼ਿਲ੍ਹੇ ਦੇ ਪੰਜ ਬਲਾਕ ਦੇ ਕੁੱਲ 100 ਪਿੰਡਾਂ 'ਚ ਇਹ ਸਰਵੇਖਣ ਕਰਵਾਇਆ ਗਿਆ ਜਿਸ 'ਚ ਇਹ ਚਿੰਤਾ ਦੇ ਹਾਲਾਤ ਸਾਹਮਣੇ ਲਿਆਂਦੇ।

ਪੰਜਾਬ ਪੁਲਿਸ ਦੀ ਗੰਦੀ ਕਰਤੂਤ,

ਨਾਬਾਲਿਗ ਨਾਲ ਜਬਰ-ਜਨਾਹ ਦੀ ਕੀਤੀ ਕੋਸ਼ਿਸ਼

ਪੰਜਾਬ ਚ ਮਾਸੂਮਾ ਨਾਲ ਜਬਰ-ਜਨਾਹ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਕੁਝ ਸਰਾਰਤੀ ਅਨਸਰਾਂ ਵੱਲੋਂ ਹਵਸ ਮਿਟਾਉਣ ਲਈ ਇਹਨਾਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਅਜਿਹਾ ਹੀ ਇੱਕ ਹੋਰ ਮਾਮਲਾ ਬਟਾਲਾ ਤੋਂ ਸਾਹਮਣੇ ਆਇਆ ਹੈ, ਜਿਥੇ ਸਾਡੀ ਸੁਰੱਖਿਆ ਕਰਨ ਵਾਲੇ ਪੰਜਾਬ ਪੁਲਿਸ ਦੇ ਇਕ ਥਾਣੇਦਾਰ ਦੀ ਗੰਦੀ ਕਰਤੂਤ ਸਾਹਮਣੇ ਆਈ ਹੈ
ਦਰਅਸਲ, ਸੁਰਿੰਦਰ ਕੁਮਾਰ ਨਾਮ ਦੇ ਥਾਣੇਦਾਰ ਨੇ 14 ਸਾਲਾ ਨਬਾਲਿਗ ਬੱਚੀ ਨਾਲ ਦੁਸ਼ਕਰਮ ਕਰਨ ਦੀ ਕੋਸ਼ਿਸ਼ ਕੀਤੀ। ਮਿਲੀ ਜਾਣਕਾਰੀ ਮੁਤਾਬਕ ਏ. ਐੱਸ. ਆਈ. ਸੁਰਿੰਦਰ ਕੁਮਾਰ ਨਬਾਲਿਗ ਬੱਚੀ ਨੂੰ ਗਲਤ ਇਰਾਦੇ ਨਾਲ ਆਪਣੇ ਘਰ ਲੈ ਗਿਆ, ਉਸ ਸਮੇਂ ਥਾਣੇਦਾਰ ਦੇ ਪਰਿਵਾਰਿਕ ਮੈਂਬਰ ਘਰ ਚ ਮੌਜੂਦ ਨਹੀਂ ਸਨ।
ਕੁਝ ਸਮੇਂ ਬਾਅਦ ਕੋਠੀ ਅੰਦਰੋਂ ਬੱਚੀ ਦੇ ਚੀਕਣ ਦੀ ਆਵਾਜ਼ ਆਈ ਤਾਂ ਤੁਰੰਤ ਮੁਹੱਲੇ ਦੇ ਲੋਕ ਇਕੱਠੇ ਹੋ ਗਏ, ਜਿਸ ਤੋਂ ਬਾਅਦ ਡਰ ਦੇ ਮਾਰੇ ਏ. ਐੱਸ. ਆਈ. ਸੁਰਿੰਦਰ ਕੁਮਾਰ ਨੇ ਬੱਚੀ ਨੂੰ ਕਮਰੇ ਤੋਂ ਬਾਹਰ ਭੇਜ ਦਿੱਤਾ ਤੇ ਖੁਦ ਅੰਦਰੋਂ ਕਮਰੇ ਨੂੰ ਬੰਦ ਕਰ ਲਿਆ। ਉਧਰ ਘਟਨਾ ਦੀ ਸੂਚਨਾ ਮਿਲਣ ਤੇ ਸਥਾਨਕ ਪੁਲਿਸ ਮੌਕੇ ਤੇ ਪਹੁੰਚ ਗਈ, ਲੋਕਾਂ ਵੱਲੋਂ ਏ. ਐੱਸ. ਆਈ. ਦਾ ਵਿਰੋਧ ਹੁੰਦਾ ਦੇਖ ਕੇ ਭਾਰੀ ਮੁਸ਼ੱਕਤ ਤੋਂ ਬਾਅਦ ਉਕਤ ਏ. ਐੱਸ. ਆਈ. ਨੂੰ ਗ੍ਰਿਫਤਾਰ ਕਰ ਲਿਆ ਗਿਆ।

