missionjanchetna@gmail.com28122020.

missionjanchetna@gmail.com

ਮਿਸ਼ਨ ਜਨਚੇਤਨਾ

ਸਾਲ:11, ਅੰਕ:93, ਸੋਮਵਾਰ, 28ਦਸੰਬਰ 2020.

'ਮਨ ਕੀ ਬਾਤ' ਵਿਚ ਬੋਲੇ PM ਮੋਦੀ-

ਖੂਬ ਚੁਣੌਤੀਆਂ ਆਈਆਂ, ਅਸੀਂ ਹਰ ਸੰਕਟ ਤੋਂ ਸਬਕ ਲਿਆ

ਸਾਲ 2020 ਖ਼ਤਮ ਹੋਣ ਵਾਲਾ ਹੈ। ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸਾਲ ਆਖਰੀ ਵਾਰ ਮਨ ਕੀ ਬਾਤ ਰਾਹੀਂ ਦੇਸ਼ ਦੇ ਸਾਹਮਣੇ ਹਾਜ਼ਰ ਹੋਏ। ਦੱਸਣਯੋਗ ਹੈ ਕਿ ਰਾਜਧਾਨੀ ਦਿੱਲੀ ਦੀਆਂ ਹੱਦਾਂ 'ਤੇ ਕਿਸਾਨ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਲਗਾਤਾਰ ਵਿਰੋਧ ਕਰ ਰਹੇ ਹਨ। ਅਜਿਹੀ ਸਥਿਤੀ ਵਿਚ ਇਹ ਉਮੀਦ ਕੀਤੀ ਜਾ ਰਹੀ ਸੀ ਕਿ ਪ੍ਰਧਾਨ ਮੰਤਰੀ ਕਿਸਾਨ ਅੰਦੋਲਨ ਬਾਰੇ ਕੋਈ ਵੱਡਾ ਐਲਾਨ ਕਰ ਸਕਦੇ ਹਨ।
ਮਨ ਕੀ ਬਾਤ ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਕਈ ਰਾਜਾਂ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਦੱਸਿਆ ਕਿ ਮੱਧ ਪ੍ਰਦੇਸ਼, ਮਹਾਰਾਸ਼ਟਰ, ਕਰਨਾਟਕ ਵਿੱਚ ਬਾਘਾਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਸਿੱਖਾਂ ਦੇ ਦਸਵੇਂ ਗੁਰੂ ਗੋਬਿੰਦ ਸਿੰਘ ਜੀ, ਉਨ੍ਹਾਂ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਜੀ ਦੀ ਸ਼ਹਾਦਤ ਨੂੰ ਵੀ ਯਾਦ ਕੀਤਾ। ਇਸ ਸਮੇਂ ਦੌਰਾਨ, ਪੀਐਮ ਮੋਦੀ ਨੇ ਦੇਸੀ ਚੀਜ਼ਾਂ ਦੀ ਵਰਤੋਂ 'ਤੇ ਵੱਧ ਤੋਂ ਵੱਧ ਜ਼ੋਰ ਦਿੱਤਾ ਹੈ। ਆਓ ਜਾਣਦੇ ਹਾਂ ਮਨ ਕੀ ਬਾਤ ਪ੍ਰੋਗਰਾਮ ਦੇ ਪ੍ਰਮੁੱਖ ਨੁਕਤੇ-
ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਦੇਸੀ ਸਮਾਨ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਦਿਨ ਭਰ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਦੀ ਇੱਕ ਸੂਚੀ ਤਿਆਰ ਕਰੋ ਅਤੇ ਵੇਖੋ ਕਿ ਇਹਨਾਂ ਵਿੱਚੋਂ ਕਿਹੜੀਆਂ ਚੀਜ਼ਾਂ ਵਿਦੇਸ਼ੀ ਹਨ। ਇਸ ਤੋਂ ਬਾਅਦ, ਵੇਖੋ ਇਨ੍ਹਾਂ ਵਿੱਚੋਂ ਕਿਸ ਤਰ੍ਹਾਂ ਦੇਸੀ ਚੀਜ਼ਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ।

