missionjanchetna@gmai.com21122020.

missionjanchetna@gmail.com

ਮਿਸ਼ਨ ਜਨਚੇਤਨਾ

ਸਾਲ:11, ਅੰਕ:88, ਸੋਮਵਾਰ, 31ਦਸੰਬਰ 2020.

ਅਮਰੀਕਾ ਵੱਲੋਂ ਮਾਡਰਨਾ ਵੈਕਸੀਨ ਨੂੰ ਮਨਜ਼ੂਰੀ,

ਟਰੰਪ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ।

ਵਿਸ਼ਵ ਭਰ ਦੇ ਮੁਲਕ ਕੋਰੋਨਾ ਮਹਾਂਮਾਰੀ ਦੀ ਚਪੇਟ ਵਿਚ ਆਏ ਹੋਏ ਹਨ। ਕੋਰੋਨਾ ਵਾਇਰਸ ਦੀ ਲਾਗ ਕਾਰਨ ਬਣੇ ਹਾਲਾਤ ਦੇ ਮੱਦੇਨਜ਼ਰ ਦੁਨੀਆਂ ਭਰ ਵਿਚ ਕੋਵਿਡ -19 ਵੈਕਸੀਨ ਬਣਾਉਣ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ।

ਇਸ ਦੌਰਾਨ ਅਮਰੀਕਾ ਨੇ ਮਾਡਰਨਾ ਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟਵੀਟ ਕੀਤਾ ਕਿ ਇਸ ਦੀ ਵੰਡ ਜਲਦੀ ਹੀ ਸ਼ੁਰੂ ਕਰ ਦਿੱਤੀ ਜਾਵੇਗੀ।

ਟਰੰਪ ਨੇ ਕਿਹਾ ਕਿ ਯੂਰਪ ਅਤੇ ਦੁਨੀਆ ਦੇ ਹੋਰ ਦੇਸ਼ਾਂ ਖਾਸ ਕਰਕੇ ਜਰਮਨੀ, ਫਰਾਂਸ, ਸਪੇਨ ਅਤੇ ਇਟਲੀ ਚੀਨ ਦੇ ਵਾਇਰਸ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹਨ, ਵੈਕਸੀਨ ਆਪਣੇ ਰਾਹ ਚ ਹੈ।

