missionjanchetna@gmail.com25112020.

missionjanchetna@gmail.com

ਮਿਸ਼ਨ ਜਨਚੇਤਨਾ

ਸਾਲ:11, ਅੰਕ:74, ਬੁਧਵਾਰ, 25ਨਵੰਬਰ 2020.

ਸਰਕਾਰ ਦਾ ਵੱਡਾ ਫੈਸਲਾ:

ਹੁਣ ਇਹਨਾਂ 43 ਮੋਬਾਈਲ ਐਪਸ 

ਤੇ ਭਾਰਤ ਸਰਕਾਰ ਨੇ ਲਾਇਆ ਬੈਨ

ਭਾਰਤ ਸਰਕਾਰ ਵੱਲੋਂ ਲਗਾਤਾਰ ਚਾਈਨੀਜ਼ ਐਪ ਨੂੰ ਬੈਨ ਕਰਨ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਸਰਕਾਰ ਨੇ ਭਾਰਤ ਹੁਣ ਭਾਰਤ 43 ਚੀਨੀ ਮੋਬਾਈਲ ਐਪਸ ਨੂੰ ਬੈਨ ਕਰ ਦਿੱਤਾ ਹੈ ਜਿੰਨਾ ਅਲੀਬਾਬਾ, ਵੇਟੀਵੀ, ਮੈਂਗੋਟੀਵੀ ਐਪਸ ਸ਼ਾਮਿਲ ਹਨ। ਇਸ ਦੇ ਨਾਲ ਹੀ ਸਰਕਾਰ ਨੇ ਮੰਗੋਟੀਵੀ, ਅਲੀ ਸਪਲੀਅਰਸ ਮੋਬਾਈਲ ਐਪ, ਅਲੀਬਾਬਾ ਵਰਕਬੈਂਚ, ਵੀਟੀਵੀ ਟੀਵੀ ਰੁਪਾਂਤਰ, ਵੇਟਵੀਟੀ ਸੀਡਰਾਮਾ, ਕ੍ਰੈਡਮਾ ਅਤੇ ਹੋਰ, ਵੀਟੀਵੀ ਲਾਈਟ ਭਾਰਤ ਵਿੱਚ ਪਾਬੰਦੀਸ਼ੁਦਾ ਐਪਸ ਵਿੱਚੋਂ ਇੱਕ ਹਨ|

ਆਈ.ਟੀ. ਐਕਟ ਦੇ ਸੈਕਸ਼ਨ 69- ਤਹਿਤ ਇਹ ਸਾਰੇ ਐਪਸ ਬਲਾਕ ਕੀਤੇ ਗਏ ਹਨ। ਸਨੇਕ ਵੀਡੀਓ ਨੂੰ ਵੀ ਬਲਾਕ ਕਰ ਦਿੱਤਾ ਗਿਆ ਹੈ। ਸੂਚਨਾ ਤਕਨੀਕੀ ਐਕਟ ਦੀ ਧਾਰਾ 69- ਤਹਿਤ ਸਰਕਾਰ ਨੇ 43 ਮੋਬਾਇਲ ਐਪਸ ਤੇ ਬੈਨ ਲੱਗਿਆ ਇਨ੍ਹਾਂ ਐਪਸ ਨੂੰ ਭਾਰਤ ਦੀ ਪ੍ਰਭੂਸੱਤਾ, ਅਖੰਡਤਾ ਅਤੇ ਸੁਰੱਖਿਆ ਲਈ ਖ਼ਤਰਾ ਦੱਸਿਆ ਗਿਆ ਹੈ। ਸਰਕਾਰ ਇਨ੍ਹਾਂ ਐਪਸ ਨੂੰ ਲੈ ਕੇ ਸ਼ਿਕਾਇਤ ਮਿਲੀ ਸੀ।