ਉਨ੍ਹਾਂ ਕਿਹਾ ਕਿ ਸਾਹਿਬਜਾਦਿਆਂ ਨੇ ਇੰਨੀ ਛੋਟੀ ਉਮਰੇ ਵੀ ਵੱਡੀ ਹਿੰਮਤ, ਇੱਛਾ ਸ਼ਕਤੀ ਦਿਖਾਈ।  ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਦਿਨ ਗੁਰੂ ਗੋਬਿੰਦ ਸਿੰਘ ਜੀ ਦੀ ਮਾਤਾ, ਮਾਤਾ ਗੁਜਰੀ ਜੀ ਨੇ ਵੀ ਸ਼ਹਾਦਤ ਦਿੱਤੀ ਸੀ। ਇਸ ਸ਼ਹਾਦਤ ਨੇ ਸਮੁੱਚੀ ਮਨੁੱਖਤਾ, ਦੇਸ਼ ਨੂੰ ਨਵਾਂ ਸਬਕ ਦਿੱਤਾ।ਪ੍ਰਧਾਨ ਮੰਤਰੀ ਨੇ ਦੇਸ਼ ਦੇ ਉਤਪਾਦਕਾਂ ਨੂੰ ਸਵਦੇਸ਼ੀ ਚੀਜ਼ਾਂ ਦੀ ਵਰਤੋਂ ਨੂੰ ਉਤਸ਼ਾਹਤ ਕਰਦੇ ਹੋਏ ਚੰਗੇ ਉਤਪਾਦ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਥਾਨਕ ਲੋਕਾਂ ਲਈ ਆਵਾਜ਼ ਘਰ-ਘਰ ਗੂੰਜ ਰਹੀ ਹੈ। ਅਜਿਹੀ ਸਥਿਤੀ ਵਿੱਚ, ਸਾਨੂੰ ਇਹ ਸੁਨਿਸ਼ਚਿਤ ਕਰਨਾ ਹੋਵੇਗਾ ਕਿ ਸਾਡੇ ਉਤਪਾਦ ਵਿਸ਼ਵ ਪੱਧਰੀ ਹਨ। ਉਨ੍ਹਾਂ ਕਿਹਾ ਕਿ ਜੋ ਉਤਪਾਦ ਵਿਸ਼ਵ ਵਿਚ ਸਭ ਤੋਂ ਵਧੀਆ ਹਨ, ਉਹ ਭਾਰਤ ਵਿਚ ਬਣਾਏ ਜਾਣੇ ਹਨ।

ਦਿੱਲੀ ਦੇ ਜੰਤਰ-ਮੰਤਰ ਵਿਖੇ ਧਰਨੇ

ਤੇ ਬੈਠੇ ਵਿਧਾਇਕ ਅੰਗਦ ਸਿੰਘ

ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦੀ ਆਵਾਜ਼ ਬੁਲੰਦ ਕਰਨ ਲਈ ਪੰਜਾਬ ਤੋਂ ਕਾਂਗਰਸ ਦੇ ਐਮ. ਪੀਜ਼ ਵੱਲੋਂ ਦਿੱਲੀ ਦੇ ਜੰਤਰ-ਮੰਤਰ ਵਿਖੇ ਲਗਾਤਾਰ ਚੱਲ ਰਹੇ ਧਰਨੇ ਵਿਚ ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਵੱਲੋਂ ਵੀ ਸ਼ਿਰਕਤ ਕੀਤੀ ਗਈ।

