missionjanchetna@gmail.com05112020

missionjanchetna@gmail.com

ਮਿਸ਼ਨ ਜਨਚੇਤਨਾ

ਸਾਲ:11, ਅੰਕ:58, ਵੀਰਵਾਰ, 5ਨਵੰਬਰ 2020.

ਅੱਧੀ ਰਾਤ ਨੂੰ ਟਰੰਪ ਨੇ ਕੀਤਾ ਦੇਸ਼ ਨੂੰ ਸੰਬੋਧਨ,

ਵੋਟਾਂ ਦੀ ਗਿਣਤੀ 'ਚ ਗੜਬੜ ਦਾ ਖਦਸ਼ਾ, ਸੁਪਰੀਮ ਕੋਰਟ ਜਾਣ ਦੀ ਦਾਅਵਾ
ਅਮਰੀਕਾ ਵਿੱਚ ਰਾਸ਼ਟਰਪਤੀ ਚੋਣਾਂ ਦੇ ਨਤੀਜੇ ਆਉਣ ਤੋਂ ਪਹਿਲਾਂ ਹੀ ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੀ ਜਿੱਤ ਦੇ ਜਸ਼ਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਅੱਧੀ ਰਾਤ ਦੇਸ਼ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਮੈਂ ਸਾਫ ਤੌਰ ਤੇ ਕਹਾਂ ਤਾਂ ਅਸੀਂ ਚੋਣ ਜਿੱਤ ਲਈ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਵੋਟਾਂ ਦੀ ਗਿਣਤੀ ਵਿੱਚ ਧਾਂਦਲੀ ਹੋਣ ਦਾ ਦੋਸ਼ ਲਾਇਆ ਤੇ ਪੁੱਛਿਆ ਕਿ ਪੈਨਸਿਲਵੇਨੀਆ ਵਿੱਚ ਅੱਧੀ ਰਾਤ ਨੂੰ ਵੋਟਾਂ ਦੀ ਗਿਣਤੀ ਕਿਉਂ ਕੀਤੀ ਜਾ ਰਹੀ ਹੈ। ਟਰੰਪ ਨੇ ਕਿਹਾ ਕਿ ਉਹ ਇਸ ਬਾਰੇ ਸੁਪਰੀਮ ਕੋਰਟ ਜਾਣਗੇ।
ਡੋਨਾਲਡ ਟਰੰਪ ਨੇ ਅਮਰੀਕੀ ਨਾਗਰਿਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਵੱਡੇ ਜਸ਼ਨ ਦੀ ਤਿਆਰੀ ਕਰ ਰਹੇ ਹਾਂਅਸੀਂ ਸਭ ਕੁਝ ਜਿੱਤ ਰਹੇ ਹਾਂ। ਉਨ੍ਹਾਂ ਕਿਹਾ ਕਿ ਚੋਣ ਨਤੀਜਾ ਹੈਰਾਨੀਜਨਕ ਹੋਵੇਗਾ। ਉਮੀਦ ਮੁਤਾਬਕ ਹੀ ਜਿੱਤ ਮਿਲੇਗੀ।