ਹੁਣ ਅਹਿਮਦਾਬਾਦ-ਮੁੰਬਈ ਵਿਚਾਲੇ ਵੀ ਦੌੜੇਗੀ ਤੇਜਸ ਟਰੇਨ,

17 ਜਨਵਰੀ ਤੋਂ ਸ਼ੁਰੂ ਹੋਵੇਗੀ ਸੁਵਿਧਾ

ਰੇਲਵੇ ਵਿਭਾਗ ਨੇ ਨਵੇਂ ਸਾਲ ਤੇ ਯਾਤਰੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਦਰਅਸਲ, ਰੇਲਵੇ ਵਿਭਾਗ ਦੂਜੀ ਤੇਜਸ ਟਰੇਨ ਚਲਾਉਣ ਜਾ ਰਿਹਾ ਹੈ, ਜੋ ਮੁੰਬਈ-ਅਹਿਮਦਾਬਾਦ ਵਿਚਾਲੇ ਚੱਲੇਗੀ। ਮੁੰਬਈ-ਅਹਿਮਦਾਬਾਦ ਤੇਜਸ ਨੂੰ 17 ਜਨਵਰੀ 2020 ਨੂੰ ਹਰੀ ਝੰਡੀ ਦਿਖਾਈ ਜਾਵੇਗੀ,ਉਥੇ ਹੀ ਟਰੇਨ ਦਾ ਵਪਾਰਕ ਸੰਚਾਲਨ 19 ਜਨਵਰੀ ਤੋਂ ਸ਼ੁਰੂ ਹੋਵੇਗਾ।

ਦੱਸਿਆ ਜਾ ਰਿਹਾ ਹੈ ਕਿ ਇਹ ਟਰੇਨ ਵੀਰਵਾਰ ਛੱਡ ਕੇ ਹਫਤੇ 6 ਦਿਨ ਚੱਲੇਗੀ।ਵਰਲਡ ਕਲਾਸ ਸੁਵਿਧਾਵਾਂ ਦੇ ਨਾਲ ਚੱਲਣ ਵਾਲੀ ਇਸ ਟਰੇਨ ਦੇ ਲੇਟ ਹੋਣ ਤੇ ਯਾਤਰੀਆਂ ਨੂੰ ਮੁਆਵਜ਼ਾ ਦੇਣ ਦਾ ਪ੍ਰੋਵੀਜ਼ਨ ਹੈ।ਯਾਤਰੀਆਂ ਦੀ ਰਾਹਤ ਨੂੰ ਧਿਆਨ ਚ ਰੱਖਦੇ ਹੋਏ ਟਰੇਨ ਸਾਰੀਆਂ ਆਧੁਨਿਕ ਸੁਵਿਧਾਵਾਂ ਨਾਲ ਲੈਸ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਰੇਲਵੇ ਵਿਭਾਗ ਵੱਲੋਂ ਪਹਿਲਾਂ ਹੀ ਦਿੱਲੀ-ਲਖਨਊ ਮਾਰਗ ਤੇ ਤੇਜਸਟਰੇਨਚਲਾਈ ਜਾ ਰਹੀ ਹੈ। ਜਿਸ ਨੂੰ ਨੂੰ ਲੋਕਾਂ ਨੇ ਕਾਫੀ ਪਸੰਦ ਕੀਤਾ ਤੇ ਉਸ ਨੂੰ ਦੇਖਦੇ ਹੋਏ ਹੁਣ ਰੇਲਵੇ ਨੇ ਮੁੰਬਈ-ਅਹਿਮਦਾਬਾਦ ਵਿਚਾਲੇ ਦੂਜੀ ਤੇਜਸਟਰੇਨਚਲਾਉਣ ਦਾ ਫੈਸਲਾ ਕੀਤਾ ਹੈ।