ਬੀਤੇ ਕੱਲ੍ਹ ਤੋਂ ਧਰਨੇ ਤੇ ਬੈਠੋ ਨੌਜਵਾਨ ਵਿਧਾਇਕ ਅੰਗਦ ਸਿੰਘ ਵੱਲੋਂ ਅੱਜ ਐਮ. ਪੀ. ਰਵਨੀਤ ਸਿੰਘ ਬਿੱਟੂ, ਐਮ. ਪੀ ਜਸਬੀਰ ਸਿੰਘ ਡਿੰਪਾ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਵਿਧਾਇਕ ਕੁਲਬੀਰ ਸਿਘ ਜੀਰਾ ਅਤੇ ਨਗਰ ਨਿਗਮਾਂ ਦੇ ਮੇਅਰਾਂ ਸਮੇਤ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਸੱਦੇ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਨ ਕੀ ਬਾਤਦੌਰਾਨ ਥਾਲੀਆਂ ਖੜਕਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਵਿਧਾਇਕ ਅੰਗਦ ਸਿੰਘ ਨੇ ਕਿਹਾ ਕਿ ਕਿਸਾਨੀ ਸੰਘਰਸ਼ ਵਿਚ ਸ਼ਹੀਦ ਹੋਏ ਕਿਸਾਨਾਂ ਦੀ ਸ਼ਹਾਦਤ ਨੂੰ ਵਿਅਰਥ ਨਹੀਂ ਜਾਣ ਦਿੱਤਾ ਜਾਵੇਗਾ ਅਤੇ ਕਿਸਾਨਾਂ ਦੇ ਹੱਕ ਵਿਚ ਫ਼ੈਸਲੇ ਹੋਣ ਤੱਕ ਡੱਟ ਕੇ ਲੜਾਈ ਲੜੇਗੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਪਹਿਲਾਂ ਵੀ ਖੜ੍ਹੇ ਸੀ, ਹੁਣ ਵੀ ਖੜ੍ਹੇ ਹਾਂ ਅਤੇ ਅੱਗੇ ਵੀ ਖੜ੍ਹੇ ਰਹਾਂਗੇ।
ਉਨ੍ਹਾਂ ਕਿਹਾ ਕਿ ਪੰਜਾਬ ਅਤੇ ਕਿਸਾਨੀ ਨੂੰ ਤਬਾਹ ਕਰਨ ਦੇ ਕੇਂਦਰ ਦੇ ਮਨਸੂਬੇ ਕਦੇ ਵੀ ਸਫਲ ਨਹੀਂ ਹੋਣ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪੋਹ ਦੀ 2 ਡਿਗਰੀ ਵਾਲੀ ਕੜਾਕੇ ਦੀ ਠੰਢ ਵਿਚ ਕਿਸਾਨ ਅਤੇ ਉਨ੍ਹਾਂ ਦੇ ਪਰਿਵਾਰ ਸੜਕਾਂ ਤੇ ਰਾਤਾਂ ਗੁਜ਼ਾਰ ਰਹੇ ਹਨ, ਪਰ ਹੰਕਾਰ ਵਿਚ ਆਏ ਪ੍ਰਧਾਨ ਮੰਤਰੀ ਨੂੰ ਕੋਈ ਪਰਵਾਹ ਨਹੀਂ ਹੈ ਅਤੇ ਉਹ ਕਿਸਾਨਾਂ ਦੀ ਗੱਲ ਸੁਣਨ ਦੀ ਬਜਾਏ ਆਪਣੇ ਮਨ ਦੀਆਂ ਗੱਲਾਂ ਹੀ ਸੁਣਾਈ ਜਾ ਰਹੇ ਹਨ।

