missionjanchetna@gmai.com27112020.

missionjanchetna@gmail.com

ਮਿਸ਼ਨ ਜਨਚੇਤਨਾ

ਸਾਲ:11, ਅੰਕ:75, ਸ਼ੁਕਰਵਾਰ, 27ਨਵੰਬਰ 2020.

ਕਿਸਾਨਾਂ ਦੇ ਰੋਹ ਤੋਂ ਡਰੀ ਕੇਂਦਰ ਸਰਕਾਰ ,

ਕਿਸਾਨਾਂ ਨੂੰ ਰੋਕਣ ਲਈ ਸਰਕਾਰਾਂ ਨੇ ਵਰਤੇ ਹੱਥਕੰਡੇ

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਦੇਸ਼ ਭਰ ਦੀਆਂ 500 ਤੋਂ ਵੱਧ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਦਿੱਲੀ ਵੱਡਾ ਅੰਦੋਲਨ ਕੀਤਾ ਜਾ ਰਿਹਾ ਹੈ। ਹਰਿਆਣਾ ਸਰਕਾਰ ਵੱਲੋਂ ਅੰਤਰਰਾਸ਼ਟਰੀ ਮਾਰਗ ਬੰਦ ਕਰਕੇ ਬੈਰੀਕੇਡ ਲਗਾ ਕੇ ਕਿਸਾਨਾਂ ਨੂੰ ਰੋਕਿਆ ਗਿਆ ਪਰ ਕਿਸਾਨਾਂ ਨੇ ਬੈਰੀਕੇਡ ਚੁੱਕ ਕੇ ਦਰਿਆ ਸੁੱਟ ਦਿੱਤੇ ਹਨ ਅਤੇ ਕਈ ਥਾਵਾਂ ਤੇ ਕਿਸਾਨ ਪੁਲਿਸ ਬੈਰੀਕੇਡ ਤੋੜ ਕੇ ਅੱਗੇ ਵੱਧ ਗਏ ਹਨ।

ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਕੇਂਦਰ ਸਰਕਾਰ ਵੀ ਬੁਖਲਾਹਟ ਵਿੱਚ ਗਈ ਹੈ ਤੇ ਕਿਸਾਨਾਂ ਨੂੰ ਰੋਕਣ ਲਈ ਹਰ ਹੱਥਕੰਡੇ ਅਪਣਾਏ ਜਾ ਰਹੇ ਹਨ। ਦਿੱਲੀ ਪੁਲਿਸ ਵੱਲੋਂ ਦਿੱਲੀ ਦਾ ਸਿੰਘੂ ਬਾਰਡਰ ਸੀਲਕੀਤਾ ਗਿਆ ਹੈ ਅਤੇ ਤਿੰਨ ਲੇਅਰ ਸੁਰੱਖਿਆ ਤਾਇਨਾਤਕੀਤੀ ਗਈ ਹੈ। ਇਸ ਦੌਰਾਨਸਿੰਘੂ ਬਾਰਡਰ ਵਿਖੇ ਸੜਕ ਤੇ ਮੋਟੀਆਂ ਕਿੱਲਾਂ, ਮਿੱਟੀ ਦੇ ਟਿੱਪਰ, ਪੱਥਰ, ਭਾਰੀ ਪੁਲਿਸ ਬਲ ਨਾਲਤਾਇਨਾਤ ਕੀਤੇ ਗਏ ਹਨ। ਚੰਡੀਗੜ੍ਹ ਤੋਂ ਦਿੱਲੀ ਐਂਟਰ ਕਰਦੇ ਲਈ ਕੁੰਡਲੀ ਕੋਲ ਸਿੰਘੂ ਬਾਰਡਰ ਪੈਂਦਾ ਹੈ।ਪੰਜਾਬ ਦੇ ਕਿਸਾਨ ਹਰਿਆਣਾ ਸਰਕਾਰ ਵੱਲੋਂ ਲਾਈਆਂ ਰੋਕਾਂ ਤੋੜ ਕੇ ਦਿੱਲੀ ਵੱਲ ਵੱਧ ਰਹੇ ਹਨ।

ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਕੇਂਦਰ ਸਰਕਾਰ ਵੀ ਬੁਖਲਾਹਟ ਵਿੱਚ ਗਈ ਹੈ ਤੇ ਕਿਸਾਨਾਂ ਨੂੰ ਰੋਕਣ ਲਈ ਹਰ ਹੱਥਕੰਡੇ ਅਪਣਾਏ ਜਾ ਰਹੇ ਹਨ। ਦਿੱਲੀ ਪੁਲਿਸ ਵੱਲੋਂ ਦਿੱਲੀ ਦਾ ਸਿੰਘੂ ਬਾਰਡਰ ਸੀਲ ਕੀਤਾ ਗਿਆ ਹੈ ਅਤੇ ਤਿੰਨ ਲੇਅਰ ਸੁਰੱਖਿਆ ਤਾਇਨਾਤਕੀਤੀ ਗਈ ਹੈ। ਇਸ ਦੌਰਾਨਸਿੰਘੂ ਬਾਰਡਰ ਵਿਖੇ ਸੜਕ ਤੇ ਮੋਟੀਆਂ ਕਿੱਲਾਂ, ਮਿੱਟੀ ਦੇ ਟਿੱਪਰ, ਪੱਥਰ, ਭਾਰੀ ਪੁਲਿਸ ਬਲ ਨਾਲਤਾਇਨਾਤ ਕੀਤੇ ਗਏ ਹਨ। ਚੰਡੀਗੜ੍ਹ ਤੋਂ ਦਿੱਲੀ ਐਂਟਰ ਕਰਦੇ ਲਈ ਕੁੰਡਲੀ ਕੋਲ ਸਿੰਘੂ ਬਾਰਡਰ ਪੈਂਦਾ ਹੈ।ਪੰਜਾਬ ਦੇ ਕਿਸਾਨ ਹਰਿਆਣਾ ਸਰਕਾਰ ਵੱਲੋਂ ਲਾਈਆਂ ਰੋਕਾਂ ਤੋੜ ਕੇ ਦਿੱਲੀ ਵੱਲ ਵੱਧ ਰਹੇ ਹਨ।

ਦਿੱਲੀ ਕੂਚ ਕਰ ਰਹੇ ਕਿਸਾਨਾਂ ਨੂੰ ਪੁਲਿਸ ਵੱਲੋਂ ਖਨੌਰੀ ਬਾਰਡਰ ਤੇ ਰੋਕਿਆ ਗਿਆ ,ਜਿੱਥੇ ਪੁਲਿਸ ਅਤੇ ਕਿਸਾਨਾਂ ਦਰਮਿਆਨ ਝੜਪ ਹੋ ਰਹੀ ਹੈ। ਜਦੋਂ ਪੁਲਿਸ ਨੇ ਕਿਸਾਨਾਂ ਤੇ ਪਾਣੀ ਦੀਆਂ ਬੁਛਾਰਾਂ ਕੀਤੀਆਂ ਤਾਂ ਕਿਸਾਨ ਬੈਰੀਕੈਡ ਤੋੜ ਕੇ ਅੱਗੇ ਵੱਧ ਗਏ ਹਨ। ਕਿਸਾਨਾਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾਰਾਂ ਕੀਤੀਆਂ ਜਾ ਰਹੀਆਂ ਹਨ। ਸ਼ੰਭੂ ਬਾਰਡਰ ਤੇ ਵੀ ਕਿਸਾਨਾਂ ਨੇ ਪੁਲਿਸ ਦੇ ਬੈਰੀਕੇਡ ਤੋੜ ਕੇ ਨਹਿਰ ਸੁੱਟ ਦਿੱਤੇ ਹਨ ਅਤੇ ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਉਨ੍ਹਾਂ ਤੇ ਪਾਣੀ ਦੀਆਂ ਬੁਛਾੜਾਂ ਕੀਤੀ ਤੇ ਪੁਲਿਸ ਨੇ ਕਿਸਾਨਾਂ ਤੇ ਅਥਰੂ ਗੈਸ ਦੇ ਗੋਲੇ ਛੱਡੇ ਹਨ।