ਵੈਕਸੀਨ ਤੇ ਕਿੰਨਾ ਖਰਚਾ ਆਵੇਗਾ ਹਾਲੇ ਨਹੀਂ ਪਤਾ,

ਹਰ ਨਾਗਰਿਕ ਨੂੰ ਮਿਲੇਗਾ ਟੀਕਾ- ਪੀਐਮ ਮੋਦੀ

ਭਾਰਤ
ਵਿਚ ਕੋਰੋਨਾਵਾਇਰਸ ਕੇਸਾਂ ਦੀ ਗਿਣਤੀ ਦੇਸ਼ ਵਿਚ 91 ਲੱਖ ਨੂੰ ਪਾਰ ਕਰ ਗਈ ਹੈ। ਕੁਝ ਰਾਜਾਂ ਵਿੱਚ ਕੋਰੋਨਾ ਵਾਇਰਸ ਦੇ ਕੇਸ ਇੱਕ ਵਾਰ ਫਿਰ ਵੱਧ ਰਹੇ ਹਨ। ਅਜਿਹੀ ਸਥਿਤੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਤੋਂ ਪ੍ਰਭਾਵਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਇੱਕ ਮੀਟਿੰਗ ਕੀਤੀ। ਇਨ੍ਹਾਂ ਵਿਚ ਦਿੱਲੀ, ਗੁਜਰਾਤ, ਹਰਿਆਣਾ, ਕੇਰਲ, ਮਹਾਰਾਸ਼ਟਰ, ਪੱਛਮੀ ਬੰਗਾਲ, ਛੱਤੀਸਗੜ ਅਤੇ ਰਾਜਸਥਾਨ ਸ਼ਾਮਲ ਹਨ। ਇਸ ਮੀਟਿੰਗ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਸਨ। ਪ੍ਰਧਾਨ ਮੰਤਰੀ ਨੇ ਸਮੀਖਿਆ ਬੈਠਕ ਵਿੱਚ ਹੀ ਵਿਰੋਧੀਆਂ ਨੂੰ ਇਸ਼ਾਰਿਆਂ ਵਿੱਚ ਕਿਹਾ ਕਿ ਕੁਝ ਲੋਕ ਕੋਰੋਨਾ ਟੀਕੇ ਦੇ ਆਉਣ ਦਾ ਸਮਾਂ ਪੁੱਛ ਰਹੇ ਹਨ। ਵੈਕਸੀਨ ਬਾਰੇ ਰਾਜਨੀਤੀ ਕਰ ਰਹੇ ਹਨ। ਮੈਂ ਉਨ੍ਹਾਂ ਨੂੰ ਰਾਜਨੀਤੀ ਕਰਨ ਤੋਂ ਨਹੀਂ ਰੋਕ ਸਕਦਾ। ਹਾਲਾਂਕਿ, ਅਸੀਂ ਟੀਕੇ ਦੇ ਆਉਣ ਦੇ ਸਮੇਂ ਦਾ ਫੈਸਲਾ ਨਹੀਂ ਕਰ ਸਕਦੇ, ਇਹ ਵਿਗਿਆਨੀਆਂ ਦੇ ਹੱਥ ਵਿੱਚ ਹੈ।
ਪੀਐਮ ਮੋਦੀ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਵੈਕਸੀਨ ਨੂੰ ਲੈਕੇ ਵਿਰੋਧੀ ਧਿਰ ਸਰਕਾਰ 'ਤੇ ਲਗਾਤਾਰ ਹਮਲਾਵਰ ਹੈ। ਕੁਝ ਸਮਾਂ ਪਹਿਲਾਂ, ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀ ਟਵੀਟ ਕਰਕੇ ਮੋਦੀ ਸਰਕਾਰ ਨੂੰ ਵੈਕਸੀਨ ਬਾਰੇ ਸਵਾਲ ਪੁੱਛੇ ਸਨ।

ਹਰਿਆਣਾ ਸਰਕਾਰ ਵੱਲੋਂ ਸਰਹੱਦ ਸੀਲ,

ਅਕਾਲੀ ਦਲ ਵੱਲੋਂ ਕਾਰਵਾਈ ਗੈਰ-ਜਮਹੂਰੀ ਕਰਾਰ

ਹਰਿਆਣਾ
ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਦੀ ਸਰਹੱਦ ਨੂੰ ਸੀਲ ਕਰਨ ਦੀ ਕਾਰਵਾਈ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਗ਼ੈਰ-ਜਮਹੂਰੀ ਗਤੀਵਿਧੀਆਂ ਕਰਾਰ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਜਿਸ ਤਰੀਕੇ ਨਾਲ ਹਰਿਆਣਾ ਦੀ ਸਰਕਾਰ ਕਿਸਾਨਾਂ ਦੇ ਅੰਦੋਲਨ ਉਤੇ ਪਾਬੰਦੀਆਂ ਲਗਾ ਰਹੀ ਹੈ ਅਤੇ ਸਰਹੱਦਾਂ ਸੀਲ ਕੀਤੀਆਂ ਜਾ ਰਹੀਆਂ ਹਨ, ਉਹ ਬਹੁਤ ਹੀ ਮੰਦਭਾਗਾ ਅਤੇ ਅਨ ਡੈਮੋਕ੍ਰੇਟਿਕ ਕਦਮ ਹੈ।
ਡਾਕਟਰ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਧੱਕੇ ਨਾਲ ਕਿਸਾਨਾਂ ਦੇ ਅੰਦੋਲਨ ਨੂੰ ਗਲਤ ਦਿਸ਼ਾ ਵਿੱਚ ਧੱਕਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਹੱਕ ਹੈ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਨ ਅਤੇ ਹਰਿਆਣਾ ਸਰਕਾਰ ਦਾ ਇਹ ਬਿਲਕੁਲ ਹੱਕ ਨਹੀਂ ਬਣਦਾ ਕਿ ਪੰਜਾਬ ਦੇ ਲੋਕਾਂ ਨੂੰ ਹਰਿਆਣੇ ਦੇ ਵਿਚੋਂ ਲੰਘਣ ਤੋਂ ਰੋਕਣ ਦੀ ਕਾਰਵਾਈ ਕਰਨ।