20 ਨਵੰਬਰ ਤੱਕ ਸਿਰਫ਼ ਮਾਲ-ਗੱਡੀਆਂ ਨੂੰ ਛੋਟ,

ਰੇਲਵੇ-ਸਟੇਸ਼ਨਾਂ, ਟੋਲ-ਪਲਾਜ਼ਿਆਂ, ਰਿਲਾਇੰਸ-ਪੰਪਾਂ 'ਤੇ ਧਰਨੇ ਜਾਰੀ ਰਹਿਣਗੇ

ਪੰਜਾਬ ਦੀਆਂ
30 ਸੰਘਰਸਸ਼ੀਲ ਕਿਸਾਨ ਜਥੇਬੰਦੀਆਂ ਦੀ ਸਾਂਝੀ-ਮੀਟਿੰਗ ਪੰਜਾਬ ਕਿਸਾਨ ਭਵਨ, ਚੰਡੀਗੜ੍ਹ ਵਿਖੇ ਜਮਹੂਰੀ ਕਿਸਾਨ ਸਭਾ, ਪੰਜਾਬ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਉਪਰੰਤ ਜਾਣਕਾਰੀ ਸਾਂਝੀ ਕਰਦਿਆਂ ਕਿਸਾਨ ਆਗੂਆਂ ਕੁਲਵੰਤ ਸਿੰਘ ਸੰਧੂ, ਜਗਮੋਹਨ ਸਿੰਘ ਪਟਿਆਲਾ, ਬਲਬੀਰ ਸਿੰਘ ਰਾਜੇਵਾਲ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ 20 ਨਵੰਬਰ ਤੱਕ ਮਾਲ-ਗੱਡੀਆਂ ਨੂੰ ਛੋਟ ਦਿੱਤੇ ਜਾਣ ਦਾ ਫੈਸਲਾ ਕੀਤਾ ਗਿਆ ਹੈ।
ਰੇਲਵੇ-ਸਟੇਸ਼ਨਾਂ, ਟੋਲ-ਪਲਾਜ਼ਿਆਂ, ਰਿਲਾਇੰਸ ਪੰਪਾਂ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਚੱਲ ਰਹੇ ਧਰਨੇ ਜਾਰੀ ਰਹਿਣਗੇ। ਭਾਜਪਾ ਆਗੂਆਂ ਦਾ ਘਿਰਾਓ ਵੀ ਜਾਰੀ ਰਹੇਗਾ। ਕਿਸਾਨ-ਆਗੂ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਮੀਟਿੰਗ-ਦੌਰਾਨ ਅੱਜ 5 ਨਵੰਬਰ ਦੇ ਦੇਸ਼-ਪੱਧਰੀ ਚੱਕਾ-ਜਾਮ ਨੂੰ ਸੂਬੇ ਭਰ 'ਚ ਸਫ਼ਲ ਬਣਾਉਣ ਅਤੇ 26-27 ਨਵੰਬਰ ਨੂੰ ਦਿੱਲੀ ਵਿਖੇ ਦੇਸ਼-ਪੱਧਰੀ ਇਕੱਠ ਲਈ ਵਿਉਂਤਬੰਦੀ ਕੀਤੀ ਗਈ।ਮੀਟਿੰਗ ਦੌਰਾਨ ਭਾਜਪਾ ਦੇ ਪੰਜਾਬ ਕਿਸਾਨ ਸੈੱਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਵਾਲ਼ੇ ਤਰਲੋਚਨ ਸਿੰਘ ਗਿੱਲ ਨੇ ਪਹੁੰਚ ਕੇ ਕਿਸਾਨ-ਜਥੇਬੰਦੀਆਂ ਨਾਲ ਇੱਕਜੁੱਟਤਾ ਪ੍ਰਗਟਾਈ। ਸਾਬਕਾ ਸੈਨਿਕਾਂ ਵੱਲੋਂ ਵੀ ਕਿਸਾਨ-ਅੰਦੋਲਨ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ। ਆਨਰੇਰੀ ਰਿਟਾਇਰਡ ਕਰਨਲ ਕੁਲਦੀਪ ਸਿੰਘ ਅਤੇ ਉਹਨਾਂ ਦੇ ਸਾਥੀਆਂ ਨੇ ਕਿਸਾਨ-ਜਥੇਬੰਦੀਆਂ ਦੀ ਮੀਟਿੰਗ 'ਪਹੁੰਚ ਕੇ ਸੰਘਰਸ਼ ਦੇ ਸਮਰਥਨ ਦਾ ਐਲਾਨ ਕੀਤਾ..