ਸ਼ੰਭੂ ਬਾਰਡਰ ਤੇ ਮੋਰਚਾ ਫ਼ਤਹਿ ਕਰਨ ਤੋਂ ਬਾਅਦ ਕਿਸਾਨਾਂ ਨੇ ਪਿਹੋਵਾ ਬਾਰਡਰ ਤੇ ਵੀ ਪੁਲਿਸ ਰੋਕਾਂ ਤੋੜ ਦਿੱਤੀਆਂ ਹਨ। ਪਟਿਆਲਾ ਤੇ ਪਿਹੋਵਾ ਬਾਰਡਰ ਜੋ ਹਰਿਆਣੇ ਦੇ ਨਾਲ ਲੱਗਦਾ ਹੈ, ਉੱਥੇ ਵੀ ਕਿਸਾਨਾਂ ਵੱਲੋਂ ਬੈਰੀਕੇਡ ਤੋੜ ਕੇ ਅੱਗੇ ਦਿੱਲੀ ਵੱਲ ਚਾਲੇ ਪਾ ਦਿੱਤੇ ਹਨ। ਦੱਸ ਦੇਈਏ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ-ਹਰਿਆਣਾ ਤੋਂ ਹਜ਼ਾਰਾਂ ਕਿਸਾਨ ਅੱਜ ਦਿੱਲੀ ਕੂਚ ਕਰ ਰਹੇ ਹਨ। ਕਿਸਾਨਾਂ ਵੱਲੋਂ ਦਿੱਲੀ ਨੂੰ ਘੇਰਨ ਦੀ ਤਿਆਰੀ ਹੈ। ਇਸ ਨੂੰ ਵੇਖਦਿਆਂ ਦਿੱਲੀ ਨਾਲ ਲੱਗਦੀਆਂ ਹਰਿਆਣਾ ਦੀਆਂ ਸਰਹੱਦਾਂ ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ। ਪੁਲਿਸ ਨੂੰ ਸਾਫ ਨਿਰਦੇਸ਼ ਦਿੱਤਾ ਗਿਆ ਹੈ ਕਿ ਕਿਸਾਨਾਂ ਨੂੰ ਦਿੱਲੀ ਦਾਖ਼ਲ ਨਾ ਹੋਣ ਦਿੱਤਾ ਜਾਵੇ ਪਰ ਕਿਸਾਨ ਦਿੱਲੀ ਜਾਣ ਲਈ ਬਜ਼ਿੱਦ ਹਨ।

ਕੈਪਟਨ ਸਾਹਬ! 3 ਦਿਨ ਤੋਂ ਤੁਹਾਡੇ ਨਾਲ ਸੰਪਰਕ ਦੀ ਕੋਸ਼ਿਸ਼ 

ਕਰ ਰਿਹਾ ਹਾਂ, ਪਰ ਤੁਸੀਂ ਕੋਈ ਰਾਹ ਨਹੀਂ ਦੇ ਰਹੇ-ਖਟੜ 

ਦਿੱਲੀ ਜਾ ਰਹੇ ਕਿਸਾਨਾਂ ਉਤੇ ਤਸ਼ੱਦਦ ਬਾਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪਲਟਵਾਰ ਕੀਤੀ ਹੈ। ਖੱਟਰ ਨੇ ਕਿਹਾ ਹੈ ਕਿ ਉਹ ਤਿੰਨ ਦਿਨਾਂ ਤੋਂ ਤੁਹਾਡੇ (ਕੈਪਟਨ) ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਜਵਾਬ ਤੁਹਾਡੇ ਵੱਲੋਂ ਨਹੀਂ ਰਿਹਾ।