ਡਾਕਟਰ ਚੀਮਾ ਨੇ ਕਿਹਾ ਕਿ ਇਹ ਸਾਰੀਆਂ ਗਤੀਵਿਧੀਆਂ ਗੈਰ-ਜਮਹੂਰੀ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲ ਕਰਕੇ ਮਸਲੇ ਦਾ ਹੱਲ ਕਰਨਾ ਚਾਹੀਦਾ ਹੈ, ਨਾਲ ਹੀ ਡਾਕਟਰ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਕਿਸਾਨਾਂ ਦੇ ਨਾਲ ਹੈ ਅਤੇ ਕਿਸਾਨਾਂ ਦਾ ਪੂਰੀ ਤਰ੍ਹਾਂ ਸਮਰਥਨ ਕਰ ਰਿਹਾ ਹੈ।

ਬੇਅਦਬੀ ਮਾਮਲਿਆਂ ਸੂਬੇ ਦੀ ਜਾਂਚ ' ਅੜਿੱਕੇ

ਢਾਹੁਣ ਲਈ ਕੀਤੀ ਤਾਜ਼ਾ ਕੋਸ਼ਿਸ਼ ਦੀ ਸਖਤ ਨਿਖੇਧੀ ਕੀਤੀ

ਪੰਜਾਬ
ਦੇ ਮੁੱਖ ਮੰਤਰੀ ਨੇ ਮੰਗਲਵਾਰ ਨੂੰ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵੱਲੋਂ ਬਰਗਾੜੀ ਬੇਅਦਬੀ ਮਾਮਲੇ ਵਿੱਚ ਹਾਈ ਕੋਰਟ ਵਿੱਚ ਝੂਠੀ ਬਿਆਨਾਂ ਰਾਹੀਂ ਅੜਿੱਕਾ ਢਾਹੁਣ ਦੀਆਂ ਚਾਲਾਂ ਖੇਡਣ ਦੀ ਕਰੜੀ ਆਲੋਚਨਾ ਕੀਤੀ ਹੈ ਅਤੇ ਇੱਥੋਂ ਤੱਕ ਕਿ ਹਾਈ ਕੋਰਟ ਨੇ ਵੀ ਜ਼ੁਬਾਨੀ ਤੌਰ ਉਤੇ ਸੀ.ਬੀ.ਆਈ. ਦੀ ਇਸ ਕਾਰਵਾਈ ਨੂੰ 'ਹੱਤਕਪੂਰਨ' ਕਰਾਰ ਦਿੱਤਾ ਹੈ।
ਹਾਈ ਕੋਰਟ ਵੱਲੋਂ ਸੋਮਵਾਰ ਨੂੰ ਜ਼ੁਬਾਨੀ ਤੌਰ 'ਤੇ ਕੀਤੀਆਂ ਟਿੱਪਣੀਆਂ ਦਾ ਹਵਾਲਾ ਦਿੰਦਿਆ ਮੁੱਖ ਮੰਤਰੀ ਨੇ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਨੂੰ ਹੋਰ ਲਮਕਾਉਣ ਅਤੇ ਜਾਂਚ ਨੂੰ ਲੀਹੋਂ ਲਾਉਣ ਲਈ ਸੀ.ਬੀ.ਆਈ. ਦੀਆਂ ਕੋਸ਼ਿਸ਼ਾਂ ਨਾਲ ਕੇਂਦਰੀ ਏਜੰਸੀ ਦੇ ਮਾੜੇ ਇਰਾਦੇ ਜੱਗ ਜ਼ਾਹਰ ਹੋ ਗਏ ਪਰ ਸੂਬਾ ਸਰਕਾਰ ਜਾਂਚ ਨੂੰ ਲਮਕਾਉਣ ਦੀਆਂ ਕੋਸ਼ਿਸ਼ਾਂ ਨੂੰ ਸਫਲ ਹੋਣ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲਿਆਂ ਦੀ ਜਾਂਚ ਨੂੰ ਕਿਸੇ ਤਣ-ਪੱਤਣ ਲਾਉਣ ਤੋਂ ਬਿਨਾਂ ਕੇਸ ਨੂੰ ਬੰਦ ਕਰਨ ਤੋਂ ਬਾਅਦ ਸੀ.ਬੀ.ਆਈ. ਵੱਲੋਂ ਹੁਣ ਸਿਆਸੀ ਤੌਰ ਉਤੇ ਪ੍ਰੇਰਿਤ ਕਦਮ ਚੁੱਕੇ ਜਾ ਰਹੇ ਹਨ ਤਾਂ ਕਿ ਸੂਬਾ ਸਰਕਾਰ ਨੂੰ ਆਪਣੇ ਪੱਧਰ ਉਤੇ ਇਹ ਜਾਂਚ ਪੂਰੀ ਕਰਨ ਤੋਂ ਰੋਕਿਆ ਜਾ ਸਕੇ।