ਪਿੰਡਾਂ ਵਿਚ ਕਿਸਾਨਾਂ ਨੇ ਭਾਂਡੇ ਖੜਕਾ ਕੇ ਕੀਤਾ

ਪ੍ਰਧਾਨ ਮੰਤਰੀ ਦੇ ਮਨ ਕੀ ਬਾਤਦਾ ਬਾਈਕਾਟ

ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਲਗਾਤਾਰ ਤਿੰਨ ਮਹੀਨਿਆਂ ਤੋਂ ਪੰਜਾਬ ਦੇ ਕਿਸਾਨ ਸੜਕਾਂ ਅਤੇ ਕਾਰਪੋਰੇਟਾਂ ਘਰਾਣਿਆਂ ਅੱਗੇ ਰੋਸ ਜਤਾ ਰਹੇ ਹਨ।
 ਇੱਕ ਮਹੀਨੇ ਤੋਂ ਲਗਾਤਾਰ ਕਿਸਾਨ ਦਿੱਲੀ ਦੀ ਸਰਹੱਦ ਤੇ ਮੋਰਚਾ ਲਗਾਈ ਬੈਠੇ ਹਨ।  ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਨ ਕੀ ਬਾਤਪ੍ਰੋਗਰਾਮ ਦੇ ਬਾਈਕਾਟ ਦਾ ਸੱਦਾ ਦਿੱਤਾ ਗਿਆ ਸੀ। ਜਿਸ ਤਹਿਤ ਅੱਜ ਪ੍ਰਧਾਨ ਮੰਤਰੀ ਦੇ ਮਨ ਦੀ ਬਾਤਪ੍ਰੋਗਰਾਮ ਮੌਕੇ ਕਿਸਾਨਾਂ ਵਲੋਂ ਭਾਂਡੇ ਖੜਕਾ ਕੇ ਰੋਸ ਜਤਾਇਆ ਗਿਆ।ਬਰਨਾਲਾ ਜ਼ਿਲ੍ਹੇ ਦੇ ਅੱਜ ਵੱਖ ਵੱਖ ਪਿੰਡਾਂ ਵਿੱਚ ਕਿਸਾਨਾਂ ਵਲੋਂ ਰੋਸ ਜਤਾਉਂਦਿਆਂ ਆਪਣੇ ਮਨਾਂ ਦੀ ਬਾਤ ਕੇਂਦਰ ਸਰਕਾਰ ਤੱਕ ਪਹੁੰਚਦੀ ਕੀਤੀ ਗਈ। ਕਿਸਾਨਾਂ ਵਲੋਂ ਮਨ ਕੀ ਬਾਤ ਨੂੰ ਅਣਸੁਣਿਆ ਕਰਦੇ ਹੋਏ ਕੋਠਿਆਂ ਤੇ ਚੜ੍ਹ ਕੇ ਭਾਂਡੇ ਖੜਕਾਏ ਗਏ।

ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂ ਸੰਦੀਪ ਸਿੰਘ ਚੀਮਾ, ਬਲਵੰਤ ਸਿੰਘ ਨੰਬਰਦਾਰ, ਕਰਨੈਲ ਸਿੰਘ ਥਿੰਦ, ਰਾਜਿੰਦਰ ਸਿੰਘ, ਗੋਗੀ ਸਿੰਘ, ਹਰਦੇਵ ਸਿੰਘ ਨੰਬਰਦਾਰ ਆਦਿ ਨੇ ਕਿਹਾ ਕਿ ਦੇਸ਼ ਦਾ ਪ੍ਰਧਾਨ ਮੰਤਰੀ ਪਿਛਲੇ ਲੰਬੇ ਸਮੇਂ ਤੋਂ ਦੇਸ਼ ਵਾਸੀਆਂ ਨੂੰ ਆਪਣੇ ਮਨ ਕੀ ਬਾਤ ਦੱਸ ਰਿਹਾ ਹੈ। ਪਰ ਦੇਸ਼ ਵਾਸੀਆਂ ਦੇ ਮਨ ਦੀ ਬਾਤ ਨਹੀਂ ਸੁਣੀ ਜਾ ਰਹੀ।

