missionjanchetna@gmail.com30112020.

missionjanchetna@gmail.com

ਮਿਸ਼ਨ ਜਨਚੇਤਨਾ

ਸਾਲ:11, ਅੰਕ:79, ਸੋਮਵਾਰ, 30ਨਵੰਬਰ 2020.

ਕਿਸਾਨਾਂ ਨੇ ਅਮਿਤ ਸ਼ਾਹ ਦੀ ਪੇਸ਼ਕਸ਼ ਠੁਕਰਾਈ 

ਕਰ ਦਿੱਤਾ ਵੱਡੇ ਸੰਘਰਸ਼ ਦਾ ਐਲਾਨ 

ਕਿਸਾਨ ਜਥੇਬੰਦੀਆਂ ਨੇ ਕੇਂਦਰ ਦੀ ਪੇਸ਼ਕਸ਼ ਠੁਕਰਾ ਦਿੱਤੀ ਹੈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਸਾਨਾਂ ਨੂੰ ਬੁਰਾੜੀ ਦੇ ਨਿਰੰਕਾਰੀ ਗਰਾਊਂਡ ਵਿਚ ਧਰਨਾ ਤਬਦੀਲ ਕਰਨ ਦੇ ਅਗਲੇ ਹੀ ਦਿਨ ਹਰ ਮਸਲੇ ਉਤੇ ਗੱਲਬਾਤ ਦੀ ਪੇਸ਼ਕਸ਼ ਕੀਤੀ ਸੀ ਪਰ ਕਿਸਾਨ ਜਥੇਬੰਦੀਆਂ ਨੇ ਅੱਜ ਮੀਟਿੰਗ ਵਿਚ ਇਸ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ

ਕਿਸਾਨਾਂ ਨੇ ਨਾਲ ਹੀ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕਰ ਦਿੱਤਾ ਹੈ ਕਿਸਾਨਾਂ ਨੇ ਕਿਹਾ ਹੈ ਕਿ ਸਰਕਾਰ ਨਾ ਮੰਨੀ ਤਾਂ ਆਉਣ ਵਾਲੇ ਦਿਨਾਂ ਵਿਚ ਸਿੰਘੂ ਬਾਰਡਰ, ਬਹਾਦਰਗੜ੍ਹ ਬਾਰਡਰ, ਜੈਪੁਰ ਦਿੱਲੀ ਹਾਈਵੇਅ, ਮਥੂਰਾ ਆਗਰਾ ਹਾਈਵੇਅ ਤੇ ਬਰੇਲੀ ਦਿੱਲੀ ਹਾਈਵੇਅ ਬੰਦ ਕਰ ਦਿੱਤਾ ਜਾਵੇਗਾ
ਕਿਸਾਨਾਂ ਨੇ ਸਾਫ ਆਖ ਦਿੱਤਾ ਹੈ ਕਿ ਉਹ ਬੁਰਾੜੀ ਨਹੀਂ ਜਾਣਗੇ ਕਿਸਾਨਾਂ ਨੇ ਕਿਹਾ ਹੈ ਕਿ ਉਨ੍ਹ੍ਹਾਂ ਦੀਆਂ 8 ਮੰਗਾਂ ਹਨ ਜਿਨ੍ਹਾਂ ਵਿਚ ਖੇਤੀ ਕਾਨੂੰਨ ਤੇ 2 ਆਰਡੀਨੈਸ ਜੋ ਆਉਣੇ ਹਨ, ਵਾਪਸ ਹੋਣ, ਕਿਸਾਨਾਂ ਦੇ ਦਰਜ ਹੋਏ ਪਰਚੇ ਰੱਦ ਹੋਣ, ਸੂਬਿਆਂ ਨੂੰ ਉਨ੍ਹਾਂ ਦੇ ਹੱਕ ਦਿਓ, ਤੇਲ ਦੀਆਂ ਕੀਮਤਾਂ ਉਤੇ ਨਿਰੰਤਰ, ਆਦਿ ਮੰਗਾਂ ਮੰਨੀਆਂ ਜਾਣ  ਇਸ ਮੋਰਚੇ ਦੀ ਗਵਾਈ 30 ਕਿਸਾਨ ਜਥੇਬੰਦੀਆਂ ਕਰਨਗੀਆਂ