ਪੰਜਾਬ ' ਪ੍ਰੀ ਪ੍ਰਾਇਮਰੀ ਅਧਿਆਪਕ ਦੀਆਂ ਨਿਕਲੀਆਂ 8393 ਪੋਸਟਾਂ 

ਪੰਜਾਬ
ਵਿੱਚ ਸਰਕਾਰੀ ਅਧਿਆਪਕ ਬਣਨ ਦਾ ਸੁਪਨਾ ਵੇਖ ਰਹੇ ਉਮੀਦਵਾਰਾਂ ਲਈ ਖੁਸ਼ਖਬਰੀ ਹੈ। ਰਾਜ ਸਿੱਖਿਆ ਵਿਭਾਗ (School Education Dept, Punjab) ਨੇ ਪ੍ਰੀ ਪ੍ਰਾਇਮਰੀ ਅਧਿਆਪਕ ਦੀਆਂ 8393 ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਮੰਗੀਆਂ ਹਨ। ਹਾਲ ਹੀ ਵਿੱਚ, ਸਿੱਖਿਆ ਵਿਭਾਗ ਨੇ 8393 ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ।ਇਸ ਭਰਤੀ ਲਈ ਅਰਜ਼ੀ ਦੇਣ ਦੇ ਇੱਛੁਕ ਅਤੇ ਯੋਗ ਉਮੀਦਵਾਰ 1 ਦਸੰਬਰ 2020 ਤੋਂ ਵਿਭਾਗ ਦੀ ਵੈਬਸਾਈਟ educationrecruitmentboard.com 'ਤੇ ਆਨਲਾਈਨ ਅਰਜ਼ੀ ਦੇ ਸਕਣਗੇ। ਇਸ ਭਰਤੀ ਲਈ ਅਰਜ਼ੀ ਦੇਣ ਤੋਂ ਪਹਿਲਾਂ, ਉਮੀਦਵਾਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਪੰਜਾਬ ਸਕੂਲ ਸਿੱਖਿਆ ਵਿਭਾਗ ਦੁਆਰਾ ਜਾਰੀ ਕੀਤੀ ਭਰਤੀ ਨੋਟੀਫਿਕੇਸ਼ਨ ਨੂੰ ਧਿਆਨ ਨਾਲ ਪੜ੍ਹਨ

ਆਨਲਾਈਨ ਅਰਜ਼ੀ ਦੇਣ ਲਈ ਸ਼ੁਰੂ ਹੋਣ ਦੀ ਮਿਤੀ - 01 ਦਸੰਬਰ 2020
ਆਨਲਾਈਨ ਅਰਜ਼ੀ ਦੇਣ ਦੀ ਆਖਰੀ ਤਾਰੀਖ - 21 ਦਸੰਬਰ 2020.
ਪੋਸਟਾਂ ਦੀ ਕੁੱਲ ਗਿਣਤੀ - 8393 ਪੋਸਟਾਂ, ਪ੍ਰੀ ਪ੍ਰਾਇਮਰੀ ਅਧਿਆਪਕ