ਸੀ.ਐੱਮ ਨੇ ਕਿਹਾ ਕਿ ਇਸ ਤੋਂ ਇਹ ਸਪੱਸ਼ਟ ਹੈ ਕਿ ਤੁਸੀਂ ਕਿਸਾਨਾਂ ਦੇ ਮੁੱਦੇ 'ਤੇ ਕਿੰਨੇ ਗੰਭੀਰ ਹੋ। ਮੁੱਖ ਮੰਤਰੀ ਨੇ ਆਪਣੇ ਟਵੀਟ ਵਿੱਚ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਦੌਰਾਨ ਰਾਜਨੀਤੀ ਨਹੀਂ ਕਰਨੀ ਚਾਹੀਦੀ। ਖੱਟਰ ਨੇ ਕਿਹਾ, ਮੈਂ ਪਹਿਲਾਂ ਹੀ ਕਹਿ ਚੁੱਕਿਆਂ ਹਾਂ ਕਿ ਜੇ ਫਸਲਾਂ ਦਾ ਐਮਐਸਪੀ ਖਤਮ ਹੋ ਜਾਂਦਾ ਹੈ ਤਾਂ ਮੈਂ ਅਸਤੀਫਾ ਦੇ ਦੇਵਾਂਗਾ।
ਹਰਿਆਣਾ ਦੇ ਮੁੱਖ ਮੰਤਰੀ ਨੇ ਕੈਪਟਨ ਨੂੰ ਕਿਹਾ ਕਿ ਤੁਸੀਂ ਸਿਰਫ ਟਵਿੱਟਰ 'ਤੇ ਭੱਜ ਰਹੇ ਹੋ ਅਤੇ ਇਸ ਮੁੱਦੇ' ਤੇ ਗੱਲ ਨਹੀਂ ਕਰ ਰਹੇ। ਮੁੱਖ ਮੰਤਰੀ ਨੇ ਕਿਹਾ ਕਿ ਝੂਠ ਦੇ ਪੈਰ ਨਹੀਂ ਹੁੰਦੇ ਅਤੇ ਤੁਹਾਡੇ ਝੂਠ ਦਾ ਪਰਦਾਫਾਸ਼ ਹੋ ਗਿਆ ਹੈ।

ਖੇਤੀ ਸੰਘਰਸ਼ ਵਿਚ ਕੈਪਟਨ ਦੀ ਦੂਹਰੀ ਚਾਲ-ਸੁਖਬੀਰ

ਸੂਬੇ ਵਿਚ ਕਿਸਾਨੀ ਸੰਘਰਸ਼ ਦੇ ਚਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ ਜਿਥੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਹਰਿਆਣਾ ਸਰਕਾਰ ਵਲੋਂ ਕਿਸਾਨਾਂ ਤੇ ਕਿਤੇ ਗਏ ਲਾਠੀਚਰਜ, ਅੱਥਰੂ ਗੈਸ ਆਦਿ ਨਾਲ ਢਾਏ ਤਸ਼ੱਦਦ ਦੀ ਸਖਤ ਸ਼ਬਦਾਂ ਚ ਨਿੰਦਾ ਕੀਤੀ ਗਈ |

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿਸਾਨਾਂ ਨਾਲ ਖੱਟਰ ਸਰਕਾਰ ਨੇ ਕੀਤਾ ਧੱਕਾ , ਮੋਦੀ ਸਰਕਾਰ ਦੇ ਇਸ਼ਾਰੇ ਤੇ ਖੱਟਰ ਸਰਕਾਰ ਨੇ ਵਿਚ ਕੀਤੀ ਦਖ਼ਲ ਅੰਦਾਜ਼ੀ ਨਿੰਦਣਯੋਗ ਕਿਸਾਨੀਂ ਸੰਘਰਸ਼ ਵਿਚ ਖੱਟਰ ਸਰਕਾਰ ਨੂੰ ਦੇਣਾ ਚਾਹੀਦਾ ਸੀ ਯੋਗਦਾਨ , ਪਰ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਤੇ ਤਸ਼ੱਦਦ ਢਾਹ ਕੇ ਜ਼ੁਲਮ ਕੀਤਾ ਹੈ। 29 ਤਰੀਕ ਨੂੰ ਸੜਦੀ ਗਈ ਹੈ ਕੌਰ ਕਮੇਟੀ ਦੀ ਮੀਟਿੰਗ, ਅਕਾਲੀ ਦਲ ਦੇ ਵਰਕਰਾਂ ਵੱਲੋਂ ਕਿਸਾਨਾਂ ਦੇ ਹੱਕ ਚ ਡਟਿਆ ਜਾਵੇਗਾ |