ਪੰਜਾਬ ਦੇ ਕਿਸਾਨ ਅੰਦੋਲਨ ਦਾ

ਮਕਸਦ ਕੁਝ ਹੋਰ ਹੀ ਹੈ: ਅਨਿਲ ਵਿਜ

ਹਰਿਆਣਾ
ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਸਾਨ ਅੰਦੋਲਨ ਉਤੇ ਸਵਾਲ ਚੁੱਕੇ ਹਨ। ਵਿਜ ਨੇ ਕਿਹਾ ਹੈ ਕਿ ਕਿਸਾਨ ਅੰਦੋਲਨ ਇਸ ਲਈ ਕਰ ਰਹੇ ਹਨ ਕਿ ਸਰਕਾਰ ਉਨ੍ਹਾਂ ਦੀ ਗੱਲ ਸੁਣੇ ਪਰ ਹਣ ਸਰਕਾਰ ਉਨ੍ਹਾਂ ਨੂੰ ਗੱਲਬਾਤ ਲਈ ਸੱਦਾ ਦੇ ਰਹੀ ਹੈ ਤਾਂ ਕਿਸਾਨ ਗੱਲ ਨਹੀਂ ਕਰ ਰਹੇ, ਇਸ ਦਾ ਮਤਲਬ ਹੈ ਕਿ ਮਕਸਦ ਕੁਝ ਹੋਰ ਹੀ ਹੈ।
ਕਿਸਾਨ ਕਹਿ ਰਹੇ ਹਨ ਕਿ ਸਾਡਾ ਅੰਦੋਲਨ ਸਿਰਫ 3 ਖੇਤੀ ਕਾਨੂੰਨਾਂ ਦੇ ਵਿਰੁੱਧ ਹੈ, ਇਹ ਤਿੰਨੋ ਕਾਨੂੰਨ ਪੂਰੇ ਭਾਰਤ ਲਈ ਹਨ ਪਰ 36 ਸੂਬਿਆਂ ਵਿਚੋਂ ਸਿਰਫ ਪੰਜਾਬ ਦੇ ਕਿਸਾਨ ਹੀ ਵਿਰੋਧ ਕਿਉਂ ਕਰ ਰਹੇ ਹਨ?
ਇਹ ਰਾਜਨੀਤਿਕ ਮਕਸਦ ਕਾਰਨ ਚੱਲ ਰਿਹਾ ਅੰਦੋਲਨ ਹੈ, ਕਿਸਾਨਾਂ ਨਾਲ ਕੁਝ ਲੈਣਾ ਦੇਣਾ ਨਹੀਂ ਹੈ। ਇਹ ਰਾਜਨੀਤਿਕ ਤੌਰ 'ਤੇ ਪ੍ਰੇਰਿਤ ਲੋਕ ਹਨ ਜਿਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਤਿਆਰ ਕਰਕੇ ਭੇਜਿਆ ਹੈ। ਇਹ ਤਿਆਰੀ ਆਉਣ ਵਾਲੀਆਂ ਪੰਜਾਬ ਚੋਣਾਂ ਲਈ ਅਮਰਿੰਦਰ ਸਿੰਘ ਦੀ ਤਰਫੋਂ ਕੀਤੀ ਜਾ ਰਹੀ ਹੈ।

ਹਰਿਆਣਾ ਅਤੇ ਉੱਤਰ ਪ੍ਰਦੇਸ਼ ਤੋਂ ਆਉਣ ਵਾਲੇ ਕਿਸਾਨਾਂ ਦੀ ਗਿਣਤੀ ਬਹੁਤ ਘੱਟ ਹੈ, ਜ਼ਿਆਦਾਤਰ ਲੋਕ ਪੰਜਾਬ ਤੋਂ ਰਹੇ ਹਨ, ਜਿਸ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਭੇਜਿਆ ਹੈ। ਕਿਸਾਨਾਂ ਨੂੰ ਖਾਲਿਸਤਾਨੀ ਦੱਸਣ ਬਾਰੇ ਅਨਿਲ ਵਿਜ ਨੇ ਕਿਹਾ ਮੈਂ ਅਜਿਹਾ ਕੋਈ ਬਿਆਨ ਨਹੀਂ ਦੇਵਾਂਗਾ, ਕਿਉਂਕਿ ਸਰਕਾਰ ਗੱਲਬਾਤ ਲਈ ਤਿਆਰ ਹੈ। ਅਸੀਂ ਕਿਸਾਨਾਂ 'ਤੇ ਕੋਈ ਕਾਰਵਾਈ ਨਹੀਂ ਕਰਾਂਗੇ ਅਤੇ ਨਾ ਹੀ ਸਾਨੂੰ ਇਸ 'ਤੇ ਕੋਈ ਇਤਰਾਜ਼ ਹੋਵੇਗਾ।