ਕੋਰੋਨਾਵਾਇਰਸ : ਯੂਕੇ ਵਿਚ ਕ੍ਰਿਸਮਿਸ ਮੌਕੇ 

ਵੀ ਨਹੀਂ ਮਿਲੇਗੀ ਨਿਯਮਾਂ ਵਿੱਚ ਢਿੱਲ 

ਕਰਿਸਮਿਸ-ਡੇ ਮੌਕੇ ਕੋਰੋਨਾ ਨਿਯਮਾਂ ਵਿੱਚ ਦੱਖਣ-ਪੂਰਬੀ ਇੰਗਲੈਂਡ ਦੇ ਕੁਝ ਹਿੱਸਿਆਂ ਵਿੱਚ ਦਿੱਤੀ ਜਾਣ ਵਾਲੀ ਢਿੱਲੀ ਮੁਲਤਵੀ ਕਰ ਦਿੱਤੀ ਗਈ ਹੈ। ਜਦਕਿ ਇੰਗਲੈਂਡ,ਸਕੌਟਲੈਂਡ ਅਤੇ ਵੇਲਜ਼ ਵਿੱਚ ਇਸ ਨੂੰ ਵੱਡੇ ਦਿਨ ਤੱਕ ਸੀਮਤ ਕਰ ਦਿੱਤਾ ਗਿਆ ਹੈ। ਅੱਧੀ ਰਾਤ ਤੋਂ ਲੰਡਨ ਸਮੇਤ ਕੈਂਟ, ਇਸੈਕਸ,ਬੈਡਫੋਰਡਸ਼ਾਇਰ ਚੌਥੇ ਪੱਧਰ ਦੀਆਂ ਪਾਬੰਦੀਆਂ ਲਾਗੂ ਕਰ ਦਿੱਤੀਆਂ ਜਾਣਗੀਆਂ। ਚੌਥੇ ਪੱਧਰ ਦੀਆਂ ਪਾਬੰਦੀਆਂ ਵਿੱਚ ਲੋਕ ਆਪਣੇ ਪਰਿਵਾਰ ਤੋਂ ਬਾਹਰੀ ਵਿਅਕਤੀ ਨਾਲ ਘਰ ਦੇ ਅੰਦਰ ਵੀ ਮੇਲਜੋਲ ਨਹੀਂ ਰੱਖ ਸਕਦੇ।ਪ੍ਰਧਾਨ ਮੰਤਰੀ ਨੇ ਇਨ੍ਹਾਂ ਤਬਦੀਲੀਆਂ ਦਾ ਐਲਾਨ ਸਾਇੰਸਦਾਨਾਂ ਨਾਲ ਮੁਲਾਕਾਤ ਤੋਂ ਬਾਅਦ ਕੀਤਾ ਹੈ। ਜਿਸ ਬੈਠਕ ਵਿੱਚ ਸ਼ਾਮਲ ਸਾਇੰਸਦਾਨਾਂ ਦਾ ਕਹਿਣਾ ਸੀ ਕੋਰੋਨਾਵਇਰਸ ਦਾ ਇੱਕ ਨਵਾਂ ਸਰੂਪ ਪਹਿਲਾਂ ਨਾਲੋਂ ਤੇਜ਼ੀ ਨਾਲ ਫ਼ੈਲ ਰਿਹਾ ਸੀ।ਚੌਥੇ ਪੜਾਅ ਦੀਆਂ ਪਾਬੰਦੀਆਂ ਜੋ ਕਿ ਇੰਗਲੈਂਡ ਦੇ ਦੂਜੇ ਕੌਮੀ ਲੌਕਡਾਊਨ ਵਰਗੀਆਂ ਹੀ ਹਨ, ਉਹ ਤੀਜੇ ਪੜਾਅ (ਟਾਇਰ ਥਰਡ) ਵਿੱਚ ਸ਼ਾਮਲ ਸਾਰੇ ਇਲਾਕੇ - ਕੈਂਟ, ਬਕਿੰਗਮਸ਼ਾਇਰ, ਬਰਕਸਸ਼ਾਇਰ, ਸਰੀ (ਵੇਵਰਲੀ ਤੋਂ ਬਿਨਾਂ),ਗੌਸਪੋਰਟ,ਹੈਵਨਟ,ਪੋਰਟਸਮਾਊਥ,ਰੋਥਰ ਅਤੇ ਹੇਸਟਿੰਗਸ ਸ਼ਾਮਲ ਹੋਣਗੇ।ਇਹ ਸਾਰੇ ਲੰਡਨ ਸ਼ਹਿਰ ਸਮੇਤ ਸਮੁੱਚੇ ਲੰਡਨ, ਈਸਟ ਆਫ਼ ਇੰਗਲੈਂਡ ਵਿੱਚ ਲਾਗੂ ਰਹਿਣਗੀਆਂ। ਸਕੌਟਲੈਂਡ ਵਿੱਚ ਕੋਰੋਨਾ ਨਿਯਮਾਂ ਵਿੱਚ ਸਿਰਫ਼ ਕ੍ਰਿਸਮਿਸ-ਡੇ ਵਾਲੇ ਦਿਨ ਢਿੱਲ ਦਿੱਤੀ ਜਾਵੇਗੀ। ਇੱਥੇ ਨਿਯਮ ਬੌਕਸਿੰਸਗ ਡੇ ਤੋਂ ਲਾਗੂ ਹੋਣਗੇ। 