ਮੈਡੀਕਲ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ , ਕਿਸਾਨਾਂ ਦਾ ਮੋਰਚਾ ਇਨਸਾਨੀਅਤ ਲਈ ਹੈ ਪੰਜਾਬ ਲਈ ਹੈ। ਮਿਲ ਜੁਲ ਕੇ ਸਾਥ ਚੱਲਣ ਦਾ ਸਮਾਂ ਹੈ। ਪਰ ਇਥੇ ਸਰਕਾਰਾਂ ਆਪਣੇ ਗਲਤ ਵਤੀਰੇ ਅਤੇ ਗਲਤ ਫੈਸਲੇ ਨੂੰ ਵਧਾ ਰਹੀ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਇਸ ਵੇਲੇ ਦੋਗਲੀ ਨੀਤੀ ਆਪਣੀ ਗਈ ਹੈ , ਪੰਜਾਬ ਦੇ ਮੁਖ ਮੰਤਰੀ ਹੋਣ ਦੇ ਨਾਤੇ ਮੁਖ ਮੰਤਰੀ ਕੈਪਟਨ ਦਾ ਦੋਗਲਾ ਵਿਹਾਰ ਨਿੰਦਣਯੋਗ ਹੈ|

ਅੰਨਦਾਤੇ ਤੇ ਢਾਇਆ ਗਿਆ ਜ਼ੁਲਮ ਬੇਹੱਦ ਨਿੰਦਣਯੋਗ : ਹਰਸਿਮਰਤ 

ਦਿੱਲੀ ਵਿਖੇ ਅੰਦੋਲਨ ਕਰਨ ਜਾ ਰਹੇ ਕਿਸਾਨਾਂ ਖ਼ਿਲਾਫ਼ ਹਰਿਆਣਾ ਸਰਕਾਰ ਵਲੋਂ ਵਰਤੀ ਗਈ ਸਖ਼ਤੀ ਦੀ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਵੱਲੋਂ ਨਿੰਦਾ ਕੀਤੀ ਹੈ। ਉਹਨਾਂ ਕਿਹਾ ਕਿ ਅੰਨਦਾਤਾ ਉਤੇ ਕੀਤਾ ਜੁਲਮ ਮਹਿੰਗਾ ਪਇਗਾ।
ਕਿਸਾਨਾਂ ਉਤੇ ਜੁਲਮ ਨਿਖੇਧੀਯੋਗ-ਜਥੇਦਾਰ

ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਕੂਚ ਦੇ ਦਿੱਤੇ ਸੱਦੇ ਦੇ ਮੱਦੇਨਜ਼ਰ ਦਿੱਲੀ ਵੱਲ ਜਾ ਰਹੇ ਕਿਸਾਨਾਂ
ਤੇ ਪੰਜਾਬ ਹਰਿਆਣਾ ਬਾਰਡਰ ਦੀਆਂ ਹੱਦਾਂ ਤੇ ਹਰਿਆਣਾ ਸਰਕਾਰ ਵਲੋਂ ਕੀਤੇ ਜਾ ਰਹੇ ਤਸ਼ੱਦਦ ਦੀ ਗੂੰਜ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਵੀ ਪਹੁੰਚੀ ਹੈ ਜਿਥੇ ਅੰਦੋਲਣ ਨੂੰ ਲੈਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਨਿੰਦਾ ਕੀਤੀ ਹੈ,ਕਿ ਹਰਿਆਣਾ ਅਤੇ ਦਿੱਲੀ ਸਰਕਾਰ ਕਿਸਾਨਾਂ ਨਾਲ ਤਸ਼ੱਦਦ ਢਾਹ ਰਹੇ ਹਨ। ਦਮਦਮਾ ਸਾਹਿਬ ਵਿਖੇ ਆਪਣੀ ਰਿਹਾਇਸ਼ ਤੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇੰਨੇ ਠੰਡੇ ਮੌਸਮ ਚ ਸ਼ਾਂਤਮਈ ਸੰਘਰਸ਼ ਕਰਨ ਜਾ ਰਹੇ ਕਿਸਾਨਾਂ ਉੱਪਰ ਠੰਡੇ ਪਾਣੀ ਦੀਆਂ ਬੌਛਾਰਾਂ ਕਰਨੀਆਂ ਜ਼ੁਲਮ ਦੀ ਹੱਦ ਹੈ।