ਦਿੱਲੀ ' ਸ਼ਾਂਤੀ ਭੰਗ ਕਰਨ ਨਹੀਂ

ਸਗੋਂ ਇਸ ਦੀ ਰਾਖੀ ਕਰਨ ਖਾਤਰ ਆਏ ਹਾਂ: ਕੈਪਟਨ

ਪੰਜਾਬ
ਦੇ ਕਿਸਾਨਾਂ ਖਿਲਾਫ਼ 'ਰਾਸ਼ਟਰ ਵਿਰੋਧੀ' ਹੋਣ ਦੇ ਲਾਏ ਦੋਸ਼ਾਂ ਨੂੰ ਮੁੱਢੋਂ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਹ ਦਿੱਲੀ ਵਿੱਚ ਕੇਂਦਰ ਨਾਲ ਟਕਰਾਅ ਕਰਨ ਨਹੀਂ ਆਏ ਸਗੋਂ ਗਰੀਬ ਕਿਸਾਨਾਂ ਲਈ ਇਨਸਾਫ ਦੀ ਲੜਾਈ ਲੜਨ ਲਈ ਆਏ ਹਨ ਜਿਨ੍ਹਾਂ ਦੀ ਰੋਜ਼ੀ-ਰੋਟੀ ਕੇਂਦਰੀ ਖੇਤੀ ਕਾਨੂੰਨਾਂ ਕਾਰਨ ਖਤਰੇ ਵਿੱਚ ਪਈ ਹੋਈ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,''ਅਸੀਂ ਇੱਥੇ ਸ਼ਾਂਤੀ ਭੰਗ ਕਰਨ ਨਹੀਂ ਸਗੋਂ ਇਸ ਦੀ ਰਾਖੀ ਕਰਨ ਲਈ ਆਏ ਹਾਂ।'' ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਅਤੇ ਪੰਜਾਬ ਦੇ ਹੋਰ ਵਿਧਾਇਕਾਂ ਨੂੰ ਦਿੱਲੀ ਵੱਲ ਕੂਚ ਕਰਨ ਲਈ ਮਜਬੂਰ ਕੀਤਾ ਗਿਆ ਕਿਉਂਕਿ ਰਾਸ਼ਟਰਪਤੀ ਨੇ ਉਨ੍ਹਾਂ ਨੂੰ ਮਿਲਣ ਲਈ ਕੀਤੀ ਅਪੀਲ ਨੂੰ ਇਹ ਆਧਾਰ ਬਣਾਉਂਦਿਆਂ ਰੱਦ ਕਰ ਦਿੱਤਾ ਕਿ ਸੂਬੇ ਦੇ ਖੇਤੀ ਸੋਧ ਬਿੱਲ ਅਜੇ ਵੀ ਰਾਜਪਾਲ ਕੋਲ ਪਏ ਹਨ। ਉਨ੍ਹਾਂ ਦੱਸਿਆ ਕਿ ਭਾਵੇਂ ਉਨ੍ਹਾਂ ਦਾ ਪਹਿਲਾ ਪ੍ਰੋਗਰਾਮ ਰਾਜਘਾਟ ਵਿਖੇ ਕ੍ਰਮਵਾਰ ਧਰਨਾ ਦੇਣ ਦਾ ਸੀ ਪਰ ਬਾਅਦ ਵਿੱਚ ਇਸ ਨੂੰ ਜੰਤਰ-ਮੰਤਰ ਵਿਖੇ ਸ਼ਿਫਟ ਕਰਨਾ ਪਿਆ ਕਿਉਂਕਿ ਦਿੱਲੀ ਪੁਲੀਸ ਨੇ ਰਾਸ਼ਟਰ ਪਿਤਾ ਦੀ ਯਾਦਗਾਰ ਵਿਖੇ ਦਫ਼ਾ 144 ਲਾ ਦਿੱਤੀ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਜਾਣਦੇ ਹਨ ਕਿ ਰਾਜਪਾਲ ਨੇ ਅਜੇ ਵੀ ਬਿੱਲ ਅੱਗੇ ਨਹੀਂ ਭੇਜੇ ਅਤੇ ਇੱਥੋਂ ਤੱਕ ਕਿ ਇਸ ਮਾਮਲੇ ਵਿੱਚ ਰਾਜਪਾਲ ਨੇ ਕੋਈ ਭੂਮਿਕਾ ਵੀ ਅਦਾ ਨਹੀਂ ਕਰਨੀ। ਇਸ ਕਰਕੇ ਉਹ ਕੌਮੀ ਸੁਰੱਖਿਆ ਅਤੇ ਖੁਰਾਕ ਸੁਰੱਖਿਆ ਬਾਰੇ ਪੰਜਾਬ ਦੀਆਂ ਚਿੰਤਾਵਾਂ ਜ਼ਾਹਰ ਕਰਨ ਲਈ ਰਾਸ਼ਟਰਪਤੀ ਨੂੰ ਮਿਲਣਾ ਚਾਹੁੰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਅਤੇ ਖੁਰਾਕ ਸੁਰੱਖਿਆ ਦੇ ਮੁੱਦਿਆਂ ਬਾਰੇ ਰਾਸ਼ਟਰਪਤੀ ਦੇ ਮੁਖੀ ਨੂੰ ਜਾਣੂੰ ਕਰਵਾਉਣਾ ਉਨ੍ਹਾਂ ਦੀ ਡਿਊਟੀ ਬਣਦੀ ਹੈ।