ਨੇਪਾਲ ਸਿਆਸੀ ਸੰਕਟ: ਰਾਸ਼ਟਰਪਤੀ ਨੇ ਕੀਤ

ਸੰਸਦ ਭੰਗ ਕਰਨ ਦਾ ਐਲਾਨ, ਅਪ੍ਰੈਲ ਵਿੱਚ ਹੋਣਗੀਆਂ ਚੋਣਾਂ 

ਨੇਪਾਲ ਦੀ ਰਾਸ਼ਟਰਪਤੀ ਬਿਦਿਆ ਦੇਵੀ ਭੰਡਾਰੀ ਨੇ ਓਲੀ ਸਰਕਾਰ ਦੀ ਸਿਫਾਰਿਸ਼ ਅਨੁਸਾਰ ਦੇਸ ਦੀ ਸੰਸਦ ਨੂੰ ਭੰਗ ਕਰ ਦਿੱਤਾ ਹੈ ਅਤੇ ਅਪ੍ਰੈਲ ਵਿੱਚ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਰਾਸ਼ਟਰਪਤੀ ਦੇ ਫੈਸਲੇ ਅਨੁਸਾਰ ਤਿੰਨ ਅਪ੍ਰੈਲ ਤੇ ਦਸ ਅਪ੍ਰੈਲ ਨੂੰ ਦੋ ਗੇੜ ਵਿੱਚ ਚੋਣਾਂ ਕਰਵਾਈਆਂ ਜਾਣਗੀਆਂ ਰਾਸ਼ਟਰਪਤੀ ਦਫ਼ਤਰ ਵਲੋਂ ਜਾਰੀ ਕੀਤੀ ਪ੍ਰੈਸ ਨੋਟ ਅਨੁਸਾਰ ਇਸ ਫੈਸਲੇ ਲਈ ਸੰਵਿਧਾਨਕ ਪਰੰਪਰਾਵਾਂ ਦਾ ਹਵਾਲਾ ਦਿੱਤਾ ਗਿਆ ਹੈ।ਨੇਪਾਲੀ ਸੰਸਦ ਭੰਗ ਕਰਨ ਦੀ ਰਾਸ਼ਟਰਪਤੀ ਦੀ ਸਿਫਾਰਸ਼ ਤੋਂ ਬਾਅਦ ਪ੍ਰਧਾਨ ਮੰਤਰੀ ਕੇਪੀ ਓਲੀ ਦੀ ਸਰਕਾਰ ਨੇ ਰਾਜਧਾਨੀ ਕਾਠਮੰਡੂ ਵਿਚ ਸੁਰੱਖਿਆ ਵਧਾ ਦਿੱਤੀ ਹੈ। ਰਾਜਧਾਨੀ ਦੇ ਮੁੱਖ ਚੌਕਾਂ ਵਿਚ ਪੁਲਿਸ ਦੀ ਭਾਰੀ ਮੌਜੂਦਗੀ ਹੈ। 

ਸ਼ਿਮਲਾ ਤੋਂ ਵੀ ਠੰਢੀ ਹੋਈ ਦਿੱਲੀ, 

ਕਿਸਾਨ ਫਿਰ ਵੀ ਰਜ਼ਾਈਆਂ ਨਹੀਂ ਲੁਕੇ, ਸੰਘਰਸ਼ ਜਾਰੀ 

ਐਤਵਾਰ ਨੂੰ ਦਿੱਲੀ ਵਿਚ ਠੰਢ ਦਾ ਕਹਿਰ ਜਾਰੀ ਰਿਹਾ। ਕੌਮੀ ਰਾਜਧਾਨੀ ਸ਼ਿਮਲਾ ਤੋਂ ਵੀ ਠੰਢੀ ਰਹੀ। ਇਸ ਕੜਾਕੇ ਦੀ ਠੰਢ ਵਿੱਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ ਤੇ ਉਨ੍ਹਾਂ ਦੇ ਅੰਦਰਲੇ ਜੋਸ਼ ਦੀ ਗਰਮੀ ਉਨ੍ਹਾਂ ਨੂੰ ਇਸ ਠੰਢ ਵਿੱਚ ਤਾਕਤ ਦੇ ਰਹੀ ਹੈ। ਰਾਸ਼ਟਰੀ ਰਾਜਧਾਨੀ ਵਿੱਚ ਇਸ ਮੌਸਮ ਦਾ ਘੱਟੋ ਘੱਟ ਤਾਪਮਾਨ 3.9 ਡਿਗਰੀ ਸੈਲਸੀਅਸ ਰਹਿ ਗਿਆ।ਹਿਮਾਚਲ ਪ੍ਰਦੇਸ਼ ਦੇ ਕੇਲਾਂਗ ਦਾ ਤਾਪਮਾਨ ਮਨਫੀ 12.1 ਡਿਗਰੀ ਸੈਲਸੀਅਸ ਤੇ ਚਲਾ ਗਿਆ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਕੇਲਾਂਗ, ਕਲਪਾ, ਮਨਾਲੀ, ਸੋਲਨ, ਚੰਬਾ ਅਤੇ ਮੰਡੀ ਵਿਚ ਤਾਪਮਾਨ ਜ਼ੀਰੋ ਤੋਂ ਹੇਠਾਂ ਚਲਾ ਗਿਆ ਹੈ। ਸ਼ਿਮਲਾ ਵਿੱਚ ਘੱਟੋ ਘੱਟ ਤਾਪਮਾਨ 4.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 