ਨਵੇਂ ਸਾਲ ਤੇ ਪੰਜਾਬ ਦੇ ਲੋਕਾਂ ਨੂੰ
ਮਿਲੀ ਠੰਢ ਤੋਂ ਰਾਹਤ
ਪੂਰੇ ਦੇਸ਼ ਵਿੱਚ ਨਵਾਂ ਸਾਲ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ, ਉੱਥੇ ਹੀ ਪੰਜਾਬ ਦੇ ਲੋਕਾਂ ਲਈ ਨਵਾਂ ਸਾਲ ਦੁੱਗਣੀ ਖੁਸ਼ੀ ਲੈ ਕੇ ਆਇਆ ਹੈ । ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਕੜਾਕੇ ਦੀ ਠੰਢ ਨੇ ਲੋਕਾਂ ਦਾ ਬੁਰਾ ਹਾਲ ਕਰ ਦਿੱਤਾ ਸੀ । ਕੜਾਕੇ ਦੀ ਠੰਡ ਨੇ ਇਸ ਵਾਰ ਪਿਛਲੇ ਕਈ ਸਾਲਾਂ ਦੇ ਰਿਕਾਰਡ ਤੋੜ ਦਿੱਤੇ, ਪਰ ਅੱਜ ਨਵਾਂ ਸਾਲ ਚੜ੍ਹਦਿਆਂ ਹੀ ਲੋਕਾਂ ਨੂੰ ਵੱਡੀ ਰਾਹਤ ਮਿਲੀ । ਨਵੇਂ ਸਾਲ ਦੇ ਮੌਕੇ ਸੂਰਜ ਦੇਵਤਾ ਦੇ ਦਰਸ਼ਨ ਨਾਲ ਲੋਕਾਂ ਨੂੰ ਠੰਡ ਤੋਂ ਕੁੱਝ ਰਾਹਤ ਜ਼ਰੂਰ ਮਿਲੀ ਹੈ । 
ਇਸ ਸਬੰਧੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਦੋ ਦਿਨਾਂ ਤੱਕ ਵੱਧੋ-ਵੱਧ ਤੇ ਘੱਟੋ-ਘੱਟ ਤਾਪਮਾਨ ਵਿੱਚ ਵਾਧਾ ਹੋਣ ਦੇ ਆਸਾਰ ਹਨਇਸ ਤੋਂ ਇਲਾਵਾ  2 ਤੇ 3 ਜਨਵਰੀ ਨੂੰ ਹਲਕੀ ਬਾਰਿਸ਼ ਪੈਣ ਦੀ ਵੀ ਸੰਭਾਵਨਾ ਜਤਾਈ ਗਈ ਹੈ । ਉਥੇ ਹੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ 4 ਅਤੇ 5 ਜਨਵਰੀ ਨੂੰ ਸੰਘਣਾ ਕੋਹਰੇ ਮੁੜ ਤੋਂ ਸੂਬੇ ਨੂੰ ਆਪਣੀ ਲਪੇਟ ਵਿੱਚ ਲੈ ਸਕਦਾ ਹੈ ।
ਅੱਜ ਯਾਨੀ ਕਿ ਬੁੱਧਵਾਰ ਸਵੇਰੇ 10 ਵਜੇ ਤੱਕ ਮੋਹਾਲੀ, ਗੁਰਦਾਸਪੁਰ, ਮੋਗਾ ਵਿੱਚ 9 ਡਿਗਰੀ, ਅੰਮ੍ਰਿਤਸਰ 4 ਡਿਗਰੀ, ਪਟਿਆਲਾ, ਜਲੰਧਰ, ਲੁਧਿਆਣਾ 6 ਡਿਗਰੀ, ਸੰਗਰੂਰਫਰੀਦਕੋਟ, ਮਾਨਸਾ, ਫਾਜਿਲਕਾ ਵਿੱਚ 5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ।