ਕੇਂਦਰੀ ਏਜੰਸੀਆਂ ਨੇ ਕੈਪਟਨ ਨੂੰ ਘੇਰਿਆ,

ਬੇਟੇ ਰਣਿੰਦਰ ਮਗਰੋਂ ਪਤਨੀ ਪਰਨੀਤ,

ਦੋ ਪੋਤੀਆਂ ਤੇ ਪੋਤੇ ਨੂੰ ਵੀ IT ਦਾ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
, ਉਨ੍ਹਾਂ ਦੀ ਸਾਂਸਦ ਪਤਨੀ ਪਰਨੀਤ ਕੌਰ, ਦੋ ਪੋਤੀਆਂ ਤੇ ਇੱਕ ਪੋਤੇ ਨੂੰ ਵੀ ਇਨਕਮ ਟੈਕਸ ਵਿਭਾਗ ਵਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਖੁਦ ਇਹ ਜਾਣਕਾਰੀ ਦਿੱਤੀ ਹੈ ਕਿ 20 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ 'ਚ ਖੇਤੀ ਕਾਨੂੰਨਾਂ ਵਿਰੁਧ ਬਿੱਲ ਪਾਸ ਕਰਨ ਮਗਰੋਂ ਕੇਂਦਰ ਦੀਆਂ ਏਜੰਸੀਆਂ ਉਨ੍ਹਾਂ ਦੇ ਪੂਰੇ ਪਰਿਵਾਰ ਨੂੰ ਨੋਟਿਸ ਭੇਜ ਰਹੀਆਂ ਹਨ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਦੇ ਬੇਟੇ ਰਣਿੰਦਰ ਸਿੰਘ ਨੂੰ ED ਨੇ 27 ਅਕਤੂਬਰ ਨੂੰ ਜਲੰਧਰ ਦਫ਼ਤਰ 'ਚ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਸੀ। ਹੁਣ ਰਣਿੰਦਰ ਸਿੰਘ 6 ਨਵੰਬਰ ਨੂੰ ED ਅੱਗੇ ਪੇਸ਼ ਹੋਣਗੇ। ਕੈਪਟਨ ਨੇ ਕੇਂਦਰ ਦੇ ਇਸ ਰਵੱਈਏ ਤੇ ਸਵਾਲ ਚੁੱਕੇ ਹਨ।
ਬੁੱਧਵਾਰ ਨੂੰ ਦਿੱਲੀ ਦੇ ਜੰਤਰ ਮੰਤਰ ਤੇ ਧਰਨੇ ਮਗਰੋਂ ਮੀਡੀਆ ਨਾਲ ਗੱਲ ਬਾਤ ਕਰਦੇ ਕੈਪਟਨ ਨੇ ਦੱਸਿਆ ਕਿ ਉਨ੍ਹਾਂ ਦੇ ਬੇਟੇ ਰਣਿੰਦਰ ਮਗਰੋਂ ਇਨਕਮ ਟੈਕਸ ਵਿਭਾਗ ਵਲੋਂ ਉਨ੍ਹਾਂ ਦੀ ਪਤਨੀ ਤੇ ਪੋਤੇ ਪੋਤੀਆਂ ਨੂੰ ਵੀ ਨੋਟਿਸ ਭੇਜੇ ਜਾ ਰਹੇ ਹਨ। ਉਨ੍ਹਾਂ ਕਿਹਾ ਇਹ ਸਭ ਕੇਂਦਰ ਦੀਆਂ ਏਜੰਸੀਆਂ ਹਨ ਤੇ ਪੰਜਾਬ ਸਰਕਾਰ ਵੱਲੋਂ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁਧ ਵਿਧਾਨ ਸਭਾ 'ਚ ਬਿੱਲ ਲਿਆਉਣ ਮਗਰੋਂ ਨੋਟਿਸ ਤੇ ਨੋਟਿਸ ਭੇਜ ਰਹੀਆਂ ਹਨ।

ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ

ਵਿੱਚ ਵਾਧਾ ਕਰਦਿਆਂ ਜ਼ਿਲ੍ਹਾ ਪ੍ਰਧਾਨਾਂ ਦਾ ਕੀਤਾ ਐਲਾਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰਾਂ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਪਾਰਟੀ ਦੇ
18 ਸੀਨੀਅਰ ਆਗੂਆਂ ਨੂੰ (ਦਿਹਾਤੀ) ਜ਼ਿਲ੍ਹਾ ਪ੍ਰਧਾਨ ਬਣਾਇਆ ਗਿਆ ਹੈ ਅਤੇ 5 ਸੀਨੀਅਰ ਆਗੂਆਂ ਨੂੰ (ਸ਼ਹਿਰੀ) ਪ੍ਰਧਾਨ ਬਣਾਇਆ ਗਿਆ ਹੈ।ਜਿਹਨਾਂ ਸੀਨੀਅਰ ਆਗੂਆਂ ਨੂੰ ਜਿਲਾ ਪ੍ਰਧਾਨ ਬਣਾਇਆ ਗਿਆ ਹੈ ,ਉਹਨਾਂ ਵਿੱਚ ਸ. ਸੁਰਜੀਤ ਸਿੰਘ ਰੱਖੜਾ ਪਟਿਆਲਾ (ਦਿਹਾਤੀ), ਸ. ਗੁਰਬਚਨ ਸਿੰਘ ਬੱਬੇਹਾਲੀ ਗੁਰਦਾਸਪੁਰ (ਦਿਹਾਤੀ), ਪ੍ਰੋ. ਵਿਰਸਾ ਸਿੰਘ ਵਲਟੋਹਾ ਤਰਨ ਤਾਰਨ, ਸ. ਵੀਰ ਸਿੰਘ ਲੋਪੋਕੇ ਅੰਮ੍ਰਿਤਸਰ (ਦਿਹਾਤੀ), ਸ. ਗੁਰਪ੍ਰਤਾਪ ਸਿੰਘ ਟਿੱਕਾ ਅੰਮ੍ਰਿਤਸਰ (ਸ਼ਹਿਰੀ), ਸ. ਮਨਤਾਰ ਸਿੰਘ ਬਰਾੜ ਫਰੀਦਕੋਟ, ਸ. ਗੁਰਪ੍ਰਤਾਪ ਸਿੰਘ ਵਡਾਲਾ ਜਲੰਧਰ (ਦਿਹਾਤੀ), ਸ. ਕੁਲਵੰਤ ਸਿੰਘ ਮੰਨਣ ਜਲੰਧਰ (ਸ਼ਹਿਰੀ), ਸ. ਕੰਵਰਜੀਤ ਸਿੰਘ ਰੋਜੀ ਬਰਕੰਦੀ ਸ਼੍ਰੀ ਮੁਕਤਸਰ ਸਾਹਿਬ, ਸ. ਇਕਬਾਲ ਸਿੰਘ ਝੂੰੁਦਾ ਸੰਗਰੂਰ (ਦਿਹਾਤੀ), ਸ. ਸੁਰਿੰਦਰ ਸਿੰਘ ਠੇਕੇਦਾਰ ਹੁਸ਼ਿਆਰਪੁਰ (ਦਿਹਾਤੀ), ਸ. ਵਰਦੇਵ ਸਿੰਘ ਮਾਨ ਫਿਰੋਜਪੁਰ (ਦਿਹਾਤੀ), ਸ. ਤੀਰਥ ਸਿੰਘ ਮਾਹਲਾ ਮੋਗਾ (ਦਿਹਾਤੀ), ਸ. ਜਗਦੀਪ ਸਿੰਘ ਚੀਮਾ ਫਹਿਤਗੜ ਸਾਹਿਬ, ਸ. ਬਲਕਾਰ ਸਿੰਘ ਬਰਾੜ ਬਠਿੰਡਾ (ਦਿਹਾਤੀ), ਬਾਬਾ ਟੇਕ ਸਿੰਘ ਧਨੌਲਾ ਬਰਨਾਲਾ (ਦਿਹਾਤੀ), ਸ. ਗੁਰਚਰਨ ਸਿੰਘ ਗਰੇਵਾਲ ਪੁਲਿਸ ਜਿਲਾ ਜਗਰਾਉਂ, ਸ. ਬੁੱਧ ਸਿੰਘ ਬਲਾਕੀਪੁਰ ਸ਼ਹੀਦ ਭਗਤ ਸਿੰਘ ਨਗਰ (ਦਿਹਾਤੀ), ਸ. ਚਰਨਜੀਤ ਸਿੰਘ ਕਾਲੇਵਾਲ ਮੋਹਾਲੀ (ਦਿਹਾਤੀ), ਸ.ਕੰਵਲਜੀਤ ਸਿੰਘ ਰੂਬੀ ਮੋਹਾਲੀ (ਸ਼ਹਿਰੀ), ਸ. ਗੁਰਮੇਲ ਸਿੰਘ ਮਾਨਸਾ (ਦਿਹਾਤੀ), ਸ਼੍ਰੀ ਪ੍ਰੇਮ ਕੁਮਾਰ ਨੂੰ ਮਾਨਸਾ (ਸ਼ਹਿਰੀ) ਅਤੇ ਸ਼੍ਰੀ ਅਸ਼ੋਕ ਕੁਮਾਰ ਅਨੇਜਾ ਨੂੰ ਫਾਜਲਿਕਾ (ਸ਼ਹਿਰੀ) ਦਾ ਪ੍ਰਧਾਨ ਬਣਾਇਆ ਗਿਆ ਹੈ। ਸ. ਬਾਦਲ ਨੇ ਦੱਸਿਆ ਕਿ ਸ.ਹਰਦੀਪ ਸਿੰਘ ਬੁਟੇਰਲਾ ਨੂੰ ਚੰਡੀਗੜ (ਯੂ.ਟੀ) ਦਾ ਦੁਬਾਰਾ ਤੋਂ ਪ੍ਰਧਾਨ ਬਣਾਇਆ ਗਿਆ ਹੈ

ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਲੰਬੇ-ਲੰਬੇ ਕੱਟ,

ਪਿੰਡਾਂ '4 ਤੋਂ 5 ਤੇ ਸ਼ਹਿਰਾਂ 1 ਤੋਂ 2 ਘੰਟੇ ਬਿਜਲੀ ਗੁੱਲ

ਪੰਜਾਬ ਅੰਦਰ ਥਰਮਲ ਪਾਵਰ ਪ੍ਰੋਡਕਸ਼ਨ ਪੂਰੀ ਤਰ੍ਹਾਂ ਠੱਪ ਹੋ ਗਈ ਹੈ। ਮੰਗਲਵਾਰ ਨੂੰ ਪੰਜਾਬ ਦਾ ਆਖ਼ਰੀ ਥਰਮਲ ਪਾਵਰ ਪਲਾਂਟ ਜੀਵੀਕੇ ਵੀ ਬੰਦ ਹੋ ਗਿਆ ਜਿਸ ਮਗਰੋਂ ਥਰਮਲ ਪਲਾਂਟਾਂ ਕੋਲ ਕੋਲੇ ਦੇ ਭੰਡਾਰ ਖਤਮ ਹੋਣ ਕਰਕੇ ਅੱਜ ਬਿਜਲੀ ਕੱਟ ਸ਼ੁਰੂ ਹੋ ਗਏ ਹਨ। ਪੰਜਾਬ ਰਾਜ ਬਿਜਲੀ ਬੋਰਡ ਨੇ ਪਿੰਡਾਂ ਵਿੱਚ
4 ਤੋਂ 5 ਅਤੇ ਸ਼ਹਿਰੀ ਇਲਾਕਿਆਂ ਵਿੱਚ 1 ਤੋਂ 2 ਘੰਟੇ ਦੇ ਪਾਵਰ ਕੱਟ ਲਾਉਣੇ ਸ਼ੁਰੂ ਕਰ ਦਿੱਤੇ ਹਨ।
ਬੁੱਧਵਾਰ ਸਵੇਰੇ ਪਟਿਆਲਾ, ਜਲੰਧਰ, ਲੁਧਿਆਣਾ, ਸੰਗਰੂਰ ਤੇ ਅੰਮ੍ਰਿਤਸਰ ਸ਼ਹਿਰਾਂ ਵਿੱਚ ਬਿਜਲੀ ਦੇ ਲੰਬੇ ਕੱਟ ਵੇਖਣ ਨੂੰ ਮਿਲੇ। ਪੰਜਾਬ ਇਸ ਵਕਤ 1000-1500 ਮੈਗਾਵਾਟ ਬਿਜਲੀ ਦੀ ਘਾਟ ਦਾ ਸਾਹਮਣਾ ਕਰ ਰਿਹਾ ਹੈ। ਇਹ ਕਮੀ ਨਿੱਜੀ ਥਰਮਲ ਪਲਾਂਟੇ ਦੇ ਕੋਲੇ ਦੀ ਕਮੀ ਕਾਰਨ ਬੰਦ ਹੋਣ ਕਰਕੇ ਆਈ ਹੈ। ਹਾਲਾਂਕਿ ਪੰਜਾਬ ਸਰਕਾਰ ਨੇ ਹੁਣ ਦੋ ਸਰਕਾਰੀ ਥਰਮਲ ਪਾਵਰ ਪਲਾਂਟਾਂ ਨੂੰ ਚਾਲੂ ਕਰਨ ਦਾ ਫੈਸਲਾ ਕੀਤਾ ਹੈ ਪਰ ਇੱਥੇ ਵੀ ਕੋਲਾ ਕੁਝ ਬਹੁਤ ਨਹੀਂ।
ਸਰਕਾਰੀ ਬੁਲਾਰੇ ਅਨੁਸਾਰ ਇਸ ਸਮੇਂ ਰਾਜ ਵਿੱਚ ਦਿਨ ਦੀ ਮੰਗ ਲਗਭਗ 5100-5200 ਮੈਗਾਵਾਟ ਹੈ ਤੇ ਰਾਤ ਦੀ ਮੰਗ ਕਰੀਬ 3400 ਮੈਗਾਵਾਟ ਹੈ। ਦੂਜੇ ਪਾਸੇ, ਸਪਲਾਈ ਪੂਰੀ ਤਰ੍ਹਾਂ ਨਾਕਾਫੀ ਹੈ, ਸਿਰਫ ਸਬਜ਼ੀ ਫੀਡਰ (800 ਮੈਗਾਵਾਟ) ਦੇ ਖੇਤੀਬਾੜੀ ਬਿਜਲੀ (ਏਪੀ) ਦੇ ਲੋਡ ਨਾਲ ਹਰ ਰੋਜ਼ 4-5 ਘੰਟਿਆਂ ਲਈ ਸਪਲਾਈ ਦਿੱਤੀ ਜਾਂਦੀ ਹੈ।

ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਬਨਿਟ ਮੰਤਰੀ

ਭਾਰਤ ਭੂਸ਼ਨ ਆਸ਼ੂ ਦੇ ਖ਼ਿਲਾਫ਼ ਮੁਜ਼ਾਹਰਾ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੀਨੀਅਰ ਆਗੂ
 ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿੱਚ ਅੱਜ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੇ ਖ਼ਿਲਾਫ਼ ਰਾਸ਼ਨ ਘੋਟਾਲੇ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ,ਇਸ ਦੌਰਾਨ ਪੁਲਿਸ ਨੇ ਬਿਕਰਮ ਸਿੰਘ ਮਜੀਠੀਆ ਸਮੇਤਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂ ਹਿਰਾਸਤ ਚ ਲਿਆ ਹੈ।