ਕਿਸਾਨਾਂ ਨੂੰ 'ਸਮਝਾਉਣ' ਲਈ ਮੋਦੀ ਨੇ ਸੰਭਾਲੀ ਕਮਾਨ 

25 ਦਸੰਬਰ ਨੂੰ ਹੋਵੇਗਾ ਚਰਚਾ ਸਮਾਗਮ 

ਨਵੇਂ ਖੇਤੀ ਕਾਨੂੰਨਾਂ ਪ੍ਰਤੀ ਕਿਸਾਨਾਂ ਦੀ ਨਾਰਾਜ਼ਗੀ ਜਾਰੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਨਾਲ ਵਿਚਾਰ ਵਟਾਂਦਰੇ ਲਈ ਤਿਆਰੀ ਕਰ ਲਈ ਹੈ। ਪ੍ਰਧਾਨ ਮੰਤਰੀ ਮੋਦੀ, ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਜਨਮ ਦਿਨ 'ਤੇ ਕਿਸਾਨਾਂ ਨਾਲ ਚਰਚਾ ਕਰਨਗੇ।ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਪਾਰਟੀ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ 2500 ਥਾਵਾਂ ਤੇ ਕਿਸਾਨ ਸੰਵਾਦ ਦਾ ਆਯੋਜਨ ਕੀਤਾ ਜਾਵੇਗਾ। ਮਹੱਤਵਪੂਰਨ ਗੱਲ ਇਹ ਹੈ ਕਿ ਪਿਛਲੇ ਹਫ਼ਤੇ ਸਰਕਾਰ ਨੇ ਕਿਸਾਨਾਂ ਨੂੰ ਇੱਕ ਪ੍ਰਸਤਾਵ ਭੇਜਿਆ ਸੀ, ਜਿਸ ਨੂੰ ਕਿਸਾਨਾਂ ਨੇ ਰੱਦ ਕਰ ਦਿੱਤਾ ਸੀ। ਇਸ ਪ੍ਰਸਤਾਵ ਵਿੱਚ, ਸਰਕਾਰ ਨੇ ਸਪਸ਼ਟ ਕੀਤਾ ਸੀ

ਕਿ ਐਮਐਸਪੀ ਜਾਰੀ ਰਹੇਗੀ।ਪ੍ਰਧਾਨ ਮੰਤਰੀ ਮੋਦੀ ਦੇ ਇਸ ਪ੍ਰੋਗਰਾਮ ਨੂੰ ਲੈ ਕੇ ਭਾਜਪਾ ਦੇ ਉੱਤਰ ਪ੍ਰਦੇਸ਼ ਦੇ ਪ੍ਰਧਾਨ ਸਵਤੰਤਰ ਦੇਵ ਸਿੰਘ ਅਤੇ ਪਾਰਟੀ ਨੇਤਾ ਰਾਧਾ ਮੋਹਨ ਸਿੰਘ ਨੇ ਪਾਰਟੀ ਅਹੁਦੇਦਾਰਾਂ ਨਾਲ ਵਰਚੁਅਲ ਮੀਟਿੰਗ ਕੀਤੀ। ਇਸ ਦੌਰਾਨ ਰਾਧਾ ਮੋਹਨ ਸਿੰਘ ਨੇ ਵਿਰੋਧੀ ਧਿਰ ਨੂੰ ਜ਼ੋਰਦਾਰ ਨਿਸ਼ਾਨਾ ਬਣਾਇਆ।ਉਨ੍ਹਾਂ ਕਿਹਾ, 'ਮੋਦੀ ਸਰਕਾਰ ਨੇ ਜਿੰਨਾ ਭਲਾ ਕੀਤਾ ਹੈ, ਜੇਕਰ ਇਹ ਪਹਿਲਾਂ ਹੁੰਦਾ ਤਾਂ ਕਿਸਾਨਾਂ ਦੀ ਸਥਿਤੀ ਹੋਰ ਵੀ ਵਧੀਆ ਹੁੰਦੀ'। ਉਨਾਂ ਨੇ ਵਿਰੋਧੀ ਪਾਰਟੀਆਂ ਉੱਤੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਸਬੰਧ ਵਿੱਚ ਝੂਠ ਫੈਲਾਉਣ ਦਾ ਦੋਸ਼ ਵੀ ਲਗਾਇਆ। ਹਾਲ ਹੀ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਮੱਧ ਪ੍ਰਦੇਸ਼ ਦੇ ਕਿਸਾਨਾਂ ਨਾਲ ਵੀ ਵਿਚਾਰ ਵਟਾਂਦਰੇ ਕੀਤੇ। ਇਸ ਸਮੇਂ ਦੌਰਾਨ, ਉਨ੍ਹਾਂ ਨੇ ਸਪੱਸ਼ਟ ਕੀਤਾ ਸੀ ਕਿ ਘੱਟੋ ਘੱਟ ਸਮਰਥਨ ਮੁੱਲ ਨੂੰ ਨਾ ਤਾਂ ਖਤਮ ਕੀਤਾ ਹੈ ਅਤੇ ਨਾ ਹੀ ਖਤਮ ਕੀਤਾ ਜਾਵੇਗਾ।ਨਵੰਬਰ ਤੋਂ ਲੈ ਕੇ ਹੁਣ ਤੱਕ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਨਿਰੰਤਰ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਕਿਸਾਨ ਪੰਜਾਬ ਅਤੇ ਹਰਿਆਣਾ ਦੇ ਹਨ। ਪ੍ਰਦਰਸ਼ਨਾਂ ਨੂੰ ਖਤਮ ਕਰਨ ਲਈ, ਕਿਸਾਨਾਂ ਅਤੇ ਸਰਕਾਰ ਦਰਮਿਆਨ 5 ਗੇੜਾਂ ਦੀ ਗੱਲਬਾਤ ਹੋ ਚੁੱਕੀ ਹੈ, ਪਰ ਹੱਲ ਨਹੀਂ ਨਿਕਲਿਆ। ਇਕ ਪਾਸੇ ਸਰਕਾਰ ਕਾਨੂੰਨਾਂ ਵਿਚ ਸੋਧ ਕਰਨ ਦੀ ਗੱਲ ਕਰ ਰਹੀ ਹੈ ਪਰ ਕਿਸਾਨ ਕਾਨੂੰਨ ਵਾਪਸ ਲੈਣ ਤੇ ਅੜੇ ਹੋਏ ਹਨ। 