ਕੋਰੋਨਾ ਮਹਾਮਾਰੀ ਤੇ ਪ੍ਰਧਾਨਮੰਤਰੀ ਮੋਦੀ ਦਾ ਦੇਸ਼ ਨੂੰ ਸੰਦੇਸ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਲਾਈਵ ਹੋ ਕੇ ਦੇਸ਼ ਨੂੰ ਕੋਰੋਨਾ ਮਹਾਮਾਰੀ ਤੋਂ ਨਜਿੱਠਣ ਲਈ ਅਹਿਤਿਆਤ ਵਰਤਣ ਲਈ ਇਕ ਵਾਰ ਫਿਰ ਤੋਂ ਸੁਚੇਤ ਕੀਤਾ ਹੈ , ਮੋਦੀ ਨੇ ਕਿਹਾ ਕਿ ਦੇਸ਼ ਵਿਚ ਮੁੜ ਤੋਂ ਕੋਰੋਨਾ ਦੀ ਬਿਮਾਰੀ ਵਾਧਾ ਹੋ ਰਿਹਾ ਹੈ ਇਸ ਲਈ ਲੋਕਾਂ ਨੂੰ ਅਜੇ ਵੀ ਅਹਿਤਿਆਤ ਵਰਤਣ ਦੀ ਲੋੜ ਹੈ। ਸਦਾ ਅਹਿਮ ਟੀਚਾ ਮੌਤ ਦਰ ਨੂੰ ਘੱਟ ਕਰਨਾ ਹੈ , ਨਾ ਕਿ ਵਧਾਉਣਾ।

ਪ੍ਰਧਾਨ ਮੰਤਰੀ ਨੇ ਅੱਜ ਕੋਰੋਨਾ ਵੈਕਸੀਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵੈਕਸੀਨ ਕਦੋਂ ਆਵੇਗੀ, ਇਸ ਦਾ ਸਮਾਂ ਅਸੀਂ ਤੈਅ ਨਹੀਂ ਕਰ ਸਕਦੇ ਸਗੋਂ ਕਿ ਇਹ ਵਿਗਿਆਨੀਆਂ ਦੇ ਹੱਥਾਂ ਹੈ। ਦਰਅਸਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8 ਸੂਬਿਆਂ ਦੇ ਮੁੱਖ ਮੰਤਰੀ ਨਾਲ ਬੈਠਕ ਇਹ ਗੱਲ ਆਖੀ ਹੈ। ਮੋਦੀ ਨੇ ਕਿਹਾ ਕਿ ਕੋਰੋਨਾ ਵੈਕਸੀਨ ਨੂੰ ਲੈ ਕੇ ਕੁਝ ਲੋਕ ਰਾਜਨੀਤੀ ਕਰ ਰਹੇ ਹਨ ਪਰ ਕਿਸੇ ਨੂੰ ਰਾਜਨੀਤੀ ਕਰਨ ਤੋਂ ਰੋਕਿਆ ਨਹੀਂ ਜਾ ਸਕਦਾ।

ਪਾਕਿ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ ਪੁਰਬ

ਦੀਆਂ ਤਿਆਰੀਆਂ ਸਬੰਧੀ ਕੀਤੀ ਗਈ ਅਹਿਮ ਮੀਟਿੰਗ

ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਪਾਕਿਸਤਾਨ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ ਸਮੁੱਚੇ ਸਿੱਖ ਜਗਤ ਨੂੰ ਅਪੀਲ ਕੀਤੀ ਹੈ ਕਿਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਘੱਟ ਤੋਂ ਘੱਟ ਸੰਗਤਾਂ ਆਉਣ।

ਇਸ ਦੇ ਨਾਲ ਹੀ ਪਾਕਿਸਤਾਨ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਹੈ ਕਿ ਬਜ਼ੁਰਗਾਂ ਤੇ ਬੱਚਿਆਂ ਨੂੰ ਲਿਆਉਣ ਤੋਂ ਪਰਹੇਜ਼ ਕੀਤਾ ਜਾਵੇ। ਪਾਕਿ ਗੁਰੂਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਅਹਿਮ ਮੀਟਿੰਗ ਕੀਤੀ ਗਈ ਹੈ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਵਿਖੇ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਦੌਰਾਨ ਸਮੂਹ ਸੰਗਤਾਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।