'ਕਿਸੇ ਵੀ ਕੀਮਤ ਤੇ ਖੇਤੀ ਕਾਨੂੰਨ ਨਾ ਵਾਪਸ ਲਏ ਤੇ ਨਾ ਬਦਲੇ ਜਾਣਗੇ',

ਕੇਂਦਰ ਸਰਕਾਰ ਨੇ ਕੀਤਾ ਸਪਸ਼ਟ

ਖੇਤੀਬਾੜੀ ਕਾਨੂੰਨਾਂ
 ਦੇ ਵਿਰੋਧ ਵਿੱਚ 26 ਤੋਂ 27 ਨਵੰਬਰ ਤੱਕ ਕਿਸਾਨਾਂ ਦੀ ਦਿੱਲੀ ਚਲੋ ਮਾਰਚਦੀ ਲਹਿਰ ਹੈ। ਪੰਜਾਬ ਅਤੇ ਹਰਿਆਣਾ ਦੇ ਹਜ਼ਾਰਾਂ ਕਿਸਾਨ ਦਿੱਲੀ ਲਈ ਰਵਾਨਾ ਹੋ ਗਏ ਹਨ। ਇਸ ਦੌਰਾਨ ਕੇਂਦਰ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕਿਸੇ ਵੀ ਕੀਮਤ ਤੇ ਨਾ ਤਾਂ ਖੇਤੀਬਾੜੀ ਦਾ ਕਾਨੂੰਨ ਵਾਪਸ ਲਿਆ ਜਾਵੇਗਾ ਅਤੇ ਨਾ ਹੀ ਇਸ ਨੂੰ ਬਦਲਿਆ ਜਾਵੇਗਾ। ਸੂਤਰਾਂ ਨੇ ਇਸ ਬਾਰੇ ਜਾਣਕਾਰੀ ਦਿੱਤੀ। ਸੂਤਰਾਂ ਅਨੁਸਾਰ ਸਰਕਾਰ ਵੱਲੋਂ ਇਹ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਜੋ ਕਾਨੂੰਨ ਬਣਾਇਆ ਗਿਆ ਹੈ ਉਹ ਕਿਸਾਨਾਂ ਦੇ ਹਿੱਤ ਵਿੱਚ ਹੈ।

ਦਿੱਲੀ ਵਿੱਚ ਕਿਸਾਨ ਅੰਦੋਲਨ ਕਾਰਨ ਦਿੱਲੀ-ਹਰਿਆਣਾ ਸਰਹੱਦ ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਫੋਰਸ ਤੋਂ ਇਲਾਵਾ ਸੀਆਰਪੀਐਫ ਦੀਆਂ 3 ਬਟਾਲੀਅਨਾਂ ਨੂੰ ਦਿੱਲੀ-ਫਰੀਦਾਬਾਦ ਸਰਹੱਦ 'ਤੇ ਤਾਇਨਾਤ ਕੀਤਾ ਗਿਆ ਹੈ। ਪੁਲਿਸ ਅਨੁਸਾਰ ਆਉਣ-ਜਾਣ ਵਾਲੇ ਹਰ ਵਾਹਨ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਹੋਮ ਗਾਰਡਜ਼ ਵੀ ਤਾਇਨਾਤ ਹਨ। ਸੀਨੀਅਰ ਅਧਿਕਾਰੀ ਨਿਰੰਤਰ ਦੌਰੇ ਕਰ ਰਹੇ ਹਨ ਤੇ ਕਹਿ ਰਹੇ ਹਨ ਕਿ ਅਸੀਂ ਹਰ ਸਥਿਤੀ ਨਾਲ ਨਜਿੱਠਣ ਲਈ ਤਿਆਰ ਹਾਂ। ਕਿਸਾਨ ਰੈਲੀ ਦੇ ਮੱਦੇਨਜ਼ਰ, ਦਿੱਲੀ-ਐਨਸੀਆਰ ਵਿੱਚ ਮੈਟਰੋ ਦੁਪਹਿਰ 2 ਵਜੇ ਤੱਕ ਬੰਦ ਕਰ ਦਿੱਤੀ ਗਈ ਹੈ।