ਦਰਅਸਲ ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੇ ਘਰ ਦਾ ਘਿਰਾਓ ਕਰਨ ਲਈ ਜਾ ਰਹੇ ਹਨ ਪਰ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ ਹੈ।ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਾਰਤ ਭੂਸ਼ਨ ਆਸ਼ੂ ਦੇ ਖ਼ਿਲਾਫ਼ ਧਰਨਾ ਦਿੱਤਾ ਗਿਆ।

ਅਰਨਬ ਗੋਸਵਾਮੀ ਗ੍ਰਿਫ਼ਤਾਰ,

ਕੀ ਹੈ ਪੂਰਾ ਮਾਮਲਾ ਤੇ

ਕੀ ਕਹਿੰਦਾ ਹੈ ਟੀਵੀ ਚੈਨਲ

ਰਿਪਬਲਿਕ ਟੀਵੀ ਦੇ ਸੰਪਾਦਕ ਅਰਨਬ ਗੋਸਵਾਮੀ ਨੂੰ ਮੁੰਬਈ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਉੱਤੇ ਇੱਕ ਆਤਮ ਹੱਤਿਆ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਉਕਸਾਉਣ ਦਾ ਇਲਜ਼ਾਮ ਲਾਇਆ ਗਿਆ ਹੈ।

ਅਰਨਬ ਗੋਸਵਾਮੀ ਨੂੰ ਰਾਏਗੜ੍ਹ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਮਈ 2018 ਵਿੱਚ ਕਥਿਤ ਤੌਰ 'ਤੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਲਿਖੀ ਇੱਕ ਚਿੱਠੀ ਵਿੱਚ ਇੱਕ ਇੰਟੀਰੀਅਰ ਡਿਜ਼ਾਈਨਰ ਨੇ ਇਲਜ਼ਾਮ ਲਾਇਆ ਸੀ ਕਿ ਅਰਨਬ ਗੋਸਵਾਮੀ ਨੇ ਰਿਪਬਲਿਕ ਨੈਟਵਰਕ ਦੇ ਸਟੂਡੀਓ ਦਾ ਇੰਟੀਰੀਅਰ ਡਿਜ਼ਾਈਨ ਕਰਾਉਣ ਤੋਂ ਬਾਅਦ ਭੁਗਤਾਨ ਨਹੀਂ ਕੀਤਾ ਸੀ

ਲੁਧਿਆਣਾ: ਐਸਟੀਐਫ ਟੀਮ ਵੱਲੋਂ

28 ਕਿਲੋ ਹੈਰੋਇਨ ਤੇ 6 ਕਿਲੋ ਆਈਸ ਡਰੱਗ ਬਰਾਮਦ

ਲੁਧਿਆਣਾ ਐਸਟੀਐਫ ਨੇ ਨਸ਼ੇ ਖਿਲਾਫ ਸ਼ੁਰੂ ਕੀਤੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ
3 ਮੁਲਜ਼ਮਾਂ ਨੂੰ 28 ਕਿਲੋ ਹੈਰੋਇਨ ਦੀ ਖੇਪ ਅਤੇ 6 ਕਿਲੋ ਆਈਸ ਡਰੱਗ ਦੇ ਨਾਲ ਗ੍ਰਿਫ਼ਤਾਰ ਕੀਤਾ ਹੈ ਹਾਲਾਂਕਿ 5 ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹਾਲੇ ਬਾਕੀ ਹੈ। ਮਾਮਲੇ ਵਿਚ 8 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਹੈ।
ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵਿਚੋਂ ਮਨਜੀਤ ਸਿੰਘ ਮੰਨਾਵਿਸ਼ਾਲ ਅਤੇ ਅੰਗਰੇਜ਼ ਸਿੰਘ ਸ਼ਾਮਲ ਹਨ, ਵਿਸ਼ਾਲ ਬਟਾਲਾ ਤੋਂ ਅੰਗਰੇਜ਼ ਅਲੀ ਅਬੋਹਰ ਅਤੇ ਮੰਨਾ ਲੁਧਿਆਣਾ ਤੋਂ ਸਬੰਧਤ ਹੈ। ਐਸਟੀਐਫ ਦੇ ਆਈਜੀ ਪੀ ਆਰਕੇ ਜੈਸਵਾਲ ਨੇ ਪ੍ਰੈਸ ਕਾਨਫਰੰਸ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਆਈਜੀ ਪੀ ਆਰ ਕੇ ਜੈਸਵਾਲ ਨੇ ਦੱਸਿਆ ਕਿ ਇਹ ਇੱਕ ਵੱਡੀ ਕਾਮਯਾਬੀ ਹੈ ਕਿਉਂਕਿ ਬੀਤੇ 3 ਸਾਲ ਤੋਂ ਆਈਸ ਡਰੱਗ ਦੀ ਇੰਨੀ ਵੱਡੀ ਖੇਪ ਕਦੀ ਵੀ ਨਹੀਂ ਮਿਲੀ ਸੀ।