ਡਰਾਈਵਿੰਗ ਲਾਇਸੈਂਸ ਤੇ ਵਾਹਨਾਂ ਦੀ ਰਜਿਸਟ੍ਰੇਸ਼ਨ

ਦੀ ਮਿਆਦ 31 ਮਾਰਚ ਤੱਕ ਵਧਾਈ

ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਐਤਵਾਰ ਨੂੰ ਵਾਹਨਾਂ ਦੇ ਮਹੱਤਵਪੂਰਨ ਦਸਤਾਵੇਜ਼ਾਂ-ਡਰਾਈਵਿੰਗ ਲਾਇਸੈਂਸ (
driving license), ਵਾਹਨ ਦੀ ਰਜਿਸਟਰੇਸ਼ਨ ਅਤੇ ਫਿਟਨੈੱਸ ਪ੍ਰਮਾਣ ਪੱਤਰ (Fitness certificate) ਦੀ ਮਿਆਦ 31 ਮਾਰਚ 2021 ਤੱਕ ਵਧਾ ਦਿੱਤੀ ਹੈ।
ਇਸ ਤੋਂ ਪਹਿਲਾਂ ਕੋਰੋਨਾਵਾਇਰਸ ਮਹਾਮਾਰੀ ਕਾਰਨ ਇਨ੍ਹਾਂ ਸਾਰੇ ਦਸਤਾਵੇਜ਼ਾਂ ਦੀ ਵੈਧਤਾ ਹਾਈਵੇਅ ਮੰਤਰਾਲੇ ਨੇ 31 ਦਸੰਬਰ ਤੱਕ ਵਧਾਈ ਦਿੱਤੀ ਸੀ। ਦੱਸ ਦਈਏ ਕਿ ਇਹ ਨਿਯਮ ਉਨ੍ਹਾਂ ਵਾਹਨ ਮਾਲਕਾਂ 'ਤੇ ਹੀ ਲਾਗੂ ਹੋਵੇਗਾ, ਜਿਨ੍ਹਾਂ ਦੇ ਵਾਹਨ ਦਸਤਾਵੇਜ਼ ਦੀ ਵੈਧਤਾ 1 ਫਰਵਰੀ 2020 ਤੋਂ ਬਾਅਦ ਖਤਮ ਹੋ ਗਈ ਸੀ।
ਹਾਈਵੇਅ ਮੰਤਰਾਲੇ ਨੇ ਕੋਰੇਨਾ ਮਹਾਂਮਾਰੀ ਦੇ ਫੈਲਣ ਨੂੰ ਰੋਕਣ ਲਈ ਇਹ ਫੈਸਲਾ ਲਿਆ ਹੈ। ਕਿਉਂਕਿ ਅਜੇ ਵੀ ਡਰਾਈਵਿੰਗ ਲਾਇਸੈਂਸ, ਵਾਹਨਾਂ ਦੀ ਰਜਿਸਟਰੇਸ਼ਨ ਅਤੇ ਫਿਟਨੈੱਸ ਦੇ ਪ੍ਰਮਾਣ ਪੱਤਰ ਦੇ ਬਹੁਤ ਸਾਰੇ ਮਾਮਲੇ ਦੇਸ਼ ਦੇ ਸਾਰੇ ਸ਼ਹਿਰਾਂ ਦੇ ਆਰਟੀਓ ਦਫਤਰ ਵਿੱਚ ਵਿਚਾਰ ਅਧੀਨ ਹਨ। ਅਜਿਹੀ ਸਥਿਤੀ ਵਿੱਚ, ਰਾਜਮਾਰਗ ਮੰਤਰਾਲੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਦੇ ਹੋਏ ਡਰਾਈਵਿੰਗ ਲਾਇਸੈਂਸ, ਵਾਹਨ ਰਜਿਸਟਰੇਸ਼ਨ ਅਤੇ ਤੰਦਰੁਸਤੀ ਸਰਟੀਫਿਕੇਟ ਵਰਗੇ ਮਹੱਤਵਪੂਰਨ ਵਾਹਨਾਂ ਦੇ ਦਸਤਾਵੇਜ਼ਾਂ ਦੀ ਵੈਧਤਾ 31 ਮਾਰਚ 2021 ਤੱਕ ਵਧਾ ਦਿੱਤੀ ਗਈ ਹੈ।