ਦੱਸ ਦੇਈਏ ਕਿ ਉੱਤਰੀ ਭਾਰਤ ਵਿੱਚ ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਰਿਕਾਰਡ ਤੋੜ ਠੰਢ ਨੇ ਆਮ ਜਨਜੀਵਨ ਠੱਪ ਕਰ ਕੇ ਰੱਖ ਦਿੱਤਾ ਸੀ । ਲੱਦਾਖ ਦੇ ਦਰਾਸ ਤੋਂ ਲੈ ਕੇ ਪੰਜਾਬ ਦੇ ਅੰਮ੍ਰਿਤਸਰ, ਬਠਿੰਡਾ ਅਤੇ ਉੱਤਰ ਪ੍ਰਦੇਸ਼ ਦੇ ਮੁਜ਼ੱਫ਼ਰਨਗਰ ਤੱਕ ਪਾਰਾ ਸਿਫ਼ਰ ਤੱਕ ਪਹੁੰਚ ਗਿਆ ਸੀ ।
ਪੀਰਾਗੜੀ 'ਚ ਭਿਆਨਕ ਅੱਗ,
ਧਮਾਕੇ ਮਗਰੋਂ ਫਸੇ ਲੋਕ
ਦਿੱਲੀ ਦੇ ਪੀਰਾਗੜੀ ਇਲਾਕੇ 'ਚ ਇੱਕ ਫੈਕਟਰੀ 'ਚ ਵੀਰਵਾਰ ਸਵੇਰੇ ਅੱਗ ਲੱਗ ਗਈ। ਰੈਸਕਿਊ ਆਪ੍ਰੇਸ਼ਨ ਦੌਰਾਨ ਹੀ ਫੈਕਟਰੀ 'ਚ ਧਮਾਕਾ ਹੋ ਗਿਆ ਜਿਸ ਨਾਲ ਉਸ ਦੀ ਇਮਾਰਤ ਦਾ ਇੱਕ ਹਿੱਸਾ ਢਹਿ ਗਿਆ। ਦੱਸਿਆ ਜਾ ਰਿਹਾ ਹੈ ਕਿ ਫੈਕਟਰੀ 'ਚ ਅਜੇ ਤਕ ਫਾਇਰ ਬ੍ਰਿਗੇਡ ਵਿਭਾਗ ਦੇ ਕਰਮੀਆਂ ਸਣੇ ਕੁਝ ਲੋਕ ਫਸੇ ਹੋਏ ਹਨ। ਫਿਲਹਾਲ ਅੱਗ ਬੁਝਾਉਣ ਫਾਇਰ ਬ੍ਰਿਗੇਡ ਦੀਆਂ 35 ਗੱਡੀਆਂ ਮੌਕੇ 'ਤੇ ਮੌਜੂਦ ਹਨ।
ਉਧਰਅੱਗ ਬੁਝਾਊ ਵਿਭਾਗ ਦੇ ਕਰਮੀਆਂ ਨੇ ਰੈਸਕਿਊ ਲਈ ਐਨਡੀਆਰਐਫ ਦੀ ਟੀਮ ਨੂੰ ਮਦਦ ਲਈ ਬੁਲਾਇਆ ਹੈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਹਾਲਾਤ 'ਤੇ ਨਜ਼ਰ ਬਣਾਈ ਹੋਈ ਹੈ। ਫਾਇਰ ਬ੍ਰਿਗੇਡ ਆਪਣੇ ਸਾਥੀਆਂ ਨੂੰ ਕੱਢਣ ਦੀ ਕੋਸ਼ਿਸ਼ ਕਰ ਰਿਹਾ ਹੈ। ਫਸੇ ਹੋਏ ਲੋਕਾਂ ਲਈ ਦੁਆ।