ਉਨ੍ਹਾਂ ਇਹ ਵੀ ਦੱਸਿਆ ਕਿ ਇਹ ਸਪੈਸ਼ਲ ਡਰੱਗ ਤਿਆਰ ਕੀਤੀ ਜਾਂਦੀ ਹੈ ਅਤੇ ਵੱਡੀਆਂ ਪਾਰਟੀਆਂ ਦੇ ਵਿਚ ਚਲਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸ੍ਰੀਨਗਰ ਤੋਂ ਨਸ਼ੇ ਦੀ ਇਹ ਪੂਰੀ ਖੇਪ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਕੁਝ ਮੁਲਜ਼ਮਾਂ ਦਾ ਪਹਿਲਾ ਵੀ ਅਪਰਾਧਿਕ ਪਿਛੋਕੜ ਹੈ, ਅਤੇ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜੈਸਵਾਲ ਨੇ ਦੱਸਿਆ ਕਿ ਆਈਸ ਡਰੱਗ ਦੇ 2017 ਤੋਂ ਹੁਣ ਤੱਕ ਕੁੱਲ ਤੇਰਾਂ ਮਾਮਲੇ ਸਾਹਮਣੇ ਆਏ ਨੇ ਜਿਨ੍ਹਾਂ ਵਿੱਚੋਂ ਇਹ ਸਭ ਤੋਂ ਵੱਡੀ ਬਰਾਮਦਗੀ ਹੈ।

ਨਵਾਂਸ਼ਹਿਰ: ਫਿਰੌਤੀ ਲਈ ਅਗਵਾ ਤੇ

ਕਤਲ ਮਾਮਲੇ ਵਿਚ ਦੋ ਮੁਲਜ਼ਮ ਕਾਬੂ

ਜਿਲ੍ਹਾ ਨਵਾਂਸ਼ਹਿਰ ਦੇ ਤਹਿਸੀਲ ਬਲਾਚੌਰ ਤੋਂ ਪਿਛਲੇ ਦਿਨੀਂ ਨਾਬਾਗਲ ਲੜਕੇ ਨੂੰ ਅਗਵਾ ਤੇ ਕਤਲ ਦੇ ਮਾਮਲੇ ਵਿਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।
 ਦੱਸ ਦਈਏ ਕਿ ਤਰਨਵੀਰ ਸਿੰਘ ਜੋ ਗੜ੍ਹਸ਼ੰਕਰ ਰੋਡ ਬਲਾਚੌਰ ਤੋਂ ਸਕੂਟਰੀ ਉਤੇ ਪੇਂਟ ਵਗੈਰਾ ਲੈਣ ਲਈ ਗਿਆ ਪਰ ਘਰ ਵਾਪਸ ਨਹੀਂ ਆਇਆ ਸੀ।

ਤਰਨਵੀਰ ਦੇ ਮਾਤਾ ਕਮਲੇਸ਼ ਕੌਰ ਪਤਨੀ ਗੁਰਚਰਨ ਸਿੰਘ ਵਾਸੀ ਵਾਰਡ ਨੰ 02 ਜਗਤਪੁਰ ਰੋਡ ਬਲਾਚੌਰ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਇਆ ਸੀ ਕਿ ਉਸ ਦਾ ਲੜਕਾ ਤਰਨਵੀਰ ਜੋ ਘਰ ਤੋਂ ਸਕੂਟਰੀ ਤੇ ਰੰਗ ਲੈਣ ਆਇਆ ਪਰ ਘਰ ਨਹੀਂ ਪਹੁੰਚਿਆ। ਪੁਲਿਸ ਨੇ ਨਾਬਾਲਿਗ ਲੜਕੇ ਨੂੰ ਅਗਵਾ ਕਰਕੇ ਕਤਲ ਕਰਨ ਦੇ ਦੋਸ਼ ਵਿਚ ਗੁਆਂਢੀ ਜਤਿੰਦਰ ਸਿੰਘ ਵਾਰਡ ਨੰਬਰ -02 ਜਗਤਪੁਰ ਅਤੇ ਉਸ ਦਾ ਸਾਥੀ ਸਚਿਨ ਭਾਟੀ ਵਾਸੀ ਨੋਇਡਾ ਉੱਤਰ ਪ੍ਰਦੇਸ਼ ਨੂੰ ਇਸ ਵਾਰਦਾਤ ਵਿਚ ਵਰਤੀ ਗਈ ਕਾਰ ਸਮੇਤ ਕਾਬੂ ਕਾਰਨ ਵਿਚ ਸਫਲਤਾ ਹਾਸਲ ਕੀਤੀ ਹੈ।

 

0 Response to "missionjanchetna@gmail.com05112020"

Post a Comment