ਕਿਸਾਨਾਂ ਲਈ ਹੋਟਲਾਂ ਤੇ ਢਾਬੇ ਮਾਲਕਾਂ

ਵੱਲੋਂ ਮੁਫਤ ਰਹਿਣ ਤੇ ਖਾਣ ਦਾ ਪ੍ਰਬੰਧ

ਕਿਸਾਨ
, ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਅੰਦੋਲਨ ਕਰ ਰਹੇ ਹਨ। ਇਸ ਅੰਦੋਲਨ ਦੇ ਹਿੱਸੇ ਵਜੋਂ ਪੰਜਾਬ, ਹਰਿਆਣਾ ਅਤੇ ਯੂ ਪੀ ਤੋਂ ਵੱਡੀ ਗਿਣਤੀ ਕਿਸਾਨਾਂ ਨੇ ਦਿੱਲੀ ਵੱਲ ਕੂਚ ਕੀਤਾ ਹੈ।

ਇਸ ਦੌਰਾਨ ਹਰਿਆਣਾ-ਦਿੱਲੀ ਬਾਰਡਰ ਉਤੇ ਕਈ ਹੋਟਲ ਤੇ ਢਾਬੇ ਮਾਲਕਾਂ ਨੇ ਕਿਸਾਨਾਂ ਨੂੰ ਮੁਫਤ ਰਹਿਣ ਤੇ ਖਾਣ ਪੀਣ ਦੀ ਪੇਸ਼ਕਸ਼ ਕੀਤੀ ਹੈ। ਕੁੰਡਲੀ ਬਾਰਡਰ ਉਤੇ ਸੁਧੀਰ ਹੋਟਲ ਦੇ ਮਾਲਕ ਨੇ ਕਿਸਾਨਾਂ ਨੂੰ ਮੁਫਤ ਰਹਿਣ ਲਈ ਥਾਂ ਦਿੱਤੀ ਹੈ। ਖਾਸ ਕਰ ਕਿਸਾਨ ਬੀਬੀਆਂ ਲਈ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਇਸੇ ਤਰ੍ਹਾਂ ਮੂਰਥਲ ਦੇ ਪ੍ਰਸਿੱਧ ਅਮਰੀਕ ਸੁਖਦੇਵ ਢਾਬੇ ਨੇ ਪੰਜਾਬ ਤੋਂ ਦਿੱਲੀ ਆਉਣ ਵਾਲੇ ਕਿਸਾਨਾਂ ਦੀ ਸਹਾਇਤਾ ਲਈ ਆਪਣੇ ਬੂਹੇ ਖੋਲ੍ਹ ਦਿੱਤੇ ਹਨ। ਮੁਰਥਲ ਢਾਬਾ ਵਜੋਂ ਜਾਣਿਆ ਜਾਂਦਾ ਇਹ ਢਾਬਾ ਤਿੰਨ ਦਿਨਾਂ ਤੋਂ ਕਿਸਾਨਾਂ ਨੂੰ ਲੰਗਰ ਛਕਾ ਰਿਹਾ ਹੈ।

ਹਰਿਆਣਾ ਦੀ ਖੱਟਰ ਸਰਕਾਰ ਵੱਲੋਂ ਵੀ

ਕੇਂਦਰ ਦੇ ਖੇਤੀ ਕਾਨੂੰਨ ਲਾਗੂ ਕਰਨ ਤੋਂ ਇਨਕਾਰ!

ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਨੇ ਐਲਾਨ ਕਰ ਦਿੱਤਾ ਹੈ ਕਿ ਉਹ ਗੁਆਂਢੀ ਸੂਬੇ ਰਾਜਸਥਾਨ ਦੇ ਕਿਸਾਨਾਂ ਨੂੰ ਸੂਬੇ ਦੀਆਂ ਮੰਡੀਆਂ ਵਿਚ ਬਾਜਰੇ ਦੀ ਫਸਲ ਨਹੀਂ ਵੇਚਣ ਦੇਵੇਗੀ।

ਖੱਟਰ ਨੇ ਇਸ ਬਾਰੇ ਇਕ ਟਵੀਟ ਕੀਤਾ ਹੈ ਜਿਸ ਤੋਂ ਬਾਅਦ ਸਵਾਲ ਉਠਣ ਲੱਗੇ ਹਨ ਕਿ ਹਰਿਆਣਾ ਦੀ ਭਾਜਪਾ ਸਰਕਾਰ ਹੀ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਤੋਂ ਹੱਥ ਖੜ੍ਹੇ ਕਰਨ ਲੱਗੀ ਹੈ। ਕਿਉਂਕਿ ਨਵੇਂ ਖੇਤੀ ਕਾਨੂੰਨਾਂ ਵਿਚ ਕਿਸਾਨਾਂ ਨੂੰ ਹੱਕ ਦਿੱਤਾ ਗਿਆ ਹੈ ਕਿ ਉਹ ਕਿਤੇ ਵੀ ਜਾ ਕੇ ਆਪਣੀ ਫਸਲ ਵੇਚ ਸਕਦੇ ਹਨ।

ਹੁਣ ਸਵਾਲ ਇਹ ਹੈ ਕਿ ਹਰਿਆਣਾ ਸਰਕਾਰ ਵੀ ਮੰਨਦੀ ਹੈ ਕਿ ਨਵੇਂ ਕਾਨੂੰਨ ਸੂਬਾ ਸਰਕਾਰਾਂ ਤੇ ਕਿਸਾਨਾਂ ਦੇ ਹਿੱਤ ਵਿਚ ਨਹੀਂ ਹਨ। ਆਪਣੇ ਟਵੀਟ ਵਿਚ ਖੱਟਰ ਨੇ ਕਿਹਾ ਹੈ ਕਿ ਹਰਿਆਣੇ ਵਿਚ ਬਾਹਰੋਂ ਆਇਆ ਬਾਜਰਾ ਨਹੀਂ ਵੇਚਣ ਦਿੱਤਾ ਜਾਵੇਗਾ। ਰਾਜਸਥਾਨ ਦਾ ਬਾਜਰਾ ਹਰਿਆਣਾ ਵਿਚ ਵੇਚਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ।

"ਹਰਿਆਣਾ ਦੀਆਂ ਮੰਡੀਆਂ ਵਿਚ ਬਾਜਰਾ 2150 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦਿਆ ਜਾ ਰਿਹਾ ਹੈ। ਜਦੋਂ ਕਿ ਰਾਜਸਥਾਨ ਵਿੱਚ ਬਾਜਰਾ  1300 ਰੁਪਏ ਪ੍ਰਤੀ ਕੁਇੰਟਲ ਦੀ ਦਰ ਨਾਲ ਵਿਕ ਰਿਹਾ ਹੈ। ਹਰਿਆਣਾ ਦੇ ਮੁੱਖ ਮੰਤਰੀ ਨੇ ਖ਼ੁਦ ਟਵੀਟ ਕਰਕੇ ਵਿਕਰੀ ਬੰਦ ਕਰਨ ਲਈ ਹੁਕਮ ਦਿੱਤੇ ਹਨ ਜਦ ਕਿ ਨਵੇਂ ਖੇਤੀਬਾੜੀ ਕਾਨੂੰਨ ਕਿਸਾਨਾਂ ਨੂੰ ਦੇਸ਼ ਭਰ ਵਿਚ ਫਸਲ ਵੇਚਣ ਦੀ ਛੋਟ ਦਿੰਦੇ ਹਨ।