ਦਿੱਲੀ ਅੱਗ ਬੁਝਾਊ ਵਿਭਾਗ ਦੇ ਮੁਖੀ ਅਤੁੱਲ ਗਰਗ ਮੁਤਾਬਕ ਫੈਕਟਰੀ 'ਚ ਅੱਗ ਲੱਗਣ ਦੀ ਖ਼ਬਰ ਸਵੇਰੇ 4:23 ਵਜੇ ਪਤਾ ਲੱਗੀ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਸੱਤ ਗੱਡੀਆਂ ਮੌਕੇ 'ਤੇ ਰਵਾਨਾ ਹੋਈਆਂ। ਜਦਕਿ ਅੱਗ ਤੋਂ ਬਾਅਦ ਫੈਕਟਰੀ ਦੇ ਇੱਕ ਹਿੱਸੇ 'ਚ ਅਚਾਨਕ ਧਮਾਕਾ ਹੋ ਗਿਆ ਜਿਸ ਨਾਲ ਇਮਾਰਤ ਢਹਿ ਗਈ ਤੇ ਅੱਗ ਬੁਝਾਊ ਕਰਮੀਆਂ ਸਣੇ ਕੁਝ ਹੋਰ ਲੋਕ ਉਸ 'ਚ ਫਸ ਗਏ। ਇਮਾਰਤ 'ਚ ਕੁੱਲ ਕਿੰਨੇ ਲੋਕ ਫਸੇ ਹਨ ਇਹ ਅਜੇ ਸਾਫ਼ ਨਹੀਂ ਹੈ।
ਮਜੀਠੀਆ ਦੇ ਕਰੀਬੀ ਸਾਥੀ
ਦਾ ਗੋਲੀਆਂ ਮਾਰ ਕੇ ਕਤਲ
ਮਜੀਠਾ ਥਾਣੇ ਅਧੀਨ ਪੈਂਦੇ ਪਿੰਡ ਉਮਰਪੁਰਾ ਵਿਖੇ ਬੁੱਧਵਾਰ ਦੀ ਰਾਤ ਹਥਿਆਰਬੰਦ ਵਿਅਕਤੀਆਂ ਨੇ ਅਕਾਲੀ ਲੀਡਰ ਗੁਰਦੀਪ ਸਿੰਘ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ। ਉਸ ਦੀ ਪਤਨੀ ਪਿੰਡ ਦੀ ਸਰਪੰਚ ਹੈ। ਉਹ ਪਿੰਡ ਦੇ ਗੁਰਦੁਆਰੇ ਤੋਂ ਵਾਪਸ ਆ ਰਿਹਾ ਸੀ ਜਦੋਂ ਇਹ ਘਟਨਾ ਵਾਪਰੀ ਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਮ੍ਰਿਤਕ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਕਰੀਬੀ ਰਿਹਾ ਹੈ। ਐਸਐਸਪੀ ਵਿਕਰਮਜੀਤ ਦੁੱਗਲਐਸਪੀ (ਡੀਅਮਨਦੀਪ ਕੌਰ ਤੇ ਡੀਐਸਪੀ ਅਰੁਣ ਸ਼ਰਮਾ ਸਣੇ ਸੀਨੀਅਰ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ। ਪੁਲਿਸ ਨੂੰ ਇਸ 'ਚ ਗੈਂਗਸਟਰਾਂ ਦੇ ਹੱਥ ਹੋਣ ਦਾ ਸ਼ੱਕ ਹੈ।