ਕੇਂਦਰੀ ਖੇਤੀ ਮੰਤਰੀ ਦੀ ਕਿਸਾਨਾਂ ਨੂੰ ਸਲਾਹ,

ਮੋਦੀ ਸਰਕਾਰ ਤੁਹਾਡੀ ਆਮਦਨ ਦੁਗਣੀ ਕਰਨ ਲਈ ਵਚਨਬੱਧ

ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਸਰਕਾਰ ਦੇਸ਼ ਭਰ ਵਿੱਚ ਕਿਸਾਨਾਂ ਦੇ ਹਿੱਤ ਲਈ ਕੰਮ ਕਰਨ ਵਾਸਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ
 ਸਰਕਾਰ ਕਿਸਾਨਾਂ ਦੀ ਆਮਦਨੀ ਦੁੱਗਣੀ ਕਰਨ ਲਈ ਵਚਨਬੱਧ ਹੈ। ਨਵੇਂ ਕਾਨੂੰਨ ਵੀ ਕਿਸਾਨਾਂ ਦੇ ਹਿੱਤ ਵਿਚ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ ਤੇ ਇਸੇ ਲਈ 3 ਦਸੰਬਰ ਨੂੰ ਦੁਬਾਰਾ ਗੱਲਬਾਤ ਲਈ ਬੁਲਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਮੁੱਦੇ ਉਤੇ ਸਿਆਸਤ ਨਹੀਂ ਹੋਣੀ ਚਾਹੀਦੀ। ਕਾਂਗਰਸ ਦੇ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਆਪਣੀਆਂ ਨੀਤੀਆਂ ਉਤੇ ਝਾਤ ਮਾਰਨ ਤੇ ਆਪਣੇ ਮੈਨੀਫੈਸਟੋ ਨੂੰ ਜਨਤਕ ਤੌਰ ਉਤੇ ਵਾਪਸ ਲਏ। ਉਨ੍ਹਾਂ ਕਿਹਾ ਕਿ ਇਸ ਮੁੱਦੇ ਨੂੰ ਸਿਆਸੀ ਮੁਫਾਦਾਂ ਲਈ ਹਵਾ ਦਿੱਤੀ ਜਾ ਰਹੀ ਹੈ ਜਦੋਂ ਕਿ ਖੇਤੀ ਕਾਨੂੰਨ ਪੂਰੀ ਤਰ੍ਹਾਂ ਕਿਸਾਨਾਂ ਦੇ ਹਿੱਤ ਵਿਚ ਹਨ।