ਕਿਸਾਨਾਂ ਨੂੰ ਅਮਿਤ ਸ਼ਾਹ ਦੀ ਪੇਸ਼ਕਸ਼

 ਨੂੰ ਮੰਨ ਲੈਣਾ ਚਾਹੀਦਾ ਹੈ: ਕੈਪਟਨ

ਪੰਜਾਬ
ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕੀਤੀ ਗਈ ਪਹਿਲਕਦਮੀ ਦਾ ਸਵਾਗਤ ਕਰਦਿਆਂ ਅੰਦੋਨਲਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਗ੍ਰਹਿ ਮੰਤਰੀ ਦੀ ਪੇਸ਼ਕਸ਼ ਮੰਨ ਲੈਣ ਕਿਉਂਕਿ ਕਿ ਮਸਲੇ ਦਾ ਹੱਲ ਗੱਲਬਾਤ ਨਾਲ ਹੀ ਨਿਕਲੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਅਮਿਤ ਸ਼ਾਹ ਦੀ ਪੇਸ਼ਕਸ ਮੰਨ ਲੈਣੀ ਚਾਹੀਦੀ ਹੈ। ਉਧਰ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੈਪਟਨ ਦੀ ਸਲਾਹ ਦੀ ਅਲੋਚਨਾ ਕੀਤੀ ਹੈ।
ਪੰਜਾਬ ਦੇ ਕਿਸਾਨਾਂ ਦੇ ਦਿੱਲੀ ਕੂਚ ਦੌਰਾਨ ਹਰਿਆਣਾ ਸਰਕਾਰ ਵੱਲੋਂ ਖੜ੍ਹੀਆਂ ਕੀਤੀਆਂ ਰੋਕਾਂ ਤੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕੈਪਟਨ ਨੇ ਕਿਹਾ ਕਿ ਜਦੋਂ ਤੱਕ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਪੰਜਾਬ ਦੇ ਕਿਸਾਨਾਂ ਤੋਂ ਮੁਆਫ਼ੀ ਨਹੀਂ ਮੰਗ ਲੈਂਦੇ, ਉਦੋਂ ਤੱਕ ਗੁਆਂਢੀ ਸੂਬੇ ਦੇ ਮੁੱਖ ਮੰਤਰੀ ਨਾਲ ਗੱਲਬਾਤ ਦੀ ਕੋਈ ਸਾਂਝ ਵੀ ਨਹੀਂ ਰੱਖੀ ਜਾਵੇਗੀ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਕਿਸਾਨ ਅੰਦੋਲਨ ਵਿੱਚ ਕਿਸੇ ਵੀ ਸਿਆਸੀ ਪਾਰਟੀ ਦੀ ਸ਼ਮੂਲੀਅਤ ਨਹੀਂ ਹੈ ਸਗੋਂ ਇਹ ਕਿਸਾਨਾਂ ਦਾ ਸੁਭਾਵਿਕ ਪ੍ਰਤੀਕਰਮ ਹੈ, ਜੋ ਆਪਣੇ ਭਵਿੱਖ ਦੀ ਲੜਾਈ ਲੜ ਰਹੇ ਹਨ।

ਕੈਪਟਨ ਨੇ ਕਿਹਾ ਕਿ ਜਦੋਂ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ ਅਤੇ ਇੱਥੋਂ ਤੱਕ ਕਿ ਕੇਂਦਰ ਸਰਕਾਰ ਨੂੰ ਉਨ੍ਹਾਂ ਦੇ ਆਉਣ ਉਤੇ ਕੋਈ ਇਤਰਾਜ਼ ਨਹੀਂ ਹੈ ਤਾਂ ਇਨ੍ਹਾਂ ਵਿਚਾਲੇ ਟੰਗ ਅੜਾਉਣ ਵਾਲਾ ਖੱਟਰ ਕੌਣ ਹੁੰਦਾਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘ਮੈਂ ਖੱਟਰ ਦੀਆਂ ਬੇਤੁੱਕੀਆਂ ਗੱਲਾਂ ਦਾ ਕੋਈ ਜਵਾਬ ਨਹੀਂ ਦੇਵਾਂਗਾ। ਕੀ ਮੇਰੇ ਕੋਲ ਕਿਸਾਨਾਂ ਨੂੰ ਭੜਕਾਉਣ ਤੋਂ ਇਲਾਵਾ ਕੋਈ ਹੋਰ ਚੰਗਾ ਕੰਮ ਕਰਨ ਲਈ ਨਹੀਂ ਹੈ?’

 

 

0 Response to "missionjanchetna@gmail.com30112020."

Post a Comment