ਮ੍ਰਿਤਕ ਦੀ ਭਰਜਾਈ ਚਰਨਜੀਤ ਕੌਰ ਦੇ ਬਿਆਨ ਤੋਂ ਬਾਅਦ ਪੁਲਿਸ ਨੇ ਗੈਂਗਸਟਰ ਹਰਮਨਜੀਤ ਸਿੰਘ ਤੇ ਉਸ ਦੇ ਪਿਤਾ ਨਿਰਮਲ ਸਿੰਘ ਤੋਂ ਇਲਾਵਾ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਮੁਤਾਬਕ ਜਦੋਂ ਗੁਰਦੀਪ ਰਾਤ ਕਰੀਬ ਵਜੇ ਗੁਰਦੁਆਰੇ ਤੋਂ ਘਰ ਪਰਤ ਰਿਹਾ ਸੀ ਤਾਂ ਹਥਿਆਰਬੰਦ ਵਿਅਕਤੀਆਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਉਸ ਨੂੰ ਪੰਜ ਗੋਲੀਆਂ ਲੱਗੀਆਂ। ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ।
ਕੱਲ੍ਹ ਮਜੀਠਾ ਵਿੱਚ ਸਾਬਕਾ ਅਕਾਲੀ ਸਰਪੰਚ ਦੀ ਹੱਤਿਆ ਕਰ ਦਿੱਤੀ ਗਈ। ਇਸ ਬਾਰੇ ਅਕਾਲੀ ਲੀਡਰ ਬਿਕਰਮ ਸਿੰਘ
ਮਜੀਠੀਆ ਨੇ ਕਿਹਾ ਕਿ ਮੇਰੇ ਬਹੁਤ ਨਜ਼ਦੀਕੀ ਦੋਸਤ ਬਾਬਾ ਗੁਰਦੀਪ ਸਿੰਘ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਇਹ ਰਾਜਨੀਤਕ ਕਤਲ ਹੈ ਜੋ ਕਾਂਗਰਸ ਦੇ ਸ਼ਹਿ ਹੇਠ ਹੋਇਆ ਹੈ। ਇਹ ਉਸੇ ਸਿਆਸਤ ਤੇ ਗੈਂਗਸਟਰਾਂ ਦੇ ਗੱਠਜੋੜ ਕਾਰਨ ਹੋਇਆ ਜਿਸ 'ਤੇ ਅਸੀਂ ਚਿੰਤਾ ਜ਼ਾਹਰ ਕਰਦੇ ਸੀ। ਉਹ ਇੱਕ ਧਾਰਮਿਕ ਵਿਅਕਤੀ ਸੀ। ਉਹ 5 ਸਾਲ ਪਹਿਲਾਂ ਸਰਪੰਚ ਵੀ ਰਿਹਾ ਸੀ ਤੇ ਇਸ ਵਾਰ ਉਸ ਦੀ ਪਤਨੀ ਸਰਪੰਚ ਹੈ।
ਮਜੀਠੀਆ ਨੇ ਕਿਹਾ ਕਿ ਜਦੋਂ ਤੋਂ ਮੈਂ ਸੁਖਜਿੰਦਰ ਸਿੰਘ ਰੰਧਾਵਾ ਤੇ ਜੱਗੂ ਭਗਵਾਨਪੁਰੀਆ ਗੱਠਜੋੜ ਬਾਰੇ ਜ਼ਿਕਰ ਕੀਤਾ ਹੈ, ਮੈਨੂੰ ਉਸ ਦਿਨ ਤੋਂ ਧਮਕੀਆਂ ਮਿਲ ਰਹੀਆਂ ਹਨ। ਮਜੀਠੀਆ ਨੇ ਕਿਹਾ ਉਨ੍ਹਾਂ ਇਸ ਬਾਰੇ ਡੀਜੀਪੀ ਨੂੰ ਵੀ ਲਿਖਿਆ ਹੈ। ਮਜੀਠੀਆ ਨੇ ਕਿਹਾ ਕਿ ਜਿਸ ਤਰੀਕੇ ਨਾਲ ਮੇਰੇ ਸਾਥੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਇਹ ਸੰਦੇਸ਼ ਭੇਜਣ ਦੀ ਕੋਸ਼ਿਸ਼ ਹੈ ਕਿ ਜੇ ਮੈਂ ਮੂੰਹ ਬੰਦ ਨਾ ਕੀਤਾ ਤਾਂ ਨਤੀਜਾ ਚੰਗਾ ਨਹੀਂ ਹੋਵੇਗਾ।