ਪਰਮਿੰਦਰ ਢੀਂਡਸਾ, ਖਹਿਰਾ ਤੇ ਪੰਜਾਬ ਦੇ ਕਈ

ਲੀਡਰ ਦਿੱਲੀ ਪੁੱਜੇ, ਪੁਲਿਸ ਵਲੋਂ ਗ੍ਰਿਫਤਾਰ

ਕਿਸਾਨ ਅੰਦੋਲਨ ਦੇ ਮੱਦੇਨਜ਼ਰ ਦਿੱਲੀ ਪੁਲੀਸ ਵੱਲੋਂ ਰਾਜਧਾਨੀ ਦੀਆਂ ਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ। ਕਈ ਮੈਟਰੋ ਸਟੇਸ਼ਨ ਬਾਅਦ ਦੁਪਹਿਰ ਦੋ ਵਜੇ ਤੱਕ ਬੰਦ ਕਰ ਦਿੱਤੇ ਗਏ ਹਨ। ਛੋਟੀਆਂ ਟੋਲੀਆਂ ਵਿੱਚ ਕਿਸਾਨਾਂ ਵੱਲੋਂ ਦਿੱਲੀ ਵਿੱਚ ਪੁੱਜਣ ਦੀ ਕੋਸ਼ਿਸ਼ ਕਰ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਤੇ ਹੋਰ ਕਿਸਾਨ ਆਗੂਆਂ ਵੱਲੋਂ ਅੱਜ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਤੋਂ ਅਰਦਾਸ ਕਰਕੇ ਜੰਤਰ-ਮੰਤਰ ਵੱਲ ਮਾਰਚ ਕੀਤਾ ਗਿਆ ਤੇ ਪੁਲੀਸ ਰੋਕ ਤੋੜ ਕੇ ਅੱਗੇ ਵਧਦੇ ਹੋਏ ਗ੍ਰਿਫ਼ਤਾਰੀਆਂ ਦਿੱਤੀਆਂ। ਖੇਤੀ ਕਾਨੂੰਨਾਂ ਖ਼ਿਲਾਫ਼ ਇਸ ਰੋਸ ਪ੍ਰਦਰਸ਼ਨ ਵਿੱਚ ਵਿਧਾਇਕ ਸੁਖਪਾਲ ਸਿੰਘ ਖਹਿਰਾ, ਜਗਦੇਵ ਕਮਾਲੂ, ਪਰਮਲ ਸਿੰਘ ਖ਼ਾਲਸਾ, ਰਣਜੀਤ ਸਿੰਘ ਤਲਵੰਡੀ, ਮਨਪ੍ਰੀਤ ਸਿੰਘ ਤਲਵੰਡੀ, ਪੰਥਕ ਅਕਾਲੀ ਲਹਿਰ ਦੇ ਸੂਬਾ ਕਮੇਟੀ ਮੈਂਬਰ ਰਾਜਦੀਪ ਸਿੰਘ ਆਂਡਲੂ, ਬਿੰਦਰਜੀਤ ਸਿੰਘ ਗਿੱਲ, ਜਗਤਾਰਾ ਸਿੰਘ ਤਲਵੰਡੀ ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਦੇ ਕੁੱਝ ਕਾਰਕੁਨ ਸ਼ਾਮਲ ਹੋਏ। ਬੰਗਲਾ ਸਾਹਿਬ ਤੋਂ ਸ੍ਰੀ ਢੀਂਡਸਾ ਨਾਲ ਸ੍ਰੀ ਖਹਿਰਾ ਤੇ ਹੋਰ ਲੋਕ ਵੀ ਸ਼ਾਮਲ ਹੋ ਗਏ ਤੇ ਵਾਈਐੱਮਸੀਏ ਦੇ ਪਿੱਛੋਂ ਹੁੰਦੇ ਹੋਏ ਪਟੇਲ ਚੌਕ ਤੋਂ ਸੰਸਦ ਮਾਰਗ ਥਾਣੇ ਤੱਕ ਪੁੱਜੇ, ਜਿੱਥੇ ਪ੍ਰਦਰਸ਼ਨਕਾਰੀਆਂ ਨੂੰ ਪੁਲੀਸ ਨੇ ਬੈਰੀਕੇਡ ਲਾਕੇ ਰੋਕਣਾ ਚਾਹਿਆ। ਪੁਲੀਸ ਦੀਆਂ ਰੋਕਾਂ ਤੋੜ ਕੇ ਕਰੀਬ 50 ਲੋਕਾਂ ਦਾ ਕਾਫ਼ਲਾ ਜੰਤਰ-ਮੰਤਰ ਵੱਲ ਵਧਿਆ, ਜਿਥੇ ਪੁਲੀਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ। ਸ੍ਰੀ ਢੀਂਡਸਾ ਤੇ ਸਾਥੀ ਇੱਥੇ ਹੀ ਧਰਨਾ ਲਾ ਕੇ ਬੈਠ ਗਏ। 30 ਤੋਂ ਵੱਧ ਪ੍ਰਦਰਸ਼ਨਕਾਰੀਆਂ ਨੂੰ ਦਿੱਲੀ ਪੁਲੀਸ ਨੇ ਹਿਰਾਸਤ ਵਿੱਚ ਲਿਆ ਤੇ ਬਾਬਾ ਖੜਕ ਸਿੰਘ ਮਾਰਗ ਵਿਖੇ ਲੈ ਗਈ।

 

0 Response to "missionjanchetna@gmai.com27112020."

Post a Comment