ਭੀੜ ਉਤੇ ਨਜ਼ਰ ਰੱਖਣ ਲਈ ਕਿਸਾਨਾਂ ਨੇ   

ਸਿੰਘੂ ਬਾਰਡਰ ਉਤੇ ਲਾਏ CCTV ਕੈਮਰੇ

ਖੇਤੀ ਸੁਧਾਰ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਹੋਰ ਮੰਗਾਂ ਮਨਵਾਉਣ ਲਈ ਕੌਮੀ ਰਾਜਧਾਨੀ ਦੀਆਂ ਬਰੂਹਾਂ ਤੇ ਡਟੇ ਕਿਸਾਨਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਕਿਸਾਨ ਸੰਘਰਸ਼ ਨੂੰ ਪੰਜਾਬ ਤੋਂ ਇਲਾਵਾ ਹੋਰਾਂ ਸੂਬਿਆਂ ਤੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਕਿਸਾਨ ਦੀ ਵਧਦੀ ਗਿਣਤੀ ਤੇ ਸ਼ਰਾਰਤੀ ਅਨਸਰਾਂ ਉਤੇ ਨਿਗ੍ਹਾ ਰੱਖਣ ਲਈ ਹੁਣ ਸਿੰਘੂ ਬਾਰਡਰ ਉਤੇ ਕਿਸਾਨਾਂ ਨੇ ਸੀਸੀਟੀਵੀ ਕੈਮਰੇ ਲਗਾ ਦਿੱਤੇ ਹਨ।
ਕਿਸਾਨ ਯੂਨੀਅਨਾਂ ਦਾ ਕਹਿਣਾ ਹੈ ਕਿ ਇਹ ਸੀ.ਸੀ.ਟੀ.ਵੀ ਲਗਾਏ ਗਏ ਹਨ ਤਾਂ ਜੋ ਅੰਦੋਲਨ ਨੂੰ ਸ਼ਾਂਤੀਪੂਰਵਕ ਬਣਾਈ ਰੱਖਿਆ ਜਾ ਸਕੇ ਅਤੇ ਹਫੜਾ-ਦਫੜੀ ਦੀ ਸਥਿਤੀ ਤੋਂ ਬਚਾਅ ਹੋਵੇ। ਸੀਸੀਟੀਵੀ ਦੇ ਪ੍ਰਬੰਧਨ ਦੀ ਨਿਗਰਾਨੀ ਕਰਨ ਵਾਲੇ ਗੁਰਦੀਪ ਸਿੰਘ ਦਾ ਕਹਿਣਾ ਹੈ ਕਿ ਇਹ ਕੈਮਰੇ ਸਾਨੂੰ ਅੰਦੋਲਨ ਵਾਲੀ ਜਗ੍ਹਾ ਦਾ ਇਕ ਸਰਬੋਤਮ ਦ੍ਰਿਸ਼ ਪ੍ਰਦਾਨ ਕਰਦੇ ਹਨ ਕਿਉਂਕਿ ਹੁਣ ਤੱਕ ਬਹੁਤ ਸਾਰੇ ਲੋਕ ਆ ਚੁੱਕੇ ਹਨ। ਅਸੀਂ ਉਨ੍ਹਾਂ ਘਟਨਾਵਾਂ ਬਾਰੇ ਜਾਣਦੇ ਹਾਂ ਜਿੱਥੇ ਗ਼ਲਤ ਇਰਾਦੇ ਵਾਲੇ ਲੋਕ ਸਮੱਸਿਆਵਾਂ ਪੈਦਾ ਕਰਨ ਦੀ ਕੋਸ਼ਿਸ਼ ਕਰਦੇ ਹਨ। ਇਸ ਤਰ੍ਹਾਂ, ਅਸੀਂ ਜੋ ਹੋ ਰਿਹਾ ਹੈ, ਉਸਦਾ ਰਿਕਾਰਡ ਰੱਖ ਸਕਦੇ ਹਾਂ।
ਦੱਸ ਦਈਏ ਕਿ ਕਿਸਾਨ ਜੱਥੇਬੰਦੀਆਂ ਨੇ ਸ਼ਨੀਵਾਰ ਨੂੰ ਸਰਕਾਰ ਨਾਲ ਗੱਲਬਾਤ ਦੁਬਾਰਾ ਸ਼ੁਰੂ ਕਰਨ ਦਾ ਫੈਸਲਾ ਕੀਤਾ ਸੀ ਅਤੇ ਅਗਲੇ ਦੌਰ ਦੀ ਗੱਲਬਾਤ ਲਈ 29 ਦਸੰਬਰ ਦੀ ਤਜਵੀਜ਼ ਪੇਸ਼ ਕੀਤੀ ਸੀ, ਤਾਂ ਜੋ ਨਵੇਂ ਸੁਧਾਰ ਕਾਨੂੰਨਾਂ ਨੂੰ ਲੈ ਕੇ ਚਲ ਰਹੀ ਰੁਕਾਵਟ ਨੂੰ ਦੂਰ ਕੀਤਾ ਜਾ ਸਕੇ।

ਸੰਗਠਨਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਕਾਨੂੰਨਾਂ ਨੂੰ ਰੱਦ ਕਰਨ ਦੇ ਨਾਲ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਦੀ ਗਰੰਟੀ ਦੇ ਮੁੱਦੇ ਨੂੰ ਏਜੰਡੇ ਵਿੱਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ।

ਟਿੱਕਰੀ ਬਾਰਡਰ ਉਤੇ ਵਕੀਲ ਨੇ ਮੋਦੀ ਦੇ ਨਾਂ

ਖੁੱਲ੍ਹਾ ਖਤ ਲਿਖ ਕੇ ਸਲਫਾਸ ਨਿਗਲੀ, ਮੌਤ

ਜਲਾਲਾਬਾਦ ਦੇ ਇਕ ਵਕੀਲ ਨੇ ਖੇਤੀ ਕਾਨੂੰਨਾਂ ਖਿਲਾਫ ਪ੍ਰਧਾਨ ਮੰਤਰੀ ਨੂੰ ਖੁੱਲ਼੍ਹਾ ਖਤ ਲਿਖ ਕੇ ਆਤਮ ਹੱਤਿਆ ਕਰ ਲਈ ਹੈ। ਫਾਜ਼ਿਲਕਾ ਦੇ ਵਕੀਲ ਅਮਰਜੀਤ ਸਿੰਘ ਰਾਏ ਵੱਲੋਂ ਦਿੱਲੀ ਦੇ ਟਿਕਰੀ ਬਾਰਡਰ ਉਤੇ ਸਲਫਾਸ ਖਾ ਕੇ ਆਤਮਹੱਤਿਆ ਕਰ ਲਈ ਹੈ।

ਪਿਛਲੇ ਦਸ ਦਿਨਾਂ ਤੋਂ ਕਿਸਾਨ ਧਰਨੇ ਵਿਚ ਸ਼ਾਮਲ ਅਮਰਜੀਤ ਸਿੰਘ ਰਾਏ ਦੇਸ਼ ਦੇ ਪੀਐਮ ਦੇ ਨਾਮ ਪੱਤਰ ਲਿਖਿਆ। ਸਲਫਾਸ ਖਾਣ ਤੋਂ ਬਾਅਦ ਗੰਭੀਰ ਹਾਲਤ ਵਿਚ ਵਕੀਲ ਨੂੰ ਰੋਹਤਕ ਦੇ ਪੀਜੀਆਈ ਲਈ  ਰੈਫਰ ਕੀਤਾ ਗਿਆ ਸੀ ਪਰ ਉਸ ਨੇ ਰਸਤੇ ਵਿਚ ਹੀ ਦਮ ਤੋੜ ਦਿੱਤਾ।

ਉਸ ਨੇ ਚਿੱਠੀ ਵਿਚ ਤਿੰਨੇ ਖੇਤੀਬਾੜੀ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਦੱਸਿਆ ਹੈ। ਕਿਸਾਨੀ ਲਹਿਰ ਦੇ ਸਮਰਥਨ ਵਿਚ ਕੁਰਬਾਨੀ ਦੇਣ ਦੀ ਗੱਲ ਲਿਖੀ ਹੈ। ਉਸ ਨੇ ਲਿਖਿਆ ਹੈ ਕਿ ਇਹ ਤਿੰਨੋਂ ਖੇਤੀਬਾੜੀ ਕਾਨੂੰਨ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੀ ਜ਼ਿੰਦਗੀ ਨੂੰ ਖਤਮ ਕਰ ਦੇਣਗੇ। ਪ੍ਰਧਾਨ ਮੰਤਰੀ ਨੂੰ ਲਿਖਿਆ ਕਿ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਤੋਂ ਰੋਜ਼ੀ ਰੋਟੀ ਨਹੀਂ ਖੋਹਣੀ ਚਾਹੀਦੀ।

 

 

0 Response to "missionjanchetna@gmail.com28122020."

Post a Comment