ਆੜ੍ਹਤੀਆਂ ਦੇ ਘਰ ਛਾਪੇਮਾਰੀ ਤੋਂ ਸਾਫ਼ ਹੈ ਕਿ 

ਕਿਸਾਨ ਅੰਦੋਲਨ ਨੂੰ ਖ਼ਤਮ ਕਰਾਉਣ ਲਈ 

ਕੇਂਦਰ ਹਰ ਹੀਲਾ ਵਰਤ ਰਿਹੈ: ਕੈਪਟਨ 

ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਹੱਦਾਂ ਉਤੇ ਡਟੇ ਕਿਸਾਨਾਂ ਦੀ ਹਮਾਇਤ ਕਰਨ ਵਾਲੇ ਆੜ੍ਹਤੀਆਂ ਤੇ ਵਪਾਰੀਆਂ ਦੇ ਘਰਾਂ ਉਤੇ ਇਨਕਮ ਟੈਕਸ ਵਿਭਾਗ ਦੀ ਛਾਪੇਮਾਰੀ ਪਿੱਛੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਘੇਰਿਆ ਹੈ।ਕੈਪਟਨ ਨੇ ਆਪਣੇ ਫੇਸਬੁਕ ਸਫੇ ਉਤੇ ਕੇਂਦਰ ਸਰਕਾਰ ਉਤੇ ਸਵਾਲ ਚੁੱਕਦੇ ਹੋਏ ਲਿਖਿਆ ਹੈ-'' ਆੜ੍ਹਤੀਆਂ ਵੱਲੋਂ ਨੋਟਿਸ ਦਾ ਜਵਾਬ ਦੇਣ ਤੋਂ ਪਹਿਲਾਂ ਹੀ ਪੰਜਾਬ ਵਿੱਚ ਇਨਕਮ ਟੈਕਸ ਵਿਭਾਗ ਵੱਲੋਂ ਆੜ੍ਹਤੀਆਂ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ ਜੋ ਕਿ ਸਾਫ਼ ਸਾਫ਼ ਇਹ ਦਰਸਾਉਂਦਾ ਹੈ ਕਿ ਕੇਂਦਰ, ਕਿਸਾਨਾਂ ਦੇ ਅੰਦੋਲਨ ਨੂੰ ਕਿਸੇ ਨਾ ਕਿਸੇ ਤਰੀਕੇ ਖ਼ਤਮ ਕਰਵਾਉਣਾ ਚਾਹੁੰਦੀ ਹੈ। ਅਜਿਹੀਆਂ ਬਦਲਾਖੋਰੀ ਦੀਆਂ ਕਾਰਵਾਈਆਂ ਦੇਸ਼ ਦੇ ਸਭ ਤੋਂ ਵੱਡੇ ਲੋਕਤੰਤਰਿਕ ਦੇਸ਼ ਲਈ ਠੀਕ ਨਹੀਂ। ਮੈਂ ਫਿਰ ਤੋਂ ਕੇਂਦਰ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਉਹ ਕਿਸਾਨਾਂ ਦੀ ਗੱਲ ਸੁਣਨ ਤੇ ਆਪਣੇ ਬਣਾਏ ਖੇਤੀ ਕਾਨੂੰਨ ਰੱਦ ਕਰ ਦੇਣ।'' 

ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ 

ਨਤਮਸਤਕ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ 

ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹਾਦਤ ਦਿਵਸ ਉਤੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ। ਉਹ ਅਚਾਨਕ ਗੁਰੂ ਘਰ ਮੱਥਾ ਟੇਕਣ ਪੁੱਜ ਗਏ। ਉਨ੍ਹਾਂ ਨੇ ਗੁਰੂ ਘਰ ਮੱਥਾ ਟੇਕਣ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ ਤੇ ਲਿਖਿਆ ਹੈ- ''ਖ਼ੁਦ ਨੂੰ ਸੁਭਾਗਾ ਮੰਣਦਾ ਹਾਂ ਜੋ ਮੈਨੂੰ ਗੁਰੂ ਜੀ ਦੇ ਚਰਨਾਂ ਚ ਆਨੰਦਮਈ ਸਮਾਂ ਬਿਤਾਉਣ ਦਾ ਮੌਕਾ ਮਿਲਿਆ, ਮੇਰੇ ਲਈ ਮਾਣ ਵਾਲੀ ਗੱਲ ਹੈ ਜਿਸ ਤਰ੍ਹਾਂ ਗੁਰੂ ਨਾਨਕ ਦੇਵ ਜੀ ਦਾ 550 ਸਾਲਾਂ ਪ੍ਰਕਾਸ਼ ਪੁਰਬ ਮਨਾਇਆ; ਉਸੇ ਤਰ੍ਹਾਂ ਹੁਣ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀ ਸੇਵਾ ਵੀ ਮੇਰੇ ਹਿੱਸੇ ਆਈ ਹੈ।'