ਸੁੰਦਰੀਕਰਨ ਦੇ ਨਾਮ ਤੇ ਕਾਂਗਰਸ ਕਰ ਰਹੀ

ਗੁਰੂਘਰਾਂ ਸਿੱਧੀ ਦਖਲਅੰਦਾਜੀ

ਕਾਂਗਰਸ
ਸਰਕਾਰ ਹੁਣ ਗੁਰੂਘਰਾਂ ਦੇ ਵਿੱਚ ਸਿੱਧੀ ਦਖਲਅੰਦਾਜੀ ਕਰਨ ਲੱਗੀ ਹੈ, ਜਦਕਿ ਗੁਰੂ ਘਰਾਂ ਦੇ ਪ੍ਰਬੰਧਨ ਦੀ ਜਿੰਮੇਵਾਰੀ ਸਿੱਖਾਂ ਦੀ ਸਰਬਉੱਚ ਸੰਸਥਾ ਸ਼੍ਰੋਮਣੀ ਕਮੇਟੀ ਦੇ ਜਿੰਮੇ ਹੈ| ਪਰ ਇੱਕ ਪਾਸੇ ਕਾਂਗਰਸ ਦੇ ਵਿਧਾਇਕ ਗੁਰੂ ਘਰ ਚੱਲ ਰਹੇ ਉਸਾਰੀ ਦੇ ਕੰਮਾਂ ਨੂੰ ਰੁਕਵਾ ਰਹੇ ਨੇ, ਤਾਂ ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦੀ ਜ਼ਮੀਨ ਤੇ ਗੈਰਕਾਨੂੰਨੀ ਢੰਗ ਨਾਲ ਉਸਾਰੀ ਕਰਵਾ ਰਹੇ ਨੇ,ਕਾਂਗਰਸੀ ਵਿਧਾਇਕਾਂ ਦੀ ਇਸ ਦਖਲਅੰਦਾਜੀਆਂ ਦੇ 2 ਮਾਮਲੇ ਸੁਲਤਾਨਪੁਰ ਲੋਧੀ ਅਤੇ ਫਤਿਹਗੜ੍ਹ ਸਾਹਿਬ ਤੋਂ ਆਏ ਨੇ, ਤੇ ਤੁਹਾਨੂੰ ਇੱਕ-ਇੱਕ ਕਰਕੇ ਇਨ੍ਹਾਂ ਮਾਮਲਿਆਂ ਬਾਰੇ ਤਫਸੀਲ ਨਾਲ ਦੱਸਦੇ ਹਾਂ|

ਪਹਿਲਾ ਮਾਮਲਾ ਸੁਲਤਾਨਪੁਰ ਲੋਧੀ ਦਾ,ਜਿੱਥੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿੱਚ ਗੁਰਦੁਆਰਾ ਕਮੇਟੀ ਵੱਲੋਂ ਉਸਾਰੀ ਦਾ ਕੁੱਝ ਕੰਮ ਕਰਵਾਇਆ ਜਾ ਰਿਹਾ ਸੀ, ਪਰ ਇਲਾਕੇ ਦੇ ਕਾਂਗਰਸੀ ਵਿਧਾਇਕ ਨਵਤੇਜ ਚੀਮਾ ਨੇ ਆਪਣੇ ਹਿਮਾਇਤੀਆਂ ਨਾਲ ਪਹੁੰਚ ਕੇ ਉਸ ਕੰਮ ਨੂੰ ਰੋਕ ਦਿੱਤਾ, ਤੇ ਵਜ੍ਹਾ ਦਿੱਤੀ ਕਿ ਗੁਰਦੁਆਰਾ ਮੈਨੇਜਮੈਂਟ ਇਸ ਉਸਾਰੀ ਦੇ ਜ਼ਰੀਏ ਗੁਰੂ ਘਰ ਦੀ ਦਿੱਖ ਨੂੰ ਖਰਾਬ ਕਰ ਰਹੀ ਹੈ| ਵਿਧਾਇਕ ਸਾਹਿਬ ਨੇ ਆਪਣੇ ਰੁਤਬੇ ਦਾ ਫਾਇਦਾ ਉਠਾ ਕੇ ਗੁਰੂ ਘਰ ਦੇ ਕੰਮ ਦਖਲ ਦਿੱਤਾ, ਤਾਂ ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਨੇ ਉਨ੍ਹਾਂ ਨੂੰ ਹਿਦਾਇਤ ਦਿੱਤੀ, ਕਿ ਉਨ੍ਹਾਂ ਨੂੰ ਇਲਾਕੇ ਵਿਕਾਸ ਦੇ ਕੰਮਾਂ ਵੱਲ ਧਿਆਨ ਦੇਣਾ ਚਾਹੀਦਾ ਹੈ|