ਸਿਰਫ ਇਹ ਹੀ ਨਹੀਂ, ਬਲਕਿ ਮਜੀਠੀਆ ਨੇ ਦਾਅਵਾ ਕੀਤਾ ਕਿ ਮੇਰੇ ਨਜ਼ਦੀਕਿਆਂ ਨੂੰ ਮੈਸੇਜ ਭੇਜਿਆ ਜਾ ਰਿਹਾ ਹੈ ਪਰ ਮੈਂ ਸਪਸ਼ਟ ਕਰ ਦਿੰਦਾ ਹਾਂ ਕਿ ਅਸੀਂ ਸੱਚਾਈ ਲਈ ਲੜਨਾ ਨਹੀਂ ਛੱਡਾਂਗੇ। ਉਨ੍ਹਾਂ ਕਿਹਾ ਕਿ ਇਸ ਕਤਲੇਆਮ ਵਿੱਚ ਕਾਂਗਰਸ ਦੇ ਉਹ ਲੋਕ ਸ਼ਾਮਲ ਹਨ ਜੋ ਅਕਾਲੀ ਦਲ ਖਿਲਾਫ ਚੋਣ ਜਿੱਤਣ ਵਿੱਚ ਕਾਮਯਾਬ ਨਹੀਂ ਹੋਏ। ਹੁਣ ਇਸ ਕਤਲ ਵਰਗੇ ਮਾਮਲਿਆਂ ਨੂੰ ਅੰਜਾਮ ਦੇ ਰਹੇ ਹਨ।
ਮਜੀਠੀਆ ਨੇ ਕਿਹਾ ਕਿ ਅਸੀਂ ਪਹਿਲਾਂ ਹੀ ਡੀਜੀਪੀ ਸਣੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਇੱਕ ਪੱਤਰ ਲਿਖ ਚੁੱਕੇ ਸੀ ਕਿ ਜੱਗੂ ਗਰੋਹ ਵੱਲੋਂ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਮਜੀਠੀਆ ਨੇ ਕਿਹਾ ਕਿ ਮੈਂ ਪਹਿਲਾਂ ਵੀ ਡੀਜੀਪੀ ਨੂੰ ਜਾਣਕਾਰੀ ਦਿੱਤੀ ਹੈ, ਜੇ ਅਜਿਹੀ ਸਥਿਤੀ ਵਿੱਚ ਕੋਈ ਕਤਲ ਹੁੰਦਾ ਹੈ ਤਾਂ ਤੁਸੀਂ ਕਿਵੇਂ ਸੁਰੱਖਿਅਤ ਮਹਿਸੂਸ ਕਰ ਸਕਦੇ ਹੋ। ਮਜੀਠੀਆ ਨੇ ਕਿਹਾ ਕਿ ਜੇਲ੍ਹਾਂ ਵਿੱਚੋਂ ਨਵੇਂ ਸਾਲ ਦੀ ਖੁਸ਼ੀ ਜਿਸ ਤਰ੍ਹਾਂ ਏ ਕੇ 47 ਨਾਲ ਅਪਡੇਟ ਹੋ ਰਹੀ ਹੈ, ਡੀਜੀਪੀ ਕਿਵੇਂ ਕਹਿ ਰਹੇ ਹਨ ਕਿ ਜੇਲ੍ਹਾਂ ਵਿੱਚ ਕੁਝ ਨਹੀਂ।

0 Response to "ਖਬਰਨਾਮਾ--ਸਾਲ-10,ਅੰਕ:81, 3 ਜਨਵਰੀ2020/"

Post a Comment