'ਬਰਨਾਲਾ: ਕਿਸਾਨ ਮੋਰਚੇ ਦੇ ਸ਼ਹੀਦਾਂ ਨੂੰ ਸਮਰਪਤ 

ਸ਼ਰਧਾਂਜਲੀ ਸਮਾਗਮ ਕਰਕੇ ਸ਼ਹਿਰ 'ਚ ਜੋਸ਼ੀਲਾ ਮਾਰਚ ਕੱਢਿਆ 

ਤਿੰਨ ਖੇਤੀ ਕਾਨੂੰਨਾਂ ਅਤੇ ਬਿਜਲੀ ਸੋਧ ਬਿਲ-2020 ਅਤੇ ਪਰਾਲੀ ਸਾੜਨ ਸਬੰਧੀ ਕਿਸਾਨਾਂ ਨੂੰ ਇੱਕ ਕਰੋੜ ਰੁ. ਜੁਰਮਾਨਾ ਅਤੇ ਪੰਜ ਸਾਲ ਦੀ ਕੈਦ ਵਾਲੇ ਆਰਡੀਨੈਂਸ ਖਿਲਾਫ 30 ਕਿਸਾਨ ਜਥੇਬੰਦੀਆਂ ਵੱਲੋਂ ਰੇਲਵੇ ਸਟੇਸ਼ਨ ਬਰਨਾਲਾ ਦੀ ਪਾਰਕਿੰਗ ਵਿੱਚ ਸ਼ੁਰੂ ਹੋਏ ਸਾਂਝੇ ਕਿਸਾਨ ਸੰਘਰਸ਼ ਦੇ 81ਵੇਂ ਦਿਨ ਹੱਡ ਚੀਰਵੀਂ ਠੰਡ ਦੇ ਬਾਵਜੂਦ ਹਜਾਰਾਂ ਕਿਸਾਨ ਮਰਦ ਔਰਤਾਂ ਸਮੇਤ ਇਨਕਲਾਬੀ ਜਨਤਕ ਜਮਹੂਰੀ ਜਥੇਬੰਦੀਆਂ ਦੇ ਆਗੂਆਂ/ਵਰਕਰਾਂ ਦੇ ਕਾਫਲਿਆਂ ਨੇ ਸਾਂਝੇ ਕਿਸਾਨ ਮੋਰਚੇ ਦੇ ਸੰਘਰਸ਼ ਦੌਰਾਨ ਸ਼ਹੀਦਾਂ ਨੂੰ ਜੋਸ਼ੀਲੇ ਨਾਹਰਿਆਂ ਨਾਲ ਸ਼ਰਧਾਂਜਲੀਆਂ ਭੇਂਟ ਕਰਦਿਆਂ ਸੰਘਰਸ਼ ਜਾਰੀ ਰੱਖਣ ਦਾ ਜੋਰਦਾਰ ਅਹਿਦ ਕੀਤਾ।ਹਜਾਰਾਂ ਦੀ ਤਾਦਾਦ ਵਿੱਚ ਕਿਸਾਨ ਮਰਦ ਔਰਤਾਂ ਦੇ ਕਾਫਲੇ ਦੋ ਦੋ ਤਿੰਨ ਤਿੰਨ ਪੀੜੀਆਂ ਸਮੇਤ ਸ਼ਾਮਲ ਹੋ ਕੇ ਨਵੀਂ ਪਿਰਤਾਂ ਸਿਰਜ ਰਹੇ ਹਨ। ਅੱਜ ਦੇ ਇਕੱਠ ਵਿੱਚ ਨੌਜਵਾਨਾਂ ਧੀਆਂ ਦੀ ਗਿਣਤੀ ਗਿਨਣਯੋਗ ਸੀ। ਸਕੂਲ਼ਾਂ ਤੋਂ ਅੱਗੇ ਛੁੱਟੀ ਵਾਲੇ ਦਿਨ ਕਾਲਜਾਂ/ਯੂਨੀਵਰਸਿਟੀਆਂ ਦੇ ਵਿਦਿਆਰਥੀ ਵੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਲੱਗੇ ਹਨ। ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਖੇਤੀ ਵਿਰੋਧੀ ਤਿੰਨੇ ਕਾਨੂੰਨਾਂ ਖਿਲਾਫ ਚੱਲ ਰਹੀ ਸਾਂਝੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂਆਂ ਬਲਵੰਤ ਸਿੰਘ ਉੱਪਲੀ, ਗੁਰਦੇਵ ਸਿੰਘ ਮਾਂਗੇਵਾਲ, ਅਮਰਜੀਤ ਕੌਰ, ਕਰਨੈਲ ਸਿੰਘ ਗਾਂਧੀ , ਗੁਰਮੀਤ ਸੁਖਪੁਰ, ਦਰਸ਼ਨ ਸਿੰਘ ਚੀਮਾ, ਗੁਰਮੇਲ ਰਾਲ ਸ਼ਰਮਾ, ਸਿਕੰਦਰ ਸਿੰਘ, ਨਿਰਭੈ ਸਿੰਘ , ਗੁਰਚਰਨ ਸਿੰਘ ਸਰਪੰਚ , ਬਾਰਾ ਸਿੰਘ ਬਦਰਾ , ਨਛੱਤਰ ਸਿੰਘ ਸਹੌਰ ਆਦਿ ਨੇ ਕਿਹਾ ਕਿ ਜਦ ਤੋਂ ਮੋਦੀ ਸਰਕਾਰ ਨੇ ਇਹ ਖੇਤੀ ਤਿੰਨੇ ਕਾਨੂੰਨ ਅਤੇ ਬਿਜਲੀ ਸੋਧ ਬਿਲ-2020 ਲਾਗੂ ਕੀਤੇ ਹਨ, ਕਿਸਾਨ ਜਥੇਬੰਦੀਆਂ ਦੇ ਸਾਂਝੇ ਪਾੜਾਅਵਾਰ ਸੰਘਰਸ਼ ਤੋਂ ਬਾਅਦ ਹੁਣ 26 ਨਵੰਬਰ ਤੋਂ ਲੱਖਾਂ ਦੀ ਗਿਣਤੀ ਵਿੱਚ ਕਿਸਾਨ ਮਰਦ ਔਰਤਾਂ ਦੇ ਕਾਫਲਿਆਂ ਨੇ ਦਿੱਲੀ ਨੂੰ ਚਾਰੇ ਪਾਸਿਉਂ ਘੇਰਿਆ ਹੋਇਆ ਹੈ। 