ਉੱਧਰ ਫਤਿਹਗੜ੍ਹ ਸਾਹਿਬ ਵਿੱਚ ਸੁੰਦਰੀਕਰਨ ਦੇ ਨਾਂ ਤੇ ਕਾਂਗਰਸੀ ਵਿਧਾਇਕ ਕੁਲਜੀਤ ਨਾਗਰਾ ਜੋਤੀ ਸਰੂਪ ਚੌਂਕ ਤੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਦੇ ਨਾਲ ਬੁੱਤ ਲਗਾਉਣ ਦੀ ਕੋਸ਼ਿਸ਼ ਕਰ ਰਹੇ ਸਨ, ਜਿਸਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਨੇ ਬੰਦ ਕਰਵਾਇਆ ਤਾਂ ਪਹਿਲਾਂ ਤਾਂ ਵਿਧਾਇਕ ਸਾਬ੍ਹ ਆਪਣੇ ਹਿਮਾਇਤੀਆਂ ਨਾਲ ਸੜਕ ਤੇ ਹੀ ਧਰਨੇ ਤੇ ਬੈਠ ਗਏ, ਤੇ ਫਿਰ ਗੁਰਦੁਆਰਾ ਸਾਹਿਬ ਦੇ ਮੈਨੇਜਰ ਸਮੇਤ 5 ਵਿਅਕਤੀਆਂ ਮਾਮਲਾ ਦਰਜ ਕਰਵਾ ਦਿੱਤਾਹੈਰਾਨੀ ਦੀ ਗੱਲ ਇਹ ਹੈ ਕਿ ਜਿਸ ਜ਼ਮੀਨ ਨੇ ਵਿਧਾਇਕ ਨਾਗਰਾ ਉਸਾਰੀ ਕਰਵਾ ਰਹੇ ਸਨ, ਉਹ ਐੱਸਜੀਪੀਸੀ ਦੀ ਹੈ, ਤੇ ਇਸ ਉਸਾਰੀ ਲਈ ਉਨ੍ਹਾਂ ਤੋਂ ਕੋਈ ਮਨਜੂਰੀ ਲਈ ਹੀ ਨਹੀਂ ਗਈ|

ਮੌਸਮ ਦੀ ਤਬਦੀਲੀ ਦੇ ਮੱਦੇਨਜ਼ਰ

ਟ੍ਰਾੰਸਪੋਰਟ ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਪੰਜਾਬ
ਦੇ ਟਰਾਂਸਪੋਰਟ ਵਿਭਾਗ ਵਲੋਂ ਸਰਦੀਆਂ ਦੇ ਮੌਸਮ ਦੌਰਾਨ ਧੁੰਦ ਵਧਣ ਦੇ ਮੱਦੇਨਜ਼ਰ ਵਾਹਨ ਚਾਲਕਾਂ ਲਈ ਇਕ ਐਡਵਾਇਜ਼ਰੀ ਜਾਰੀ ਕੀਤੀ ਹੈ ਤਾਂ ਜੋ ਸੜਕੀ ਦੁਰਘਟਵਾਨਾਂ ਨੂੰ ਰੋਕਿਆ ਜਾ ਸਕੇ। ਆਵਾਜਾਈ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਰਦੀਆਂ ਦੇ ਮੌਸਮ ਵਿਚ ਧੁੰਦ ਦੇ ਕਾਰਣ ਸੜਕਾਂ ਤੇ ਦੁਰਘਟਨਾਵਾਂ ਵਧ ਜਾਂਦੀਆਂ ਹਨ|

ਜਿਸ ਨਾਲ ਜਾਨ-ਮਾਲ ਦਾ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਮੌਸਮ ਨੂੰ ਧਿਆਨ ਰੱਖਦਿਆਂ ਆਮ ਜਨਤਾ ਨੂੰ ਅਪੀਲ ਹੈ ਕਿ ਧੁੰਦ ਦੁਰਘਟਨਾਵਾਂ ਤੋਂ ਬਚਾਅ ਲਈ ਵਾਹਨ ਚਾਲਕ ਮੌਸਮ ਦੇ ਪੂਰਵ ਅਨੁਮਾਨ ਦੀ ਜਾਂਚ ਕਰਨ ਉਪਰੰਤ ਹੀ ਯਾਤਰਾ ਤੇ ਨਿਕਲਣ।

ਉਨ੍ਹਾਂ ਕਿਹਾ ਕਿ ਸਾਰੇ ਵਾਹਨ ਚਾਲਕ ਆਪਣੇ ਵਾਹਨਾਂ ਦੀ ਚੰਗੀ ਹਾਲਤ ਦੇ ਨਾਲ-ਨਾਲ ਹੈੱਡਲਾਈਟ, ਟੇਲ ਲਾਈਟ, ਫੌਗ ਲਾਈਟ, ਇੰਡੀਕੇਟਰ ਅਤੇ ਰਿਫਲੈਕਟਰ ਸਹਿਤ ਬ੍ਰੇਕ, ਟਾਇਰ, ਵਿੰਡ ਸਕ੍ਰੀਨ ਵਾਈਪਰ, ਬੈਟਰੀ ਅਤੇ ਕਾਰ ਹੀਟਿੰਗ ਸਿਸਟਮ ਨੂੰ ਵੀ ਚਾਲੂ ਹਾਲਤ ਵਿਚ ਰੱਖਣਾ ਸੁਨਿਸ਼ਚਿਤ ਕਰਨ। ਉਨ੍ਹਾਂ ਅਪੀਲ ਕੀਤੀ ਕਿ ਜ਼ਿਆਦਾ ਧੁੰਦ ਦੀ ਚੇਤਾਵਨੀ ਤੇ ਯਾਤਰਾ ਨੂੰ ਮੌਸਮ ਸਾਫ਼ ਹੋਣ ਤੱਕ ਟਾਲਣ ਦੀ ਕੋਸ਼ਿਸ਼ ਕੀਤੀ ਜਾਵੇ

ਰਾਕੇਟ ਧਮਾਕਿਆਂ ਨਾਲ ਦਹਿਲਿਆ ਕਾਬੁਲ,

8 ਲੋਕਾਂ ਦੀ ਮੌਤ, 31 ਜ਼ਖਮੀ

ਅਫਗਾਨਿਸਤਾਨ
ਦੀ ਰਾਜਧਾਨੀ ਕਾਬੁਲ ਵਿਚ ਹੋਏ ਰਾਕੇਟਧਮਾਕਿਆਂ ਨਾਲ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ। ਇਸ ਦੌਰਾਨ ਰਾਕੇਟ ਹਮਲੇ ਵਿਚ 8 ਲੋਕਾਂ ਦੀ ਮੌਤ ਹੋ ਗਈ ਤੇ 21 ਤੋਂ ਜ਼ਿਆਦਾ ਲੋਕ ਜ਼ਖ਼ਮੀ ਹੋ ਗਏ ਹਨ। ਖ਼ਬਰਾਂ ਮੁਤਾਬਕ ਇੱਥੇ 14 ਰਾਕੇਟ ਦਾਗੇ ਗਏ ਹਨ।

ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕੇ ਸ਼ਹਿਰ ਅਤੇ ਉੱਤਰੀ ਖੇਤਰ ਦੇ ਵਿਚਾਲੇ ਸੰਘਣੀ ਆਬਾਦੀ ਵਾਲੇ ਗ੍ਰੀਨ ਜ਼ੋਨ ਵਿੱਚ ਹੋਏ ਹਨ। ਮਿਲੀ ਜਾਣਕਾਰੀ ਤੋਂ ਪਤਾ ਚੱਲਿਆ ਹੈ ਕਿ ਇਨ੍ਹਾਂ ਰਾਕੇਟ ਹਮਲਿਆਂ ਵਿੱਚ ਮਰਨ ਵਾਲਿਆਂ ਦੀ ਗਿਣਤੀ 8 ਤੱਕ ਪਹੁੰਚ ਗਈ ਹੈ ਅਤੇ 21 ਤੋਂ ਵੱਧ ਲੋਕ ਜ਼ਖਮੀ ਹੋਏ ਹਨ।

ਗ੍ਰਹਿ ਮੰਤਰਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ ਕਾਬੁਲ ਵਿੱਚ ਅੱਜ ਸਵੇਰੇ 14 ਰਾਕੇਟ ਦਾਗੇ ਗਏ ਸਨ। ਸੋਸ਼ਲ ਮੀਡੀਆ ਤੇ ਤਸਵੀਰਾਂ ਨੂੰ ਦੇਖ ਕੇ ਲੱਗਦਾ ਹੈ ਕਿ ਇਹ ਹਮਲਾ ਬਹੁਤ ਭਿਆਨਕ ਸੀ। ਜ਼ਖ਼ਮੀ ਲੋਕਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਅਜੇ ਤੱਕ ਕਿਸੇ ਵੀ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ।

 

0 Response to "missionjanchetna@gmail.com25112020."

Post a Comment