ਨਰਾਜ਼ ਕਾਂਗਰਸੀਆਂ ਨਾਲ ਸੋਨੀਆ ਗਾਂਧੀ ਨੇ ਕੀਤੀ ਮੁਲਾਕਾਤ, 

ਪਾਰਟੀ ਦੀ ਰਣਨੀਤੀ ਤਿਆਰ ਕਰਨ ਲਈ ਸੁਣੇ ਵਿਚਾਰ 

ਕਾਂਗਰਸ ਪਾਰਟੀ ਦੇ ਅੰਦਰ ਜਾਰੀ ਕਲੇਸ਼ ਅਤੇ ਚੋਣਾਂ ਚ ਮਿਲ ਰਹੀ ਹਾਰ ਤੋਂ ਬਾਅਦ ਅਗਵਾਈ ਤੇ ਸਵਾਲ ਉਠਣੇ ਸ਼ੁਰੂ ਗਏ ਹਨ। ਅਜਿਹੇ ਚ ਪਾਰਟੀ ਹਾਈ ਕਮਾਨ ਤੋਂ ਨਾਰਾਜ਼ ਅਸੰਤੁਸ਼ਟ ਨੇਤਾਵਾਂ ਨੂੰ ਮਨਾਉਣ ਲਈ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਬੈਠਕ ਕੀਤੀ, ਜੋ ਕਿ ਹੁਣ ਖ਼ਤਮ ਹੋ ਗਈ ਹੈ। ਇਸ ਬੈਠਕ ਚ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਗੁਲਾਮ ਨਬੀ ਆਜ਼ਾਦ, ਆਨੰਦ ਸ਼ਰਮਾ, ਬੀ.ਐੱਸ. ਹੁੱਡਾ, ਅੰਬਿਕਾ ਸੋਨੀ, ਪੀ. ਚਿਦਾਂਬਰਮ ਅਤੇ ਪ੍ਰਿਥਵੀਰਾਜ ਚੌਹਾਨ 10 ਜਨਪਥ ਪਹੁੰਚੇ। ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਿਥਵੀਰਾਜ ਚੌਹਾਨ ਨੇ ਕਿਹਾ ਕਿ ਅਸੀਂ ਪਾਰਟੀ ਦੇ ਭਵਿੱਖ ਨੂੰ ਲੈ ਕੇ ਚਰਚਾ ਕੀਤੀ। ਇਹ ਇਕ ਰਚਨਾਤਮਕ ਬੈਠਕ ਸੀ, ਜਿਸ ਚ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਸਮੇਤ ਸੀਨੀਅਰ ਨੇਤਾਵਾਂ ਨੇ ਪਾਰਟੀ ਦੀ ਮੌਜੂਦਾ ਸਥਿਤੀ ਅਤੇ ਇਸ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ ਤੇ ਚਰਚਾ ਕੀਤੀ। ਦੱਸਣਯੋਗ ਹੈ ਕਿ ਸੋਨੀਆ ਆਪਣੀ ਸਿਹਤ ਠੀਕ ਨਾ ਹੋਣ ਕਾਰਨ ਪਾਰਟੀ ਨੂੰ ਜ਼ਿਆਦਾ ਸਮਾਂ ਨਹੀਂ ਦੇ ਪਾ ਰਹੀ ਹੈ। ਕੋਰੋਨਾ ਮਹਾਮਾਰੀ ਅਤੇ ਸਿਹਤ ਠੀਕ ਨਾ ਹੋਣ ਕਾਰਨ ਸੋਨੀਆ ਕਰੀਬ 8 ਮਹੀਨਿਆਂ ਤੋਂ ਨੇਤਾਵਾਂ ਨੂੰ ਨਹੀਂ ਮਿਲ ਰਹੀ ਸੀ। ਪਾਰਟੀ ਦੇ ਵੱਖ-ਵੱਖ ਸੂਬਿਆਂ ਦੇ ਨੇਤਾ ਲਗਾਤਾਰ ਮਿਲਣ ਦਾ ਸਮਾਂ ਮੰਗ ਰਹੇ ਸਨ। ਅਗਸਤ ਚ ਚਿੱਠੀ ਲਿਖ ਕੇ ਅਗਵਾਈ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੇਤਾ ਵੀ ਆਪਣੇ ਇਤਰਾਜ਼ ਅਤੇ ਸਥਾਈ ਪ੍ਰਧਾਨ ਦੀ ਮੰਗ ਨੂੰ ਲੈ ਕੇ ਮਿਲਣ ਦਾ ਸਮਾਂ ਮੰਗ ਰਹੇ ਸਨ।

 

0 Response to "missionjanchetna@gmai.com21122020."

Post a Comment